+ ਉਤਪਤ 1 >

1 ਆਦ ਵਿੱਚ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਸਿਰਜਿਆ।
בְּרֵאשִׁ֖ית בָּרָ֣א אֱלֹהִ֑ים אֵ֥ת הַשָּׁמַ֖יִם וְאֵ֥ת הָאָֽרֶץ׃
2 ਧਰਤੀ ਬੇਡੌਲ ਅਤੇ ਵਿਰਾਨ ਸੀ ਅਤੇ ਡੁੰਘਿਆਈ ਉੱਤੇ ਹਨ੍ਹੇਰਾ ਸੀ, ਪਰਮੇਸ਼ੁਰ ਦਾ ਆਤਮਾ ਪਾਣੀਆਂ ਦੇ ਉੱਤੇ ਮੰਡਲਾਉਂਦਾ ਸੀ।
וְהָאָ֗רֶץ הָיְתָ֥ה תֹ֙הוּ֙ וָבֹ֔הוּ וְחֹ֖שֶׁךְ עַל־פְּנֵ֣י תְהֹ֑ום וְר֣וּחַ אֱלֹהִ֔ים מְרַחֶ֖פֶת עַל־פְּנֵ֥י הַמָּֽיִם׃
3 ਪਰਮੇਸ਼ੁਰ ਨੇ ਆਖਿਆ, ਚਾਨਣ ਹੋਵੇ, ਤਦ ਚਾਨਣ ਹੋ ਗਿਆ।
וַיֹּ֥אמֶר אֱלֹהִ֖ים יְהִ֣י אֹ֑ור וַֽיְהִי־אֹֽור׃
4 ਪਰਮੇਸ਼ੁਰ ਨੇ ਚਾਨਣ ਨੂੰ ਵੇਖਿਆ ਕਿ ਚੰਗਾ ਹੈ, ਪਰਮੇਸ਼ੁਰ ਨੇ ਚਾਨਣ ਨੂੰ ਹਨ੍ਹੇਰੇ ਤੋਂ ਵੱਖਰਾ ਕੀਤਾ।
וַיַּ֧רְא אֱלֹהִ֛ים אֶת־הָאֹ֖ור כִּי־טֹ֑וב וַיַּבְדֵּ֣ל אֱלֹהִ֔ים בֵּ֥ין הָאֹ֖ור וּבֵ֥ין הַחֹֽשֶׁךְ׃
5 ਪਰਮੇਸ਼ੁਰ ਨੇ ਚਾਨਣ ਨੂੰ ਦਿਨ ਆਖਿਆ ਅਤੇ ਹਨ੍ਹੇਰੇ ਨੂੰ ਰਾਤ ਆਖਿਆ। ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਪਹਿਲਾ ਦਿਨ ਹੋਇਆ।
וַיִּקְרָ֨א אֱלֹהִ֤ים ׀ לָאֹור֙ יֹ֔ום וְלַחֹ֖שֶׁךְ קָ֣רָא לָ֑יְלָה וַֽיְהִי־עֶ֥רֶב וַֽיְהִי־בֹ֖קֶר יֹ֥ום אֶחָֽד׃ פ
6 ਫੇਰ ਪਰਮੇਸ਼ੁਰ ਨੇ ਆਖਿਆ, ਪਾਣੀਆਂ ਦੇ ਵਿਚਕਾਰ ਅੰਬਰ ਹੋਵੇ ਅਤੇ ਉਹ ਪਾਣੀਆਂ ਨੂੰ ਪਾਣੀਆਂ ਤੋਂ ਵੱਖਰਾ ਕਰੇ।
וַיֹּ֣אמֶר אֱלֹהִ֔ים יְהִ֥י רָקִ֖יעַ בְּתֹ֣וךְ הַמָּ֑יִם וִיהִ֣י מַבְדִּ֔יל בֵּ֥ין מַ֖יִם לָמָֽיִם׃
7 ਸੋ ਪਰਮੇਸ਼ੁਰ ਨੇ ਅੰਬਰ ਨੂੰ ਬਣਾਇਆ ਅਤੇ ਅੰਬਰ ਦੇ ਹੇਠਲੇ ਪਾਣੀਆਂ ਨੂੰ ਅੰਬਰ ਦੇ ਉੱਪਰਲੇ ਪਾਣੀਆਂ ਤੋਂ ਵੱਖਰਾ ਕੀਤਾ ਅਤੇ ਅਜਿਹਾ ਹੀ ਹੋ ਗਿਆ।
