< ਉਤਪਤ 11 >

1 ਸਾਰੀ ਧਰਤੀ ਉੱਤੇ ਇੱਕੋ ਹੀ ਬੋਲੀ ਅਤੇ ਇੱਕੋ ਹੀ ਭਾਸ਼ਾ ਸੀ।
וֽ͏ַיְהִ֥י כָל־הָאָ֖רֶץ שָׂפָ֣ה אֶחָ֑ת וּדְבָרִ֖ים אֲחָדִֽים׃
2 ਉਸ ਵੇਲੇ ਲੋਕਾਂ ਨੂੰ ਪੂਰਬ ਵੱਲ ਜਾਂਦੇ ਹੋਏ, ਇੱਕ ਮੈਦਾਨ ਸ਼ਿਨਾਰ ਦੇਸ਼ ਵਿੱਚ ਲੱਭਿਆ ਅਤੇ ਉੱਥੇ ਉਹ ਵੱਸ ਗਏ।
וֽ͏ַיְהִ֖י בְּנָסְעָ֣ם מִקֶּ֑דֶם וֽ͏ַיִּמְצְא֥וּ בִקְעָ֛ה בְּאֶ֥רֶץ שִׁנְעָ֖ר וַיֵּ֥שְׁבוּ שָֽׁם׃
3 ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਕਾਈਏ, ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਤੇ ਚੂਨੇ ਦੀ ਥਾਂ ਗਾਰਾ ਸੀ।
וַיֹּאמְר֞וּ אִ֣ישׁ אֶל־רֵעֵ֗הוּ הָ֚בָה נִלְבְּנָ֣ה לְבֵנִ֔ים וְנִשְׂרְפָ֖ה לִשְׂרֵפָ֑ה וַתְּהִ֨י לָהֶ֤ם הַלְּבֵנָה֙ לְאָ֔בֶן וְהַ֣חֵמָ֔ר הָיָ֥ה לָהֶ֖ם לַחֹֽמֶר׃
4 ਫਿਰ ਉਨ੍ਹਾਂ ਨੇ ਆਖਿਆ ਕਿ ਆਉ ਅਸੀਂ ਆਪਣੇ ਲਈ ਇੱਕ ਸ਼ਹਿਰ ਅਤੇ ਇੱਕ ਬੁਰਜ ਬਣਾਈਏ ਜਿਸ ਦੀ ਚੋਟੀ ਅਕਾਸ਼ ਤੱਕ ਹੋਵੇ ਅਤੇ ਅਜਿਹਾ ਕਰਕੇ ਅਸੀਂ ਨਾਮ ਕਮਾਈਏ ਅਜਿਹਾ ਨਾ ਹੋਵੇ ਜੋ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ।
וַיֹּאמְר֞וּ הָ֣בָה ׀ נִבְנֶה־לָּ֣נוּ עִ֗יר וּמִגְדָּל֙ וְרֹאשֹׁ֣ו בַשָּׁמַ֔יִם וְנַֽעֲשֶׂה־לָּ֖נוּ שֵׁ֑ם פֶּן־נָפ֖וּץ עַל־פְּנֵ֥י כָל־הָאָֽרֶץ׃
5 ਜਦ ਲੋਕ ਉਸ ਸ਼ਹਿਰ ਅਤੇ ਬੁਰਜ ਨੂੰ ਬਣਾ ਰਹੇ ਸਨ ਤਦ ਯਹੋਵਾਹ ਉਸ ਨੂੰ ਵੇਖਣ ਲਈ ਉਤਰਿਆ।
וַיֵּ֣רֶד יְהוָ֔ה לִרְאֹ֥ת אֶת־הָעִ֖יר וְאֶת־הַמִּגְדָּ֑ל אֲשֶׁ֥ר בָּנ֖וּ בְּנֵ֥י הָאָדָֽם׃
6 ਯਹੋਵਾਹ ਨੇ ਆਖਿਆ, ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰਭ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ ਨਾ ਹੋਵੇਗੀ।
