< ਉਤਪਤ 21 >

1 ਯਹੋਵਾਹ ਨੇ ਜਿਵੇਂ ਆਖਿਆ ਸੀ, ਉਸੇ ਤਰ੍ਹਾਂ ਸਾਰਾਹ ਉੱਤੇ ਨਜ਼ਰ ਕੀਤੀ ਅਤੇ ਉਸ ਲਈ ਆਪਣੇ ਬਚਨ ਦੇ ਅਨੁਸਾਰ ਕੀਤਾ।
ויהוה פקד את שרה כאשר אמר ויעש יהוה לשרה כאשר דבר
2 ਸਾਰਾਹ ਗਰਭਵਤੀ ਹੋਈ ਅਤੇ ਉਸੇ ਨਿਯੁਕਤ ਸਮੇਂ ਤੇ ਜੋ ਪਰਮੇਸ਼ੁਰ ਨੇ ਠਹਿਰਾਇਆ ਸੀ, ਅਬਰਾਹਾਮ ਲਈ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ।
ותהר ותלד שרה לאברהם בן לזקניו למועד אשר דבר אתו אלהים
3 ਅਬਰਾਹਾਮ ਨੇ ਆਪਣੇ ਪੁੱਤਰ ਦਾ ਨਾਮ ਜਿਸ ਨੂੰ ਸਾਰਾਹ ਨੇ ਜਨਮ ਦਿੱਤਾ ਸੀ, ਇਸਹਾਕ ਰੱਖਿਆ।
ויקרא אברהם את שם בנו הנולד לו אשר ילדה לו שרה--יצחק
4 ਅਤੇ ਜਦ ਅਬਰਾਹਾਮ ਦਾ ਪੁੱਤਰ ਇਸਹਾਕ ਅੱਠ ਦਿਨ ਦਾ ਹੋ ਗਿਆ, ਤਦ ਉਸਨੇ ਪਰਮੇਸ਼ੁਰ ਦੇ ਹੁਕਮ ਅਨੁਸਾਰ ਉਸ ਦੀ ਸੁੰਨਤ ਕਰਾਈ।
וימל אברהם את יצחק בנו בן שמנת ימים כאשר צוה אתו אלהים
5 ਅਬਰਾਹਾਮ ਸੌ ਸਾਲ ਦਾ ਸੀ, ਜਦ ਉਸ ਦਾ ਪੁੱਤਰ ਇਸਹਾਕ ਜੰਮਿਆ।
ואברהם בן מאת שנה בהולד לו את יצחק בנו
6 ਅਤੇ ਸਾਰਾਹ ਨੇ ਆਖਿਆ, ਪਰਮੇਸ਼ੁਰ ਨੇ ਮੈਨੂੰ ਅਨੰਦ ਕੀਤਾ ਹੈ ਅਤੇ ਸਾਰੇ ਸੁਣਨ ਵਾਲੇ ਮੇਰੇ ਨਾਲ ਅਨੰਦ ਮਨਾਉਣਗੇ।
ותאמר שרה--צחק עשה לי אלהים כל השמע יצחק לי
7 ਉਸ ਨੇ ਆਖਿਆ, ਕੀ ਕੋਈ ਅਬਰਾਹਾਮ ਨੂੰ ਆਖ ਸਕਦਾ ਸੀ ਕਿ ਸਾਰਾਹ ਪੁੱਤਰਾਂ ਨੂੰ ਦੁੱਧ ਚੁੰਘਾਏਗੀ? ਵੇਖੋ ਕਿਉਂਕਿ ਮੈਂ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ।
ותאמר מי מלל לאברהם היניקה בנים שרה כי ילדתי בן לזקניו
8 ਉਹ ਮੁੰਡਾ ਵੱਧਦਾ ਗਿਆ ਅਤੇ ਉਹ ਦਾ ਦੁੱਧ ਛੁਡਾਇਆ ਗਿਆ ਅਤੇ ਅਬਰਾਹਾਮ ਨੇ ਇਸਹਾਕ ਦੇ ਦੁੱਧ ਛੁਡਾਉਣ ਦੇ ਦਿਨ ਵੱਡੀ ਦਾਵਤ ਕੀਤੀ।
ויגדל הילד ויגמל ויעש אברהם משתה גדול ביום הגמל את יצחק
9 ਸਾਰਾਹ ਨੇ ਹਾਜ਼ਰਾ ਦੇ ਪੁੱਤਰ ਨੂੰ ਜਿਸ ਨੂੰ ਉਹ ਨੇ ਅਬਰਾਹਾਮ ਲਈ ਜਨਮ ਦਿੱਤਾ ਸੀ ਮਖ਼ੌਲ ਕਰਦੇ ਹੋਏ ਵੇਖਿਆ।
