< ਗਲਾਤਿਯਾ ਨੂੰ 2 >

1 ਤਦ ਚੌਦਾਂ ਸਾਲਾਂ ਦੇ ਬਾਅਦ ਮੈਂ ਬਰਨਬਾਸ ਅਤੇ ਤੀਤੁਸ ਨੂੰ ਨਾਲ ਲੈ ਕੇ ਯਰੂਸ਼ਲਮ ਨੂੰ ਫੇਰ ਗਿਆ।
ܬܘܒ ܕܝܢ ܡܢ ܒܬܪ ܐܪܒܥܤܪܐ ܫܢܝܢ ܤܠܩܬ ܠܐܘܪܫܠܡ ܥܡ ܒܪܢܒܐ ܘܕܒܪܬ ܥܡܝ ܠܛܛܘܤ
2 ਅਤੇ ਮੇਰਾ ਉਹਨਾਂ ਕੋਲ ਜਾਣਾ ਪਰਮੇਸ਼ੁਰ ਦੇ ਪ੍ਰਕਾਸ਼ਨ ਅਨੁਸਾਰ ਸੀ, ਉਸ ਖੁਸ਼ਖਬਰੀ ਨੂੰ ਜਿਸ ਦਾ ਮੈਂ ਪਰਾਈਆਂ ਕੌਮਾਂ ਵਿੱਚ ਪਰਚਾਰ ਕਰਦਾ ਹਾਂ ਉਹਨਾਂ ਅੱਗੇ ਵੀ ਪਰਚਾਰ ਕੀਤਾ ਪਰ ਉਹਨਾਂ ਲੋਕਾਂ ਨੂੰ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਹੈ, ਗੁਪਤ ਵਿੱਚ ਪਰਚਾਰ ਕੀਤਾ ਤਾਂ ਕਿ ਕਿਤੇ ਅਜਿਹਾ ਨਾ ਹੋਵੇ ਜੋ ਮੇਰੀ ਹੁਣ ਦੀ ਜਾਂ ਪਿਛਲੀ ਦੌੜ ਭੱਜ ਵਿਅਰਥ ਹੋ ਜਾਵੇ।
ܤܠܩܬ ܕܝܢ ܒܓܠܝܢܐ ܘܓܠܝܬ ܠܗܘܢ ܤܒܪܬܐ ܕܡܟܪܙ ܐܢܐ ܒܥܡܡܐ ܘܚܘܝܬܗ ܠܐܝܠܝܢ ܕܡܤܬܒܪܝܢ ܗܘܘ ܕܡܕܡ ܐܝܬܝܗܘܢ ܒܝܢܝ ܘܠܗܘܢ ܕܡ ܤܪܝܩܐܝܬ ܪܗܛܬ ܐܘ ܪܗܛ ܐܢܐ
3 ਪਰ ਤੀਤੁਸ ਵੀ ਜੋ ਮੇਰੇ ਨਾਲ ਸੀ, ਭਾਵੇਂ ਯੂਨਾਨੀ ਸੀ ਤਾਂ ਵੀ ਜ਼ਬਰਦਸਤੀ ਸੁੰਨਤੀ ਨਾ ਬਣਾਇਆ ਗਿਆ।
ܐܦ ܛܛܘܤ ܕܥܡܝ ܕܐܪܡܝܐ ܗܘܐ ܠܐ ܐܬܐܢܤ ܕܢܓܙܘܪ
4 ਪਰ ਉਨ੍ਹਾਂ ਝੂਠੇ ਭਰਾਵਾਂ ਦੇ ਕਾਰਨ ਜੋ ਚੁੱਪ ਕੀਤੇ ਉਸ ਅਜ਼ਾਦੀ ਦੀ ਸੂਹ ਲੈਣ ਲਈ ਜਿਹੜੀ ਮਸੀਹ ਯਿਸੂ ਵਿੱਚ ਸਾਨੂੰ ਮਿਲੀ, ਚੋਰੀ ਵੜ ਆਏ ਕਿ ਸਾਨੂੰ ਬੰਧਨ ਵਿੱਚ ਲਿਆਉਣ।