וַיֹּ֣אמֶר יְהוָ֗ה הֵ֣ן עַ֤ם אֶחָד֙ וְשָׂפָ֤ה אַחַת֙ לְכֻלָּ֔ם וְזֶ֖ה הַחִלָּ֣ם לַעֲשֹׂ֑ות וְעַתָּה֙ לֹֽא־יִבָּצֵ֣ר מֵהֶ֔ם כֹּ֛ל אֲשֶׁ֥ר יָזְמ֖וּ לֽ͏ַעֲשֹֽׂות׃
7 ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ।
הָ֚בָה נֽ͏ֵרְדָ֔ה וְנָבְלָ֥ה שָׁ֖ם שְׂפָתָ֑ם אֲשֶׁר֙ לֹ֣א יִשְׁמְע֔וּ אִ֖ישׁ שְׂפַ֥ת רֵעֵֽהוּ׃
8 ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਇਸ ਲਈ ਉਹਨਾਂ ਨੇ ਉਸ ਸ਼ਹਿਰ ਦਾ ਨਿਰਮਾਣ ਕਰਨਾ ਬੰਦ ਕਰ ਦਿੱਤਾ।
וַיָּ֨פֶץ יְהוָ֥ה אֹתָ֛ם מִשָּׁ֖ם עַל־פְּנֵ֣י כָל־הָאָ֑רֶץ וֽ͏ַיַּחְדְּל֖וּ לִבְנֹ֥ת הָעִֽיר׃
9 ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।
עַל־כֵּ֞ן קָרָ֤א שְׁמָהּ֙ בָּבֶ֔ל כִּי־שָׁ֛ם בָּלַ֥ל יְהוָ֖ה שְׂפַ֣ת כָּל־הָאָ֑רֶץ וּמִשָּׁם֙ הֱפִיצָ֣ם יְהוָ֔ה עַל־פְּנֵ֖י כָּל־הָאָֽרֶץ׃ פ
10 ੧੦ ਇਹ ਸ਼ੇਮ ਦੀ ਵੰਸ਼ਾਵਲੀ ਹੈ। ਸ਼ੇਮ ਸੌ ਸਾਲ ਦਾ ਸੀ ਅਤੇ ਜਲ ਪਰਲੋ ਤੋਂ ਦੋ ਸਾਲ ਬਾਅਦ ਉਸ ਤੋਂ ਅਰਪਕਸਦ ਜੰਮਿਆ।
אֵ֚לֶּה תֹּולְדֹ֣ת שֵׁ֔ם שֵׁ֚ם בֶּן־מְאַ֣ת שָׁנָ֔ה וַיֹּ֖ולֶד אֶת־אַרְפַּכְשָׁ֑ד שְׁנָתַ֖יִם אַחַ֥ר הַמַּבּֽוּל׃
11 ੧੧ ਅਰਪਕਸਦ ਦੇ ਜਨਮ ਤੋਂ ਬਾਅਦ, ਸ਼ੇਮ ਪੰਜ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
וֽ͏ַיְחִי־שֵׁ֗ם אֽ͏ַחֲרֵי֙ הֹולִידֹ֣ו אֶת־אַרְפַּכְשָׁ֔ד חֲמֵ֥שׁ מֵאֹ֖ות שָׁנָ֑ה וַיֹּ֥ולֶד בָּנִ֖ים וּבָנֹֽות׃ ס
12 ੧੨ ਜਦ ਅਰਪਕਸਦ ਪੈਂਤੀਆਂ ਸਾਲਾਂ ਦਾ ਹੋਇਆ ਤਾਂ ਉਸ ਤੋਂ ਸ਼ਾਲਹ ਜੰਮਿਆ।
וְאַרְפַּכְשַׁ֣ד חַ֔י חָמֵ֥שׁ וּשְׁלֹשִׁ֖ים שָׁנָ֑ה וַיֹּ֖ולֶד אֶת־שָֽׁלַח׃
