< ਉਤਪਤ 20 >
1 ੧ ਤਦ ਅਬਰਾਹਾਮ ਨੇ ਉੱਥੋਂ ਦੱਖਣ ਦੇਸ਼ ਵੱਲ ਕੂਚ ਕੀਤਾ ਅਤੇ ਕਾਦੇਸ਼ ਅਤੇ ਸ਼ੂਰ ਦੇ ਵਿਚਕਾਰ ਠਹਿਰਿਆ ਅਤੇ ਗਰਾਰ ਵਿੱਚ ਜਾ ਵੱਸਿਆ।
Και εκίνησεν εκείθεν ο Αβραάμ εις την γην την προς μεσημβρίαν, και κατώκησε μεταξύ Κάδης και Σούρ· και παρώκησεν εν Γεράροις.
2 ੨ ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਦੇ ਵਿਖੇ ਆਖਿਆ, ਇਹ ਮੇਰੀ ਭੈਣ ਹੈ, ਇਸ ਲਈ ਗਰਾਰ ਦੇ ਰਾਜਾ ਅਬੀਮਲਕ ਨੇ ਆਦਮੀ ਭੇਜ ਕੇ ਸਾਰਾਹ ਨੂੰ ਬੁਲਾ ਲਿਆ।
Και είπεν ο Αβραάμ περί Σάρρας της γυναικός αυτού, Αδελφή μου είναι. Έστειλε δε Αβιμέλεχ ο βασιλεύς των Γεράρων, και έλαβε την Σάρραν.
3 ੩ ਪਰਮੇਸ਼ੁਰ ਨੇ ਅਬੀਮਲਕ ਕੋਲ ਰਾਤ ਦੇ ਸੁਫ਼ਨੇ ਵਿੱਚ ਆ ਕੇ ਉਸ ਨੂੰ ਆਖਿਆ, ਵੇਖ, ਤੂੰ ਇਸ ਇਸਤਰੀ ਦੇ ਕਾਰਨ ਜਿਸ ਨੂੰ ਤੂੰ ਲਿਆ ਹੈ, ਮਰਨ ਵਾਲਾ ਹੈਂ, ਕਿਉਂ ਜੋ ਉਹ ਵਿਆਹੀ ਹੋਈ ਹੈ।
Και ήλθεν ο Θεός προς τον Αβιμέλεχ κατ' όναρ την νύκτα, και είπε προς αυτόν, Ιδού, συ αποθνήσκεις εξ αιτίας της γυναικός, την οποίαν έλαβες· διότι είναι νενυμφευμένη με άνδρα.
4 ੪ ਪਰ ਅਜੇ ਅਬੀਮਲਕ ਸਾਰਾਹ ਦੇ ਕੋਲ ਨਹੀਂ ਗਿਆ ਸੀ, ਇਸ ਲਈ ਉਸ ਨੇ ਆਖਿਆ, ਹੇ ਪ੍ਰਭੂ, ਕੀ ਤੂੰ ਇੱਕ ਧਰਮੀ ਕੌਮ ਨੂੰ ਵੀ ਮਾਰ ਸੁੱਟੇਂਗਾ?
Ο δε Αβιμέλεχ δεν είχε πλησιάσει εις αυτήν· και είπε, Κύριε, ήθελες φονεύσει έθνος έτι και δίκαιον;
5 ੫ ਕੀ ਉਸ ਨੇ ਆਪ ਹੀ ਮੈਨੂੰ ਨਹੀਂ ਆਖਿਆ, ਇਹ ਮੇਰੀ ਭੈਣ ਹੈ? ਅਤੇ ਕੀ ਉਸ ਇਸਤਰੀ ਨੇ ਵੀ ਆਪ ਹੀ ਨਹੀਂ ਆਖਿਆ, ਉਹ ਮੇਰਾ ਭਰਾ ਹੈ? ਮੈਂ ਤਾਂ ਆਪਣੇ ਦਿਲ ਦੀ ਖਰਿਆਈ ਅਤੇ ਆਪਣੇ ਹੱਥਾਂ ਦੀ ਸਚਿਆਈ ਨਾਲ ਇਹ ਕੰਮ ਕੀਤਾ ਹੈ।
δεν μοι είπεν αυτός, Αδελφή μου είναι; και αυτή πάλιν, αυτή είπεν, Αδελφός μου είναι. Εν ευθύτητι της καρδίας μου και εν καθαρότητι των χειρών μου έπραξα τούτο.
