< ਉਤਪਤ 21 >
1 ੧ ਯਹੋਵਾਹ ਨੇ ਜਿਵੇਂ ਆਖਿਆ ਸੀ, ਉਸੇ ਤਰ੍ਹਾਂ ਸਾਰਾਹ ਉੱਤੇ ਨਜ਼ਰ ਕੀਤੀ ਅਤੇ ਉਸ ਲਈ ਆਪਣੇ ਬਚਨ ਦੇ ਅਨੁਸਾਰ ਕੀਤਾ।
ヱホバ其言し如くサラを眷顧みたまふ即ちヱホバ其語しごとくサラに行ひたまひしかば
2 ੨ ਸਾਰਾਹ ਗਰਭਵਤੀ ਹੋਈ ਅਤੇ ਉਸੇ ਨਿਯੁਕਤ ਸਮੇਂ ਤੇ ਜੋ ਪਰਮੇਸ਼ੁਰ ਨੇ ਠਹਿਰਾਇਆ ਸੀ, ਅਬਰਾਹਾਮ ਲਈ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ।
サラ遂に孕み神のアブラハムに語たまひし期日に及びて年老たるアブラハムに男子を生り
3 ੩ ਅਬਰਾਹਾਮ ਨੇ ਆਪਣੇ ਪੁੱਤਰ ਦਾ ਨਾਮ ਜਿਸ ਨੂੰ ਸਾਰਾਹ ਨੇ ਜਨਮ ਦਿੱਤਾ ਸੀ, ਇਸਹਾਕ ਰੱਖਿਆ।
アブラハム其生れたる子即ちサラが己に生る子の名をイサクと名けたり
4 ੪ ਅਤੇ ਜਦ ਅਬਰਾਹਾਮ ਦਾ ਪੁੱਤਰ ਇਸਹਾਕ ਅੱਠ ਦਿਨ ਦਾ ਹੋ ਗਿਆ, ਤਦ ਉਸਨੇ ਪਰਮੇਸ਼ੁਰ ਦੇ ਹੁਕਮ ਅਨੁਸਾਰ ਉਸ ਦੀ ਸੁੰਨਤ ਕਰਾਈ।
アブラハム神の命じたまひし如く八日に其子イサクに割禮を行へり
5 ੫ ਅਬਰਾਹਾਮ ਸੌ ਸਾਲ ਦਾ ਸੀ, ਜਦ ਉਸ ਦਾ ਪੁੱਤਰ ਇਸਹਾਕ ਜੰਮਿਆ।
アブラハムは其子イサクの生れたる時百歳なりき
6 ੬ ਅਤੇ ਸਾਰਾਹ ਨੇ ਆਖਿਆ, ਪਰਮੇਸ਼ੁਰ ਨੇ ਮੈਨੂੰ ਅਨੰਦ ਕੀਤਾ ਹੈ ਅਤੇ ਸਾਰੇ ਸੁਣਨ ਵਾਲੇ ਮੇਰੇ ਨਾਲ ਅਨੰਦ ਮਨਾਉਣਗੇ।
サラ言けるは神我を笑はしめたまふ聞く者皆我とともに笑はん
7 ੭ ਉਸ ਨੇ ਆਖਿਆ, ਕੀ ਕੋਈ ਅਬਰਾਹਾਮ ਨੂੰ ਆਖ ਸਕਦਾ ਸੀ ਕਿ ਸਾਰਾਹ ਪੁੱਤਰਾਂ ਨੂੰ ਦੁੱਧ ਚੁੰਘਾਏਗੀ? ਵੇਖੋ ਕਿਉਂਕਿ ਮੈਂ ਉਸ ਦੇ ਬੁਢੇਪੇ ਵਿੱਚ ਇੱਕ ਪੁੱਤਰ ਨੂੰ ਜਨਮ ਦਿੱਤਾ।
又曰けるは誰かアブラハムにサラ子女に乳を飮しむるにいたらんと言しものあらん然に彼が年老るに及びて男子を生たりと
8 ੮ ਉਹ ਮੁੰਡਾ ਵੱਧਦਾ ਗਿਆ ਅਤੇ ਉਹ ਦਾ ਦੁੱਧ ਛੁਡਾਇਆ ਗਿਆ ਅਤੇ ਅਬਰਾਹਾਮ ਨੇ ਇਸਹਾਕ ਦੇ ਦੁੱਧ ਛੁਡਾਉਣ ਦੇ ਦਿਨ ਵੱਡੀ ਦਾਵਤ ਕੀਤੀ।
偖其子長育ちて遂に乳を離るイサクの乳を離るる日にアブラハム大なる饗宴を設けたり
