< ਉਤਪਤ 19 >
1 ੧ ਸ਼ਾਮ ਨੂੰ ਦੋ ਦੂਤ ਸਦੂਮ ਨੂੰ ਆਏ ਅਤੇ ਲੂਤ ਸਦੂਮ ਸ਼ਹਿਰ ਦੇ ਫਾਟਕ ਵਿੱਚ ਬੈਠਾ ਹੋਇਆ ਸੀ, ਲੂਤ ਉਨ੍ਹਾਂ ਨੂੰ ਵੇਖ ਕੇ ਮਿਲਣ ਲਈ ਉੱਠਿਆ ਅਤੇ ਉਹ ਨੇ ਆਪਣਾ ਮੂੰਹ ਧਰਤੀ ਤੱਕ ਝੁਕਾਇਆ।
The two angels came to Sodom at evening. Lot sat in the gate of Sodom. Lot saw them, and rose up to meet them. He bowed himself with his face to the earth,
2 ੨ ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ। ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂ ਚੌਂਕ ਵਿੱਚ ਰਾਤ ਕੱਟਾਂਗੇ।
and he said, “See now, my lords, please come into your servant’s house, stay all night, wash your feet, and you can rise up early, and go on your way.” They said, “No, but we will stay in the street all night.”
3 ੩ ਜਦ ਉਸ ਨੇ ਉਨ੍ਹਾਂ ਦੇ ਅੱਗੇ ਬਹੁਤ ਮਿੰਨਤ ਕੀਤੀ ਤਾਂ ਓਹ ਉਸ ਦੇ ਨਾਲ ਉਸ ਦੇ ਘਰ ਗਏ ਅਤੇ ਉਸ ਨੇ ਉਨ੍ਹਾਂ ਦੀ ਮੇਜ਼ਬਾਨੀ ਕੀਤੀ ਅਤੇ ਪਤੀਰੀ ਰੋਟੀ ਪਕਾਈ ਅਤੇ ਉਨ੍ਹਾਂ ਨੇ ਖਾਧੀ।
He urged them greatly, and they came in with him, and entered into his house. He made them a feast, and baked unleavened bread, and they ate.
4 ੪ ਪਰ ਉਨ੍ਹਾਂ ਦੇ ਲੰਮੇ ਪੈਣ ਤੋਂ ਪਹਿਲਾਂ, ਸਦੂਮ ਨਗਰ ਦੇ ਸਾਰੇ ਮਨੁੱਖਾਂ ਨੇ ਕੀ ਜਵਾਨ, ਕੀ ਬੁੱਢਾ ਚਾਰੇ ਪਾਸਿਓਂ ਉਸ ਘਰ ਨੂੰ ਘੇਰ ਲਿਆ।
But before they lay down, the men of the city, the men of Sodom, surrounded the house, both young and old, all the people from every quarter.
5 ੫ ਅਤੇ ਉਨ੍ਹਾਂ ਨੇ ਲੂਤ ਨੂੰ ਅਵਾਜ਼ ਮਾਰ ਕੇ ਆਖਿਆ, ਓਹ ਮਨੁੱਖ ਕਿੱਥੇ ਹਨ ਜੋ ਅੱਜ ਰਾਤ ਤੇਰੇ ਕੋਲ ਆਏ ਹਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ ਤਾਂ ਜੋ ਅਸੀਂ ਉਨ੍ਹਾਂ ਨਾਲ ਸੰਗ ਕਰੀਏ।
They called to Lot, and said to him, “Where are the men who came in to you this night? Bring them out to us, that we may have sex with them.”
6 ੬ ਤਦ ਲੂਤ ਉਨ੍ਹਾਂ ਦੇ ਕੋਲ ਦਰਵਾਜ਼ੇ ਵਿੱਚੋਂ ਬਾਹਰ ਗਿਆ ਅਤੇ ਦਰਵਾਜ਼ਾ ਆਪਣੇ ਪਿੱਛੇ ਬੰਦ ਕਰ ਲਿਆ।
Lot went out to them through the door, and shut the door after himself.
7 ੭ ਤਦ ਉਸ ਨੇ ਆਖਿਆ, ਮੇਰੇ ਭਰਾਵੋ, ਇਹ ਬੁਰਿਆਈ ਨਾ ਕਰੋ।
He said, “Please, my brothers, don’t act so wickedly.
