< ਉਤਪਤ 14 >
1 ੧ ਸ਼ਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਏਲਾਮ ਦੇ ਰਾਜਾ ਕਦਾਰਲਾਓਮਰ ਅਤੇ ਗੋਈਮ ਦੇ ਰਾਜਾ ਤਿਦਾਲ ਦੇ ਦਿਨਾਂ ਵਿੱਚ ਅਜਿਹਾ ਹੋਇਆ
E aconteceu nos dias de Anrafel, rei de Sinear, Arioque, rei de Elasar, Quedorlaomer, rei de Elão, e Tidal, rei de nações,
2 ੨ ਕਿ ਇਨ੍ਹਾਂ ਨੇ ਸਦੂਮ ਦੇ ਰਾਜਾ ਬਰਾ, ਅਮੂਰਾਹ ਦੇ ਰਾਜਾ ਬਿਰਸਾ, ਅਦਮਾਹ ਦੇ ਰਾਜਾ ਸਿਨਾਬ, ਸਬੋਈਮ ਦੇ ਰਾਜਾ ਸਮੇਬਰ ਅਤੇ ਬਲਾ ਅਰਥਾਤ ਸੋਆਰ ਦੇ ਰਾਜਾ ਨਾਲ ਯੁੱਧ ਕੀਤਾ।
Que estes fizeram guerra contra Bera, rei de Sodoma, e contra Birsa, rei de Gomorra, e contra Sinabe, rei de Admá, e contra Semeber, rei de Zeboim, e contra o rei de Belá, a qual é Zoar.
3 ੩ ਇਹ ਸਾਰੇ ਸਿੱਦੀਮ ਦੀ ਘਾਟੀ ਵਿੱਚ ਜੋ ਖਾਰਾ ਸਮੁੰਦਰ ਹੈ, ਇਕੱਠੇ ਹੋਏ।
Todos estes se juntaram no vale de Sidim, que é o mar salgado.
4 ੪ ਬਾਰਾਂ ਸਾਲ ਤੱਕ ਉਹ ਕਦਾਰਲਾਓਮਰ ਦੇ ਅਧੀਨ ਰਹੇ ਪਰ ਤੇਰ੍ਹਵੇਂ ਸਾਲ ਵਿੱਚ ਵਿਦਰੋਹੀ ਹੋ ਗਏ।
Doze anos haviam servido a Quedorlaomer, e ao décimo terceiro ano se rebelaram.
5 ੫ ਚੌਧਵੇਂ ਸਾਲ ਵਿੱਚ ਕਦਾਰਲਾਓਮਰ ਅਤੇ ਉਹ ਰਾਜੇ ਜੋ ਉਹ ਦੇ ਨਾਲ ਆਏ ਸਨ, ਅਤੇ ਉਨ੍ਹਾਂ ਨੇ ਰਫ਼ਾਈਆਂ ਨੂੰ, ਅਸਤਰੋਥ-ਕਰਨਇਮ ਵਿੱਚ ਅਤੇ ਜ਼ੂਜ਼ੀਆਂ ਨੂੰ ਹਾਮ ਵਿੱਚ, ਅਤੇ ਏਮੀਆਂ ਨੂੰ ਸਾਵੇਹ ਕਿਰਯਾਤਾਇਮ ਵਿੱਚ,
E no ano décimo quarto veio Quedorlaomer, e os reis que estavam de sua parte, e derrotaram aos refains em Asterote-Carnaim, aos zuzins em Hã, e aos emins em Savé-Quiriataim.
6 ੬ ਅਤੇ ਹੋਰੀਆਂ ਨੂੰ ਉਨ੍ਹਾਂ ਦੇ ਪਰਬਤ ਸੇਈਰ ਵਿੱਚ ਏਲ-ਪਾਰਾਨ ਤੱਕ, ਜੋ ਉਜਾੜ ਕੋਲ ਹੈ, ਮਾਰਿਆ।
E aos horeus no monte de Seir, até a El-Parã, que está junto ao deserto.
7 ੭ ਉਹ ਉੱਥੋਂ ਮੁੜ ਕੇ ਏਨ ਮਿਸਪਾਟ ਅਰਥਾਤ ਕਾਦੇਸ਼ ਨੂੰ ਆਏ ਅਤੇ ਉਨ੍ਹਾਂ ਨੇ ਅਮਾਲੇਕੀਆਂ ਦੇ ਸਾਰੇ ਦੇਸ਼ ਨੂੰ, ਅਤੇ ਅਮੋਰੀਆਂ ਨੂੰ ਵੀ ਜੋ ਹਸਸੋਨ ਤਾਮਾਰ ਵਿੱਚ ਵੱਸਦੇ ਸਨ, ਮਾਰਿਆ।
E voltaram e vieram a En-Mispate, que é Cades, e devastaram todas as terras dos amalequitas, e também aos amorreus, que habitavam em Hazazom-Tamar.
