< ਉਤਪਤ 18 >

1 ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਣ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ।
וַיֵּרָא אֵלָיו יְהֹוָה בְּאֵלֹנֵי מַמְרֵא וְהוּא יֹשֵׁב פֶּֽתַח־הָאֹהֶל כְּחֹם הַיּֽוֹם׃
2 ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ, ਤਾਂ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖੜ੍ਹੇ ਸਨ। ਉਨ੍ਹਾਂ ਨੂੰ ਵੇਖਦਿਆਂ ਹੀ, ਉਹ ਉਨ੍ਹਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਦਰਵਾਜ਼ੇ ਤੋਂ ਭੱਜਿਆ ਅਤੇ ਧਰਤੀ ਤੱਕ ਝੁੱਕ ਕੇ ਮੱਥਾ ਟੇਕਿਆ।
וַיִּשָּׂא עֵינָיו וַיַּרְא וְהִנֵּה שְׁלֹשָׁה אֲנָשִׁים נִצָּבִים עָלָיו וַיַּרְא וַיָּרׇץ לִקְרָאתָם מִפֶּתַח הָאֹהֶל וַיִּשְׁתַּחוּ אָֽרְצָה׃
3 ਉਸ ਨੇ ਆਖਿਆ, ਹੇ ਪ੍ਰਭੂ! ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ ਤਾਂ ਆਪਣੇ ਦਾਸ ਦੇ ਕੋਲੋਂ ਚਲੇ ਨਾ ਜਾਣਾ।
וַיֹּאמַר אֲדֹנָי אִם־נָא מָצָאתִי חֵן בְּעֵינֶיךָ אַל־נָא תַעֲבֹר מֵעַל עַבְדֶּֽךָ׃
4 ਮੈਂ ਥੋੜ੍ਹਾ ਜਿਹਾ ਪਾਣੀ ਲਿਆਉਂਦਾ ਹਾਂ, ਤਾਂ ਜੋ ਤੁਸੀਂ ਆਪਣੇ ਪੈਰ ਧੋ ਕੇ ਰੁੱਖ ਹੇਠ ਆਰਾਮ ਕਰੋ।
יֻקַּֽח־נָא מְעַט־מַיִם וְרַחֲצוּ רַגְלֵיכֶם וְהִֽשָּׁעֲנוּ תַּחַת הָעֵֽץ׃
5 ਮੈਂ ਥੋੜ੍ਹੀ ਜਿਹੀ ਰੋਟੀ ਵੀ ਲਿਆਉਂਦਾ ਹਾਂ, ਜੋ ਤੁਸੀਂ ਆਪਣੇ ਮਨਾਂ ਨੂੰ ਤ੍ਰਿਪਤ ਕਰੋ। ਫੇਰ ਤੁਸੀਂ ਅੱਗੇ ਲੰਘ ਜਾਇਓ, ਕਿਉਂਕਿ ਤੁਸੀਂ ਇਸੇ ਲਈ ਆਪਣੇ ਦਾਸ ਕੋਲ ਆਏ ਹੋ। ਤਦ ਉਨ੍ਹਾਂ ਨੇ ਆਖਿਆ, ਜਿਵੇਂ ਤੂੰ ਕਿਹਾ ਹੈ ਉਸੇ ਤਰ੍ਹਾਂ ਹੀ ਕਰ।
וְאֶקְחָה פַת־לֶחֶם וְסַעֲדוּ לִבְּכֶם אַחַר תַּעֲבֹרוּ כִּֽי־עַל־כֵּן עֲבַרְתֶּם עַֽל־עַבְדְּכֶם וַיֹּאמְרוּ כֵּן תַּעֲשֶׂה כַּאֲשֶׁר דִּבַּֽרְתָּ׃
6 ਤਦ ਅਬਰਾਹਾਮ ਝੱਟ ਸਾਰਾਹ ਕੋਲ ਤੰਬੂ ਵਿੱਚ ਗਿਆ ਅਤੇ ਆਖਿਆ, ਜਲਦੀ ਕਰ ਅਤੇ ਤਿੰਨ ਮਾਪ ਮੈਦਾ ਗੁੰਨ੍ਹ ਕੇ ਰੋਟੀਆਂ ਪਕਾ
וַיְמַהֵר אַבְרָהָם הָאֹהֱלָה אֶל־שָׂרָה וַיֹּאמֶר מַהֲרִי שְׁלֹשׁ סְאִים קֶמַח סֹלֶת לוּשִׁי וַעֲשִׂי עֻגֽוֹת׃