13 ੧੩ ਅਤੇ ਅਰਪਕਸਦ ਸ਼ਾਲਹ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
וֽ͏ַיְחִ֣י אַרְפַּכְשַׁ֗ד אֽ͏ַחֲרֵי֙ הֹולִידֹ֣ו אֶת־שֶׁ֔לַח שָׁלֹ֣שׁ שָׁנִ֔ים וְאַרְבַּ֥ע מֵאֹ֖ות שָׁנָ֑ה וַיֹּ֥ולֶד בָּנִ֖ים וּבָנֹֽות׃ ס
14 ੧੪ ਜਦ ਸ਼ਾਲਹ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਏਬਰ ਜੰਮਿਆ।
וְשֶׁ֥לַח חַ֖י שְׁלֹשִׁ֣ים שָׁנָ֑ה וַיֹּ֖ולֶד אֶת־עֵֽבֶר׃
15 ੧੫ ਸ਼ਾਲਹ ਏਬਰ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
וֽ͏ַיְחִי־שֶׁ֗לַח אַחֲרֵי֙ הֹולִידֹ֣ו אֶת־עֵ֔בֶר שָׁלֹ֣שׁ שָׁנִ֔ים וְאַרְבַּ֥ע מֵאֹ֖ות שָׁנָ֑ה וַיֹּ֥ולֶד בָּנִ֖ים וּבָנֹֽות׃ ס
16 ੧੬ ਅਤੇ ਏਬਰ ਚੌਂਤੀ ਸਾਲ ਦਾ ਹੋਇਆ ਤਾਂ ਉਸ ਤੋਂ ਪੇਲੇਗ ਜੰਮਿਆ।
וַֽיְחִי־עֵ֕בֶר אַרְבַּ֥ע וּשְׁלֹשִׁ֖ים שָׁנָ֑ה וַיֹּ֖ולֶד אֶת־פָּֽלֶג׃
17 ੧੭ ਏਬਰ ਪੇਲੇਗ ਦੇ ਜਨਮ ਤੋਂ ਬਾਅਦ ਚਾਰ ਸੌ ਤੀਹ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
וַֽיְחִי־עֵ֗בֶר אַחֲרֵי֙ הֹולִידֹ֣ו אֶת־פֶּ֔לֶג שְׁלֹשִׁ֣ים שָׁנָ֔ה וְאַרְבַּ֥ע מֵאֹ֖ות שָׁנָ֑ה וַיֹּ֥ולֶד בָּנִ֖ים וּבָנֹֽות׃ ס
18 ੧੮ ਜਦ ਪੇਲੇਗ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਰਊ ਜੰਮਿਆ।
וֽ͏ַיְחִי־פֶ֖לֶג שְׁלֹשִׁ֣ים שָׁנָ֑ה וַיֹּ֖ולֶד אֶת־רְעֽוּ׃
19 ੧੯ ਪੇਲੇਗ ਰਊ ਦੇ ਜਨਮ ਤੋਂ ਬਾਅਦ ਦੋ ਸੌ ਨੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
וֽ͏ַיְחִי־פֶ֗לֶג אַחֲרֵי֙ הֹולִידֹ֣ו אֶת־רְע֔וּ תֵּ֥שַׁע שָׁנִ֖ים וּמָאתַ֣יִם שָׁנָ֑ה וַיֹּ֥ולֶד בָּנִ֖ים וּבָנֹֽות׃ ס
