< ਉਤਪਤ 2 >
1 ੧ ਇਸ ਤਰ੍ਹਾਂ ਅਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੀ ਸਾਰੀ ਵੱਸੋਂ ਦੀ ਸਿਰਜਣਾ ਪੂਰੀ ਕੀਤੀ ਗਈ।
天地万物都造齐了。
2 ੨ ਪਰਮੇਸ਼ੁਰ ਨੇ ਸੱਤਵੇਂ ਦਿਨ ਆਪਣੇ ਕਾਰਜ ਨੂੰ ਸੰਪੂਰਨ ਕੀਤਾ, ਅਤੇ ਉਸਨੇ ਸੱਤਵੇਂ ਦਿਨ ਆਪਣਿਆਂ ਸਾਰਿਆਂ ਕਾਰਜਾਂ ਤੋਂ ਅਰਾਮ ਕੀਤਾ।
到第七日, 神造物的工已经完毕,就在第七日歇了他一切的工,安息了。
3 ੩ ਪਰਮੇਸ਼ੁਰ ਨੇ ਸੱਤਵੇਂ ਦਿਨ ਨੂੰ ਅਸੀਸ ਦਿੱਤੀ ਅਤੇ ਉਸ ਦਿਨ ਨੂੰ ਪਵਿੱਤਰ ਠਹਿਰਾਇਆ ਕਿਉਂ ਜੋ ਉਸੇ ਦਿਨ ਆਪਣੇ ਕਾਰਜ ਤੋਂ ਜਿਹੜਾ ਉਸ ਨੇ ਰਚਿਆ ਸੀ, ਆਰਾਮ ਕੀਤਾ।
神赐福给第七日,定为圣日;因为在这日, 神歇了他一切创造的工,就安息了。
4 ੪ ਇਹ ਅਕਾਸ਼ ਅਤੇ ਧਰਤੀ ਦੀ ਸਿਰਜਣਾ ਦਾ ਵਰਣਨ ਹੈ ਜਦ ਓਹ ਉਤਪੰਨ ਹੋਏ ਅਰਥਾਤ ਜਿਸ ਦਿਨ ਯਹੋਵਾਹ ਪਰਮੇਸ਼ੁਰ ਨੇ ਅਕਾਸ਼ ਅਤੇ ਧਰਤੀ ਨੂੰ ਬਣਾਇਆ।
创造天地的来历,在耶和华 神造天地的日子,乃是这样,
5 ੫ ਮੈਦਾਨ ਦਾ ਕੋਈ ਪੌਦਾ ਅਜੇ ਧਰਤੀ ਉੱਤੇ ਨਹੀਂ ਸੀ, ਨਾ ਹੀ ਖੇਤ ਦਾ ਕੋਈ ਸਾਗ ਪੱਤ ਅਜੇ ਉਪਜਿਆ ਸੀ ਕਿਉਂ ਜੋ ਯਹੋਵਾਹ ਪਰਮੇਸ਼ੁਰ ਨੇ ਧਰਤੀ ਉੱਤੇ ਮੀਂਹ ਨਹੀਂ ਵਰ੍ਹਾਇਆ ਸੀ ਅਤੇ ਨਾ ਹੀ ਜ਼ਮੀਨ ਨੂੰ ਵਾਹੁਣ ਲਈ ਕੋਈ ਮਨੁੱਖ ਸੀ।
野地还没有草木,田间的菜蔬还没有长起来;因为耶和华 神还没有降雨在地上,也没有人耕地,
6 ੬ ਪਰ ਧੁੰਦ ਧਰਤੀ ਤੋਂ ਉੱਠ ਕੇ ਸਾਰੀ ਜ਼ਮੀਨ ਨੂੰ ਸਿੰਜਦੀ ਸੀ।
但有雾气从地上腾,滋润遍地。