8 ੮ ਵੇਖੋ ਮੇਰੀਆਂ ਦੋ ਧੀਆਂ ਹਨ, ਜਿਨ੍ਹਾਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ । ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਸੇ ਤਰ੍ਹਾਂ ਕਰੋ, ਪਰ ਇਨ੍ਹਾਂ ਮਨੁੱਖਾਂ ਨਾਲ ਅਜਿਹਾ ਕੁਝ ਨਾ ਕਰੋ ਕਿਉਂ ਜੋ ਓਹ ਮੇਰੀ ਛੱਤ ਹੇਠ ਆਏ ਹਨ।
See now, I have two virgin daughters. Please let me bring them out to you, and you may do to them what seems good to you. Only don’t do anything to these men, because they have come under the shadow of my roof.”
9 ੯ ਪਰ ਉਨ੍ਹਾਂ ਨੇ ਆਖਿਆ, ਪਿੱਛੇ ਹੱਟ ਜਾ, ਉਨ੍ਹਾਂ ਨੇ ਇਹ ਵੀ ਆਖਿਆ ਇਹ ਪਰਦੇਸੀ ਹੋ ਕੇ ਵੱਸਣ ਲਈ ਆਇਆ ਸੀ, ਹੁਣ ਨਿਆਈਂ ਬਣ ਬੈਠਾ ਹੈ। ਅਸੀਂ ਤੇਰੇ ਨਾਲ ਉਨ੍ਹਾਂ ਨਾਲੋਂ ਵੱਧ ਬੁਰਿਆਈ ਕਰਾਂਗੇ। ਫੇਰ ਉਨ੍ਹਾਂ ਨੇ ਲੂਤ ਨੂੰ ਬਹੁਤ ਤੰਗ ਕੀਤਾ ਅਤੇ ਦਰਵਾਜ਼ੇ ਨੂੰ ਭੰਨਣ ਲਈ ਨੇੜੇ ਆਏ।
They said, “Stand back!” Then they said, “This one fellow came in to live as a foreigner, and he appoints himself a judge. Now we will deal worse with you than with them!” They pressed hard on the man Lot, and came near to break the door.
10 ੧੦ ਤਦ ਉਨ੍ਹਾਂ ਮਨੁੱਖਾਂ ਨੇ ਹੱਥ ਵਧਾ ਕੇ ਲੂਤ ਨੂੰ ਆਪਣੇ ਕੋਲ ਘਰ ਵਿੱਚ ਖਿੱਚ ਲਿਆ ਅਤੇ ਦਰਵਾਜ਼ੇ ਨੂੰ ਬੰਦ ਕਰ ਲਿਆ।
But the men reached out their hand, and brought Lot into the house to them, and shut the door.
11 ੧੧ ਜਿਹੜੇ ਮਨੁੱਖ ਬੂਹੇ ਦੇ ਅੱਗੇ ਸਨ ਉਨ੍ਹਾਂ ਨੇ ਉਨ੍ਹਾਂ ਨੂੰ, ਕੀ ਛੋਟਾ ਕੀ ਵੱਡਾ ਅੰਨ੍ਹੇ ਕਰ ਦਿੱਤਾ ਇੱਥੋਂ ਤੱਕ ਕਿ ਓਹ ਦਰਵਾਜ਼ਾ ਲੱਭਦੇ-ਲੱਭਦੇ ਥੱਕ ਗਏ।
They struck the men who were at the door of the house with blindness, both small and great, so that they wearied themselves to find the door.
12 ੧੨ ਤਦ ਉਹਨਾਂ ਮਨੁੱਖਾਂ ਨੇ ਲੂਤ ਨੂੰ ਆਖਿਆ, ਇੱਥੇ ਤੇਰੇ ਕੋਲ ਹੋਰ ਕੌਣ ਹੈ? ਆਪਣੇ ਜਵਾਈਆਂ, ਪੁੱਤਰਾਂ, ਧੀਆਂ ਨੂੰ ਅਤੇ ਉਹ ਸਭ ਕੁਝ ਜੋ ਤੇਰਾ ਇਸ ਨਗਰ ਵਿੱਚ ਹੈ, ਲੈ ਕੇ ਬਾਹਰ ਨਿੱਕਲ ਜਾ।
The men said to Lot, “Do you have anybody else here? Sons-in-law, your sons, your daughters, and whomever you have in the city, bring them out of the place:
13 ੧੩ ਕਿਉਂਕਿ ਅਸੀਂ ਇਸ ਸਥਾਨ ਨੂੰ ਨਸ਼ਟ ਕਰਨ ਵਾਲੇ ਹਾਂ ਕਿਉਂ ਜੋ ਉਹਨਾਂ ਦੀ ਬੁਰਿਆਈ ਯਹੋਵਾਹ ਦੇ ਅੱਗੇ ਬਹੁਤ ਵੱਧ ਗਈ ਹੈ ਅਤੇ ਯਹੋਵਾਹ ਨੇ ਸਾਨੂੰ ਇਹਨਾਂ ਦਾ ਨਾਸ ਕਰਨ ਲਈ ਭੇਜਿਆ ਹੈ।
for we will destroy this place, because the outcry against them has grown so great before the LORD that the LORD has sent us to destroy it.”
