< ਗਲਾਤਿਯਾ ਨੂੰ 3 >
1 ੧ ਹੇ ਮੂਰਖ ਗਲਾਤੀਓ, ਕਿਸ ਨੇ ਤੁਹਾਨੂੰ ਭਰਮਾ ਲਿਆ ਤੁਹਾਡੇ ਤਾਂ ਮੰਨੋ ਜਿਵੇਂ ਅੱਖਾਂ ਦੇ ਸਾਹਮਣੇ ਯਿਸੂ ਮਸੀਹ ਸਲੀਬ ਉੱਤੇ ਚੜਾਇਆ ਗਿਆ?
Å, de uvituge galatarar! kven hev trylt dykk, de som hev fenge Jesus Kristus måla for augo som krossfest?
2 ੨ ਮੈਂ ਤੁਹਾਡੇ ਕੋਲੋਂ ਕੇਵਲ ਇਹ ਜਾਨਣਾ ਚਾਹੁੰਦਾ ਹਾਂ ਕਿ ਤੁਹਾਨੂੰ ਪਵਿੱਤਰ ਆਤਮਾ ਬਿਵਸਥਾ ਦੇ ਕੰਮਾਂ ਤੋਂ ਪ੍ਰਾਪਤ ਹੋਇਆ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ?
Berre det vil eg få vita av dykk: Fekk det Anden ved lovgjerningar eller ved å høyra trui forkynt?
3 ੩ ਕਿ ਤੁਸੀਂ ਇਹੋ ਜਿਹੇ ਮੂਰਖ ਹੋ? ਕਿ, ਆਤਮਾ ਤੋਂ ਸ਼ੁਰੂਆਤ ਕਰ ਕੇ ਤੁਸੀਂ ਹੁਣ ਸਰੀਰ ਦੁਆਰਾ ਅੰਤ ਕਰਦੇ ਹੋ?
Er de so uvituge? De tok til i ånd; vil de no fullenda i kjøt?
4 ੪ ਕੀ ਤੁਸੀਂ ਐਨਿਆਂ ਦੁੱਖਾਂ ਨੂੰ ਐਂਵੇਂ ਹੀ ਝੱਲਿਆ ਕਿ, ਉਹ ਸੱਚ-ਮੁੱਚ ਵਿਅਰਥ ਹੀ ਸੀ? ਕਦੇ ਨਹੀਂ!
So mykje hev de røynt til unyttes? - um det då elles er til unyttes.
5 ੫ ਫੇਰ ਜਿਹੜਾ ਤੁਹਾਨੂੰ ਪਵਿੱਤਰ ਆਤਮਾ ਦਾ ਦਾਨ ਦਿੰਦਾ ਅਤੇ ਤੁਹਾਡੇ ਵਿੱਚ ਸਮਰੱਥਾ ਦੇ ਕੰਮ ਕਰਦਾ ਹੈ ਸੋ ਬਿਵਸਥਾ ਦੇ ਕੰਮਾਂ ਤੋਂ ਹੈ ਜਾਂ ਵਿਸ਼ਵਾਸ ਦੇ ਸੁਨੇਹੇ ਤੋਂ?।
Og han som gjev dykk Anden og gjer kraftverk millom dykk, gjer han det ved lovgjerningar eller ved å forkynna trui?
6 ੬ ਜਿਵੇਂ ਅਬਰਾਹਾਮ ਨੇ ਪਰਮੇਸ਼ੁਰ ਤੇ ਵਿਸ਼ਵਾਸ ਕੀਤਾ ਅਤੇ ਇਹ ਉਹ ਦੇ ਲਈ ਧਾਰਮਿਕਤਾ ਗਿਣਿਆ ਗਿਆ।
Liksom Abraham trudde Gud, og det vart rekna honom til rettferd.
7 ੭ ਸੋ ਇਹ ਜਾਣ ਲਓ ਕਿ ਜਿਹੜੇ ਵਿਸ਼ਵਾਸ ਕਰਦੇ ਹਨ ਉਹ ਹੀ ਅਬਰਾਹਾਮ ਦੀ ਸੰਤਾਨ ਹਨ।
Difor skal de vita, at dei som hev tru, dei er Abrahams born.