וַיַּ֣עַשׂ אֱלֹהִים֮ אֶת־הָרָקִיעַ֒ וַיַּבְדֵּ֗ל בֵּ֤ין הַמַּ֙יִם֙ אֲשֶׁר֙ מִתַּ֣חַת לָרָקִ֔יעַ וּבֵ֣ין הַמַּ֔יִם אֲשֶׁ֖ר מֵעַ֣ל לָרָקִ֑יעַ וַֽיְהִי־כֵֽן׃
8 ਤਦ ਪਰਮੇਸ਼ੁਰ ਨੇ ਅੰਬਰ ਨੂੰ ਅਕਾਸ਼ ਆਖਿਆ, ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ ਅਤੇ ਇਹ ਦੂਜਾ ਦਿਨ ਹੋਇਆ।
וַיִּקְרָ֧א אֱלֹהִ֛ים לָֽרָקִ֖יעַ שָׁמָ֑יִם וַֽיְהִי־עֶ֥רֶב וַֽיְהִי־בֹ֖קֶר יֹ֥ום שֵׁנִֽי׃ פ
9 ਫੇਰ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਹੇਠਲੇ ਪਾਣੀ ਇੱਕ ਥਾਂ ਇਕੱਠੇ ਹੋ ਜਾਣ ਤਾਂ ਜੋ ਸੁੱਕੀ ਜ਼ਮੀਨ ਦਿਸੇ ਅਤੇ ਅਜਿਹਾ ਹੀ ਹੋ ਗਿਆ।
וַיֹּ֣אמֶר אֱלֹהִ֗ים יִקָּו֨וּ הַמַּ֜יִם מִתַּ֤חַת הַשָּׁמַ֙יִם֙ אֶל־מָקֹ֣ום אֶחָ֔ד וְתֵרָאֶ֖ה הַיַּבָּשָׁ֑ה וַֽיְהִי־כֵֽן׃
10 ੧੦ ਪਰਮੇਸ਼ੁਰ ਨੇ ਸੁੱਕੀ ਜ਼ਮੀਨ ਨੂੰ ਧਰਤੀ ਆਖਿਆ, ਪਾਣੀਆਂ ਦੇ ਇਕੱਠ ਨੂੰ ਸਮੁੰਦਰ ਆਖਿਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
וַיִּקְרָ֨א אֱלֹהִ֤ים ׀ לַיַּבָּשָׁה֙ אֶ֔רֶץ וּלְמִקְוֵ֥ה הַמַּ֖יִם קָרָ֣א יַמִּ֑ים וַיַּ֥רְא אֱלֹהִ֖ים כִּי־טֹֽוב׃
11 ੧੧ ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਘਾਹ, ਬੀਜ ਵਾਲਾ ਸਾਗ ਪੱਤ ਅਤੇ ਫਲਦਾਰ ਰੁੱਖ ਉਗਾਵੇ ਜਿਹੜੇ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਵਾਲਾ ਫਲ ਧਰਤੀ ਉੱਤੇ ਪੈਦਾ ਕਰਨ ਅਤੇ ਅਜਿਹਾ ਹੀ ਹੋ ਗਿਆ।
