< ਉਤਪਤ 10 >

1 ਨੂਹ ਦੇ ਪੁੱਤਰ ਸ਼ੇਮ, ਹਾਮ ਅਤੇ ਯਾਫ਼ਥ ਸਨ। ਉਨ੍ਹਾਂ ਦੇ ਪੁੱਤਰ ਜੋ ਜਲ ਪਰਲੋ ਦੇ ਬਾਅਦ ਪੈਦਾ ਹੋਏ - ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹਨ।
ואלה תולדת בני נח שם חם ויפת ויולדו להם בנים אחר המבול
2 ਯਾਫ਼ਥ ਦੇ ਪੁੱਤਰ: ਗੋਮਰ, ਮਾਗੋਗ, ਮਾਦਈ, ਯਾਵਾਨ, ਤੂਬਲ, ਮੇਸ਼ੇਕ ਅਤੇ ਤੀਰਾਸ ਸਨ।
בני יפת--גמר ומגוג ומדי ויון ותבל ומשך ותירס
3 ਗੋਮਰ ਦੇ ਪੁੱਤਰ: ਅਸ਼ਕਨਜ਼, ਰੀਫ਼ਥ ਅਤੇ ਤੋਗਰਮਾਹ ਸਨ।
ובני גמר--אשכנז וריפת ותגרמה
4 ਯਾਵਾਨ ਦੇ ਪੁੱਤਰ ਅਲੀਸ਼ਾਹ, ਤਰਸ਼ੀਸ਼, ਕਿੱਤੀਮ ਅਤੇ ਦੋਦਾਨੀਮ ਸਨ।
ובני יון אלישה ותרשיש כתים ודדנים
5 ਇਨ੍ਹਾਂ ਦੇ ਘਰਾਣੇ ਪਰਾਈਆਂ ਕੌਮਾਂ ਦੇ ਟਾਪੂਆਂ ਦੇ ਦੇਸਾਂ ਵਿੱਚ ਅਜਿਹੇ ਵੰਡੇ ਗਏ ਕਿ ਉਹ ਵੱਖ-ਵੱਖ ਭਾਸ਼ਾਵਾਂ, ਟੱਬਰਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।
מאלה נפרדו איי הגוים בארצתם איש ללשנו--למשפחתם בגויהם
6 ਹਾਮ ਦੇ ਪੁੱਤਰ: ਕੂਸ਼, ਮਿਸਰਾਇਮ, ਪੂਟ ਅਤੇ ਕਨਾਨ ਸਨ।
ובני חם--כוש ומצרים ופוט וכנען
7 ਕੂਸ਼ ਦੇ ਪੁੱਤਰ ਸਬਾ, ਹਵੀਲਾਹ, ਸਬਤਾਹ, ਰਾਮਾਹ ਅਤੇ ਸਬਤਕਾ ਸਨ ਅਤੇ ਰਾਮਾਹ ਦੇ ਪੁੱਤਰ ਸ਼ਬਾ ਅਤੇ ਦਦਾਨ ਸਨ।
ובני כוש--סבא וחוילה וסבתה ורעמה וסבתכא ובני רעמה שבא ודדן
8 ਕੂਸ਼ ਤੋਂ ਨਿਮਰੋਦ ਜੰਮਿਆ। ਧਰਤੀ ਉੱਤੇ ਸਭ ਤੋਂ ਪਹਿਲਾ ਸੂਰਬੀਰ ਉਹ ਹੀ ਸੀ।
וכוש ילד את נמרד הוא החל להיות גבר בארץ
9 ਉਹ ਯਹੋਵਾਹ ਦੇ ਅੱਗੇ ਇੱਕ ਬਲਵੰਤ ਸ਼ਿਕਾਰੀ ਸੀ। ਇਸ ਲਈ ਕਿਹਾ ਜਾਂਦਾ ਹੈ, ਨਿਮਰੋਦ ਵਰਗਾ ਯਹੋਵਾਹ ਦੇ ਅੱਗੇ ਬਲਵੰਤ ਸ਼ਿਕਾਰੀ।
הוא היה גבר ציד לפני יהוה על כן יאמר כנמרד גבור ציד לפני יהוה
10 ੧੦ ਉਸ ਦੇ ਰਾਜ ਦਾ ਅਰੰਭ ਸ਼ਿਨਾਰ ਦੇ ਦੇਸ਼ ਵਿੱਚ ਬਾਬਲ, ਅਰਕ, ਅਕੱਦ, ਕਲਨੇਹ ਤੋਂ ਹੋਇਆ ਸੀ।