8 ੮ ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਖਬਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ ।
Men Skrifti såg fyreåt at Gud vilde gjera heidningarne rettferdige ved tru, og gav so Abraham fyreåt det fagnadbodet: «I deg skal alle folkeslag verta velsigna.»
9 ੯ ਸੋ ਜਿਹੜੇ ਵਿਸ਼ਵਾਸ ਕਰਨ ਵਾਲੇ ਹਨ ਉਹ ਵਿਸ਼ਵਾਸੀ ਅਬਰਾਹਾਮ ਦੇ ਨਾਲ ਬਰਕਤ ਪਾਉਂਦੇ ਹਨ।
So vert då dei som hev tru, velsigna med den truande Abraham.
10 ੧੦ ਸੋ ਜਿੰਨੇ ਲੋਕ ਬਿਵਸਥਾ ਦੇ ਕੰਮਾਂ ਉੱਤੇ ਭਰੋਸਾ ਰੱਖਦੇ ਹਨ ਉਹ ਸਰਾਪ ਦੇ ਹੇਠਾਂ ਹਨ ਕਿਉਂ ਜੋ ਇਹ ਲਿਖਿਆ ਹੋਇਆ ਹੈ ਕਿ ਸਰਾਪੀ ਹੋਵੇ ਹਰੇਕ ਜਿਹੜਾ ਉਨ੍ਹਾਂ ਸਭਨਾਂ ਗੱਲਾਂ ਨੂੰ ਜਿਹੜੀਆਂ ਬਿਵਸਥਾ ਦੀ ਪੁਸਤਕ ਵਿੱਚ ਲਿਖੀਆਂ ਹੋਈਆਂ ਹਨ, ਮੰਨ ਕੇ ਪਾਲਣਾ ਨਹੀਂ ਕਰਦਾ।
For so mange som held seg til lovgjerningar, dei er under forbanning; for det stend skrive: «Forbanna er kvar den som ikkje held ved i alt det som stend skrive i lovboki, so han gjer etter det.»
11 ੧੧ ਹੁਣ ਇਹ ਗੱਲ ਪਰਗਟ ਹੈ ਕਿ ਪਰਮੇਸ਼ੁਰ ਦੇ ਅੱਗੇ ਬਿਵਸਥਾ ਦੁਆਰਾ ਕੋਈ ਧਰਮੀ ਨਹੀਂ ਠਹਿਰਦਾ ਇਸ ਲਈ ਜੋ ਧਰਮੀ ਵਿਸ਼ਵਾਸ ਦੇ ਕਾਰਨ ਹੀ ਜੀਉਂਦਾ ਰਹੇਗਾ।
Men at ingen vert rettferdiggjord for Gud ved lovi, det er audsynlegt; for «den rettferdige, ved tru skal han liva.»
12 ੧੨ ਅਤੇ ਬਿਵਸਥਾ ਨੂੰ ਵਿਸ਼ਵਾਸ ਨਾਲ ਕੁਝ ਵਾਸਤਾ ਨਹੀਂ ਸਗੋਂ ਜਿਹੜਾ ਉਹਨਾਂ ਹੁਕਮਾਂ ਦੀ ਪਾਲਣਾ ਕਰੇਗਾ ਸੋ ਉਹਨਾਂ ਦੇ ਕਾਰਣ ਜੀਉਂਦਾ ਰਹੇਗਾ।
Men lovi hev ingen ting med trui å gjera, men «den som gjer so, skal liva ved det.»
