< ਗਲਾਤਿਯਾ ਨੂੰ 4 >
1 ੧ ਹੁਣ ਮੈਂ ਆਖਦਾ ਹਾਂ ਕਿ ਵਾਰਿਸ ਜਿੰਨਾਂ ਚਿਰ ਬਾਲਕ ਹੈ ਉਸ ਅਤੇ ਦਾਸ ਵਿੱਚ ਕੁਝ ਭਿੰਨ ਭੇਤ ਨਹੀਂ ਭਾਵੇਂ ਉਹ ਸਭ ਦਾ ਮਾਲਕ ਹੈ।
Али велим: док је наследник млад ништа није бољи од роба, ако и јесте господар од свега;
2 ੨ ਪਰ ਪਿਤਾ ਦੇ ਠਹਿਰਾਏ ਹੋਏ ਸਮੇਂ ਤੱਕ ਰਖਵਾਲਿਆਂ ਅਤੇ ਭੰਡਾਰੀਆਂ ਦੀ ਦੇਖਭਾਲ ਵਿੱਚ ਰਹਿੰਦਾ ਹੈ।
Него је под заповедницима и чуварима све до рока очевог.
3 ੩ ਜਿਸ ਤਰ੍ਹਾਂ ਅਸੀਂ ਵੀ ਜਦ ਬਾਲਕ ਸੀ ਤਦ ਸੰਸਾਰ ਦੀਆਂ ਮੂਲ ਗੱਲਾਂ ਦੇ ਬੰਧਨ ਵਿੱਚ ਸੀ।
Тако и ми кад бејасмо млади, бејасмо под стихијама света заробљени;
4 ੪ ਪਰ ਜਦੋਂ ਸਮਾਂ ਪੂਰਾ ਹੋਇਆ ਤਾਂ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਭੇਜਿਆ ਜਿਹੜਾ ਔਰਤ ਤੋਂ ਜੰਮਿਆ ਅਤੇ ਬਿਵਸਥਾ ਦੇ ਅਧੀਨ ਜੰਮਿਆ।
А кад се наврши време, посла Бог Сина свог Јединородног, који је рођен од жене и покорен закону,
5 ੫ ਇਸ ਲਈ ਜੋ ਮੁੱਲ ਦੇ ਕੇ ਉਹਨਾਂ ਨੂੰ ਜਿਹੜੇ ਬਿਵਸਥਾ ਦੇ ਅਧੀਨ ਹਨ ਛੁਡਾਵੇ ਕਿ ਲੇਪਾਲਕ ਪੁੱਤਰ ਹੋਣ ਦੀ ਪਦਵੀ ਸਾਨੂੰ ਪ੍ਰਾਪਤ ਹੋਵੇ।
Да искупи оне који су под законом, да примимо посинаштво.
6 ੬ ਅਤੇ ਤੁਸੀਂ ਜੋ ਪੁੱਤਰ ਹੋ ਇਸੇ ਕਾਰਨ ਪਰਮੇਸ਼ੁਰ ਨੇ ਆਪਣੇ ਪੁੱਤਰ ਦੇ ਆਤਮਾ ਨੂੰ ਸਾਡੇ ਦਿਲਾਂ ਵਿੱਚ ਭੇਜ ਦਿੱਤਾ ਜਿਹੜਾ ਅੱਬਾ ਅਰਥਾਤ, ਹੇ ਪਿਤਾ ਪੁਕਾਰਦਾ ਹੈ।
И будући да сте синови, посла Бог Духа Сина свог у срца ваша, који виче: Ава Оче!
7 ੭ ਸੋ ਤੁਸੀਂ ਹੁਣ ਗੁਲਾਮ ਨਹੀਂ ਸਗੋਂ ਪੁੱਤਰ ਹੋ ਅਤੇ ਜੇ ਪੁੱਤਰ ਹੋ ਤਾਂ ਪਰਮੇਸ਼ੁਰ ਦੇ ਰਾਹੀਂ ਵਾਰਿਸ ਵੀ ਹੈਂ।
Тако већ ниси роб, него син; а ако си син, и наследник си Божји кроз Исуса Христа.
