< ਉਤਪਤ 14 >

1 ਸ਼ਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਏਲਾਮ ਦੇ ਰਾਜਾ ਕਦਾਰਲਾਓਮਰ ਅਤੇ ਗੋਈਮ ਦੇ ਰਾਜਾ ਤਿਦਾਲ ਦੇ ਦਿਨਾਂ ਵਿੱਚ ਅਜਿਹਾ ਹੋਇਆ
וַיְהִ֗י בִּימֵי֙ אַמְרָפֶ֣ל מֶֽלֶךְ־שִׁנְעָ֔ר אַרְיֹ֖וךְ מֶ֣לֶךְ אֶלָּסָ֑ר כְּדָרְלָעֹ֙מֶר֙ מֶ֣לֶךְ עֵילָ֔ם וְתִדְעָ֖ל מֶ֥לֶךְ גֹּויִֽם׃
2 ਕਿ ਇਨ੍ਹਾਂ ਨੇ ਸਦੂਮ ਦੇ ਰਾਜਾ ਬਰਾ, ਅਮੂਰਾਹ ਦੇ ਰਾਜਾ ਬਿਰਸਾ, ਅਦਮਾਹ ਦੇ ਰਾਜਾ ਸਿਨਾਬ, ਸਬੋਈਮ ਦੇ ਰਾਜਾ ਸਮੇਬਰ ਅਤੇ ਬਲਾ ਅਰਥਾਤ ਸੋਆਰ ਦੇ ਰਾਜਾ ਨਾਲ ਯੁੱਧ ਕੀਤਾ।
עָשׂ֣וּ מִלְחָמָ֗ה אֶת־בֶּ֙רַע֙ מֶ֣לֶךְ סְדֹ֔ם וְאֶת־בִּרְשַׁ֖ע מֶ֣לֶךְ עֲמֹרָ֑ה שִׁנְאָ֣ב ׀ מֶ֣לֶךְ אַדְמָ֗ה וְשֶׁמְאֵ֙בֶר֙ מֶ֣לֶךְ צְבֹיִים (צְבֹויִ֔ים) וּמֶ֥לֶךְ בֶּ֖לַע הִיא־צֹֽעַר׃
3 ਇਹ ਸਾਰੇ ਸਿੱਦੀਮ ਦੀ ਘਾਟੀ ਵਿੱਚ ਜੋ ਖਾਰਾ ਸਮੁੰਦਰ ਹੈ, ਇਕੱਠੇ ਹੋਏ।
כָּל־אֵ֙לֶּה֙ חָֽבְר֔וּ אֶל־עֵ֖מֶק הַשִּׂדִּ֑ים ה֖וּא יָ֥ם הַמֶּֽלַח׃
4 ਬਾਰਾਂ ਸਾਲ ਤੱਕ ਉਹ ਕਦਾਰਲਾਓਮਰ ਦੇ ਅਧੀਨ ਰਹੇ ਪਰ ਤੇਰ੍ਹਵੇਂ ਸਾਲ ਵਿੱਚ ਵਿਦਰੋਹੀ ਹੋ ਗਏ।
שְׁתֵּ֤ים עֶשְׂרֵה֙ שָׁנָ֔ה עָבְד֖וּ אֶת־כְּדָרְלָעֹ֑מֶר וּשְׁלֹשׁ־עֶשְׂרֵ֥ה שָׁנָ֖ה מָרָֽדוּ׃
5 ਚੌਧਵੇਂ ਸਾਲ ਵਿੱਚ ਕਦਾਰਲਾਓਮਰ ਅਤੇ ਉਹ ਰਾਜੇ ਜੋ ਉਹ ਦੇ ਨਾਲ ਆਏ ਸਨ, ਅਤੇ ਉਨ੍ਹਾਂ ਨੇ ਰਫ਼ਾਈਆਂ ਨੂੰ, ਅਸਤਰੋਥ-ਕਰਨਇਮ ਵਿੱਚ ਅਤੇ ਜ਼ੂਜ਼ੀਆਂ ਨੂੰ ਹਾਮ ਵਿੱਚ, ਅਤੇ ਏਮੀਆਂ ਨੂੰ ਸਾਵੇਹ ਕਿਰਯਾਤਾਇਮ ਵਿੱਚ,