13 ੧੩ ਮਸੀਹ ਨੇ ਸਾਨੂੰ ਮੁੱਲ ਲੈ ਕੇ ਬਿਵਸਥਾ ਦੇ ਸਰਾਪ ਤੋਂ ਛੁਡਾਇਆ ਇਸ ਕਰਕੇ ਜੋ ਉਹ ਸਾਡੇ ਲਈ ਸਰਾਪ ਬਣਿਆ ਕਿਉਂ ਜੋ ਲਿਖਿਆ ਹੋਇਆ ਹੈ ਕਿ ਸਰਾਪੀ ਹੈ ਹਰੇਕ ਜਿਹੜਾ ਰੁੱਖ ਅਰਥਾਤ ਕਾਠ ਉੱਤੇ ਟੰਗਿਆ ਜਾਂਦਾ ਹੈ।
Kristus kjøpte oss frie frå forbanningi av lovi, då han vart ei forbanning for oss - for det er skrive: «Forbanna er kvar den som heng på eit tre» -
14 ੧੪ ਇਹ ਇਸ ਲਈ ਹੋਇਆ ਕਿ ਅਬਰਾਹਾਮ ਦੀ ਬਰਕਤ ਮਸੀਹ ਯਿਸੂ ਵਿੱਚ ਪਰਾਈਆਂ ਕੌਮਾਂ ਉੱਤੇ ਹੋਵੇ ਤਾਂ ਜੋ ਅਸੀਂ ਉਸ ਵਾਇਦੇ ਦੇ ਆਤਮਾ ਨੂੰ ਵਿਸ਼ਵਾਸ ਦੇ ਰਾਹੀਂ ਪ੍ਰਾਪਤ ਕਰੀਏ।
so velsigningi åt Abraham kunde koma yver heidningarne i Kristus Jesus, so me ved trui kunde få Anden, som var oss lova.
15 ੧੫ ਹੇ ਭਰਾਵੋ, ਮੈਂ ਮਨੁੱਖ ਵਾਂਗੂੰ ਕਹਿੰਦਾ ਹਾਂ, ਭਾਵੇਂ ਮਨੁੱਖ ਦਾ ਇਕਰਾਰਨਾਮਾਂ ਵੀ ਹੋਵੇ ਜਦੋਂ ਉਹ ਪੱਕਾ ਹੋ ਗਿਆ ਤਾਂ ਨਾ ਕੋਈ ਉਸ ਨੂੰ ਟਾਲਦਾ ਹੈ ਅਤੇ ਨਾ ਉਸ ਵਿੱਚ ਕੁਝ ਵਾਧਾ ਕਰਦਾ ਹੈ।
Brør! eg talar på menneskjevis. Ingen gjer då ei pakt av eit menneskje ugild eller legg noko til etter ho er stadfest.
16 ੧੬ ਹੁਣ ਅਬਰਾਹਾਮ ਅਤੇ ਉਸ ਦੀ ਅੰਸ ਨੂੰ ਵਾਇਦੇ ਦਿੱਤੇ ਗਏ ਸਨ। ਉਹ ਇਹ ਨਹੀਂ ਕਹਿੰਦਾ, “ਅੰਸਾਂ ਨੂੰ”, ਜਿਵੇਂ ਬਾਹਲਿਆਂ ਦੇ ਲਈ ਪਰ ਜਿਵੇਂ ਇੱਕ ਦੇ ਲਈ ਕਹਿੰਦਾ ਹੈ ਅਰਥਾਤ “ਤੇਰੀ ਅੰਸ ਨੂੰ”, ਸੋ ਉਹ ਮਸੀਹ ਹੈ।
Men lovnaderne vart gjevne til Abraham og hans ætt; han segjer ikkje: «Og ættingarne» liksom um mange, men som um ein: «Og di ætt», og det er Kristus.
17 ੧੭ ਹੁਣ ਮੈਂ ਇਹ ਆਖਦਾ ਹਾਂ ਭਈ ਉਸ ਨੇਮ ਨੂੰ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਬੰਨ੍ਹਿਆ ਸੀ ਸੋ ਬਿਵਸਥਾ ਜਿਹੜੀ ਉਸ ਤੋਂ ਚਾਰ ਸੌ ਤੀਹ ਸਾਲਾਂ ਦੇ ਪਿੱਛੋਂ ਆਈ ਉਸ ਨੇਮ ਨੂੰ ਨਹੀਂ ਟਾਲ ਸਕਦੀ ਕਿ ਉਹ ਬਚਨ ਵਿਅਰਥ ਹੋ ਜਾਵੇ।
Det eg vil segja, er dette: Ei pakt som fyreåt er stadfest av Gud, henne kann lovi, som vart gjevi fire hundrad og tretti år seinare, ikkje gjera ugild, so ho skulde gjera lovnaden til inkjes.
