< ਉਤਪਤ 19 >

1 ਸ਼ਾਮ ਨੂੰ ਦੋ ਦੂਤ ਸਦੂਮ ਨੂੰ ਆਏ ਅਤੇ ਲੂਤ ਸਦੂਮ ਸ਼ਹਿਰ ਦੇ ਫਾਟਕ ਵਿੱਚ ਬੈਠਾ ਹੋਇਆ ਸੀ, ਲੂਤ ਉਨ੍ਹਾਂ ਨੂੰ ਵੇਖ ਕੇ ਮਿਲਣ ਲਈ ਉੱਠਿਆ ਅਤੇ ਉਹ ਨੇ ਆਪਣਾ ਮੂੰਹ ਧਰਤੀ ਤੱਕ ਝੁਕਾਇਆ।
וַ֠יָּבֹאוּ שְׁנֵ֨י הַמַּלְאָכִ֤ים סְדֹ֙מָה֙ בָּעֶ֔רֶב וְלֹ֖וט יֹשֵׁ֣ב בְּשַֽׁעַר־סְדֹ֑ם וַיַּרְא־לֹוט֙ וַיָּ֣קָם לִקְרָאתָ֔ם וַיִּשְׁתַּ֥חוּ אַפַּ֖יִם אָֽרְצָה׃
2 ਉਸ ਨੇ ਆਖਿਆ, ਵੇਖੋ, ਮੇਰੇ ਪ੍ਰਭੂਓ ਤੁਸੀਂ ਆਪਣੇ ਦਾਸ ਦੇ ਘਰ ਵੱਲ ਮੁੜੋ ਅਤੇ ਰਾਤ ਠਹਿਰੋ ਅਤੇ ਆਪਣੇ ਪੈਰ ਧੋਵੋ, ਫੇਰ ਤੁਸੀਂ ਤੜਕੇ ਉੱਠ ਕੇ ਆਪਣੇ ਰਾਹ ਚਲੇ ਜਾਣਾ। ਪਰ ਉਨ੍ਹਾਂ ਨੇ ਆਖਿਆ, ਨਹੀਂ, ਅਸੀਂ ਚੌਂਕ ਵਿੱਚ ਰਾਤ ਕੱਟਾਂਗੇ।
וַיֹּ֜אמֶר הִנֶּ֣ה נָּא־אֲדֹנַ֗י ס֣וּרוּ נָ֠א אֶל־בֵּ֨ית עַבְדְּכֶ֤ם וְלִ֙ינוּ֙ וְרַחֲצ֣וּ רַגְלֵיכֶ֔ם וְהִשְׁכַּמְתֶּ֖ם וַהֲלַכְתֶּ֣ם לְדַרְכְּכֶ֑ם וַיֹּאמְר֣וּ לֹּ֔א כִּ֥י בָרְחֹ֖וב נָלִֽין׃
3 ਜਦ ਉਸ ਨੇ ਉਨ੍ਹਾਂ ਦੇ ਅੱਗੇ ਬਹੁਤ ਮਿੰਨਤ ਕੀਤੀ ਤਾਂ ਓਹ ਉਸ ਦੇ ਨਾਲ ਉਸ ਦੇ ਘਰ ਗਏ ਅਤੇ ਉਸ ਨੇ ਉਨ੍ਹਾਂ ਦੀ ਮੇਜ਼ਬਾਨੀ ਕੀਤੀ ਅਤੇ ਪਤੀਰੀ ਰੋਟੀ ਪਕਾਈ ਅਤੇ ਉਨ੍ਹਾਂ ਨੇ ਖਾਧੀ।
וַיִּפְצַר־בָּ֣ם מְאֹ֔ד וַיָּסֻ֣רוּ אֵלָ֔יו וַיָּבֹ֖אוּ אֶל־בֵּיתֹ֑ו וַיַּ֤עַשׂ לָהֶם֙ מִשְׁתֶּ֔ה וּמַצֹּ֥ות אָפָ֖ה וַיֹּאכֵֽלוּ׃
4 ਪਰ ਉਨ੍ਹਾਂ ਦੇ ਲੰਮੇ ਪੈਣ ਤੋਂ ਪਹਿਲਾਂ, ਸਦੂਮ ਨਗਰ ਦੇ ਸਾਰੇ ਮਨੁੱਖਾਂ ਨੇ ਕੀ ਜਵਾਨ, ਕੀ ਬੁੱਢਾ ਚਾਰੇ ਪਾਸਿਓਂ ਉਸ ਘਰ ਨੂੰ ਘੇਰ ਲਿਆ।
טֶרֶם֮ יִשְׁכָּבוּ֒ וְאַנְשֵׁ֨י הָעִ֜יר אַנְשֵׁ֤י סְדֹם֙ נָסַ֣בּוּ עַל־הַבַּ֔יִת מִנַּ֖עַר וְעַד־זָקֵ֑ן כָּל־הָעָ֖ם מִקָּצֶֽה׃
5 ਅਤੇ ਉਨ੍ਹਾਂ ਨੇ ਲੂਤ ਨੂੰ ਅਵਾਜ਼ ਮਾਰ ਕੇ ਆਖਿਆ, ਓਹ ਮਨੁੱਖ ਕਿੱਥੇ ਹਨ ਜੋ ਅੱਜ ਰਾਤ ਤੇਰੇ ਕੋਲ ਆਏ ਹਨ? ਉਨ੍ਹਾਂ ਨੂੰ ਸਾਡੇ ਕੋਲ ਬਾਹਰ ਲਿਆ ਤਾਂ ਜੋ ਅਸੀਂ ਉਨ੍ਹਾਂ ਨਾਲ ਸੰਗ ਕਰੀਏ।
