< ਗਲਾਤਿਯਾ ਨੂੰ 6 >

1 ਹੇ ਭਰਾਵੋ, ਜੇ ਕੋਈ ਮਨੁੱਖ ਕਿਸੇ ਅਪਰਾਧ ਵਿੱਚ ਫੜਿਆ ਵੀ ਜਾਵੇ ਤਾਂ ਤੁਸੀਂ ਜਿਹੜੇ ਆਤਮਿਕ ਹੋ ਅਜਿਹੇ ਮਨੁੱਖ ਨੂੰ ਨਰਮਾਈ ਦੇ ਸੁਭਾਓ ਨਾਲ ਸੁਧਾਰੋ ਅਤੇ ਤੁਸੀਂ ਆਪਣੀ ਵੀ ਚੌਕਸੀ ਰੱਖੋ ਕਿਤੇ ਤੁਸੀਂ ਵੀ ਪਰਤਾਵੇ ਵਿੱਚ ਨਾ ਪੈ ਜਾਵੋ।
兄弟たちよ。もしもある人が罪過に陥っていることがわかったなら、霊の人であるあなたがたは、柔和な心をもって、その人を正しなさい。それと同時に、もしか自分自身も誘惑に陥ることがありはしないかと、反省しなさい。
2 ਤੁਸੀਂ ਇੱਕ ਦੂਜੇ ਦੇ ਭਾਰ ਚੁੱਕ ਲਵੋ ਅਤੇ ਇਉਂ ਮਸੀਹ ਦੀ ਬਿਵਸਥਾ ਨੂੰ ਪੂਰਾ ਕਰੋ।
互に重荷を負い合いなさい。そうすれば、あなたがたはキリストの律法を全うするであろう。
3 ਕਿਉਂਕਿ ਜੇ ਕੋਈ ਆਪਣੇ ਆਪ ਨੂੰ ਕੁਝ ਸਮਝੇ ਅਤੇ ਹੋਵੇ ਕੁਝ ਵੀ ਨਾ ਤਾਂ ਉਹ ਆਪਣੇ ਆਪ ਨੂੰ ਧੋਖਾ ਦਿੰਦਾ ਹੈ।
もしある人が、事実そうでないのに、自分が何か偉い者であるように思っているとすれば、その人は自分を欺いているのである。
4 ਪਰ ਹਰੇਕ ਆਪਣੇ ਹੀ ਕੰਮ ਨੂੰ ਪਰਖੇ ਤਦ ਉਹ ਨੂੰ ਕੇਵਲ ਆਪਣੀ ਹੀ ਵੱਲੋਂ, ਨਹੀਂ ਸਗੋਂ ਦੂਸਰੇ ਦੀ ਵੱਲੋਂ ਵੀ ਆਦਰ ਪ੍ਰਾਪਤ ਹੋਵੇਗਾ।
ひとりびとり、自分の行いを検討してみるがよい。そうすれば、自分だけには誇ることができても、ほかの人には誇れなくなるであろう。
5 ਕਿਉਂ ਜੋ ਹਰੇਕ ਨੂੰ ਆਪਣਾ ਹੀ ਭਾਰ ਚੁੱਕਣਾ ਪਵੇਗਾ।
人はそれぞれ、自分自身の重荷を負うべきである。
6 ਪਰ ਜਿਹੜਾ ਬਚਨ ਦੀ ਸਿੱਖਿਆ ਲੈਂਦਾ ਹੈ ਉਹ ਸਿਖਾਉਣ ਵਾਲੇ ਨੂੰ ਸਾਰਿਆਂ ਪਦਾਰਥਾਂ ਵਿੱਚ ਸਾਂਝੀ ਕਰੇ।
御言を教えてもらう人は、教える人と、すべて良いものを分け合いなさい。
7 ਤੁਸੀਂ ਧੋਖਾ ਨਾ ਖਾਓ, ਪਰਮੇਸ਼ੁਰ ਠੱਠਿਆਂ ਵਿੱਚ ਨਹੀਂ ਉਡਾਇਆ ਜਾਂਦਾ ਕਿਉਂਕਿ ਮਨੁੱਖ ਜੋ ਕੁਝ ਬੀਜਦਾ ਹੈ ਉਹ ਹੀ ਵੱਢੇਗਾ।
