< ਉਤਪਤ 15 >
1 ੧ ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਣ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ਼ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ।
이 후에 여호와의 말씀이 이상 중에 아브람에게 임하여 가라사대 아브람아 두려워 말라! 나는 너의 방패요, 너의 지극히 큰 상급이니라
2 ੨ ਅਬਰਾਮ ਨੇ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦੰਮਿਸ਼ਕੀ ਅਲੀਅਜ਼ਰ ਹੈ।
아브람이 가로되 `주 여호와여 무엇을 내게 주시려나이까? 나는 무자하오니 나의 상속자는 이 다메섹 엘리에셀이니이다'
3 ੩ ਅਬਰਾਮ ਨੇ ਆਖਿਆ ਵੇਖ ਤੂੰ ਮੈਨੂੰ ਕੋਈ ਅੰਸ ਨਹੀਂ ਦਿੱਤੀ ਅਤੇ ਵੇਖ ਮੇਰੇ ਘਰਾਣੇ ਵਿੱਚ ਜੰਮਿਆ ਮੇਰਾ ਵਾਰਿਸ ਹੋਵੇਗਾ।
아브람이 또 가로되 `주께서 내게 씨를 아니주셨으니 내 집에서 길리운 자가 나의 후사가 될 것이니이다'
4 ੪ ਤਦ ਯਹੋਵਾਹ ਦਾ ਬਚਨ ਉਹ ਦੇ ਕੋਲ ਆਇਆ, ਇਹ ਤੇਰਾ ਵਾਰਿਸ ਨਾ ਹੋਵੇਗਾ ਪਰ ਉਹ ਜੋ ਤੇਰੇ ਵਿੱਚੋਂ ਹੋਵੇਗਾ ਉਹ ਤੇਰਾ ਵਾਰਿਸ ਹੋਵੇਗਾ।
여호와의 말씀이 그에게 임하여 가라사대 그 사람은 너의 후사가 아니라 네 몸에서 날 자가 네 후사가 되리라 하시고
5 ੫ ਯਹੋਵਾਹ ਪਰਮੇਸ਼ੁਰ ਉਸ ਨੂੰ ਬਾਹਰ ਲੈ ਗਿਆ ਅਤੇ ਆਖਿਆ, ਅਕਾਸ਼ ਵੱਲ ਵੇਖ ਅਤੇ ਤਾਰਿਆਂ ਨੂੰ ਗਿਣ, ਕੀ ਤੂੰ ਉਹਨਾਂ ਨੂੰ ਗਿਣ ਸਕਦਾ ਹੈ? ਫੇਰ ਉਸ ਨੇ ਉਹ ਨੂੰ ਆਖਿਆ, ਤੇਰੀ ਅੰਸ ਐਨੀ ਹੀ ਹੋਵੇਗੀ।
그를 이끌고 밖으로 나가 가라사대 하늘을 우러러 뭇 별을 셀 수 있나 보라! 또 그에게 이르시되 네 자손이 이와 같으리라
6 ੬ ਉਸ ਨੇ ਯਹੋਵਾਹ ਉੱਤੇ ਵਿਸ਼ਵਾਸ ਕੀਤਾ, ਅਤੇ ਯਹੋਵਾਹ ਨੇ ਉਹ ਦੇ ਲਈ ਇਸ ਗੱਲ ਨੂੰ ਧਾਰਮਿਕਤਾ ਗਿਣਿਆ।
아브람이 여호와를 믿으니 여호와께서 이를 그의 의로 여기시고
7 ੭ ਤਦ ਉਸ ਨੇ ਉਹ ਨੂੰ ਆਖਿਆ, ਮੈਂ ਉਹੀ ਯਹੋਵਾਹ ਹਾਂ ਜੋ ਤੈਨੂੰ ਕਸਦੀਆਂ ਦੇ ਊਰ ਨਗਰ ਵਿੱਚੋਂ ਬਾਹਰ ਕੱਢ ਲੈ ਆਇਆ ਹਾਂ, ਤਾਂ ਜੋ ਮੈਂ ਤੈਨੂੰ ਇਹ ਦੇਸ਼ ਤੇਰੀ ਵਿਰਾਸਤ ਹੋਣ ਲਈ ਦੇ ਦਿਆਂ।
또 그에게 이르시되 나는 이 땅을 네게 주어 업을 삼게 하려고 너를 갈대아 우르에서 이끌어 낸 여호와로라!
8 ੮ ਉਸ ਨੇ ਆਖਿਆ, ਹੇ ਪ੍ਰਭੂ ਯਹੋਵਾਹ ਮੈਂ ਕਿਸ ਤਰ੍ਹਾਂ ਜਾਣਾ ਕਿ ਮੈਂ ਉਸ ਨੂੰ ਵਿਰਾਸਤ ਦੇ ਤੌਰ ਤੇ ਲਵਾਂਗਾ?
그가 가로되 `주, 여호와여! 내가 이 땅으로 업을 삼을 줄을 무엇로 알리이까?'
