< ਉਤਪਤ 16 >
1 ੧ ਅਬਰਾਮ ਦੀ ਪਤਨੀ ਸਾਰਈ ਦੇ ਕੋਈ ਸੰਤਾਨ ਨਹੀਂ ਸੀ। ਉਹ ਦੇ ਕੋਲ ਇੱਕ ਮਿਸਰੀ ਦਾਸੀ ਸੀ, ਜਿਸ ਦਾ ਨਾਮ ਹਾਜ਼ਰਾ ਸੀ।
Now Sarai, Abram’s wife, bore him no children. She had a servant, an Egyptian, whose name was Hagar.
2 ੨ ਸਾਰਈ ਨੇ ਅਬਰਾਮ ਨੂੰ ਆਖਿਆ, ਵੇਖ, ਯਹੋਵਾਹ ਨੇ ਮੇਰੀ ਕੁੱਖ ਨੂੰ ਬੰਦ ਕਰ ਰੱਖਿਆ ਹੈ। ਕਿਰਪਾ ਕਰਕੇ ਮੇਰੀ ਦਾਸੀ ਕੋਲ ਜਾ, ਸ਼ਾਇਦ ਮੈਂ ਉਸ ਤੋਂ ਸੰਤਾਨ ਵਾਲੀ ਬਣ ਜਾਂਵਾਂ। ਅਬਰਾਮ ਨੇ ਸਾਰਈ ਦੀ ਗੱਲ ਮੰਨ ਲਈ।
Sarai said to Abram, “See now, the LORD has restrained me from bearing. Please go in to my servant. It may be that I will obtain children by her.” Abram listened to the voice of Sarai.
3 ੩ ਜਦੋਂ ਅਬਰਾਮ ਨੂੰ ਕਨਾਨ ਦੇਸ਼ ਵਿੱਚ ਵੱਸਦਿਆਂ ਦੱਸ ਸਾਲ ਹੋ ਗਏ, ਤਦ ਅਬਰਾਮ ਦੀ ਪਤਨੀ ਸਾਰਈ ਨੇ ਆਪਣੀ ਮਿਸਰੀ ਦਾਸੀ ਹਾਜ਼ਰਾ ਨੂੰ ਲੈ ਕੇ ਆਪਣੇ ਪਤੀ ਅਬਰਾਮ ਨੂੰ ਦਿੱਤਾ, ਕਿ ਉਹ ਉਸ ਦੀ ਪਤਨੀ ਹੋਵੇ।
Sarai, Abram’s wife, took Hagar the Egyptian, her servant, after Abram had lived ten years in the land of Canaan, and gave her to Abram her husband to be his wife.
4 ੪ ਉਹ ਹਾਜ਼ਰਾ ਕੋਲ ਗਿਆ ਅਤੇ ਉਹ ਗਰਭਵਤੀ ਹੋਈ। ਜਦ ਉਸ ਨੇ ਜਾਣਿਆ ਕਿ ਉਹ ਗਰਭਵਤੀ ਹੈ, ਤਦ ਉਹ ਦੀ ਮਾਲਕਣ ਉਹ ਦੀਆਂ ਅੱਖਾਂ ਵਿੱਚ ਤੁੱਛ ਹੋ ਗਈ।
He went in to Hagar, and she conceived. When she saw that she had conceived, her mistress was despised in her eyes.
