< ਉਤਪਤ 20 >

1 ਤਦ ਅਬਰਾਹਾਮ ਨੇ ਉੱਥੋਂ ਦੱਖਣ ਦੇਸ਼ ਵੱਲ ਕੂਚ ਕੀਤਾ ਅਤੇ ਕਾਦੇਸ਼ ਅਤੇ ਸ਼ੂਰ ਦੇ ਵਿਚਕਾਰ ਠਹਿਰਿਆ ਅਤੇ ਗਰਾਰ ਵਿੱਚ ਜਾ ਵੱਸਿਆ।
Abraham removed from thence to the south country, and dwelt between Cades and Sur, and sojourned in Gerara.
2 ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਦੇ ਵਿਖੇ ਆਖਿਆ, ਇਹ ਮੇਰੀ ਭੈਣ ਹੈ, ਇਸ ਲਈ ਗਰਾਰ ਦੇ ਰਾਜਾ ਅਬੀਮਲਕ ਨੇ ਆਦਮੀ ਭੇਜ ਕੇ ਸਾਰਾਹ ਨੂੰ ਬੁਲਾ ਲਿਆ।
And he said of Sara his wife: She is my sister. So Abimelech the king of Gerara sent, and took her.
3 ਪਰਮੇਸ਼ੁਰ ਨੇ ਅਬੀਮਲਕ ਕੋਲ ਰਾਤ ਦੇ ਸੁਫ਼ਨੇ ਵਿੱਚ ਆ ਕੇ ਉਸ ਨੂੰ ਆਖਿਆ, ਵੇਖ, ਤੂੰ ਇਸ ਇਸਤਰੀ ਦੇ ਕਾਰਨ ਜਿਸ ਨੂੰ ਤੂੰ ਲਿਆ ਹੈ, ਮਰਨ ਵਾਲਾ ਹੈਂ, ਕਿਉਂ ਜੋ ਉਹ ਵਿਆਹੀ ਹੋਈ ਹੈ।
And God came to Abimelech in a dream by night, and he said to him: Lo thou shalt die for the woman thou hast taken: for she hath a husband.
4 ਪਰ ਅਜੇ ਅਬੀਮਲਕ ਸਾਰਾਹ ਦੇ ਕੋਲ ਨਹੀਂ ਗਿਆ ਸੀ, ਇਸ ਲਈ ਉਸ ਨੇ ਆਖਿਆ, ਹੇ ਪ੍ਰਭੂ, ਕੀ ਤੂੰ ਇੱਕ ਧਰਮੀ ਕੌਮ ਨੂੰ ਵੀ ਮਾਰ ਸੁੱਟੇਂਗਾ?
Now Abimelech had not touched her, and he said: Lord, wilt thou slay a nation, that is ignorant and just?
5 ਕੀ ਉਸ ਨੇ ਆਪ ਹੀ ਮੈਨੂੰ ਨਹੀਂ ਆਖਿਆ, ਇਹ ਮੇਰੀ ਭੈਣ ਹੈ? ਅਤੇ ਕੀ ਉਸ ਇਸਤਰੀ ਨੇ ਵੀ ਆਪ ਹੀ ਨਹੀਂ ਆਖਿਆ, ਉਹ ਮੇਰਾ ਭਰਾ ਹੈ? ਮੈਂ ਤਾਂ ਆਪਣੇ ਦਿਲ ਦੀ ਖਰਿਆਈ ਅਤੇ ਆਪਣੇ ਹੱਥਾਂ ਦੀ ਸਚਿਆਈ ਨਾਲ ਇਹ ਕੰਮ ਕੀਤਾ ਹੈ।
Did not he say to me: She is my sister: and she say, He is my brother? in the simplicity of my heart, and cleanness of my hands have I done this.
6 ਪਰਮੇਸ਼ੁਰ ਨੇ ਸੁਫ਼ਨੇ ਵਿੱਚ ਉਹ ਨੂੰ ਆਖਿਆ, ਹਾਂ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਦਿਲ ਦੀ ਖਰਿਆਈ ਨਾਲ ਇਹ ਕੰਮ ਕੀਤਾ ਹੈ ਇਸ ਕਾਰਨ ਮੈਂ ਵੀ ਤੈਨੂੰ ਆਪਣੇ ਵਿਰੁੱਧ ਪਾਪ ਕਰਨ ਤੋਂ ਰੋਕਿਆ ਹੈ ਅਤੇ ਮੈਂ ਤੈਨੂੰ ਉਸ ਨੂੰ ਹੱਥ ਲਾਉਣ ਨਹੀਂ ਦਿੱਤਾ।
And God said to him: And I know that thou didst it with a sincere heart: and therefore I withheld thee from sinning against me, and I suffered thee not to touch her.