וַיֹּ֣אמֶר אֱלֹהִ֗ים תַּֽדְשֵׁ֤א הָאָ֙רֶץ֙ דֶּ֔שֶׁא עֵ֚שֶׂב מַזְרִ֣יעַ זֶ֔רַע עֵ֣ץ פְּרִ֞י עֹ֤שֶׂה פְּרִי֙ לְמִינֹ֔ו אֲשֶׁ֥ר זַרְעֹו־בֹ֖ו עַל־הָאָ֑רֶץ וַֽיְהִי־כֵֽן׃
12 ੧੨ ਸੋ ਧਰਤੀ ਨੇ ਘਾਹ ਤੇ ਬੀਜ ਵਾਲਾ ਸਾਗ ਪੱਤ ਉਹ ਦੀ ਕਿਸਮ ਦੇ ਅਨੁਸਾਰ ਤੇ ਫਲਦਾਰ ਰੁੱਖ ਜਿਨ੍ਹਾਂ ਵਿੱਚ ਆਪੋ-ਆਪਣੀ ਕਿਸਮ ਦੇ ਅਨੁਸਾਰ ਬੀਜ ਹੈ, ਉਗਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
וַתֹּוצֵ֨א הָאָ֜רֶץ דֶּ֠שֶׁא עֵ֣שֶׂב מַזְרִ֤יעַ זֶ֙רַע֙ לְמִינֵ֔הוּ וְעֵ֧ץ עֹֽשֶׂה־פְּרִ֛י אֲשֶׁ֥ר זַרְעֹו־בֹ֖ו לְמִינֵ֑הוּ וַיַּ֥רְא אֱלֹהִ֖ים כִּי־טֹֽוב׃
13 ੧੩ ਇਸ ਤਰ੍ਹਾਂ ਸ਼ਾਮ ਤੇ ਸਵੇਰ ਹੋਈ, ਇਹ ਤੀਜਾ ਦਿਨ ਹੋਇਆ।
וֽ͏ַיְהִי־עֶ֥רֶב וֽ͏ַיְהִי־בֹ֖קֶר יֹ֥ום שְׁלִישִֽׁי׃ פ
14 ੧੪ ਪਰਮੇਸ਼ੁਰ ਨੇ ਆਖਿਆ ਕਿ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਚਮਕਣ ਜਿਹੜੀਆਂ ਦਿਨ ਨੂੰ ਰਾਤ ਤੋਂ ਅਲੱਗ ਕਰਨ, ਇਹ ਸਮਿਆਂ, ਨਿਸ਼ਾਨੀਆਂ, ਰੁੱਤਾਂ, ਵਰਿਆਂ ਅਤੇ ਦਿਨਾਂ ਨੂੰ ਠਹਿਰਾਉਣ।
וַיֹּ֣אמֶר אֱלֹהִ֗ים יְהִ֤י מְאֹרֹת֙ בִּרְקִ֣יעַ הַשָּׁמַ֔יִם לְהַבְדִּ֕יל בֵּ֥ין הַיֹּ֖ום וּבֵ֣ין הַלָּ֑יְלָה וְהָי֤וּ לְאֹתֹת֙ וּלְמֹ֣ועֲדִ֔ים וּלְיָמִ֖ים וְשָׁנִֽים׃
15 ੧੫ ਓਹ ਅਕਾਸ਼ ਦੇ ਅੰਬਰ ਵਿੱਚ ਤੇਜ਼ ਰੌਸ਼ਨੀਆਂ ਹੋਣ ਜੋ ਧਰਤੀ ਉੱਤੇ ਚਮਕਣ ਅਤੇ ਅਜਿਹਾ ਹੀ ਹੋ ਗਿਆ।
וְהָי֤וּ לִמְאֹורֹת֙ בִּרְקִ֣יעַ הַשָּׁמַ֔יִם לְהָאִ֖יר עַל־הָאָ֑רֶץ וֽ͏ַיְהִי־כֵֽן׃
16 ੧੬ ਪਰਮੇਸ਼ੁਰ ਨੇ ਦੋ ਵੱਡੀਆਂ ਰੌਸ਼ਨੀਆਂ ਬਣਾਈਆਂ - ਵੱਡੀ ਰੋਸ਼ਨੀ ਜਿਹੜੀ ਦਿਨ ਉੱਤੇ ਰਾਜ ਕਰੇ ਅਤੇ ਛੋਟੀ ਰੋਸ਼ਨੀ ਜਿਹੜੀ ਰਾਤ ਉੱਤੇ ਰਾਜ ਕਰੇ, ਉਸ ਨੇ ਤਾਰੇ ਵੀ ਬਣਾਏ।