まちがってはいけない、神は侮られるようなかたではない。人は自分のまいたものを、刈り取ることになる。
8 ਜਿਹੜਾ ਆਪਣੇ ਸਰੀਰ ਲਈ ਬੀਜਦਾ ਹੈ ਉਹ ਸਰੀਰ ਦੇ ਰਾਹੀਂ ਬਿਨਾਸ ਦੀ ਵਾਢੀ ਵੱਢੇਗਾ, ਅਤੇ ਜਿਹੜਾ ਆਤਮਾ ਲਈ ਬੀਜਦਾ ਹੈ ਉਹ ਆਤਮਾ ਤੋਂ ਸਦੀਪਕ ਜੀਵਨ ਦੀ ਵਾਢੀ ਵੱਢੇਗਾ। (aiōnios g166)
すなわち、自分の肉にまく者は、肉から滅びを刈り取り、霊にまく者は、霊から永遠のいのちを刈り取るであろう。 (aiōnios g166)
9 ਅਤੇ ਭਲਿਆਈ ਕਰਦਿਆਂ ਅਸੀਂ ਹੌਂਸਲਾ ਨਾ ਹਾਰੀਏ ਕਿਉਂਕਿ ਜੇ ਅਸੀਂ ਢਿੱਲੇ ਨਾ ਪਈਏ ਤਾਂ ਵੇਲੇ ਸਿਰ ਵਾਢੀ ਵੱਢਾਂਗੇ।
わたしたちは、善を行うことに、うみ疲れてはならない。たゆまないでいると、時が来れば刈り取るようになる。
10 ੧੦ ਉਪਰੰਤ ਜਿਵੇਂ ਸਾਨੂੰ ਮੌਕਾ ਮਿਲੇ ਅਸੀਂ ਸਭਨਾਂ ਨਾਲ ਭਲਾ ਕਰੀਏ ਪਰ ਖ਼ਾਸ ਕਰਕੇ ਵਿਸ਼ਵਾਸੀਆਂ ਦੇ ਨਾਲ।
だから、機会のあるごとに、だれに対しても、とくに信仰の仲間に対して、善を行おうではないか。
11 ੧੧ ਵੇਖੋ, ਮੈਂ ਆਪਣੇ ਹੱਥੀਂ ਕਿੱਡੇ ਮੋਟੇ ਅੱਖਰਾਂ ਨਾਲ ਤੁਹਾਨੂੰ ਲਿਖਿਆ ਹੈ।
ごらんなさい。わたし自身いま筆をとって、こんなに大きい字で、あなたがたに書いていることを。
12 ੧੨ ਜਿੰਨੇ ਲੋਕ ਸਰੀਰ ਵਿੱਚ ਵੱਡਾ ਵਿਖਾਵਾ ਵਿਖਾਉਣਾ ਚਾਹੁੰਦੇ ਹਨ ਉਹ ਜ਼ਬਰਦਸਤੀ ਤੁਹਾਡੀ ਸੁੰਨਤ ਕਰਾਉਂਦੇ ਹਨ ਸਿਰਫ਼ ਇਸ ਕਰਕੇ ਜੋ ਉਹ ਮਸੀਹ ਦੀ ਸਲੀਬ ਦੇ ਕਾਰਨ ਸਤਾਏ ਨਾ ਜਾਣ।
いったい、肉において見えを飾ろうとする者たちは、キリスト・イエスの十字架のゆえに、迫害を受けたくないばかりに、あなたがたにしいて割礼を受けさせようとする。
13 ੧੩ ਕਿਉਂਕਿ ਜਿਹੜੇ ਸੁੰਨਤੀ ਹਨ ਉਹ ਆਪ ਵੀ ਬਿਵਸਥਾ ਦੀ ਪਾਲਨਾ ਨਹੀਂ ਕਰਦੇ ਪਰ ਉਹ ਤੁਹਾਡੀ ਸੁੰਨਤ ਕਰਾਉਣਾ ਚਾਹੁੰਦੇ ਹਨ ਭਈ ਤੁਹਾਡੇ ਹੀ ਸਰੀਰ ਉੱਤੇ ਘਮੰਡ ਕਰਨ।