7 ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦੇ ਕਿਉਂ ਜੋ ਉਹ ਨਬੀ ਹੈ, ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜੀਉਂਦਾ ਰਹੇਂਗਾ ਪਰ ਜੇ ਤੂੰ ਉਸ ਨੂੰ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਤੇ ਤੇਰੇ ਸਾਰੇ ਲੋਕ ਜ਼ਰੂਰ ਮਰਨਗੇ।
Now therefore restore the man his wife, for he is a prophet: and he shall pray for thee, and thou shalt live: but if thou wilt not restore her, know that thou shalt surely die, thou and all that are thine.
8 ਅਬੀਮਲਕ ਸਵੇਰੇ ਹੀ ਉੱਠਿਆ ਅਤੇ ਆਪਣੇ ਸਾਰੇ ਕਰਮਚਾਰੀਆਂ ਨੂੰ ਬੁਲਾ ਕੇ ਉਨ੍ਹਾਂ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ ਤਦ ਉਹ ਸਾਰੇ ਲੋਕ ਬਹੁਤ ਹੀ ਡਰ ਗਏ।
And Abimelech forthwith rising up in the night, called all his servants: and spoke all these words in their hearing, and all the men were exceedingly afraid.
9 ਤਦ ਅਬੀਮਲਕ ਨੇ ਅਬਰਾਹਾਮ ਨੂੰ ਬੁਲਵਾ ਕੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਮੈਂ ਤੇਰਾ ਕੀ ਵਿਗਾੜਿਆ ਸੀ ਕਿ ਤੂੰ ਮੇਰੇ ਅਤੇ ਮੇਰੇ ਰਾਜ ਉੱਤੇ ਇਹ ਵੱਡਾ ਪਾਪ ਲੈ ਆਂਦਾ ਹੈਂ? ਤੂੰ ਮੇਰੇ ਨਾਲ ਉਹ ਕੰਮ ਕੀਤਾ ਹੈ, ਜੋ ਤੈਨੂੰ ਨਹੀਂ ਕਰਨਾ ਚਾਹੀਦਾ ਸੀ।
And Abimelech called also for Abraham, and said to him: What hast thou done to us? what have we offended thee in, that thou hast brought upon me and upon my kingdom a great sin? thou hast done to us what thou oughtest not to do.
10 ੧੦ ਫਿਰ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਤੂੰ ਕੀ ਸੋਚ ਕੇ ਇਹ ਕੰਮ ਕੀਤਾ?
And again he expostulated with him, and said, What sawest thou, that thou hast done this?
11 ੧੧ ਅਬਰਾਹਾਮ ਨੇ ਆਖਿਆ, ਮੈਂ ਸੋਚਿਆ ਕਿ ਜ਼ਰੂਰ ਹੀ ਇਸ ਸਥਾਨ ਵਿੱਚ ਪਰਮੇਸ਼ੁਰ ਦਾ ਕੋਈ ਡਰ ਨਹੀਂ ਹੋਵੇਗਾ, ਇਸ ਲਈ ਇਹ ਲੋਕ ਮੇਰੀ ਪਤਨੀ ਦੇ ਕਾਰਨ ਮੈਨੂੰ ਮਾਰ ਸੁੱਟਣਗੇ।
Abraham answered: I thought with myself, saying: Perhaps there is not the fear of God in this place: and they will kill me for the sake of my wife:
12 ੧੨ ਪਰ ਉਹ ਸੱਚ-ਮੁੱਚ ਮੇਰੀ ਭੈਣ ਹੈ, ਕਿਉਂ ਜੋ ਉਹ ਮੇਰੇ ਪਿਤਾ ਦੀ ਧੀ ਹੈ ਪਰ ਮੇਰੀ ਮਾਤਾ ਦੀ ਧੀ ਨਹੀਂ ਹੈ, ਫੇਰ ਉਹ ਮੇਰੀ ਪਤਨੀ ਹੋ ਗਈ।
Howbeit, otherwise also she is truly my sister, the daughter of my father, and not the daughter of my mother, and I took her to wife.