וַיַּ֣עַשׂ אֱלֹהִ֔ים אֶת־שְׁנֵ֥י הַמְּאֹרֹ֖ת הַגְּדֹלִ֑ים אֶת־הַמָּאֹ֤ור הַגָּדֹל֙ לְמֶמְשֶׁ֣לֶת הַיֹּ֔ום וְאֶת־הַמָּאֹ֤ור הַקָּטֹן֙ לְמֶמְשֶׁ֣לֶת הַלַּ֔יְלָה וְאֵ֖ת הַכֹּוכָבִֽים׃
17 ੧੭ ਪਰਮੇਸ਼ੁਰ ਨੇ ਉਨ੍ਹਾਂ ਨੂੰ ਅਕਾਸ਼ ਦੇ ਅੰਬਰ ਵਿੱਚ ਰੱਖਿਆ ਜੋ ਧਰਤੀ ਉੱਤੇ ਚਾਨਣ ਕਰਨ
וַיִּתֵּ֥ן אֹתָ֛ם אֱלֹהִ֖ים בִּרְקִ֣יעַ הַשָּׁמָ֑יִם לְהָאִ֖יר עַל־הָאָֽרֶץ׃
18 ੧੮ ਅਤੇ ਦਿਨ, ਰਾਤ ਉੱਤੇ ਰਾਜ ਕਰਨ ਅਤੇ ਚਾਨਣ ਨੂੰ ਹਨ੍ਹੇਰੇ ਤੋਂ ਅਲੱਗ ਕਰਨ। ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
וְלִמְשֹׁל֙ בַּיֹּ֣ום וּבַלַּ֔יְלָה וּֽלֲהַבְדִּ֔יל בֵּ֥ין הָאֹ֖ור וּבֵ֣ין הַחֹ֑שֶׁךְ וַיַּ֥רְא אֱלֹהִ֖ים כִּי־טֹֽוב׃
19 ੧੯ ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਚੌਥਾ ਦਿਨ ਹੋਇਆ।
וַֽיְהִי־עֶ֥רֶב וַֽיְהִי־בֹ֖קֶר יֹ֥ום רְבִיעִֽי׃ פ
20 ੨੦ ਫੇਰ ਪਰਮੇਸ਼ੁਰ ਨੇ ਆਖਿਆ ਕਿ ਪਾਣੀ ਜੀਉਂਦੇ ਪ੍ਰਾਣੀਆਂ ਨਾਲ ਭਰ ਜਾਣ ਅਤੇ ਪੰਛੀ ਧਰਤੀ ਤੋਂ ਉਤਾਹਾਂ ਅਕਾਸ਼ ਦੇ ਅੰਬਰ ਵਿੱਚ ਉੱਡਣ।
וַיֹּ֣אמֶר אֱלֹהִ֔ים יִשְׁרְצ֣וּ הַמַּ֔יִם שֶׁ֖רֶץ נֶ֣פֶשׁ חַיָּ֑ה וְעֹוף֙ יְעֹופֵ֣ף עַל־הָאָ֔רֶץ עַל־פְּנֵ֖י רְקִ֥יעַ הַשָּׁמָֽיִם׃
21 ੨੧ ਪਰਮੇਸ਼ੁਰ ਨੇ ਵੱਡੇ-ਵੱਡੇ ਜਲ ਜੰਤੂਆਂ ਨੂੰ ਅਤੇ ਸਾਰੇ ਚੱਲਣ ਵਾਲੇ ਜੀਉਂਦੇ ਪ੍ਰਾਣੀਆਂ ਨੂੰ ਉਤਪਤ ਕੀਤਾ, ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਪਾਣੀ ਭਰ ਗਏ, ਨਾਲੇ ਸਾਰੇ ਪੰਛੀਆਂ ਨੂੰ ਵੀ ਉਨ੍ਹਾਂ ਦੀ ਪ੍ਰਜਾਤੀ ਅਨੁਸਾਰ ਉਤਪਤ ਕੀਤਾ, ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