וַיִּקְרְא֤וּ אֶל־לֹוט֙ וַיֹּ֣אמְרוּ לֹ֔ו אַיֵּ֧ה הָאֲנָשִׁ֛ים אֲשֶׁר־בָּ֥אוּ אֵלֶ֖יךָ הַלָּ֑יְלָה הֹוצִיאֵ֣ם אֵלֵ֔ינוּ וְנֵדְעָ֖ה אֹתָֽם׃
6 ਤਦ ਲੂਤ ਉਨ੍ਹਾਂ ਦੇ ਕੋਲ ਦਰਵਾਜ਼ੇ ਵਿੱਚੋਂ ਬਾਹਰ ਗਿਆ ਅਤੇ ਦਰਵਾਜ਼ਾ ਆਪਣੇ ਪਿੱਛੇ ਬੰਦ ਕਰ ਲਿਆ।
וַיֵּצֵ֧א אֲלֵהֶ֛ם לֹ֖וט הַפֶּ֑תְחָה וְהַדֶּ֖לֶת סָגַ֥ר אַחֲרָֽיו׃
7 ਤਦ ਉਸ ਨੇ ਆਖਿਆ, ਮੇਰੇ ਭਰਾਵੋ, ਇਹ ਬੁਰਿਆਈ ਨਾ ਕਰੋ।
וַיֹּאמַ֑ר אַל־נָ֥א אַחַ֖י תָּרֵֽעוּ׃
8 ਵੇਖੋ ਮੇਰੀਆਂ ਦੋ ਧੀਆਂ ਹਨ, ਜਿਨ੍ਹਾਂ ਨੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ । ਮੈਂ ਉਨ੍ਹਾਂ ਨੂੰ ਤੁਹਾਡੇ ਕੋਲ ਲੈ ਆਉਂਦਾ ਹਾਂ ਤਾਂ ਉਨ੍ਹਾਂ ਨਾਲ ਜਿਵੇਂ ਤੁਹਾਡੀ ਨਿਗਾਹ ਵਿੱਚ ਚੰਗਾ ਹੋਵੇ ਉਸੇ ਤਰ੍ਹਾਂ ਕਰੋ, ਪਰ ਇਨ੍ਹਾਂ ਮਨੁੱਖਾਂ ਨਾਲ ਅਜਿਹਾ ਕੁਝ ਨਾ ਕਰੋ ਕਿਉਂ ਜੋ ਓਹ ਮੇਰੀ ਛੱਤ ਹੇਠ ਆਏ ਹਨ।
הִנֵּה־נָ֨א לִ֜י שְׁתֵּ֣י בָנֹ֗ות אֲשֶׁ֤ר לֹֽא־יָדְעוּ֙ אִ֔ישׁ אֹוצִֽיאָה־נָּ֤א אֶתְהֶן֙ אֲלֵיכֶ֔ם וַעֲשׂ֣וּ לָהֶ֔ן כַּטֹּ֖וב בְּעֵינֵיכֶ֑ם רַ֠ק לָֽאֲנָשִׁ֤ים הָאֵל֙ אַל־תַּעֲשׂ֣וּ דָבָ֔ר כִּֽי־עַל־כֵּ֥ן בָּ֖אוּ בְּצֵ֥ל קֹרָתִֽי׃
9 ਪਰ ਉਨ੍ਹਾਂ ਨੇ ਆਖਿਆ, ਪਿੱਛੇ ਹੱਟ ਜਾ, ਉਨ੍ਹਾਂ ਨੇ ਇਹ ਵੀ ਆਖਿਆ ਇਹ ਪਰਦੇਸੀ ਹੋ ਕੇ ਵੱਸਣ ਲਈ ਆਇਆ ਸੀ, ਹੁਣ ਨਿਆਈਂ ਬਣ ਬੈਠਾ ਹੈ। ਅਸੀਂ ਤੇਰੇ ਨਾਲ ਉਨ੍ਹਾਂ ਨਾਲੋਂ ਵੱਧ ਬੁਰਿਆਈ ਕਰਾਂਗੇ। ਫੇਰ ਉਨ੍ਹਾਂ ਨੇ ਲੂਤ ਨੂੰ ਬਹੁਤ ਤੰਗ ਕੀਤਾ ਅਤੇ ਦਰਵਾਜ਼ੇ ਨੂੰ ਭੰਨਣ ਲਈ ਨੇੜੇ ਆਏ।
וַיֹּאמְר֣וּ ׀ גֶּשׁ־הָ֗לְאָה וַיֹּֽאמְרוּ֙ הָאֶחָ֤ד בָּֽא־לָגוּר֙ וַיִּשְׁפֹּ֣ט שָׁפֹ֔וט עַתָּ֕ה נָרַ֥ע לְךָ֖ מֵהֶ֑ם וַיִּפְצְר֨וּ בָאִ֤ישׁ בְּלֹוט֙ מְאֹ֔ד וַֽיִּגְּשׁ֖וּ לִשְׁבֹּ֥ר הַדָּֽלֶת׃