ותרא שרה את בן הגר המצרית אשר ילדה לאברהם--מצחק
10 ੧੦ ਇਸ ਲਈ ਉਸ ਨੇ ਅਬਰਾਹਾਮ ਨੂੰ ਆਖਿਆ, ਇਸ ਦਾਸੀ ਅਤੇ ਇਹ ਦੇ ਪੁੱਤਰ ਨੂੰ ਕੱਢ ਦੇ, ਕਿਉਂ ਜੋ ਇਸ ਦਾਸੀ ਦਾ ਪੁੱਤਰ ਮੇਰੇ ਪੁੱਤਰ ਇਸਹਾਕ ਨੇ ਨਾਲ ਵਾਰਿਸ ਨਹੀਂ ਹੋਵੇਗਾ।
ותאמר לאברהם גרש האמה הזאת ואת בנה כי לא יירש בן האמה הזאת עם בני עם יצחק
11 ੧੧ ਆਪਣੇ ਪੁੱਤਰ ਦੇ ਕਾਰਨ ਅਬਰਾਹਾਮ ਦੀ ਨਿਗਾਹ ਵਿੱਚ ਇਹ ਗੱਲ ਬਹੁਤ ਬੁਰੀ ਲੱਗੀ।
וירע הדבר מאד בעיני אברהם על אודת בנו
12 ੧੨ ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਇਹ ਗੱਲ ਇਸ ਮੁੰਡੇ ਅਤੇ ਤੇਰੀ ਦਾਸੀ ਦੇ ਵਿਖੇ ਤੇਰੀ ਨਜ਼ਰ ਵਿੱਚ ਬੁਰੀ ਨਾ ਲੱਗੇ। ਜੋ ਕੁਝ ਸਾਰਾਹ ਨੇ ਤੈਨੂੰ ਆਖਿਆ ਹੈ ਤੂੰ ਉਹ ਦੀ ਮੰਨ ਕਿਉਂ ਜੋ ਤੇਰੀ ਅੰਸ ਇਸਹਾਕ ਤੋਂ ਹੀ ਪੁਕਾਰੀ ਜਾਵੇਗੀ।
ויאמר אלהים אל אברהם אל ירע בעיניך על הנער ועל אמתך--כל אשר תאמר אליך שרה שמע בקלה כי ביצחק יקרא לך זרע
13 ੧੩ ਮੈਂ ਉਸ ਦਾਸੀ ਦੇ ਪੁੱਤਰ ਤੋਂ ਵੀ ਇੱਕ ਕੌਮ ਬਣਾਵਾਂਗਾ ਕਿਉਂਕਿ ਉਹ ਵੀ ਤੇਰੀ ਅੰਸ ਹੈ।
וגם את בן האמה לגוי אשימנו כי זרעך הוא
14 ੧੪ ਤਦ ਅਬਰਾਹਾਮ ਸਵੇਰੇ ਜਲਦੀ ਉੱਠਿਆ, ਰੋਟੀ ਅਤੇ ਪਾਣੀ ਦੀ ਇੱਕ ਮੇਸ਼ੇਕ ਲੈ ਕੇ ਹਾਜ਼ਰਾ ਦੇ ਮੋਢਿਆਂ ਉੱਤੇ ਰੱਖ ਦਿੱਤੀ ਅਤੇ ਮੁੰਡਾ ਵੀ ਦੇ ਦਿੱਤਾ ਤਦ ਉਹ ਚਲੀ ਗਈ ਅਤੇ ਬਏਰਸ਼ਬਾ ਦੀ ਉਜਾੜ ਵਿੱਚ ਭਟਕਦੀ ਰਹੀ।
וישכם אברהם בבקר ויקח לחם וחמת מים ויתן אל הגר שם על שכמה ואת הילד--וישלחה ותלך ותתע במדבר באר שבע
15 ੧੫ ਜਦ ਮੇਸ਼ੇਕ ਵਿੱਚੋਂ ਪਾਣੀ ਮੁੱਕ ਗਿਆ ਤਾਂ ਉਸ ਨੇ ਮੁੰਡੇ ਨੂੰ ਇੱਕ ਝਾੜੀ ਦੇ ਹੇਠ ਸੁੱਟ ਦਿੱਤਾ।
ויכלו המים מן החמת ותשלך את הילד תחת אחד השיחם