וּבְאַרְבַּע֩ עֶשְׂרֵ֨ה שָׁנָ֜ה בָּ֣א כְדָרְלָעֹ֗מֶר וְהַמְּלָכִים֙ אֲשֶׁ֣ר אִתֹּ֔ו וַיַּכּ֤וּ אֶת־רְפָאִים֙ בְּעַשְׁתְּרֹ֣ת קַרְנַ֔יִם וְאֶת־הַזּוּזִ֖ים בְּהָ֑ם וְאֵת֙ הֽ͏ָאֵימִ֔ים בְּשָׁוֵ֖ה קִרְיָתָֽיִם׃
6 ਅਤੇ ਹੋਰੀਆਂ ਨੂੰ ਉਨ੍ਹਾਂ ਦੇ ਪਰਬਤ ਸੇਈਰ ਵਿੱਚ ਏਲ-ਪਾਰਾਨ ਤੱਕ, ਜੋ ਉਜਾੜ ਕੋਲ ਹੈ, ਮਾਰਿਆ।
וְאֶת־הַחֹרִ֖י בְּהַרְרָ֣ם שֵׂעִ֑יר עַ֚ד אֵ֣יל פָּארָ֔ן אֲשֶׁ֖ר עַל־הַמִּדְבָּֽר׃
7 ਉਹ ਉੱਥੋਂ ਮੁੜ ਕੇ ਏਨ ਮਿਸਪਾਟ ਅਰਥਾਤ ਕਾਦੇਸ਼ ਨੂੰ ਆਏ ਅਤੇ ਉਨ੍ਹਾਂ ਨੇ ਅਮਾਲੇਕੀਆਂ ਦੇ ਸਾਰੇ ਦੇਸ਼ ਨੂੰ, ਅਤੇ ਅਮੋਰੀਆਂ ਨੂੰ ਵੀ ਜੋ ਹਸਸੋਨ ਤਾਮਾਰ ਵਿੱਚ ਵੱਸਦੇ ਸਨ, ਮਾਰਿਆ।
וַ֠יָּשֻׁבוּ וַיָּבֹ֜אוּ אֶל־עֵ֤ין מִשְׁפָּט֙ הִ֣וא קָדֵ֔שׁ וַיַּכּ֕וּ אֶֽת־כָּל־שְׂדֵ֖ה הָעֲמָלֵקִ֑י וְגַם֙ אֶת־הָ֣אֱמֹרִ֔י הַיֹּשֵׁ֖ב בְּחַֽצְצֹ֥ן תָּמָֽר׃
8 ਤਦ ਸਦੂਮ, ਅਮੂਰਾਹ, ਅਦਮਾਹ, ਸਬੋਈਮ, ਬਲਾ ਅਰਥਾਤ ਸੋਆਰ ਦੇ ਰਾਜੇ ਨਿੱਕਲੇ ਅਤੇ ਉਨ੍ਹਾਂ ਨਾਲ ਸਿੱਦੀਮ ਦੀ ਘਾਟੀ ਵਿੱਚ ਲੜਨ ਲਈ ਕਤਾਰਾਂ ਬੰਨ੍ਹੀਆਂ।
וַיֵּצֵ֨א מֶֽלֶךְ־סְדֹ֜ם וּמֶ֣לֶךְ עֲמֹרָ֗ה וּמֶ֤לֶךְ אַדְמָה֙ וּמֶ֣לֶךְ צְבֹיִים (צְבֹויִ֔ם) וּמֶ֥לֶךְ בֶּ֖לַע הִוא־צֹ֑עַר וַיַּֽעַרְכ֤וּ אִתָּם֙ מִלְחָמָ֔ה בְּעֵ֖מֶק הַשִּׂדִּֽים׃