18 ੧੮ ਕਿਉਂਕਿ ਜੇ ਵਾਰਿਸ ਬਿਵਸਥਾ ਤੋਂ ਹੁੰਦਾ ਤਾਂ ਫੇਰ ਵਾਇਦੇ ਤੋਂ ਨਹੀਂ, ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਵਾਇਦੇ ਦੇ ਰਾਹੀਂ ਦਿੱਤਾ।
For er arven av lov, so er han ikkje meir av lovnad; men Gud gav Abraham honom ved lovnad.
19 ੧੯ ਤਾਂ ਫ਼ੇਰ ਬਿਵਸਥਾ ਕੀ ਹੈ? ਉਹ ਅਪਰਾਧਾਂ ਦੇ ਕਾਰਨ ਬਾਅਦ ਵਿੱਚ ਦਿੱਤੀ ਗਈ ਕਿ ਜਿੰਨਾਂ ਚਿਰ ਉਹ ਅੰਸ ਜਿਹ ਨੂੰ ਵਾਇਦਾ ਦਿੱਤਾ ਹੋਇਆ ਹੈ ਨਾ ਆਵੇ ਉਹ ਬਣੀ ਰਹੇ ਅਤੇ ਉਹ ਦੂਤਾਂ ਦੇ ਰਾਹੀਂ ਇੱਕ ਵਿਚੋਲੇ ਦੇ ਹੱਥੀਂ ਠਹਿਰਾਈ ਗਈ।
Kva skulde so lovi til? Ho vart sett attåt for misgjerderne skuld, til dess den ætti kom som lovnaden galdt um - tilskipa av englar, ved ein millommanns hand;
20 ੨੦ ਹੁਣ ਵਿਚੋਲਾ ਤਾਂ ਇੱਕ ਦਾ ਨਹੀਂ ਹੁੰਦਾ ਪਰੰਤੂ ਪਰਮੇਸ਼ੁਰ ਇੱਕੋ ਹੈ।
men ein millommann er ikkje berre for ein; men Gud er ein.
21 ੨੧ ਫੇਰ ਭਲਾ, ਬਿਵਸਥਾ ਪਰਮੇਸ਼ੁਰ ਦੇ ਵਾਇਦਿਆਂ ਦੇ ਵਿਰੁੱਧ ਹੈ? ਕਦੇ ਨਹੀਂ ਜੇਕਰ ਅਜਿਹੀ ਬਿਵਸਥਾ ਦਿੱਤੀ ਹੋਈ ਹੁੰਦੀ ਜਿਹੜੀ ਜੀਵਨ ਦੇ ਸਕਦੀ ਤਾਂ ਧਾਰਮਿਕਤਾ ਸੱਚੀ ਮੁੱਚੀ ਬਿਵਸਥਾ ਤੋਂ ਪ੍ਰਾਪਤ ਹੁੰਦਾ।
Er so lovi imot Guds lovnader? Langt ifrå! for var det gjeve ei lov som hadde magt til å gjera livande, so kom rettferdi verkeleg av lovi.
22 ੨੨ ਪਰ ਬਿਵਸਥਾ ਨੇ ਸਭਨਾਂ ਨੂੰ ਪਾਪ ਦੇ ਅਧੀਨ ਕਰ ਦਿੱਤਾ ਭਈ ਉਹ ਵਾਇਦਾ ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰਨ ਤੋਂ ਮਿਲਦਾ ਹੈ ਵਿਸ਼ਵਾਸ ਕਰਨ ਵਾਲਿਆਂ ਨੂੰ ਦਿੱਤਾ ਜਾਵੇ।
Men Skrifti hev stengt alt inn under synd, so det som var lova, skulde ved tru på Jesus Kristus verta gjeve deim som trur.