10 ੧੦ ਤਦ ਉਨ੍ਹਾਂ ਮਨੁੱਖਾਂ ਨੇ ਹੱਥ ਵਧਾ ਕੇ ਲੂਤ ਨੂੰ ਆਪਣੇ ਕੋਲ ਘਰ ਵਿੱਚ ਖਿੱਚ ਲਿਆ ਅਤੇ ਦਰਵਾਜ਼ੇ ਨੂੰ ਬੰਦ ਕਰ ਲਿਆ।
וַיִּשְׁלְח֤וּ הֽ͏ָאֲנָשִׁים֙ אֶת־יָדָ֔ם וַיָּבִ֧יאוּ אֶת־לֹ֛וט אֲלֵיהֶ֖ם הַבָּ֑יְתָה וְאֶת־הַדֶּ֖לֶת סָגָֽרוּ׃
11 ੧੧ ਜਿਹੜੇ ਮਨੁੱਖ ਬੂਹੇ ਦੇ ਅੱਗੇ ਸਨ ਉਨ੍ਹਾਂ ਨੇ ਉਨ੍ਹਾਂ ਨੂੰ, ਕੀ ਛੋਟਾ ਕੀ ਵੱਡਾ ਅੰਨ੍ਹੇ ਕਰ ਦਿੱਤਾ ਇੱਥੋਂ ਤੱਕ ਕਿ ਓਹ ਦਰਵਾਜ਼ਾ ਲੱਭਦੇ-ਲੱਭਦੇ ਥੱਕ ਗਏ।
וְֽאֶת־הָאֲנָשִׁ֞ים אֲשֶׁר־פֶּ֣תַח הַבַּ֗יִת הִכּוּ֙ בַּסַּנְוֵרִ֔ים מִקָּטֹ֖ן וְעַד־גָּדֹ֑ול וַיִּלְא֖וּ לִמְצֹ֥א הַפָּֽתַח׃
12 ੧੨ ਤਦ ਉਹਨਾਂ ਮਨੁੱਖਾਂ ਨੇ ਲੂਤ ਨੂੰ ਆਖਿਆ, ਇੱਥੇ ਤੇਰੇ ਕੋਲ ਹੋਰ ਕੌਣ ਹੈ? ਆਪਣੇ ਜਵਾਈਆਂ, ਪੁੱਤਰਾਂ, ਧੀਆਂ ਨੂੰ ਅਤੇ ਉਹ ਸਭ ਕੁਝ ਜੋ ਤੇਰਾ ਇਸ ਨਗਰ ਵਿੱਚ ਹੈ, ਲੈ ਕੇ ਬਾਹਰ ਨਿੱਕਲ ਜਾ।
וַיֹּאמְר֨וּ הָאֲנָשִׁ֜ים אֶל־לֹ֗וט עֹ֚ד מִֽי־לְךָ֣ פֹ֔ה חָתָן֙ וּבָנֶ֣יךָ וּבְנֹתֶ֔יךָ וְכֹ֥ל אֲשֶׁר־לְךָ֖ בָּעִ֑יר הֹוצֵ֖א מִן־הַמָּקֹֽום׃
13 ੧੩ ਕਿਉਂਕਿ ਅਸੀਂ ਇਸ ਸਥਾਨ ਨੂੰ ਨਸ਼ਟ ਕਰਨ ਵਾਲੇ ਹਾਂ ਕਿਉਂ ਜੋ ਉਹਨਾਂ ਦੀ ਬੁਰਿਆਈ ਯਹੋਵਾਹ ਦੇ ਅੱਗੇ ਬਹੁਤ ਵੱਧ ਗਈ ਹੈ ਅਤੇ ਯਹੋਵਾਹ ਨੇ ਸਾਨੂੰ ਇਹਨਾਂ ਦਾ ਨਾਸ ਕਰਨ ਲਈ ਭੇਜਿਆ ਹੈ।
כִּֽי־מַשְׁחִתִ֣ים אֲנַ֔חְנוּ אֶת־הַמָּקֹ֖ום הַזֶּ֑ה כִּֽי־גֽ͏ָדְלָ֤ה צַעֲקָתָם֙ אֶת־פְּנֵ֣י יְהוָ֔ה וַיְשַׁלְּחֵ֥נוּ יְהוָ֖ה לְשַׁחֲתָֽהּ׃
14 ੧੪ ਉਪਰੰਤ ਲੂਤ ਨੇ ਬਾਹਰ ਜਾ ਕੇ ਆਪਣੇ ਜਵਾਈਆਂ ਨਾਲ ਜਿਨ੍ਹਾਂ ਨਾਲ ਉਸ ਦੀਆਂ ਧੀਆਂ ਦੀ ਮੰਗਣੀ ਹੋਈ ਸੀ ਗੱਲ ਕੀਤੀ ਅਤੇ ਆਖਿਆ, ਉੱਠੋ ਇਸ ਨਗਰ ਤੋਂ ਨਿੱਕਲ ਜਾਓ ਕਿਉਂਕਿ ਯਹੋਵਾਹ ਇਸ ਨਗਰ ਨੂੰ ਨਸ਼ਟ ਕਰਨ ਵਾਲਾ ਹੈ, ਪਰ ਉਹ ਆਪਣੇ ਜਵਾਈਆਂ ਦੀਆਂ ਨਜ਼ਰਾਂ ਵਿੱਚ ਮਖ਼ੌਲੀਆ ਜਿਹਾ ਜਾਪਿਆ।