9 ਅਰਥਾਤ ਏਲਾਮ ਦੇ ਰਾਜਾ ਕਦਾਰਲਾਓਮਰ, ਗੋਈਮ ਦੇ ਰਾਜਾ ਤਿਦਾਲ, ਸ਼ਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਇਹਨਾਂ ਚਾਰ ਰਾਜਿਆਂ ਦੇ ਵਿਰੁੱਧ ਉਹਨਾਂ ਪੰਜਾਂ ਨੇ ਕਤਾਰ ਬੰਨ੍ਹੀ।
אֵ֣ת כְּדָרְלָעֹ֜מֶר מֶ֣לֶךְ עֵילָ֗ם וְתִדְעָל֙ מֶ֣לֶךְ גֹּויִ֔ם וְאַמְרָפֶל֙ מֶ֣לֶךְ שִׁנְעָ֔ר וְאַרְיֹ֖וךְ מֶ֣לֶךְ אֶלָּסָ֑ר אַרְבָּעָ֥ה מְלָכִ֖ים אֶת־הַחֲמִשָּֽׁה׃
10 ੧੦ ਸਿੱਦੀਮ ਦੀ ਘਾਟੀ ਵਿੱਚ ਜਿੱਥੇ ਚਿੱਕੜ ਦੇ ਟੋਏ ਹੀ ਟੋਏ ਸਨ, ਸਦੂਮ ਅਤੇ ਅਮੂਰਾਹ ਦੇ ਰਾਜੇ ਭੱਜੇ ਅਤੇ ਉਹਨਾਂ ਵਿੱਚ ਡਿੱਗ ਪਏ ਅਤੇ ਜਿਹੜੇ ਬਚ ਗਏ ਉਹ ਪਰਬਤ ਵੱਲ ਨੂੰ ਭੱਜੇ।
וְעֵ֣מֶק הַשִׂדִּ֗ים בּֽ͏ֶאֱרֹ֤ת בֶּאֱרֹת֙ חֵמָ֔ר וַיָּנֻ֛סוּ מֶֽלֶךְ־סְדֹ֥ם וַעֲמֹרָ֖ה וַיִּפְּלוּ־שָׁ֑מָּה וְהַנִּשְׁאָרִ֖ים הֶ֥רָה נָּֽסוּ׃
11 ੧੧ ਤਦ ਉਹ ਸਦੂਮ ਅਤੇ ਅਮੂਰਾਹ ਦਾ ਸਾਰਾ ਮਾਲ ਧਨ ਅਤੇ ਉਨ੍ਹਾਂ ਦੀਆਂ ਸਾਰੀਆਂ ਭੋਜਨ ਵਸਤਾਂ ਲੁੱਟ ਕੇ ਚਲੇ ਗਏ।
וַ֠יִּקְחוּ אֶת־כָּל־רְכֻ֨שׁ סְדֹ֧ם וַעֲמֹרָ֛ה וְאֶת־כָּל־אָכְלָ֖ם וַיֵּלֵֽכוּ׃
12 ੧੨ ਉਹ ਅਬਰਾਮ ਦੇ ਭਤੀਜੇ ਲੂਤ ਨੂੰ, ਜੋ ਸਦੂਮ ਵਿੱਚ ਵੱਸਦਾ ਸੀ ਅਤੇ ਉਸ ਦੇ ਮਾਲ ਧਨ ਨੂੰ ਵੀ ਲੁੱਟ ਕੇ ਨਾਲ ਲੈ ਗਏ।
וַיִּקְח֨וּ אֶת־לֹ֧וט וְאֶת־רְכֻשֹׁ֛ו בֶּן־אֲחִ֥י אַבְרָ֖ם וַיֵּלֵ֑כוּ וְה֥וּא יֹשֵׁ֖ב בִּסְדֹֽם׃
13 ੧੩ ਤਦ ਕਿਸੇ ਭਗੌੜੇ ਨੇ ਆ ਕੇ ਅਬਰਾਮ ਇਬਰਾਨੀ ਨੂੰ ਖ਼ਬਰ ਦਿੱਤੀ, ਅਬਰਾਮ ਮਮਰੇ ਅਮੋਰੀ ਜੋ ਅਸ਼ਕੋਲ ਅਤੇ ਆਨੇਰ ਦੇ ਭਰਾ ਸੀ, ਉਸ ਦੇ ਬਲੂਤਾਂ ਕੋਲ ਰਹਿੰਦਾ ਸੀ ਅਤੇ ਉਨ੍ਹਾਂ ਨੇ ਅਬਰਾਮ ਨਾਲ ਨੇਮ ਬੰਨ੍ਹਿਆ ਸੀ।