20 ੨੦ ਰਊ ਬੱਤੀ ਸਾਲ ਦਾ ਹੋਇਆ ਤਾਂ ਉਸ ਤੋਂ ਸਰੂਗ ਜੰਮਿਆ।
וַיְחִ֣י רְע֔וּ שְׁתַּ֥יִם וּשְׁלֹשִׁ֖ים שָׁנָ֑ה וַיֹּ֖ולֶד אֶת־שְׂרֽוּג׃
21 ੨੧ ਰਊ ਸਰੂਗ ਦੇ ਜਨਮ ਤੋਂ ਬਾਅਦ ਦੋ ਸੌ ਸੱਤ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
וַיְחִ֣י רְע֗וּ אַחֲרֵי֙ הֹולִידֹ֣ו אֶת־שְׂר֔וּג שֶׁ֥בַע שָׁנִ֖ים וּמָאתַ֣יִם שָׁנָ֑ה וַיֹּ֥ולֶד בָּנִ֖ים וּבָנֹֽות׃ ס
22 ੨੨ ਜਦ ਸਰੂਗ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਨਾਹੋਰ ਜੰਮਿਆ।
וַיְחִ֥י שְׂר֖וּג שְׁלֹשִׁ֣ים שָׁנָ֑ה וַיֹּ֖ולֶד אֶת־נָחֹֽור׃
23 ੨੩ ਸਰੂਗ ਨਾਹੋਰ ਦੇ ਜਨਮ ਤੋਂ ਬਾਅਦ ਦੋ ਸੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
וַיְחִ֣י שְׂר֗וּג אַחֲרֵ֛י הֹולִידֹ֥ו אֶת־נָחֹ֖ור מָאתַ֣יִם שָׁנָ֑ה וַיֹּ֥ולֶד בָּנִ֖ים וּבָנֹֽות׃ ס
24 ੨੪ ਜਦ ਨਾਹੋਰ ਉਨੱਤੀ ਸਾਲ ਦਾ ਹੋਇਆ ਤਾਂ ਉਸ ਤੋਂ ਤਾਰਹ ਜੰਮਿਆ।
וַיְחִ֣י נָחֹ֔ור תֵּ֥שַׁע וְעֶשְׂרִ֖ים שָׁנָ֑ה וַיֹּ֖ולֶד אֶת־תָּֽרַח׃
25 ੨੫ ਨਾਹੋਰ ਤਾਰਹ ਦੇ ਜਨਮ ਤੋਂ ਬਾਅਦ ਇੱਕ ਸੌ ਉੱਨੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
וַיְחִ֣י נָחֹ֗ור אַחֲרֵי֙ הֹולִידֹ֣ו אֶת־תֶּ֔רַח תְּשַֽׁע־עֶשְׂרֵ֥ה שָׁנָ֖ה וּמְאַ֣ת שָׁנָ֑ה וַיֹּ֥ולֶד בָּנִ֖ים וּבָנֹֽות׃ ס
26 ੨੬ ਤਾਰਹ ਸੱਤਰ ਸਾਲ ਦਾ ਹੋਇਆ ਤਾਂ ਉਸ ਤੋਂ ਅਬਰਾਮ, ਨਾਹੋਰ ਅਤੇ ਹਾਰਾਨ ਜੰਮੇ।
וֽ͏ַיְחִי־תֶ֖רַח שִׁבְעִ֣ים שָׁנָ֑ה וַיֹּ֙ולֶד֙ אֶת־אַבְרָ֔ם אֶת־נָחֹ֖ור וְאֶת־הָרָֽן׃
27 ੨੭ ਇਹ ਤਾਰਹ ਦੀ ਵੰਸ਼ਾਵਲੀ ਹੈ। ਤਾਰਹ ਤੋਂ ਅਬਰਾਮ, ਨਾਹੋਰ ਅਤੇ ਹਾਰਾਨ ਜੰਮੇ ਅਤੇ ਹਾਰਾਨ ਤੋਂ ਲੂਤ ਜੰਮਿਆ।