16 ੧੬ ਆਪ ਸਾਹਮਣੇ ਇੱਕ ਤੀਰ ਦੀ ਮਾਰ ਦੀ ਦੂਰੀ ਉੱਤੇ ਜਾ ਬੈਠੀ, ਕਿਉਂ ਜੋ ਉਸ ਨੇ ਆਖਿਆ, ਮੈਂ ਬੱਚੇ ਦੀ ਮੌਤ ਨਾ ਵੇਖਾਂ, ਸੋ ਉਹ ਸਾਹਮਣੇ ਦੂਰ ਬੈਠ ਕੇ ਉੱਚੀ-ਉੱਚੀ ਰੋਣ ਲੱਗ ਪਈ।
ותלך ותשב לה מנגד הרחק כמטחוי קשת כי אמרה אל אראה במות הילד ותשב מנגד ותשא את קלה ותבך
17 ੧੭ ਤਦ ਪਰਮੇਸ਼ੁਰ ਨੇ ਉਸ ਮੁੰਡੇ ਦੇ ਰੋਣ ਦੀ ਅਵਾਜ਼ ਸੁਣ ਲਈ ਅਤੇ ਪਰਮੇਸ਼ੁਰ ਦੇ ਦੂਤ ਨੇ ਅਕਾਸ਼ ਤੋਂ ਹਾਜ਼ਰਾ ਨੂੰ ਪੁਕਾਰ ਕੇ ਆਖਿਆ, ਹਾਜ਼ਰਾ ਤੈਨੂੰ ਕੀ ਹੋਇਆ? ਨਾ ਡਰ, ਕਿਉਂਕਿ ਪਰਮੇਸ਼ੁਰ ਨੇ ਮੁੰਡੇ ਦੀ ਅਵਾਜ਼ ਜਿੱਥੇ ਉਹ ਪਿਆ ਹੈ ਉੱਥੋਂ ਸੁਣ ਲਈ ਹੈ।
וישמע אלהים את קול הנער ויקרא מלאך אלהים אל הגר מן השמים ויאמר לה מה לך הגר אל תיראי כי שמע אלהים אל קול הנער באשר הוא שם
18 ੧੮ ਉੱਠ ਅਤੇ ਮੁੰਡੇ ਨੂੰ ਚੁੱਕ ਲੈ ਅਤੇ ਆਪਣੇ ਹੱਥਾਂ ਵਿੱਚ ਸਾਂਭ ਕਿਉਂਕਿ ਮੈਂ ਇਸ ਨੂੰ ਵੀ ਇੱਕ ਵੱਡੀ ਕੌਮ ਬਣਾਵਾਂਗਾ।
קומי שאי את הנער והחזיקי את ידך בו כי לגוי גדול אשימנו
19 ੧੯ ਤਦ ਪਰਮੇਸ਼ੁਰ ਨੇ ਉਸ ਦੀਆਂ ਅੱਖਾਂ ਖੋਲ੍ਹੀਆਂ ਅਤੇ ਉਸ ਨੇ ਪਾਣੀ ਦਾ ਇੱਕ ਖੂਹ ਵੇਖਿਆ ਅਤੇ ਉਹ ਜਾ ਕੇ ਮੇਸ਼ੇਕ ਨੂੰ ਪਾਣੀ ਨਾਲ ਭਰ ਲੈ ਆਈ ਅਤੇ ਮੁੰਡੇ ਨੂੰ ਪਿਲਾਇਆ।
ויפקח אלהים את עיניה ותרא באר מים ותלך ותמלא את החמת מים ותשק את הנער
20 ੨੦ ਪਰਮੇਸ਼ੁਰ ਉਸ ਮੁੰਡੇ ਦੇ ਅੰਗ-ਸੰਗ ਸੀ ਅਤੇ ਉਹ ਵੱਧਦਾ ਗਿਆ, ਉਜਾੜ ਵਿੱਚ ਰਿਹਾ ਅਤੇ ਵੱਡਾ ਹੋ ਕੇ ਤੀਰ-ਅੰਦਾਜ਼ ਬਣਿਆ।
ויהי אלהים את הנער ויגדל וישב במדבר ויהי רבה קשת
21 ੨੧ ਉਹ ਪਾਰਾਨ ਦੀ ਉਜਾੜ ਵਿੱਚ ਰਹਿੰਦਾ ਸੀ ਅਤੇ ਉਸ ਦੀ ਮਾਤਾ ਮਿਸਰ ਦੇਸ਼ ਵਿੱਚੋਂ ਇੱਕ ਪਤਨੀ ਉਸ ਦੇ ਲਈ ਲੈ ਆਈ।
וישב במדבר פארן ותקח לו אמו אשה מארץ מצרים
22 ੨੨ ਫੇਰ ਉਸ ਸਮੇਂ ਅਜਿਹਾ ਹੋਇਆ ਕਿ ਅਬੀਮਲਕ ਅਤੇ ਉਸ ਦੀ ਸੈਨਾਂ ਦੇ ਸਰਦਾਰ ਫ਼ੀਕੋਲ ਨੇ ਅਬਰਾਹਾਮ ਨੂੰ ਆਖਿਆ ਕਿ ਜੋ ਕੁਝ ਤੂੰ ਕਰਦਾ ਹੈਂ, ਉਸ ਵਿੱਚ ਪਰਮੇਸ਼ੁਰ ਤੇਰੇ ਸੰਗ ਹੈ।
