< ਉਤਪਤ 19 >
1 ੧ ਸ਼ਾਮ ਨੂੰ ਦੋ ਦੂਤ ਸਦੂਮ ਨੂੰ ਆਏ ਅਤੇ ਲੂਤ ਸਦੂਮ ਸ਼ਹਿਰ ਦੇ ਫਾਟਕ ਵਿੱਚ ਬੈਠਾ ਹੋਇਆ ਸੀ, ਲੂਤ ਉਨ੍ਹਾਂ ਨੂੰ ਵੇਖ ਕੇ ਮਿਲਣ ਲਈ ਉੱਠਿਆ ਅਤੇ ਉਹ ਨੇ ਆਪਣਾ ਮੂੰਹ ਧਰਤੀ ਤੱਕ ਝੁਕਾਇਆ।
And at nightfall the two angels came to Sodom; and Lot was seated at the way into the town: and when he saw them he got up and came before them, falling down on his face to the earth.
2 ੨ ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ। ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂ ਚੌਂਕ ਵਿੱਚ ਰਾਤ ਕੱਟਾਂਗੇ।
And he said, My masters, come now into your servant's house and take your rest there for the night, and let your feet be washed; and early in the morning you may go on your way. And they said, Not so, but we will take our night's rest in the street.
3 ੩ ਜਦ ਉਸ ਨੇ ਉਨ੍ਹਾਂ ਦੇ ਅੱਗੇ ਬਹੁਤ ਮਿੰਨਤ ਕੀਤੀ ਤਾਂ ਓਹ ਉਸ ਦੇ ਨਾਲ ਉਸ ਦੇ ਘਰ ਗਏ ਅਤੇ ਉਸ ਨੇ ਉਨ੍ਹਾਂ ਦੀ ਮੇਜ਼ਬਾਨੀ ਕੀਤੀ ਅਤੇ ਪਤੀਰੀ ਰੋਟੀ ਪਕਾਈ ਅਤੇ ਉਨ੍ਹਾਂ ਨੇ ਖਾਧੀ।
But he made his request more strongly, so they went with him into his house; and he got food ready for them, and made unleavened bread, of which they took.
4 ੪ ਪਰ ਉਨ੍ਹਾਂ ਦੇ ਲੰਮੇ ਪੈਣ ਤੋਂ ਪਹਿਲਾਂ, ਸਦੂਮ ਨਗਰ ਦੇ ਸਾਰੇ ਮਨੁੱਖਾਂ ਨੇ ਕੀ ਜਵਾਨ, ਕੀ ਬੁੱਢਾ ਚਾਰੇ ਪਾਸਿਓਂ ਉਸ ਘਰ ਨੂੰ ਘੇਰ ਲਿਆ।
But before they had gone to bed, the men of the town, all the men of Sodom, came round the house, young and old, from every part of the town;
5 ੫ ਅਤੇ ਉਨ੍ਹਾਂ ਨੇ ਲੂਤ ਨੂੰ ਅਵਾਜ਼ ਮਾਰ ਕੇ ਆਖਿਆ, ਓਹ ਮਨੁੱਖ ਕਿੱਥੇ ਹਨ ਜੋ ਅੱਜ ਰਾਤ ਤੇਰੇ ਕੋਲ ਆਏ ਹਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ ਤਾਂ ਜੋ ਅਸੀਂ ਉਨ੍ਹਾਂ ਨਾਲ ਸੰਗ ਕਰੀਏ।
And crying out to Lot, they said, Where are the men who came to your house this night? Send them out to us, so that we may take our pleasure with them.
6 ੬ ਤਦ ਲੂਤ ਉਨ੍ਹਾਂ ਦੇ ਕੋਲ ਦਰਵਾਜ਼ੇ ਵਿੱਚੋਂ ਬਾਹਰ ਗਿਆ ਅਤੇ ਦਰਵਾਜ਼ਾ ਆਪਣੇ ਪਿੱਛੇ ਬੰਦ ਕਰ ਲਿਆ।
And Lot went out to them in the doorway, shutting the door after him.
7 ੭ ਤਦ ਉਸ ਨੇ ਆਖਿਆ, ਮੇਰੇ ਭਰਾਵੋ, ਇਹ ਬੁਰਿਆਈ ਨਾ ਕਰੋ।
And he said, My brothers, do not this evil.
