< ਉਤਪਤ 22 >

1 ਇਨ੍ਹਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੇ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ।
Efter disse Begivenheder satte Gud Abraham paa Prøve og sagde til ham: »Abraham!« Han svarede: »Se, her er jeg!«
2 ਉਸ ਨੇ ਆਖਿਆ, ਹੁਣ ਤੂੰ ਆਪਣੇ ਪੁੱਤਰ ਨੂੰ, ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਤੂੰ ਪਿਆਰ ਕਰਦਾ ਹੈਂ ਅਰਥਾਤ ਇਸਹਾਕ ਨੂੰ ਲੈ ਕੇ ਮੋਰੀਆਹ ਦੇਸ਼ ਨੂੰ ਜਾ ਅਤੇ ਪਹਾੜਾਂ ਵਿੱਚੋਂ ਇੱਕ ਉੱਤੇ ਜਿਹੜਾ ਮੈਂ ਤੈਨੂੰ ਦੱਸਾਂਗਾ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾ।
Da sagde han: »Tag din Søn Isak, din eneste, ham, du elsker, og drag hen til Morija Land og bring ham der som Brændoffer paa et af Bjergene, som jeg vil vise dig!«
3 ਤਦ ਅਬਰਾਹਾਮ ਨੇ ਤੜਕੇ ਉੱਠ ਕੇ ਆਪਣੇ ਗਧੇ ਉੱਤੇ ਕਾਠੀ ਕੱਸੀ ਅਤੇ ਆਪਣੇ ਦੋ ਦਾਸਾਂ ਨੂੰ ਅਤੇ ਆਪਣੇ ਪੁੱਤਰ ਇਸਹਾਕ ਨੂੰ ਨਾਲ ਲਿਆ ਅਤੇ ਹੋਮ ਦੀ ਬਲੀ ਲਈ ਲੱਕੜੀਆਂ ਚੀਰੀਆਂ ਅਤੇ ਉੱਠ ਕੇ ਉਸ ਸਥਾਨ ਨੂੰ ਤੁਰ ਪਿਆ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਦੱਸੀ ਸੀ।
Da sadlede Abraham tidligt næste Morgen sit Æsel, tog to af sine Drenge og sin Søn Isak med sig, og efter at have kløvet Offerbrænde gav han sig paa Vandring; til det Sted, Gud havde sagt ham.
4 ਤੀਜੇ ਦਿਨ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਉਸ ਸਥਾਨ ਨੂੰ ਦੂਰੋਂ ਵੇਖਿਆ
Da Abraham den tredje Dag saa op, fik han Øje paa Stedet langt borte.
5 ਤਦ ਅਬਰਾਹਾਮ ਨੇ ਆਪਣੇ ਦਾਸਾਂ ਨੂੰ ਆਖਿਆ, ਤੁਸੀਂ ਇੱਥੇ ਗਧੇ ਦੇ ਕੋਲ ਰੁਕੋ। ਮੈਂ ਅਤੇ ਇਹ ਮੁੰਡਾ ਥੋੜ੍ਹੀ ਦੂਰ ਅੱਗੇ ਜਾਂਵਾਂਗੇ ਅਤੇ ਉਪਾਸਨਾ ਕਰ ਕੇ ਤੁਹਾਡੇ ਕੋਲ ਮੁੜ ਆਵਾਂਗੇ।
Saa sagde Abraham til sine Drenge: »Bliv her med Æselet, medens jeg og Drengen vandrer derhen for at tilbede; saa kommer vi tilbage til eder.«
6 ਤਦ ਅਬਰਾਹਾਮ ਨੇ ਹੋਮ ਬਲੀ ਦੀਆਂ ਲੱਕੜੀਆਂ ਲੈ ਕੇ ਆਪਣੇ ਪੁੱਤਰ ਇਸਹਾਕ ਨੂੰ ਚੁਕਾ ਦਿੱਤੀਆਂ ਅਤੇ ਆਪਣੇ ਹੱਥ ਵਿੱਚ ਅੱਗ ਅਤੇ ਛੁਰੀ ਫੜ ਲਈ ਅਤੇ ਦੋਵੇਂ ਇਕੱਠੇ ਤੁਰ ਪਏ।
Abraham tog da Brændet til Brændofferet og lagde det paa sin Søn Isak; selv tog han Ilden og Offerkniven, og saa gik de to sammen.
7 ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, ਪਿਤਾ ਜੀ, ਉਸ ਨੇ ਆਖਿਆ, ਹੇ ਮੇਰੇ ਪੁੱਤਰ ਕੀ ਗੱਲ ਹੈ? ਉਸ ਨੇ ਆਖਿਆ, ਵੇਖ, ਅੱਗ ਅਤੇ ਲੱਕੜੀਆਂ ਤਾਂ ਹਨ ਪਰ ਹੋਮ ਬਲੀ ਲਈ ਲੇਲਾ ਕਿੱਥੇ ਹੈ?
