< ਉਤਪਤ 17 >

1 ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ।
Abram dii mfe aduɔkron akron no, Awurade yii ne ho adi kyerɛɛ no kae se, “Mene Otumfo Nyankopɔn, nantew mʼanim na yɛ pɛ.
2 ਮੈਂ ਆਪਣਾ ਨੇਮ ਆਪਣੇ ਅਤੇ ਤੇਰੇ ਵਿੱਚ ਬੰਨ੍ਹਾਂਗਾ ਅਤੇ ਮੈਂ ਤੈਨੂੰ ਹੱਦੋਂ ਬਾਹਲਾ ਵਧਾਵਾਂਗਾ।
Mesi apam a ɛda me ne wo ntam no so dua, na mama wʼasefo adɔɔso.”
3 ਤਦ ਅਬਰਾਮ ਆਪਣੇ ਮੂੰਹ ਦੇ ਭਾਰ ਡਿੱਗਿਆ ਅਤੇ ਪਰਮੇਸ਼ੁਰ ਨੇ ਉਹ ਦੇ ਨਾਲ ਇਹ ਗੱਲ ਕੀਤੀ
Abram de nʼanim butuu fam, na Onyankopɔn ka kyerɛɛ no se,
4 ਭਈ ਵੇਖ ਮੇਰਾ ਨੇਮ ਤੇਰੇ ਨਾਲ ਹੈ ਅਤੇ ਤੂੰ ਬਹੁਤੀਆਂ ਕੌਮਾਂ ਦਾ ਪਿਤਾ ਹੋਵੇਂਗਾ।
“Me fa mu de, saa apam yi na ɛda me ne wo ntam: wobɛyɛ aman bebree agya.
5 ਤੇਰਾ ਨਾਮ ਫੇਰ ਅਬਰਾਮ ਨਹੀਂ ਸੱਦਿਆ ਜਾਵੇਗਾ, ਪਰ ਤੇਰਾ ਨਾਮ ਅਬਰਾਹਾਮ ਹੋਵੇਗਾ ਕਿਉਂਕਿ ਮੈਂ ਤੈਨੂੰ ਬਹੁਤੀਆਂ ਕੌਮਾਂ ਦਾ ਪਿਤਾ ਠਹਿਰਾ ਦਿੱਤਾ ਹੈ।
Wɔremfrɛ wo Abram bio. Wɔbɛfrɛ wo Abraham, efisɛ mayɛ wo aman bebree agya.
6 ਮੈਂ ਤੈਨੂੰ ਹੱਦੋਂ ਬਾਹਲਾ ਫਲਵੰਤ ਬਣਾਵਾਂਗਾ, ਮੈਂ ਤੈਥੋਂ ਕੌਮਾਂ ਬਣਾਵਾਂਗਾ ਅਤੇ ਤੇਰੀ ਪੀੜ੍ਹੀ ਤੋਂ ਰਾਜੇ ਨਿੱਕਲਣਗੇ।
Mɛma wʼasefo adɔɔso. Wɔbɛyɛ amanaman bebree na ahemfo nso afi wɔn mu.
7 ਮੈਂ ਆਪਣਾ ਨੇਮ ਆਪਣੇ ਅਤੇ ਤੇਰੀ ਅੰਸ ਦੇ ਵਿੱਚ ਜੋ ਤੇਰੇ ਬਾਅਦ ਹੋਵੇਗੀ ਸਗੋਂ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇੱਕ ਅਨੰਤ ਨੇਮ ਕਰਕੇ ਬੰਨ੍ਹਾਂਗਾ, ਮੈਂ ਤੇਰਾ ਅਤੇ ਤੇਰੇ ਬਾਅਦ ਤੇਰੀ ਅੰਸ ਦਾ ਪਰਮੇਸ਼ੁਰ ਹੋਵਾਂਗਾ।
Mɛma mʼapam no ayɛ daapem apam a ɛbɛda me ne wo ne wʼasefo ne awo ntoatoaso a ɛbɛba no ntam. Na mɛyɛ wo ne wʼasefo Nyankopɔn.