8 ੮ ਪਰ ਉਸ ਵੇਲੇ ਪਰਮੇਸ਼ੁਰ ਤੋਂ ਅਣਜਾਣ ਹੋਣ ਦੇ ਕਾਰਨ ਤੁਸੀਂ ਉਹਨਾਂ ਦੀ ਗੁਲਾਮੀ ਵਿੱਚ ਸੀ ਜਿਹੜੇ ਅਸਲ ਵਿੱਚ ਈਸ਼ਵਰ ਨਹੀਂ ਸਨ।
Али тада не знајући Бога, служисте онима који по себи нису богови.
9 ੯ ਪਰ ਹੁਣ ਜੋ ਤੁਸੀਂ ਪਰਮੇਸ਼ੁਰ ਨੂੰ ਜਾਣ ਗਏ ਹੋ ਸਗੋਂ ਪਰਮੇਸ਼ੁਰ ਨੇ ਤੁਹਾਨੂੰ ਜਾਣ ਲਿਆ ਤਾਂ ਕਿਉਂ ਤੁਸੀਂ ਫਿਰ ਉਨ੍ਹਾਂ ਨਿਰਬਲ ਅਤੇ ਨਿਕੰਮੀਆਂ ਮੂਲ ਗੱਲਾਂ ਦੀ ਵੱਲ ਮੁੜੇ ਜਾਂਦੇ ਹੋ ਜਿੰਨ੍ਹਾ ਦੇ ਬੰਧਨ ਵਿੱਚ ਤੁਸੀਂ ਦੁਬਾਰਾ ਨਵੇਂ ਸਿਰਿਓਂ ਆਉਣਾ ਚਾਹੁੰਦੇ ਹੋ?
А сад познавши Бога, и још познати бивши од Бога, како се враћате опет на слабе и рђаве стихије, којима опет изнова хоћете да служите?
10 ੧੦ ਤੁਸੀਂ ਦਿਨਾਂ, ਮਹੀਨਿਆਂ, ਸਮਿਆਂ ਅਤੇ ਸਾਲਾਂ ਨੂੰ ਮੰਨਦੇ ਹੋ!
Гледате на дане и месеце, и времена и године.
11 ੧੧ ਮੈਂ ਤੁਹਾਡੇ ਲਈ ਡਰਦਾ ਹਾਂ ਭਈ ਕਿਤੇ ਇਸ ਤਰ੍ਹਾਂ ਨਾ ਹੋਵੇ ਜੋ ਮੈਂ ਤੁਹਾਡੇ ਲਈ ਐਂਵੇਂ ਹੀ ਮਿਹਨਤ ਕੀਤੀ ਹੋਵੇ।
Бојим се за вас да се не будем узалуд трудио око вас.
12 ੧੨ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਮੇਰੇ ਜਿਹੇ ਬਣੋ ਇਸ ਲਈ ਜੋ ਮੈਂ ਵੀ ਤੁਹਾਡੇ ਜਿਹਾ ਬਣਿਆ ਹਾਂ। ਤੁਸੀਂ ਮੇਰੇ ਨਾਲ ਬੁਰੇ ਨਹੀਂ ਵਰਤੇ,
Будите као ја што сам; јер сам ја ко ви што сте. Браћо! Молим вас, ништа ми не учинисте нажао.