ܡܛܠ ܕܝܢ ܐܚܐ ܕܓܠܐ ܕܥܠܘ ܥܠܝܢ ܕܢܓܫܘܢ ܚܐܪܘܬܐ ܕܐܝܬ ܠܢ ܒܝܫܘܥ ܡܫܝܚܐ ܐܝܟܢܐ ܕܢܫܥܒܕܘܢܢܝ
5 ਪਰ ਅਸੀਂ ਇੱਕ ਘੜੀ ਵੀ ਅਧੀਨ ਹੋ ਕੇ ਉਹਨਾਂ ਦੇ ਵੱਸ ਵਿੱਚ ਨਾ ਆਏ ਤਾਂ ਕਿ ਖੁਸ਼ਖਬਰੀ ਦੀ ਸਚਿਆਈ ਤੁਹਾਡੇ ਕੋਲ ਬਣੀ ਰਹੇ।
ܐܦܠܐ ܡܠܐ ܫܥܐ ܐܬܪܡܝܢ ܠܫܘܥܒܕܗܘܢ ܕܫܪܪܗ ܕܤܒܪܬܐ ܢܩܘܐ ܠܘܬܟܘܢ
6 ਪਰ ਉਹ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ ਅਤੇ ਕੁਝ ਸਮਝੇ ਜਾਂਦੇ ਸਨ, ਉਹ ਭਾਵੇ ਕਿਹੋ ਜਿਹੇ ਵੀ ਹੋਣ, ਮੈਨੂੰ ਕੋਈ ਪਰਵਾਹ ਨਹੀਂ - ਪਰਮੇਸ਼ੁਰ ਕਿਸੇ ਮਨੁੱਖ ਦਾ ਪੱਖਪਾਤ ਨਹੀਂ ਕਰਦਾ ਹੈ, ਮੈਂ ਕਹਿੰਦਾ ਹਾਂ ਕਿ ਜਿਹਨਾਂ ਦਾ ਸਮਾਜ ਵਿੱਚ ਵੱਡਾ ਨਾਮ ਸੀ, ਉਹਨਾਂ ਤੋਂ ਮੈਨੂੰ ਤਾਂ ਕੁਝ ਪ੍ਰਾਪਤ ਨਹੀਂ ਹੋਇਆ।
ܗܢܘܢ ܕܝܢ ܕܡܤܬܒܪܝܢ ܕܐܝܬܝܗܘܢ ܡܕܡ ܡܢ ܕܝܢ ܐܝܬܝܗܘܢ ܠܐ ܒܛܝܠ ܠܝ ܐܠܗܐ ܓܝܪ ܒܐܦܝ ܒܢܝܢܫܐ ܠܐ ܢܤܒ ܗܢܘܢ ܕܝܢ ܗܠܝܢ ܡܕܡ ܠܐ ܐܘܤܦܘ ܠܝ
7 ਸਗੋਂ ਉਲਟਾ ਜਦੋਂ ਉਹਨਾਂ ਨੇ ਦੇਖਿਆ ਕਿ ਅਸੁੰਨਤੀਆਂ ਲਈ ਖੁਸ਼ਖਬਰੀ ਦਾ ਕੰਮ ਮੈਨੂੰ ਸੌਂਪਿਆ ਗਿਆ, ਜਿਵੇਂ ਸੁੰਨਤੀਆਂ ਲਈ ਪਤਰਸ ਨੂੰ।
ܐܠܐ ܐܚܪܢܝܐܝܬ ܚܙܘ ܓܝܪ ܕܐܬܗܝܡܢܬ ܤܒܪܬܐ ܕܥܘܪܠܘܬܐ ܐܝܟ ܕܐܬܗܝܡܢ ܟܐܦܐ ܒܓܙܘܪܬܐ