9 ੯ ਸਾਰਾਹ ਨੇ ਹਾਜ਼ਰਾ ਦੇ ਪੁੱਤਰ ਨੂੰ ਜਿਸ ਨੂੰ ਉਹ ਨੇ ਅਬਰਾਹਾਮ ਲਈ ਜਨਮ ਦਿੱਤਾ ਸੀ ਮਖ਼ੌਲ ਕਰਦੇ ਹੋਏ ਵੇਖਿਆ।
時にサラ、エジプト人ハガルがアブラハムに生たる子の笑ふを見て
10 ੧੦ ਇਸ ਲਈ ਉਸ ਨੇ ਅਬਰਾਹਾਮ ਨੂੰ ਆਖਿਆ, ਇਸ ਦਾਸੀ ਅਤੇ ਇਹ ਦੇ ਪੁੱਤਰ ਨੂੰ ਕੱਢ ਦੇ, ਕਿਉਂ ਜੋ ਇਸ ਦਾਸੀ ਦਾ ਪੁੱਤਰ ਮੇਰੇ ਪੁੱਤਰ ਇਸਹਾਕ ਨੇ ਨਾਲ ਵਾਰਿਸ ਨਹੀਂ ਹੋਵੇਗਾ।
アブラハムに言けるは此婢と其子を遂出せ此婢の子は吾子イサクと共に嗣子となるべからざるなりと
11 ੧੧ ਆਪਣੇ ਪੁੱਤਰ ਦੇ ਕਾਰਨ ਅਬਰਾਹਾਮ ਦੀ ਨਿਗਾਹ ਵਿੱਚ ਇਹ ਗੱਲ ਬਹੁਤ ਬੁਰੀ ਲੱਗੀ।
アブラハム其子のために甚く此事を憂たり
12 ੧੨ ਪਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਆਖਿਆ, ਇਹ ਗੱਲ ਇਸ ਮੁੰਡੇ ਅਤੇ ਤੇਰੀ ਦਾਸੀ ਦੇ ਵਿਖੇ ਤੇਰੀ ਨਜ਼ਰ ਵਿੱਚ ਬੁਰੀ ਨਾ ਲੱਗੇ। ਜੋ ਕੁਝ ਸਾਰਾਹ ਨੇ ਤੈਨੂੰ ਆਖਿਆ ਹੈ ਤੂੰ ਉਹ ਦੀ ਮੰਨ ਕਿਉਂ ਜੋ ਤੇਰੀ ਅੰਸ ਇਸਹਾਕ ਤੋਂ ਹੀ ਪੁਕਾਰੀ ਜਾਵੇਗੀ।
神アブラハムに言たまひけるは童兒のため又汝の婢のために之を憂るなかれサラが汝に言ところの言は悉く之を聽け其はイサクより出る者汝の裔と稱らるべければなり
13 ੧੩ ਮੈਂ ਉਸ ਦਾਸੀ ਦੇ ਪੁੱਤਰ ਤੋਂ ਵੀ ਇੱਕ ਕੌਮ ਬਣਾਵਾਂਗਾ ਕਿਉਂਕਿ ਉਹ ਵੀ ਤੇਰੀ ਅੰਸ ਹੈ।
又婢の子も汝の胤なれば我之を一の國となさん
14 ੧੪ ਤਦ ਅਬਰਾਹਾਮ ਸਵੇਰੇ ਜਲਦੀ ਉੱਠਿਆ, ਰੋਟੀ ਅਤੇ ਪਾਣੀ ਦੀ ਇੱਕ ਮੇਸ਼ੇਕ ਲੈ ਕੇ ਹਾਜ਼ਰਾ ਦੇ ਮੋਢਿਆਂ ਉੱਤੇ ਰੱਖ ਦਿੱਤੀ ਅਤੇ ਮੁੰਡਾ ਵੀ ਦੇ ਦਿੱਤਾ ਤਦ ਉਹ ਚਲੀ ਗਈ ਅਤੇ ਬਏਰਸ਼ਬਾ ਦੀ ਉਜਾੜ ਵਿੱਚ ਭਟਕਦੀ ਰਹੀ।
アブラハム朝夙に起てパンと水の革嚢とを取りハガルに與へて之を其肩に負せ其子を携へて去しめければ彼往てベエルシバの曠野に躑躅しが
15 ੧੫ ਜਦ ਮੇਸ਼ੇਕ ਵਿੱਚੋਂ ਪਾਣੀ ਮੁੱਕ ਗਿਆ ਤਾਂ ਉਸ ਨੇ ਮੁੰਡੇ ਨੂੰ ਇੱਕ ਝਾੜੀ ਦੇ ਹੇਠ ਸੁੱਟ ਦਿੱਤਾ।
革嚢の水遂に罄たれば子を灌木の下に置き