וַיֵּצֵ֨א לֹ֜וט וַיְדַבֵּ֣ר ׀ אֶל־חֲתָנָ֣יו ׀ לֹקְחֵ֣י בְנֹתָ֗יו וַיֹּ֙אמֶר֙ ק֤וּמוּ צְּאוּ֙ מִן־הַמָּקֹ֣ום הַזֶּ֔ה כִּֽי־מַשְׁחִ֥ית יְהוָ֖ה אֶת־הָעִ֑יר וַיְהִ֥י כִמְצַחֵ֖ק בְּעֵינֵ֥י חֲתָנָֽיו׃
15 ੧੫ ਜਦ ਸਵੇਰ ਹੋਈ ਤਾਂ ਉਹਨਾਂ ਦੂਤਾਂ ਨੇ ਲੂਤ ਨੂੰ ਛੇਤੀ ਕਰਾਈ ਅਤੇ ਕਿਹਾ, ਉੱਠ, ਆਪਣੀ ਪਤਨੀ ਅਤੇ ਦੋਹਾਂ ਧੀਆਂ ਨੂੰ ਜਿਹੜੀਆਂ ਇੱਥੇ ਹਨ ਲੈ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਇਸ ਨਗਰ ਦੇ ਅਪਰਾਧ ਵਿੱਚ ਭਸਮ ਹੋ ਜਾਵੇਂ।
וּכְמֹו֙ הַשַּׁ֣חַר עָלָ֔ה וַיָּאִ֥יצוּ הַמַּלְאָכִ֖ים בְּלֹ֣וט לֵאמֹ֑ר קוּם֩ קַ֨ח אֶֽת־אִשְׁתְּךָ֜ וְאֶת־שְׁתֵּ֤י בְנֹתֶ֙יךָ֙ הַנִּמְצָאֹ֔ת פֶּן־תִּסָּפֶ֖ה בַּעֲוֹ֥ן הָעִֽיר׃
16 ੧੬ ਜਦ ਉਹ ਦੇਰੀ ਕਰ ਰਿਹਾ ਸੀ, ਤਾਂ ਉਨ੍ਹਾਂ ਮਨੁੱਖਾਂ ਨੇ ਯਹੋਵਾਹ ਦੀ ਕਿਰਪਾ ਦੇ ਕਾਰਨ ਜੋ ਉਸ ਦੇ ਉੱਤੇ ਸੀ, ਉਹ ਦੇ ਹੱਥ, ਅਤੇ ਉਹ ਦੀ ਪਤਨੀ ਦੇ ਹੱਥ, ਅਤੇ ਉਹ ਦੀਆਂ ਦੋਹਾਂ ਧੀਆਂ ਦੇ ਹੱਥਾਂ ਨੂੰ ਫੜ੍ਹ ਕੇ ਉਨ੍ਹਾਂ ਨੂੰ ਨਗਰ ਤੋਂ ਬਾਹਰ ਪਹੁੰਚਾ ਦਿੱਤਾ।
וֽ͏ַיִּתְמַהְמָ֓הּ ׀ וַיַּחֲזִ֨קוּ הָאֲנָשִׁ֜ים בְּיָדֹ֣ו וּבְיַד־אִשְׁתֹּ֗ו וּבְיַד֙ שְׁתֵּ֣י בְנֹתָ֔יו בְּחֶמְלַ֥ת יְהוָ֖ה עָלָ֑יו וַיֹּצִאֻ֥הוּ וַיַּנִּחֻ֖הוּ מִח֥וּץ לָעִֽיר׃
17 ੧੭ ਅਜਿਹਾ ਹੋਇਆ ਕਿ ਜਦ ਓਹ ਉਨ੍ਹਾਂ ਨੂੰ ਬਾਹਰ ਲੈ ਆਏ ਤਾਂ ਉਸ ਨੂੰ ਆਖਿਆ, ਆਪਣੀ ਜਾਨ ਬਚਾ ਕੇ ਭੱਜ ਜਾ, ਪਿੱਛੇ ਮੁੜ ਕੇ ਨਾ ਵੇਖੀਂ ਅਤੇ ਸਾਰੀ ਘਾਟੀ ਵਿੱਚ ਕਿਤੇ ਨਾ ਠਹਿਰੀਂ। ਪਰਬਤ ਨੂੰ ਭੱਜ ਜਾ, ਅਜਿਹਾ ਨਾ ਹੋਵੇ ਕਿ ਤੂੰ ਵੀ ਭਸਮ ਹੋ ਜਾਵੇਂ।
וַיְהִי֩ כְהֹוצִיאָ֨ם אֹתָ֜ם הַח֗וּצָה וַיֹּ֙אמֶר֙ הִמָּלֵ֣ט עַל־נַפְשֶׁ֔ךָ אַל־תַּבִּ֣יט אַחֲרֶ֔יךָ וְאַֽל־תַּעֲמֹ֖ד בְּכָל־הַכִּכָּ֑ר הָהָ֥רָה הִמָּלֵ֖ט פֶּן־תִּסָּפֶֽה׃