14 ੧੪ ਉਪਰੰਤ ਲੂਤ ਨੇ ਬਾਹਰ ਜਾ ਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨਾਲ ਉਸ ਦੀਆਂ ਧੀਆਂ ਦੀ ਮੰਗਣੀ ਹੋਈ ਸੀ ਗੱਲ ਕੀਤੀ ਅਤੇ ਆਖਿਆ, ਉੱਠੋ ਇਸ ਨਗਰ ਤੋਂ ਨਿੱਕਲ ਜਾਓ ਕਿਉਂਕਿ ਯਹੋਵਾਹ ਇਸ ਨਗਰ ਨੂੰ ਨਸ਼ਟ ਕਰਨ ਵਾਲਾ ਹੈ, ਪਰ ਉਹ ਆਪਣੇ ਜਵਾਈਆਂ ਦੀਆਂ ਨਜ਼ਰਾਂ ਵਿੱਚ ਮਖ਼ੌਲੀਆ ਜਿਹਾ ਜਾਪਿਆ।
Lot went out, and spoke to his sons-in-law, who were pledged to marry his daughters, and said, “Get up! Get out of this place, for the LORD will destroy the city!” But he seemed to his sons-in-law to be joking.
15 ੧੫ ਜਦ ਸਵੇਰ ਹੋਈ ਤਾਂ ਉਹਨਾਂ ਦੂਤਾਂ ਨੇ ਲੂਤ ਨੂੰ ਛੇਤੀ ਕਰਾਈ ਅਤੇ ਕਿਹਾ, ਉੱਠ, ਆਪਣੀ ਪਤਨੀ ਅਤੇ ਦੋਹਾਂ ਧੀਆਂ ਨੂੰ ਜਿਹੜੀਆਂ ਇੱਥੇ ਹਨ ਲੈ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਇਸ ਨਗਰ ਦੇ ਅਪਰਾਧ ਵਿੱਚ ਭਸਮ ਹੋ ਜਾਵੇਂ।
When the morning came, then the angels hurried Lot, saying, “Get up! Take your wife and your two daughters who are here, lest you be consumed in the iniquity of the city.”
16 ੧੬ ਜਦ ਉਹ ਦੇਰੀ ਕਰ ਰਿਹਾ ਸੀ, ਤਾਂ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦੀ ਕਿਰਪਾ ਦੇ ਕਾਰਨ ਜੋ ਉਸ ਦੇ ਉੱਤੇ ਸੀ, ਉਹ ਦੇ ਹੱਥ, ਅਤੇ ਉਹ ਦੀ ਪਤਨੀ ਦੇ ਹੱਥ, ਅਤੇ ਉਹ ਦੀਆਂ ਦੋਹਾਂ ਧੀਆਂ ਦੇ ਹੱਥਾਂ ਨੂੰ ਫੜ੍ਹ ਕੇ ਉਨ੍ਹਾਂ ਨੂੰ ਨਗਰ ਤੋਂ ਬਾਹਰ ਪਹੁੰਚਾ ਦਿੱਤਾ।
But he lingered; and the men grabbed his hand, his wife’s hand, and his two daughters’ hands, the LORD being merciful to him; and they took him out, and set him outside of the city.
17 ੧੭ ਅਜਿਹਾ ਹੋਇਆ ਕਿ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੂੰ ਆਖਿਆ, ਆਪਣੀ ਜਾਨ ਬਚਾ ਕੇ ਭੱਜ ਜਾ, ਪਿੱਛੇ ਮੁੜ ਕੇ ਨਾ ਵੇਖੀਂ ਅਤੇ ਸਾਰੀ ਘਾਟੀ ਵਿੱਚ ਕਿਤੇ ਨਾ ਠਹਿਰੀਂ। ਪਰਬਤ ਨੂੰ ਭੱਜ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਭਸਮ ਹੋ ਜਾਵੇਂ।
It came to pass, when they had taken them out, that he said, “Escape for your life! Don’t look behind you, and don’t stay anywhere in the plain. Escape to the mountains, lest you be consumed!”