7 ਅਤੇ ਅਬਰਾਹਾਮ ਨੱਸ ਕੇ ਚੌਣੇ ਵਿੱਚ ਗਿਆ ਅਤੇ ਇੱਕ ਚੰਗਾ ਅਤੇ ਨਰਮ ਵੱਛਾ ਲੈ ਕੇ ਇੱਕ ਸੇਵਕ ਨੂੰ ਦਿੱਤਾ ਅਤੇ ਉਸ ਨੇ ਛੇਤੀ ਨਾਲ ਉਹ ਨੂੰ ਤਿਆਰ ਕੀਤਾ।
וְאֶל־הַבָּקָר רָץ אַבְרָהָם וַיִּקַּח בֶּן־בָּקָר רַךְ וָטוֹב וַיִּתֵּן אֶל־הַנַּעַר וַיְמַהֵר לַעֲשׂוֹת אֹתֽוֹ׃
8 ਫੇਰ ਉਸ ਨੇ ਦਹੀਂ, ਦੁੱਧ ਅਤੇ ਉਹ ਵੱਛਾ ਜਿਸ ਨੂੰ ਉਸ ਨੇ ਤਿਆਰ ਕਰਵਾਇਆ ਸੀ, ਲੈ ਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜ੍ਹਾ ਰਿਹਾ ਅਤੇ ਉਨ੍ਹਾਂ ਨੇ ਖਾਧਾ।
וַיִּקַּח חֶמְאָה וְחָלָב וּבֶן־הַבָּקָר אֲשֶׁר עָשָׂה וַיִּתֵּן לִפְנֵיהֶם וְהֽוּא־עֹמֵד עֲלֵיהֶם תַּחַת הָעֵץ וַיֹּאכֵֽלוּ׃
9 ਫੇਰ ਉਨ੍ਹਾਂ ਨੇ ਉਹ ਨੂੰ ਪੁੱਛਿਆ, ਤੇਰੀ ਪਤਨੀ ਸਾਰਾਹ ਕਿੱਥੇ ਹੈ? ਉਸ ਨੇ ਆਖਿਆ, ਉਹ ਤੰਬੂ ਵਿੱਚ ਹੈ।
וַיֹּאמְרוּ אֵלָיו אַיֵּה שָׂרָה אִשְׁתֶּךָ וַיֹּאמֶר הִנֵּה בָאֹֽהֶל׃
10 ੧੦ ਉਹਨਾਂ ਵਿੱਚੋਂ ਇੱਕ ਨੇ ਆਖਿਆ, ਮੈਂ ਜ਼ਰੂਰ ਬਸੰਤ ਦੀ ਰੁੱਤੇ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਵੇਖ ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ, ਸੁਣ ਰਹੀ ਸੀ।
וַיֹּאמֶר שׁוֹב אָשׁוּב אֵלֶיךָ כָּעֵת חַיָּה וְהִנֵּה־בֵן לְשָׂרָה אִשְׁתֶּךָ וְשָׂרָה שֹׁמַעַת פֶּתַח הָאֹהֶל וְהוּא אַחֲרָֽיו׃
11 ੧੧ ਅਬਰਾਹਾਮ ਅਤੇ ਸਾਰਾਹ ਬੁੱਢੇ ਅਤੇ ਵੱਡੀ ਉਮਰ ਦੇ ਸਨ ਅਤੇ ਸਾਰਾਹ ਦੀ ਮਾਹਵਾਰੀ ਵੀ ਬੰਦ ਹੋ ਗਈ ਸੀ।
וְאַבְרָהָם וְשָׂרָה זְקֵנִים בָּאִים בַּיָּמִים חָדַל לִהְיוֹת לְשָׂרָה אֹרַח כַּנָּשִֽׁים׃
12 ੧੨ ਤਦ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਸੁਆਮੀ ਵੀ ਬੁੱਢਾ ਹੈ, ਕੀ ਮੈਨੂੰ ਇਹ ਸੁੱਖ ਮਿਲੇਗਾ?
וַתִּצְחַק שָׂרָה בְּקִרְבָּהּ לֵאמֹר אַחֲרֵי בְלֹתִי הָֽיְתָה־לִּי עֶדְנָה וַֽאדֹנִי זָקֵֽן׃
13 ੧੩ ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ?