8 ਮੈਂ ਤੈਨੂੰ ਅਤੇ ਤੇਰੇ ਬਾਅਦ ਤੇਰੇ ਵੰਸ਼ ਨੂੰ ਵੀ ਇਹ ਸਾਰਾ ਕਨਾਨ ਦੇਸ਼ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈ, ਸਦਾ ਦੀ ਵਿਰਾਸਤ ਹੋਣ ਲਈ ਦੇ ਦਿਆਂਗਾ ਅਤੇ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ।
Mede Kanaan asase a nnɛ wote so sɛ ɔhɔho no nyinaa bɛma wo ne wʼasefo a wɔbɛba akyiri no nyinaa. Ɛbɛyɛ wʼagyapade a wo ne obi mmɔ mu hye afebɔɔ. Na mɛyɛ wɔn Nyankopɔn.”
9 ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਤੂੰ ਮੇਰੇ ਨੇਮ ਦੀ ਪਾਲਣਾ ਕਰ, ਤੂੰ ਅਤੇ ਤੇਰੇ ਬਾਅਦ ਤੇਰੀ ਅੰਸ ਉਨ੍ਹਾਂ ਦੀਆਂ ਪੀੜ੍ਹੀਆਂ ਤੱਕ ਇਸ ਨੇਮ ਦੀ ਪਾਲਣਾ ਕਰਨ।
Afei, Onyankopɔn ka kyerɛɛ Abraham se, “Wo de, ɛsɛ sɛ wo ne wʼasefo ne wʼasefo a wɔbɛba akyiri no di mʼapam no so.
10 ੧੦ ਮੇਰਾ ਇਹ ਨੇਮ, ਜਿਸ ਦੀ ਪਾਲਣਾ ਤੈਨੂੰ ਅਤੇ ਤੇਰੇ ਬਾਅਦ ਅੰਸ ਨੂੰ ਕਰਨੀ ਹੈ, ਉਹ ਇਹ ਹੈ: ਤੁਹਾਡੇ ਵਿੱਚੋਂ ਹਰ ਇੱਕ ਪੁਰਖ ਦੀ ਸੁੰਨਤ ਕੀਤੀ ਜਾਵੇ।
Eyi ne mʼapam a ɛda me ne wo ntam a ɛsɛ sɛ wo ne wʼasefo ne wʼasefo a wɔbɛba akyiri no di so. Ɛsɛ sɛ wotwa ɔbarima biara twetia.
11 ੧੧ ਤੁਸੀਂ ਆਪਣੇ ਬਦਨ ਦੀ ਖੱਲੜੀ ਦੀ ਸੁੰਨਤ ਕਰਾਓ ਅਤੇ ਇਹ ਮੇਰੇ ਅਤੇ ਤੁਹਾਡੇ ਵਿੱਚ ਉਸ ਨੇਮ ਦਾ ਨਿਸ਼ਾਨ ਹੋਵੇਗਾ।
Ɛsɛ sɛ mutwa twetia. Ɛno na ɛbɛyɛ apam a ɛda me ne mo ntam no ho nsɛnkyerɛnne.
12 ੧੨ ਤੁਹਾਡੇ ਵਿੱਚ ਹਰ ਇੱਕ ਅੱਠਾਂ ਦਿਨਾਂ ਦੇ ਨਰ ਦੀ ਸੁੰਨਤ ਪੀੜ੍ਹੀਓਂ ਪੀੜ੍ਹੀ ਕੀਤੀ ਜਾਵੇ, ਭਾਵੇਂ ਉਹ ਤੇਰੇ ਘਰਾਣੇ ਦਾ ਹੋਵੇ, ਭਾਵੇਂ ਉਹ ਕਿਸੇ ਪਰਦੇਸੀ ਤੋਂ ਜੋ ਤੇਰੀ ਅੰਸ ਦਾ ਨਹੀਂ ਹੈ ਚਾਂਦੀ ਨਾਲ ਮੁੱਲ ਲਿਆ ਹੋਵੇ।
Ɔbarima biara a ɔyɛ wʼaseni a wɔbɛwo no no, odi nnaawɔtwe pɛ a, ɛsɛ sɛ wotwa no twetia. Nkoa a wɔwoo wɔn wɔ wo fi ne ɔnanani biara a wuyii sika tɔɔ no fii ɔmamfrani nkyɛn a ɔnyɛ wʼaseni no nso, ɛsɛ sɛ wotwa no twetia saa ara.