6 ੬ ਪਰਮੇਸ਼ੁਰ ਨੇ ਸੁਫ਼ਨੇ ਵਿੱਚ ਉਹ ਨੂੰ ਆਖਿਆ, ਹਾਂ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਦਿਲ ਦੀ ਖਰਿਆਈ ਨਾਲ ਇਹ ਕੰਮ ਕੀਤਾ ਹੈ ਇਸ ਕਾਰਨ ਮੈਂ ਵੀ ਤੈਨੂੰ ਆਪਣੇ ਵਿਰੁੱਧ ਪਾਪ ਕਰਨ ਤੋਂ ਰੋਕਿਆ ਹੈ ਅਤੇ ਮੈਂ ਤੈਨੂੰ ਉਸ ਨੂੰ ਹੱਥ ਲਾਉਣ ਨਹੀਂ ਦਿੱਤਾ।
Είπε δε προς αυτόν ο Θεός κατ' όναρ, Και εγώ εγνώρισα ότι εν ευθύτητι της καρδίας σου έπραξας τούτο· όθεν και εγώ σε εμπόδισα από του να αμαρτήσης εις εμέ· διά τούτο δεν σε αφήκα να εγγίσης αυτήν·
7 ੭ ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦੇ ਕਿਉਂ ਜੋ ਉਹ ਨਬੀ ਹੈ, ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜੀਉਂਦਾ ਰਹੇਂਗਾ ਪਰ ਜੇ ਤੂੰ ਉਸ ਨੂੰ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਤੇ ਤੇਰੇ ਸਾਰੇ ਲੋਕ ਜ਼ਰੂਰ ਮਰਨਗੇ।
τώρα λοιπόν απόδος την γυναίκα προς τον άνθρωπον, διότι είναι προφήτης· και θέλει προσευχηθή υπέρ σου και θέλεις ζήσει· αλλ' εάν δεν αποδώσης αυτήν, έξευρε ότι εξάπαντος θέλεις αποθάνει, συ και πάντα όσα έχεις.
8 ੮ ਅਬੀਮਲਕ ਸਵੇਰੇ ਹੀ ਉੱਠਿਆ ਅਤੇ ਆਪਣੇ ਸਾਰੇ ਕਰਮਚਾਰੀਆਂ ਨੂੰ ਬੁਲਾ ਕੇ ਉਨ੍ਹਾਂ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ ਤਦ ਉਹ ਸਾਰੇ ਲੋਕ ਬਹੁਤ ਹੀ ਡਰ ਗਏ।
Σηκωθείς δε ο Αβιμέλεχ ενωρίς το πρωΐ, εκάλεσε πάντας τους δούλους αυτού, και ελάλησε πάντας τους λόγους τούτους εις επήκοον αυτών· και εφοβήθησαν οι άνθρωποι σφόδρα.
9 ੯ ਤਦ ਅਬੀਮਲਕ ਨੇ ਅਬਰਾਹਾਮ ਨੂੰ ਬੁਲਵਾ ਕੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਮੈਂ ਤੇਰਾ ਕੀ ਵਿਗਾੜਿਆ ਸੀ ਕਿ ਤੂੰ ਮੇਰੇ ਅਤੇ ਮੇਰੇ ਰਾਜ ਉੱਤੇ ਇਹ ਵੱਡਾ ਪਾਪ ਲੈ ਆਂਦਾ ਹੈਂ? ਤੂੰ ਮੇਰੇ ਨਾਲ ਉਹ ਕੰਮ ਕੀਤਾ ਹੈ, ਜੋ ਤੈਨੂੰ ਨਹੀਂ ਕਰਨਾ ਚਾਹੀਦਾ ਸੀ।
Και εκάλεσεν ο Αβιμέλεχ τον Αβραάμ και είπε προς αυτόν, Τι έπραξας εις ημάς; και τι αμάρτημα έπραξα εις σε, ώστε επέφερες επ' εμέ και επί το βασίλειόν μου, αμαρτίαν μεγάλην; έπραξας εις εμέ πράγμα, το οποίον δεν έπρεπε να πραχθή.