16 ੧੬ ਆਪ ਸਾਹਮਣੇ ਇੱਕ ਤੀਰ ਦੀ ਮਾਰ ਦੀ ਦੂਰੀ ਉੱਤੇ ਜਾ ਬੈਠੀ, ਕਿਉਂ ਜੋ ਉਸ ਨੇ ਆਖਿਆ, ਮੈਂ ਬੱਚੇ ਦੀ ਮੌਤ ਨਾ ਵੇਖਾਂ, ਸੋ ਉਹ ਸਾਹਮਣੇ ਦੂਰ ਬੈਠ ਕੇ ਉੱਚੀ-ਉੱਚੀ ਰੋਣ ਲੱਗ ਪਈ।
我子の死るを見るに忍ずといひて遙かに行き箭逹を隔てて之に對ひ坐しぬ斯相嚮ひて坐し聲をあげて泣く
17 ੧੭ ਤਦ ਪਰਮੇਸ਼ੁਰ ਨੇ ਉਸ ਮੁੰਡੇ ਦੇ ਰੋਣ ਦੀ ਅਵਾਜ਼ ਸੁਣ ਲਈ ਅਤੇ ਪਰਮੇਸ਼ੁਰ ਦੇ ਦੂਤ ਨੇ ਅਕਾਸ਼ ਤੋਂ ਹਾਜ਼ਰਾ ਨੂੰ ਪੁਕਾਰ ਕੇ ਆਖਿਆ, ਹਾਜ਼ਰਾ ਤੈਨੂੰ ਕੀ ਹੋਇਆ? ਨਾ ਡਰ, ਕਿਉਂਕਿ ਪਰਮੇਸ਼ੁਰ ਨੇ ਮੁੰਡੇ ਦੀ ਅਵਾਜ਼ ਜਿੱਥੇ ਉਹ ਪਿਆ ਹੈ ਉੱਥੋਂ ਸੁਣ ਲਈ ਹੈ।
神其童兒の聲を聞たまふ神の使即ち天よりハガルを呼て之に言けるはハガルよ何事ぞや懼るるなかれ神彼處にをる童兒の聲を聞たまへり
18 ੧੮ ਉੱਠ ਅਤੇ ਮੁੰਡੇ ਨੂੰ ਚੁੱਕ ਲੈ ਅਤੇ ਆਪਣੇ ਹੱਥਾਂ ਵਿੱਚ ਸਾਂਭ ਕਿਉਂਕਿ ਮੈਂ ਇਸ ਨੂੰ ਵੀ ਇੱਕ ਵੱਡੀ ਕੌਮ ਬਣਾਵਾਂਗਾ।
起て童兒を起し之を汝の手に抱くべし我之を大なる國となさんと
19 ੧੯ ਤਦ ਪਰਮੇਸ਼ੁਰ ਨੇ ਉਸ ਦੀਆਂ ਅੱਖਾਂ ਖੋਲ੍ਹੀਆਂ ਅਤੇ ਉਸ ਨੇ ਪਾਣੀ ਦਾ ਇੱਕ ਖੂਹ ਵੇਖਿਆ ਅਤੇ ਉਹ ਜਾ ਕੇ ਮੇਸ਼ੇਕ ਨੂੰ ਪਾਣੀ ਨਾਲ ਭਰ ਲੈ ਆਈ ਅਤੇ ਮੁੰਡੇ ਨੂੰ ਪਿਲਾਇਆ।
神ハガルの目を開きたまひければ水の井あるを見ゆきて革嚢に水を充し童兒に飮しめたり
20 ੨੦ ਪਰਮੇਸ਼ੁਰ ਉਸ ਮੁੰਡੇ ਦੇ ਅੰਗ-ਸੰਗ ਸੀ ਅਤੇ ਉਹ ਵੱਧਦਾ ਗਿਆ, ਉਜਾੜ ਵਿੱਚ ਰਿਹਾ ਅਤੇ ਵੱਡਾ ਹੋ ਕੇ ਤੀਰ-ਅੰਦਾਜ਼ ਬਣਿਆ।
神童兒と偕に在す彼遂に成長り曠野に居りて射者となり
21 ੨੧ ਉਹ ਪਾਰਾਨ ਦੀ ਉਜਾੜ ਵਿੱਚ ਰਹਿੰਦਾ ਸੀ ਅਤੇ ਉਸ ਦੀ ਮਾਤਾ ਮਿਸਰ ਦੇਸ਼ ਵਿੱਚੋਂ ਇੱਕ ਪਤਨੀ ਉਸ ਦੇ ਲਈ ਲੈ ਆਈ।
パランの曠野に住り其母彼のためにエジプトの國より妻を迎へたり
22 ੨੨ ਫੇਰ ਉਸ ਸਮੇਂ ਅਜਿਹਾ ਹੋਇਆ ਕਿ ਅਬੀਮਲਕ ਅਤੇ ਉਸ ਦੀ ਸੈਨਾਂ ਦੇ ਸਰਦਾਰ ਫ਼ੀਕੋਲ ਨੇ ਅਬਰਾਹਾਮ ਨੂੰ ਆਖਿਆ ਕਿ ਜੋ ਕੁਝ ਤੂੰ ਕਰਦਾ ਹੈਂ, ਉਸ ਵਿੱਚ ਪਰਮੇਸ਼ੁਰ ਤੇਰੇ ਸੰਗ ਹੈ।