וַיִּבְרָ֣א אֱלֹהִ֔ים אֶת־הַתַּנִּינִ֖ם הַגְּדֹלִ֑ים וְאֵ֣ת כָּל־נֶ֣פֶשׁ הֽ͏ַחַיָּ֣ה ׀ הָֽרֹמֶ֡שֶׂת אֲשֶׁר֩ שָׁרְצ֨וּ הַמַּ֜יִם לְמִֽינֵהֶ֗ם וְאֵ֨ת כָּל־עֹ֤וף כָּנָף֙ לְמִינֵ֔הוּ וַיַּ֥רְא אֱלֹהִ֖ים כִּי־טֹֽוב׃
22 ੨੨ ਪਰਮੇਸ਼ੁਰ ਨੇ ਇਹ ਆਖ ਕੇ ਉਨ੍ਹਾਂ ਨੂੰ ਅਸੀਸ ਦਿੱਤੀ, ਫਲੋ ਅਤੇ ਵਧੋ ਤੇ ਸਮੁੰਦਰਾਂ ਦੇ ਪਾਣੀਆਂ ਨੂੰ ਭਰ ਦਿਓ ਅਤੇ ਪੰਛੀ ਧਰਤੀ ਉੱਤੇ ਵਧਣ।
וַיְבָ֧רֶךְ אֹתָ֛ם אֱלֹהִ֖ים לֵאמֹ֑ר פְּר֣וּ וּרְב֗וּ וּמִלְא֤וּ אֶת־הַמַּ֙יִם֙ בַּיַּמִּ֔ים וְהָעֹ֖וף יִ֥רֶב בָּאָֽרֶץ׃
23 ੨੩ ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਪੰਜਵਾਂ ਦਿਨ ਹੋਇਆ।
וַֽיְהִי־עֶ֥רֶב וַֽיְהִי־בֹ֖קֶר יֹ֥ום חֲמִישִֽׁי׃ פ
24 ੨੪ ਫੇਰ ਪਰਮੇਸ਼ੁਰ ਨੇ ਆਖਿਆ ਕਿ ਧਰਤੀ ਜੀਉਂਦੇ ਪ੍ਰਾਣੀਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਤੇ ਪਸ਼ੂਆਂ ਨੂੰ, ਘਿੱਸਰਨ ਵਾਲਿਆਂ ਨੂੰ, ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਉਪਜਾਵੇ ਅਤੇ ਅਜਿਹਾ ਹੀ ਹੋ ਗਿਆ।
וַיֹּ֣אמֶר אֱלֹהִ֗ים תֹּוצֵ֨א הָאָ֜רֶץ נֶ֤פֶשׁ חַיָּה֙ לְמִינָ֔הּ בְּהֵמָ֥ה וָרֶ֛מֶשׂ וְחַֽיְתֹו־אֶ֖רֶץ לְמִינָ֑הּ וַֽיְהִי־כֵֽן׃
25 ੨੫ ਪਰਮੇਸ਼ੁਰ ਨੇ ਧਰਤੀ ਦੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਅਤੇ ਜਾਨਵਰਾਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ, ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਨੂੰ ਉਨ੍ਹਾਂ ਦੀ ਪ੍ਰਜਾਤੀ ਦੇ ਅਨੁਸਾਰ ਬਣਾਇਆ ਅਤੇ ਪਰਮੇਸ਼ੁਰ ਨੇ ਵੇਖਿਆ ਕਿ ਇਹ ਚੰਗਾ ਹੈ।