7 ੭ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਜ਼ਮੀਨ ਦੀ ਮਿੱਟੀ ਤੋਂ ਰਚਿਆ ਅਤੇ ਉਸ ਦੀਆਂ ਨਾਸਾਂ ਵਿੱਚ ਜੀਵਨ ਦਾ ਸਾਹ ਫੂਕਿਆ, ਇਸ ਤਰ੍ਹਾਂ ਮਨੁੱਖ ਜੀਉਂਦਾ ਪ੍ਰਾਣੀ ਬਣ ਗਿਆ।
耶和华 神用地上的尘土造人,将生气吹在他鼻孔里,他就成了有灵的活人,名叫 亚当。
8 ੮ ਤਦ ਯਹੋਵਾਹ ਪਰਮੇਸ਼ੁਰ ਨੇ ਪੂਰਬ ਵੱਲ ਇੱਕ ਬਾਗ਼ ਅਦਨ ਵਿੱਚ ਲਾਇਆ ਅਤੇ ਉੱਥੇ ਉਸ ਨੇ ਉਸ ਮਨੁੱਖ ਨੂੰ, ਜਿਸ ਨੂੰ ਉਸ ਨੇ ਰਚਿਆ ਸੀ, ਰੱਖ ਦਿੱਤਾ।
耶和华 神在东方的伊甸立了一个园子,把所造的人安置在那里。
9 ੯ ਯਹੋਵਾਹ ਪਰਮੇਸ਼ੁਰ ਨੇ ਜ਼ਮੀਨ ਦਾ ਹਰੇਕ ਰੁੱਖ ਜਿਹੜਾ ਵੇਖਣ ਵਿੱਚ ਮਨਭਾਉਣਾ ਸੀ ਅਤੇ ਜਿਸ ਦਾ ਫਲ ਖਾਣ ਵਿੱਚ ਚੰਗਾ ਸੀ, ਉਗਾਏ ਅਤੇ, ਬਾਗ਼ ਦੇ ਵਿਚਕਾਰ ਜੀਵਨ ਦਾ ਰੁੱਖ ਤੇ ਭਲੇ ਬੁਰੇ ਦੇ ਗਿਆਨ ਦਾ ਰੁੱਖ ਵੀ ਉਗਾਇਆ।
耶和华 神使各样的树从地里长出来,可以悦人的眼目,其上的果子好作食物。园子当中又有生命树和分别善恶的树。
10 ੧੦ ਇੱਕ ਨਦੀ ਉਸ ਬਾਗ਼ ਨੂੰ ਸਿੰਜਣ ਲਈ ਅਦਨ ਤੋਂ ਨਿੱਕਲੀ ਅਤੇ ਉੱਥੋਂ ਚਾਰ ਹਿੱਸਿਆਂ ਵਿੱਚ ਵੰਡੀ ਗਈ।
有河从伊甸流出来,滋润那园子,从那里分为四道:
11 ੧੧ ਇੱਕ ਦਾ ਨਾਮ ਪੀਸੋਨ ਹੈ, ਜਿਹੜੀ ਸਾਰੇ ਹਵੀਲਾਹ ਦੇਸ਼ ਨੂੰ ਘੇਰਦੀ ਹੈ ਜਿੱਥੇ ਸੋਨਾ ਹੈ
第一道名叫比逊,就是环绕哈腓拉全地的。在那里有金子,
12 ੧੨ ਅਤੇ ਉਸ ਦੇਸ਼ ਦਾ ਸੋਨਾ ਚੰਗਾ ਹੈ, ਉੱਥੇ ਮੋਤੀ ਤੇ ਸੁਲੇਮਾਨੀ ਪੱਥਰ ਵੀ ਪਾਏ ਜਾਂਦੇ ਹਨ।
并且那地的金子是好的;在那里又有珍珠和红玛瑙。
13 ੧੩ ਦੂਜੀ ਨਦੀ ਦਾ ਨਾਮ ਗੀਹੋਨ ਹੈ, ਜਿਹੜੀ ਸਾਰੇ ਕੂਸ਼ ਦੇਸ਼ ਨੂੰ ਘੇਰਦੀ ਹੈ।
第二道河名叫基训,就是环绕古实全地的。