8 ੮ ਤਦ ਸਦੂਮ, ਅਮੂਰਾਹ, ਅਦਮਾਹ, ਸਬੋਈਮ, ਬਲਾ ਅਰਥਾਤ ਸੋਆਰ ਦੇ ਰਾਜੇ ਨਿੱਕਲੇ ਅਤੇ ਉਨ੍ਹਾਂ ਨਾਲ ਸਿੱਦੀਮ ਦੀ ਘਾਟੀ ਵਿੱਚ ਲੜਨ ਲਈ ਕਤਾਰਾਂ ਬੰਨ੍ਹੀਆਂ।
E saiu o rei de Sodoma, e o rei de Gomorra, e o rei de Admá, e o rei de Zeboim, e o rei de Belá, que é Zoar, e ordenaram contra eles batalha no vale de Sidim;
9 ੯ ਅਰਥਾਤ ਏਲਾਮ ਦੇ ਰਾਜਾ ਕਦਾਰਲਾਓਮਰ, ਗੋਈਮ ਦੇ ਰਾਜਾ ਤਿਦਾਲ, ਸ਼ਿਨਾਰ ਦੇ ਰਾਜਾ ਅਮਰਾਫ਼ਲ, ਅੱਲਾਸਾਰ ਦੇ ਰਾਜਾ ਅਰਯੋਕ, ਇਹਨਾਂ ਚਾਰ ਰਾਜਿਆਂ ਦੇ ਵਿਰੁੱਧ ਉਹਨਾਂ ਪੰਜਾਂ ਨੇ ਕਤਾਰ ਬੰਨ੍ਹੀ।
A saber, contra Quedorlaomer, rei de Elão, e Tidal, rei de nações, e Anrafel, rei de Sinear, e Arioque, rei de Elasar; quatro reis contra cinco.
10 ੧੦ ਸਿੱਦੀਮ ਦੀ ਘਾਟੀ ਵਿੱਚ ਜਿੱਥੇ ਚਿੱਕੜ ਦੇ ਟੋਏ ਹੀ ਟੋਏ ਸਨ, ਸਦੂਮ ਅਤੇ ਅਮੂਰਾਹ ਦੇ ਰਾਜੇ ਭੱਜੇ ਅਤੇ ਉਹਨਾਂ ਵਿੱਚ ਡਿੱਗ ਪਏ ਅਤੇ ਜਿਹੜੇ ਬਚ ਗਏ ਉਹ ਪਰਬਤ ਵੱਲ ਨੂੰ ਭੱਜੇ।
E o vale de Sidim estava cheio de poços de betume: e fugiram o rei de Sodoma e o de Gomorra, e caíram ali; e os demais fugiram ao monte.
11 ੧੧ ਤਦ ਉਹ ਸਦੂਮ ਅਤੇ ਅਮੂਰਾਹ ਦਾ ਸਾਰਾ ਮਾਲ ਧਨ ਅਤੇ ਉਨ੍ਹਾਂ ਦੀਆਂ ਸਾਰੀਆਂ ਭੋਜਨ ਵਸਤਾਂ ਲੁੱਟ ਕੇ ਚਲੇ ਗਏ।
E tomaram toda a riqueza de Sodoma e de Gomorra, e todos os seus mantimentos, e se foram.
12 ੧੨ ਉਹ ਅਬਰਾਮ ਦੇ ਭਤੀਜੇ ਲੂਤ ਨੂੰ, ਜੋ ਸਦੂਮ ਵਿੱਚ ਵੱਸਦਾ ਸੀ ਅਤੇ ਉਸ ਦੇ ਮਾਲ ਧਨ ਨੂੰ ਵੀ ਲੁੱਟ ਕੇ ਨਾਲ ਲੈ ਗਏ।
Tomaram também Ló, filho do irmão de Abrão, que morava em Sodoma, e sua riqueza, e se foram.