וַיַּ֣עַשׂ אֱלֹהִים֩ אֶת־חַיַּ֨ת הָאָ֜רֶץ לְמִינָ֗הּ וְאֶת־הַבְּהֵמָה֙ לְמִינָ֔הּ וְאֵ֛ת כָּל־רֶ֥מֶשׂ הָֽאֲדָמָ֖ה לְמִינֵ֑הוּ וַיַּ֥רְא אֱלֹהִ֖ים כִּי־טֹֽוב׃
26 ੨੬ ਪਰਮੇਸ਼ੁਰ ਨੇ ਆਖਿਆ ਕਿ ਅਸੀਂ ਮਨੁੱਖ ਨੂੰ ਆਪਣੇ ਸਰੂਪ ਵਿੱਚ ਅਤੇ ਆਪਣੇ ਵਰਗਾ ਬਣਾਈਏ ਅਤੇ ਓਹ ਸਮੁੰਦਰ ਦੀਆਂ ਮੱਛੀਆਂ ਉੱਤੇ, ਅਕਾਸ਼ ਦੇ ਪੰਛੀਆਂ, ਪਸ਼ੂਆਂ, ਸਗੋਂ ਸਾਰੀ ਧਰਤੀ ਉੱਤੇ ਅਤੇ ਧਰਤੀ ਉੱਤੇ ਸਾਰੇ ਘਿੱਸਰਨ ਵਾਲਿਆਂ ਜੀਵ-ਜੰਤੂਆਂ ਉੱਤੇ ਰਾਜ ਕਰਨ।
וַיֹּ֣אמֶר אֱלֹהִ֔ים נַֽעֲשֶׂ֥ה אָדָ֛ם בְּצַלְמֵ֖נוּ כִּדְמוּתֵ֑נוּ וְיִרְדּוּ֩ בִדְגַ֨ת הַיָּ֜ם וּבְעֹ֣וף הַשָּׁמַ֗יִם וּבַבְּהֵמָה֙ וּבְכָל־הָאָ֔רֶץ וּבְכָל־הָרֶ֖מֶשׂ הֽ͏ָרֹמֵ֥שׂ עַל־הָאָֽרֶץ׃
27 ੨੭ ਇਸ ਤਰ੍ਹਾਂ ਪਰਮੇਸ਼ੁਰ ਨੇ ਮਨੁੱਖ ਦੀ ਰਚਨਾ ਆਪਣੇ ਸਰੂਪ ਵਿੱਚ ਕੀਤੀ। ਪਰਮੇਸ਼ੁਰ ਦੇ ਸਰੂਪ ਵਿੱਚ ਉਸ ਨੂੰ ਰਚਿਆ। ਉਸ ਨੇ ਨਰ ਨਾਰੀ ਦੀ ਸ੍ਰਿਸ਼ਟੀ ਕੀਤੀ।
וַיִּבְרָ֨א אֱלֹהִ֤ים ׀ אֶת־הֽ͏ָאָדָם֙ בְּצַלְמֹ֔ו בְּצֶ֥לֶם אֱלֹהִ֖ים בָּרָ֣א אֹתֹ֑ו זָכָ֥ר וּנְקֵבָ֖ה בָּרָ֥א אֹתָֽם׃
28 ੨੮ ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਆਖਿਆ ਕਿ ਫਲੋ ਅਤੇ ਵਧੋ, ਧਰਤੀ ਨੂੰ ਭਰ ਦਿਓ ਅਤੇ ਉਹ ਨੂੰ ਆਪਣੇ ਵੱਸ ਵਿੱਚ ਕਰੋ ਅਤੇ ਸਮੁੰਦਰ ਦੀਆਂ ਮੱਛੀਆਂ, ਅਕਾਸ਼ ਦੇ ਪੰਛੀਆਂ ਅਤੇ ਧਰਤੀ ਉੱਤੇ ਘਿਸਰਨ ਵਾਲੇ ਸਾਰੇ ਜੀਵ-ਜੰਤੂਆਂ ਉੱਤੇ ਰਾਜ ਕਰੋ।