Da sagde Isak til sin Fader Abraham: »Fader!« Han svarede: »Ja, min Søn!« Da sagde han: »Her er Ilden og Brændet, men hvor er Dyret til Brændofferet?«
8 ਅਬਰਾਹਾਮ ਨੇ ਆਖਿਆ, ਹੇ ਮੇਰੇ ਪੁੱਤਰ, ਪਰਮੇਸ਼ੁਰ ਹੋਮ ਬਲੀ ਲਈ ਲੇਲਾ ਆਪ ਹੀ ਦੇਵੇਗਾ ਤਾਂ ਓਹ ਦੋਵੇਂ ਇਕੱਠੇ ਤੁਰਦੇ ਗਏ।
Abraham svarede: »Gud vil selv udse sig Dyret til Brændofferet, min Søn!« Og saa gik de to sammen.
9 ਓਹ ਉਸ ਸਥਾਨ ਉੱਤੇ ਜਾ ਪਹੁੰਚੇ ਜਿਹੜਾ ਪਰਮੇਸ਼ੁਰ ਨੇ ਉਹ ਨੂੰ ਦੱਸਿਆ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਉੱਤੇ ਲੱਕੜੀਆਂ ਚਿਣ ਦਿੱਤੀਆਂ ਅਤੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਕੇ ਜਗਵੇਦੀ ਦੀਆਂ ਲੱਕੜੀਆਂ ਉੱਤੇ ਰੱਖ ਦਿੱਤਾ।
Da de naaede det Sted, Gud havde sagt ham, byggede Abraham der et Alter og lagde Brændet til Rette; saa bandt han sin Søn Isak og lagde ham paa Alteret oven paa Brændet.
10 ੧੦ ਜਿਵੇਂ ਹੀ ਅਬਰਾਹਾਮ ਨੇ ਆਪਣਾ ਹੱਥ ਵਧਾ ਕੇ ਛੁਰੀ ਫੜੀ ਕਿ ਆਪਣੇ ਪੁੱਤਰ ਨੂੰ ਹੋਮ ਬਲੀ ਕਰਕੇ ਚੜ੍ਹਾਵੇ
Og Abraham greb Kniven og rakte Haanden ud for at slagte sin Søn.
11 ੧੧ ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, “ਅਬਰਾਹਾਮ! ਅਬਰਾਹਾਮ!” ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ।
Da raabte HERRENS Engel til ham fra Himmelen: »Abraham, Abraham!« Han svarede: »Se, her er jeg!«
12 ੧੨ ਉਸ ਨੇ ਆਖਿਆ, ਤੂੰ ਇਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ। ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ ਹੈਂ ਕਿਉਂ ਜੋ ਤੂੰ ਆਪਣੇ ਪੁੱਤਰ, ਹਾਂ, ਆਪਣੇ ਇਕਲੌਤੇ ਪੁੱਤਰ ਦਾ ਵੀ ਮੈਥੋਂ ਸਰਫ਼ਾ ਨਹੀਂ ਕੀਤਾ।
Da sagde Engelen: »Ræk ikke din Haand ud mod Drengen og gør ham ikke noget; thi nu ved jeg, at du frygter Gud og end ikke sparer din Søn, din eneste, for mig!«
13 ੧੩ ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਤਾਂ ਵੇਖੋ, ਉਹ ਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਝਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਦੀ ਥਾਂ ਹੋਮ ਬਲੀ ਕਰਕੇ ਚੜ੍ਹਾਇਆ।
Og da Abraham nu saa op, fik han bag ved sig Øje paa en Væder, hvis Horn havde viklet sig ind i de tætte Grene; og Abraham gik hen og tog Væderen og ofrede den som Brændoffer i sin Søns Sted.
14 ੧੪ ਅਬਰਾਹਾਮ ਨੇ ਉਸ ਸਥਾਨ ਦਾ ਨਾਮ ਯਹੋਵਾਹ ਯਿਰਹ ਰੱਖਿਆ, ਅੱਜ ਤੱਕ ਵੀ ਇਹ ਕਿਹਾ ਜਾਂਦਾ ਹੈ “ਯਹੋਵਾਹ ਦੇ ਪਰਬਤ ਉੱਤੇ ਪ੍ਰਬੰਧ ਕੀਤਾ ਜਾਵੇਗਾ।”
Derfor kaldte Abraham dette Sted: HERREN udser sig, eller, som man nu til Dags siger: Bjerget, hvor HERREN viser sig.