當時アビメレクと其軍勢の長ピコル、アブラハムに語て言けるは汝何事を爲にも神汝とともに在す
23 ੨੩ ਹੁਣ ਤੂੰ ਮੇਰੇ ਨਾਲ ਪਰਮੇਸ਼ੁਰ ਦੀ ਸਹੁੰ ਖਾਹ ਕਿ ਤੂੰ ਮੇਰੇ ਨਾਲ, ਮੇਰੇ ਪੁੱਤਰਾਂ, ਅਤੇ ਮੇਰੇ ਪੋਤਿਆਂ ਨਾਲ ਧੋਖਾ ਨਾ ਕਰੇਂਗਾ। ਸਗੋਂ ਉਸ ਕਿਰਪਾ ਦੇ ਅਨੁਸਾਰ ਜੋ ਮੈਂ ਤੇਰੇ ਉੱਤੇ ਕੀਤੀ ਹੈ, ਤੂੰ ਵੀ ਮੇਰੇ ਉੱਤੇ ਕਰੇਂਗਾ, ਇਸ ਦੇਸ਼ ਉੱਤੇ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਿਹਾ ਹੈਂ।
然ば汝が我とわが子とわが孫に僞をなさざらんことを今此に神をさして我に誓へ我が厚情をもて汝をあつかふごとく汝我と此汝が寄留る地とに爲べし
24 ੨੪ ਅਬਰਾਹਾਮ ਨੇ ਆਖਿਆ, ਮੈਂ ਸਹੁੰ ਖਾਵਾਂਗਾ।
アブラハム言ふ我誓はん
25 ੨੫ ਤਦ ਅਬਰਾਹਾਮ ਨੇ ਅਬੀਮਲਕ ਨੂੰ ਇੱਕ ਖੂਹ ਦਾ ਉਲਾਂਭਾ ਦਿੱਤਾ, ਜਿਹੜਾ ਉਸ ਦੇ ਨੌਕਰਾਂ ਨੇ ਜ਼ੋਰ ਨਾਲ ਖੋਹ ਲਿਆ ਸੀ।
アブラハム、アビメレクの臣僕等が水の井を奪ひたる事につきてアビメレクを責ければ
26 ੨੬ ਤਦ ਅਬੀਮਲਕ ਨੇ ਆਖਿਆ, ਮੈਨੂੰ ਪਤਾ ਨਹੀਂ ਕਿ ਇਹ ਕੰਮ ਕਿਸ ਨੇ ਕੀਤਾ ਅਤੇ ਤੂੰ ਵੀ ਮੈਨੂੰ ਨਹੀਂ ਦੱਸਿਆ। ਮੈਂ ਅੱਜ ਤੋਂ ਪਹਿਲਾਂ ਇਸ ਦੇ ਬਾਰੇ ਸੁਣਿਆ ਵੀ ਨਹੀਂ।
アビメレク言ふ我誰が此事を爲しを知ず汝我に告しこと无く又我今日まで聞しことなし
27 ੨੭ ਤਦ ਅਬਰਾਹਾਮ ਨੇ ਭੇਡਾਂ ਗਾਈਆਂ ਅਤੇ ਬਲ਼ਦ ਲੈ ਕੇ ਅਬੀਮਲਕ ਨੂੰ ਦੇ ਦਿੱਤੇ ਅਤੇ ਦੋਵਾਂ ਨੇ ਆਪੋ ਵਿੱਚ ਨੇਮ ਬੰਨਿਆ।
アブラハム乃ち羊と牛を取て之をアビメレクに與ふ斯て二人契約を結べり
28 ੨੮ ਅਬਰਾਹਾਮ ਨੇ ਭੇਡਾਂ ਦੀਆਂ ਸੱਤ ਲੇਲੀਆਂ ਲੈ ਕੇ ਵੱਖਰੀਆਂ ਕਰ ਲਈਆਂ
アブラハム牝の羔七を分ち置ければ
29 ੨੯ ਤਦ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਇਨ੍ਹਾਂ ਸੱਤਾਂ ਵੱਖਰੀਆਂ ਕੀਤੀਆਂ ਹੋਈਆਂ ਲੇਲੀਆਂ ਦਾ ਕੀ ਮਤਲਬ ਹੈ?