13 ੧੩ ਤਦ ਕਿਸੇ ਭਗੌੜੇ ਨੇ ਆ ਕੇ ਅਬਰਾਮ ਇਬਰਾਨੀ ਨੂੰ ਖ਼ਬਰ ਦਿੱਤੀ, ਅਬਰਾਮ ਮਮਰੇ ਅਮੋਰੀ ਜੋ ਅਸ਼ਕੋਲ ਅਤੇ ਆਨੇਰ ਦੇ ਭਰਾ ਸੀ, ਉਸ ਦੇ ਬਲੂਤਾਂ ਕੋਲ ਰਹਿੰਦਾ ਸੀ ਅਤੇ ਉਨ੍ਹਾਂ ਨੇ ਅਬਰਾਮ ਨਾਲ ਨੇਮ ਬੰਨ੍ਹਿਆ ਸੀ।
E veio um dos que escaparam, e denunciou-o a Abrão o hebreu, que habitava no vale de Manre, amorreu, irmão de Escol e irmão de Aner, os quais tinham feito pacto com Abrão.
14 ੧੪ ਜਦ ਅਬਰਾਮ ਨੇ ਸੁਣਿਆ ਕਿ ਉਹ ਦਾ ਭਤੀਜਾ ਬੰਦੀ ਬਣਾ ਲਿਆ ਗਿਆ ਹੈ, ਤਦ ਉਸ ਨੇ ਆਪਣੇ ਤਿੰਨ ਸੌ ਅਠਾਰਾਂ ਸਿਖਾਏ ਹੋਏ ਜੁਆਨਾਂ ਨੂੰ ਲਿਆ, ਜੋ ਉਸ ਦੇ ਘਰਾਣੇ ਵਿੱਚ ਜੰਮੇ ਸਨ ਅਤੇ ਦਾਨ ਤੱਕ ਉਨ੍ਹਾਂ ਦਾ ਪਿੱਛਾ ਕੀਤਾ।
E ouviu Abrão que seu irmão estava prisioneiro, e armou seus criados, os criados de sua casa, trezentos e dezoito, e seguiu-os até Dã.
15 ੧੫ ਉਸ ਨੇ ਆਪਣੇ ਜੁਆਨਾਂ ਦੇ ਜੱਥੇ ਬਣਾਏ ਅਤੇ ਰਾਤ ਨੂੰ ਉਨ੍ਹਾਂ ਉੱਤੇ ਹਮਲਾ ਕਰਕੇ ਉਹਨਾਂ ਨੂੰ ਮਾਰਿਆ, ਅਤੇ ਹੋਬਾਹ ਤੱਕ ਜਿਹੜਾ ਦੰਮਿਸ਼ਕ ਦੇ ਉੱਤਰ ਵੱਲ ਹੈ, ਉਨ੍ਹਾਂ ਦਾ ਪਿੱਛਾ ਕੀਤਾ।
E derramou-se sobre eles de noite ele e seus servos, e feriu-os, e foi os seguindo até Hobá, que está à esquerda de Damasco.
16 ੧੬ ਉਹ ਸਾਰੇ ਮਾਲ ਧਨ ਨੂੰ, ਅਤੇ ਆਪਣੇ ਭਤੀਜੇ ਲੂਤ ਅਤੇ ਉਸ ਦੇ ਸਾਰੇ ਮਾਲ-ਧਨ ਨੂੰ ਅਤੇ ਇਸਤਰੀਆਂ ਅਤੇ ਸਾਰੇ ਬੰਦੀਆਂ ਨੂੰ ਵੀ ਮੋੜ ਲੈ ਆਇਆ।
E recuperou todos os bens, e também a Ló seu irmão e sua riqueza, e também as mulheres e gente.
17 ੧੭ ਜਦ ਉਹ ਕਦਾਰਲਾਓਮਰ ਅਤੇ ਉਹਨਾਂ ਰਾਜਿਆਂ ਨੂੰ ਜਿਹੜੇ ਉਸ ਦੇ ਨਾਲ ਸਨ ਜਿੱਤ ਕੇ ਮੁੜਿਆ, ਤਦ ਸਦੂਮ ਦਾ ਰਾਜਾ ਸ਼ਾਵੇਹ ਦੀ ਘਾਟੀ ਵਿੱਚ ਜੋ ਬਾਦਸ਼ਾਹੀ ਘਾਟੀ ਵੀ ਅਖਵਾਉਂਦੀ ਹੈ, ਉਸ ਨੂੰ ਮਿਲਣ ਲਈ ਨਿੱਕਲ ਆਇਆ।
E saiu o rei de Sodoma a recebê-lo, quando voltava da derrota de Quedorlaomer e dos reis que com ele estavam, ao vale de Savé, que é o vale do Rei.