ותהי ראשית ממלכתו בבל וארך ואכד וכלנה בארץ שנער
11 ੧੧ ਉਸ ਦੇਸ਼ ਤੋਂ ਨਿੱਕਲ ਕੇ ਉਹ ਅੱਸ਼ੂਰ ਨੂੰ ਗਿਆ ਅਤੇ ਨੀਨਵਾਹ, ਰਹੋਬੋਥ-ਈਰ ਅਤੇ ਕਾਲਹ,
מן הארץ ההוא יצא אשור ויבן את נינוה ואת רחבת עיר ואת כלח
12 ੧੨ ਅਤੇ ਨੀਨਵਾਹ ਅਤੇ ਕਾਲਹ ਦੇ ਵਿਚਕਾਰ ਰਸਨ ਨੂੰ ਜਿਹੜਾ ਵੱਡਾ ਸ਼ਹਿਰ ਹੈ, ਬਣਾਇਆ।
ואת רסן בין נינוה ובין כלח--הוא העיר הגדלה
13 ੧੩ ਮਿਸਰਾਇਮ ਲੂਦੀ, ਅਨਾਮੀ, ਲਹਾਬੀ, ਨਫ਼ਤੂਹੀ
ומצרים ילד את לודים ואת ענמים ואת להבים--ואת נפתחים
14 ੧੪ ਅਤੇ ਪਤਰੂਸੀ, ਕੁਸਲੂਹੀ ਅਤੇ ਕਫ਼ਤੋਰੀ ਦਾ ਪਿਤਾ ਹੋਇਆ। (ਕੁਸਲੂਹੀ ਤੋਂ ਫ਼ਲਿਸਤੀ ਲੋਕ ਨਿੱਕਲੇ)
ואת פתרסים ואת כסלחים אשר יצאו משם פלשתים--ואת כפתרים
15 ੧੫ ਕਨਾਨ ਦੇ ਵੰਸ਼ ਵਿੱਚ ਸੀਦੋਨ ਉਸ ਦਾ ਪਹਿਲੌਠਾ ਪੁੱਤਰ ਸੀ, ਤਦ ਹੇਤ,
וכנען ילד את צידן בכרו--ואת חת
16 ੧੬ ਯਬੂਸੀ, ਅਮੋਰੀ, ਗਿਰਗਾਸ਼ੀ,
ואת היבוסי ואת האמרי ואת הגרגשי
17 ੧੭ ਹਿੱਵੀ, ਅਰਕੀ, ਸੀਨੀ,
ואת החוי ואת הערקי ואת הסיני
18 ੧੮ ਅਰਵਾਦੀ, ਸਮਾਰੀ ਅਤੇ ਹਮਾਥੀ ਲੋਕ ਹੋਏ ਅਤੇ ਇਸ ਤੋਂ ਬਾਅਦ ਕਨਾਨੀਆਂ ਦੇ ਘਰਾਣੇ ਵੀ ਫੈਲ ਗਏ।
ואת הארודי ואת הצמרי ואת החמתי ואחר נפצו משפחות הכנעני
19 ੧੯ ਕਨਾਨੀਆਂ ਦੀ ਹੱਦ ਸੀਦੋਨ ਤੋਂ ਗਰਾਰ ਨੂੰ ਜਾਂਦੇ ਹੋਏ ਅੱਜ਼ਾਹ ਤੱਕ ਸੀ ਅਤੇ ਸਦੂਮ, ਅਮੂਰਾਹ, ਅਦਮਾਹ, ਸਬੋਈਮ ਨੂੰ ਜਾਂਦੇ ਹੋਏ ਲਾਸ਼ਾ ਤੱਕ ਸੀ।
ויהי גבול הכנעני מצידן--באכה גררה עד עזה באכה סדמה ועמרה ואדמה וצבים--עד לשע
20 ੨੦ ਹਾਮ ਦੇ ਘਰਾਣੇ ਵਿੱਚ ਇਹ ਹੀ ਹੋਏ, ਅਤੇ ਇਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।
אלה בני חם למשפחתם ללשנתם בארצתם בגויהם
21 ੨੧ ਸ਼ੇਮ, ਜੋ ਸਾਰੇ ਏਬਰ ਦੇ ਵੰਸ਼ ਦਾ ਪੁਰਖਾ ਸੀ ਅਤੇ ਜੋ ਯਾਫ਼ਥ ਦਾ ਵੱਡਾ ਭਰਾ ਸੀ, ਉਸ ਦੇ ਵੀ ਪੁੱਤਰ ਜੰਮੇ।
