< ਗਲਾਤਿਯਾ ਨੂੰ 5 >
1 ੧ ਅਜ਼ਾਦੀ ਲਈ ਮਸੀਹ ਨੇ ਸਾਨੂੰ ਅਜ਼ਾਦ ਕੀਤਾ, ਇਸ ਲਈ ਦ੍ਰਿੜ੍ਹ ਰਹੋ ਅਤੇ ਗੁਲਾਮੀ ਦੇ ਜੂਲੇ ਹੇਠਾਂ ਮੁੜ ਕੇ ਨਾ ਜਾਵੋ।
그리스도께서 우리로 자유케 하려고 자유를 주셨으니 그러므로 굳세게 서서 다시는 종의 멍에를 메지 말라!
2 ੨ ਵੇਖੋ, ਮੈਂ ਪੌਲੁਸ ਤੁਹਾਨੂੰ ਆਖਦਾ ਹਾਂ ਕਿ ਜੇ ਤੁਸੀਂ ਸੁੰਨਤ ਕਰਾਵੋ ਤਾਂ ਮਸੀਹ ਕੋਲੋਂ ਤੁਹਾਨੂੰ ਕੁਝ ਲਾਭ ਨਾ ਹੋਵੇਗਾ।
보라 나 바울은 너희에게 말하노니 너희가 만일 할례를 받으면 그리스도께서 너희에게 아무 유익이 없으리라
3 ੩ ਸਗੋਂ ਮੈਂ ਹਰੇਕ ਮਨੁੱਖ ਉੱਤੇ ਜਿਹੜਾ ਸੁੰਨਤ ਕਰਾਉਂਦਾ ਹੈ ਫਿਰ ਗਵਾਹੀ ਭਰਦਾ ਹਾਂ ਜੋ ਉਹ ਨੂੰ ਸਾਰੀ ਬਿਵਸਥਾ ਮੰਨਣੀ ਪਵੇਗੀ।
내가 할례를 받는 각 사람에게 다시 증거하노니 그는 율법 전체를 행할 의무를 가진 자라
4 ੪ ਤੁਸੀਂ ਜੋ ਬਿਵਸਥਾ ਨਾਲ ਧਰਮੀ ਬਣਨਾ ਚਾਹੁੰਦੇ ਹੋ, ਸੋ ਮਸੀਹ ਤੋਂ ਅਲੱਗ ਹੋ ਗਏ ਅਤੇ ਕਿਰਪਾ ਤੋਂ ਡਿੱਗ ਗਏ ਹੋ।
율법 안에서 의롭다 함을 얻으려 하는 너희는 그리스도에게서 끊어지고 은혜에서 떨어진 자로다
5 ੫ ਅਸੀਂ ਤਾਂ ਆਤਮਾ ਦੇ ਕਾਰਨ ਵਿਸ਼ਵਾਸ ਨਾਲ ਆਸ ਕੀਤੀ ਹੋਈ ਧਾਰਮਿਕਤਾ ਦੀ ਉਡੀਕ ਕਰਦੇ ਹਾਂ।
우리가 성령으로 믿음을 좇아 의의 소망을 기다리노니
6 ੬ ਕਿਉਂ ਜੋ ਮਸੀਹ ਯਿਸੂ ਵਿੱਚ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਕੰਮ ਦੀ ਹੈ; ਪਰ ਸਗੋਂ ਵਿਸ਼ਵਾਸ ਜੋ ਪਿਆਰ ਦੇ ਰਾਹੀਂ ਪ੍ਰਭਾਵੀ ਹੁੰਦਾ ਹੈ।
그리스도 예수 안에서는 할례나 무할례가 효력이 없되 사랑으로써 역사하는 믿음 뿐이니라!
