< ਗਲਾਤਿਯਾ ਨੂੰ 6 >
1 ੧ ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ।
弟兄们,若有人偶然被过犯所胜,你们属灵的人就当用温柔的心把他挽回过来;又当自己小心,恐怕也被引诱。
2 ੨ ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।
你们各人的重担要互相担当,如此,就完全了基督的律法。
3 ੩ ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ।
人若无有,自己还以为有,就是自欺了。
4 ੪ ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਕੇਵਲ ਆਪਣੀ ਹੀ ਵੱਲੋਂ, ਨਹੀਂ ਸਗੋਂ ਦੂਸਰੇ ਦੀ ਵੱਲੋਂ ਵੀ ਆਦਰ ਪ੍ਰਾਪਤ ਹੋਵੇਗਾ।
各人应当察验自己的行为;这样,他所夸的就专在自己,不在别人了,
5 ੫ ਕਿਉਂ ਜੋ ਹਰੇਕ ਨੂੰ ਆਪਣਾ ਹੀ ਭਾਰ ਚੁੱਕਣਾ ਪਵੇਗਾ।
因为各人必担当自己的担子。
6 ੬ ਪਰ ਜਿਹੜਾ ਬਚਨ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰਿਆਂ ਪਦਾਰਥਾਂ ਵਿੱਚ ਸਾਂਝੀ ਕਰੇ।
在道理上受教的,当把一切需用的供给施教的人。
7 ੭ ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ।
不要自欺, 神是轻慢不得的。人种的是什么,收的也是什么。
8 ੮ ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ। (aiōnios )
顺着情欲撒种的,必从情欲收败坏;顺着圣灵撒种的,必从圣灵收永生。 (aiōnios )
9 ੯ ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ।
我们行善,不可丧志;若不灰心,到了时候就要收成。
10 ੧੦ ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ।
所以,有了机会就当向众人行善,向信徒一家的人更当这样。
11 ੧੧ ਵੇਖੋ, ਮੈਂ ਆਪਣੇ ਹੱਥੀਂ ਕਿੱਡੇ ਮੋਟੇ ਅੱਖਰਾਂ ਨਾਲ ਤੁਹਾਨੂੰ ਲਿਖਿਆ ਹੈ।
请看我亲手写给你们的字是何等的大呢!
12 ੧੨ ਜਿੰਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਉਹ ਜ਼ਬਰਦਸਤੀ ਤੁਹਾਡੀ ਸੁੰਨਤ ਕਰਾਉਂਦੇ ਹਨ ਸਿਰਫ਼ ਇਸ ਕਰਕੇ ਜੋ ਉਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ।
凡希图外貌体面的人都勉强你们受割礼,无非是怕自己为基督的十字架受逼迫。
13 ੧੩ ਕਿਉਂਕਿ ਜਿਹੜੇ ਸੁੰਨਤੀ ਹਨ ਉਹ ਆਪ ਵੀ ਬਿਵਸਥਾ ਦੀ ਪਾਲਨਾ ਨਹੀਂ ਕਰਦੇ ਪਰ ਉਹ ਤੁਹਾਡੀ ਸੁੰਨਤ ਕਰਾਉਣਾ ਚਾਹੁੰਦੇ ਹਨ ਭਈ ਤੁਹਾਡੇ ਹੀ ਸਰੀਰ ਉੱਤੇ ਘਮੰਡ ਕਰਨ।
他们那些受割礼的,连自己也不守律法;他们愿意你们受割礼,不过要借着你们的肉体夸口。
14 ੧੪ ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ।
但我断不以别的夸口,只夸我们主耶稣基督的十字架;因这十字架,就我而论,世界已经钉在十字架上;就世界而论,我已经钉在十字架上。
15 ੧੫ ਕਿਉਂ ਜੋ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਹੈ, ਸਗੋਂ ਨਵੀਂ ਸਰਿਸ਼ਟ।
受割礼不受割礼都无关紧要,要紧的就是作新造的人。
16 ੧੬ ਅਤੇ ਜਿੰਨੇ ਇਸ ਨਿਯਮ ਉੱਤੇ ਚੱਲਣਗੇ ਉਨ੍ਹਾਂ ਨੂੰ ਸ਼ਾਂਤੀ ਅਤੇ ਕਿਰਪਾ ਪ੍ਰਾਪਤ ਹੋਵੇ ਨਾਲੇ ਪਰਮੇਸ਼ੁਰ ਦੇ ਇਸਰਾਏਲ ਨੂੰ।
凡照此理而行的,愿平安、怜悯加给他们,和 神的以色列民。
17 ੧੭ ਅਗਾਹਾਂ ਨੂੰ ਕੋਈ ਮੈਨੂੰ ਦੁੱਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਦੇਹ ਉੱਤੇ ਯਿਸੂ ਦੇ ਦਾਗਾਂ ਨੂੰ ਲਈ ਫਿਰਦਾ ਹਾਂ।
从今以后,人都不要搅扰我,因为我身上带着耶稣的印记。
18 ੧੮ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਨਾਲ ਰਹੇ। ਆਮੀਨ।
弟兄们,愿我主耶稣基督的恩常在你们心里。阿们!