< ਉਤਪਤ 15 >

1 ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਣ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ਼ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ।
אחר הדברים האלה היה דבר יהוה אל אברם במחזה לאמר אל תירא אברם אנכי מגן לך--שכרך הרבה מאד
2 ਅਬਰਾਮ ਨੇ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦੰਮਿਸ਼ਕੀ ਅਲੀਅਜ਼ਰ ਹੈ।
ויאמר אברם אדני יהוה מה תתן לי ואנכי הולך ערירי ובן משק ביתי הוא דמשק אליעזר
3 ਅਬਰਾਮ ਨੇ ਆਖਿਆ ਵੇਖ ਤੂੰ ਮੈਨੂੰ ਕੋਈ ਅੰਸ ਨਹੀਂ ਦਿੱਤੀ ਅਤੇ ਵੇਖ ਮੇਰੇ ਘਰਾਣੇ ਵਿੱਚ ਜੰਮਿਆ ਮੇਰਾ ਵਾਰਿਸ ਹੋਵੇਗਾ।
ויאמר אברם--הן לי לא נתתה זרע והנה בן ביתי יורש אתי
4 ਤਦ ਯਹੋਵਾਹ ਦਾ ਬਚਨ ਉਹ ਦੇ ਕੋਲ ਆਇਆ, ਇਹ ਤੇਰਾ ਵਾਰਿਸ ਨਾ ਹੋਵੇਗਾ ਪਰ ਉਹ ਜੋ ਤੇਰੇ ਵਿੱਚੋਂ ਹੋਵੇਗਾ ਉਹ ਤੇਰਾ ਵਾਰਿਸ ਹੋਵੇਗਾ।
והנה דבר יהוה אליו לאמר לא יירשך זה כי אם אשר יצא ממעיך הוא יירשך
5 ਯਹੋਵਾਹ ਪਰਮੇਸ਼ੁਰ ਉਸ ਨੂੰ ਬਾਹਰ ਲੈ ਗਿਆ ਅਤੇ ਆਖਿਆ, ਅਕਾਸ਼ ਵੱਲ ਵੇਖ ਅਤੇ ਤਾਰਿਆਂ ਨੂੰ ਗਿਣ, ਕੀ ਤੂੰ ਉਹਨਾਂ ਨੂੰ ਗਿਣ ਸਕਦਾ ਹੈ? ਫੇਰ ਉਸ ਨੇ ਉਹ ਨੂੰ ਆਖਿਆ, ਤੇਰੀ ਅੰਸ ਐਨੀ ਹੀ ਹੋਵੇਗੀ।
ויוצא אתו החוצה ויאמר הבט נא השמימה וספר הכוכבים--אם תוכל לספר אתם ויאמר לו כה יהיה זרעך
6 ਉਸ ਨੇ ਯਹੋਵਾਹ ਉੱਤੇ ਵਿਸ਼ਵਾਸ ਕੀਤਾ, ਅਤੇ ਯਹੋਵਾਹ ਨੇ ਉਹ ਦੇ ਲਈ ਇਸ ਗੱਲ ਨੂੰ ਧਾਰਮਿਕਤਾ ਗਿਣਿਆ।
והאמן ביהוה ויחשבה לו צדקה
7 ਤਦ ਉਸ ਨੇ ਉਹ ਨੂੰ ਆਖਿਆ, ਮੈਂ ਉਹੀ ਯਹੋਵਾਹ ਹਾਂ ਜੋ ਤੈਨੂੰ ਕਸਦੀਆਂ ਦੇ ਊਰ ਨਗਰ ਵਿੱਚੋਂ ਬਾਹਰ ਕੱਢ ਲੈ ਆਇਆ ਹਾਂ, ਤਾਂ ਜੋ ਮੈਂ ਤੈਨੂੰ ਇਹ ਦੇਸ਼ ਤੇਰੀ ਵਿਰਾਸਤ ਹੋਣ ਲਈ ਦੇ ਦਿਆਂ।
ויאמר אליו אני יהוה אשר הוצאתיך מאור כשדים--לתת לך את הארץ הזאת לרשתה
8 ਉਸ ਨੇ ਆਖਿਆ, ਹੇ ਪ੍ਰਭੂ ਯਹੋਵਾਹ ਮੈਂ ਕਿਸ ਤਰ੍ਹਾਂ ਜਾਣਾ ਕਿ ਮੈਂ ਉਸ ਨੂੰ ਵਿਰਾਸਤ ਦੇ ਤੌਰ ਤੇ ਲਵਾਂਗਾ?