8 ੮ ਵੇਖੋ ਮੇਰੀਆਂ ਦੋ ਧੀਆਂ ਹਨ, ਜਿਨ੍ਹਾਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ । ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਸੇ ਤਰ੍ਹਾਂ ਕਰੋ, ਪਰ ਇਨ੍ਹਾਂ ਮਨੁੱਖਾਂ ਨਾਲ ਅਜਿਹਾ ਕੁਝ ਨਾ ਕਰੋ ਕਿਉਂ ਜੋ ਓਹ ਮੇਰੀ ਛੱਤ ਹੇਠ ਆਏ ਹਨ।
See now, I have two unmarried daughters; I will send them out to you so that you may do to them whatever seems good to you: only do nothing to these men, for this is why they have come under the shade of my roof.
9 ੯ ਪਰ ਉਨ੍ਹਾਂ ਨੇ ਆਖਿਆ, ਪਿੱਛੇ ਹੱਟ ਜਾ, ਉਨ੍ਹਾਂ ਨੇ ਇਹ ਵੀ ਆਖਿਆ ਇਹ ਪਰਦੇਸੀ ਹੋ ਕੇ ਵੱਸਣ ਲਈ ਆਇਆ ਸੀ, ਹੁਣ ਨਿਆਈਂ ਬਣ ਬੈਠਾ ਹੈ। ਅਸੀਂ ਤੇਰੇ ਨਾਲ ਉਨ੍ਹਾਂ ਨਾਲੋਂ ਵੱਧ ਬੁਰਿਆਈ ਕਰਾਂਗੇ। ਫੇਰ ਉਨ੍ਹਾਂ ਨੇ ਲੂਤ ਨੂੰ ਬਹੁਤ ਤੰਗ ਕੀਤਾ ਅਤੇ ਦਰਵਾਜ਼ੇ ਨੂੰ ਭੰਨਣ ਲਈ ਨੇੜੇ ਆਏ।
And they said, Give way there. This one man, they said, came here from a strange country, and will he now be our judge? now we will do worse to you than to them; and pushing violently against Lot, they came near to get the door broken in.
10 ੧੦ ਤਦ ਉਨ੍ਹਾਂ ਮਨੁੱਖਾਂ ਨੇ ਹੱਥ ਵਧਾ ਕੇ ਲੂਤ ਨੂੰ ਆਪਣੇ ਕੋਲ ਘਰ ਵਿੱਚ ਖਿੱਚ ਲਿਆ ਅਤੇ ਦਰਵਾਜ਼ੇ ਨੂੰ ਬੰਦ ਕਰ ਲਿਆ।
But the men put out their hands and took Lot into the house to them, shutting the door again.
11 ੧੧ ਜਿਹੜੇ ਮਨੁੱਖ ਬੂਹੇ ਦੇ ਅੱਗੇ ਸਨ ਉਨ੍ਹਾਂ ਨੇ ਉਨ੍ਹਾਂ ਨੂੰ, ਕੀ ਛੋਟਾ ਕੀ ਵੱਡਾ ਅੰਨ੍ਹੇ ਕਰ ਦਿੱਤਾ ਇੱਥੋਂ ਤੱਕ ਕਿ ਓਹ ਦਰਵਾਜ਼ਾ ਲੱਭਦੇ-ਲੱਭਦੇ ਥੱਕ ਗਏ।
But the men who were outside the door they made blind, all of them, small and great, so that they were tired out with looking for the door.
12 ੧੨ ਤਦ ਉਹਨਾਂ ਮਨੁੱਖਾਂ ਨੇ ਲੂਤ ਨੂੰ ਆਖਿਆ, ਇੱਥੇ ਤੇਰੇ ਕੋਲ ਹੋਰ ਕੌਣ ਹੈ? ਆਪਣੇ ਜਵਾਈਆਂ, ਪੁੱਤਰਾਂ, ਧੀਆਂ ਨੂੰ ਅਤੇ ਉਹ ਸਭ ਕੁਝ ਜੋ ਤੇਰਾ ਇਸ ਨਗਰ ਵਿੱਚ ਹੈ, ਲੈ ਕੇ ਬਾਹਰ ਨਿੱਕਲ ਜਾ।
Then the men said to Lot, Are there any others of your family here? sons-in-law or sons or daughters, take them all out of this place;
13 ੧੩ ਕਿਉਂਕਿ ਅਸੀਂ ਇਸ ਸਥਾਨ ਨੂੰ ਨਸ਼ਟ ਕਰਨ ਵਾਲੇ ਹਾਂ ਕਿਉਂ ਜੋ ਉਹਨਾਂ ਦੀ ਬੁਰਿਆਈ ਯਹੋਵਾਹ ਦੇ ਅੱਗੇ ਬਹੁਤ ਵੱਧ ਗਈ ਹੈ ਅਤੇ ਯਹੋਵਾਹ ਨੇ ਸਾਨੂੰ ਇਹਨਾਂ ਦਾ ਨਾਸ ਕਰਨ ਲਈ ਭੇਜਿਆ ਹੈ।
For we are about to send destruction on this place, because a great outcry against them has come to the ears of the Lord; and the Lord has sent us to put an end to the town.
