< ਉਤਪਤ 11 >
1 ੧ ਸਾਰੀ ਧਰਤੀ ਉੱਤੇ ਇੱਕੋ ਹੀ ਬੋਲੀ ਅਤੇ ਇੱਕੋ ਹੀ ਭਾਸ਼ਾ ਸੀ।
А беше на целој земљи један језик и једнаке речи.
2 ੨ ਉਸ ਵੇਲੇ ਲੋਕਾਂ ਨੂੰ ਪੂਰਬ ਵੱਲ ਜਾਂਦੇ ਹੋਏ, ਇੱਕ ਮੈਦਾਨ ਸ਼ਿਨਾਰ ਦੇਸ਼ ਵਿੱਚ ਲੱਭਿਆ ਅਤੇ ਉੱਥੇ ਉਹ ਵੱਸ ਗਏ।
А кад отидоше од истока, нађоше равницу у земљи сенарској, и населише се онде.
3 ੩ ਤਦ ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ ਕਿ ਆਓ ਅਸੀਂ ਇੱਟਾਂ ਬਣਾਈਏ ਅਤੇ ਉਨ੍ਹਾਂ ਨੂੰ ਚੰਗੀ ਤਰ੍ਹਾਂ ਪਕਾਈਏ, ਉਨ੍ਹਾਂ ਕੋਲ ਪੱਥਰਾਂ ਦੀ ਥਾਂ ਇੱਟਾਂ ਅਤੇ ਚੂਨੇ ਦੀ ਥਾਂ ਗਾਰਾ ਸੀ।
Па рекоше међу собом: Хајде да правимо плоче и да их у ватри печемо. И беху им опеке место камена и смола земљана место креча.
4 ੪ ਫਿਰ ਉਨ੍ਹਾਂ ਨੇ ਆਖਿਆ ਕਿ ਆਉ ਅਸੀਂ ਆਪਣੇ ਲਈ ਇੱਕ ਸ਼ਹਿਰ ਅਤੇ ਇੱਕ ਬੁਰਜ ਬਣਾਈਏ ਜਿਸ ਦੀ ਚੋਟੀ ਅਕਾਸ਼ ਤੱਕ ਹੋਵੇ ਅਤੇ ਅਜਿਹਾ ਕਰਕੇ ਅਸੀਂ ਨਾਮ ਕਮਾਈਏ ਅਜਿਹਾ ਨਾ ਹੋਵੇ ਜੋ ਅਸੀਂ ਸਾਰੀ ਧਰਤੀ ਉੱਤੇ ਖਿੰਡ ਜਾਈਏ।
После рекоше: Хајде да сазидамо град и кулу, којој ће врх бити до неба, да стечемо себи име, да се не бисмо расејали по земљи.
5 ੫ ਜਦ ਲੋਕ ਉਸ ਸ਼ਹਿਰ ਅਤੇ ਬੁਰਜ ਨੂੰ ਬਣਾ ਰਹੇ ਸਨ ਤਦ ਯਹੋਵਾਹ ਉਸ ਨੂੰ ਵੇਖਣ ਲਈ ਉਤਰਿਆ।
А Господ сиђе да види град и кулу, што зидаху синови човечији.
6 ੬ ਯਹੋਵਾਹ ਨੇ ਆਖਿਆ, ਵੇਖੋ, ਇਹ ਲੋਕ ਇੱਕ ਹਨ, ਇਹਨਾਂ ਸਾਰਿਆਂ ਦੀ ਬੋਲੀ ਵੀ ਇੱਕ ਹੈ ਅਤੇ ਇਹਨਾਂ ਨੇ ਇਸ ਕੰਮ ਨੂੰ ਅਰੰਭ ਕੀਤਾ ਹੈ, ਜੋ ਕੁਝ ਵੀ ਉਹ ਕਰਨ ਦਾ ਯਤਨ ਕਰਨਗੇ ਹੁਣ ਉਨ੍ਹਾਂ ਲਈ ਕੁਝ ਵੀ ਰੁਕਾਵਟ ਨਾ ਹੋਵੇਗੀ।
И рече Господ: Гле, народ један, и један језик у свих, и то почеше радити, и неће им сметати ништа да не ураде шта су наумили.
7 ੭ ਇਸ ਲਈ ਆਓ ਅਸੀਂ ਉਤਰੀਏ, ਉਨ੍ਹਾਂ ਦੀ ਭਾਸ਼ਾ ਨੂੰ ਉਲਟ-ਪੁਲਟ ਕਰ ਦੇਈਏ ਤਾਂ ਜੋ ਉਹ ਇੱਕ ਦੂਜੇ ਦੀ ਭਾਸ਼ਾ ਨਾ ਸਮਝ ਸਕਣ।
Хајде да сиђемо, и да им пометемо језик, да не разумеју један другог шта говоре.