ויאמר אדני יהוה במה אדע כי אירשנה
9 ਯਹੋਵਾਹ ਨੇ ਉਸ ਨੂੰ ਆਖਿਆ, ਮੇਰੇ ਲਈ ਇੱਕ ਤਿੰਨ ਸਾਲ ਦੀ ਵੱਛੀ, ਇੱਕ ਤਿੰਨ ਸਾਲ ਦੀ ਬੱਕਰੀ ਅਤੇ ਇੱਕ ਤਿੰਨ ਸਾਲ ਦਾ ਲੇਲਾ, ਇੱਕ ਘੁੱਗੀ ਅਤੇ ਇੱਕ ਕਬੂਤਰ ਦਾ ਬੱਚਾ ਲੈ।
ויאמר אליו קחה לי עגלה משלשת ועז משלשת ואיל משלש ותר וגוזל
10 ੧੦ ਉਹ ਯਹੋਵਾਹ ਦੇ ਲਈ ਇਹ ਸਭ ਕੁਝ ਲੈ ਆਇਆ ਅਤੇ ਉਨ੍ਹਾਂ ਦੇ ਦੋ-ਦੋ ਟੋਟੇ ਕੀਤੇ ਅਤੇ ਉਸ ਨੇ ਇੱਕ ਟੋਟੇ ਨੂੰ ਦੂਜੇ ਦੇ ਸਾਹਮਣੇ ਰੱਖਿਆ, ਪਰ ਪੰਛੀਆਂ ਦੇ ਟੋਟੇ ਨਾ ਕੀਤੇ।
ויקח לו את כל אלה ויבתר אתם בתוך ויתן איש בתרו לקראת רעהו ואת הצפר לא בתר
11 ੧੧ ਜਦ ਸ਼ਿਕਾਰੀ ਪੰਛੀ ਉਨ੍ਹਾਂ ਲੋਥਾਂ ਉੱਤੇ ਉਤਰੇ, ਤਦ ਅਬਰਾਮ ਨੇ ਉਨ੍ਹਾਂ ਨੂੰ ਹਟਾਇਆ।
וירד העיט על הפגרים וישב אתם אברם
12 ੧੨ ਜਦ ਸੂਰਜ ਡੁੱਬਣ ਲੱਗਾ, ਤਦ ਅਬਰਾਮ ਨੂੰ ਗੂੜ੍ਹੀ ਨੀਂਦ ਆ ਪਈ ਅਤੇ ਵੇਖੋ, ਇੱਕ ਵੱਡਾ ਡਰਾਉਣਾ ਹਨ੍ਹੇਰਾ ਉਹ ਦੇ ਉੱਤੇ ਛਾ ਗਿਆ।
ויהי השמש לבוא ותרדמה נפלה על אברם והנה אימה חשכה גדלה נפלת עליו
13 ੧੩ ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
ויאמר לאברם ידע תדע כי גר יהיה זרעך בארץ לא להם ועבדום וענו אתם--ארבע מאות שנה
14 ੧੪ ਪਰ ਉਸ ਕੌਮ ਨੂੰ ਵੀ ਜਿਸ ਦੀ ਉਹ ਗ਼ੁਲਾਮੀ ਕਰਨਗੇ, ਮੈਂ ਸਜ਼ਾ ਦਿਆਂਗਾ, ਅਤੇ ਇਸ ਤੋਂ ਬਾਅਦ ਉਹ ਵੱਡੇ ਮਾਲ-ਧਨ ਨਾਲ ਉੱਥੋਂ ਨਿੱਕਲ ਆਉਣਗੇ।
וגם את הגוי אשר יעבדו דן אנכי ואחרי כן יצאו ברכש גדול
15 ੧੫ ਪਰ ਤੂੰ ਆਪਣੇ ਪੁਰਖਿਆਂ ਕੋਲ ਸ਼ਾਂਤੀ ਨਾਲ ਜਾਵੇਂਗਾ।
ואתה תבוא אל אבתיך בשלום תקבר בשיבה טובה
16 ੧੬ ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ।
ודור רביעי ישובו הנה כי לא שלם עון האמרי עד הנה
17 ੧੭ ਅਜਿਹਾ ਹੋਇਆ ਕਿ ਜਦ ਸੂਰਜ ਡੁੱਬ ਗਿਆ ਅਤੇ ਹਨ੍ਹੇਰਾ ਹੋ ਗਿਆ ਤਾਂ ਵੇਖੋ ਇੱਕ ਧੂੰਏਂ ਵਾਲਾ ਤੰਦੂਰ ਅਤੇ ਬਲਦੀ ਮਸ਼ਾਲ ਇਨ੍ਹਾਂ ਟੋਟਿਆਂ ਵਿੱਚੋਂ ਦੀ ਲੰਘ ਗਈ।
ויהי השמש באה ועלטה היה והנה תנור עשן ולפיד אש אשר עבר בין הגזרים האלה
18 ੧੮ ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ ਤੱਕ
ביום ההוא כרת יהוה את אברם--ברית לאמר לזרעך נתתי את הארץ הזאת מנהר מצרים עד הנהר הגדל נהר פרת
19 ੧੯ ਅਰਥਾਤ ਕੇਨੀ, ਕਨਿੱਜ਼ੀ ਅਤੇ ਕਦਮੋਨੀ,
את הקיני ואת הקנזי ואת הקדמני
20 ੨੦ ਹਿੱਤੀ, ਫ਼ਰਿੱਜ਼ੀ ਅਤੇ ਰਫ਼ਾਈਮ,
ואת החתי ואת הפרזי ואת הרפאים
21 ੨੧ ਅਮੋਰੀ, ਕਨਾਨੀ, ਗਿਰਗਾਸ਼ੀ ਅਤੇ ਯਬੂਸੀ ਇਹ ਵੀ ਦੇ ਦਿੱਤੇ ਹਨ।
ואת האמרי ואת הכנעני ואת הגרגשי ואת היבוסי

< ਉਤਪਤ 15 >