15 ੧੫ ਫੇਰ ਯਹੋਵਾਹ ਦੇ ਦੂਤ ਨੇ ਦੂਜੀ ਵਾਰ ਅਕਾਸ਼ ਤੋਂ ਅਬਰਾਹਾਮ ਨੂੰ ਪੁਕਾਰ ਕੇ ਆਖਿਆ,
Men HERRENS Engel raabte atter til Abraham fra Himmelen:
16 ੧੬ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਂ ਆਪ ਆਪਣੀ ਹੀ ਸਹੁੰ ਖਾਧੀ ਹੈ, ਕਿ ਤੂੰ ਜੋ ਇਹ ਕੰਮ ਕੀਤਾ ਅਤੇ ਆਪਣੇ ਪੁੱਤਰ ਸਗੋਂ ਆਪਣੇ ਇਕਲੌਤੇ ਪੁੱਤਰ ਦਾ ਵੀ ਸਰਫ਼ਾ ਨਹੀਂ ਕੀਤਾ,
»Jeg sværger ved mig selv, lyder det fra HERREN: Fordi du har gjort dette og ikke sparet din Søn, din eneste, for mig,
17 ੧੭ ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ।
saa vil jeg velsigne dig og gøre dit Afkom talrigt som Himmelens Stjerner og Sandet ved Havets Bred; og dit Afkom skal tage sine Fjenders Porte i Besiddelse;
18 ੧੮ ਧਰਤੀ ਦੀਆਂ ਸਾਰੀਆਂ ਕੌਮਾਂ ਤੇਰੀ ਅੰਸ ਦੇ ਕਾਰਨ ਬਰਕਤ ਪਾਉਣਗੀਆਂ ਕਿਉਂ ਜੋ ਤੂੰ ਮੇਰੇ ਹੁਕਮ ਨੂੰ ਮੰਨਿਆ ਹੈ।
og i din Sæd skal alle Jordens Folk velsignes, fordi du adlød mig!«
19 ੧੯ ਤਦ ਅਬਰਾਹਾਮ ਆਪਣੇ ਦਾਸਾਂ ਕੋਲ ਮੁੜ ਆਇਆ ਅਤੇ ਉਹ ਉੱਠ ਕੇ ਬਏਰਸ਼ਬਾ ਨੂੰ ਵਾਪਿਸ ਆਏ ਅਤੇ ਅਬਰਾਹਾਮ ਬਏਰਸ਼ਬਾ ਵਿੱਚ ਆ ਕੇ ਵੱਸਿਆ ਰਿਹਾ।
Derpaa vendte Abraham tilbage til sine Drenge, og de brød op og tog sammen til Be'ersjeba. Og Abraham blev i Be'ersjeba.
20 ੨੦ ਇਹਨਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਅਬਰਾਹਾਮ ਨੂੰ ਦੱਸਿਆ ਗਿਆ, ਵੇਖ, ਮਿਲਕਾਹ ਨੇ ਵੀ ਤੇਰੇ ਭਰਾ ਨਾਹੋਰ ਲਈ ਪੁੱਤਰਾਂ ਨੂੰ ਜਨਮ ਦਿੱਤਾ ਹੈ
Efter disse Begivenheder meldte man Abraham: »Ogsaa Milka har født din Broder Nakor Sønner:
21 ੨੧ ਮਿਲਕਾਹ ਦੇ ਪੁੱਤਰ ਇਹ ਸਨ, ਅਰਥਾਤ ਉਹ ਦਾ ਪਹਿਲੌਠਾ ਊਸ ਅਤੇ ਉਸ ਦਾ ਭਰਾ ਬੂਜ਼ ਅਤੇ ਕਮੂਏਲ ਜਿਹੜਾ ਅਰਾਮ ਦਾ ਪਿਤਾ ਸੀ
Uz, hans førstefødte, dennes Broder Buz, Kemuel, Arams Fader,
22 ੨੨ ਅਤੇ ਕਸਦ, ਹਜ਼ੋ, ਪਿਲਦਾਸ, ਯਿਦਲਾਫ ਅਤੇ ਬਥੂਏਲ
Kesed, Hazo, Pildasj, Jidlaf og Betuel;
23 ੨੩ ਇਹਨਾਂ ਅੱਠ ਪੁੱਤਰਾਂ ਨੂੰ ਮਿਲਕਾਹ ਨੇ ਅਬਰਾਹਾਮ ਦੇ ਭਰਾ ਨਾਹੋਰ ਲਈ ਜਣਿਆ ਅਤੇ ਬਥੂਏਲ ਦੇ ਰਿਬਕਾਹ ਜੰਮੀ।
Betuel avlede Rebekka; disse otte har Milka født Abrahams Broder Nakor,
24 ੨੪ ਉਸ ਦੀ ਇੱਕ ਰਖ਼ੈਲ ਸੀ ਜਿਸ ਦਾ ਨਾਮ ਰੂਮਾਹ ਸੀ ਉਸ ਨੇ ਵੀ ਤਬਹ, ਗਹਮ, ਤਹਸ਼ ਅਤੇ ਮਾਕਾਹ ਨੂੰ ਜਨਮ ਦਿੱਤਾ।
og desuden har hans Medhustru Re'uma født Teba, Gaham, Tahasj og Ma'aka.«

< ਉਤਪਤ 22 >