13 ੧੩ ਜੋ ਤੇਰੇ ਘਰਾਣੇ ਵਿੱਚ ਪੈਦਾ ਹੋਵੇ ਅਤੇ ਚਾਂਦੀ ਨਾਲ ਮੁੱਲ ਲਏ ਹੋਣ, ਉਨ੍ਹਾਂ ਦੀ ਸੁੰਨਤ ਜ਼ਰੂਰ ਕੀਤੀ ਜਾਵੇ। ਇਸ ਤਰ੍ਹਾਂ ਮੇਰਾ ਨੇਮ ਜਿਸ ਦਾ ਨਿਸ਼ਾਨ ਤੁਹਾਡੇ ਸਰੀਰ ਵਿੱਚ ਹੋਵੇਗਾ ਉਹ ਇੱਕ ਅਨੰਤ ਨੇਮ ਹੋਵੇਗਾ।
Sɛ wɔwoo no wo fi oo, sɛ nso wɔkarii sika kɔtɔɔ no oo, ɛsɛ sɛ wotwa no twetia. Saa honam mu apam yi bɛyɛ daapem apam.
14 ੧੪ ਪਰ ਜੋ ਪੁਰਖ ਬੇਸੁੰਨਤਾ ਰਹੇ ਅਤੇ ਜਿਸ ਦੀ ਖੱਲੜੀ ਦੀ ਸੁੰਨਤ ਨਾ ਕੀਤੀ ਗਈ ਹੋਵੇ, ਉਹ ਪ੍ਰਾਣੀ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇਗਾ ਕਿਉਂ ਜੋ ਉਸ ਨੇ ਮੇਰੇ ਨੇਮ ਨੂੰ ਤੋੜਿਆ ਹੈ।
Wɔbɛpam ɔbarima biara a wontwaa no twetia no afi ne nkurɔfo mu, efisɛ saa onipa no anni mʼapam no so.”
15 ੧੫ ਫੇਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਸਾਰਈ ਜੋ ਤੇਰੀ ਪਤਨੀ ਹੈ, ਤੂੰ ਉਸ ਨੂੰ ਸਾਰਈ ਨਾ ਆਖੀਂ ਸਗੋਂ ਹੁਣ ਤੋਂ ਉਸ ਦਾ ਨਾਮ ਸਾਰਾਹ ਹੋਵੇਗਾ।
Onyankopɔn san ka kyerɛɛ Abraham se, “Ɛfa wo yere Sarai ho nso, efi nnɛ rekɔ, woremfrɛ no Sarai bio. Wobɛfrɛ no Sara.
16 ੧੬ ਮੈਂ ਉਹ ਨੂੰ ਅਸੀਸ ਦਿਆਂਗਾ ਅਤੇ ਉਸ ਤੋਂ ਮੈਂ ਤੈਨੂੰ ਇੱਕ ਪੁੱਤਰ ਵੀ ਦਿਆਂਗਾ। ਮੈਂ ਉਹ ਨੂੰ ਅਜਿਹੀ ਅਸੀਸ ਦਿਆਂਗਾ ਕਿ ਉਹ ਕੌਮਾਂ ਦੀ ਮਾਤਾ ਹੋਵੇਗੀ, ਕੌਮਾਂ ਦੇ ਰਾਜੇ ਉਸ ਤੋਂ ਪੈਦਾ ਹੋਣਗੇ।
Mehyira no, na mɛma no awo ɔbabarima ama wo. Mehyira no ama wabɛyɛ aman nyinaa na. Nʼasefo mu na amanaman mu ahemfo befi.”
17 ੧੭ ਤਦ ਅਬਰਾਹਾਮ ਆਪਣੇ ਮੂੰਹ ਭਾਰ ਡਿੱਗ ਪਿਆ ਅਤੇ ਉਹ ਹੱਸਿਆ ਅਤੇ ਆਪਣੇ ਮਨ ਵਿੱਚ ਆਖਿਆ, ਭਲਾ, ਸੌ ਸਾਲ ਦੇ ਪੁਰਖ ਤੋਂ ਪੁੱਤਰ ਹੋਵੇਗਾ? ਅਤੇ ਕੀ ਸਾਰਾਹ ਜੋ ਨੱਬੇ ਸਾਲਾਂ ਦੀ ਹੈ, ਪੁੱਤਰ ਜਣੇਗੀ?