5 ੫ ਸਾਰਈ ਨੇ ਅਬਰਾਮ ਨੂੰ ਆਖਿਆ, ਜੋ ਮੇਰੇ ਨਾਲ ਹੋਇਆ ਉਸਦਾ ਕਾਰਨ ਤੂੰ ਹੈ। ਮੈਂ ਆਪਣੀ ਦਾਸੀ ਨੂੰ ਤੇਰੀ ਪਤਨੀ ਹੋਣ ਲਈ ਆਪ ਦਿੱਤਾ ਅਤੇ ਜਦ ਉਸ ਨੇ ਜਾਣਿਆ ਕਿ ਉਹ ਗਰਭਵਤੀ ਹੈ ਤਾਂ ਮੇਰੀ ਕਦਰ ਉਹ ਦੀਆਂ ਅੱਖਾਂ ਵਿੱਚ ਘੱਟ ਗਈ। ਇਸ ਲਈ ਯਹੋਵਾਹ ਮੇਰਾ ਅਤੇ ਤੇਰਾ ਨਿਆਂ ਕਰੇ।
Sarai said to Abram, “This wrong is your fault. I gave my servant into your bosom, and when she saw that she had conceived, she despised me. May The LORD judge between me and you.”
6 ੬ ਅਬਰਾਮ ਨੇ ਸਾਰਈ ਨੂੰ ਆਖਿਆ, ਵੇਖ, ਤੇਰੀ ਦਾਸੀ ਤੇਰੇ ਵੱਸ ਵਿੱਚ ਹੈ, ਜੋ ਤੇਰੀ ਨਿਗਾਹ ਵਿੱਚ ਚੰਗਾ ਹੈ ਤੂੰ ਉਸ ਨਾਲ ਉਹੀ ਕਰ। ਉਪਰੰਤ ਸਾਰਈ ਨੇ ਉਸ ਨਾਲ ਸਖ਼ਤੀ ਕੀਤੀ ਅਤੇ ਉਹ ਉਸ ਦੇ ਕੋਲੋਂ ਭੱਜ ਗਈ।
But Abram said to Sarai, “Behold, your maid is in your hand. Do to her whatever is good in your eyes.” Sarai dealt harshly with her, and she fled from her face.
7 ੭ ਪਰ ਯਹੋਵਾਹ ਦੇ ਦੂਤ ਨੇ ਉਹ ਨੂੰ ਸ਼ੂਰ ਵਾਲੇ ਰਾਹ ਤੇ ਪਾਣੀ ਦੇ ਚਸ਼ਮੇ ਕੋਲ ਉਜਾੜ ਵਿੱਚ ਲੱਭਿਆ।
The LORD’s angel found her by a fountain of water in the wilderness, by the fountain on the way to Shur.
8 ੮ ਉਸ ਨੇ ਆਖਿਆ, ਹੇ ਹਾਜ਼ਰਾ ਸਾਰਈ ਦੀ ਦਾਸੀ, ਤੂੰ ਕਿੱਥੋਂ ਆਈ ਹੈਂ? ਅਤੇ ਕਿੱਧਰ ਜਾਣਾ ਹੈ? ਤਦ ਉਸ ਨੇ ਆਖਿਆ ਮੈਂ ਆਪਣੀ ਮਾਲਕਣ ਸਾਰਈ ਕੋਲੋਂ ਭੱਜ ਆਈ ਹਾਂ।
He said, “Hagar, Sarai’s servant, where did you come from? Where are you going?” She said, “I am fleeing from the face of my mistress Sarai.”
9 ੯ ਫੇਰ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਆਪਣੀ ਮਾਲਕਣ ਕੋਲ ਮੁੜ ਜਾ ਅਤੇ ਆਪਣੇ ਆਪ ਨੂੰ ਉਸ ਦੇ ਅਧੀਨ ਕਰ ਦੇ।
The LORD’s angel said to her, “Return to your mistress, and submit yourself under her hands.”
10 ੧੦ ਯਹੋਵਾਹ ਦੇ ਦੂਤ ਨੇ ਉਹ ਨੂੰ ਇਹ ਵੀ ਆਖਿਆ, ਮੈਂ ਤੇਰੀ ਅੰਸ ਨੂੰ ਐਨਾ ਵਧਾਵਾਂਗਾ ਕਿ ਉਹ ਵਾਧੇ ਦੇ ਕਾਰਨ ਗਿਣੀ ਨਾ ਜਾਵੇਗੀ।
The LORD’s angel said to her, “I will greatly multiply your offspring, that they will not be counted for multitude.”