18 ੧੮ ਤਦ ਸ਼ਾਲੇਮ ਦਾ ਰਾਜਾ ਮਲਕਿਸਿਦਕ ਰੋਟੀ ਅਤੇ ਮਧ ਲੈ ਆਇਆ, ਉਹ ਅੱਤ ਮਹਾਨ ਪਰਮੇਸ਼ੁਰ ਦਾ ਜਾਜਕ ਸੀ।
Então Melquisedeque, rei de Salém, tirou pão e vinho; o qual era sacerdote do Deus altíssimo;
19 ੧੯ ਉਸ ਨੇ ਇਹ ਆਖ ਕੇ ਅਬਰਾਮ ਨੂੰ ਅਸੀਸ ਦਿੱਤੀ, ਅੱਤ ਮਹਾਨ ਪਰਮੇਸ਼ੁਰ ਦੀ ਵੱਲੋਂ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਅਬਰਾਮ ਮੁਬਾਰਕ ਹੋਵੇ।
E abençoou-lhe, e disse: Bendito seja Abrão do Deus altíssimo, possuidor dos céus e da terra;
20 ੨੦ ਅਤੇ ਮੁਬਾਰਕ ਹੈ ਅੱਤ ਮਹਾਨ ਪਰਮੇਸ਼ੁਰ, ਜਿਸ ਨੇ ਤੇਰੇ ਵੈਰੀਆਂ ਨੂੰ ਤੇਰੇ ਵੱਸ ਵਿੱਚ ਕਰ ਦਿੱਤਾ ਹੈ। ਤਦ ਅਬਰਾਮ ਨੇ ਉਸ ਨੂੰ ਸਾਰੀਆਂ ਵਸਤਾਂ ਦਾ ਦਸਵੰਧ ਦਿੱਤਾ।
E bendito seja o Deus altíssimo, que entregou teus inimigos em tua mão.
21 ੨੧ ਤਦ ਸਦੂਮ ਦੇ ਰਾਜਾ ਨੇ ਅਬਰਾਮ ਨੂੰ ਆਖਿਆ, ਇਹ ਮਾਲ-ਡੰਗਰ ਤਾਂ ਮੈਨੂੰ ਦੇ, ਪਰ ਮਾਲ-ਧਨ ਆਪ ਰੱਖ ਲੈ।
Então o rei de Sodoma disse a Abrão: Dá-me as pessoas, e toma para ti a riqueza.
22 ੨੨ ਪਰ ਅਬਰਾਮ ਨੇ ਸਦੂਮ ਦੇ ਰਾਜਾ ਨੂੰ ਆਖਿਆ, ਮੈਂ ਯਹੋਵਾਹ ਅੱਤ ਮਹਾਨ ਪਰਮੇਸ਼ੁਰ ਜੋ ਅਕਾਸ਼ ਅਤੇ ਧਰਤੀ ਦਾ ਮਾਲਕ ਹੈ, ਉਸ ਦੇ ਅੱਗੇ ਪ੍ਰਣ ਕੀਤਾ ਹੈ
E respondeu Abrão ao rei de Sodoma: Levantei minha mão ao SENHOR Deus altíssimo, possuidor dos céus e da terra,
23 ੨੩ ਕਿ ਮੈਂ ਧਾਗੇ ਤੋਂ ਲੈ ਕੇ ਜੁੱਤੀ ਦੇ ਸੱਲੂ ਤੱਕ, ਤੇਰੇ ਸਾਰੇ ਮਾਲ ਵਿੱਚੋਂ ਕੁਝ ਨਹੀਂ ਲਵਾਂਗਾ, ਅਜਿਹਾ ਨਾ ਹੋਵੇ ਕਿ ਤੂੰ ਆਖੇਂ ਕਿ ਮੈਂ ਹੀ ਅਬਰਾਮ ਨੂੰ ਧਨੀ ਬਣਾ ਦਿੱਤਾ ਹੈ।
Que desde um fio até a correia de um calçado, nada tomarei de tudo o que é teu, para que não digas: Eu enriqueci a Abrão:
24 ੨੪ ਪਰ ਜੋ ਇਨ੍ਹਾਂ ਗੱਭਰੂਆਂ ਨੇ ਖਾ ਲਿਆ ਹੈ, ਅਤੇ ਉਨ੍ਹਾਂ ਦਾ ਹਿੱਸਾ ਜਿਹੜੇ ਮਨੁੱਖ ਮੇਰੇ ਨਾਲ ਗਏ ਸਨ ਅਰਥਾਤ ਆਨੇਰ, ਅਸ਼ਕੋਲ ਅਤੇ ਮਮਰੇ, ਮੈਂ ਵਾਪਿਸ ਨਹੀਂ ਕਰਾਂਗਾ, ਉਹ ਆਪਣਾ-ਆਪਣਾ ਹਿੱਸਾ ਲੈ ਲੈਣ।
Tirando somente o que os rapazes comeram, e a porção dos homens que foram comigo, Aner, Escol, e Manre; eles tomem a sua parte.