< ਉਤਪਤ 12 >

1 ਤਦ ਯਹੋਵਾਹ ਨੇ ਅਬਰਾਮ ਨੂੰ ਆਖਿਆ, ਤੂੰ ਆਪਣੇ ਦੇਸ਼, ਆਪਣੇ ਸੰਬੰਧੀਆਂ, ਅਤੇ ਆਪਣੇ ਪਿਤਾ ਦੇ ਘਰ ਨੂੰ ਛੱਡ ਕੇ ਉਸ ਦੇਸ਼ ਨੂੰ ਚੱਲਿਆ ਜਾ ਜੋ ਮੈਂ ਤੈਨੂੰ ਵਿਖਾਵਾਂਗਾ।
ויאמר יהוה אל אברם לך לך מארצך וממולדתך ומבית אביך אל הארץ אשר אראך׃
2 ਮੈਂ ਤੈਨੂੰ ਇੱਕ ਵੱਡੀ ਕੌਮ ਬਣਾਵਾਂਗਾ ਅਤੇ ਮੈਂ ਤੈਨੂੰ ਅਸੀਸ ਦਿਆਂਗਾ ਅਤੇ ਮੈਂ ਤੇਰਾ ਨਾਮ ਵੱਡਾ ਕਰਾਂਗਾ ਅਤੇ ਤੂੰ ਬਰਕਤ ਦਾ ਕਾਰਨ ਹੋਵੇਂਗਾ।
ואעשך לגוי גדול ואברכך ואגדלה שמך והיה ברכה׃
3 ਜੋ ਤੈਨੂੰ ਅਸੀਸ ਦੇਣ, ਉਨ੍ਹਾਂ ਨੂੰ ਮੈਂ ਅਸੀਸ ਦਿਆਂਗਾ ਅਤੇ ਜੋ ਤੈਨੂੰ ਸਰਾਪ ਦੇਣ, ਉਨ੍ਹਾਂ ਨੂੰ ਮੈਂ ਸਰਾਪ ਦਿਆਂਗਾ ਅਤੇ ਤੇਰੇ ਕਾਰਨ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ।
ואברכה מברכיך ומקללך אאר ונברכו בך כל משפחת האדמה׃
4 ਸੋ ਯਹੋਵਾਹ ਦੇ ਬਚਨ ਅਨੁਸਾਰ ਅਬਰਾਮ ਚੱਲਿਆ ਅਤੇ ਲੂਤ ਵੀ ਉਹ ਦੇ ਨਾਲ ਚੱਲਿਆ। ਜਦੋਂ ਅਬਰਾਮ ਹਾਰਾਨ ਦੇਸ਼ ਤੋਂ ਨਿੱਕਲਿਆ, ਉਸ ਸਮੇਂ ਉਹ ਪੰਝੱਤਰ ਸਾਲ ਦਾ ਸੀ।
וילך אברם כאשר דבר אליו יהוה וילך אתו לוט ואברם בן חמש שנים ושבעים שנה בצאתו מחרן׃
5 ਇਸ ਤਰ੍ਹਾਂ ਅਬਰਾਮ ਆਪਣੀ ਪਤਨੀ ਸਾਰਈ, ਆਪਣੇ ਭਤੀਜੇ ਲੂਤ ਅਤੇ ਉਸ ਸਾਰੇ ਧਨ ਨੂੰ ਜੋ ਉਨ੍ਹਾਂ ਨੇ ਇਕੱਠਾ ਕੀਤਾ ਸੀ ਅਤੇ ਉਨ੍ਹਾਂ ਜੀਵਾਂ ਨੂੰ ਜਿਨ੍ਹਾਂ ਨੂੰ ਉਨ੍ਹਾਂ ਨੇ ਹਾਰਾਨ ਵਿੱਚ ਪ੍ਰਾਪਤ ਕੀਤਾ ਸੀ, ਲੈ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ ਅਤੇ ਉਹ ਕਨਾਨ ਦੇਸ਼ ਵਿੱਚ ਆ ਗਏ।
ויקח אברם את שרי אשתו ואת לוט בן אחיו ואת כל רכושם אשר רכשו ואת הנפש אשר עשו בחרן ויצאו ללכת ארצה כנען ויבאו ארצה כנען׃
6 ਅਬਰਾਮ ਉਸ ਦੇਸ਼ ਵਿੱਚੋਂ ਲੰਘਦੇ ਹੋਏ ਸ਼ਕਮ ਨੂੰ ਜਿੱਥੇ ਮੋਰਹ ਦੇ ਬਲੂਤ ਹਨ, ਪਹੁੰਚ ਗਿਆ। ਉਸ ਸਮੇਂ ਉੱਥੇ ਕਨਾਨੀ ਲੋਕ ਰਹਿੰਦੇ ਸਨ।