18 ੧੮ ਪਰ ਲੂਤ ਨੇ ਉਨ੍ਹਾਂ ਨੂੰ ਆਖਿਆ, ਹੇ ਮੇਰੇ ਪ੍ਰਭੂਓ, ਅਜਿਹਾ ਨਾ ਕਰਨਾ।
Lot said to them, “Oh, not so, my lord.
19 ੧੯ ਵੇਖੋ, ਤੁਹਾਡੇ ਦਾਸ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ, ਅਤੇ ਤੁਸੀਂ ਬਹੁਤ ਦਯਾ ਕੀਤੀ ਜੋ ਮੇਰੀ ਜਾਨ ਨੂੰ ਬਚਾਇਆ ਹੈ, ਪਰ ਮੈਂ ਪਰਬਤ ਤੱਕ ਨਹੀਂ ਭੱਜ ਸਕਦਾ, ਅਜਿਹਾ ਨਾ ਹੋਵੇ ਕਿ ਮੇਰੇ ਉੱਤੇ ਕੋਈ ਬਿਪਤਾ ਆ ਪਵੇ ਅਤੇ ਮੈਂ ਮਰ ਜਾਂਵਾਂ।
See now, your servant has found favour in your sight, and you have magnified your loving kindness, which you have shown to me in saving my life. I can’t escape to the mountain, lest evil overtake me, and I die.
20 ੨੦ ਵੇਖੋ, ਉਹ ਨਗਰ ਭੱਜਣ ਲਈ ਨੇੜੇ ਹੈ ਅਤੇ ਉਹ ਛੋਟਾ ਵੀ ਹੈ। ਮੈਨੂੰ ਉੱਥੇ ਭੱਜ ਜਾਣ ਦਿਓ। ਕੀ ਉਹ ਨਗਰ ਛੋਟਾ ਨਹੀਂ ਹੈ? ਇਸ ਤਰ੍ਹਾਂ ਮੇਰੀ ਜਾਨ ਬਚ ਜਾਵੇਗੀ।
See now, this city is near to flee to, and it is a little one. Oh let me escape there (isn’t it a little one?), and my soul will live.”
21 ੨੧ ਉਸ ਨੇ ਉਹ ਨੂੰ ਆਖਿਆ, ਵੇਖ, ਮੈਂ ਤੇਰੀ ਇਸ ਗੱਲ ਨੂੰ ਵੀ ਮੰਨ ਲਿਆ ਹੈ ਅਤੇ ਮੈਂ ਉਸ ਨਗਰ ਨੂੰ ਜਿਹ ਦੇ ਵਿਖੇ ਤੂੰ ਗੱਲ ਕੀਤੀ ਹੈ, ਨਾਸ ਨਾ ਕਰਾਂਗਾ।
He said to him, “Behold, I have granted your request concerning this thing also, that I will not overthrow the city of which you have spoken.
22 ੨੨ ਛੇਤੀ ਕਰ, ਉੱਥੇ ਨੂੰ ਭੱਜ ਜਾ ਕਿਉਂਕਿ ਜਦ ਤੱਕ ਤੂੰ ਉੱਥੇ ਨਾ ਪਹੁੰਚੇ ਮੈਂ ਕੁਝ ਨਹੀਂ ਕਰ ਸਕਦਾ। ਇਸ ਕਾਰਨ ਉਸ ਨਗਰ ਦਾ ਨਾਮ ਸੋਆਰ ਰੱਖਿਆ ਗਿਆ।
Hurry, escape there, for I can’t do anything until you get there.” Therefore the name of the city was called Zoar.
23 ੨੩ ਸੂਰਜ ਅਜੇ ਚੜ੍ਹਿਆ ਹੀ ਸੀ, ਜਦ ਲੂਤ ਸੋਆਰ ਵਿੱਚ ਜਾ ਵੜਿਆ।
The sun had risen on the earth when Lot came to Zoar.
24 ੨੪ ਤਦ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਉੱਤੇ ਗੰਧਕ ਅਤੇ ਅੱਗ ਅਕਾਸ਼ ਤੋਂ ਬਰਸਾਈ
Then the LORD rained on Sodom and on Gomorrah sulphur and fire from the LORD out of the sky.
