< ਉਤਪਤ 18 >
1 ੧ ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਣ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ।
El Señor se le apareció a Abraham en medio de los robles de Mamré. Abraham estaba sentado a la entrada de su tienda, pues hacía mucho calor ese día.
2 ੨ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ, ਤਾਂ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖੜ੍ਹੇ ਸਨ। ਉਨ੍ਹਾਂ ਨੂੰ ਵੇਖਦਿਆਂ ਹੀ, ਉਹ ਉਨ੍ਹਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਦਰਵਾਜ਼ੇ ਤੋਂ ਭੱਜਿਆ ਅਤੇ ਧਰਤੀ ਤੱਕ ਝੁੱਕ ਕੇ ਮੱਥਾ ਟੇਕਿਆ।
Abraham levantó la vista y de repente vio a tres hombres en pie. Al verlos, corrió a su encuentro y se inclinó hasta el suelo.
3 ੩ ਉਸ ਨੇ ਆਖਿਆ, ਹੇ ਪ੍ਰਭੂ! ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ ਤਾਂ ਆਪਣੇ ਦਾਸ ਦੇ ਕੋਲੋਂ ਚਲੇ ਨਾ ਜਾਣਾ।
Entonces les dijo: “Señor, si le parece bien, no siga su camino sin antes hospedarse conmigo, en la casa de su siervo.
4 ੪ ਮੈਂ ਥੋੜ੍ਹਾ ਜਿਹਾ ਪਾਣੀ ਲਿਆਉਂਦਾ ਹਾਂ, ਤਾਂ ਜੋ ਤੁਸੀਂ ਆਪਣੇ ਪੈਰ ਧੋ ਕੇ ਰੁੱਖ ਹੇਠ ਆਰਾਮ ਕਰੋ।
Permítanme traerles agua para lavarse sus pies, y para que descansen junto al árbol.
5 ੫ ਮੈਂ ਥੋੜ੍ਹੀ ਜਿਹੀ ਰੋਟੀ ਵੀ ਲਿਆਉਂਦਾ ਹਾਂ, ਜੋ ਤੁਸੀਂ ਆਪਣੇ ਮਨਾਂ ਨੂੰ ਤ੍ਰਿਪਤ ਕਰੋ। ਫੇਰ ਤੁਸੀਂ ਅੱਗੇ ਲੰਘ ਜਾਇਓ, ਕਿਉਂਕਿ ਤੁਸੀਂ ਇਸੇ ਲਈ ਆਪਣੇ ਦਾਸ ਕੋਲ ਆਏ ਹੋ। ਤਦ ਉਨ੍ਹਾਂ ਨੇ ਆਖਿਆ, ਜਿਵੇਂ ਤੂੰ ਕਿਹਾ ਹੈ ਉਸੇ ਤਰ੍ਹਾਂ ਹੀ ਕਰ।
También permítanme traerles algo de comer para que puedan recobrar sus fuerzas cuando sigan el camino, ahora que ha venido a visitarme”. “Nos parece bien”, respondieron ellos. “Haz lo que has dicho”.
6 ੬ ਤਦ ਅਬਰਾਹਾਮ ਝੱਟ ਸਾਰਾਹ ਕੋਲ ਤੰਬੂ ਵਿੱਚ ਗਿਆ ਅਤੇ ਆਖਿਆ, ਜਲਦੀ ਕਰ ਅਤੇ ਤਿੰਨ ਮਾਪ ਮੈਦਾ ਗੁੰਨ੍ਹ ਕੇ ਰੋਟੀਆਂ ਪਕਾ
Abraham se apresuró a la tienda y le dijo a Sara: “¡Apresúrate! Prepara pan con tres medidas grandes de la mejor harina. Amasa la masa y prepara el pan”.
7 ੭ ਅਤੇ ਅਬਰਾਹਾਮ ਨੱਸ ਕੇ ਚੌਣੇ ਵਿੱਚ ਗਿਆ ਅਤੇ ਇੱਕ ਚੰਗਾ ਅਤੇ ਨਰਮ ਵੱਛਾ ਲੈ ਕੇ ਇੱਕ ਸੇਵਕ ਨੂੰ ਦਿੱਤਾ ਅਤੇ ਉਸ ਨੇ ਛੇਤੀ ਨਾਲ ਉਹ ਨੂੰ ਤਿਆਰ ਕੀਤਾ।
Entonces Abraham corrió hasta donde estaba el ganado y eligió un becerro bueno y joven, y se lo dio a su siervo, quien lo mató y lo cocinó rápidamente.