7 ੭ ਤੁਸੀਂ ਤਾਂ ਚੰਗੀ ਤਰ੍ਹਾਂ ਦੌੜਦੇ ਸੀ! ਕਿਸ ਨੇ ਤੁਹਾਨੂੰ ਰੋਕ ਦਿੱਤਾ ਕਿ ਤੁਸੀਂ ਸਚਿਆਈ ਨੂੰ ਨਾ ਮੰਨੋ?
너희가 달음질을 잘하더니 누가 너희를 막아 진리를 순종치 않게 하더냐?
8 ੮ ਇਸ ਤਰ੍ਹਾਂ ਦੀ ਸਿੱਖਿਆ ਤੁਹਾਡੇ ਸੱਦਣ ਵਾਲੇ ਦੀ ਵੱਲੋਂ ਨਹੀਂ।
그 권면이 너희를 부르신 이에게서 난 것이 아니라
9 ੯ ਥੋੜ੍ਹਾ ਜਿਹਾ ਖ਼ਮੀਰ ਸਾਰੇ ਗੁੰਨੇ ਹੋਏ ਆਟੇ ਨੂੰ ਖ਼ਮੀਰਾ ਕਰ ਦਿੰਦਾ ਹੈ।
적은 누룩이 온 덩이에 퍼지느니라
10 ੧੦ ਮੈਨੂੰ ਪ੍ਰਭੂ ਵਿੱਚ ਤੁਹਾਡੀ ਵੱਲੋਂ ਭਰੋਸਾ ਹੈ ਜੋ ਤੁਸੀਂ ਕੋਈ ਹੋਰ ਵਿਚਾਰ ਨਾ ਕਰੋਗੇ, ਪਰ ਜਿਹੜਾ ਤੁਹਾਨੂੰ ਡਰਾਉਂਦਾ ਹੈ ਉਹ ਭਾਵੇਂ ਕੋਈ ਵੀ ਹੋਵੇ ਆਪਣੀ ਸਜ਼ਾ ਭੋਗੇਗਾ!
나는 너희가 아무 다른 마음도 품지 아니할 줄을 주 안에서 확신하노라 그러나 너희를 요동케 하는 자는 누구든지 심판을 받으리라
11 ੧੧ ਪਰ ਹੇ ਭਰਾਵੋ, ਜੇ ਮੈਂ ਹੁਣ ਤੱਕ ਸੁੰਨਤ ਦਾ ਪ੍ਰਚਾਰ ਕਰਦਾ ਹਾਂ ਤਾਂ ਹੁਣ ਤੱਕ ਸਤਾਇਆ ਕਿਉਂ ਜਾਂਦਾ ਹਾਂ? ਤਦ ਸਲੀਬ ਦੀ ਠੋਕਰ ਤਾਂ ਜਾਂਦੀ ਰਹੀ।
형제들아! 내가 지금까지 할례를 전하면 어찌하여 지금까지 핍박을 받으리요 그리하였으면 십자가의 거치는 것이 그쳤으리니
12 ੧੨ ਕੀ ਹੁੰਦਾ ਕਿ ਉਹ ਜਿਹੜੇ ਤੁਹਾਨੂੰ ਡਰਾਉਂਦੇ ਹਨ, ਆਪਣਾ ਅੰਗ ਹੀ ਵੱਢ ਲੈਂਦੇ!।
너희를 어지럽게 하는 자들이 스스로 베어버리기를 원하노라
13 ੧੩ ਹੇ ਭਰਾਵੋ, ਤੁਸੀਂ ਤਾਂ ਅਜ਼ਾਦੀ ਲਈ ਸੱਦੇ ਗਏ ਹੋ ਪਰ ਆਪਣੀ ਅਜ਼ਾਦੀ ਨੂੰ ਸਰੀਰ ਲਈ ਮੌਕਾ ਜਾਣ ਕੇ ਨਾ ਵਰਤੋ ਸਗੋਂ ਪਿਆਰ ਦੇ ਰਾਹੀਂ ਇੱਕ ਦੂਜੇ ਦੀ ਸੇਵਾ ਕਰੋ।
형제들아! 너희가 자유를 위하여 부르심을 입었으나 그러나 그 자유로 육체의 기회를 삼지 말고 오직 사랑으로 서로 종노릇하라!