25 ੨੫ ਅਤੇ ਉਸ ਨੇ ਉਨ੍ਹਾਂ ਨਗਰਾਂ ਨੂੰ, ਅਤੇ ਸਾਰੀ ਘਾਟੀ ਨੂੰ, ਅਤੇ ਨਗਰ ਦੇ ਵਸਨੀਕਾਂ ਨੂੰ ਅਤੇ ਜ਼ਮੀਨ ਦੀ ਸਾਰੀ ਉਪਜ ਨੂੰ ਨਸ਼ਟ ਕਰ ਸੁੱਟਿਆ।
He overthrew those cities, all the plain, all the inhabitants of the cities, and that which grew on the ground.
26 ੨੬ ਪਰ ਲੂਤ ਦੀ ਪਤਨੀ ਨੇ ਜੋ ਉਸ ਦੇ ਪਿੱਛੇ ਸੀ, ਉਸ ਨੇ ਪਿੱਛੇ ਮੁੜ ਕੇ ਵੇਖਿਆ ਤਾਂ ਉਹ ਲੂਣ ਦਾ ਥੰਮ੍ਹ ਬਣ ਗਈ।
But Lot’s wife looked back from behind him, and she became a pillar of salt.
27 ੨੭ ਅਬਰਾਹਾਮ ਸਵੇਰੇ ਹੀ ਉੱਠ ਕੇ ਉਸ ਸਥਾਨ ਨੂੰ ਗਿਆ, ਜਿੱਥੇ ਉਹ ਯਹੋਵਾਹ ਦੇ ਸਨਮੁਖ ਖੜ੍ਹਾ ਹੋਇਆ ਸੀ।
Abraham went up early in the morning to the place where he had stood before the LORD.
28 ੨੮ ਜਦ ਉਸ ਨੇ ਸਦੂਮ ਅਤੇ ਅਮੂਰਾਹ ਵੱਲ ਅਤੇ ਘਾਟੀ ਦੇ ਸਾਰੇ ਦੇਸ਼ ਵੱਲ ਵੇਖਿਆ ਤਾਂ ਵੇਖੋ, ਧਰਤੀ ਤੋਂ ਧੂੰਆਂ ਭੱਠੀ ਦੇ ਧੂੰਏਂ ਵਾਂਗੂੰ ਉੱਠ ਰਿਹਾ ਸੀ।
He looked towards Sodom and Gomorrah, and towards all the land of the plain, and saw that the smoke of the land went up as the smoke of a furnace.
29 ੨੯ ਅਜਿਹਾ ਹੋਇਆ ਕਿ ਜਦ ਪਰਮੇਸ਼ੁਰ ਨੇ ਉਸ ਘਾਟੀ ਦੇ ਨਗਰਾਂ ਨੂੰ ਜਿਸ ਵਿੱਚ ਲੂਤ ਰਹਿੰਦਾ ਸੀ, ਨਸ਼ਟ ਕੀਤਾ ਤਦ ਪਰਮੇਸ਼ੁਰ ਨੇ ਅਬਰਾਹਾਮ ਨੂੰ ਯਾਦ ਕਰਕੇ ਲੂਤ ਨੂੰ ਉਸ ਬਰਬਾਦੀ ਤੋਂ ਬਚਾ ਲਿਆ।
When God destroyed the cities of the plain, God remembered Abraham, and sent Lot out of the middle of the overthrow, when he overthrew the cities in which Lot lived.
30 ੩੦ ਫੇਰ ਲੂਤ ਨੇ ਸੋਆਰ ਨਗਰ ਨੂੰ ਛੱਡ ਦਿੱਤਾ ਅਤੇ ਉੱਪਰ ਜਾ ਕੇ ਆਪਣੀਆਂ ਦੋਹਾਂ ਧੀਆਂ ਸਮੇਤ ਪਰਬਤ ਉੱਤੇ ਵੱਸ ਗਿਆ ਕਿਉਂ ਜੋ ਉਹ ਸੋਆਰ ਵਿੱਚ ਵੱਸਣ ਤੋਂ ਡਰਦਾ ਸੀ, ਇਸ ਲਈ ਉਹ ਅਤੇ ਉਹ ਦੀਆਂ ਦੋਵੇਂ ਧੀਆਂ ਇੱਕ ਗੁਫ਼ਾ ਵਿੱਚ ਰਹਿਣ ਲੱਗ ਪਏ।
Lot went up out of Zoar, and lived in the mountain, and his two daughters with him; for he was afraid to live in Zoar. He lived in a cave with his two daughters.