Abraham de nʼanim butuw fam bio. Ɔserew bisaa ne ho se, “Ebetumi aba sɛ ɔbarima a wadi mfe ɔha bɛwo ɔba ana? Sara nso a wadi mfe aduɔkron no nso, obetumi awo ɔba ana?”
18 ੧੮ ਅਬਰਾਹਾਮ ਨੇ ਪਰਮੇਸ਼ੁਰ ਨੂੰ ਆਖਿਆ, ਇਸਮਾਏਲ ਹੀ ਤੇਰੇ ਨਜ਼ਰ ਵਿੱਚ ਬਣਿਆ ਰਹੇ, ਇਹ ਹੀ ਬਹੁਤ ਹੈ।
Na Abraham ka kyerɛɛ Onyankopɔn se, “Onyankopɔn ɛno de, hyira Ismael!”
19 ੧੯ ਪਰ ਪਰਮੇਸ਼ੁਰ ਨੇ ਆਖਿਆ, ਤੇਰੀ ਪਤਨੀ ਸਾਰਾਹ ਜ਼ਰੂਰ ਤੇਰੇ ਲਈ ਇੱਕ ਪੁੱਤਰ ਜਣੇਗੀ, ਤੂੰ ਉਹ ਦਾ ਨਾਮ ਇਸਹਾਕ ਰੱਖੀਂ ਅਤੇ ਮੈਂ ਆਪਣਾ ਨੇਮ ਉਹ ਦੇ ਨਾਲ ਅਤੇ ਉਹ ਦੇ ਬਾਅਦ ਉਹ ਦੀ ਅੰਸ ਨਾਲ, ਇੱਕ ਅਨੰਤ ਨੇਮ ਕਰਕੇ ਕਾਇਮ ਕਰਾਂਗਾ।
Na Onyankopɔn kae se, “Mmom, wo yere Sara bɛwo ɔbabarima ama wo, na wobɛto no din Isak, a ase ne Serew. Me ne no bɛyɛ daapem apam a ɛbɛtena hɔ ama nʼasefo a wɔbɛba akyiri no nyinaa.
20 ੨੦ ਇਸਮਾਏਲ ਦੇ ਲਈ ਵੀ ਮੈਂ ਤੇਰੀ ਸੁਣੀ ਹੈ। ਵੇਖ, ਮੈਂ ਉਹ ਨੂੰ ਅਸੀਸ ਦਿੱਤੀ ਹੈ ਅਤੇ ਮੈਂ ਉਹ ਨੂੰ ਫਲਵੰਤ ਬਣਾਵਾਂਗਾ ਅਤੇ ਹੱਦੋਂ ਬਾਹਲਾ ਵਧਾਵਾਂਗਾ। ਉਸ ਤੋਂ ਬਾਰਾਂ ਪ੍ਰਧਾਨ ਜੰਮਣਗੇ ਅਤੇ ਮੈਂ ਉਹ ਨੂੰ ਇੱਕ ਵੱਡੀ ਕੌਮ ਬਣਾਵਾਂਗਾ।
Na Ismael ho asɛm a wokae no nso, mate. Mehyira no ama nʼase adɔ bebree. Ɔbɛyɛ abirɛmpɔn dumien agya. Na mɛma no ayɛ ɔman kɛse.
21 ੨੧ ਪਰ ਮੈਂ ਆਪਣਾ ਨੇਮ ਇਸਹਾਕ ਨਾਲ ਹੀ ਕਾਇਮ ਕਰਾਂਗਾ, ਜਿਸ ਨੂੰ ਸਾਰਾਹ ਆਉਣ ਵਾਲੇ ਸਾਲ ਵਿੱਚ ਇਸੇ ਸਮੇਂ ਤੇਰੇ ਲਈ ਜਣੇਗੀ।
Nanso me ne Isak a Sara bɛwo no afe sesɛɛ no na ɛbɛyɛ mʼapam no.”