13 ੧੩ ਪਰ ਤੁਸੀਂ ਜਾਣਦੇ ਹੋ ਜੋ ਮੈਂ ਸਰੀਰ ਦੀ ਕਮਜ਼ੋਰੀ ਕਰਕੇ ਪਹਿਲੀ ਵਾਰ ਤੁਹਾਨੂੰ ਖੁਸ਼ਖਬਰੀ ਸੁਣਾਈ।
А знате да вам у слабости тела најпре проповедих јеванђеље;
14 ੧੪ ਅਤੇ ਉਹ ਜੋ ਮੇਰੇ ਸਰੀਰ ਵਿੱਚ ਤੁਹਾਡੇ ਲਈ ਇੱਕ ਪਰਤਾਵਾ ਸੀ ਉਹ ਨੂੰ ਤੁਸੀਂ ਤੁਛ ਨਾ ਜਾਣਿਆ, ਨਾ ਉਸ ਤੋਂ ਸੂਗ ਕੀਤੀ ਪਰ ਮੈਨੂੰ ਪਰਮੇਸ਼ੁਰ ਦੇ ਦੂਤ ਦੀ ਤਰ੍ਹਾਂ ਸਗੋਂ ਮਸੀਹ ਯਿਸੂ ਦੀ ਤਰ੍ਹਾਂ ਕਬੂਲ ਕੀਤਾ।
И напасти моје, која беше телу мом, не презресте, ни попљувасте, него ме примисте као анђела Божјег, као Христа Исуса.
15 ੧੫ ਤਾਂ ਹੁਣ ਤੁਹਾਡਾ ਉਹ ਅਨੰਦ ਕਿੱਥੇ ਗਿਆ? ਮੈਂ ਤੁਹਾਡਾ ਗਵਾਹ ਹਾਂ, ਕਿ ਜੇ ਹੋ ਸਕਦਾ ਤਾਂ ਤੁਸੀਂ ਆਪਣੀਆਂ ਅੱਖਾਂ ਵੀ ਕੱਢ ਕੇ ਮੈਨੂੰ ਦੇ ਦਿੰਦੇ
Какво беше онда ваше блаженство? Јер вам сведочим да бисте, кад би могуће било, извадили очи своје и дали мени.
16 ੧੬ ਫਿਰ ਕੀ ਮੈਂ ਤੁਹਾਨੂੰ ਸੱਚੀ ਗੱਲ ਆਖਣ ਨਾਲ ਤੁਹਾਡਾ ਵੈਰੀ ਬਣ ਗਿਆ?
Тим ли вам постадох непријатељ, истину вам говорећи?
17 ੧੭ ਉਹ ਤੁਹਾਨੂੰ ਮਿੱਤਰ ਤਾਂ ਬਣਾਉਣਾ ਚਾਹੁੰਦੇ ਹਨ ਪਰ ਚੰਗੀ ਸੋਚ ਨਾਲ ਨਹੀਂ ਸਗੋਂ ਉਹ ਤੁਹਾਨੂੰ ਅਲੱਗ ਕਰਨਾ ਚਾਹੁੰਦੇ ਹਨ ਕਿ ਤੁਸੀਂ ਉਹਨਾਂ ਨੂੰ ਹੀ ਆਪਣੇ ਮਿੱਤਰ ਬਣਾ ਲਓ।
Они не ревнују добро за вас него хоће да вас одвоје, да им ревнујете.
18 ੧੮ ਪਰ ਇਹ ਵੀ ਚੰਗਾ ਹੈ ਜੋ ਭਲੀ ਗੱਲ ਵਿੱਚ ਹਰ ਸਮੇਂ ਮਿੱਤਰ ਬਣਾਉਣ ਦਾ ਯਤਨ ਕੀਤਾ ਜਾਵੇ ਅਤੇ ਨਾ ਕੇਵਲ ਉਸੇ ਵੇਲੇ ਜਦੋਂ ਮੈਂ ਤੁਹਾਡੇ ਕੋਲ ਹੋਵਾਂ।
А добро је ревновати свагда у добру, и не само кад сам ја код вас.