14 ੧੪ ਉਪਰੰਤ ਲੂਤ ਨੇ ਬਾਹਰ ਜਾ ਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨਾਲ ਉਸ ਦੀਆਂ ਧੀਆਂ ਦੀ ਮੰਗਣੀ ਹੋਈ ਸੀ ਗੱਲ ਕੀਤੀ ਅਤੇ ਆਖਿਆ, ਉੱਠੋ ਇਸ ਨਗਰ ਤੋਂ ਨਿੱਕਲ ਜਾਓ ਕਿਉਂਕਿ ਯਹੋਵਾਹ ਇਸ ਨਗਰ ਨੂੰ ਨਸ਼ਟ ਕਰਨ ਵਾਲਾ ਹੈ, ਪਰ ਉਹ ਆਪਣੇ ਜਵਾਈਆਂ ਦੀਆਂ ਨਜ਼ਰਾਂ ਵਿੱਚ ਮਖ਼ੌਲੀਆ ਜਿਹਾ ਜਾਪਿਆ।
And Lot went out and said to his sons-in-law, who were married to his daughters, Come, let us go out of this place, for the Lord is about to send destruction on the town. But his sons-in-law did not take him seriously.
15 ੧੫ ਜਦ ਸਵੇਰ ਹੋਈ ਤਾਂ ਉਹਨਾਂ ਦੂਤਾਂ ਨੇ ਲੂਤ ਨੂੰ ਛੇਤੀ ਕਰਾਈ ਅਤੇ ਕਿਹਾ, ਉੱਠ, ਆਪਣੀ ਪਤਨੀ ਅਤੇ ਦੋਹਾਂ ਧੀਆਂ ਨੂੰ ਜਿਹੜੀਆਂ ਇੱਥੇ ਹਨ ਲੈ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਇਸ ਨਗਰ ਦੇ ਅਪਰਾਧ ਵਿੱਚ ਭਸਮ ਹੋ ਜਾਵੇਂ।
And when morning came, the angels did all in their power to make Lot go, saying, Get up quickly and take your wife and your two daughters who are here, and go, for fear that you come to destruction in the punishment of the town.
16 ੧੬ ਜਦ ਉਹ ਦੇਰੀ ਕਰ ਰਿਹਾ ਸੀ, ਤਾਂ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦੀ ਕਿਰਪਾ ਦੇ ਕਾਰਨ ਜੋ ਉਸ ਦੇ ਉੱਤੇ ਸੀ, ਉਹ ਦੇ ਹੱਥ, ਅਤੇ ਉਹ ਦੀ ਪਤਨੀ ਦੇ ਹੱਥ, ਅਤੇ ਉਹ ਦੀਆਂ ਦੋਹਾਂ ਧੀਆਂ ਦੇ ਹੱਥਾਂ ਨੂੰ ਫੜ੍ਹ ਕੇ ਉਨ੍ਹਾਂ ਨੂੰ ਨਗਰ ਤੋਂ ਬਾਹਰ ਪਹੁੰਚਾ ਦਿੱਤਾ।
But while he was waiting, the men took him and his wife and his daughters by the hand, for the Lord had mercy on them, and put them outside the town.
17 ੧੭ ਅਜਿਹਾ ਹੋਇਆ ਕਿ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੂੰ ਆਖਿਆ, ਆਪਣੀ ਜਾਨ ਬਚਾ ਕੇ ਭੱਜ ਜਾ, ਪਿੱਛੇ ਮੁੜ ਕੇ ਨਾ ਵੇਖੀਂ ਅਤੇ ਸਾਰੀ ਘਾਟੀ ਵਿੱਚ ਕਿਤੇ ਨਾ ਠਹਿਰੀਂ। ਪਰਬਤ ਨੂੰ ਭੱਜ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਭਸਮ ਹੋ ਜਾਵੇਂ।
And when they had put them out, he said, Go for your life, without looking back or waiting in the lowland; go quickly to the mountain or you will come to destruction.