8 ਕਿਉਂਕਿ ਜਿਸ ਨੇ ਸੁੰਨਤੀਆਂ ਵਿੱਚ ਰਸੂਲ ਦੀ ਪਦਵੀ ਲਈ ਪਤਰਸ ਵਿੱਚ ਬਹੁਤ ਪ੍ਰਭਾਵ ਨਾਲ ਕੰਮ ਕੀਤਾ, ਉਹ ਨੇ ਪਰਾਈਆਂ ਕੌਮਾਂ ਦੇ ਲਈ ਮੇਰੇ ਵਿੱਚ ਵੀ ਬਹੁਤ ਪ੍ਰਭਾਵ ਨਾਲ ਕੰਮ ਕੀਤਾ।
ܗܘ ܓܝܪ ܕܚܦܛ ܠܟܐܦܐ ܒܫܠܝܚܘܬܐ ܕܓܙܘܪܬܐ ܚܦܛ ܐܦ ܠܝ ܒܫܠܝܚܘܬܐ ܕܥܡܡܐ
9 ਅਤੇ ਜਦੋਂ ਉਨ੍ਹਾਂ ਨੇ ਉਸ ਕਿਰਪਾ ਨੂੰ ਜਿਹੜੀ ਮੇਰੇ ਉੱਤੇ ਹੋਈ ਜਾਣ ਲਿਆ ਤਾਂ ਯਾਕੂਬ, ਕੇਫ਼ਾਸ ਅਤੇ ਯੂਹੰਨਾ ਨੇ ਜਿਹੜੇ ਕਲੀਸਿਯਾ ਦੇ ਥੰਮ੍ਹ ਸਮਝੇ ਜਾਂਦੇ ਹਨ, ਉਹਨਾਂ ਨੇ ਮੇਰੇ ਅਤੇ ਬਰਨਬਾਸ ਨਾਲ ਸਾਂਝ ਦੇ ਸੱਜੇ ਹੱਥ ਮਿਲਾਏ ਕਿ ਅਸੀਂ ਪਰਾਈਆਂ ਕੌਮਾਂ ਕੋਲ ਜਾਈਏ ਅਤੇ ਉਹ ਸੁੰਨਤੀਆਂ ਕੋਲ ਜਾਣ।
ܘܟܕ ܝܕܥܘ ܛܝܒܘܬܐ ܕܐܬܝܗܒܬ ܠܝ ܝܥܩܘܒ ܘܟܐܦܐ ܘܝܘܚܢܢ ܗܢܘܢ ܕܡܤܬܒܪܝܢ ܗܘܘ ܕܐܝܬܝܗܘܢ ܥܡܘܕܐ ܝܡܝܢܐ ܕܫܘܬܦܘܬܐ ܝܗܒܘ ܠܝ ܘܠܒܪܢܒܐ ܕܚܢܢ ܒܥܡܡܐ ܘܗܢܘܢ ܒܓܙܘܪܬܐ
10 ੧੦ ਅਤੇ ਇਹ ਆਖਿਆ ਕੇਵਲ ਅਸੀਂ ਗ਼ਰੀਬਾਂ ਨੂੰ ਚੇਤੇ ਰੱਖੀਏ ਜਿਸ ਕੰਮ ਲਈ ਮੈਂ ਵੀ ਯਤਨ ਕੀਤਾ ਸੀ।
ܒܠܚܘܕ ܕܠܡܤܟܢܐ ܗܘܝܢ ܥܗܕܝܢܢ ܘܐܬܒܛܠ ܠܝ ܕܗܝ ܗܕܐ ܐܥܒܕܝܗ
11 ੧੧ ਪਰ ਜਦੋਂ ਕੇਫ਼ਾਸ ਅੰਤਾਕਿਯਾ ਨੂੰ ਆਇਆ ਤਾਂ ਮੈਂ ਉਹ ਦੇ ਮੂੰਹ ਉੱਤੇ ਉਹ ਦਾ ਵਿਰੋਧ ਕੀਤਾ ਕਿਉਂ ਜੋ ਉਹ ਤਾਂ ਦੋਸ਼ੀ ਠਹਿਰਿਆ ਸੀ।