וַיֹּאמֶר יְהֹוָה אֶל־אַבְרָהָם לָמָּה זֶּה צָחֲקָה שָׂרָה לֵאמֹר הַאַף אֻמְנָם אֵלֵד וַאֲנִי זָקַֽנְתִּי׃
14 ੧੪ ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ।
הֲיִפָּלֵא מֵיְהֹוָה דָּבָר לַמּוֹעֵד אָשׁוּב אֵלֶיךָ כָּעֵת חַיָּה וּלְשָׂרָה בֵֽן׃
15 ੧੫ ਪਰ ਸਾਰਾਹ ਇਹ ਆਖ ਕੇ ਮੁੱਕਰ ਗਈ, ਕਿ ਮੈਂ ਨਹੀਂ ਹੱਸੀ ਕਿਉਂ ਜੋ ਉਹ ਡਰ ਗਈ ਪਰੰਤੂ ਉਸ ਨੇ ਆਖਿਆ, ਨਹੀਂ ਤੂੰ ਜ਼ਰੂਰ ਹੱਸੀ ਹੈਂ।
וַתְּכַחֵשׁ שָׂרָה ׀ לֵאמֹר לֹא צָחַקְתִּי כִּי ׀ יָרֵאָה וַיֹּאמֶר ׀ לֹא כִּי צָחָֽקְתְּ׃
16 ੧੬ ਤਦ ਉਨ੍ਹਾਂ ਮਨੁੱਖਾਂ ਨੇ ਉੱਥੋਂ ਉੱਠ ਕੇ ਸਦੂਮ ਵੱਲ ਵੇਖਿਆ ਅਤੇ ਅਬਰਾਹਾਮ ਉਨ੍ਹਾਂ ਨੂੰ ਰਾਹੇ ਪਾਉਣ ਲਈ ਨਾਲ ਤੁਰ ਪਿਆ।
וַיָּקֻמוּ מִשָּׁם הָֽאֲנָשִׁים וַיַּשְׁקִפוּ עַל־פְּנֵי סְדֹם וְאַבְרָהָם הֹלֵךְ עִמָּם לְשַׁלְּחָֽם׃
17 ੧੭ ਤਦ ਯਹੋਵਾਹ ਨੇ ਆਖਿਆ, ਮੈਂ ਅਬਰਾਹਾਮ ਤੋਂ ਉਹ ਜੋ ਮੈਂ ਕਰਨ ਵਾਲਾ ਹਾਂ ਕਿਉਂ ਲੁਕਾਵਾਂ?
וַֽיהֹוָה אָמָר הַֽמְכַסֶּה אֲנִי מֵֽאַבְרָהָם אֲשֶׁר אֲנִי עֹשֶֽׂה׃
18 ੧੮ ਅਬਰਾਹਾਮ ਇੱਕ ਵੱਡੀ ਅਤੇ ਬਲਵੰਤ ਕੌਮ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਤੋਂ ਬਰਕਤ ਪਾਉਣਗੀਆਂ।
וְאַבְרָהָם הָיוֹ יִֽהְיֶה לְגוֹי גָּדוֹל וְעָצוּם וְנִבְרְכוּ־בוֹ כֹּל גּוֹיֵי הָאָֽרֶץ׃
19 ੧੯ ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ।
כִּי יְדַעְתִּיו לְמַעַן אֲשֶׁר יְצַוֶּה אֶת־בָּנָיו וְאֶת־בֵּיתוֹ אַחֲרָיו וְשָֽׁמְרוּ דֶּרֶךְ יְהֹוָה לַעֲשׂוֹת צְדָקָה וּמִשְׁפָּט לְמַעַן הָבִיא יְהֹוָה עַל־אַבְרָהָם אֵת אֲשֶׁר־דִּבֶּר עָלָֽיו׃
20 ੨੦ ਫਿਰ ਯਹੋਵਾਹ ਨੇ ਆਖਿਆ, ਸਦੂਮ ਅਤੇ ਅਮੂਰਾਹ ਸ਼ਹਿਰ ਦਾ ਰੌਲ਼ਾ ਬਹੁਤ ਵੱਧ ਗਿਆ ਹੈ ਅਤੇ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ।
וַיֹּאמֶר יְהֹוָה זַעֲקַת סְדֹם וַעֲמֹרָה כִּי־רָבָּה וְחַטָּאתָם כִּי כָבְדָה מְאֹֽד׃
21 ੨੧ ਇਸ ਲਈ ਮੈਂ ਉਤਰ ਕੇ ਵੇਖਾਂਗਾ ਕਿ ਉਨ੍ਹਾਂ ਨੇ ਉਸ ਰੌਲ਼ੇ ਅਨੁਸਾਰ ਜੋ ਮੇਰੇ ਕੋਲ ਆਇਆ ਹੈ, ਸਭ ਕੁਝ ਕੀਤਾ ਹੈ ਜਾਂ ਨਹੀਂ, ਜੇ ਉਹਨਾਂ ਨਹੀਂ ਕੀਤਾ ਹੈ ਤਾਂ ਮੈਂ ਜਾਣ ਜਾਂਵਾਂਗਾ।
