< ਗਲਾਤਿਯਾ ਨੂੰ 1 >
1 ੧ ਪੌਲੁਸ, ਜਿਹੜਾ ਮਨੁੱਖਾਂ ਦੇ ਵੱਲੋਂ ਨਹੀਂ, ਨਾ ਕਿਸੇ ਮਨੁੱਖ ਦੇ ਰਾਹੀਂ, ਸਗੋਂ ਯਿਸੂ ਮਸੀਹ ਅਤੇ ਪਿਤਾ ਪਰਮੇਸ਼ੁਰ ਦੇ ਰਾਹੀਂ ਰਸੂਲ ਹਾਂ, ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ।
2 ੨ ਅਤੇ ਉਹਨਾਂ ਸਾਰਿਆਂ ਭਰਾਵਾਂ ਵੱਲੋਂ ਜਿਹੜੇ ਮੇਰੇ ਨਾਲ ਹਨ, ਗਲਾਤੀਆਂ ਦੀਆਂ ਕਲੀਸਿਯਾ ਨੂੰ
3 ੩ ਕਿਰਪਾ ਅਤੇ ਸ਼ਾਂਤੀ ਪਿਤਾ ਪਰਮੇਸ਼ੁਰ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਮਿਲਦੀ ਰਹੇ।
4 ੪ ਜਿਸ ਨੇ ਸਾਡਿਆਂ ਪਾਪਾਂ ਦੇ ਕਾਰਨ ਆਪਣੇ ਆਪ ਨੂੰ ਦੇ ਦਿੱਤਾ, ਤਾਂ ਜੋ ਸਾਡੇ ਪਰਮੇਸ਼ੁਰ ਅਤੇ ਪਿਤਾ ਦੀ ਮਰਜ਼ੀ ਦੇ ਅਨੁਸਾਰ ਸਾਨੂੰ ਇਸ ਵਰਤਮਾਨ ਬੁਰੇ ਸੰਸਾਰ ਤੋਂ ਬਚਾ ਲਵੇ। (aiōn )
5 ੫ ਉਸ ਦੀ ਵਡਿਆਈ ਜੁੱਗੋ-ਜੁੱਗ ਹੋਵੇ। ਆਮੀਨ। (aiōn )
6 ੬ ਮੈਂ ਹੈਰਾਨ ਹੁੰਦਾ ਹਾਂ ਕਿ ਜਿਸ ਨੇ ਮਸੀਹ ਦੀ ਕਿਰਪਾ ਵਿੱਚ ਤੁਹਾਨੂੰ ਸੱਦਿਆ, ਐਨੀ ਛੇਤੀ ਕਿਉਂ ਕਿਸੇ ਹੋਰ ਖੁਸ਼ਖਬਰੀ ਵੱਲ ਮਨ ਲਗਾਉਂਦੇ ਹੋ।
7 ੭ ਜਦ ਕਿ ਕੋਈ ਦੂਸਰੀ ਖੁਸ਼ਖਬਰੀ ਹੈ ਹੀ ਨਹੀਂ, ਪਰ ਕਈ ਅਜਿਹੇ ਹਨ ਜਿਹੜੇ ਤੁਹਾਨੂੰ ਪਰੇਸ਼ਾਨ ਕਰਨਾ ਅਤੇ ਮਸੀਹ ਦੀ ਖੁਸ਼ਖਬਰੀ ਨੂੰ ਬਦਲਣਾ ਚਾਹੁੰਦੇ ਹਨ।
8 ੮ ਪਰ ਜੇਕਰ ਅਸੀਂ ਵੀ ਜਾਂ ਸਵਰਗ ਤੋਂ ਕੋਈ ਦੂਤ ਉਸ ਖੁਸ਼ਖਬਰੀ ਤੋਂ ਬਿਨ੍ਹਾਂ ਜਿਹੜੀ ਅਸੀਂ ਤੁਹਾਨੂੰ ਸੁਣਾਈ ਸੀ, ਕੋਈ ਹੋਰ ਖੁਸ਼ਖਬਰੀ ਤੁਹਾਨੂੰ ਸੁਣਾਵੇ ਤਾਂ ਉਹ ਸਰਾਪਤ ਹੋਵੇ!