8 ੮ ਫੇਰ ਉਸ ਨੇ ਦਹੀਂ, ਦੁੱਧ ਅਤੇ ਉਹ ਵੱਛਾ ਜਿਸ ਨੂੰ ਉਸ ਨੇ ਤਿਆਰ ਕਰਵਾਇਆ ਸੀ, ਲੈ ਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜ੍ਹਾ ਰਿਹਾ ਅਤੇ ਉਨ੍ਹਾਂ ਨੇ ਖਾਧਾ।
Entonces Abraham tomó un poco de yogurt yleche, y cocinó la carne. Luego trajo la comida delante de los tres hombres y se quedó cerca junto a un árbol mientras ellos comían.
9 ੯ ਫੇਰ ਉਨ੍ਹਾਂ ਨੇ ਉਹ ਨੂੰ ਪੁੱਛਿਆ, ਤੇਰੀ ਪਤਨੀ ਸਾਰਾਹ ਕਿੱਥੇ ਹੈ? ਉਸ ਨੇ ਆਖਿਆ, ਉਹ ਤੰਬੂ ਵਿੱਚ ਹੈ।
“¿Dónde está tu esposa Sara?” le preguntaron. “Está allá adentro, en la tienda”, les contestó.
10 ੧੦ ਉਹਨਾਂ ਵਿੱਚੋਂ ਇੱਕ ਨੇ ਆਖਿਆ, ਮੈਂ ਜ਼ਰੂਰ ਬਸੰਤ ਦੀ ਰੁੱਤੇ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਵੇਖ ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ, ਸੁਣ ਰਹੀ ਸੀ।
Entonces uno de ellos le dijo: “Te prometo que el próximo año volveré a visitarte por estos días, y tu esposa Sara tendrá un hijo”. Y Sara estaba escuchando mientras se ocultaba a la entrada de la tienda, detrás de él.
11 ੧੧ ਅਬਰਾਹਾਮ ਅਤੇ ਸਾਰਾਹ ਬੁੱਢੇ ਅਤੇ ਵੱਡੀ ਉਮਰ ਦੇ ਸਨ ਅਤੇ ਸਾਰਾਹ ਦੀ ਮਾਹਵਾਰੀ ਵੀ ਬੰਦ ਹੋ ਗਈ ਸੀ।
Abraham y Sara ya estaban viejos y eran de edad avanzada. Y Sara ya había pasado su edad fértil.
12 ੧੨ ਤਦ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਸੁਆਮੀ ਵੀ ਬੁੱਢਾ ਹੈ, ਕੀ ਮੈਨੂੰ ਇਹ ਸੁੱਖ ਮਿਲੇਗਾ?
Sara se estaba riendo dentro de la tienda, y decía para sí: “¿Cómo podría experimentar placer alguno ahora que estoy vieja y cansada? ¡Mi esposo también está viejo!”
13 ੧੩ ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ?
Entonces el Señor le preguntó a Abraham: “¿Por qué Sara se rió, y preguntó ‘¿cómo podré tener un hijo ahora que estoy tan vieja?’
14 ੧੪ ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ।
¿Acaso hay algo difícil para el Señor? Volveré el próximo año durante la primavera, tal como te lo dije, y para entonces Sara tendrá un hijo”.
15 ੧੫ ਪਰ ਸਾਰਾਹ ਇਹ ਆਖ ਕੇ ਮੁੱਕਰ ਗਈ, ਕਿ ਮੈਂ ਨਹੀਂ ਹੱਸੀ ਕਿਉਂ ਜੋ ਉਹ ਡਰ ਗਈ ਪਰੰਤੂ ਉਸ ਨੇ ਆਖਿਆ, ਨਹੀਂ ਤੂੰ ਜ਼ਰੂਰ ਹੱਸੀ ਹੈਂ।
Entonces Sara tuvo temor y negó el hecho, diciendo: “Yo no me reí”. “Sí, te reíste”, respondió el Señor.
16 ੧੬ ਤਦ ਉਨ੍ਹਾਂ ਮਨੁੱਖਾਂ ਨੇ ਉੱਥੋਂ ਉੱਠ ਕੇ ਸਦੂਮ ਵੱਲ ਵੇਖਿਆ ਅਤੇ ਅਬਰਾਹਾਮ ਉਨ੍ਹਾਂ ਨੂੰ ਰਾਹੇ ਪਾਉਣ ਲਈ ਨਾਲ ਤੁਰ ਪਿਆ।
Entonces los hombres se fueron. Miraron en dirección a Sodoma y se dirigieron hacia allá. Y Abraham los acompañó parte del camino.