18 ੧੮ ਪਰ ਲੂਤ ਨੇ ਉਨ੍ਹਾਂ ਨੂੰ ਆਖਿਆ, ਹੇ ਮੇਰੇ ਪ੍ਰਭੂਓ, ਅਜਿਹਾ ਨਾ ਕਰਨਾ।
And Lot said to them, Not so, O my Lord;
19 ੧੯ ਵੇਖੋ, ਤੁਹਾਡੇ ਦਾਸ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ, ਅਤੇ ਤੁਸੀਂ ਬਹੁਤ ਦਯਾ ਕੀਤੀ ਜੋ ਮੇਰੀ ਜਾਨ ਨੂੰ ਬਚਾਇਆ ਹੈ, ਪਰ ਮੈਂ ਪਰਬਤ ਤੱਕ ਨਹੀਂ ਭੱਜ ਸਕਦਾ, ਅਜਿਹਾ ਨਾ ਹੋਵੇ ਕਿ ਮੇਰੇ ਉੱਤੇ ਕੋਈ ਬਿਪਤਾ ਆ ਪਵੇ ਅਤੇ ਮੈਂ ਮਰ ਜਾਂਵਾਂ।
See now, your servant has had grace in your eyes and great is your mercy in keeping my life from destruction, but I am not able to get as far as the mountain before evil overtakes me and death;
20 ੨੦ ਵੇਖੋ, ਉਹ ਨਗਰ ਭੱਜਣ ਲਈ ਨੇੜੇ ਹੈ ਅਤੇ ਉਹ ਛੋਟਾ ਵੀ ਹੈ। ਮੈਨੂੰ ਉੱਥੇ ਭੱਜ ਜਾਣ ਦਿਓ। ਕੀ ਉਹ ਨਗਰ ਛੋਟਾ ਨਹੀਂ ਹੈ? ਇਸ ਤਰ੍ਹਾਂ ਮੇਰੀ ਜਾਨ ਬਚ ਜਾਵੇਗੀ।
This town, now, is near, and it is a little one: O, let me go there (is it not a little one?) so that my life may be safe.
21 ੨੧ ਉਸ ਨੇ ਉਹ ਨੂੰ ਆਖਿਆ, ਵੇਖ, ਮੈਂ ਤੇਰੀ ਇਸ ਗੱਲ ਨੂੰ ਵੀ ਮੰਨ ਲਿਆ ਹੈ ਅਤੇ ਮੈਂ ਉਸ ਨਗਰ ਨੂੰ ਜਿਹ ਦੇ ਵਿਖੇ ਤੂੰ ਗੱਲ ਕੀਤੀ ਹੈ, ਨਾਸ ਨਾ ਕਰਾਂਗਾ।
And he said, See, I have given you your request in this one thing more: I will not send destruction on this town.
22 ੨੨ ਛੇਤੀ ਕਰ, ਉੱਥੇ ਨੂੰ ਭੱਜ ਜਾ ਕਿਉਂਕਿ ਜਦ ਤੱਕ ਤੂੰ ਉੱਥੇ ਨਾ ਪਹੁੰਚੇ ਮੈਂ ਕੁਝ ਨਹੀਂ ਕਰ ਸਕਦਾ। ਇਸ ਕਾਰਨ ਉਸ ਨਗਰ ਦਾ ਨਾਮ ਸੋਆਰ ਰੱਖਿਆ ਗਿਆ।
Go there quickly, for I am not able to do anything till you have come there. For this reason, the town was named Zoar.
23 ੨੩ ਸੂਰਜ ਅਜੇ ਚੜ੍ਹਿਆ ਹੀ ਸੀ, ਜਦ ਲੂਤ ਸੋਆਰ ਵਿੱਚ ਜਾ ਵੜਿਆ।
The sun was up when Lot came to Zoar.
24 ੨੪ ਤਦ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਉੱਤੇ ਗੰਧਕ ਅਤੇ ਅੱਗ ਅਕਾਸ਼ ਤੋਂ ਬਰਸਾਈ
Then the Lord sent fire and flaming smoke raining down from heaven on Sodom and Gomorrah.