ויעבר אברם בארץ עד מקום שכם עד אלון מורה והכנעני אז בארץ׃
7 ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦੇ ਕੇ ਆਖਿਆ, ਇਹ ਦੇਸ਼ ਮੈਂ ਤੇਰੀ ਅੰਸ ਨੂੰ ਦਿਆਂਗਾ। ਤਦ ਅਬਰਾਮ ਨੇ ਉੱਥੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ, ਜਿਸ ਨੇ ਉਹ ਨੂੰ ਦਰਸ਼ਣ ਦਿੱਤਾ ਸੀ।
וירא יהוה אל אברם ויאמר לזרעך אתן את הארץ הזאת ויבן שם מזבח ליהוה הנראה אליו׃
8 ਤਦ ਉੱਥੋਂ ਉਹ ਇੱਕ ਪਰਬਤ ਨੂੰ ਆਇਆ ਜੋ ਬੈਤਏਲ ਤੋਂ ਪੂਰਬ ਵੱਲ ਹੈ, ਅਤੇ ਉੱਥੇ ਜਾ ਕੇ ਆਪਣਾ ਤੰਬੂ ਲਾਇਆ। ਜਿੱਥੋਂ ਪੱਛਮ ਵੱਲ ਬੈਤਏਲ ਅਤੇ ਪੂਰਬ ਵੱਲ ਅਈ ਹੈ, ਉੱਥੇ ਵੀ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਨੂੰ ਪੁਕਾਰਿਆ।
ויעתק משם ההרה מקדם לבית אל ויט אהלה בית אל מים והעי מקדם ויבן שם מזבח ליהוה ויקרא בשם יהוה׃
9 ਅਬਰਾਮ ਸਫ਼ਰ ਕਰਦਾ-ਕਰਦਾ ਦੱਖਣ ਵੱਲ ਤੁਰਦਾ ਗਿਆ।
ויסע אברם הלוך ונסוע הנגבה׃
10 ੧੦ ਫੇਰ ਉਸ ਦੇਸ਼ ਵਿੱਚ ਕਾਲ ਪੈ ਗਿਆ। ਇਸ ਲਈ ਅਬਰਾਮ ਪਰਦੇਸੀ ਹੋ ਕੇ ਮਿਸਰ ਵਿੱਚ ਰਹਿਣ ਲਈ ਗਿਆ, ਕਿਉਂਕਿ ਉਸ ਦੇਸ਼ ਵਿੱਚ ਭਿਅੰਕਰ ਕਾਲ ਪਿਆ ਸੀ।
ויהי רעב בארץ וירד אברם מצרימה לגור שם כי כבד הרעב בארץ׃
11 ੧੧ ਜਦ ਉਹ ਮਿਸਰ ਵਿੱਚ ਪਹੁੰਚਣ ਵਾਲਾ ਸੀ ਤਾਂ ਉਸ ਨੇ ਆਪਣੀ ਪਤਨੀ ਸਾਰਈ ਨੂੰ ਆਖਿਆ, ਵੇਖ ਮੈਂ ਜਾਣਦਾ ਹਾਂ ਕਿ ਤੂੰ ਇੱਕ ਸੋਹਣੀ ਇਸਤਰੀ ਹੈਂ,
ויהי כאשר הקריב לבוא מצרימה ויאמר אל שרי אשתו הנה נא ידעתי כי אשה יפת מראה את׃
12 ੧੨ ਜਦ ਮਿਸਰੀ ਤੈਨੂੰ ਵੇਖਣਗੇ ਤਦ ਉਹ ਕਹਿਣਗੇ ਕਿ ਇਹ ਉਸ ਦੀ ਪਤਨੀ ਹੈ, ਇਸ ਕਾਰਨ ਉਹ ਮੈਨੂੰ ਮਾਰ ਸੁੱਟਣਗੇ ਪਰ ਤੈਨੂੰ ਜੀਉਂਦੀ ਰੱਖ ਲੈਣਗੇ।
והיה כי יראו אתך המצרים ואמרו אשתו זאת והרגו אתי ואתך יחיו׃
13 ੧੩ ਇਸ ਲਈ ਤੂੰ ਆਖੀਂ ਕਿ ਮੈਂ ਉਸ ਦੀ ਭੈਣ ਹਾਂ, ਤਾਂ ਜੋ ਮੇਰਾ ਭਲਾ ਹੋਵੇ ਅਤੇ ਮੇਰੀ ਜਾਨ ਤੇਰੇ ਕਾਰਨ ਬਚ ਜਾਵੇ।