23 ੨੩ ਪਰ ਵਿਸ਼ਵਾਸ ਦੇ ਆਉਣ ਤੋਂ ਪਹਿਲਾਂ ਅਸੀਂ ਉਸ ਵਿਸ਼ਵਾਸ ਦੇ ਲਈ ਜਿਹੜਾ ਪਰਗਟ ਹੋਣ ਵਾਲਾ ਸੀ ਅਸੀਂ ਬਿਵਸਥਾ ਦੇ ਪਹਿਰੇ ਹੇਠ ਬੱਧੇ ਹੋਏ ਰਹਿੰਦੇ ਸੀ।
Men fyrr trui kom, vart me haldne innestengde i varetekt under lovi til den tru som skulde openberrast.
24 ੨੪ ਸੋ ਬਿਵਸਥਾ ਮਸੀਹ ਦੇ ਆਉਣ ਤੱਕ ਸਾਡੇ ਲਈ ਨਿਗਾਹਬਾਨ ਬਣੀ ਕਿ ਅਸੀਂ ਵਿਸ਼ਵਾਸ ਤੋਂ ਧਰਮੀ ਠਹਿਰਾਏ ਜਾਈਏ।
So hev då lovi vorte vår tuktemeister til Kristus, so me skulde verta rettferdiggjorde av tru.
25 ੨੫ ਪਰ ਹੁਣ ਜਦੋਂ ਵਿਸ਼ਵਾਸ ਆ ਚੁੱਕਿਆ ਤਾਂ ਅਸੀਂ ਅਗਾਹਾਂ ਨੂੰ ਨਿਗਾਹਬਾਨ ਦੇ ਅਧੀਨ ਨਾ ਰਹੇ।
Men no, då trui er komi, er me ikkje lenger under tuktemeisteren;
26 ੨੬ ਕਿਉਂ ਜੋ ਮਸੀਹ ਯਿਸੂ ਉੱਤੇ ਵਿਸ਼ਵਾਸ ਕਰਨ ਦੇ ਕਾਰਨ ਤੁਸੀਂ ਸਭ ਪਰਮੇਸ਼ੁਰ ਦੀ ਸੰਤਾਨ ਹੋ।
for de er alle Guds born ved trui på Kristus Jesus.
27 ੨੭ ਕਿਉਂ ਜੋ ਤੁਹਾਡੇ ਵਿੱਚੋਂ ਜਿੰਨਿਆਂ ਨੇ ਮਸੀਹ ਵਿੱਚ ਬਪਤਿਸਮਾ ਲਿਆ ਉਨ੍ਹਾ ਨੇ ਮਸੀਹ ਨੂੰ ਪਹਿਨ ਲਿਆ।
For de, so mange som er døypte til Kristus, de hev iklædt dykk Kristus.
28 ੨੮ ਹੁਣ ਨਾ ਕੋਈ ਯਹੂਦੀ ਨਾ ਯੂਨਾਨੀ, ਨਾ ਗੁਲਾਮ ਨਾ ਅਜ਼ਾਦ, ਨਾ ਨਰ ਨਾ ਨਾਰੀ ਕਿਉਂ ਜੋ ਤੁਸੀਂ ਸਭ ਮਸੀਹ ਯਿਸੂ ਵਿੱਚ ਇੱਕੋ ਹੀ ਹੋ।
Her er ikkje jøde eller grækar, her er ikkje træl eller fri mann, her er ikkje mann og kvinna; for de er alle ein i Kristus Jesus.
29 ੨੯ ਅਤੇ ਜੇ ਤੁਸੀਂ ਮਸੀਹ ਦੇ ਹੋ ਤਾਂ ਅਬਰਾਹਾਮ ਦੀ ਅੰਸ ਅਤੇ ਵਾਇਦੇ ਦੇ ਅਨੁਸਾਰ ਵਾਰਿਸ ਵੀ ਹੋ।
Men høyrer de Kristus til, so er de og Abrahams ætt, ervingar etter lovnaden.