25 ੨੫ ਅਤੇ ਉਸ ਨੇ ਉਨ੍ਹਾਂ ਨਗਰਾਂ ਨੂੰ, ਅਤੇ ਸਾਰੀ ਘਾਟੀ ਨੂੰ, ਅਤੇ ਨਗਰ ਦੇ ਵਸਨੀਕਾਂ ਨੂੰ ਅਤੇ ਜ਼ਮੀਨ ਦੀ ਸਾਰੀ ਉਪਜ ਨੂੰ ਨਸ਼ਟ ਕਰ ਸੁੱਟਿਆ।
And he sent destruction on those towns, with all the lowland and all the people of those towns and every green thing in the land.
26 ੨੬ ਪਰ ਲੂਤ ਦੀ ਪਤਨੀ ਨੇ ਜੋ ਉਸ ਦੇ ਪਿੱਛੇ ਸੀ, ਉਸ ਨੇ ਪਿੱਛੇ ਮੁੜ ਕੇ ਵੇਖਿਆ ਤਾਂ ਉਹ ਲੂਣ ਦਾ ਥੰਮ੍ਹ ਬਣ ਗਈ।
But Lot's wife, looking back, became a pillar of salt.
27 ੨੭ ਅਬਰਾਹਾਮ ਸਵੇਰੇ ਹੀ ਉੱਠ ਕੇ ਉਸ ਸਥਾਨ ਨੂੰ ਗਿਆ, ਜਿੱਥੇ ਉਹ ਯਹੋਵਾਹ ਦੇ ਸਨਮੁਖ ਖੜ੍ਹਾ ਹੋਇਆ ਸੀ।
And Abraham got up early in the morning and went to the place where he had been talking with the Lord:
28 ੨੮ ਜਦ ਉਸ ਨੇ ਸਦੂਮ ਅਤੇ ਅਮੂਰਾਹ ਵੱਲ ਅਤੇ ਘਾਟੀ ਦੇ ਸਾਰੇ ਦੇਸ਼ ਵੱਲ ਵੇਖਿਆ ਤਾਂ ਵੇਖੋ, ਧਰਤੀ ਤੋਂ ਧੂੰਆਂ ਭੱਠੀ ਦੇ ਧੂੰਏਂ ਵਾਂਗੂੰ ਉੱਠ ਰਿਹਾ ਸੀ।
And looking in the direction of Sodom and Gomorrah and the lowland, he saw the smoke of the land going up like the smoke of an oven.
29 ੨੯ ਅਜਿਹਾ ਹੋਇਆ ਕਿ ਜਦ ਪਰਮੇਸ਼ੁਰ ਨੇ ਉਸ ਘਾਟੀ ਦੇ ਨਗਰਾਂ ਨੂੰ ਜਿਸ ਵਿੱਚ ਲੂਤ ਰਹਿੰਦਾ ਸੀ, ਨਸ਼ਟ ਕੀਤਾ ਤਦ ਪਰਮੇਸ਼ੁਰ ਨੇ ਅਬਰਾਹਾਮ ਨੂੰ ਯਾਦ ਕਰਕੇ ਲੂਤ ਨੂੰ ਉਸ ਬਰਬਾਦੀ ਤੋਂ ਬਚਾ ਲਿਆ।
So it came about that when God sent destruction on the towns of the lowland, he kept his word to Abraham, and sent Lot safely away when he put an end to the towns where he was living.
30 ੩੦ ਫੇਰ ਲੂਤ ਨੇ ਸੋਆਰ ਨਗਰ ਨੂੰ ਛੱਡ ਦਿੱਤਾ ਅਤੇ ਉੱਪਰ ਜਾ ਕੇ ਆਪਣੀਆਂ ਦੋਹਾਂ ਧੀਆਂ ਸਮੇਤ ਪਰਬਤ ਉੱਤੇ ਵੱਸ ਗਿਆ ਕਿਉਂ ਜੋ ਉਹ ਸੋਆਰ ਵਿੱਚ ਵੱਸਣ ਤੋਂ ਡਰਦਾ ਸੀ, ਇਸ ਲਈ ਉਹ ਅਤੇ ਉਹ ਦੀਆਂ ਦੋਵੇਂ ਧੀਆਂ ਇੱਕ ਗੁਫ਼ਾ ਵਿੱਚ ਰਹਿਣ ਲੱਗ ਪਏ।
Then Lot went up out of Zoar to the mountain, and was living there with his two daughters, for fear kept him from living in Zoar: and he and his daughters made their living-place in a hole in the rock.