事実、割礼のあるもの自身が律法を守らず、ただ、あなたがたの肉について誇りたいために、割礼を受けさせようとしているのである。
14 ੧੪ ਪਰ ਮੇਰੇ ਤੋਂ ਇਹ ਨਾ ਹੋਵੇ ਜੋ ਮੈਂ ਕਿਸੇ ਹੋਰ ਗੱਲ ਉੱਤੇ ਘਮੰਡ ਕਰਾਂ ਬਿਨ੍ਹਾਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਸਲੀਬ ਦੇ ਜਿਹ ਦੇ ਰਾਹੀਂ ਸੰਸਾਰ ਮੇਰੀ ਵੱਲੋਂ ਅਤੇ ਮੈਂ ਸੰਸਾਰ ਦੀ ਵੱਲੋਂ ਸਲੀਬ ਉੱਤੇ ਚਾੜ੍ਹਿਆ ਗਿਆ।
しかし、わたし自身には、わたしたちの主イエス・キリストの十字架以外に、誇とするものは、断じてあってはならない。この十字架につけられて、この世はわたしに対して死に、わたしもこの世に対して死んでしまったのである。
15 ੧੫ ਕਿਉਂ ਜੋ ਨਾ ਤਾਂ ਸੁੰਨਤ, ਨਾ ਹੀ ਅਸੁੰਨਤ ਕੁਝ ਹੈ, ਸਗੋਂ ਨਵੀਂ ਸਰਿਸ਼ਟ।
割礼のあるなしは問題ではなく、ただ、新しく造られることこそ、重要なのである。
16 ੧੬ ਅਤੇ ਜਿੰਨੇ ਇਸ ਨਿਯਮ ਉੱਤੇ ਚੱਲਣਗੇ ਉਨ੍ਹਾਂ ਨੂੰ ਸ਼ਾਂਤੀ ਅਤੇ ਕਿਰਪਾ ਪ੍ਰਾਪਤ ਹੋਵੇ ਨਾਲੇ ਪਰਮੇਸ਼ੁਰ ਦੇ ਇਸਰਾਏਲ ਨੂੰ।
この法則に従って進む人々の上に、平和とあわれみとがあるように。また、神のイスラエルの上にあるように。
17 ੧੭ ਅਗਾਹਾਂ ਨੂੰ ਕੋਈ ਮੈਨੂੰ ਦੁੱਖ ਨਾ ਦੇਵੇ ਕਿਉਂ ਜੋ ਮੈਂ ਆਪਣੀ ਦੇਹ ਉੱਤੇ ਯਿਸੂ ਦੇ ਦਾਗਾਂ ਨੂੰ ਲਈ ਫਿਰਦਾ ਹਾਂ।
だれも今後は、わたしに煩いをかけないでほしい。わたしは、イエスの焼き印を身に帯びているのだから。
18 ੧੮ ਹੇ ਭਰਾਵੋ, ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਆਤਮਾ ਦੇ ਨਾਲ ਰਹੇ। ਆਮੀਨ।
兄弟たちよ。わたしたちの主イエス・キリストの恵みが、あなたがたの霊と共にあるように、アァメン。

< ਗਲਾਤਿਯਾ ਨੂੰ 6 >