ܟܕ ܐܬܐ ܕܝܢ ܟܐܦܐ ܠܐܢܛܝܘܟܝ ܒܐܦܘܗܝ ܐܟܤܬܗ ܡܛܠ ܕܡܬܬܩܠܝܢ ܗܘܘ ܒܗ
12 ੧੨ ਇਸ ਲਈ ਕਿ ਉਸ ਤੋਂ ਪਹਿਲਾਂ ਜਦੋਂ ਕਈ ਜਣੇ ਯਾਕੂਬ ਦੀ ਵੱਲੋਂ ਆਏ ਤਾਂ ਉਹ ਪਰਾਈਆਂ ਕੌਮਾਂ ਦੇ ਨਾਲ ਖਾਂਦਾ ਹੁੰਦਾ ਸੀ ਪਰ ਜਦੋਂ ਉਹ ਆਏ ਤਾਂ ਯਹੂਦੀਆਂ ਦੇ ਡਰ ਦੇ ਮਾਰੇ ਉਹ ਪਿਛਾਹਾਂ ਹੱਟ ਗਿਆ ਅਤੇ ਆਪਣੇ ਆਪ ਨੂੰ ਅਲੱਗ ਕੀਤਾ।
ܕܥܕܠܐ ܢܐܬܘܢ ܐܢܫܐ ܡܢ ܠܘܬ ܝܥܩܘܒ ܥܡ ܥܡܡܐ ܐܟܠ ܗܘܐ ܟܕ ܐܬܘ ܕܝܢ ܢܓܕ ܗܘܐ ܢܦܫܗ ܘܦܪܫ ܡܛܠ ܕܕܚܠ ܗܘܐ ܡܢ ܗܢܘܢ ܕܡܢ ܓܙܘܪܬܐ
13 ੧੩ ਅਤੇ ਬਾਕੀ ਯਹੂਦੀਆਂ ਨੇ ਵੀ ਉਹਨਾਂ ਦੇ ਨਾਲ ਕਪਟ ਕੀਤਾ ਐਥੋਂ ਤੱਕ ਜੋ ਬਰਨਬਾਸ ਵੀ ਉਹਨਾਂ ਦੇ ਕਪਟ ਨਾਲ ਭਰਮਾਇਆ ਗਿਆ।
ܘܐܬܪܡܝܘ ܗܘܘ ܥܡܗ ܠܗܕܐ ܐܦ ܫܪܟܐ ܕܝܗܘܕܝܐ ܗܟܢܐ ܕܐܦ ܒܪܢܒܐ ܐܬܕܒܪ ܗܘܐ ܠܡܤܒ ܒܐܦܝܗܘܢ
14 ੧੪ ਪਰ ਜਦੋਂ ਮੈਂ ਵੇਖਿਆ ਜੋ ਉਹ ਖੁਸ਼ਖਬਰੀ ਦੀ ਸਚਿਆਈ ਦੇ ਅਨੁਸਾਰ ਸਿੱਧੀ ਚਾਲ ਨਹੀਂ ਚੱਲਦੇ ਹਨ ਤਾਂ ਸਭਨਾਂ ਦੇ ਅੱਗੇ ਕੇਫ਼ਾਸ ਨੂੰ ਆਖਿਆ ਕਿ ਜਦੋਂ ਤੂੰ ਯਹੂਦੀ ਹੋ ਕੇ ਪਰਾਈਆਂ ਕੌਮਾਂ ਦੀ ਰੀਤ ਉੱਤੇ ਚੱਲਦਾ ਹੈਂ ਅਤੇ ਯਹੂਦੀਆਂ ਦੀ ਰੀਤ ਉੱਤੇ ਨਹੀਂ ਚੱਲਦਾ, ਤਾਂ ਤੂੰ ਕਿਵੇਂ ਗ਼ੈਰ ਕੌਮਾਂ ਨੂੰ ਯਹੂਦੀਆਂ ਦੀ ਰੀਤ ਉੱਤੇ ਜ਼ਬਰਦਸਤੀ ਚਲਾਉਂਦਾ ਹੈਂ?