9 ੯ ਜਿਵੇਂ ਅਸੀਂ ਪਹਿਲਾਂ ਕਿਹਾ ਹੈ ਉਵੇਂ ਮੈਂ ਹੁਣ ਫੇਰ ਆਖਦਾ ਹਾਂ ਭਈ ਜੇ ਕੋਈ ਉਸ ਖੁਸ਼ਖਬਰੀ ਜਿਹੜੀ ਤੁਸੀਂ ਕਬੂਲ ਕੀਤੀ, ਇਸ ਤੋਂ ਇਲਾਵਾ ਤੁਹਾਨੂੰ ਕੋਈ ਹੋਰ ਖੁਸ਼ਖਬਰੀ ਸੁਣਾਵੇ ਤਾਂ ਉਹ ਸਰਾਪਤ ਹੋਵੇ।
10 ੧੦ ਕੀ ਮੈਂ ਹੁਣ ਮਨੁੱਖਾਂ ਨੂੰ ਮਨਾਉਂਦਾ ਹਾਂ ਜਾਂ ਪਰਮੇਸ਼ੁਰ ਨੂੰ? ਕੀ ਮੈਂ ਮਨੁੱਖਾਂ ਨੂੰ ਖੁਸ਼ ਕਰਨਾ ਚਾਹੁੰਦਾ ਹਾਂ? ਜੇ ਮੈਂ ਹੁਣ ਤੱਕ ਮਨੁੱਖਾਂ ਨੂੰ ਖੁਸ਼ ਕਰਦਾ ਰਹਿੰਦਾ ਤਾਂ ਮੈਂ ਮਸੀਹ ਦਾ ਦਾਸ ਨਾ ਹੁੰਦਾ।
11 ੧੧ ਹੇ ਭਰਾਵੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣ ਲਓ ਕਿ ਜਿਹੜੀ ਖੁਸ਼ਖਬਰੀ ਮੈਂ ਤੁਹਾਨੂੰ ਸੁਣਾਈ ਉਹ ਮਨੁੱਖ ਦੇ ਵਲੋਂ ਨਹੀਂ ਹੈ।
12 ੧੨ ਉਹ ਮੈਨੂੰ ਨਾ ਤਾਂ ਕਿਸੇ ਇਨਸਾਨ ਕੋਲੋਂ ਮਿਲੀ, ਅਤੇ ਨਾ ਮੈਂਨੂੰ ਇਹ ਸਿਖਾਈ ਗਈ ਸਗੋਂ ਯਿਸੂ ਮਸੀਹ ਦੇ ਪਰਕਾਸ਼ ਦੇ ਰਾਹੀਂ ਮੈਨੂੰ ਪ੍ਰਾਪਤ ਹੋਈ।
13 ੧੩ ਕਿਉਂ ਜੋ ਯਹੂਦੀਆਂ ਦੇ ਮਤ ਜੋ ਮੇਰਾ ਪਹਿਲਾਂ ਚਾਲ-ਚਲਣ ਸੀ, ਤੁਸੀਂ ਉਹ ਦੀ ਖ਼ਬਰ ਸੁਣ ਹੀ ਲਈ ਭਈ ਮੈਂ ਪਰਮੇਸ਼ੁਰ ਦੀ ਕਲੀਸਿਯਾ ਨੂੰ ਬਹੁਤ ਸਤਾਉਂਦਾ ਅਤੇ ਨਾਸ ਕਰਦਾ ਸੀ।
14 ੧੪ ਅਤੇ ਆਪਣੇ ਪੁਰਖਿਆਂ ਦੀਆਂ ਰੀਤਾਂ ਲਈ ਬੜਾ ਅਣਖੀ ਹੋ ਕੇ ਮੈਂ ਯਹੂਦੀਆਂ ਦੇ ਧਰਮ ਵਿੱਚ ਆਪਣੀ ਕੌਮ ਦੇ ਮੰਨਣ ਵਾਲਿਆਂ ਨਾਲੋਂ ਜਿਆਦਾ ਉਤਸ਼ਾਹੀ ਸੀ।
15 ੧੫ ਪਰ ਜਿਸ ਪਰਮੇਸ਼ੁਰ ਨੇ ਮੈਨੂੰ ਮੇਰੀ ਮਾਤਾ ਦੀ ਕੁੱਖੋਂ ਹੀ ਵੱਖਰਾ ਕੀਤਾ, ਅਤੇ ਜਦੋਂ ਉਹ ਦੀ ਮਰਜ਼ੀ ਪੂਰੀ ਹੋਈ ਉਸ ਨੇ ਮੈਨੂੰ ਆਪਣੀ ਵੱਡੀ ਕਿਰਪਾ ਨਾਲ ਸੱਦਿਆ।
