< ਉਤਪਤ 13 >

1 ਤਦ ਅਬਰਾਮ ਆਪਣੀ ਪਤਨੀ ਅਤੇ ਸਭ ਕੁਝ ਜੋ ਉਹ ਦੇ ਕੋਲ ਸੀ ਅਤੇ ਲੂਤ ਨੂੰ ਵੀ ਆਪਣੇ ਨਾਲ ਲੈ ਕੇ ਮਿਸਰ ਤੋਂ ਕਨਾਨ ਦੇ ਦੱਖਣ ਵੱਲ ਗਿਆ।
ابرام با زن خود سارای و لوط و هر آنچه که داشت به نِگِب، در جنوبِ، کنعان کوچ کرد.
2 ਅਬਰਾਮ ਪਸ਼ੂਆਂ ਅਤੇ ਸੋਨੇ ਚਾਂਦੀ ਵਿੱਚ ਵੱਡਾ ਧਨਵਾਨ ਸੀ।
ابرام بسیار ثروتمند بود. او طلا و نقره و گله‌های فراوانی داشت.
3 ਉਹ ਦੱਖਣ ਤੋਂ ਸਫ਼ਰ ਕਰਦਾ ਬੈਤਏਲ ਦੀ ਉਸ ਥਾਂ ਤੱਕ ਪਹੁੰਚਿਆ ਜਿੱਥੇ ਉਸ ਨੇ ਪਹਿਲਾਂ ਆਪਣਾ ਤੰਬੂ ਬੈਤਏਲ ਅਤੇ ਅਈ ਦੇ ਵਿਚਕਾਰ ਲਾਇਆ ਸੀ।
ابرام و همراهانش از نگب رهسپار شده، مرحله به مرحله، به سوی بیت‌ئیل رفتند، و میان بیت‌ئیل و عای، جایی که قبلاً اطراق کرده بودند، اردو زدند.
4 ਇਹ ਸਥਾਨ ਉਸ ਜਗਵੇਦੀ ਦਾ ਹੈ, ਜੋ ਉਸ ਨੇ ਪਹਿਲਾਂ ਬਣਾਈ ਸੀ ਅਤੇ ਉੱਥੇ ਅਬਰਾਮ ਨੇ ਯਹੋਵਾਹ ਨੂੰ ਪੁਕਾਰਿਆ ਸੀ।
این همان جایی بود که قبلاً ابرام در آنجا مذبحی ساخت و نام خداوند را خواند.
5 ਲੂਤ ਦੇ ਕੋਲ ਵੀ ਜਿਹੜਾ ਅਬਰਾਮ ਨਾਲ ਚੱਲਦਾ ਸੀ, ਇੱਜੜ, ਗਾਈਆਂ-ਬਲ਼ਦ ਅਤੇ ਪਰਿਵਾਰ ਦੇ ਲੋਕ ਸਨ।
لوط نیز گاوان و گوسفندان و غلامان زیادی داشت.
6 ਇਸ ਲਈ ਉਸ ਦੇਸ਼ ਵਿੱਚ ਉਨ੍ਹਾਂ ਦੋਵਾਂ ਦੇ ਇਕੱਠੇ ਰਹਿਣ ਲਈ ਸਥਾਨ ਨਹੀਂ ਸੀ ਕਿਉਂਕਿ ਉਨ੍ਹਾਂ ਕੋਲ ਇੰਨ੍ਹਾਂ ਮਾਲ-ਧਨ ਸੀ ਕਿ ਉਹ ਇਕੱਠੇ ਨਹੀਂ ਰਹਿ ਸਕਦੇ ਸਨ।
ابرام و لوط به علّت داشتن گله‌های بزرگ نمی‌توانستند با هم در یک جا ساکن شوند، زیرا برای گله‌هایشان چراگاه کافی وجود نداشت
7 ਅਬਰਾਮ ਅਤੇ ਲੂਤ ਦੇ ਆਜੜੀਆਂ ਵਿਚਕਾਰ ਝਗੜਾ ਹੋ ਗਿਆ। ਉਸ ਸਮੇਂ ਕਨਾਨੀ ਅਤੇ ਫ਼ਰਿੱਜ਼ੀ ਲੋਕ ਉਸ ਦੇਸ਼ ਵਿੱਚ ਵੱਸਦੇ ਸਨ।
و بین چوپانان ابرام و لوط نزاع در می‌گرفت. (در آن زمان کنعانی‌ها و فرّزی‌ها نیز در آن سرزمین ساکن بودند.)