ויהי בעת ההוא ויאמר אבימלך ופיכל שר צבאו אל אברהם לאמר אלהים עמך בכל אשר אתה עשה
23 ੨੩ ਹੁਣ ਤੂੰ ਮੇਰੇ ਨਾਲ ਪਰਮੇਸ਼ੁਰ ਦੀ ਸਹੁੰ ਖਾਹ ਕਿ ਤੂੰ ਮੇਰੇ ਨਾਲ, ਮੇਰੇ ਪੁੱਤਰਾਂ, ਅਤੇ ਮੇਰੇ ਪੋਤਿਆਂ ਨਾਲ ਧੋਖਾ ਨਾ ਕਰੇਂਗਾ। ਸਗੋਂ ਉਸ ਕਿਰਪਾ ਦੇ ਅਨੁਸਾਰ ਜੋ ਮੈਂ ਤੇਰੇ ਉੱਤੇ ਕੀਤੀ ਹੈ, ਤੂੰ ਵੀ ਮੇਰੇ ਉੱਤੇ ਕਰੇਂਗਾ, ਇਸ ਦੇਸ਼ ਉੱਤੇ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਿਹਾ ਹੈਂ।
ועתה השבעה לי באלהים הנה אם תשקר לי ולניני ולנכדי כחסד אשר עשיתי עמך תעשה עמדי ועם הארץ אשר גרתה בה
24 ੨੪ ਅਬਰਾਹਾਮ ਨੇ ਆਖਿਆ, ਮੈਂ ਸਹੁੰ ਖਾਵਾਂਗਾ।
ויאמר אברהם אנכי אשבע
25 ੨੫ ਤਦ ਅਬਰਾਹਾਮ ਨੇ ਅਬੀਮਲਕ ਨੂੰ ਇੱਕ ਖੂਹ ਦਾ ਉਲਾਂਭਾ ਦਿੱਤਾ, ਜਿਹੜਾ ਉਸ ਦੇ ਨੌਕਰਾਂ ਨੇ ਜ਼ੋਰ ਨਾਲ ਖੋਹ ਲਿਆ ਸੀ।
והוכח אברהם את אבימלך על אדות באר המים אשר גזלו עבדי אבימלך
26 ੨੬ ਤਦ ਅਬੀਮਲਕ ਨੇ ਆਖਿਆ, ਮੈਨੂੰ ਪਤਾ ਨਹੀਂ ਕਿ ਇਹ ਕੰਮ ਕਿਸ ਨੇ ਕੀਤਾ ਅਤੇ ਤੂੰ ਵੀ ਮੈਨੂੰ ਨਹੀਂ ਦੱਸਿਆ। ਮੈਂ ਅੱਜ ਤੋਂ ਪਹਿਲਾਂ ਇਸ ਦੇ ਬਾਰੇ ਸੁਣਿਆ ਵੀ ਨਹੀਂ।
ויאמר אבימלך--לא ידעתי מי עשה את הדבר הזה וגם אתה לא הגדת לי וגם אנכי לא שמעתי--בלתי היום
27 ੨੭ ਤਦ ਅਬਰਾਹਾਮ ਨੇ ਭੇਡਾਂ ਗਾਈਆਂ ਅਤੇ ਬਲ਼ਦ ਲੈ ਕੇ ਅਬੀਮਲਕ ਨੂੰ ਦੇ ਦਿੱਤੇ ਅਤੇ ਦੋਵਾਂ ਨੇ ਆਪੋ ਵਿੱਚ ਨੇਮ ਬੰਨਿਆ।
ויקח אברהם צאן ובקר ויתן לאבימלך ויכרתו שניהם ברית
28 ੨੮ ਅਬਰਾਹਾਮ ਨੇ ਭੇਡਾਂ ਦੀਆਂ ਸੱਤ ਲੇਲੀਆਂ ਲੈ ਕੇ ਵੱਖਰੀਆਂ ਕਰ ਲਈਆਂ
ויצב אברהם את שבע כבשת הצאן--לבדהן
29 ੨੯ ਤਦ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਇਨ੍ਹਾਂ ਸੱਤਾਂ ਵੱਖਰੀਆਂ ਕੀਤੀਆਂ ਹੋਈਆਂ ਲੇਲੀਆਂ ਦਾ ਕੀ ਮਤਲਬ ਹੈ?