8 ੮ ਇਸ ਤਰ੍ਹਾਂ ਯਹੋਵਾਹ ਨੇ ਉਨ੍ਹਾਂ ਨੂੰ ਉੱਥੋਂ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ। ਇਸ ਲਈ ਉਹਨਾਂ ਨੇ ਉਸ ਸ਼ਹਿਰ ਦਾ ਨਿਰਮਾਣ ਕਰਨਾ ਬੰਦ ਕਰ ਦਿੱਤਾ।
Тако их Господ расу оданде по свој земљи, те не сазидаше града.
9 ੯ ਇਸ ਕਾਰਨ ਉਨ੍ਹਾਂ ਨੇ ਉਸ ਨਗਰ ਦਾ ਨਾਮ ਬਾਬਲ ਰੱਖਿਆ ਕਿਉਂਕਿ ਉੱਥੇ ਯਹੋਵਾਹ ਨੇ ਸਾਰੀ ਧਰਤੀ ਦੀ ਭਾਸ਼ਾ ਉਲਟ-ਪੁਲਟ ਕਰ ਦਿੱਤੀ ਅਤੇ ਉੱਥੋਂ ਯਹੋਵਾਹ ਨੇ ਉਨ੍ਹਾਂ ਨੂੰ ਸਾਰੀ ਧਰਤੀ ਉੱਤੇ ਖਿੰਡਾ ਦਿੱਤਾ।
Зато се прозва Вавилон, јер онде помете Господ језик целе земље, и оданде их расу Господ по свој земљи.
10 ੧੦ ਇਹ ਸ਼ੇਮ ਦੀ ਵੰਸ਼ਾਵਲੀ ਹੈ। ਸ਼ੇਮ ਸੌ ਸਾਲ ਦਾ ਸੀ ਅਤੇ ਜਲ ਪਰਲੋ ਤੋਂ ਦੋ ਸਾਲ ਬਾਅਦ ਉਸ ਤੋਂ ਅਰਪਕਸਦ ਜੰਮਿਆ।
Ово је племе Симово: беше Симу сто година, кад роди Арфаксада, друге године после потопа.
11 ੧੧ ਅਰਪਕਸਦ ਦੇ ਜਨਮ ਤੋਂ ਬਾਅਦ, ਸ਼ੇਮ ਪੰਜ ਸੌ ਸਾਲਾਂ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
А родив Арфаксада поживе Сим пет стотина година, рађајући синове и кћери.
12 ੧੨ ਜਦ ਅਰਪਕਸਦ ਪੈਂਤੀਆਂ ਸਾਲਾਂ ਦਾ ਹੋਇਆ ਤਾਂ ਉਸ ਤੋਂ ਸ਼ਾਲਹ ਜੰਮਿਆ।
А Арфаксад поживе тридесет и пет година, и роди Салу;
13 ੧੩ ਅਤੇ ਅਰਪਕਸਦ ਸ਼ਾਲਹ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
А родив Салу поживе Арфаксад четири стотине и три године, рађајући синове и кћери.
14 ੧੪ ਜਦ ਸ਼ਾਲਹ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਏਬਰ ਜੰਮਿਆ।
А Сала поживе тридесет година, и роди Евера;
15 ੧੫ ਸ਼ਾਲਹ ਏਬਰ ਦੇ ਜਨਮ ਤੋਂ ਬਾਅਦ ਚਾਰ ਸੌ ਤਿੰਨ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
А родив Евера поживе Сала четири стотине и три године, рађајући синове и кћери.
16 ੧੬ ਅਤੇ ਏਬਰ ਚੌਂਤੀ ਸਾਲ ਦਾ ਹੋਇਆ ਤਾਂ ਉਸ ਤੋਂ ਪੇਲੇਗ ਜੰਮਿਆ।
А Евер поживе тридесет и четири године, и роди Фалека;
17 ੧੭ ਏਬਰ ਪੇਲੇਗ ਦੇ ਜਨਮ ਤੋਂ ਬਾਅਦ ਚਾਰ ਸੌ ਤੀਹ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
А родив Фалека поживе Евер четири стотине и тридесет година, рађајући синове и кћери.
18 ੧੮ ਜਦ ਪੇਲੇਗ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਰਊ ਜੰਮਿਆ।
А Фалек поживе тридесет година, и роди Рагава;
19 ੧੯ ਪੇਲੇਗ ਰਊ ਦੇ ਜਨਮ ਤੋਂ ਬਾਅਦ ਦੋ ਸੌ ਨੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
А родив Рагава поживе Фалек двеста и девет година, рађајући синове и кћери.
20 ੨੦ ਰਊ ਬੱਤੀ ਸਾਲ ਦਾ ਹੋਇਆ ਤਾਂ ਉਸ ਤੋਂ ਸਰੂਗ ਜੰਮਿਆ।
А Рагав поживе тридесет и две године, и роди Серуха;
21 ੨੧ ਰਊ ਸਰੂਗ ਦੇ ਜਨਮ ਤੋਂ ਬਾਅਦ ਦੋ ਸੌ ਸੱਤ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
А родив Серуха поживе Рагав двеста и седам година, рађајући синове и кћери.