31 ੩੧ ਤਦ ਵੱਡੀ ਧੀ ਨੇ ਛੋਟੀ ਨੂੰ ਆਖਿਆ, ਸਾਡਾ ਪਿਤਾ ਬੁੱਢਾ ਹੈ ਅਤੇ ਧਰਤੀ ਉੱਤੇ ਕੋਈ ਮਨੁੱਖ ਨਹੀਂ ਹੈ, ਜੋ ਸੰਸਾਰ ਦੀ ਰੀਤ ਅਨੁਸਾਰ ਸਾਡੇ ਕੋਲ ਅੰਦਰ ਆਵੇ।
The firstborn said to the younger, “Our father is old, and there is not a man in the earth to come in to us in the way of all the earth.
32 ੩੨ ਇਸ ਲਈ ਆ, ਅਸੀਂ ਆਪਣੇ ਪਿਤਾ ਨੂੰ ਮਧ ਪਿਲਾਈਏ ਅਤੇ ਉਸ ਦੇ ਸੰਗ ਲੇਟੀਏ, ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ।
Come, let’s make our father drink wine, and we will lie with him, that we may preserve our father’s family line.”
33 ੩੩ ਫਿਰ ਉਨ੍ਹਾਂ ਨੇ ਆਪਣੇ ਪਿਤਾ ਨੂੰ ਉਸੇ ਰਾਤ ਮਧ ਪਿਲਾਈ ਅਤੇ ਵੱਡੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਲੂਤ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ।
They made their father drink wine that night: and the firstborn went in, and lay with her father. He didn’t know when she lay down, nor when she arose.
34 ੩੪ ਅਗਲੇ ਦਿਨ ਅਜਿਹਾ ਹੋਇਆ ਕਿ ਵੱਡੀ ਧੀ ਨੇ ਛੋਟੀ ਨੂੰ ਆਖਿਆ, ਵੇਖ, ਮੈਂ ਕੱਲ ਰਾਤ ਆਪਣੇ ਪਿਤਾ ਦੇ ਸੰਗ ਲੇਟੀ। ਅਸੀਂ ਅੱਜ ਰਾਤ ਵੀ ਉਹ ਨੂੰ ਮਧ ਪਿਲਾਈਏ ਅਤੇ ਤੂੰ ਜਾ ਕੇ ਉਹ ਦੇ ਸੰਗ ਲੇਟ ਅਤੇ ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ।
It came to pass on the next day, that the firstborn said to the younger, “Behold, I lay last night with my father. Let’s make him drink wine again tonight. You go in, and lie with him, that we may preserve our father’s family line.”
35 ੩੫ ਸੋ ਉਨ੍ਹਾਂ ਨੇ ਉਸ ਰਾਤ ਵੀ ਆਪਣੇ ਪਿਤਾ ਨੂੰ ਮਧ ਪਿਲਾਈ ਅਤੇ ਛੋਟੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਉਸ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ।
They made their father drink wine that night also. The younger went and lay with him. He didn’t know when she lay down, nor when she got up.
36 ੩੬ ਇਸ ਤਰ੍ਹਾਂ ਲੂਤ ਦੀਆਂ ਦੋਵੇਂ ਧੀਆਂ ਆਪਣੇ ਪਿਤਾ ਤੋਂ ਗਰਭਵਤੀ ਹੋਈਆਂ,
Thus both of Lot’s daughters were with child by their father.
37 ੩੭ ਅਤੇ ਵੱਡੀ ਧੀ ਨੇ ਇੱਕ ਪੁੱਤਰ ਜਣਿਆ ਅਤੇ ਉਸ ਦਾ ਨਾਮ ਮੋਆਬ ਰੱਖਿਆ। ਉਹ ਅੱਜ ਤੱਕ ਮੋਆਬੀਆਂ ਦਾ ਪਿਤਾ ਹੈ।
The firstborn bore a son, and named him Moab. He is the father of the Moabites to this day.
38 ੩੮ ਛੋਟੀ ਧੀ ਵੀ ਇੱਕ ਪੁੱਤਰ ਜਣੀ ਅਤੇ ਉਸ ਨੇ ਉਹ ਦਾ ਨਾਮ ਬਿਨ-ਅੰਮੀ ਰੱਖਿਆ। ਉਹ ਅੱਜ ਤੱਕ ਅੰਮੋਨੀਆਂ ਦਾ ਪਿਤਾ ਹੈ।
The younger also bore a son, and called his name Ben Ammi. He is the father of the children of Ammon to this day.