< ਉਤਪਤ 17 >
1 ੧ ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ।
When Abram was ninety-nine years old, Yahweh appeared to Abram and said to him, “I am God Almighty. Walk before me, and be blameless.
2 ੨ ਮੈਂ ਆਪਣਾ ਨੇਮ ਆਪਣੇ ਅਤੇ ਤੇਰੇ ਵਿੱਚ ਬੰਨ੍ਹਾਂਗਾ ਅਤੇ ਮੈਂ ਤੈਨੂੰ ਹੱਦੋਂ ਬਾਹਲਾ ਵਧਾਵਾਂਗਾ।
Then I will confirm my covenant between me and you, and will multiply you exceedingly.”
3 ੩ ਤਦ ਅਬਰਾਮ ਆਪਣੇ ਮੂੰਹ ਦੇ ਭਾਰ ਡਿੱਗਿਆ ਅਤੇ ਪਰਮੇਸ਼ੁਰ ਨੇ ਉਹ ਦੇ ਨਾਲ ਇਹ ਗੱਲ ਕੀਤੀ
Abram bowed low with his face to the ground and God talked with him, saying,
4 ੪ ਭਈ ਵੇਖ ਮੇਰਾ ਨੇਮ ਤੇਰੇ ਨਾਲ ਹੈ ਅਤੇ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ।
“As for me, behold, my covenant is with you. You will be the father of a multitude of nations.
5 ੫ ਤੇਰਾ ਨਾਮ ਫੇਰ ਅਬਰਾਮ ਨਹੀਂ ਸੱਦਿਆ ਜਾਵੇਗਾ, ਪਰ ਤੇਰਾ ਨਾਮ ਅਬਰਾਹਾਮ ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾ ਦਿੱਤਾ ਹੈ।
No longer will your name be Abram, but your name will be Abraham—for I appoint you to be the father of a multitude of nations.
6 ੬ ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ, ਮੈਂ ਤੈਥੋਂ ਕੌਮਾਂ ਬਣਾਵਾਂਗਾ ਅਤੇ ਤੇਰੀ ਪੀੜ੍ਹੀ ਤੋਂ ਰਾਜੇ ਨਿੱਕਲਣਗੇ।
I will make you exceedingly fruitful, and I will make nations of you, and kings will descend from you.
7 ੭ ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ।
I will establish my covenant between me and you and your descendants after you, throughout their generations for an everlasting covenant, to be God to you and to your descendants after you.
8 ੮ ਮੈਂ ਤੈਨੂੰ ਅਤੇ ਤੇਰੇ ਬਾਅਦ ਤੇਰੇ ਵੰਸ਼ ਨੂੰ ਵੀ ਇਹ ਸਾਰਾ ਕਨਾਨ ਦੇਸ਼ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈ, ਸਦਾ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।
I will give to you, and to your descendants after you, the land where you have been living, all the land of Canaan, for an everlasting possession, and I will be their God.”
9 ੯ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਤੂੰ ਮੇਰੇ ਨੇਮ ਦੀ ਪਾਲਣਾ ਕਰ, ਤੂੰ ਅਤੇ ਤੇਰੇ ਬਾਅਦ ਤੇਰੀ ਅੰਸ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇਸ ਨੇਮ ਦੀ ਪਾਲਣਾ ਕਰਨ।
Then God said to Abraham, “As for you, you must keep my covenant, you and your descendants after you throughout their generations.
10 ੧੦ ਮੇਰਾ ਇਹ ਨੇਮ, ਜਿਸ ਦੀ ਪਾਲਣਾ ਤੈਨੂੰ ਅਤੇ ਤੇਰੇ ਬਾਅਦ ਅੰਸ ਨੂੰ ਕਰਨੀ ਹੈ, ਉਹ ਇਹ ਹੈ: ਤੁਹਾਡੇ ਵਿੱਚੋਂ ਹਰ ਇੱਕ ਪੁਰਖ ਦੀ ਸੁੰਨਤ ਕੀਤੀ ਜਾਵੇ।
This is my covenant, which you must keep, between me and you and your descendants after you: Every male among you must be circumcised.