וַיָּבֹא֙ הַפָּלִ֔יט וַיַּגֵּ֖ד לְאַבְרָ֣ם הָעִבְרִ֑י וְהוּא֩ שֹׁכֵ֨ן בְּאֵֽלֹנֵ֜י מַמְרֵ֣א הָאֱמֹרִ֗י אֲחִ֤י אֶשְׁכֹּל֙ וַאֲחִ֣י עָנֵ֔ר וְהֵ֖ם בַּעֲלֵ֥י בְרִית־אַבְרָֽם׃
14 ੧੪ ਜਦ ਅਬਰਾਮ ਨੇ ਸੁਣਿਆ ਕਿ ਉਹ ਦਾ ਭਤੀਜਾ ਬੰਦੀ ਬਣਾ ਲਿਆ ਗਿਆ ਹੈ, ਤਦ ਉਸ ਨੇ ਆਪਣੇ ਤਿੰਨ ਸੌ ਅਠਾਰਾਂ ਸਿਖਾਏ ਹੋਏ ਜੁਆਨਾਂ ਨੂੰ ਲਿਆ, ਜੋ ਉਸ ਦੇ ਘਰਾਣੇ ਵਿੱਚ ਜੰਮੇ ਸਨ ਅਤੇ ਦਾਨ ਤੱਕ ਉਨ੍ਹਾਂ ਦਾ ਪਿੱਛਾ ਕੀਤਾ।
וַיִּשְׁמַ֣ע אַבְרָ֔ם כִּ֥י נִשְׁבָּ֖ה אָחִ֑יו וַיָּ֨רֶק אֶת־חֲנִיכָ֜יו יְלִידֵ֣י בֵיתֹ֗ו שְׁמֹנָ֤ה עָשָׂר֙ וּשְׁלֹ֣שׁ מֵאֹ֔ות וַיִּרְדֹּ֖ף עַד־דָּֽן׃
15 ੧੫ ਉਸ ਨੇ ਆਪਣੇ ਜੁਆਨਾਂ ਦੇ ਜੱਥੇ ਬਣਾਏ ਅਤੇ ਰਾਤ ਨੂੰ ਉਨ੍ਹਾਂ ਉੱਤੇ ਹਮਲਾ ਕਰਕੇ ਉਹਨਾਂ ਨੂੰ ਮਾਰਿਆ, ਅਤੇ ਹੋਬਾਹ ਤੱਕ ਜਿਹੜਾ ਦੰਮਿਸ਼ਕ ਦੇ ਉੱਤਰ ਵੱਲ ਹੈ, ਉਨ੍ਹਾਂ ਦਾ ਪਿੱਛਾ ਕੀਤਾ।
וַיֵּחָלֵ֨ק עֲלֵיהֶ֧ם ׀ לַ֛יְלָה ה֥וּא וַעֲבָדָ֖יו וַיַּכֵּ֑ם וֽ͏ַיִּרְדְּפֵם֙ עַד־חֹובָ֔ה אֲשֶׁ֥ר מִשְּׂמֹ֖אל לְדַמָּֽשֶׂק׃
16 ੧੬ ਉਹ ਸਾਰੇ ਮਾਲ ਧਨ ਨੂੰ, ਅਤੇ ਆਪਣੇ ਭਤੀਜੇ ਲੂਤ ਅਤੇ ਉਸ ਦੇ ਸਾਰੇ ਮਾਲ-ਧਨ ਨੂੰ ਅਤੇ ਇਸਤਰੀਆਂ ਅਤੇ ਸਾਰੇ ਬੰਦੀਆਂ ਨੂੰ ਵੀ ਮੋੜ ਲੈ ਆਇਆ।
וַיָּ֕שֶׁב אֵ֖ת כָּל־הָרְכֻ֑שׁ וְגַם֩ אֶת־לֹ֨וט אָחִ֤יו וּרְכֻשֹׁו֙ הֵשִׁ֔יב וְגַ֥ם אֶת־הַנָּשִׁ֖ים וְאֶת־הָעָֽם׃
