< ਉਤਪਤ 13 >
1 ੧ ਤਦ ਅਬਰਾਮ ਆਪਣੀ ਪਤਨੀ ਅਤੇ ਸਭ ਕੁਝ ਜੋ ਉਹ ਦੇ ਕੋਲ ਸੀ ਅਤੇ ਲੂਤ ਨੂੰ ਵੀ ਆਪਣੇ ਨਾਲ ਲੈ ਕੇ ਮਿਸਰ ਤੋਂ ਕਨਾਨ ਦੇ ਦੱਖਣ ਵੱਲ ਗਿਆ।
Tako otide Avram iz Misira gore na jug, on i žena mu i sve što imaše, takoðer i Lot s njim.
2 ੨ ਅਬਰਾਮ ਪਸ਼ੂਆਂ ਅਤੇ ਸੋਨੇ ਚਾਂਦੀ ਵਿੱਚ ਵੱਡਾ ਧਨਵਾਨ ਸੀ।
A bijaše Avram vrlo bogat stokom, srebrom i zlatom.
3 ੩ ਉਹ ਦੱਖਣ ਤੋਂ ਸਫ਼ਰ ਕਰਦਾ ਬੈਤਏਲ ਦੀ ਉਸ ਥਾਂ ਤੱਕ ਪਹੁੰਚਿਆ ਜਿੱਥੇ ਉਸ ਨੇ ਪਹਿਲਾਂ ਆਪਣਾ ਤੰਬੂ ਬੈਤਏਲ ਅਤੇ ਅਈ ਦੇ ਵਿਚਕਾਰ ਲਾਇਆ ਸੀ।
I iðaše svojim putovima od juga sve do Vetilja, do mjesta gdje mu prvo bijaše šator, izmeðu Vetilja i Gaja,
4 ੪ ਇਹ ਸਥਾਨ ਉਸ ਜਗਵੇਦੀ ਦਾ ਹੈ, ਜੋ ਉਸ ਨੇ ਪਹਿਲਾਂ ਬਣਾਈ ਸੀ ਅਤੇ ਉੱਥੇ ਅਬਰਾਮ ਨੇ ਯਹੋਵਾਹ ਨੂੰ ਪੁਕਾਰਿਆ ਸੀ।
Do mjesta, gdje preðe bješe naèinio žrtvenik; i ondje prizva Avram ime Gospodnje.
5 ੫ ਲੂਤ ਦੇ ਕੋਲ ਵੀ ਜਿਹੜਾ ਅਬਰਾਮ ਨਾਲ ਚੱਲਦਾ ਸੀ, ਇੱਜੜ, ਗਾਈਆਂ-ਬਲ਼ਦ ਅਤੇ ਪਰਿਵਾਰ ਦੇ ਲੋਕ ਸਨ।
A i Lot koji iðaše s Avramom imaše ovaca i goveda i šatora.
6 ੬ ਇਸ ਲਈ ਉਸ ਦੇਸ਼ ਵਿੱਚ ਉਨ੍ਹਾਂ ਦੋਵਾਂ ਦੇ ਇਕੱਠੇ ਰਹਿਣ ਲਈ ਸਥਾਨ ਨਹੀਂ ਸੀ ਕਿਉਂਕਿ ਉਨ੍ਹਾਂ ਕੋਲ ਇੰਨ੍ਹਾਂ ਮਾਲ-ਧਨ ਸੀ ਕਿ ਉਹ ਇਕੱਠੇ ਨਹੀਂ ਰਹਿ ਸਕਦੇ ਸਨ।
I zemlja ne mogaše ih nositi zajedno, jer blago njihovo bijaše veliko da ne mogahu živjeti zajedno,
7 ੭ ਅਬਰਾਮ ਅਤੇ ਲੂਤ ਦੇ ਆਜੜੀਆਂ ਵਿਚਕਾਰ ਝਗੜਾ ਹੋ ਗਿਆ। ਉਸ ਸਮੇਂ ਕਨਾਨੀ ਅਤੇ ਫ਼ਰਿੱਜ਼ੀ ਲੋਕ ਉਸ ਦੇਸ਼ ਵਿੱਚ ਵੱਸਦੇ ਸਨ।
I bijaše svaða meðu pastirima Avramove stoke i pastirima Lotove stoke. A u to vrijeme življahu Hananeji i Ferezeji u onoj zemlji.