18 ੧੮ ਪਰ ਲੂਤ ਨੇ ਉਨ੍ਹਾਂ ਨੂੰ ਆਖਿਆ, ਹੇ ਮੇਰੇ ਪ੍ਰਭੂਓ, ਅਜਿਹਾ ਨਾ ਕਰਨਾ।
וַיֹּ֥אמֶר לֹ֖וט אֲלֵהֶ֑ם אַל־נָ֖א אֲדֹנָֽי׃
19 ੧੯ ਵੇਖੋ, ਤੁਹਾਡੇ ਦਾਸ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ, ਅਤੇ ਤੁਸੀਂ ਬਹੁਤ ਦਯਾ ਕੀਤੀ ਜੋ ਮੇਰੀ ਜਾਨ ਨੂੰ ਬਚਾਇਆ ਹੈ, ਪਰ ਮੈਂ ਪਰਬਤ ਤੱਕ ਨਹੀਂ ਭੱਜ ਸਕਦਾ, ਅਜਿਹਾ ਨਾ ਹੋਵੇ ਕਿ ਮੇਰੇ ਉੱਤੇ ਕੋਈ ਬਿਪਤਾ ਆ ਪਵੇ ਅਤੇ ਮੈਂ ਮਰ ਜਾਂਵਾਂ।
הִנֵּה־נָ֠א מָצָ֨א עַבְדְּךָ֣ חֵן֮ בְּעֵינֶיךָ֒ וַתַּגְדֵּ֣ל חַסְדְּךָ֗ אֲשֶׁ֤ר עָשִׂ֙יתָ֙ עִמָּדִ֔י לְהַחֲיֹ֖ות אֶת־נַפְשִׁ֑י וְאָנֹכִ֗י לֹ֤א אוּכַל֙ לְהִמָּלֵ֣ט הָהָ֔רָה פֶּן־תִּדְבָּקַ֥נִי הָרָעָ֖ה וָמַֽתִּי׃
20 ੨੦ ਵੇਖੋ, ਉਹ ਨਗਰ ਭੱਜਣ ਲਈ ਨੇੜੇ ਹੈ ਅਤੇ ਉਹ ਛੋਟਾ ਵੀ ਹੈ। ਮੈਨੂੰ ਉੱਥੇ ਭੱਜ ਜਾਣ ਦਿਓ। ਕੀ ਉਹ ਨਗਰ ਛੋਟਾ ਨਹੀਂ ਹੈ? ਇਸ ਤਰ੍ਹਾਂ ਮੇਰੀ ਜਾਨ ਬਚ ਜਾਵੇਗੀ।
הִנֵּה־נָ֠א הָעִ֨יר הַזֹּ֧את קְרֹבָ֛ה לָנ֥וּס שָׁ֖מָּה וְהִ֣יא מִצְעָ֑ר אִמָּלְטָ֨ה נָּ֜א שָׁ֗מָּה הֲלֹ֥א מִצְעָ֛ר הִ֖וא וּתְחִ֥י נַפְשִֽׁי׃
21 ੨੧ ਉਸ ਨੇ ਉਹ ਨੂੰ ਆਖਿਆ, ਵੇਖ, ਮੈਂ ਤੇਰੀ ਇਸ ਗੱਲ ਨੂੰ ਵੀ ਮੰਨ ਲਿਆ ਹੈ ਅਤੇ ਮੈਂ ਉਸ ਨਗਰ ਨੂੰ ਜਿਹ ਦੇ ਵਿਖੇ ਤੂੰ ਗੱਲ ਕੀਤੀ ਹੈ, ਨਾਸ ਨਾ ਕਰਾਂਗਾ।
וַיֹּ֣אמֶר אֵלָ֔יו הִנֵּה֙ נָשָׂ֣אתִי פָנֶ֔יךָ גַּ֖ם לַדָּבָ֣ר הַזֶּ֑ה לְבִלְתִּ֛י הָפְכִּ֥י אֶת־הָעִ֖יר אֲשֶׁ֥ר דִּבַּֽרְתָּ׃
22 ੨੨ ਛੇਤੀ ਕਰ, ਉੱਥੇ ਨੂੰ ਭੱਜ ਜਾ ਕਿਉਂਕਿ ਜਦ ਤੱਕ ਤੂੰ ਉੱਥੇ ਨਾ ਪਹੁੰਚੇ ਮੈਂ ਕੁਝ ਨਹੀਂ ਕਰ ਸਕਦਾ। ਇਸ ਕਾਰਨ ਉਸ ਨਗਰ ਦਾ ਨਾਮ ਸੋਆਰ ਰੱਖਿਆ ਗਿਆ।