17 ੧੭ ਤਦ ਯਹੋਵਾਹ ਨੇ ਆਖਿਆ, ਮੈਂ ਅਬਰਾਹਾਮ ਤੋਂ ਉਹ ਜੋ ਮੈਂ ਕਰਨ ਵਾਲਾ ਹਾਂ ਕਿਉਂ ਲੁਕਾਵਾਂ?
Entonces el Señor dijo: “¿Debería ocultarle a Abraham lo que voy a hacer?
18 ੧੮ ਅਬਰਾਹਾਮ ਇੱਕ ਵੱਡੀ ਅਤੇ ਬਲਵੰਤ ਕੌਮ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਤੋਂ ਬਰਕਤ ਪਾਉਣਗੀਆਂ।
Abraham sin duda será una nación grande y ponderosa, y todas las naciones de la tierra serán benditas a través de él.
19 ੧੯ ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ।
Yo lo he elegido para que le enseñe a sus hijos y a su familia a seguir el camino del Señor haciendo lo que es bueno, a fin de que yo, el Señor, pueda cumplir lo que le he prometido a Abraham”.
20 ੨੦ ਫਿਰ ਯਹੋਵਾਹ ਨੇ ਆਖਿਆ, ਸਦੂਮ ਅਤੇ ਅਮੂਰਾਹ ਸ਼ਹਿਰ ਦਾ ਰੌਲ਼ਾ ਬਹੁਤ ਵੱਧ ਗਿਆ ਹੈ ਅਤੇ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ।
Entonces el Señor continuó diciendo: “Hay muchas quejas expresadas contra Sodoma y Gomorra a causa de su pecado descarado.
21 ੨੧ ਇਸ ਲਈ ਮੈਂ ਉਤਰ ਕੇ ਵੇਖਾਂਗਾ ਕਿ ਉਨ੍ਹਾਂ ਨੇ ਉਸ ਰੌਲ਼ੇ ਅਨੁਸਾਰ ਜੋ ਮੇਰੇ ਕੋਲ ਆਇਆ ਹੈ, ਸਭ ਕੁਝ ਕੀਤਾ ਹੈ ਜਾਂ ਨਹੀਂ, ਜੇ ਉਹਨਾਂ ਨਹੀਂ ਕੀਤਾ ਹੈ ਤਾਂ ਮੈਂ ਜਾਣ ਜਾਂਵਾਂਗਾ।
Voy a ver si estas quejas son ciertas. Si no lo son, de seguro lo sabré”.
22 ੨੨ ਤਦ ਓਹ ਮਨੁੱਖ ਉੱਥੋਂ ਮੁੜ ਕੇ ਸਦੂਮ ਵੱਲ ਤੁਰ ਪਏ, ਪਰ ਅਬਰਾਹਾਮ ਯਹੋਵਾਹ ਦੇ ਸਨਮੁਖ ਖੜ੍ਹਾ ਰਿਹਾ।
Los dos hombres se dieron la vuelta y se dirigieron a Sodoma, pero el Señor se quedó con Abraham.
23 ੨੩ ਤਦ ਅਬਰਾਹਾਮ ਨੇ ਨੇੜੇ ਹੋ ਕੇ ਆਖਿਆ, ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ?
Entonces Abraham se le acercó y le preguntó: “¿En serio vas a destruir a las personas buenas junto con las malvadas?
24 ੨੪ ਸ਼ਾਇਦ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਤੇ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਂਗਾ?
¿Qué pasa si hay cincuenta buenas personas en la ciudad? ¿Vas a destruir la ciudad a pesar de que haya cincuenta personas buenas allí?
25 ੨੫ ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ। ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ।
¡No puedes hacer algo así! No puedes matar a las personas buenas junto con las malvadas, pues estarías tratando a buenos y malos del mismo modo. ¡No puedes actuar así! ¿No actuará con justicia el Juez de toda la tierra?”
26 ੨੬ ਕੀ ਸਾਰੀ ਧਰਤੀ ਦਾ ਨਿਆਈਂ ਨਿਆਂ ਨਾ ਕਰੇਗਾ? ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਮੈਨੂੰ ਲੱਭਣ, ਤਾਂ ਮੈਂ ਸਾਰੇ ਨਗਰ ਨੂੰ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ।
“Si encuentro a cincuenta personas buenas en Sodoma, perdonaré a toda la ciudad por causa de ellos”, respondió el Señor.