22 ੨੨ ਜਦ ਪਰਮੇਸ਼ੁਰ ਅਬਰਾਹਾਮ ਨਾਲ ਗੱਲਾਂ ਕਰ ਹਟਿਆ, ਤਦ ਪਰਮੇਸ਼ੁਰ ਅਬਰਾਹਾਮ ਕੋਲੋਂ ਉਤਾਹਾਂ ਚਲਾ ਗਿਆ।
Onyankopɔn kasa kyerɛɛ Abraham wiee no, ogyaw no hɔ kɔe.
23 ੨੩ ਤਦ ਅਬਰਾਹਾਮ ਨੇ ਆਪਣੇ ਪੁੱਤਰ ਇਸਮਾਏਲ, ਆਪਣੇ ਘਰਾਣੇ ਵਿੱਚ ਜੰਮਿਆ ਹੋਇਆਂ ਨੂੰ, ਜਿੰਨ੍ਹੇ ਉਸ ਨੇ ਆਪਣੀ ਚਾਂਦੀ ਨਾਲ ਮੁੱਲ ਲਏ ਸਨ ਅਰਥਾਤ ਉਸ ਦੇ ਘਰ ਵਿੱਚ ਜਿੰਨ੍ਹੇ ਪੁਰਖ ਸਨ ਉਨ੍ਹਾਂ ਸਾਰਿਆਂ ਨੂੰ ਲੈ ਕੇ ਉਸੇ ਦਿਨ ਉਨ੍ਹਾਂ ਦੀ ਖੱਲੜੀ ਦੀ ਸੁੰਨਤ ਕਰਾਈ, ਜਿਵੇਂ ਪਰਮੇਸ਼ੁਰ ਨੇ ਉਸ ਦੇ ਨਾਲ ਗੱਲ ਕੀਤੀ ਸੀ।
Saa da no ara, Abraham faa ne babarima Ismael ne mmarima a wɔwoo wɔn wɔ ne fi ne mmarima a wɔtɔɔ wɔn fii ananafo nkyɛn, twitwaa wɔn nyinaa twetia, sɛnea Onyankopɔn ka kyerɛɛ no no.
24 ੨੪ ਜਦ ਅਬਰਾਹਾਮ ਦੀ ਖੱਲੜੀ ਦੀ ਸੁੰਨਤ ਕੀਤੀ ਗਈ ਤਦ ਅਬਰਾਹਾਮ ਨੜਿੰਨਵੇਂ ਸਾਲ ਦਾ ਸੀ,
Wotwaa Abraham twetia no, na wadi mfe aduɔkron akron.
25 ੨੫ ਅਤੇ ਇਸਮਾਏਲ ਤੇਰ੍ਹਾਂ ਸਾਲਾਂ ਦਾ ਸੀ, ਜਦ ਉਸ ਦੀ ਖੱਲੜੀ ਦੀ ਸੁੰਨਤ ਕੀਤੀ ਗਈ।
Ne babarima Ismael nso, wotwaa no twetia no, na wadi mfe dumiɛnsa.
26 ੨੬ ਅਬਰਾਹਾਮ ਤੇ ਉਹ ਦੇ ਪੁੱਤਰ ਇਸਮਾਏਲ ਦੀ ਸੁੰਨਤ ਇੱਕੋ ਦਿਨ ਹੋਈ।
Saa da no ara, na wotwaa Abraham ne ne ba Ismael nyinaa twetia.
27 ੨੭ ਅਤੇ ਉਹ ਦੇ ਘਰ ਦੇ ਸਾਰੇ ਪੁਰਖਾਂ ਦੀ ਭਾਵੇਂ ਉਹ ਉਸ ਦੇ ਘਰਾਣੇ ਵਿੱਚ ਜੰਮੇ ਸਨ, ਭਾਵੇਂ ਪਰਦੇਸੀਆਂ ਤੋਂ ਚਾਂਦੀ ਦੇ ਕੇ ਮੁੱਲ ਲਏ ਹੋਏ ਸਨ, ਸਾਰਿਆਂ ਦੀ ਸੁੰਨਤ ਉਸ ਦੇ ਨਾਲ ਹੀ ਕੀਤੀ ਗਈ।
Ɔbarima biara a ɔwɔ Abraham fi, wɔn a wɔwoo wɔn wɔ Abraham fi ne ɔbarima biara a wɔtɔɔ no fii ɔnanani bi nkyɛn no, wotwitwaa wɔn nyinaa twetia, kaa Abraham ho.

< ਉਤਪਤ 17 >