ܘܟܕ ܚܙܝܬ ܕܠܐ ܐܙܠܝܢ ܬܪܝܨܐܝܬ ܒܫܪܪܗ ܕܐܘܢܓܠܝܘܢ ܐܡܪܬ ܠܟܐܦܐ ܠܥܝܢ ܟܠܗܘܢ ܐܢ ܐܢܬ ܕܝܗܘܕܝܐ ܐܢܬ ܐܪܡܐܝܬ ܚܝܐ ܐܢܬ ܘܠܐ ܝܗܘܕܐܝܬ ܐܝܟܢܐ ܐܠܨ ܐܢܬ ܠܥܡܡܐ ܕܝܗܘܕܐܝܬ ܢܚܘܢ
15 ੧੫ ਅਸੀਂ ਜਨਮ ਤੋਂ ਯਹੂਦੀ ਹਾਂ ਅਤੇ ਪਰਾਈਆਂ ਕੌਮਾਂ ਵਿੱਚੋਂ ਪਾਪੀ ਨਹੀਂ।
ܚܢܢ ܓܝܪ ܕܡܢ ܟܝܢܢ ܝܗܘܕܝܐ ܚܢܢ ܘܠܐ ܗܘܝܢ ܡܢ ܥܡܡܐ ܚܛܝܐ
16 ੧੬ ਤਾਂ ਵੀ ਇਹ ਜਾਣ ਕੇ ਕਿ ਮਨੁੱਖ ਬਿਵਸਥਾ ਦੇ ਕੰਮਾਂ ਤੋਂ ਨਹੀਂ ਸਗੋਂ ਕੇਵਲ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਧਰਮੀ ਠਹਿਰਾਇਆ ਜਾਂਦਾ ਹੈ, ਅਸੀਂ ਆਪ ਵੀ ਮਸੀਹ ਯਿਸੂ ਉੱਤੇ ਵਿਸ਼ਵਾਸ ਕੀਤਾ ਤਾਂ ਕਿ ਅਸੀਂ ਬਿਵਸਥਾ ਦੇ ਕੰਮਾਂ ਤੋਂ ਨਹੀਂ ਪਰ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਧਰਮੀ ਠਹਿਰਾਏ ਜਾਈਏ ਕਿਉਂਕਿ ਕੋਈ ਵੀ ਬਿਵਸਥਾ ਦੇ ਕੰਮਾਂ ਤੋਂ ਧਰਮੀ ਨਹੀਂ ਠਹਿਰਾਇਆ ਜਾਵੇਗਾ।
ܡܛܠ ܕܝܕܥܝܢܢ ܕܠܐ ܡܙܕܕܩ ܒܪܢܫܐ ܡܢ ܥܒܕܐ ܕܢܡܘܤܐ ܐܠܐ ܒܗܝܡܢܘܬܐ ܕܝܫܘܥ ܡܫܝܚܐ ܐܦ ܚܢܢ ܒܗ ܒܝܫܘܥ ܡܫܝܚܐ ܗܝܡܢܢ ܕܡܢ ܗܝܡܢܘܬܗ ܕܡܫܝܚܐ ܢܙܕܕܩ ܘܠܐ ܡܢ ܥܒܕܐ ܕܢܡܘܤܐ ܡܛܠ ܕܡܢ ܥܒܕܐ ܕܢܡܘܤܐ ܠܐ ܡܙܕܕܩ ܟܠ ܒܤܪ
17 ੧੭ ਪਰ ਅਸੀਂ ਜਿਹੜੇ ਮਸੀਹ ਵਿੱਚ ਧਰਮੀ ਠਹਿਰਾਏ ਜਾਣ ਦੀ ਭਾਲ ਕਰਦਿਆਂ ਆਪ ਵੀ ਪਾਪੀ ਨਿੱਕਲੇ, ਤਾਂ ਕੀ ਮਸੀਹ ਪਾਪ ਦਾ ਸੇਵਾਦਾਰ ਹੋਇਆ? ਕਦੇ ਨਹੀਂ!