9 ੯ ਯਹੋਵਾਹ ਨੇ ਉਸ ਨੂੰ ਆਖਿਆ, ਮੇਰੇ ਲਈ ਇੱਕ ਤਿੰਨ ਸਾਲ ਦੀ ਵੱਛੀ, ਇੱਕ ਤਿੰਨ ਸਾਲ ਦੀ ਬੱਕਰੀ ਅਤੇ ਇੱਕ ਤਿੰਨ ਸਾਲ ਦਾ ਲੇਲਾ, ਇੱਕ ਘੁੱਗੀ ਅਤੇ ਇੱਕ ਕਬੂਤਰ ਦਾ ਬੱਚਾ ਲੈ।
여호와께서 그에게 이르시되 나를 위하여 삼년 된 암소와, 삼년 된 암염소와, 삼년 된 수양과, 산비둘기와, 집비둘기 새끼를 취할지니라
10 ੧੦ ਉਹ ਯਹੋਵਾਹ ਦੇ ਲਈ ਇਹ ਸਭ ਕੁਝ ਲੈ ਆਇਆ ਅਤੇ ਉਨ੍ਹਾਂ ਦੇ ਦੋ-ਦੋ ਟੋਟੇ ਕੀਤੇ ਅਤੇ ਉਸ ਨੇ ਇੱਕ ਟੋਟੇ ਨੂੰ ਦੂਜੇ ਦੇ ਸਾਹਮਣੇ ਰੱਖਿਆ, ਪਰ ਪੰਛੀਆਂ ਦੇ ਟੋਟੇ ਨਾ ਕੀਤੇ।
아브람이 그 모든 것을 취하여 그 중간을 쪼개고 그 쪼갠 것을 마주 대하여 놓고 그 새는 쪼개지 아니하였으며
11 ੧੧ ਜਦ ਸ਼ਿਕਾਰੀ ਪੰਛੀ ਉਨ੍ਹਾਂ ਲੋਥਾਂ ਉੱਤੇ ਉਤਰੇ, ਤਦ ਅਬਰਾਮ ਨੇ ਉਨ੍ਹਾਂ ਨੂੰ ਹਟਾਇਆ।
솔개가 그 사체위에 내릴 때에는 아브람이 쫓았더라
12 ੧੨ ਜਦ ਸੂਰਜ ਡੁੱਬਣ ਲੱਗਾ, ਤਦ ਅਬਰਾਮ ਨੂੰ ਗੂੜ੍ਹੀ ਨੀਂਦ ਆ ਪਈ ਅਤੇ ਵੇਖੋ, ਇੱਕ ਵੱਡਾ ਡਰਾਉਣਾ ਹਨ੍ਹੇਰਾ ਉਹ ਦੇ ਉੱਤੇ ਛਾ ਗਿਆ।
해질 때에 아브람이 깊이 잠든 중에 캄캄함이 임하므로 심히 두려워하더니
13 ੧੩ ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
여호와께서 아브람에게 이르시되 너는 정녕히 알라 네 자손이 이방에서 객이 되어 그들을 섬기겠고 그들은 사백 년 동안 네 자손을 괴롭게 하리니
14 ੧੪ ਪਰ ਉਸ ਕੌਮ ਨੂੰ ਵੀ ਜਿਸ ਦੀ ਉਹ ਗ਼ੁਲਾਮੀ ਕਰਨਗੇ, ਮੈਂ ਸਜ਼ਾ ਦਿਆਂਗਾ, ਅਤੇ ਇਸ ਤੋਂ ਬਾਅਦ ਉਹ ਵੱਡੇ ਮਾਲ-ਧਨ ਨਾਲ ਉੱਥੋਂ ਨਿੱਕਲ ਆਉਣਗੇ।
그 섬기는 나라를 내가 징치할지며 그 후에 네 자손이 큰 재물을 이끌고 나오리라
15 ੧੫ ਪਰ ਤੂੰ ਆਪਣੇ ਪੁਰਖਿਆਂ ਕੋਲ ਸ਼ਾਂਤੀ ਨਾਲ ਜਾਵੇਂਗਾ।
너는 장수하다가 평안히 조상에게로 돌아가 장사될 것이요
16 ੧੬ ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ।
네 자손은 사 대만에 이 땅으로 돌아 오리니 이는 아모리 족속의 죄악이 아직 관영치 아니함이니라 하시더니
17 ੧੭ ਅਜਿਹਾ ਹੋਇਆ ਕਿ ਜਦ ਸੂਰਜ ਡੁੱਬ ਗਿਆ ਅਤੇ ਹਨ੍ਹੇਰਾ ਹੋ ਗਿਆ ਤਾਂ ਵੇਖੋ ਇੱਕ ਧੂੰਏਂ ਵਾਲਾ ਤੰਦੂਰ ਅਤੇ ਬਲਦੀ ਮਸ਼ਾਲ ਇਨ੍ਹਾਂ ਟੋਟਿਆਂ ਵਿੱਚੋਂ ਦੀ ਲੰਘ ਗਈ।
해가 져서 어둘 때에 연기 나는 풀무가 보이며 타는 횃불이 쪼갠 고기 사이로 지나더라
18 ੧੮ ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ ਤੱਕ
그 날에 여호와께서 아브람으로 더불어 언약을 세워 가라사대 내가 이땅을 애굽강에서부터 그 큰 강 유브라데까지 네 자손에게 주노니
19 ੧੯ ਅਰਥਾਤ ਕੇਨੀ, ਕਨਿੱਜ਼ੀ ਅਤੇ ਕਦਮੋਨੀ,
곧 겐 족속과, 그니스 족속과, 갓몬 족속과,
20 ੨੦ ਹਿੱਤੀ, ਫ਼ਰਿੱਜ਼ੀ ਅਤੇ ਰਫ਼ਾਈਮ,
헷 족속과, 브리스 족속과, 르바 족속과,
21 ੨੧ ਅਮੋਰੀ, ਕਨਾਨੀ, ਗਿਰਗਾਸ਼ੀ ਅਤੇ ਯਬੂਸੀ ਇਹ ਵੀ ਦੇ ਦਿੱਤੇ ਹਨ।
아모리 족속과, 가나안 족속과, 기르가스 족속과, 여부스 족속의 땅이니라 하셨더라