אמרי נא אחתי את למען ייטב לי בעבורך וחיתה נפשי בגללך׃
14 ੧੪ ਫਿਰ ਜਦ ਅਬਰਾਮ ਮਿਸਰ ਵਿੱਚ ਆਇਆ ਤਾਂ ਮਿਸਰੀਆਂ ਨੇ ਉਸ ਦੀ ਪਤਨੀ ਨੂੰ ਵੇਖਿਆ ਕਿ ਉਹ ਬਹੁਤ ਸੋਹਣੀ ਹੈ।
ויהי כבוא אברם מצרימה ויראו המצרים את האשה כי יפה הוא מאד׃
15 ੧੫ ਤਦ ਫ਼ਿਰਊਨ ਦੇ ਹਾਕਮਾਂ ਨੇ ਉਸ ਨੂੰ ਵੇਖ ਕੇ, ਫ਼ਿਰਊਨ ਦੇ ਅੱਗੇ ਉਸ ਦੀ ਵਡਿਆਈ ਕੀਤੀ, ਤਦ ਉਹ ਇਸਤਰੀ ਫ਼ਿਰਊਨ ਦੇ ਘਰ ਵਿੱਚ ਪਹੁੰਚਾਈ ਗਈ।
ויראו אתה שרי פרעה ויהללו אתה אל פרעה ותקח האשה בית פרעה׃
16 ੧੬ ਤਦ ਫ਼ਿਰਊਨ ਨੇ ਅਬਰਾਮ ਨਾਲ ਉਹ ਦੇ ਕਾਰਨ ਭਲਿਆਈ ਕੀਤੀ। ਇਸ ਲਈ ਉਸ ਦੇ ਕੋਲ ਇੱਜੜ, ਗਾਈਆਂ-ਬਲ਼ਦ, ਗਧੇ-ਗਧੀਆਂ, ਦਾਸ-ਦਾਸੀਆਂ ਅਤੇ ਊਠ ਹੋ ਗਏ।
ולאברם היטיב בעבורה ויהי לו צאן ובקר וחמרים ועבדים ושפחת ואתנת וגמלים׃
17 ੧੭ ਪਰ ਯਹੋਵਾਹ ਨੇ ਫ਼ਿਰਊਨ ਅਤੇ ਉਹ ਦੇ ਘਰਾਣੇ ਉੱਤੇ ਅਬਰਾਮ ਦੀ ਪਤਨੀ ਸਾਰਈ ਦੇ ਕਾਰਨ ਵੱਡੀਆਂ ਬਵਾਂ ਪਾਈਆਂ।
וינגע יהוה את פרעה נגעים גדלים ואת ביתו על דבר שרי אשת אברם׃
18 ੧੮ ਤਦ ਫ਼ਿਰਊਨ ਨੇ ਅਬਰਾਮ ਨੂੰ ਬੁਲਾ ਕੇ ਆਖਿਆ, ਤੂੰ ਮੇਰੇ ਨਾਲ ਇਹ ਕੀ ਕੀਤਾ? ਤੂੰ ਮੈਨੂੰ ਕਿਉਂ ਨਹੀਂ ਦੱਸਿਆ ਕਿ ਇਹ ਤੇਰੀ ਪਤਨੀ ਹੈ?।
ויקרא פרעה לאברם ויאמר מה זאת עשית לי למה לא הגדת לי כי אשתך הוא׃
19 ੧੯ ਤੂੰ ਮੈਨੂੰ ਕਿਉਂ ਆਖਿਆ ਕਿ ਇਹ ਮੇਰੀ ਭੈਣ ਹੈ? ਤਦ ਹੀ ਮੈਂ ਉਸ ਨੂੰ ਆਪਣੀ ਪਤਨੀ ਬਣਾਉਣ ਲਈ ਲਿਆ। ਹੁਣ ਆਪਣੀ ਪਤਨੀ ਨੂੰ ਲੈ ਅਤੇ ਜਾ।
למה אמרת אחתי הוא ואקח אתה לי לאשה ועתה הנה אשתך קח ולך׃
20 ੨੦ ਤਦ ਫ਼ਿਰਊਨ ਨੇ ਆਪਣੇ ਆਦਮੀਆਂ ਨੂੰ ਉਸ ਵਿਖੇ ਹੁਕਮ ਦਿੱਤਾ, ਤਦ ਉਨ੍ਹਾਂ ਨੇ ਅਬਰਾਮ ਅਤੇ ਉਸ ਦੀ ਪਤਨੀ ਨੂੰ ਅਤੇ ਜੋ ਕੁਝ ਉਸ ਦਾ ਸੀ, ਉਸ ਨੂੰ ਦੇ ਕੇ ਉੱਥੋਂ ਤੋਰ ਦਿੱਤਾ।
ויצו עליו פרעה אנשים וישלחו אתו ואת אשתו ואת כל אשר לו׃

< ਉਤਪਤ 12 >