11 ੧੧ ਤੁਸੀਂ ਆਪਣੇ ਬਦਨ ਦੀ ਖੱਲੜੀ ਦੀ ਸੁੰਨਤ ਕਰਾਓ ਅਤੇ ਇਹ ਮੇਰੇ ਅਤੇ ਤੁਹਾਡੇ ਵਿੱਚ ਉਸ ਨੇਮ ਦਾ ਨਿਸ਼ਾਨ ਹੋਵੇਗਾ।
You must be circumcised in the flesh of your foreskin, and this will be the sign of the covenant between me and you.
12 ੧੨ ਤੁਹਾਡੇ ਵਿੱਚ ਹਰ ਇੱਕ ਅੱਠਾਂ ਦਿਨਾਂ ਦੇ ਨਰ ਦੀ ਸੁੰਨਤ ਪੀੜ੍ਹੀਓਂ ਪੀੜ੍ਹੀ ਕੀਤੀ ਜਾਵੇ, ਭਾਵੇਂ ਉਹ ਤੇਰੇ ਘਰਾਣੇ ਦਾ ਹੋਵੇ, ਭਾਵੇਂ ਉਹ ਕਿਸੇ ਪਰਦੇਸੀ ਤੋਂ ਜੋ ਤੇਰੀ ਅੰਸ ਦਾ ਨਹੀਂ ਹੈ ਚਾਂਦੀ ਨਾਲ ਮੁੱਲ ਲਿਆ ਹੋਵੇ।
Every male among you that is eight days old must be circumcised, throughout your people's generations. This includes him who is born into your household and him who is bought with money from any foreigner who is not one of your descendants.
13 ੧੩ ਜੋ ਤੇਰੇ ਘਰਾਣੇ ਵਿੱਚ ਪੈਦਾ ਹੋਵੇ ਅਤੇ ਚਾਂਦੀ ਨਾਲ ਮੁੱਲ ਲਏ ਹੋਣ, ਉਨ੍ਹਾਂ ਦੀ ਸੁੰਨਤ ਜ਼ਰੂਰ ਕੀਤੀ ਜਾਵੇ। ਇਸ ਤਰ੍ਹਾਂ ਮੇਰਾ ਨੇਮ ਜਿਸ ਦਾ ਨਿਸ਼ਾਨ ਤੁਹਾਡੇ ਸਰੀਰ ਵਿੱਚ ਹੋਵੇਗਾ ਉਹ ਇੱਕ ਅਨੰਤ ਨੇਮ ਹੋਵੇਗਾ।
He who is born into your household and he who is bought with your money must be circumcised. Thus my covenant will be in your flesh for an everlasting covenant.
14 ੧੪ ਪਰ ਜੋ ਪੁਰਖ ਬੇਸੁੰਨਤਾ ਰਹੇ ਅਤੇ ਜਿਸ ਦੀ ਖੱਲੜੀ ਦੀ ਸੁੰਨਤ ਨਾ ਕੀਤੀ ਗਈ ਹੋਵੇ, ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇਗਾ ਕਿਉਂ ਜੋ ਉਸ ਨੇ ਮੇਰੇ ਨੇਮ ਨੂੰ ਤੋੜਿਆ ਹੈ।
Any uncircumcised male who is not circumcised in the flesh of his foreskin will be cut off from his people. He has broken my covenant.”
15 ੧੫ ਫੇਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਸਾਰਈ ਜੋ ਤੇਰੀ ਪਤਨੀ ਹੈ, ਤੂੰ ਉਸ ਨੂੰ ਸਾਰਈ ਨਾ ਆਖੀਂ ਸਗੋਂ ਹੁਣ ਤੋਂ ਉਸ ਦਾ ਨਾਮ ਸਾਰਾਹ ਹੋਵੇਗਾ।
God said to Abraham, “As for Sarai your wife, do not call her Sarai any more. Instead, her name will be Sarah.