מַהֵר֙ הִמָּלֵ֣ט שָׁ֔מָּה כִּ֣י לֹ֤א אוּכַל֙ לַעֲשֹׂ֣ות דָּבָ֔ר עַד־בֹּאֲךָ֖ שָׁ֑מָּה עַל־כֵּ֛ן קָרָ֥א שֵׁם־הָעִ֖יר צֹֽועַר׃
23 ੨੩ ਸੂਰਜ ਅਜੇ ਚੜ੍ਹਿਆ ਹੀ ਸੀ, ਜਦ ਲੂਤ ਸੋਆਰ ਵਿੱਚ ਜਾ ਵੜਿਆ।
הַשֶּׁ֖מֶשׁ יָצָ֣א עַל־הָאָ֑רֶץ וְלֹ֖וט בָּ֥א צֹֽעֲרָה׃
24 ੨੪ ਤਦ ਯਹੋਵਾਹ ਨੇ ਸਦੂਮ ਅਤੇ ਅਮੂਰਾਹ ਉੱਤੇ ਗੰਧਕ ਅਤੇ ਅੱਗ ਅਕਾਸ਼ ਤੋਂ ਬਰਸਾਈ
וֽ͏ַיהוָ֗ה הִמְטִ֧יר עַל־סְדֹ֛ם וְעַל־עֲמֹרָ֖ה גָּפְרִ֣ית וָאֵ֑שׁ מֵאֵ֥ת יְהוָ֖ה מִן־הַשָּׁמָֽיִם׃
25 ੨੫ ਅਤੇ ਉਸ ਨੇ ਉਨ੍ਹਾਂ ਨਗਰਾਂ ਨੂੰ, ਅਤੇ ਸਾਰੀ ਘਾਟੀ ਨੂੰ, ਅਤੇ ਨਗਰ ਦੇ ਵਸਨੀਕਾਂ ਨੂੰ ਅਤੇ ਜ਼ਮੀਨ ਦੀ ਸਾਰੀ ਉਪਜ ਨੂੰ ਨਸ਼ਟ ਕਰ ਸੁੱਟਿਆ।
וֽ͏ַיַּהֲפֹךְ֙ אֶת־הֶעָרִ֣ים הָאֵ֔ל וְאֵ֖ת כָּל־הַכִּכָּ֑ר וְאֵת֙ כָּל־יֹשְׁבֵ֣י הֶעָרִ֔ים וְצֶ֖מַח הָאֲדָמָֽה׃
26 ੨੬ ਪਰ ਲੂਤ ਦੀ ਪਤਨੀ ਨੇ ਜੋ ਉਸ ਦੇ ਪਿੱਛੇ ਸੀ, ਉਸ ਨੇ ਪਿੱਛੇ ਮੁੜ ਕੇ ਵੇਖਿਆ ਤਾਂ ਉਹ ਲੂਣ ਦਾ ਥੰਮ੍ਹ ਬਣ ਗਈ।
וַתַּבֵּ֥ט אִשְׁתֹּ֖ו מֵאַחֲרָ֑יו וַתְּהִ֖י נְצִ֥יב מֶֽלַח׃
27 ੨੭ ਅਬਰਾਹਾਮ ਸਵੇਰੇ ਹੀ ਉੱਠ ਕੇ ਉਸ ਸਥਾਨ ਨੂੰ ਗਿਆ, ਜਿੱਥੇ ਉਹ ਯਹੋਵਾਹ ਦੇ ਸਨਮੁਖ ਖੜ੍ਹਾ ਹੋਇਆ ਸੀ।
וַיַּשְׁכֵּ֥ם אַבְרָהָ֖ם בַּבֹּ֑קֶר אֶל־הַ֨מָּקֹ֔ום אֲשֶׁר־עָ֥מַד שָׁ֖ם אֶת־פְּנֵ֥י יְהוָֽה׃
28 ੨੮ ਜਦ ਉਸ ਨੇ ਸਦੂਮ ਅਤੇ ਅਮੂਰਾਹ ਵੱਲ ਅਤੇ ਘਾਟੀ ਦੇ ਸਾਰੇ ਦੇਸ਼ ਵੱਲ ਵੇਖਿਆ ਤਾਂ ਵੇਖੋ, ਧਰਤੀ ਤੋਂ ਧੂੰਆਂ ਭੱਠੀ ਦੇ ਧੂੰਏਂ ਵਾਂਗੂੰ ਉੱਠ ਰਿਹਾ ਸੀ।
וַיַּשְׁקֵ֗ף עַל־פְּנֵ֤י סְדֹם֙ וַעֲמֹרָ֔ה וְעַֽל־כָּל־פְּנֵ֖י אֶ֣רֶץ הַכִּכָּ֑ר וַיַּ֗רְא וְהִנֵּ֤ה עָלָה֙ קִיטֹ֣ר הָאָ֔רֶץ כְּקִיטֹ֖ר הַכִּבְשָֽׁן׃
29 ੨੯ ਅਜਿਹਾ ਹੋਇਆ ਕਿ ਜਦ ਪਰਮੇਸ਼ੁਰ ਨੇ ਉਸ ਘਾਟੀ ਦੇ ਨਗਰਾਂ ਨੂੰ ਜਿਸ ਵਿੱਚ ਲੂਤ ਰਹਿੰਦਾ ਸੀ, ਨਸ਼ਟ ਕੀਤਾ ਤਦ ਪਰਮੇਸ਼ੁਰ ਨੇ ਅਬਰਾਹਾਮ ਨੂੰ ਯਾਦ ਕਰਕੇ ਲੂਤ ਨੂੰ ਉਸ ਬਰਬਾਦੀ ਤੋਂ ਬਚਾ ਲਿਆ।