ויאמר אבימלך אל אברהם מה הנה שבע כבשת האלה אשר הצבת לבדנה
30 ੩੦ ਉਸ ਨੇ ਆਖਿਆ, ਤੂੰ ਇਹ ਸੱਤ ਲੇਲੀਆਂ ਮੇਰੇ ਹੱਥੋਂ ਲੈ ਲੈ ਤਾਂ ਜੋ ਇਹ ਮੇਰੀਆਂ ਗਵਾਹ ਹੋਣ ਭਈ ਇਹ ਖੂਹ ਮੈਂ ਪੁੱਟਿਆ ਹੈ।
ויאמר--כי את שבע כבשת תקח מידי בעבור תהיה לי לעדה כי חפרתי את הבאר הזאת
31 ੩੧ ਕਿਉਂ ਜੋ ਉੱਥੇ ਉਨ੍ਹਾਂ ਦੋਹਾਂ ਨੇ ਸਹੁੰ ਖਾਧੀ ਸੀ, ਇਸ ਲਈ ਉਸ ਥਾਂ ਦਾ ਨਾਮ ਬਏਰਸ਼ਬਾ ਪੈ ਗਿਆ।
על כן קרא למקום ההוא--באר שבע כי שם נשבעו שניהם
32 ੩੨ ਜਦ ਉਨ੍ਹਾਂ ਨੇ ਬਏਰਸ਼ਬਾ ਵਿੱਚ ਨੇਮ ਬੰਨ੍ਹਿਆ ਅਤੇ ਅਬੀਮਲਕ ਅਤੇ ਉਸ ਦੀ ਸੈਨਾਂ ਦਾ ਸਰਦਾਰ ਫ਼ੀਕੋਲ ਉੱਠੇ ਅਤੇ ਫ਼ਲਿਸਤੀਆਂ ਦੇ ਦੇਸ਼ ਨੂੰ ਮੁੜ ਗਏ।
ויכרתו ברית בבאר שבע ויקם אבימלך ופיכל שר צבאו וישבו אל ארץ פלשתים
33 ੩੩ ਫਿਰ ਉਸ ਨੇ ਬਏਰਸ਼ਬਾ ਵਿੱਚ ਝਾਊ ਦਾ ਇੱਕ ਰੁੱਖ ਲਾਇਆ ਅਤੇ ਉੱਥੇ ਯਹੋਵਾਹ ਅੱਗੇ ਜੋ ਅਟੱਲ ਪਰਮੇਸ਼ੁਰ ਹੈ ਪ੍ਰਾਰਥਨਾ ਕੀਤੀ।
ויטע אשל בבאר שבע ויקרא שם--בשם יהוה אל עולם
34 ੩੪ ਅਬਰਾਹਾਮ ਬਹੁਤਿਆਂ ਦਿਨਾਂ ਤੱਕ ਫ਼ਲਿਸਤੀਆਂ ਦੇ ਦੇਸ਼ ਵਿੱਚ ਪਰਦੇਸੀ ਹੋ ਕੇ ਰਿਹਾ।
ויגר אברהם בארץ פלשתים ימים רבים

< ਉਤਪਤ 21 >