17 ੧੭ ਜਦ ਉਹ ਕਦਾਰਲਾਓਮਰ ਅਤੇ ਉਹਨਾਂ ਰਾਜਿਆਂ ਨੂੰ ਜਿਹੜੇ ਉਸ ਦੇ ਨਾਲ ਸਨ ਜਿੱਤ ਕੇ ਮੁੜਿਆ, ਤਦ ਸਦੂਮ ਦਾ ਰਾਜਾ ਸ਼ਾਵੇਹ ਦੀ ਘਾਟੀ ਵਿੱਚ ਜੋ ਬਾਦਸ਼ਾਹੀ ਘਾਟੀ ਵੀ ਅਖਵਾਉਂਦੀ ਹੈ, ਉਸ ਨੂੰ ਮਿਲਣ ਲਈ ਨਿੱਕਲ ਆਇਆ।
וַיֵּצֵ֣א מֶֽלֶךְ־סְדֹם֮ לִקְרָאתֹו֒ אַחֲרֵ֣י שׁוּבֹ֗ו מֽ͏ֵהַכֹּות֙ אֶת־כְּדָר־לָעֹ֔מֶר וְאֶת־הַמְּלָכִ֖ים אֲשֶׁ֣ר אִתֹּ֑ו אֶל־עֵ֣מֶק שָׁוֵ֔ה ה֖וּא עֵ֥מֶק הַמֶּֽלֶךְ׃
18 ੧੮ ਤਦ ਸ਼ਾਲੇਮ ਦਾ ਰਾਜਾ ਮਲਕਿਸਿਦਕ ਰੋਟੀ ਅਤੇ ਮਧ ਲੈ ਆਇਆ, ਉਹ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਸੀ।
וּמַלְכִּי־צֶ֙דֶק֙ מֶ֣לֶךְ שָׁלֵ֔ם הֹוצִ֖יא לֶ֣חֶם וָיָ֑יִן וְה֥וּא כֹהֵ֖ן לְאֵ֥ל עֶלְיֹֽון׃
19 ੧੯ ਉਸ ਨੇ ਇਹ ਆਖ ਕੇ ਅਬਰਾਮ ਨੂੰ ਅਸੀਸ ਦਿੱਤੀ, ਅੱਤ ਮਹਾਨ ਪਰਮੇਸ਼ੁਰ ਦੀ ਵੱਲੋਂ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਅਬਰਾਮ ਮੁਬਾਰਕ ਹੋਵੇ।
וֽ͏ַיְבָרְכֵ֖הוּ וַיֹּאמַ֑ר בָּר֤וּךְ אַבְרָם֙ לְאֵ֣ל עֶלְיֹ֔ון קֹנֵ֖ה שָׁמַ֥יִם וָאָֽרֶץ׃
20 ੨੦ ਅਤੇ ਮੁਬਾਰਕ ਹੈ ਅੱਤ ਮਹਾਨ ਪਰਮੇਸ਼ੁਰ, ਜਿਸ ਨੇ ਤੇਰੇ ਵੈਰੀਆਂ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤਦ ਅਬਰਾਮ ਨੇ ਉਸ ਨੂੰ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ।
וּבָרוּךְ֙ אֵ֣ל עֶלְיֹ֔ון אֲשֶׁר־מִגֵּ֥ן צָרֶ֖יךָ בְּיָדֶ֑ךָ וַיִּתֶּן־לֹ֥ו מַעֲשֵׂ֖ר מִכֹּֽל׃