10 ੧੦ ਫਿਰ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਤੂੰ ਕੀ ਸੋਚ ਕੇ ਇਹ ਕੰਮ ਕੀਤਾ?
Και είπεν ο Αβιμέλεχ προς τον Αβραάμ, Τι είδες, ώστε να πράξης το πράγμα τούτο;
11 ੧੧ ਅਬਰਾਹਾਮ ਨੇ ਆਖਿਆ, ਮੈਂ ਸੋਚਿਆ ਕਿ ਜ਼ਰੂਰ ਹੀ ਇਸ ਸਥਾਨ ਵਿੱਚ ਪਰਮੇਸ਼ੁਰ ਦਾ ਕੋਈ ਡਰ ਨਹੀਂ ਹੋਵੇਗਾ, ਇਸ ਲਈ ਇਹ ਲੋਕ ਮੇਰੀ ਪਤਨੀ ਦੇ ਕਾਰਨ ਮੈਨੂੰ ਮਾਰ ਸੁੱਟਣਗੇ।
Και είπεν ο Αβραάμ, Επειδή εγώ είπον, Βέβαια δεν είναι φόβος Θεού εν τω τόπω τούτω και θέλουσι με φονεύσει διά την γυναίκα μου·
12 ੧੨ ਪਰ ਉਹ ਸੱਚ-ਮੁੱਚ ਮੇਰੀ ਭੈਣ ਹੈ, ਕਿਉਂ ਜੋ ਉਹ ਮੇਰੇ ਪਿਤਾ ਦੀ ਧੀ ਹੈ ਪਰ ਮੇਰੀ ਮਾਤਾ ਦੀ ਧੀ ਨਹੀਂ ਹੈ, ਫੇਰ ਉਹ ਮੇਰੀ ਪਤਨੀ ਹੋ ਗਈ।
και όμως αληθώς αδελφή μου είναι, θυγάτηρ του πατρός μου, αλλ' ουχί θυγάτηρ της μητρός μου· και έγεινε γυνή μου.
13 ੧੩ ਜਦ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦਾ ਘਰ ਛੱਡਣ ਦਾ ਹੁਕਮ ਦਿੱਤਾ, ਤਦ ਮੈਂ ਉਸ ਨੂੰ ਕਿਹਾ, ਤੈਨੂੰ ਮੇਰੇ ਉੱਤੇ ਇਹ ਦਯਾ ਕਰਨੀ ਹੋਵੇਗੀ ਕਿ ਜਿੱਥੇ ਕਿਤੇ ਅਸੀਂ ਜਾਈਏ, ਉੱਥੇ ਤੂੰ ਮੇਰੇ ਵਿਖੇ ਆਖੀਂ ਕਿ ਇਹ ਮੇਰਾ ਭਰਾ ਹੈ।
και ότε με έκαμεν ο Θεός να εξέλθω εκ του οίκου του πατρός μου, είπον προς αυτήν, Ταύτην την χάριν θέλεις κάμει εις εμέ· εις πάντα τόπον όπου αν υπάγωμεν, λέγε περί εμού, Ούτος είναι αδελφός μου.
