< ਗਲਾਤਿਯਾ ਨੂੰ 5 >

1 ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜਾਵੋ।
Til Friheden har Kristus frigjort os. Saa staar nu fast, og lader eder ikke atter holde under Trældoms Aag!
2 ਵੇਖੋ, ਮੈਂ ਪੌਲੁਸ ਤੁਹਾਨੂੰ ਆਖਦਾ ਹਾਂ ਕਿ ਜੇ ਤੁਸੀਂ ਸੁੰਨਤ ਕਰਾਵੋ ਤਾਂ ਮਸੀਹ ਕੋਲੋਂ ਤੁਹਾਨੂੰ ਕੁਝ ਲਾਭ ਨਾ ਹੋਵੇਗਾ।
Se, jeg, Paulus, siger eder, at dersom I lade eder omskære, vil Kristus intet gavne eder.
3 ਸਗੋਂ ਮੈਂ ਹਰੇਕ ਮਨੁੱਖ ਉੱਤੇ ਜਿਹੜਾ ਸੁੰਨਤ ਕਰਾਉਂਦਾ ਹੈ ਫਿਰ ਗਵਾਹੀ ਭਰਦਾ ਹਾਂ ਜੋ ਉਹ ਨੂੰ ਸਾਰੀ ਬਿਵਸਥਾ ਮੰਨਣੀ ਪਵੇਗੀ।
Men jeg vidner atter for hvert Menneske, som lader sig omskære, at han er skyldig at opfylde hele Loven.
4 ਤੁਸੀਂ ਜੋ ਬਿਵਸਥਾ ਨਾਲ ਧਰਮੀ ਬਣਨਾ ਚਾਹੁੰਦੇ ਹੋ, ਸੋ ਮਸੀਹ ਤੋਂ ਅਲੱਗ ਹੋ ਗਏ ਅਤੇ ਕਿਰਪਾ ਤੋਂ ਡਿੱਗ ਗਏ ਹੋ।
I ere tabte for Kristus, I, som retfærdiggøres ved Loven; I ere faldne ud af Naaden.
5 ਅਸੀਂ ਤਾਂ ਆਤਮਾ ਦੇ ਕਾਰਨ ਵਿਸ਼ਵਾਸ ਨਾਲ ਆਸ ਕੀਤੀ ਹੋਈ ਧਾਰਮਿਕਤਾ ਦੀ ਉਡੀਕ ਕਰਦੇ ਹਾਂ।
Vi vente jo ved Aanden af Tro Retfærdigheds Haab.
6 ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ।
Thi i Kristus Jesus gælder hverken Omskærelse eller Forhud noget, men Tro, som er virksom ved Kærlighed.
7 ਤੁਸੀਂ ਤਾਂ ਚੰਗੀ ਤਰ੍ਹਾਂ ਦੌੜਦੇ ਸੀ! ਕਿਸ ਨੇ ਤੁਹਾਨੂੰ ਰੋਕ ਦਿੱਤਾ ਕਿ ਤੁਸੀਂ ਸਚਿਆਈ ਨੂੰ ਨਾ ਮੰਨੋ?
I vare godt paa Vej; hvem har hindret eder i at adlyde Sandhed?
8 ਇਸ ਤਰ੍ਹਾਂ ਦੀ ਸਿੱਖਿਆ ਤੁਹਾਡੇ ਸੱਦਣ ਵਾਲੇ ਦੀ ਵੱਲੋਂ ਨਹੀਂ।
Den Overtalelse kom ikke fra ham, som kaldte eder.
9 ਥੋੜ੍ਹਾ ਜਿਹਾ ਖ਼ਮੀਰ ਸਾਰੇ ਗੁੰਨੇ ਹੋਏ ਆਟੇ ਨੂੰ ਖ਼ਮੀਰਾ ਕਰ ਦਿੰਦਾ ਹੈ।
En liden Surdej g syrer hele Dejgen.
10 ੧੦ ਮੈਨੂੰ ਪ੍ਰਭੂ ਵਿੱਚ ਤੁਹਾਡੀ ਵੱਲੋਂ ਭਰੋਸਾ ਹੈ ਜੋ ਤੁਸੀਂ ਕੋਈ ਹੋਰ ਵਿਚਾਰ ਨਾ ਕਰੋਗੇ, ਪਰ ਜਿਹੜਾ ਤੁਹਾਨੂੰ ਡਰਾਉਂਦਾ ਹੈ ਉਹ ਭਾਵੇਂ ਕੋਈ ਵੀ ਹੋਵੇ ਆਪਣੀ ਸਜ਼ਾ ਭੋਗੇਗਾ!