19 ੧੯ ਹੇ ਮੇਰੇ ਬੱਚਿਓ, ਜਿੰਨਾਂ ਚਿਰ ਤੁਹਾਡੇ ਵਿੱਚ ਮਸੀਹ ਦੀ ਸੂਰਤ ਨਾ ਬਣ ਜਾਵੇ ਉਦੋਂ ਤੱਕ ਮੈਂ ਤੁਹਾਡੇ ਲਈ ਫਿਰ ਪੀੜਾਂ ਸਹਿੰਦਾ ਰਹਿੰਦਾ ਹਾਂ।
Дечице моја, коју опет с муком рађам, докле Христово обличје не постане у вама;
20 ੨੦ ਅਤੇ ਮੈਂ ਚਾਹੁੰਦਾ ਤਾਂ ਹਾਂ ਜੋ ਹੁਣ ਤੁਹਾਡੇ ਕੋਲ ਆ ਕੇ ਹੋਰ ਤਰ੍ਹਾਂ ਬੋਲਾਂ ਕਿਉਂ ਜੋ ਤੁਹਾਡੀ ਵੱਲੋਂ ਮੈਂ ਦੁਬਧਾ ਵਿੱਚ ਪਿਆ ਹੋਇਆ ਹਾਂ।
Али бих хтео сад да сам код вас, и да изменим глас свој, јер не могу да се начудим за вас.
21 ੨੧ ਤੁਸੀਂ ਜੋ ਬਿਵਸਥਾ ਦੇ ਅਧੀਨ ਹੋਣਾ ਚਾਹੁੰਦੇ ਹੋ ਮੈਨੂੰ ਦੱਸੋ, ਕੀ, ਤੁਸੀਂ ਬਿਵਸਥਾ ਨੂੰ ਨਹੀਂ ਸੁਣਦੇ?
Кажите ми, ви који хоћете под законом да будете, не слушате ли закон?
22 ੨੨ ਕਿਉਂ ਜੋ ਇਹ ਲਿਖਿਆ ਹੋਇਆ ਹੈ ਜੋ ਅਬਰਾਹਾਮ ਦੇ ਦੋ ਪੁੱਤਰ ਹੋਏ, ਇੱਕ ਦਾਸੀ ਤੋਂ ਅਤੇ ਦੂਜਾ ਅਜ਼ਾਦ ਇਸਤ੍ਰੀ ਤੋਂ।
Јер је писано да Авраам два сина имаде, једног од робиње, а другог од слободне.
23 ੨੩ ਪਰ ਜਿਹੜਾ ਦਾਸੀ ਤੋਂ ਹੋਇਆ ਉਹ ਸਰੀਰ ਦੇ ਅਨੁਸਾਰ ਜੰਮਿਆ ਪਰੰਤੂ ਜਿਹੜਾ ਅਜ਼ਾਦ ਇਸਤ੍ਰੀ ਤੋਂ ਹੋਇਆ ਉਹ ਵਾਇਦੇ ਦੇ ਕਾਰਨ ਜੰਮਿਆ।
Али који беше од робиње, по телу се роди; а који од слободне, по обећању.
24 ੨੪ ਇਹ ਦ੍ਰਿਸ਼ਟਾਂਤ ਦੀਆਂ ਗੱਲਾਂ ਹਨ। ਅਰਥਾਤ ਇਹ ਦੋ ਤੀਵੀਆਂ ਦੋ ਨੇਮ ਹਨ, ਇੱਕ ਤਾਂ ਸੀਨਈ ਪਹਾੜ ਦੀ ਜੋ ਗੁਲਾਮੀ ਲਈ ਜਣਦੀ ਹੈ। ਇਹ ਹਾਜਰਾ ਹੈ।
Које значи друго: јер су ово два завета: један дакле од горе Синајске, која рађа за робовање, а то је Агар.