וַיְהִ֗י בְּשַׁחֵ֤ת אֱלֹהִים֙ אֶת־עָרֵ֣י הַכִּכָּ֔ר וַיִּזְכֹּ֥ר אֱלֹהִ֖ים אֶת־אַבְרָהָ֑ם וַיְשַׁלַּ֤ח אֶת־לֹוט֙ מִתֹּ֣וךְ הַהֲפֵכָ֔ה בַּהֲפֹךְ֙ אֶת־הֶ֣עָרִ֔ים אֲשֶׁר־יָשַׁ֥ב בָּהֵ֖ן לֹֽוט׃
30 ੩੦ ਫੇਰ ਲੂਤ ਨੇ ਸੋਆਰ ਨਗਰ ਨੂੰ ਛੱਡ ਦਿੱਤਾ ਅਤੇ ਉੱਪਰ ਜਾ ਕੇ ਆਪਣੀਆਂ ਦੋਹਾਂ ਧੀਆਂ ਸਮੇਤ ਪਰਬਤ ਉੱਤੇ ਵੱਸ ਗਿਆ ਕਿਉਂ ਜੋ ਉਹ ਸੋਆਰ ਵਿੱਚ ਵੱਸਣ ਤੋਂ ਡਰਦਾ ਸੀ, ਇਸ ਲਈ ਉਹ ਅਤੇ ਉਹ ਦੀਆਂ ਦੋਵੇਂ ਧੀਆਂ ਇੱਕ ਗੁਫ਼ਾ ਵਿੱਚ ਰਹਿਣ ਲੱਗ ਪਏ।
וַיַּעַל֩ לֹ֨וט מִצֹּ֜ועַר וַיֵּ֣שֶׁב בָּהָ֗ר וּשְׁתֵּ֤י בְנֹתָיו֙ עִמֹּ֔ו כִּ֥י יָרֵ֖א לָשֶׁ֣בֶת בְּצֹ֑ועַר וַיֵּ֙שֶׁב֙ בַּמְּעָרָ֔ה ה֖וּא וּשְׁתֵּ֥י בְנֹתָֽיו׃
31 ੩੧ ਤਦ ਵੱਡੀ ਧੀ ਨੇ ਛੋਟੀ ਨੂੰ ਆਖਿਆ, ਸਾਡਾ ਪਿਤਾ ਬੁੱਢਾ ਹੈ ਅਤੇ ਧਰਤੀ ਉੱਤੇ ਕੋਈ ਮਨੁੱਖ ਨਹੀਂ ਹੈ, ਜੋ ਸੰਸਾਰ ਦੀ ਰੀਤ ਅਨੁਸਾਰ ਸਾਡੇ ਕੋਲ ਅੰਦਰ ਆਵੇ।
וַתֹּ֧אמֶר הַבְּכִירָ֛ה אֶל־הַצְּעִירָ֖ה אָבִ֣ינוּ זָקֵ֑ן וְאִ֨ישׁ אֵ֤ין בָּאָ֙רֶץ֙ לָבֹ֣וא עָלֵ֔ינוּ כְּדֶ֖רֶךְ כָּל־הָאָֽרֶץ׃
32 ੩੨ ਇਸ ਲਈ ਆ, ਅਸੀਂ ਆਪਣੇ ਪਿਤਾ ਨੂੰ ਮਧ ਪਿਲਾਈਏ ਅਤੇ ਉਸ ਦੇ ਸੰਗ ਲੇਟੀਏ, ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ।
לְכָ֨ה נַשְׁקֶ֧ה אֶת־אָבִ֛ינוּ יַ֖יִן וְנִשְׁכְּבָ֣ה עִמֹּ֑ו וּנְחַיֶּ֥ה מֵאָבִ֖ינוּ זָֽרַע׃
33 ੩੩ ਫਿਰ ਉਨ੍ਹਾਂ ਨੇ ਆਪਣੇ ਪਿਤਾ ਨੂੰ ਉਸੇ ਰਾਤ ਮਧ ਪਿਲਾਈ ਅਤੇ ਵੱਡੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਲੂਤ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ।