8 ੮ ਅਬਰਾਮ ਨੇ ਲੂਤ ਨੂੰ ਆਖਿਆ, ਮੇਰੇ ਅਤੇ ਤੇਰੇ ਵਿੱਚ, ਅਤੇ ਮੇਰੇ ਅਤੇ ਤੇਰੇ ਆਜੜੀਆਂ ਵਿੱਚ ਝਗੜਾ ਨਹੀਂ ਹੋਣਾ ਚਾਹੀਦਾ, ਕਿਉਂ ਜੋ ਅਸੀਂ ਭਰਾ ਹਾਂ। ਭਲਾ, ਸਾਰਾ ਦੇਸ਼ ਤੇਰੇ ਅੱਗੇ ਨਹੀਂ ਹੈ?
Pa Avram reèe Lotu: nemoj da se svaðamo ja i ti, ni moji pastiri i tvoji pastiri; jer smo braæa.
9 ੯ ਇਸ ਲਈ ਮੈਥੋਂ ਵੱਖਰਾ ਹੋ ਜਾ। ਜੇ ਤੂੰ ਖੱਬੇ ਪਾਸੇ ਜਾਵੇਂ, ਤਾਂ ਮੈਂ ਸੱਜੇ ਪਾਸੇ ਜਾਂਵਾਂਗਾ ਅਤੇ ਜੇ ਤੂੰ ਸੱਜੇ ਪਾਸੇ ਜਾਵੇਂ, ਤਾਂ ਮੈਂ ਖੱਬੇ ਪਾਸੇ ਜਾਂਵਾਂਗਾ।
Nije li ti otvorena cijela zemlja? Odijeli se od mene. Ako æeš ti na lijevo, ja æu na desno; ako li æeš ti na desno, ja æu na lijevo.
10 ੧੦ ਤਦ ਲੂਤ ਨੇ ਆਪਣੀਆਂ ਅੱਖਾਂ ਚੁੱਕ ਕੇ ਯਰਦਨ ਨਦੀ ਦੇ ਸਾਰੇ ਮੈਦਾਨ ਨੂੰ ਵੇਖਿਆ ਕਿ ਉਹ ਸਾਰਾ ਸਿੰਜਿਆ ਹੋਇਆ ਸੀ। ਇਸ ਤੋਂ ਪਹਿਲਾਂ ਕਿ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਨੂੰ ਨਾਸ ਕੀਤਾ, ਤਦ ਤੱਕ ਉਹ ਯਹੋਵਾਹ ਦੇ ਬਾਗ਼ ਵਰਗਾ ਸੀ ਸਗੋਂ ਸੋਆਰ ਨੂੰ ਜਾਂਦੇ ਹੋਏ ਮਿਸਰ ਦੇਸ਼ ਵਰਗਾ ਉਪਜਾਊ ਸੀ।
Tada Lot podiže oèi svoje i sagleda svu ravnicu Jordansku, kako cijelu natapaše rijeka, bješe kao vrt Gospodnji, kao zemlja Misirska, sve do Zogora, prije nego Gospod zatr Sodom i Gomor.
11 ੧੧ ਇਸ ਲਈ ਲੂਤ ਨੇ ਆਪਣੇ ਲਈ ਯਰਦਨ ਦਾ ਸਾਰਾ ਮੈਦਾਨ ਚੁਣ ਲਿਆ ਅਤੇ ਪੂਰਬ ਵੱਲ ਚੱਲਿਆ ਗਿਆ ਅਤੇ ਉਹ ਇੱਕ ਦੂਜੇ ਤੋਂ ਅਲੱਗ ਹੋ ਗਏ।
I Lot izabra sebi svu ravnicu Jordansku, i otide Lot na istok; i razdijeliše se jedan od drugoga:
12 ੧੨ ਅਬਰਾਮ ਕਨਾਨ ਦੇਸ਼ ਵਿੱਚ ਵੱਸਿਆ ਪਰ ਲੂਤ ਉਸ ਮੈਦਾਨ ਦੇ ਨਗਰਾਂ ਵਿੱਚ ਵੱਸਿਆ ਅਤੇ ਸਦੂਮ ਦੇ ਕੋਲ ਆਪਣਾ ਤੰਬੂ ਲਾਇਆ।
Avram življaše u zemlji Hananskoj, a Lot življaše po gradovima u onoj ravnici premještajuæi svoje šatore do Sodoma.