14 ੧੪ ਤੀਜੀ ਨਦੀ ਦਾ ਨਾਮ ਹਿੱਦਕਲ ਹੈ, ਜਿਹੜੀ ਅੱਸ਼ੂਰ ਦੇ ਪੂਰਬ ਵੱਲ ਵਗਦੀ ਹੈ ਅਤੇ ਚੌਥੀ ਨਦੀ ਦਾ ਨਾਮ ਫ਼ਰਾਤ ਹੈ।
第三道河名叫底格里斯,流在亚述的东边。第四道河就是幼发拉底河。
15 ੧੫ ਯਹੋਵਾਹ ਪਰਮੇਸ਼ੁਰ ਨੇ ਉਸ ਮਨੁੱਖ ਨੂੰ ਲੈ ਕੇ ਅਦਨ ਦੇ ਬਾਗ਼ ਵਿੱਚ ਰੱਖਿਆ ਤਾਂ ਜੋ ਉਹ ਉਸ ਦੀ ਵਾਹੀ ਤੇ ਰਾਖੀ ਕਰੇ।
耶和华 神将那人安置在伊甸园,使他修理,看守。
16 ੧੬ ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਆਗਿਆ ਦਿੱਤੀ ਕਿ ਤੂੰ ਬਾਗ਼ ਦੇ ਹਰੇਕ ਰੁੱਖ ਦਾ ਫਲ ਬੇਝਿਜਕ ਖਾ ਸਕਦਾ ਹੈ,
耶和华 神吩咐他说:“园中各样树上的果子,你可以随意吃,
17 ੧੭ ਪਰ ਭਲੇ ਬੁਰੇ ਦੇ ਗਿਆਨ ਦੇ ਰੁੱਖ ਦਾ ਫਲ ਤੂੰ ਨਾ ਖਾਈਂ ਕਿਉਂ ਜੋ ਜਿਸ ਦਿਨ ਤੂੰ ਉਸ ਤੋਂ ਖਾਵੇਂਗਾ, ਤੂੰ ਜ਼ਰੂਰ ਮਰੇਂਗਾ।
只是分别善恶树上的果子,你不可吃,因为你吃的日子必定死!”
18 ੧੮ ਫੇਰ ਯਹੋਵਾਹ ਪਰਮੇਸ਼ੁਰ ਨੇ ਆਖਿਆ ਇਹ ਚੰਗਾ ਨਹੀਂ ਕਿ ਮਨੁੱਖ ਇਕੱਲਾ ਰਹੇ ਇਸ ਲਈ ਮੈਂ ਉਸ ਦੇ ਲਈ ਉਸ ਦੇ ਵਰਗੀ ਇੱਕ ਸਹਾਇਕ ਬਣਾਵਾਂਗਾ।
耶和华 神说:“那人独居不好,我要为他造一个配偶帮助他。”
19 ੧੯ ਯਹੋਵਾਹ ਪਰਮੇਸ਼ੁਰ ਨੇ ਮਿੱਟੀ ਤੋਂ ਜੰਗਲ ਦੇ ਹਰ ਇੱਕ ਜਾਨਵਰ ਨੂੰ ਅਤੇ ਅਕਾਸ਼ ਦੇ ਹਰ ਇੱਕ ਪੰਛੀ ਨੂੰ ਰਚਿਆ ਅਤੇ ਆਦਮੀ ਕੋਲ ਲੈ ਆਇਆ ਤਾਂ ਜੋ ਉਹ ਵੇਖੇ ਜੋ ਉਹ ਕਿਵੇਂ ਉਨ੍ਹਾਂ ਨੂੰ ਸੱਦੇਗਾ ਅਤੇ ਜੋ ਕੁਝ ਆਦਮੀ ਨੇ ਉਸ ਜੀਉਂਦੇ ਪ੍ਰਾਣੀ ਨੂੰ ਸੱਦਿਆ, ਉਹੀ ਉਹ ਦਾ ਨਾਮ ਹੋ ਗਿਆ।