8 ਅਬਰਾਮ ਨੇ ਲੂਤ ਨੂੰ ਆਖਿਆ, ਮੇਰੇ ਅਤੇ ਤੇਰੇ ਵਿੱਚ, ਅਤੇ ਮੇਰੇ ਅਤੇ ਤੇਰੇ ਆਜੜੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ, ਕਿਉਂ ਜੋ ਅਸੀਂ ਭਰਾ ਹਾਂ। ਭਲਾ, ਸਾਰਾ ਦੇਸ਼ ਤੇਰੇ ਅੱਗੇ ਨਹੀਂ ਹੈ?
پس ابرام به لوط گفت: «ما قوم و خویش هستیم، و چوپانان ما نباید با یکدیگر نزاع کنند.
9 ਇਸ ਲਈ ਮੈਥੋਂ ਵੱਖਰਾ ਹੋ ਜਾ। ਜੇ ਤੂੰ ਖੱਬੇ ਪਾਸੇ ਜਾਵੇਂ, ਤਾਂ ਮੈਂ ਸੱਜੇ ਪਾਸੇ ਜਾਂਵਾਂਗਾ ਅਤੇ ਜੇ ਤੂੰ ਸੱਜੇ ਪਾਸੇ ਜਾਵੇਂ, ਤਾਂ ਮੈਂ ਖੱਬੇ ਪਾਸੇ ਜਾਂਵਾਂਗਾ।
مصلحت در این است که از هم جدا شویم. اینک دشتی وسیع پیش روی ماست. هر سمتی را که می‌خواهی انتخاب کن و من هم به سمت مقابل تو خواهم رفت. اگر به طرف چپ بروی، من به طرف راست می‌روم و اگر طرف راست را انتخاب کنی، من به سمت چپ می‌روم.»
10 ੧੦ ਤਦ ਲੂਤ ਨੇ ਆਪਣੀਆਂ ਅੱਖਾਂ ਚੁੱਕ ਕੇ ਯਰਦਨ ਨਦੀ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਸਿੰਜਿਆ ਹੋਇਆ ਸੀ। ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਨਾਸ ਕੀਤਾ, ਤਦ ਤੱਕ ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਸਗੋਂ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ਼ ਵਰਗਾ ਉਪਜਾਊ ਸੀ।
آنگاه لوط نگاهی به اطراف انداخت و تمام دره رود اردن را از نظر گذراند. همهٔ آن سرزمین تا صوغر، چون باغ عدن و مصر سرسبز بود. (هنوز خداوند شهرهای سدوم و عموره را از بین نبرده بود.)
11 ੧੧ ਇਸ ਲਈ ਲੂਤ ਨੇ ਆਪਣੇ ਲਈ ਯਰਦਨ ਦਾ ਸਾਰਾ ਮੈਦਾਨ ਚੁਣ ਲਿਆ ਅਤੇ ਪੂਰਬ ਵੱਲ ਚੱਲਿਆ ਗਿਆ ਅਤੇ ਉਹ ਇੱਕ ਦੂਜੇ ਤੋਂ ਅਲੱਗ ਹੋ ਗਏ।
لوط تمام درهٔ اردن را برگزید و به طرف شرق کوچ کرد. بدین طریق او و ابرام از یکدیگر جدا شدند.