16 ੧੬ ਕਿ ਆਪਣੇ ਪੁੱਤਰ ਦਾ ਮੇਰੇ ਵਿੱਚ ਪਰਕਾਸ਼ ਕਰੇ ਕਿ ਮੈਂ ਉਹ ਦੀ ਖੁਸ਼ਖਬਰੀ ਪਰਾਈਆਂ ਕੌਮਾਂ ਵਿੱਚ ਸੁਣਾਵਾਂ ਤਦ ਮੈਂ ਮਾਸ ਅਤੇ ਲਹੂ ਤੋਂ ਸਲਾਹ ਨਾ ਲਈ,
17 ੧੭ ਅਤੇ ਨਾ ਯਰੂਸ਼ਲਮ ਵਿੱਚ ਉਹਨਾਂ ਕੋਲ ਗਿਆ ਜਿਹੜੇ ਮੇਰੇ ਤੋਂ ਪਹਿਲਾਂ ਰਸੂਲ ਬਣੇ ਸਨ ਸਗੋਂ ਮੈਂ ਅਰਬ ਨੂੰ ਚੱਲਿਆ ਗਿਆ ਅਤੇ ਫੇਰ ਦੰਮਿਸ਼ਕ ਨੂੰ ਮੁੜ ਆਇਆ।
18 ੧੮ ਤਦ ਤਿੰਨਾਂ ਸਾਲਾਂ ਦੇ ਪਿੱਛੋਂ ਕੇਫ਼ਾਸ ਦੇ ਨਾਲ ਮੁਲਾਕਾਤ ਕਰਨ ਲਈ ਮੈਂ ਯਰੂਸ਼ਲਮ ਨੂੰ ਗਿਆ ਅਤੇ ਉਹ ਦੇ ਕੋਲ ਪੰਦਰਾਂ ਦਿਨ ਰਿਹਾ।
19 ੧੯ ਪਰ ਪ੍ਰਭੂ ਦੇ ਭਰਾ ਯਾਕੂਬ ਤੋਂ ਬਿਨ੍ਹਾਂ ਮੈਂ ਰਸੂਲਾਂ ਵਿੱਚੋਂ ਕਿਸੇ ਹੋਰ ਨੂੰ ਨਹੀਂ ਵੇਖਿਆ।
20 ੨੦ ਹੁਣ ਜਿਹੜੀਆਂ ਗੱਲਾਂ ਮੈਂ ਤੁਹਾਨੂੰ ਲਿਖਦਾ ਹਾਂ, ਵੇਖੋ, ਪਰਮੇਸ਼ੁਰ ਨੂੰ ਹਾਜ਼ਰ ਜਾਣ ਕੇ ਕਹਿੰਦਾ ਹਾਂ, ਮੈਂ ਝੂਠ ਨਹੀਂ ਬੋਲਦਾ!
21 ੨੧ ਉਸ ਤੋਂ ਬਾਅਦ ਮੈਂ ਸੀਰੀਯਾ ਅਤੇ ਕਿਲਕਿਯਾ ਦੇ ਇਲਾਕਿਆਂ ਵਿੱਚ ਗਿਆ।
22 ੨੨ ਅਤੇ ਯਹੂਦਿਯਾ ਦੀਆਂ ਕਲੀਸਿਯਾ ਨੇ ਜੋ ਮਸੀਹ ਵਿੱਚ ਸਨ, ਕਦੇ ਵੀ ਮੇਰਾ ਚਿਹਰਾ ਨਹੀਂ ਸੀ ਵੇਖਿਆ।
23 ੨੩ ਪਰ ਸਿਰਫ਼ ਉਹਨਾਂ ਨੇ ਇਹ ਸੁਣਿਆ ਸੀ ਕਿ ਜਿਹੜਾ ਸਾਨੂੰ ਪਹਿਲਾਂ ਸਤਾਉਂਦਾ ਹੁੰਦਾ ਸੀ, ਉਹ ਹੁਣ ਉਸ ਵਿਸ਼ਵਾਸ ਦੀ ਖੁਸ਼ਖਬਰੀ ਸੁਣਾਉਂਦਾ ਹੈ ਜਿਸ ਨੂੰ ਪਹਿਲਾਂ ਬਰਬਾਦ ਕਰਦਾ ਸੀ।
24 ੨੪ ਅਤੇ ਉਹਨਾਂ ਨੇ ਮੇਰੇ ਕਾਰਨ ਪਰਮੇਸ਼ੁਰ ਦੀ ਵਡਿਆਈ ਕੀਤੀ।