וַיְבָ֣רֶךְ אֹתָם֮ אֱלֹהִים֒ וַיֹּ֨אמֶר לָהֶ֜ם אֱלֹהִ֗ים פְּר֥וּ וּרְב֛וּ וּמִלְא֥וּ אֶת־הָאָ֖רֶץ וְכִבְשֻׁ֑הָ וּרְד֞וּ בִּדְגַ֤ת הַיָּם֙ וּבְעֹ֣וף הַשָּׁמַ֔יִם וּבְכָל־חַיָּ֖ה הֽ͏ָרֹמֶ֥שֶׂת עַל־הָאָֽרֶץ׃
29 ੨੯ ਪਰਮੇਸ਼ੁਰ ਨੇ ਆਖਿਆ, ਵੇਖੋ ਮੈਂ ਤੁਹਾਨੂੰ ਹਰੇਕ ਬੀਜ ਵਾਲਾ ਸਾਗ ਪੱਤ ਜਿਹੜਾ ਸਾਰੀ ਧਰਤੀ ਦੇ ਉੱਤੇ ਹੈ, ਹਰੇਕ ਰੁੱਖ ਜਿਹ ਦੇ ਵਿੱਚ ਉਸ ਦਾ ਬੀਜ ਵਾਲਾ ਫਲ ਹੈ, ਦੇ ਦਿੱਤਾ ਹੈ। ਇਹ ਤੁਹਾਡੇ ਲਈ ਭੋਜਨ ਹੈ।
וַיֹּ֣אמֶר אֱלֹהִ֗ים הִנֵּה֩ נָתַ֨תִּי לָכֶ֜ם אֶת־כָּל־עֵ֣שֶׂב ׀ זֹרֵ֣עַ זֶ֗רַע אֲשֶׁר֙ עַל־פְּנֵ֣י כָל־הָאָ֔רֶץ וְאֶת־כָּל־הָעֵ֛ץ אֲשֶׁר־בֹּ֥ו פְרִי־עֵ֖ץ זֹרֵ֣עַ זָ֑רַע לָכֶ֥ם יִֽהְיֶ֖ה לְאָכְלָֽה׃
30 ੩੦ ਮੈਂ ਧਰਤੀ ਦੇ ਹਰੇਕ ਜਾਨਵਰ, ਅਕਾਸ਼ ਦੇ ਹਰੇਕ ਪੰਛੀ, ਧਰਤੀ ਉੱਤੇ ਹਰ ਘਿੱਸਰਨ ਵਾਲੇ ਨੂੰ ਜਿਹਨਾਂ ਦੇ ਵਿੱਚ ਜੀਵਨ ਦਾ ਸਾਹ ਹੈ, ਉਹਨਾਂ ਦੇ ਖਾਣ ਲਈ ਹਰ ਕਿਸਮ ਦਾ ਸਾਗ ਪੱਤ ਦੇ ਦਿੱਤਾ ਅਤੇ ਅਜਿਹਾ ਹੀ ਹੋ ਗਿਆ।
וּֽלְכָל־חַיַּ֣ת הָ֠אָרֶץ וּלְכָל־עֹ֨וף הַשָּׁמַ֜יִם וּלְכֹ֣ל ׀ רֹומֵ֣שׂ עַל־הָאָ֗רֶץ אֲשֶׁר־בֹּו֙ נֶ֣פֶשׁ חַיָּ֔ה אֶת־כָּל־יֶ֥רֶק עֵ֖שֶׂב לְאָכְלָ֑ה וַֽיְהִי־כֵֽן׃
31 ੩੧ ਤਦ ਪਰਮੇਸ਼ੁਰ ਨੇ ਸਾਰੀ ਸਿਰਜਣਾ ਨੂੰ ਜਿਸ ਨੂੰ ਉਸ ਨੇ ਬਣਾਇਆ ਸੀ, ਵੇਖਿਆ ਅਤੇ ਵੇਖੋ ਉਹ ਬਹੁਤ ਹੀ ਚੰਗਾ ਸੀ। ਇਸ ਤਰ੍ਹਾਂ ਸ਼ਾਮ ਅਤੇ ਸਵੇਰ ਹੋਈ, ਇਹ ਛੇਵਾਂ ਦਿਨ ਹੋਇਆ।
וַיַּ֤רְא אֱלֹהִים֙ אֶת־כָּל־אֲשֶׁ֣ר עָשָׂ֔ה וְהִנֵּה־טֹ֖וב מְאֹ֑ד וֽ͏ַיְהִי־עֶ֥רֶב וֽ͏ַיְהִי־בֹ֖קֶר יֹ֥ום הַשִּׁשִּֽׁי׃ פ

+ ਉਤਪਤ 1 >