16 ੧੬ ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਉਸ ਤੋਂ ਮੈਂ ਤੈਨੂੰ ਇੱਕ ਪੁੱਤਰ ਵੀ ਦਿਆਂਗਾ। ਮੈਂ ਉਹ ਨੂੰ ਅਜਿਹੀ ਅਸੀਸ ਦਿਆਂਗਾ ਕਿ ਉਹ ਕੌਮਾਂ ਦੀ ਮਾਤਾ ਹੋਵੇਗੀ, ਕੌਮਾਂ ਦੇ ਰਾਜੇ ਉਸ ਤੋਂ ਪੈਦਾ ਹੋਣਗੇ।
I will bless her, and I will give you a son by her. I will bless her, and she will become the mother of nations. Kings of peoples will come from her.”
17 ੧੭ ਤਦ ਅਬਰਾਹਾਮ ਆਪਣੇ ਮੂੰਹ ਭਾਰ ਡਿੱਗ ਪਿਆ ਅਤੇ ਉਹ ਹੱਸਿਆ ਅਤੇ ਆਪਣੇ ਮਨ ਵਿੱਚ ਆਖਿਆ, ਭਲਾ, ਸੌ ਸਾਲ ਦੇ ਪੁਰਖ ਤੋਂ ਪੁੱਤਰ ਹੋਵੇਗਾ? ਅਤੇ ਕੀ ਸਾਰਾਹ ਜੋ ਨੱਬੇ ਸਾਲਾਂ ਦੀ ਹੈ, ਪੁੱਤਰ ਜਣੇਗੀ?
Then Abraham bowed low with his face to the ground, and laughed, and said in his heart, “Can a child be born to a man who is a hundred years old? How can Sarah, who is ninety years old, bear a son?”
18 ੧੮ ਅਬਰਾਹਾਮ ਨੇ ਪਰਮੇਸ਼ੁਰ ਨੂੰ ਆਖਿਆ, ਇਸਮਾਏਲ ਹੀ ਤੇਰੇ ਨਜ਼ਰ ਵਿੱਚ ਬਣਿਆ ਰਹੇ, ਇਹ ਹੀ ਬਹੁਤ ਹੈ।
Abraham said to God, “Oh that Ishmael might live before you!”
19 ੧੯ ਪਰ ਪਰਮੇਸ਼ੁਰ ਨੇ ਆਖਿਆ, ਤੇਰੀ ਪਤਨੀ ਸਾਰਾਹ ਜ਼ਰੂਰ ਤੇਰੇ ਲਈ ਇੱਕ ਪੁੱਤਰ ਜਣੇਗੀ, ਤੂੰ ਉਹ ਦਾ ਨਾਮ ਇਸਹਾਕ ਰੱਖੀਂ ਅਤੇ ਮੈਂ ਆਪਣਾ ਨੇਮ ਉਹ ਦੇ ਨਾਲ ਅਤੇ ਉਹ ਦੇ ਬਾਅਦ ਉਹ ਦੀ ਅੰਸ ਨਾਲ, ਇੱਕ ਅਨੰਤ ਨੇਮ ਕਰਕੇ ਕਾਇਮ ਕਰਾਂਗਾ।
God said, “No, but Sarah your wife will bear you a son, and you must name him Isaac. I will establish my covenant with him as an everlasting covenant with his descendants after him.
20 ੨੦ ਇਸਮਾਏਲ ਦੇ ਲਈ ਵੀ ਮੈਂ ਤੇਰੀ ਸੁਣੀ ਹੈ। ਵੇਖ, ਮੈਂ ਉਹ ਨੂੰ ਅਸੀਸ ਦਿੱਤੀ ਹੈ ਅਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਤੇ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਪ੍ਰਧਾਨ ਜੰਮਣਗੇ ਅਤੇ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ।
As for Ishmael, I have heard you. Behold, I hereby bless him, and will make him fruitful, and will multiply him abundantly. He will be the father of twelve leaders of tribes, and I will make him become a great nation.
21 ੨੧ ਪਰ ਮੈਂ ਆਪਣਾ ਨੇਮ ਇਸਹਾਕ ਨਾਲ ਹੀ ਕਾਇਮ ਕਰਾਂਗਾ, ਜਿਸ ਨੂੰ ਸਾਰਾਹ ਆਉਣ ਵਾਲੇ ਸਾਲ ਵਿੱਚ ਇਸੇ ਸਮੇਂ ਤੇਰੇ ਲਈ ਜਣੇਗੀ।
But my covenant I will establish with Isaac, whom Sarah will bear to you at this time in the next year.”