וְאֵ֙לֶּה֙ תֹּולְדֹ֣ת תֶּ֔רַח תֶּ֚רַח הֹולִ֣יד אֶת־אַבְרָ֔ם אֶת־נָחֹ֖ור וְאֶת־הָרָ֑ן וְהָרָ֖ן הֹולִ֥יד אֶת־לֹֽוט׃
28 ੨੮ ਹਾਰਾਨ ਆਪਣੀ ਜਨਮ ਭੂਮੀ ਅਰਥਾਤ ਕਸਦੀਆਂ ਦੇ ਊਰ ਨਗਰ ਵਿੱਚ ਮਰ ਗਿਆ ਜਦ ਕਿ ਉਸਦਾ ਪਿਤਾ ਤਾਰਹ ਅਜੇ ਜਿਉਂਦਾ ਸੀ।
וַיָּ֣מָת הָרָ֔ן עַל־פְּנֵ֖י תֶּ֣רַח אָבִ֑יו בְּאֶ֥רֶץ מֹולַדְתֹּ֖ו בְּא֥וּר כַּשְׂדִּֽים׃
29 ੨੯ ਅਬਰਾਮ ਅਤੇ ਨਾਹੋਰ ਦੋਵਾਂ ਨੇ ਵਿਆਹ ਕਰ ਲਿਆ। ਅਬਰਾਮ ਦੀ ਪਤਨੀ ਦਾ ਨਾਮ ਸਾਰਈ ਸੀ ਅਤੇ ਨਾਹੋਰ ਦੀ ਪਤਨੀ ਦਾ ਨਾਮ ਮਿਲਕਾਹ ਸੀ, ਜਿਹੜੀ ਹਾਰਾਨ ਦੀ ਧੀ ਸੀ ਜੋ ਮਿਲਕਾਹ ਅਤੇ ਯਿਸਕਾਹ ਦਾ ਪਿਤਾ ਸੀ।
וַיִּקַּ֨ח אַבְרָ֧ם וְנָחֹ֛ור לָהֶ֖ם נָשִׁ֑ים שֵׁ֤ם אֵֽשֶׁת־אַבְרָם֙ שָׂרָ֔י וְשֵׁ֤ם אֵֽשֶׁת־נָחֹור֙ מִלְכָּ֔ה בַּת־הָרָ֥ן אֲבִֽי־מִלְכָּ֖ה וֽ͏ַאֲבִ֥י יִסְכָּֽה׃
30 ੩੦ ਪਰ ਸਾਰਈ ਬਾਂਝ ਸੀ, ਉਸ ਦੇ ਕੋਈ ਬੱਚਾ ਨਹੀਂ ਸੀ।
וַתְּהִ֥י שָׂרַ֖י עֲקָרָ֑ה אֵ֥ין לָ֖הּ וָלָֽד׃
31 ੩੧ ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਆਂ ਦੇ ਊਰ ਨਗਰ ਤੋਂ ਨਿੱਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ।
וַיִּקַּ֨ח תֶּ֜רַח אֶת־אַבְרָ֣ם בְּנֹ֗ו וְאֶת־לֹ֤וט בֶּן־הָרָן֙ בֶּן־בְּנֹ֔ו וְאֵת֙ שָׂרַ֣י כַּלָּתֹ֔ו אֵ֖שֶׁת אַבְרָ֣ם בְּנֹ֑ו וַיֵּצְא֨וּ אִתָּ֜ם מֵא֣וּר כַּשְׂדִּ֗ים לָלֶ֙כֶת֙ אַ֣רְצָה כְּנַ֔עַן וַיָּבֹ֥אוּ עַד־חָרָ֖ן וַיֵּ֥שְׁבוּ שָֽׁם׃
32 ੩੨ ਜਦ ਤਾਰਹ ਦੀ ਉਮਰ ਦੋ ਸੌ ਪੰਜ ਸਾਲ ਦੀ ਸੀ ਤਦ ਉਹ ਹਾਰਾਨ ਦੇਸ਼ ਵਿੱਚ ਮਰ ਗਿਆ।
וַיִּהְי֣וּ יְמֵי־תֶ֔רַח חָמֵ֥שׁ שָׁנִ֖ים וּמָאתַ֣יִם שָׁנָ֑ה וַיָּ֥מָת תֶּ֖רַח בְּחָרָֽן׃ ס

< ਉਤਪਤ 11 >