13 ੧੩ ਸਦੂਮ ਦੇ ਲੋਕ ਯਹੋਵਾਹ ਦੇ ਅੱਗੇ ਵੱਡੇ ਦੁਸ਼ਟ ਅਤੇ ਮਹਾਂ ਪਾਪੀ ਸਨ।
A ljudi u Sodomu bijahu nevaljali, i griješahu Gospodu veoma.
14 ੧੪ ਜਦ ਅਬਰਾਮ ਲੂਤ ਤੋਂ ਅਲੱਗ ਹੋ ਗਿਆ ਤਾਂ ਯਹੋਵਾਹ ਨੇ ਅਬਰਾਮ ਨੂੰ ਆਖਿਆ, ਆਪਣੀਆਂ ਅੱਖਾਂ ਚੁੱਕ ਕੇ ਇਸ ਸਥਾਨ ਤੋਂ ਜਿੱਥੇ ਤੂੰ ਹੁਣ ਹੈਂ, ਉੱਤਰ-ਦੱਖਣ ਅਤੇ ਪੂਰਬ-ਪੱਛਮ ਵੱਲ ਵੇਖ,
A Gospod reèe Avramu, pošto se Lot odijeli od njega: podigni sada oèi svoje, pa pogledaj s mjesta gdje si na sjever i na jug i na istok i na zapad.
15 ੧੫ ਕਿਉਂਕਿ ਇਹ ਸਾਰੀ ਧਰਤੀ ਜੋ ਤੂੰ ਵੇਖਦਾ ਹੈਂ, ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਸਦਾ ਲਈ ਦੇ ਦਿਆਂਗਾ।
Jer svu zemlju što vidiš tebi æu dati i sjemenu tvojemu dovijeka.
16 ੧੬ ਮੈਂ ਤੇਰੀ ਅੰਸ ਧਰਤੀ ਦੀ ਧੂੜ ਵਰਗੀ ਅਜਿਹੀ ਵਧਾਵਾਂਗਾ ਕਿ ਜੇ ਕੋਈ ਮਨੁੱਖ ਧਰਤੀ ਦੀ ਧੂੜ ਨੂੰ ਗਿਣ ਸਕੇ, ਤਾਂ ਉਹ ਤੇਰੀ ਅੰਸ ਨੂੰ ਵੀ ਗਿਣ ਸਕੇਗਾ।
I uèiniæu da sjemena tvojega bude kao praha na zemlji; ako ko uzmože izbrojiti prah na zemlji, moæi æe izbrojiti i sjeme tvoje.
17 ੧੭ ਉੱਠ ਅਤੇ ਇਸ ਦੇਸ਼ ਦੀ ਲੰਬਾਈ ਚੌੜਾਈ ਵਿੱਚ ਤੁਰ ਫਿਰ ਕਿਉਂ ਜੋ ਮੈਂ ਇਹ ਤੈਨੂੰ ਦੇ ਦਿਆਂਗਾ।
Ustani, i prolazi tu zemlju u dužinu i u širinu; jer æu je tebi dati.
18 ੧੮ ਇਸ ਤੋਂ ਬਾਅਦ ਅਬਰਾਮ ਨੇ ਆਪਣਾ ਤੰਬੂ ਪੁੱਟਿਆ ਅਤੇ ਮਮਰੇ ਦੇ ਬਲੂਤਾਂ ਕੋਲ, ਜਿਹੜੇ ਹਬਰੋਨ ਵਿੱਚ ਹਨ, ਜਾ ਵੱਸਿਆ ਅਤੇ ਉੱਥੇ ਉਸ ਨੇ ਯਹੋਵਾਹ ਲਈ ਇੱਕ ਜਗਵੇਦੀ ਬਣਾਈ।
I Avram diže šatore, i doðe i naseli se u ravnici Mamrijskoj, koja je kod Hevrona, i ondje naèini žrtvenik Gospodu.