22 ੨੨ ਜਦ ਪਰਮੇਸ਼ੁਰ ਅਬਰਾਹਾਮ ਨਾਲ ਗੱਲਾਂ ਕਰ ਹਟਿਆ, ਤਦ ਪਰਮੇਸ਼ੁਰ ਅਬਰਾਹਾਮ ਕੋਲੋਂ ਉਤਾਹਾਂ ਚਲਾ ਗਿਆ।
When he had finished talking with him, God went up from Abraham.
23 ੨੩ ਤਦ ਅਬਰਾਹਾਮ ਨੇ ਆਪਣੇ ਪੁੱਤਰ ਇਸਮਾਏਲ, ਆਪਣੇ ਘਰਾਣੇ ਵਿੱਚ ਜੰਮਿਆ ਹੋਇਆਂ ਨੂੰ, ਜਿੰਨ੍ਹੇ ਉਸ ਨੇ ਆਪਣੀ ਚਾਂਦੀ ਨਾਲ ਮੁੱਲ ਲਏ ਸਨ ਅਰਥਾਤ ਉਸ ਦੇ ਘਰ ਵਿੱਚ ਜਿੰਨ੍ਹੇ ਪੁਰਖ ਸਨ ਉਨ੍ਹਾਂ ਸਾਰਿਆਂ ਨੂੰ ਲੈ ਕੇ ਉਸੇ ਦਿਨ ਉਨ੍ਹਾਂ ਦੀ ਖੱਲੜੀ ਦੀ ਸੁੰਨਤ ਕਰਾਈ, ਜਿਵੇਂ ਪਰਮੇਸ਼ੁਰ ਨੇ ਉਸ ਦੇ ਨਾਲ ਗੱਲ ਕੀਤੀ ਸੀ।
Then Abraham took Ishmael his son, and all those who were born into his household, and all those who were bought with his money, every male among the men of Abraham's household, and circumcised the flesh of their foreskin in that same day, as God had said to him.
24 ੨੪ ਜਦ ਅਬਰਾਹਾਮ ਦੀ ਖੱਲੜੀ ਦੀ ਸੁੰਨਤ ਕੀਤੀ ਗਈ ਤਦ ਅਬਰਾਹਾਮ ਨੜਿੰਨਵੇਂ ਸਾਲ ਦਾ ਸੀ,
Abraham was ninety-nine years old when he was circumcised in the flesh of his foreskin.
25 ੨੫ ਅਤੇ ਇਸਮਾਏਲ ਤੇਰ੍ਹਾਂ ਸਾਲਾਂ ਦਾ ਸੀ, ਜਦ ਉਸ ਦੀ ਖੱਲੜੀ ਦੀ ਸੁੰਨਤ ਕੀਤੀ ਗਈ।
Ishmael his son was thirteen years old when he was circumcised in the flesh of his foreskin.
26 ੨੬ ਅਬਰਾਹਾਮ ਤੇ ਉਹ ਦੇ ਪੁੱਤਰ ਇਸਮਾਏਲ ਦੀ ਸੁੰਨਤ ਇੱਕੋ ਦਿਨ ਹੋਈ।
On the very same day Abraham and Ishmael his son were both circumcised.
27 ੨੭ ਅਤੇ ਉਹ ਦੇ ਘਰ ਦੇ ਸਾਰੇ ਪੁਰਖਾਂ ਦੀ ਭਾਵੇਂ ਉਹ ਉਸ ਦੇ ਘਰਾਣੇ ਵਿੱਚ ਜੰਮੇ ਸਨ, ਭਾਵੇਂ ਪਰਦੇਸੀਆਂ ਤੋਂ ਚਾਂਦੀ ਦੇ ਕੇ ਮੁੱਲ ਲਏ ਹੋਏ ਸਨ, ਸਾਰਿਆਂ ਦੀ ਸੁੰਨਤ ਉਸ ਦੇ ਨਾਲ ਹੀ ਕੀਤੀ ਗਈ।
All the men of his household were circumcised with him, including those born into the household and those bought with money from a foreigner.