ܐܢ ܕܝܢ ܟܕ ܒܥܝܢܢ ܕܢܙܕܕܩ ܒܡܫܝܚܐ ܐܫܬܟܚܢ ܠܢ ܐܦ ܚܢܢ ܚܛܝܐ ܡܕܝܢ ܝܫܘܥ ܡܫܝܚܐ ܡܫܡܫܢܐ ܗܘ ܕܚܛܝܬܐ ܚܤ
18 ੧੮ ਕਿਉਂਕਿ ਜੋ ਮੈਂ ਤੋੜ ਦਿੱਤਾ ਜੇਕਰ ਉਸੇ ਨੂੰ ਫੇਰ ਬਣਾਵਾਂ ਤਾਂ ਮੈਂ ਆਪਣੇ ਆਪ ਨੂੰ ਅਪਰਾਧੀ ਸਾਬਤ ਕਰਦਾ ਹਾਂ।
ܐܢ ܓܝܪ ܠܐܝܠܝܢ ܕܤܬܪܬ ܬܘܒ ܠܗܝܢ ܒܢܐ ܐܢܐ ܚܘܝܬ ܥܠ ܢܦܫܝ ܕܥܒܪ ܥܠ ܦܘܩܕܢܐ ܐܢܐ
19 ੧੯ ਇਸ ਲਈ ਜੋ ਮੈਂ ਬਿਵਸਥਾ ਹੀ ਦੇ ਕਾਰਨ ਬਿਵਸਥਾ ਦੀ ਵੱਲੋਂ ਮਰਿਆ ਤਾਂ ਕਿ ਪਰਮੇਸ਼ੁਰ ਲਈ ਜਿਉਂਦਾ ਰਹਾਂ।
ܐܢܐ ܓܝܪ ܒܢܡܘܤܐ ܠܢܡܘܤܐ ܡܝܬܬ ܕܠܐܠܗܐ ܐܚܐ
20 ੨੦ ਮੈਂ ਮਸੀਹ ਦੇ ਨਾਲ ਸਲੀਬ ਉੱਤੇ ਚੜਾਇਆ ਗਿਆ ਹਾਂ, ਪਰ ਹੁਣ ਮੈਂ ਜਿਉਂਦਾ ਨਹੀਂ ਸਗੋਂ ਮਸੀਹ ਮੇਰੇ ਵਿੱਚ ਜਿਉਂਦਾ ਹੈ ਅਤੇ ਹੁਣ ਜੋ ਮੈਂ ਸਰੀਰ ਵਿੱਚ ਜਿਉਂਦਾ ਹਾਂ ਸੋ ਪਰਮੇਸ਼ੁਰ ਦੇ ਪੁੱਤਰ ਉੱਤੇ ਵਿਸ਼ਵਾਸ ਨਾਲ ਜਿਉਂਦਾ ਹਾਂ, ਜਿਸ ਨੇ ਮੈਨੂੰ ਪਿਆਰ ਕੀਤਾ ਅਤੇ ਆਪਣੇ ਆਪ ਨੂੰ ਮੇਰੇ ਲਈ ਦੇ ਦਿੱਤਾ।
ܘܥܡ ܡܫܝܚܐ ܙܩܝܦ ܐܢܐ ܘܡܟܝܠ ܠܐ ܗܘܐ ܐܢܐ ܚܝ ܐܢܐ ܐܠܐ ܚܝ ܒܝ ܡܫܝܚܐ ܘܗܢܐ ܕܗܫܐ ܚܝ ܐܢܐ ܒܒܤܪ ܒܗܝܡܢܘܬܐ ܗܘ ܕܒܪܗ ܕܐܠܗܐ ܚܝ ܐܢܐ ܗܘ ܕܐܚܒܢ ܘܝܗܒ ܢܦܫܗ ܚܠܦܝܢ
21 ੨੧ ਮੈਂ ਪਰਮੇਸ਼ੁਰ ਦੀ ਕਿਰਪਾ ਨੂੰ ਵਿਅਰਥ ਨਹੀਂ ਸਮਝਦਾ ਕਿਉਂਕਿ ਜੇ ਬਿਵਸਥਾ ਦੇ ਰਾਹੀਂ ਧਾਰਮਿਕਤਾ ਹੁੰਦੀ ਤਾਂ ਮਸੀਹ ਦਾ ਮਰਨਾ ਵਿਅਰਥ ਹੀ ਹੋਇਆ।
ܠܐ ܛܠܡ ܐܢܐ ܛܝܒܘܬܗ ܕܐܠܗܐ ܐܢ ܓܝܪ ܒܝܕ ܢܡܘܤܐ ܗܝ ܙܕܝܩܘܬܐ ܡܫܝܚܐ ܡܓܢ ܡܝܬ

< ਗਲਾਤਿਯਾ ਨੂੰ 2 >