14 ੧੪ ਤਦ ਅਬੀਮਲਕ ਨੇ ਇੱਜੜ, ਪਸ਼ੂ ਅਤੇ ਦਾਸ-ਦਾਸੀਆਂ ਲੈ ਕੇ ਅਬਰਾਹਾਮ ਨੂੰ ਦਿੱਤੇ ਅਤੇ ਉਸ ਦੀ ਪਤਨੀ ਸਾਰਾਹ ਨੂੰ ਵੀ ਮੋੜ ਦਿੱਤਾ।
Και έλαβεν ο Αβιμέλεχ πρόβατα και βόας και δούλους και δούλας, και έδωκεν εις τον Αβραάμ, και απέδωκεν εις αυτόν Σάρραν την γυναίκα αυτού.
15 ੧੫ ਅਬੀਮਲਕ ਨੇ ਆਖਿਆ, ਵੇਖ, ਮੇਰਾ ਦੇਸ਼ ਤੇਰੇ ਸਾਹਮਣੇ ਹੈ। ਜਿੱਥੇ ਤੈਨੂੰ ਚੰਗਾ ਲੱਗੇ, ਤੂੰ ਉੱਥੇ ਵੱਸ।
και είπεν ο Αβιμέλεχ, Ιδού, η γη μου έμπροσθέν σου. κατοίκησον όπου σοι αρέσκει.
16 ੧੬ ਸਾਰਾਹ ਨੂੰ ਉਸ ਨੇ ਆਖਿਆ, ਵੇਖ, ਮੈਂ ਤੇਰੇ ਭਰਾ ਨੂੰ ਇੱਕ ਹਜ਼ਾਰ ਚਾਂਦੀ ਦੇ ਸਿੱਕੇ ਦਿੱਤੇ ਹਨ। ਵੇਖ, ਉਹ ਤੇਰੇ ਲਈ ਅਤੇ ਸਾਰਿਆਂ ਲਈ ਜੋ ਤੇਰੇ ਸੰਗ ਹਨ, ਅੱਖਾਂ ਦਾ ਪਰਦਾ ਹੋਣਗੇ ਅਤੇ ਸਾਰਿਆਂ ਦੇ ਸਾਹਮਣੇ ਤੂੰ ਸਹੀ ਸਾਬਤ ਹੋਵੇਂਗੀ।
Και προς την Σάρραν είπεν, Ιδού, έδωκα χίλια αργύρια εις τον αδελφόν σου· ιδού, αυτός είναι εις σε σκέπη των οφθαλμών προς πάντας τους μετά σου και προς πάντας τους άλλους. Ούτως αύτη επεπλήχθη.
17 ੧੭ ਤਦ ਅਬਰਾਹਾਮ ਨੇ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕੀਤੀ, ਅਤੇ ਪਰਮੇਸ਼ੁਰ ਨੇ ਅਬੀਮਲਕ ਅਤੇ ਉਸ ਦੀ ਪਤਨੀ ਅਤੇ ਉਸ ਦੀਆਂ ਦਾਸੀਆਂ ਨੂੰ ਚੰਗਾ ਕਰ ਦਿੱਤਾ ਅਤੇ ਓਹ ਫੇਰ ਜਣਨ ਲੱਗ ਪਈਆਂ।
Προσηυχήθη δε ο Αβραάμ προς τον Θεόν· και εθεράπευσεν ο Θεός τον Αβιμέλεχ και την γυναίκα αυτού και τας θεραπαίνας αυτού, και ετεκνοποίησαν.
18 ੧੮ ਕਿਉਂਕਿ ਯਹੋਵਾਹ ਨੇ ਅਬਰਾਹਾਮ ਦੀ ਪਤਨੀ ਸਾਰਾਹ ਦੇ ਕਾਰਨ ਅਬੀਮਲਕ ਦੇ ਘਰਾਣੇ ਦੀ ਹਰੇਕ ਇਸਤਰੀ ਦੀ ਕੁੱਖ ਨੂੰ ਸਖ਼ਤੀ ਨਾਲ ਬੰਦ ਕਰ ਦਿੱਤਾ ਸੀ।
διότι ο Κύριος είχε κλείσει διόλου πάσαν μήτραν εν τη οικία του Αβιμέλεχ, εξ αιτίας Σάρρας της γυναικός του Αβραάμ.