11 ੧੧ ਅਤੇ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਵੇਖ, ਤੂੰ ਗਰਭਵਤੀ ਹੈਂ ਅਤੇ ਪੁੱਤਰ ਜਣੇਂਗੀ। ਤੂੰ ਉਸ ਦਾ ਨਾਮ ਇਸਮਾਏਲ ਰੱਖੀਂ ਕਿਉਂ ਜੋ ਯਹੋਵਾਹ ਨੇ ਤੇਰੇ ਦੁੱਖ ਨੂੰ ਸੁਣਿਆ ਹੈ।
The LORD’s angel said to her, “Behold, you are with child, and will bear a son. You shall call his name Ishmael, because the LORD has heard your affliction.
12 ੧੨ ਪਰ ਉਹ ਮਨੁੱਖਾਂ ਵਿੱਚ ਜੰਗਲੀ ਗਧੇ ਜਿਹਾ ਹੋਵੇਗਾ। ਉਹ ਦਾ ਹੱਥ ਹਰ ਇੱਕ ਦੇ ਵਿਰੁੱਧ ਅਤੇ ਹਰ ਇੱਕ ਦਾ ਹੱਥ ਉਸ ਦੇ ਵਿਰੁੱਧ ਹੋਵੇਗਾ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਾਹਮਣੇ ਵੱਸੇਗਾ।
He will be like a wild donkey amongst men. His hand will be against every man, and every man’s hand against him. He will live opposed to all of his brothers.”
13 ੧੩ ਤਦ ਉਸ ਨੇ ਯਹੋਵਾਹ ਦਾ ਨਾਮ ਜੋ ਉਹ ਦੇ ਨਾਲ ਗੱਲਾਂ ਕਰਦਾ ਸੀ, ਅਤਾਏਲਰੋਈ ਰੱਖਿਆ ਕਿ ਉਸ ਨੇ ਆਖਿਆ ਕੀ ਮੈਂ ਉਹ ਨੂੰ ਵੇਖਣ ਦੇ ਮਗਰੋਂ ਵੀ ਜਿਉਂਦੀ ਹਾਂ?
She called the name of the LORD who spoke to her, “You are a God who sees,” for she said, “Have I even stayed alive after seeing him?”
14 ੧੪ ਇਸ ਲਈ ਉਹ ਉਸ ਖੂਹ ਦਾ ਨਾਮ ਬਏਰ-ਲਹਈ-ਰੋਈ ਆਖਦੇ ਹਨ। ਵੇਖੋ ਓਹ ਕਾਦੇਸ਼ ਅਤੇ ਬਰਦ ਦੇ ਵਿਚਕਾਰ ਹੈ।
Therefore the well was called Beer Lahai Roi. Behold, it is between Kadesh and Bered.
15 ੧੫ ਹਾਜ਼ਰਾ ਨੇ ਅਬਰਾਮ ਲਈ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਅਬਰਾਮ ਨੇ ਆਪਣੇ ਪੁੱਤਰ ਦਾ ਨਾਮ ਜਿਸ ਨੂੰ ਹਾਜ਼ਰਾ ਨੇ ਜਨਮ ਦਿੱਤਾ, ਇਸਮਾਏਲ ਰੱਖਿਆ।
Hagar bore a son for Abram. Abram called the name of his son, whom Hagar bore, Ishmael.
16 ੧੬ ਜਦ ਹਾਜ਼ਰਾ ਨੇ ਇਸਮਾਏਲ ਨੂੰ ਜਨਮ ਦਿੱਤਾ ਉਸ ਵੇਲੇ ਅਬਰਾਮ ਦੀ ਉਮਰ ਛਿਆਸੀ ਸਾਲ ਸੀ।
Abram was eighty-six years old when Hagar bore Ishmael to Abram.