14 ੧੪ ਕਿਉਂ ਜੋ ਸਾਰੀ ਬਿਵਸਥਾ ਇੱਕੋ ਗੱਲ ਵਿੱਚ ਸਮਾਪਤ ਹੁੰਦੀ ਹੈ ਅਰਥਾਤ ਇਸ ਵਿੱਚ ਕਿ ਆਪਣੇ ਗੁਆਂਢੀ ਨਾਲ ਆਪਣੇ ਜਿਹਾ ਪਿਆਰ ਕਰ।
온 율법은 네 이웃 사랑하기를 네 몸같이 하라 하신 한 말씀에 이루었나니
15 ੧੫ ਪਰ ਜੇ ਤੁਸੀਂ ਇੱਕ ਦੂਜੇ ਨੂੰ ਦੰਦਾਂ ਨਾਲ ਪਾੜ ਖਾਓ ਤਾਂ ਚੌਕਸ ਰਹੋ ਕੀ ਕਿਤੇ ਤੁਸੀਂ ਇੱਕ ਦੂਜੇ ਦਾ ਨਾਸ ਨਾ ਕਰ ਦੇਵੋਂ!।
만일 서로 물고 먹으면 피차 멸망할까 조심하라
16 ੧੬ ਪਰ ਮੈਂ ਆਖਦਾ ਹਾਂ, ਤੁਸੀਂ ਆਤਮਾ ਦੇ ਦੁਆਰਾ ਚੱਲੋ ਤਾਂ ਸਰੀਰ ਦੀ ਲਾਲਸਾ ਨੂੰ ਕਦੇ ਪੂਰਾ ਨਾ ਕਰੋਗੇ।
내가 이르노니 너희는 성령을 좇아 행하라 그리하면 육체의 욕심을 이루지 아니하리라
17 ੧੭ ਕਿਉਂ ਜੋ ਸਰੀਰ ਆਤਮਾ ਦੇ ਵਿਰੁੱਧ, ਅਤੇ ਆਤਮਾ ਸਰੀਰ ਦੇ ਵਿਰੁੱਧ ਹੈ ਕਿਉਂ ਜੋ ਇਹ ਇੱਕ ਦੂਜੇ ਦੇ ਵਿਰੁੱਧ ਹਨ ਤਾਂ ਜੋ ਤੁਸੀਂ ਜੋ ਚਾਹੁੰਦੇ ਹੋ ਨਾ ਕਰ ਸਕੋ।
육체의 소욕은 성령을 거스리고 성령의 소욕은 육체를 거스리나니 이 둘이 서로 대적함으로 너희의 원하는 것을 하지 못하게 하려 함이니라
18 ੧੮ ਪਰ ਜੇ ਤੁਸੀਂ ਆਤਮਾ ਦੀ ਅਗਵਾਈ ਨਾਲ ਚੱਲਦੇ ਹੋ ਤਾਂ ਬਿਵਸਥਾ ਦੇ ਅਧੀਨ ਨਹੀਂ ਹੋ।
너희가 만일 성령의 인도하시는 바가 되면 율법 아래 있지 아니하리라
19 ੧੯ ਹੁਣ ਸਰੀਰ ਦੇ ਕੰਮ ਤਾਂ ਪਰਗਟ ਹਨ। ਉਹ ਇਹ ਹਨ - ਹਰਾਮਕਾਰੀ, ਗੰਦ-ਮੰਦ, ਲੁੱਚਪੁਣਾ,
육체의 일은 현저하니 곧 음행과, 더러운 것과, 호색과,
20 ੨੦ ਮੂਰਤੀ ਪੂਜਾ, ਜਾਦੂਗਰੀ, ਵੈਰ, ਝਗੜੇ, ਈਰਖਾ, ਕ੍ਰੋਧ, ਵਿਰੋਧ, ਫੁੱਟਾਂ, ਬਿਦਤਾਂ,