13 ੧੩ ਜਦ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦਾ ਘਰ ਛੱਡਣ ਦਾ ਹੁਕਮ ਦਿੱਤਾ, ਤਦ ਮੈਂ ਉਸ ਨੂੰ ਕਿਹਾ, ਤੈਨੂੰ ਮੇਰੇ ਉੱਤੇ ਇਹ ਦਯਾ ਕਰਨੀ ਹੋਵੇਗੀ ਕਿ ਜਿੱਥੇ ਕਿਤੇ ਅਸੀਂ ਜਾਈਏ, ਉੱਥੇ ਤੂੰ ਮੇਰੇ ਵਿਖੇ ਆਖੀਂ ਕਿ ਇਹ ਮੇਰਾ ਭਰਾ ਹੈ।
And after God brought me out of my father’s house, I said to her: Thou shalt do me this kindness: In every place, to which we shall come, thou shalt say that I am thy brother.
14 ੧੪ ਤਦ ਅਬੀਮਲਕ ਨੇ ਇੱਜੜ, ਪਸ਼ੂ ਅਤੇ ਦਾਸ-ਦਾਸੀਆਂ ਲੈ ਕੇ ਅਬਰਾਹਾਮ ਨੂੰ ਦਿੱਤੇ ਅਤੇ ਉਸ ਦੀ ਪਤਨੀ ਸਾਰਾਹ ਨੂੰ ਵੀ ਮੋੜ ਦਿੱਤਾ।
And Abimelech took sheep and oxen, and servants and handmaids, and gave to Abraham: and restored to him Sara, his wife.
15 ੧੫ ਅਬੀਮਲਕ ਨੇ ਆਖਿਆ, ਵੇਖ, ਮੇਰਾ ਦੇਸ਼ ਤੇਰੇ ਸਾਹਮਣੇ ਹੈ। ਜਿੱਥੇ ਤੈਨੂੰ ਚੰਗਾ ਲੱਗੇ, ਤੂੰ ਉੱਥੇ ਵੱਸ।
And said: The land is before you, dwell wheresoever it shall please thee.
16 ੧੬ ਸਾਰਾਹ ਨੂੰ ਉਸ ਨੇ ਆਖਿਆ, ਵੇਖ, ਮੈਂ ਤੇਰੇ ਭਰਾ ਨੂੰ ਇੱਕ ਹਜ਼ਾਰ ਚਾਂਦੀ ਦੇ ਸਿੱਕੇ ਦਿੱਤੇ ਹਨ। ਵੇਖ, ਉਹ ਤੇਰੇ ਲਈ ਅਤੇ ਸਾਰਿਆਂ ਲਈ ਜੋ ਤੇਰੇ ਸੰਗ ਹਨ, ਅੱਖਾਂ ਦਾ ਪਰਦਾ ਹੋਣਗੇ ਅਤੇ ਸਾਰਿਆਂ ਦੇ ਸਾਹਮਣੇ ਤੂੰ ਸਹੀ ਸਾਬਤ ਹੋਵੇਂਗੀ।
And to Sara he said: Behold I have given thy brother a thousand pieces of silver: this shall serve thee for a covering of thy eyes to all that are with thee, and whithersoever thou shalt go: and remember thou wast taken.
17 ੧੭ ਤਦ ਅਬਰਾਹਾਮ ਨੇ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕੀਤੀ, ਅਤੇ ਪਰਮੇਸ਼ੁਰ ਨੇ ਅਬੀਮਲਕ ਅਤੇ ਉਸ ਦੀ ਪਤਨੀ ਅਤੇ ਉਸ ਦੀਆਂ ਦਾਸੀਆਂ ਨੂੰ ਚੰਗਾ ਕਰ ਦਿੱਤਾ ਅਤੇ ਓਹ ਫੇਰ ਜਣਨ ਲੱਗ ਪਈਆਂ।
And when Abraham prayed, God healed Abimelech and his wife, and his handmaids, and they bore children:
18 ੧੮ ਕਿਉਂਕਿ ਯਹੋਵਾਹ ਨੇ ਅਬਰਾਹਾਮ ਦੀ ਪਤਨੀ ਸਾਰਾਹ ਦੇ ਕਾਰਨ ਅਬੀਮਲਕ ਦੇ ਘਰਾਣੇ ਦੀ ਹਰੇਕ ਇਸਤਰੀ ਦੀ ਕੁੱਖ ਨੂੰ ਸਖ਼ਤੀ ਨਾਲ ਬੰਦ ਕਰ ਦਿੱਤਾ ਸੀ।
For the Lord had closed up every womb of the house of Abimelech on account of Sara, Abraham’s wife.

< ਉਤਪਤ 20 >