31 ੩੧ ਤਦ ਵੱਡੀ ਧੀ ਨੇ ਛੋਟੀ ਨੂੰ ਆਖਿਆ, ਸਾਡਾ ਪਿਤਾ ਬੁੱਢਾ ਹੈ ਅਤੇ ਧਰਤੀ ਉੱਤੇ ਕੋਈ ਮਨੁੱਖ ਨਹੀਂ ਹੈ, ਜੋ ਸੰਸਾਰ ਦੀ ਰੀਤ ਅਨੁਸਾਰ ਸਾਡੇ ਕੋਲ ਅੰਦਰ ਆਵੇ।
And the older daughter said to her sister, Our father is old, and there is no man to be a husband to us in the natural way:
32 ੩੨ ਇਸ ਲਈ ਆ, ਅਸੀਂ ਆਪਣੇ ਪਿਤਾ ਨੂੰ ਮਧ ਪਿਲਾਈਏ ਅਤੇ ਉਸ ਦੇ ਸੰਗ ਲੇਟੀਏ, ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ।
Come, let us give our father much wine, and we will go into his bed, so that we may have offspring by our father,
33 ੩੩ ਫਿਰ ਉਨ੍ਹਾਂ ਨੇ ਆਪਣੇ ਪਿਤਾ ਨੂੰ ਉਸੇ ਰਾਤ ਮਧ ਪਿਲਾਈ ਅਤੇ ਵੱਡੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਲੂਤ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ।
And that night they made their father take much wine; and the older daughter went into his bed; and he had no knowledge of when she went in or when she went away.
34 ੩੪ ਅਗਲੇ ਦਿਨ ਅਜਿਹਾ ਹੋਇਆ ਕਿ ਵੱਡੀ ਧੀ ਨੇ ਛੋਟੀ ਨੂੰ ਆਖਿਆ, ਵੇਖ, ਮੈਂ ਕੱਲ ਰਾਤ ਆਪਣੇ ਪਿਤਾ ਦੇ ਸੰਗ ਲੇਟੀ। ਅਸੀਂ ਅੱਜ ਰਾਤ ਵੀ ਉਹ ਨੂੰ ਮਧ ਪਿਲਾਈਏ ਅਤੇ ਤੂੰ ਜਾ ਕੇ ਉਹ ਦੇ ਸੰਗ ਲੇਟ ਅਤੇ ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ।
And on the day after, the older daughter said to the younger, Last night I was with my father; let us make him take much wine this night again, and do you go to him, so that we may have offspring by our father.
35 ੩੫ ਸੋ ਉਨ੍ਹਾਂ ਨੇ ਉਸ ਰਾਤ ਵੀ ਆਪਣੇ ਪਿਤਾ ਨੂੰ ਮਧ ਪਿਲਾਈ ਅਤੇ ਛੋਟੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਉਸ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ।
And that night again they made their father take much wine; and the younger daughter went into his bed; and he had no knowledge of when she went in or when she went away.
36 ੩੬ ਇਸ ਤਰ੍ਹਾਂ ਲੂਤ ਦੀਆਂ ਦੋਵੇਂ ਧੀਆਂ ਆਪਣੇ ਪਿਤਾ ਤੋਂ ਗਰਭਵਤੀ ਹੋਈਆਂ,
And so the two daughters of Lot were with child by their father.
37 ੩੭ ਅਤੇ ਵੱਡੀ ਧੀ ਨੇ ਇੱਕ ਪੁੱਤਰ ਜਣਿਆ ਅਤੇ ਉਸ ਦਾ ਨਾਮ ਮੋਆਬ ਰੱਖਿਆ। ਉਹ ਅੱਜ ਤੱਕ ਮੋਆਬੀਆਂ ਦਾ ਪਿਤਾ ਹੈ।
And the older daughter had a son, and she gave him the name Moab: he is the father of the Moabites to this day.
38 ੩੮ ਛੋਟੀ ਧੀ ਵੀ ਇੱਕ ਪੁੱਤਰ ਜਣੀ ਅਤੇ ਉਸ ਨੇ ਉਹ ਦਾ ਨਾਮ ਬਿਨ-ਅੰਮੀ ਰੱਖਿਆ। ਉਹ ਅੱਜ ਤੱਕ ਅੰਮੋਨੀਆਂ ਦਾ ਪਿਤਾ ਹੈ।
And the younger had a son and gave him the name Ben-ammi: from him come the children of Ammon to this day.