12 ੧੨ ਅਬਰਾਮ ਕਨਾਨ ਦੇਸ਼ ਵਿੱਚ ਵੱਸਿਆ ਪਰ ਲੂਤ ਉਸ ਮੈਦਾਨ ਦੇ ਨਗਰਾਂ ਵਿੱਚ ਵੱਸਿਆ ਅਤੇ ਸਦੂਮ ਦੇ ਕੋਲ ਆਪਣਾ ਤੰਬੂ ਲਾਇਆ।
پس ابرام در سرزمین کنعان ماند و لوط به طرف شهرهای درهٔ اردن رفت و در نزدیکی سدوم ساکن شد.
13 ੧੩ ਸਦੂਮ ਦੇ ਲੋਕ ਯਹੋਵਾਹ ਦੇ ਅੱਗੇ ਵੱਡੇ ਦੁਸ਼ਟ ਅਤੇ ਮਹਾਂ ਪਾਪੀ ਸਨ।
مردمان شهر سدوم بسیار فاسد بودند و نسبت به خداوند گناه می‌ورزیدند.
14 ੧੪ ਜਦ ਅਬਰਾਮ ਲੂਤ ਤੋਂ ਅਲੱਗ ਹੋ ਗਿਆ ਤਾਂ ਯਹੋਵਾਹ ਨੇ ਅਬਰਾਮ ਨੂੰ ਆਖਿਆ, ਆਪਣੀਆਂ ਅੱਖਾਂ ਚੁੱਕ ਕੇ ਇਸ ਸਥਾਨ ਤੋਂ ਜਿੱਥੇ ਤੂੰ ਹੁਣ ਹੈਂ, ਉੱਤਰ-ਦੱਖਣ ਅਤੇ ਪੂਰਬ-ਪੱਛਮ ਵੱਲ ਵੇਖ,
بعد از جدا شدن لوط از ابرام، خداوند به ابرام فرمود: «با دقت به اطراف خود نگاه کن!
15 ੧੫ ਕਿਉਂਕਿ ਇਹ ਸਾਰੀ ਧਰਤੀ ਜੋ ਤੂੰ ਵੇਖਦਾ ਹੈਂ, ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਸਦਾ ਲਈ ਦੇ ਦਿਆਂਗਾ।
تمام این سرزمین را که می‌بینی، تا ابد به تو و نسل تو می‌بخشم.
16 ੧੬ ਮੈਂ ਤੇਰੀ ਅੰਸ ਧਰਤੀ ਦੀ ਧੂੜ ਵਰਗੀ ਅਜਿਹੀ ਵਧਾਵਾਂਗਾ ਕਿ ਜੇ ਕੋਈ ਮਨੁੱਖ ਧਰਤੀ ਦੀ ਧੂੜ ਨੂੰ ਗਿਣ ਸਕੇ, ਤਾਂ ਉਹ ਤੇਰੀ ਅੰਸ ਨੂੰ ਵੀ ਗਿਣ ਸਕੇਗਾ।
نسل تو را مانند غبار زمین بی‌شمار می‌گردانم.
17 ੧੭ ਉੱਠ ਅਤੇ ਇਸ ਦੇਸ਼ ਦੀ ਲੰਬਾਈ ਚੌੜਾਈ ਵਿੱਚ ਤੁਰ ਫਿਰ ਕਿਉਂ ਜੋ ਮੈਂ ਇਹ ਤੈਨੂੰ ਦੇ ਦਿਆਂਗਾ।
برخیز و در سراسر این سرزمین که آن را به تو می‌بخشم، بگرد.»
18 ੧੮ ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ।
آنگاه ابرام برخاست و خیمهٔ خود را جمع کرده، به بلوطستانِ ممری که در حبرون است کوچ نمود. در آنجا ابرام برای خداوند مذبحی ساخت.

< ਉਤਪਤ 13 >