וַתַּשְׁקֶ֧יןָ אֶת־אֲבִיהֶ֛ן יַ֖יִן בַּלַּ֣יְלָה ה֑וּא וַתָּבֹ֤א הַבְּכִירָה֙ וַתִּשְׁכַּ֣ב אֶת־אָבִ֔יהָ וְלֹֽא־יָדַ֥ע בְּשִׁכְבָ֖הּ וּבְקוּׄמָֽהּ׃
34 ੩੪ ਅਗਲੇ ਦਿਨ ਅਜਿਹਾ ਹੋਇਆ ਕਿ ਵੱਡੀ ਧੀ ਨੇ ਛੋਟੀ ਨੂੰ ਆਖਿਆ, ਵੇਖ, ਮੈਂ ਕੱਲ ਰਾਤ ਆਪਣੇ ਪਿਤਾ ਦੇ ਸੰਗ ਲੇਟੀ। ਅਸੀਂ ਅੱਜ ਰਾਤ ਵੀ ਉਹ ਨੂੰ ਮਧ ਪਿਲਾਈਏ ਅਤੇ ਤੂੰ ਜਾ ਕੇ ਉਹ ਦੇ ਸੰਗ ਲੇਟ ਅਤੇ ਤਾਂ ਜੋ ਅਸੀਂ ਆਪਣੇ ਪਿਤਾ ਦੀ ਅੰਸ ਨੂੰ ਕਾਇਮ ਰੱਖ ਸਕੀਏ।
וֽ͏ַיְהִי֙ מִֽמָּחֳרָ֔ת וַתֹּ֤אמֶר הַבְּכִירָה֙ אֶל־הַצְּעִירָ֔ה הֵן־שָׁכַ֥בְתִּי אֶ֖מֶשׁ אֶת־אָבִ֑י נַשְׁקֶ֨נּוּ יַ֜יִן גַּם־הַלַּ֗יְלָה וּבֹ֙אִי֙ שִׁכְבִ֣י עִמֹּ֔ו וּנְחַיֶּ֥ה מֵאָבִ֖ינוּ זָֽרַע׃
35 ੩੫ ਸੋ ਉਨ੍ਹਾਂ ਨੇ ਉਸ ਰਾਤ ਵੀ ਆਪਣੇ ਪਿਤਾ ਨੂੰ ਮਧ ਪਿਲਾਈ ਅਤੇ ਛੋਟੀ ਧੀ ਜਾ ਕੇ ਆਪਣੇ ਪਿਤਾ ਦੇ ਸੰਗ ਲੇਟੀ ਪਰ ਉਸ ਨੇ ਉਹ ਦਾ ਲੇਟਣਾ ਅਤੇ ਉੱਠਣਾ ਨਹੀਂ ਜਾਣਿਆ।
וַתַּשְׁקֶ֜יןָ גַּ֣ם בַּלַּ֧יְלָה הַה֛וּא אֶת־אֲבִיהֶ֖ן יָ֑יִן וַתָּ֤קָם הַצְּעִירָה֙ וַתִּשְׁכַּ֣ב עִמֹּ֔ו וְלֹֽא־יָדַ֥ע בְּשִׁכְבָ֖הּ וּבְקֻמָֽהּ׃
36 ੩੬ ਇਸ ਤਰ੍ਹਾਂ ਲੂਤ ਦੀਆਂ ਦੋਵੇਂ ਧੀਆਂ ਆਪਣੇ ਪਿਤਾ ਤੋਂ ਗਰਭਵਤੀ ਹੋਈਆਂ,
וֽ͏ַתַּהֲרֶ֛יןָ שְׁתֵּ֥י בְנֹֽות־לֹ֖וט מֵאֲבִיהֶֽן׃
37 ੩੭ ਅਤੇ ਵੱਡੀ ਧੀ ਨੇ ਇੱਕ ਪੁੱਤਰ ਜਣਿਆ ਅਤੇ ਉਸ ਦਾ ਨਾਮ ਮੋਆਬ ਰੱਖਿਆ। ਉਹ ਅੱਜ ਤੱਕ ਮੋਆਬੀਆਂ ਦਾ ਪਿਤਾ ਹੈ।
וַתֵּ֤לֶד הַבְּכִירָה֙ בֵּ֔ן וַתִּקְרָ֥א שְׁמֹ֖ו מֹואָ֑ב ה֥וּא אֲבִֽי־מֹואָ֖ב עַד־הַיֹּֽום׃
38 ੩੮ ਛੋਟੀ ਧੀ ਵੀ ਇੱਕ ਪੁੱਤਰ ਜਣੀ ਅਤੇ ਉਸ ਨੇ ਉਹ ਦਾ ਨਾਮ ਬਿਨ-ਅੰਮੀ ਰੱਖਿਆ। ਉਹ ਅੱਜ ਤੱਕ ਅੰਮੋਨੀਆਂ ਦਾ ਪਿਤਾ ਹੈ।
וְהַצְּעִירָ֤ה גַם־הִוא֙ יָ֣לְדָה בֵּ֔ן וַתִּקְרָ֥א שְׁמֹ֖ו בֶּן־עַמִּ֑י ה֛וּא אֲבִ֥י בְנֵֽי־עַמֹּ֖ון עַד־הַיֹּֽום׃ ס

< ਉਤਪਤ 19 >