アビメレク、アブラハムに言ふ汝此七の牝の羔を分ちおくは何のためなるや
30 ੩੦ ਉਸ ਨੇ ਆਖਿਆ, ਤੂੰ ਇਹ ਸੱਤ ਲੇਲੀਆਂ ਮੇਰੇ ਹੱਥੋਂ ਲੈ ਲੈ ਤਾਂ ਜੋ ਇਹ ਮੇਰੀਆਂ ਗਵਾਹ ਹੋਣ ਭਈ ਇਹ ਖੂਹ ਮੈਂ ਪੁੱਟਿਆ ਹੈ।
アブラハム言けるは汝わが手より此七の牝の羔を取りて我が此井を掘たる證據とならしめよと彼等二人彼處に誓ひしによりて
31 ੩੧ ਕਿਉਂ ਜੋ ਉੱਥੇ ਉਨ੍ਹਾਂ ਦੋਹਾਂ ਨੇ ਸਹੁੰ ਖਾਧੀ ਸੀ, ਇਸ ਲਈ ਉਸ ਥਾਂ ਦਾ ਨਾਮ ਬਏਰਸ਼ਬਾ ਪੈ ਗਿਆ।
其處をベエルシバ(盟約の井)と名けたり
32 ੩੨ ਜਦ ਉਨ੍ਹਾਂ ਨੇ ਬਏਰਸ਼ਬਾ ਵਿੱਚ ਨੇਮ ਬੰਨ੍ਹਿਆ ਅਤੇ ਅਬੀਮਲਕ ਅਤੇ ਉਸ ਦੀ ਸੈਨਾਂ ਦਾ ਸਰਦਾਰ ਫ਼ੀਕੋਲ ਉੱਠੇ ਅਤੇ ਫ਼ਲਿਸਤੀਆਂ ਦੇ ਦੇਸ਼ ਨੂੰ ਮੁੜ ਗਏ।
斯彼等ベエルシバにて契約を結びアビメレクと其軍勢の長ピコルは起てペリシテ人の國に歸りぬ
33 ੩੩ ਫਿਰ ਉਸ ਨੇ ਬਏਰਸ਼ਬਾ ਵਿੱਚ ਝਾਊ ਦਾ ਇੱਕ ਰੁੱਖ ਲਾਇਆ ਅਤੇ ਉੱਥੇ ਯਹੋਵਾਹ ਅੱਗੇ ਜੋ ਅਟੱਲ ਪਰਮੇਸ਼ੁਰ ਹੈ ਪ੍ਰਾਰਥਨਾ ਕੀਤੀ।
アブラハム、ベエルシバに柳を植ゑ永遠に在す神ヱホバの名を彼處に龥り
34 ੩੪ ਅਬਰਾਹਾਮ ਬਹੁਤਿਆਂ ਦਿਨਾਂ ਤੱਕ ਫ਼ਲਿਸਤੀਆਂ ਦੇ ਦੇਸ਼ ਵਿੱਚ ਪਰਦੇਸੀ ਹੋ ਕੇ ਰਿਹਾ।
斯してアブラハム久くペリシテ人の地に留寄りぬ