אֵֽרְדָה־נָּא וְאֶרְאֶה הַכְּצַעֲקָתָהּ הַבָּאָה אֵלַי עָשׂוּ ׀ כָּלָה וְאִם־לֹא אֵדָֽעָה׃
22 ੨੨ ਤਦ ਓਹ ਮਨੁੱਖ ਉੱਥੋਂ ਮੁੜ ਕੇ ਸਦੂਮ ਵੱਲ ਤੁਰ ਪਏ, ਪਰ ਅਬਰਾਹਾਮ ਯਹੋਵਾਹ ਦੇ ਸਨਮੁਖ ਖੜ੍ਹਾ ਰਿਹਾ।
וַיִּפְנוּ מִשָּׁם הָֽאֲנָשִׁים וַיֵּלְכוּ סְדֹמָה וְאַבְרָהָם עוֹדֶנּוּ עֹמֵד לִפְנֵי יְהֹוָֽה׃
23 ੨੩ ਤਦ ਅਬਰਾਹਾਮ ਨੇ ਨੇੜੇ ਹੋ ਕੇ ਆਖਿਆ, ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ?
וַיִּגַּשׁ אַבְרָהָם וַיֹּאמַר הַאַף תִּסְפֶּה צַדִּיק עִם־רָשָֽׁע׃
24 ੨੪ ਸ਼ਾਇਦ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਤੇ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਂਗਾ?
אוּלַי יֵשׁ חֲמִשִּׁים צַדִּיקִם בְּתוֹךְ הָעִיר הַאַף תִּסְפֶּה וְלֹא־תִשָּׂא לַמָּקוֹם לְמַעַן חֲמִשִּׁים הַצַּדִּיקִם אֲשֶׁר בְּקִרְבָּֽהּ׃
25 ੨੫ ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ। ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ।
חָלִלָה לְּךָ מֵעֲשֹׂת ׀ כַּדָּבָר הַזֶּה לְהָמִית צַדִּיק עִם־רָשָׁע וְהָיָה כַצַּדִּיק כָּרָשָׁע חָלִלָה לָּךְ הֲשֹׁפֵט כׇּל־הָאָרֶץ לֹא יַעֲשֶׂה מִשְׁפָּֽט׃
26 ੨੬ ਕੀ ਸਾਰੀ ਧਰਤੀ ਦਾ ਨਿਆਈਂ ਨਿਆਂ ਨਾ ਕਰੇਗਾ? ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਮੈਨੂੰ ਲੱਭਣ, ਤਾਂ ਮੈਂ ਸਾਰੇ ਨਗਰ ਨੂੰ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ।
וַיֹּאמֶר יְהֹוָה אִם־אֶמְצָא בִסְדֹם חֲמִשִּׁים צַדִּיקִם בְּתוֹךְ הָעִיר וְנָשָׂאתִי לְכׇל־הַמָּקוֹם בַּעֲבוּרָֽם׃
27 ੨੭ ਫੇਰ ਅਬਰਾਹਾਮ ਨੇ ਉੱਤਰ ਦੇ ਕੇ ਆਖਿਆ, ਵੇਖ, ਮੈਂ ਆਪਣੇ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ, ਭਾਵੇਂ ਮੈਂ ਧੂੜ ਅਤੇ ਮਿੱਟੀ ਹੀ ਹਾਂ।
וַיַּעַן אַבְרָהָם וַיֹּאמַר הִנֵּה־נָא הוֹאַלְתִּי לְדַבֵּר אֶל־אֲדֹנָי וְאָנֹכִי עָפָר וָאֵֽפֶר׃
28 ੨੮ ਸ਼ਾਇਦ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ। ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਤਾਂ ਵੀ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ।