ולשם ילד גם הוא אבי כל בני עבר--אחי יפת הגדול
22 ੨੨ ਸ਼ੇਮ ਦੇ ਪੁੱਤਰ: ਏਲਾਮ, ਅੱਸ਼ੂਰ, ਅਰਪਕਸਦ, ਲੂਦ ਅਤੇ ਅਰਾਮ ਸਨ।
בני שם עילם ואשור וארפכשד ולוד וארם
23 ੨੩ ਅਰਾਮ ਦੇ ਪੁੱਤਰ: ਊਸ, ਹੂਲ, ਗਥਰ ਅਤੇ ਮੇਸ਼ੇਕ ਸਨ।
ובני ארם--עוץ וחול וגתר ומש
24 ੨੪ ਅਰਪਕਸਦ ਤੋਂ ਸ਼ਾਲਹ, ਸ਼ਾਲਹ ਤੋਂ ਏਬਰ ਜੰਮੇ।
וארפכשד ילד את שלח ושלח ילד את עבר
25 ੨੫ ਏਬਰ ਦੇ ਦੋ ਪੁੱਤਰ ਜੰਮੇ, ਇੱਕ ਦਾ ਨਾਮ ਪੇਲੇਗ ਸੀ, ਕਿਉਂਕਿ ਉਹ ਦੇ ਦਿਨਾਂ ਵਿੱਚ ਧਰਤੀ ਵੰਡੀ ਗਈ ਅਤੇ ਉਹ ਦੇ ਭਰਾ ਦਾ ਨਾਮ ਯਾਕਤਾਨ ਸੀ।
ולעבר ילד שני בנים שם האחד פלג כי בימיו נפלגה הארץ ושם אחיו יקטן
26 ੨੬ ਯਾਕਤਾਨ ਤੋਂ ਅਲਮੋਦਾਦ, ਸ਼ਾਲਫ, ਹਸਰਮਾਵਥ, ਯਾਰਹ,
ויקטן ילד את אלמודד ואת שלף ואת חצרמות ואת ירח
27 ੨੭ ਹਦੋਰਾਮ, ਊਜ਼ਾਲ, ਦਿਕਲਾਹ,
ואת הדורם ואת אוזל ואת דקלה
28 ੨੮ ਓਬਾਲ, ਅਬੀਮਾਏਲ, ਸ਼ਬਾ,
ואת עובל ואת אבימאל ואת שבא
29 ੨੯ ਓਫੀਰ, ਹਵੀਲਾਹ ਅਤੇ ਯੋਬਾਬ ਜੰਮੇ। ਇਹ ਸਾਰੇ ਯਾਕਤਾਨ ਦੇ ਪੁੱਤਰ ਸਨ।
ואת אופר ואת חוילה ואת יובב כל אלה בני יקטן
30 ੩੦ ਉਨ੍ਹਾਂ ਦਾ ਵਾਸ ਮੇਸ਼ਾ ਤੋਂ ਜਾਂਦੇ ਹੋਏ ਸਫ਼ਾਰ ਤੱਕ ਹੈ, ਜੋ ਪੂਰਬ ਦਾ ਇੱਕ ਪਰਬਤ ਹੈ।
ויהי מושבם ממשא באכה ספרה הר הקדם
31 ੩੧ ਇਹ ਸ਼ੇਮ ਦੇ ਪੁੱਤਰ ਹਨ, ਅਤੇ ਉਹ ਵੱਖ-ਵੱਖ ਟੱਬਰਾਂ, ਭਾਸ਼ਾਵਾਂ, ਦੇਸਾਂ ਅਤੇ ਕੌਮਾਂ ਦੇ ਅਨੁਸਾਰ ਅਲੱਗ ਹੋ ਗਏ।
אלה בני שם למשפחתם ללשנתם בארצתם לגויהם
32 ੩੨ ਨੂਹ ਦੇ ਪੁੱਤਰਾਂ ਦੇ ਘਰਾਣੇ ਇਹ ਹੀ ਹਨ: ਉਨ੍ਹਾਂ ਦੀਆਂ ਕੌਮਾਂ ਦੇ ਅਨੁਸਾਰ ਉਨ੍ਹਾਂ ਦੀਆਂ ਵੰਸ਼ਾਵਲੀਆਂ ਇਹ ਹੀ ਹਨ। ਜਲ ਪਰਲੋ ਤੋਂ ਬਾਅਦ ਧਰਤੀ ਉੱਤੇ ਸਾਰੀਆਂ ਕੌਮਾਂ ਇਨ੍ਹਾਂ ਵਿੱਚੋਂ ਹੀ ਫੈਲ ਗਈਆਂ।
אלה משפחת בני נח לתולדתם בגויהם ומאלה נפרדו הגוים בארץ--אחר המבול

< ਉਤਪਤ 10 >