우상 숭배와, 술수와, 원수를 맺는 것과, 분쟁과, 시기와, 분냄과, 당짓는 것과, 분리함과, 이단과,
21 ੨੧ ਖਾਰ, ਨਸ਼ੇ, ਬਦਮਸਤੀਆਂ, ਅਤੇ ਹੋਰ ਇਹੋ ਜਿਹੇ ਕੰਮ। ਇਹਨਾਂ ਗੱਲਾਂ ਦੇ ਵਿਖੇ ਮੈਂ ਤੁਹਾਨੂੰ ਸਾਫ਼ ਆਖਦਾ ਹਾਂ ਜਿਵੇਂ ਮੈਂ ਪਹਿਲਾਂ ਵੀ ਆਖਿਆ ਸੀ ਕਿ ਜਿਹੜੇ ਇਹੋ ਜਿਹੇ ਕੰਮ ਕਰਦੇ ਹਨ ਉਹ ਪਰਮੇਸ਼ੁਰ ਦੇ ਰਾਜ ਦੇ ਵਾਰਿਸ ਨਹੀਂ ਹੋਣਗੇ।
투기와, 술 취함과, 방탕함과, 또 그와 같은 것들이라 전에 너희에게 경계한 것같이 경계하노니 이런 일을 하는 자들은 하나님의 나라를 유업으로 받지 못할 것이요
22 ੨੨ ਪਰ ਆਤਮਾ ਦਾ ਫਲ ਇਹ ਹੈ - ਪਿਆਰ, ਅਨੰਦ, ਸ਼ਾਂਤੀ, ਧੀਰਜ, ਦਿਆਲਗੀ, ਭਲਿਆਈ, ਵਫ਼ਾਦਾਰੀ,
오직 성령의 열매는 사랑과, 희락과, 화평과, 오래 참음과, 자비와, 양선과, 충성과,
23 ੨੩ ਨਰਮਾਈ, ਸੰਜਮ। ਇਹੋ ਜਿਹੀਆਂ ਗੱਲਾਂ ਦੇ ਵਿਰੁੱਧ ਕੋਈ ਬਿਵਸਥਾ ਨਹੀਂ ਹੈ।
온유와, 절제니 이같은 것을 금지할 법이 없느니라
24 ੨੪ ਅਤੇ ਜਿਹੜੇ ਮਸੀਹ ਯਿਸੂ ਦੇ ਹਨ ਉਨ੍ਹਾਂ ਨੇ ਸਰੀਰ ਨੂੰ ਉਹ ਦੀਆਂ ਕਾਮਨਾਵਾਂ ਅਤੇ ਲਾਲਸਾ ਸਣੇ ਸਲੀਬ ਉੱਤੇ ਚੜ੍ਹਾ ਦਿੱਤਾ।
그리스도 예수의 사람들은 육체와 함께 그 정과 욕심을 십자가에 못 박았느니라
25 ੨੫ ਜੇ ਅਸੀਂ ਆਤਮਾ ਦੁਆਰਾ ਜਿਉਂਦੇ ਹਾਂ ਤਾਂ ਆਤਮਾ ਦੁਆਰਾ ਚੱਲੀਏ ਵੀ।
만일 우리가 성령으로 살면 또한 성령으로 행할지니
26 ੨੬ ਅਸੀਂ ਘਮੰਡੀ ਹੋ ਕੇ ਨਾ ਇੱਕ ਦੂਜੇ ਨੂੰ ਖਿਝਾਈਏ ਅਤੇ ਨਾ ਇੱਕ ਦੂਜੇ ਨਾਲ ਖਾਰ ਰੱਖੀਏ।
헛된 영광을 구하여 서로 격동하고 서로 투기하지 말지니라