Jeg har den Tillid til eder i Herren, at I ikke ville mene noget andet; men den, som forvirrer eder, skal bære sin Dom, hvem han end er.
11 ੧੧ ਪਰ ਹੇ ਭਰਾਵੋ, ਜੇ ਮੈਂ ਹੁਣ ਤੱਕ ਸੁੰਨਤ ਦਾ ਪ੍ਰਚਾਰ ਕਰਦਾ ਹਾਂ ਤਾਂ ਹੁਣ ਤੱਕ ਸਤਾਇਆ ਕਿਉਂ ਜਾਂਦਾ ਹਾਂ? ਤਦ ਸਲੀਬ ਦੀ ਠੋਕਰ ਤਾਂ ਜਾਂਦੀ ਰਹੀ।
Men jeg, Brødre! dersom jeg endnu prædiker Omskærelse, hvorfor forfølges jeg da endnu? Saa er jo Korsets Forargelse gjort til intet.
12 ੧੨ ਕੀ ਹੁੰਦਾ ਕਿ ਉਹ ਜਿਹੜੇ ਤੁਹਾਨੂੰ ਡਰਾਉਂਦੇ ਹਨ, ਆਪਣਾ ਅੰਗ ਹੀ ਵੱਢ ਲੈਂਦੇ!।
Gid de endog maatte lemlæste sig selv, de, som forstyrre eder!
13 ੧੩ ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ।
I bleve jo kaldede til Frihed, Brødre! kun at I ikke bruge Friheden til en Anledning for Kødet, men værer ved Kærligheden hverandres Tjenere!
14 ੧੪ ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।
Thi hele Loven er opfyldt i eet Ord, i det: „Du skal elske din Næste som dig selv.‟
15 ੧੫ ਪਰ ਜੇ ਤੁਸੀਂ ਇੱਕ ਦੂਜੇ ਨੂੰ ਦੰਦਾਂ ਨਾਲ ਪਾੜ ਖਾਓ ਤਾਂ ਚੌਕਸ ਰਹੋ ਕੀ ਕਿਤੇ ਤੁਸੀਂ ਇੱਕ ਦੂਜੇ ਦਾ ਨਾਸ ਨਾ ਕਰ ਦੇਵੋਂ!।
Men naar I bide og æde hverandre, da ser til, at I ikke fortæres af hverandre!
16 ੧੬ ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ।
Men jeg siger: Vandrer efter Aanden, saa fuldbyrde I ingenlunde Kødets Begæring.
17 ੧੭ ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ।
Thi Kødet begærer imod Aanden, og Aanden imod Kødet; disse staa nemlig hinanden imod, for at I ikke skulle gøre, hvad I have Lyst til.
18 ੧੮ ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨਾਲ ਚੱਲਦੇ ਹੋ ਤਾਂ ਬਿਵਸਥਾ ਦੇ ਅਧੀਨ ਨਹੀਂ ਹੋ।
Men naar I drives af Aanden, ere I ikke under Loven.
19 ੧੯ ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
Men Kødets Gerninger ere aabenbare, saasom: Utugt, Urenhed, Uterlighed,
20 ੨੦ ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ,
Afgudsdyrkelse, Trolddom, Fjendskaber, Kiv, Nid, Hidsighed, Rænker, Tvedragt, Partier,
21 ੨੧ ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।
Avind, Drukkenskab, Svir og deslige; hvorom jeg forud siger eder, ligesom jeg ogsaa før har sagt, at de, som øve saadanne Ting, skulle ikke arve Guds Rige.
22 ੨੨ ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
Men Aandens Frugt er Kærlighed, Glæde, Fred, Langmodighed, Mildhed, Godhed, Trofasthed,
23 ੨੩ ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।
Sagtmodighed, Afholdenhed. Imod saadanne er Loven ikke,
24 ੨੪ ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।
men de, som høre Kristus Jesus til, have korsfæstet Kødet med dets Lidenskaber og Begæringer.
25 ੨੫ ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ।
Naar vi leve ved Aanden, da lader os ogsaa vandre efter Aanden!
26 ੨੬ ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ।
Lader os ikke have Lyst til tom Ære, saa at vi udæske hverandre og bære Avind imod hverandre.

< ਗਲਾਤਿਯਾ ਨੂੰ 5 >