אוּלַי יַחְסְרוּן חֲמִשִּׁים הַצַּדִּיקִם חֲמִשָּׁה הֲתַשְׁחִית בַּחֲמִשָּׁה אֶת־כׇּל־הָעִיר וַיֹּאמֶר לֹא אַשְׁחִית אִם־אֶמְצָא שָׁם אַרְבָּעִים וַחֲמִשָּֽׁה׃
29 ੨੯ ਫੇਰ ਉਸ ਨੇ ਇੱਕ ਵਾਰੀ ਹੋਰ ਉਹ ਦੇ ਨਾਲ ਗੱਲ ਕਰਕੇ ਆਖਿਆ, ਸ਼ਾਇਦ ਉੱਥੇ ਚਾਲ੍ਹੀ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਚਾਲ੍ਹੀਆਂ ਦੇ ਕਾਰਨ ਇਹ ਨਹੀਂ ਕਰਾਂਗਾ।
וַיֹּסֶף עוֹד לְדַבֵּר אֵלָיו וַיֹּאמַר אוּלַי יִמָּצְאוּן שָׁם אַרְבָּעִים וַיֹּאמֶר לֹא אֶֽעֱשֶׂה בַּעֲבוּר הָאַרְבָּעִֽים׃
30 ੩੦ ਤਦ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਗੱਲ ਕਰਾਂ, ਸ਼ਾਇਦ ਉੱਥੇ ਤੀਹ ਲੱਭਣ। ਉਸ ਨੇ ਆਖਿਆ, ਜੇ ਉੱਥੇ ਤੀਹ ਮੈਨੂੰ ਲੱਭਣ ਤਾਂ ਵੀ ਮੈਂ ਇਹ ਨਹੀਂ ਕਰਾਂਗਾ।
וַיֹּאמֶר אַל־נָא יִחַר לַֽאדֹנָי וַאֲדַבֵּרָה אוּלַי יִמָּצְאוּן שָׁם שְׁלֹשִׁים וַיֹּאמֶר לֹא אֶֽעֱשֶׂה אִם־אֶמְצָא שָׁם שְׁלֹשִֽׁים׃
31 ੩੧ ਫੇਰ ਉਸ ਨੇ ਆਖਿਆ, ਵੇਖ ਮੈਂ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ। ਸ਼ਾਇਦ ਉੱਥੇ ਵੀਹ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਵੀਹਾਂ ਦੇ ਕਾਰਨ ਵੀ ਨਸ਼ਟ ਨਹੀਂ ਕਰਾਂਗਾ।
וַיֹּאמֶר הִנֵּֽה־נָא הוֹאַלְתִּי לְדַבֵּר אֶל־אֲדֹנָי אוּלַי יִמָּצְאוּן שָׁם עֶשְׂרִים וַיֹּאמֶר לֹא אַשְׁחִית בַּעֲבוּר הָֽעֶשְׂרִֽים׃
32 ੩੨ ਫੇਰ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਇੱਕੋ ਹੀ ਵਾਰ ਫੇਰ ਗੱਲ ਕਰਾਂਗਾ। ਸ਼ਾਇਦ ਉੱਥੇ ਦਸ ਲੱਭਣ ਤਦ ਉਸ ਨੇ ਆਖਿਆ, ਮੈਂ ਉਨ੍ਹਾਂ ਦਸਾਂ ਦੇ ਕਾਰਨ ਨਗਰ ਨੂੰ ਨਸ਼ਟ ਨਹੀਂ ਕਰਾਂਗਾ।
וַיֹּאמֶר אַל־נָא יִחַר לַֽאדֹנָי וַאֲדַבְּרָה אַךְ־הַפַּעַם אוּלַי יִמָּצְאוּן שָׁם עֲשָׂרָה וַיֹּאמֶר לֹא אַשְׁחִית בַּעֲבוּר הָעֲשָׂרָֽה׃
33 ੩੩ ਜਦ ਯਹੋਵਾਹ ਅਬਰਾਹਾਮ ਨਾਲ ਗੱਲਾਂ ਕਰ ਚੁੱਕਿਆ ਤਦ ਉਹ ਚੱਲਿਆ ਗਿਆ ਅਤੇ ਅਬਰਾਹਾਮ ਆਪਣੀ ਥਾਂ ਨੂੰ ਮੁੜ ਗਿਆ।
וַיֵּלֶךְ יְהֹוָה כַּאֲשֶׁר כִּלָּה לְדַבֵּר אֶל־אַבְרָהָם וְאַבְרָהָם שָׁב לִמְקֹמֽוֹ׃

< ਉਤਪਤ 18 >