27 ੨੭ ਫੇਰ ਅਬਰਾਹਾਮ ਨੇ ਉੱਤਰ ਦੇ ਕੇ ਆਖਿਆ, ਵੇਖ, ਮੈਂ ਆਪਣੇ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ, ਭਾਵੇਂ ਮੈਂ ਧੂੜ ਅਤੇ ਮਿੱਟੀ ਹੀ ਹਾਂ।
“Como ya comencé, permíteme seguir hablando con mi Señor, aunque no soy nadie sino apenas polvo y cenizas”, continuó Abraham.
28 ੨੮ ਸ਼ਾਇਦ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ। ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਤਾਂ ਵੀ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ।
“¿Qué si hay cuarenta y cinco personas buenas – solo cinco menos – ¿Aun así vas a destruir toda la ciudad solo porque son menos personas buenas?” “No la destruiré si encuentro cuarenta y cinco personas buenas”, respondió el Señor.
29 ੨੯ ਫੇਰ ਉਸ ਨੇ ਇੱਕ ਵਾਰੀ ਹੋਰ ਉਹ ਦੇ ਨਾਲ ਗੱਲ ਕਰਕੇ ਆਖਿਆ, ਸ਼ਾਇਦ ਉੱਥੇ ਚਾਲ੍ਹੀ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਚਾਲ੍ਹੀਆਂ ਦੇ ਕਾਰਨ ਇਹ ਨਹੀਂ ਕਰਾਂਗਾ।
Entonces Abraham habló nuevamente y le preguntó al Señor: “¿Qué pasaría y solo hay cuarenta?” “No lo hare por causa de las cuarenta personas”, respondió el Señor.
30 ੩੦ ਤਦ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਗੱਲ ਕਰਾਂ, ਸ਼ਾਇਦ ਉੱਥੇ ਤੀਹ ਲੱਭਣ। ਉਸ ਨੇ ਆਖਿਆ, ਜੇ ਉੱਥੇ ਤੀਹ ਮੈਨੂੰ ਲੱਭਣ ਤਾਂ ਵੀ ਮੈਂ ਇਹ ਨਹੀਂ ਕਰਾਂਗਾ।
“Mi Señor, no te enojes conmigo”, continuó Abraham. “Pero permíteme preguntarte esto: ¿Qué pasaría si hay treinta?” “No lo hare por causa de las treinta personas”, respondió el Señor.
31 ੩੧ ਫੇਰ ਉਸ ਨੇ ਆਖਿਆ, ਵੇਖ ਮੈਂ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ। ਸ਼ਾਇਦ ਉੱਥੇ ਵੀਹ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਵੀਹਾਂ ਦੇ ਕਾਰਨ ਵੀ ਨਸ਼ਟ ਨਹੀਂ ਕਰਾਂਗਾ।
“Debo admitir que he sido osado en hablar de esta manera con mi Señor”, dijo Abraham. “¿Qué sucedería si solo hubiera veinte personas buenas?” “No lo haré por causa de las 20 personas”, respondió el Señor.
32 ੩੨ ਫੇਰ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਇੱਕੋ ਹੀ ਵਾਰ ਫੇਰ ਗੱਲ ਕਰਾਂਗਾ। ਸ਼ਾਇਦ ਉੱਥੇ ਦਸ ਲੱਭਣ ਤਦ ਉਸ ਨੇ ਆਖਿਆ, ਮੈਂ ਉਨ੍ਹਾਂ ਦਸਾਂ ਦੇ ਕਾਰਨ ਨਗਰ ਨੂੰ ਨਸ਼ਟ ਨਹੀਂ ਕਰਾਂਗਾ।
“Por favor, no te enojes conmigo, mi Señor”, dijo Abraham. “Solo permíteme preguntar una cosa más. ¿Qué pasaría si hay solamente diez personas buenas?” “No la destruiré por causa de las diez personas”, respondió el Señor.
33 ੩੩ ਜਦ ਯਹੋਵਾਹ ਅਬਰਾਹਾਮ ਨਾਲ ਗੱਲਾਂ ਕਰ ਚੁੱਕਿਆ ਤਦ ਉਹ ਚੱਲਿਆ ਗਿਆ ਅਤੇ ਅਬਰਾਹਾਮ ਆਪਣੀ ਥਾਂ ਨੂੰ ਮੁੜ ਗਿਆ।
Entonces el Señor se fue cuando terminó de hablar con Abraham, y Abraham se fue a casa.