耶和华 神用土所造成的野地各样走兽和空中各样飞鸟都带到那人面前,看他叫什么。那人怎样叫各样的活物,那就是它的名字。
20 ੨੦ ਇਸ ਤਰ੍ਹਾਂ ਆਦਮ ਨੇ ਸਾਰੇ ਪਸ਼ੂਆਂ, ਅਕਾਸ਼ ਦੇ ਪੰਛੀਆਂ, ਅਤੇ ਜੰਗਲ ਦੇ ਸਾਰੇ ਜਾਨਵਰਾਂ ਦਾ ਨਾਮ ਰੱਖਿਆ, ਪਰ ਮਨੁੱਖ ਲਈ ਅਜੇ ਕੋਈ ਸਹਾਇਕਣ ਉਹ ਦੇ ਵਰਗੀ ਨਾ ਮਿਲੀ।
那人便给一切牲畜和空中飞鸟、野地走兽都起了名;只是那人没有遇见配偶帮助他。
21 ੨੧ ਤਦ ਯਹੋਵਾਹ ਪਰਮੇਸ਼ੁਰ ਨੇ ਮਨੁੱਖ ਨੂੰ ਗੂਹੜੀ ਨੀਂਦ ਵਿੱਚ ਪਾ ਦਿੱਤਾ, ਸੋ ਉਹ ਸੌਂ ਗਿਆ ਅਤੇ ਪਰਮੇਸ਼ੁਰ ਨੇ ਉਹ ਦੀਆਂ ਪਸਲੀਆਂ ਵਿੱਚੋਂ ਇੱਕ ਪਸਲੀ ਕੱਢ ਲਈ ਅਤੇ ਉਹ ਦੀ ਥਾਂ ਮਾਸ ਭਰ ਦਿੱਤਾ।
耶和华 神使他沉睡,他就睡了;于是取下他的一条肋骨,又把肉合起来。
22 ੨੨ ਯਹੋਵਾਹ ਪਰਮੇਸ਼ੁਰ ਨੇ ਉਸ ਪਸਲੀ ਤੋਂ ਜਿਹੜੀ ਉਸ ਨੇ ਮਨੁੱਖ ਵਿੱਚੋਂ ਕੱਢੀ ਸੀ, ਇੱਕ ਨਾਰੀ ਬਣਾਈ ਅਤੇ ਉਹ ਨੂੰ ਮਨੁੱਖ ਕੋਲ ਲੈ ਆਇਆ।
耶和华 神就用那人身上所取的肋骨造成一个女人,领她到那人跟前。
23 ੨੩ ਤਦ ਮਨੁੱਖ ਨੇ ਆਖਿਆ ਕਿ ਇਹ ਹੁਣ ਮੇਰੀਆਂ ਹੱਡੀਆਂ ਵਿੱਚੋਂ ਹੱਡੀ ਹੈ, ਮੇਰੇ ਮਾਸ ਵਿੱਚੋਂ ਮਾਸ ਹੈ ਇਸ ਕਾਰਨ ਇਹ ਨਾਰੀ ਅਖਵਾਏਗੀ ਕਿਉਂ ਜੋ ਇਹ ਨਰ ਵਿੱਚੋਂ ਕੱਢੀ ਗਈ ਹੈ।
那人说: 这是我骨中的骨, 肉中的肉, 可以称她为“女人”, 因为她是从“男人”身上取出来的。
24 ੨੪ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਇੱਕ ਸਰੀਰ ਹੋਣਗੇ।
因此,人要离开父母,与妻子连合,二人成为一体。
25 ੨੫ ਆਦਮੀ ਅਤੇ ਉਹ ਦੀ ਪਤਨੀ ਦੋਵੇਂ ਨੰਗੇ ਸਨ, ਪਰ ਉਹ ਸੰਗਦੇ ਨਹੀਂ ਸਨ।
当时夫妻二人赤身露体,并不羞耻。