22 ੨੨ ਜਦ ਸਰੂਗ ਤੀਹ ਸਾਲ ਦਾ ਹੋਇਆ ਤਾਂ ਉਸ ਤੋਂ ਨਾਹੋਰ ਜੰਮਿਆ।
А Серух поживе тридесет година, и роди Нахора;
23 ੨੩ ਸਰੂਗ ਨਾਹੋਰ ਦੇ ਜਨਮ ਤੋਂ ਬਾਅਦ ਦੋ ਸੌ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
А родив Нахора поживе Серух двеста година, рађајући синове и кћери.
24 ੨੪ ਜਦ ਨਾਹੋਰ ਉਨੱਤੀ ਸਾਲ ਦਾ ਹੋਇਆ ਤਾਂ ਉਸ ਤੋਂ ਤਾਰਹ ਜੰਮਿਆ।
А Нахор поживе двадесет и девет година, и роди Тару;
25 ੨੫ ਨਾਹੋਰ ਤਾਰਹ ਦੇ ਜਨਮ ਤੋਂ ਬਾਅਦ ਇੱਕ ਸੌ ਉੱਨੀ ਸਾਲ ਤੱਕ ਜੀਉਂਦਾ ਰਿਹਾ ਅਤੇ ਉਸ ਤੋਂ ਹੋਰ ਵੀ ਪੁੱਤਰ ਧੀਆਂ ਜੰਮੇ।
А родив Тару поживе Нахор сто и деветнаест година, рађајући синове и кћери.
26 ੨੬ ਤਾਰਹ ਸੱਤਰ ਸਾਲ ਦਾ ਹੋਇਆ ਤਾਂ ਉਸ ਤੋਂ ਅਬਰਾਮ, ਨਾਹੋਰ ਅਤੇ ਹਾਰਾਨ ਜੰਮੇ।
А Тара поживе седамдесет година, и роди Аврама, Нахора и Арана.
27 ੨੭ ਇਹ ਤਾਰਹ ਦੀ ਵੰਸ਼ਾਵਲੀ ਹੈ। ਤਾਰਹ ਤੋਂ ਅਬਰਾਮ, ਨਾਹੋਰ ਅਤੇ ਹਾਰਾਨ ਜੰਮੇ ਅਤੇ ਹਾਰਾਨ ਤੋਂ ਲੂਤ ਜੰਮਿਆ।
А ово је племе Тарино: Тара роди Аврама, Нахора и Арана; а Аран роди Лота.
28 ੨੮ ਹਾਰਾਨ ਆਪਣੀ ਜਨਮ ਭੂਮੀ ਅਰਥਾਤ ਕਸਦੀਆਂ ਦੇ ਊਰ ਨਗਰ ਵਿੱਚ ਮਰ ਗਿਆ ਜਦ ਕਿ ਉਸਦਾ ਪਿਤਾ ਤਾਰਹ ਅਜੇ ਜਿਉਂਦਾ ਸੀ।
И умре Аран пре Таре оца свог на постојбини својој, у Уру халдејском.
29 ੨੯ ਅਬਰਾਮ ਅਤੇ ਨਾਹੋਰ ਦੋਵਾਂ ਨੇ ਵਿਆਹ ਕਰ ਲਿਆ। ਅਬਰਾਮ ਦੀ ਪਤਨੀ ਦਾ ਨਾਮ ਸਾਰਈ ਸੀ ਅਤੇ ਨਾਹੋਰ ਦੀ ਪਤਨੀ ਦਾ ਨਾਮ ਮਿਲਕਾਹ ਸੀ, ਜਿਹੜੀ ਹਾਰਾਨ ਦੀ ਧੀ ਸੀ ਜੋ ਮਿਲਕਾਹ ਅਤੇ ਯਿਸਕਾਹ ਦਾ ਪਿਤਾ ਸੀ।
И ожени се Аврам и Нахор, и жени Аврамовој беше име Сара а жени Нахоровој име Мелха, кћи Арама оца Мелхе и Јесхе.
30 ੩੦ ਪਰ ਸਾਰਈ ਬਾਂਝ ਸੀ, ਉਸ ਦੇ ਕੋਈ ਬੱਚਾ ਨਹੀਂ ਸੀ।
А Сара беше нероткиња, и не имаше порода.
31 ੩੧ ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਆਂ ਦੇ ਊਰ ਨਗਰ ਤੋਂ ਨਿੱਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਆ ਕੇ ਉੱਥੇ ਵੱਸ ਗਏ।
И узе Тара сина свог Аврама и Лота сина Ароновог, унука свог, и Сару снаху своју, жену Аврама сина свог; и пођоше заједно из Ура халдејског да иду у земљу хананску, и дођоше до Харана, и онде се настанише.
32 ੩੨ ਜਦ ਤਾਰਹ ਦੀ ਉਮਰ ਦੋ ਸੌ ਪੰਜ ਸਾਲ ਦੀ ਸੀ ਤਦ ਉਹ ਹਾਰਾਨ ਦੇਸ਼ ਵਿੱਚ ਮਰ ਗਿਆ।
И поживе Тара свега двеста и пет година; и умре Тара у Харану.