21 ੨੧ ਤਦ ਸਦੂਮ ਦੇ ਰਾਜਾ ਨੇ ਅਬਰਾਮ ਨੂੰ ਆਖਿਆ, ਇਹ ਮਾਲ-ਡੰਗਰ ਤਾਂ ਮੈਨੂੰ ਦੇ, ਪਰ ਮਾਲ-ਧਨ ਆਪ ਰੱਖ ਲੈ।
וַיֹּ֥אמֶר מֶֽלֶךְ־סְדֹ֖ם אֶל־אַבְרָ֑ם תֶּן־לִ֣י הַנֶּ֔פֶשׁ וְהָרְכֻ֖שׁ קַֽח־לָֽךְ׃
22 ੨੨ ਪਰ ਅਬਰਾਮ ਨੇ ਸਦੂਮ ਦੇ ਰਾਜਾ ਨੂੰ ਆਖਿਆ, ਮੈਂ ਯਹੋਵਾਹ ਅੱਤ ਮਹਾਨ ਪਰਮੇਸ਼ੁਰ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਉਸ ਦੇ ਅੱਗੇ ਪ੍ਰਣ ਕੀਤਾ ਹੈ
וַיֹּ֥אמֶר אַבְרָ֖ם אֶל־מֶ֣לֶךְ סְדֹ֑ם הֲרִימֹ֨תִי יָדִ֤י אֶל־יְהוָה֙ אֵ֣ל עֶלְיֹ֔ון קֹנֵ֖ה שָׁמַ֥יִם וָאָֽרֶץ׃
23 ੨੩ ਕਿ ਮੈਂ ਧਾਗੇ ਤੋਂ ਲੈ ਕੇ ਜੁੱਤੀ ਦੇ ਸੱਲੂ ਤੱਕ, ਤੇਰੇ ਸਾਰੇ ਮਾਲ ਵਿੱਚੋਂ ਕੁਝ ਨਹੀਂ ਲਵਾਂਗਾ, ਅਜਿਹਾ ਨਾ ਹੋਵੇ ਕਿ ਤੂੰ ਆਖੇਂ ਕਿ ਮੈਂ ਹੀ ਅਬਰਾਮ ਨੂੰ ਧਨੀ ਬਣਾ ਦਿੱਤਾ ਹੈ।
אִם־מִחוּט֙ וְעַ֣ד שְׂרֹֽוךְ־נַ֔עַל וְאִם־אֶקַּ֖ח מִכָּל־אֲשֶׁר־לָ֑ךְ וְלֹ֣א תֹאמַ֔ר אֲנִ֖י הֶעֱשַׁ֥רְתִּי אֶת־אַבְרָֽם׃
24 ੨੪ ਪਰ ਜੋ ਇਨ੍ਹਾਂ ਗੱਭਰੂਆਂ ਨੇ ਖਾ ਲਿਆ ਹੈ, ਅਤੇ ਉਨ੍ਹਾਂ ਦਾ ਹਿੱਸਾ ਜਿਹੜੇ ਮਨੁੱਖ ਮੇਰੇ ਨਾਲ ਗਏ ਸਨ ਅਰਥਾਤ ਆਨੇਰ, ਅਸ਼ਕੋਲ ਅਤੇ ਮਮਰੇ, ਮੈਂ ਵਾਪਿਸ ਨਹੀਂ ਕਰਾਂਗਾ, ਉਹ ਆਪਣਾ-ਆਪਣਾ ਹਿੱਸਾ ਲੈ ਲੈਣ।
בִּלְעָדַ֗י רַ֚ק אֲשֶׁ֣ר אֽ͏ָכְל֣וּ הַנְּעָרִ֔ים וְחֵ֙לֶק֙ הֽ͏ָאֲנָשִׁ֔ים אֲשֶׁ֥ר הָלְכ֖וּ אִתִּ֑י עָנֵר֙ אֶשְׁכֹּ֣ל וּמַמְרֵ֔א הֵ֖ם יִקְח֥וּ חֶלְקָֽם׃ ס

< ਉਤਪਤ 14 >