25 ੨੫ ਅਤੇ ਇਹ ਹਾਜਰਾ ਅਰਬ ਵਿੱਚ ਸੀਨਈ ਪਹਾੜ ਹੈ ਅਤੇ ਹੁਣ ਦਾ ਯਰੂਸ਼ਲਮ ਉਹ ਦੇ ਤੁੱਲ ਹੈ ਕਿਉਂ ਜੋ ਇਹ ਆਪਣੇ ਬੱਚਿਆਂ ਦੇ ਨਾਲ ਗੁਲਾਮੀ ਵਿੱਚ ਪਈ ਹੈ।
Јер Агар значи Синај гора у арапској, и пореди се са садашњим Јерусалимом, и служи са децом својом.
26 ੨੬ ਪਰ ਯਰੂਸ਼ਲਮ ਜੋ ਉਤਾਹਾਂ ਹੈ ਉਹ ਅਜ਼ਾਦ ਹੈ, ਉਹ ਸਾਡੀ ਮਾਤਾ ਹੈ।
А горњи Јерусалим слободна је, који је мати свима нама.
27 ੨੭ ਕਿਉਂ ਜੋ ਲਿਖਿਆ ਹੋਇਆ ਹੈ, ਹੇ ਬਾਂਝ, ਜੈਕਾਰਾ ਗਜਾ, ਤੂੰ ਜੋ ਨਹੀਂ ਜਣੀ ਖੁੱਲ੍ਹ ਕੇ ਗਾ ਅਤੇ ਚਿੱਲਾ, ਤੂੰ ਜਿਸ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਤਿਆਗੀ ਹੋਈ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੀ ਵੱਧ ਹਨ।
Јер је писано: Развесели се, нероткињо која не рађаш; покликни и повичи, ти која не трпиш муке порођаја; јер пуста има много више деце неголи она која има мужа.
28 ੨੮ ਪਰ ਹੇ ਭਰਾਵੋ, ਅਸੀਂ ਇਸਹਾਕ ਵਾਂਗੂੰ ਵਾਇਦੇ ਦੀ ਸੰਤਾਨ ਹਾਂ।
А ми смо, браћо, по Исаку деца обећања.
29 ੨੯ ਪਰ ਜਿਵੇਂ ਉਸ ਸਮੇਂ ਉਹ ਜਿਹੜਾ ਸਰੀਰ ਦੇ ਅਨੁਸਾਰ ਜੰਮਿਆਂ ਉਹ ਨੂੰ ਸਤਾਉਂਦਾ ਸੀ ਜਿਹੜਾ ਆਤਮਾ ਦੇ ਅਨੁਸਾਰ ਜੰਮਿਆਂ ਸੀ, ਤਿਵੇਂ ਹੁਣ ਵੀ ਹੁੰਦਾ ਹੈ।
Но како онда онај што се роди по телу гоњаше духовног, тако и сад.
30 ੩੦ ਪਰ ਪਵਿੱਤਰ ਗ੍ਰੰਥ ਕੀ ਆਖਦਾ ਹੈ? ਦਾਸੀ ਅਤੇ ਉਸ ਦੇ ਪੁੱਤਰ ਨੂੰ ਕੱਢ ਦੇ ਕਿਉਂ ਜੋ ਦਾਸੀ ਦਾ ਪੁੱਤਰ ਅਜ਼ਾਦ ਇਸਤਰੀ ਦੇ ਪੁੱਤਰ ਨਾਲ ਵਾਰਿਸ ਨਹੀਂ ਹੋਵੇਗਾ।
Али шта говори писмо? Истерај робињу и сина њеног; јер син робињин неће наследити са сином слободне.
31 ੩੧ ਇਸ ਲਈ, ਹੇ ਭਰਾਵੋ, ਅਸੀਂ ਦਾਸੀ ਦੀ ਨਹੀਂ ਸਗੋਂ ਅਜ਼ਾਦ ਦੀ ਸੰਤਾਨ ਹਾਂ।
Тако, браћо, нисмо деца робињина него слободне.