< ਉਤਪਤ 22 >
1 ੧ ਇਨ੍ਹਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੇ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ।
그 일 후에 하나님이 아브라함을 시험하시려고 그를 부르시되 아브라함아 하시니 그가 가로되 `내가 여기 있나이다'
2 ੨ ਉਸ ਨੇ ਆਖਿਆ, ਹੁਣ ਤੂੰ ਆਪਣੇ ਪੁੱਤਰ ਨੂੰ, ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਤੂੰ ਪਿਆਰ ਕਰਦਾ ਹੈਂ ਅਰਥਾਤ ਇਸਹਾਕ ਨੂੰ ਲੈ ਕੇ ਮੋਰੀਆਹ ਦੇਸ਼ ਨੂੰ ਜਾ ਅਤੇ ਪਹਾੜਾਂ ਵਿੱਚੋਂ ਇੱਕ ਉੱਤੇ ਜਿਹੜਾ ਮੈਂ ਤੈਨੂੰ ਦੱਸਾਂਗਾ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾ।
여호와께서 가라사대 네 아들 네 사랑하는 독자 이삭을 데리고 모리아 땅으로 가서 내가 네게 지시하는 한 산 거기서 그를 번제로 드리라
3 ੩ ਤਦ ਅਬਰਾਹਾਮ ਨੇ ਤੜਕੇ ਉੱਠ ਕੇ ਆਪਣੇ ਗਧੇ ਉੱਤੇ ਕਾਠੀ ਕੱਸੀ ਅਤੇ ਆਪਣੇ ਦੋ ਦਾਸਾਂ ਨੂੰ ਅਤੇ ਆਪਣੇ ਪੁੱਤਰ ਇਸਹਾਕ ਨੂੰ ਨਾਲ ਲਿਆ ਅਤੇ ਹੋਮ ਦੀ ਬਲੀ ਲਈ ਲੱਕੜੀਆਂ ਚੀਰੀਆਂ ਅਤੇ ਉੱਠ ਕੇ ਉਸ ਸਥਾਨ ਨੂੰ ਤੁਰ ਪਿਆ ਜਿਹੜੀ ਪਰਮੇਸ਼ੁਰ ਨੇ ਉਸ ਨੂੰ ਦੱਸੀ ਸੀ।
아브라함이 아침에 일찌기 일어나 나귀에 안장을 지우고 두 사환과 그 아들 이삭을 데리고 번제에 쓸 나무를 쪼개어 가지고 떠나 하나님의 자기에게 지시하시는 곳으로 가더니
4 ੪ ਤੀਜੇ ਦਿਨ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਉਸ ਸਥਾਨ ਨੂੰ ਦੂਰੋਂ ਵੇਖਿਆ
제 삼일에 아브라함이 눈을 들어 그곳을 멀리 바라본지라
5 ੫ ਤਦ ਅਬਰਾਹਾਮ ਨੇ ਆਪਣੇ ਦਾਸਾਂ ਨੂੰ ਆਖਿਆ, ਤੁਸੀਂ ਇੱਥੇ ਗਧੇ ਦੇ ਕੋਲ ਰੁਕੋ। ਮੈਂ ਅਤੇ ਇਹ ਮੁੰਡਾ ਥੋੜ੍ਹੀ ਦੂਰ ਅੱਗੇ ਜਾਂਵਾਂਗੇ ਅਤੇ ਉਪਾਸਨਾ ਕਰ ਕੇ ਤੁਹਾਡੇ ਕੋਲ ਮੁੜ ਆਵਾਂਗੇ।
이에 아브라함이 사환에게 이르되 `너희는 나귀와 함께 여기서 기다리라 내가 아이와 함께 저기 가서 경배하고 너희에게로 돌아오리라' 하고
6 ੬ ਤਦ ਅਬਰਾਹਾਮ ਨੇ ਹੋਮ ਬਲੀ ਦੀਆਂ ਲੱਕੜੀਆਂ ਲੈ ਕੇ ਆਪਣੇ ਪੁੱਤਰ ਇਸਹਾਕ ਨੂੰ ਚੁਕਾ ਦਿੱਤੀਆਂ ਅਤੇ ਆਪਣੇ ਹੱਥ ਵਿੱਚ ਅੱਗ ਅਤੇ ਛੁਰੀ ਫੜ ਲਈ ਅਤੇ ਦੋਵੇਂ ਇਕੱਠੇ ਤੁਰ ਪਏ।
아브라함이 이에 번제 나무를 취하여 그 아들 이삭에게 지우고 자기는 불과 칼을 손에 들고 두 사람이 동행하더니
7 ੭ ਇਸਹਾਕ ਨੇ ਆਪਣੇ ਪਿਤਾ ਅਬਰਾਹਾਮ ਨੂੰ ਆਖਿਆ, ਪਿਤਾ ਜੀ, ਉਸ ਨੇ ਆਖਿਆ, ਹੇ ਮੇਰੇ ਪੁੱਤਰ ਕੀ ਗੱਲ ਹੈ? ਉਸ ਨੇ ਆਖਿਆ, ਵੇਖ, ਅੱਗ ਅਤੇ ਲੱਕੜੀਆਂ ਤਾਂ ਹਨ ਪਰ ਹੋਮ ਬਲੀ ਲਈ ਲੇਲਾ ਕਿੱਥੇ ਹੈ?
이삭이 그 아비 아브라함에게 말하여 가로되 `내 아버지여' 하니 그가 가로되 `내 아들아 내가 여기 있노라' 이삭이 가로되 `불과 나무는 있거니와 번제할 어린 양은 어디 있나이까?'
8 ੮ ਅਬਰਾਹਾਮ ਨੇ ਆਖਿਆ, ਹੇ ਮੇਰੇ ਪੁੱਤਰ, ਪਰਮੇਸ਼ੁਰ ਹੋਮ ਬਲੀ ਲਈ ਲੇਲਾ ਆਪ ਹੀ ਦੇਵੇਗਾ ਤਾਂ ਓਹ ਦੋਵੇਂ ਇਕੱਠੇ ਤੁਰਦੇ ਗਏ।
아브라함이 가로되 `아들아, 번제할 어린 양은 하나님이 자기를 위하여 친히 준비하시리라' 하고 두 사람이 함께 나아가서
9 ੯ ਓਹ ਉਸ ਸਥਾਨ ਉੱਤੇ ਜਾ ਪਹੁੰਚੇ ਜਿਹੜਾ ਪਰਮੇਸ਼ੁਰ ਨੇ ਉਹ ਨੂੰ ਦੱਸਿਆ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਤੇ ਉਸ ਉੱਤੇ ਲੱਕੜੀਆਂ ਚਿਣ ਦਿੱਤੀਆਂ ਅਤੇ ਆਪਣੇ ਪੁੱਤਰ ਇਸਹਾਕ ਨੂੰ ਬੰਨ੍ਹ ਕੇ ਜਗਵੇਦੀ ਦੀਆਂ ਲੱਕੜੀਆਂ ਉੱਤੇ ਰੱਖ ਦਿੱਤਾ।
하나님이 그에게 지시하신 곳에 이른지라 이에 아브라함이 그곳에 단을 쌓고 나무를 벌여놓고 그 아들 이삭을 결박하여 단 나무위에 놓고
10 ੧੦ ਜਿਵੇਂ ਹੀ ਅਬਰਾਹਾਮ ਨੇ ਆਪਣਾ ਹੱਥ ਵਧਾ ਕੇ ਛੁਰੀ ਫੜੀ ਕਿ ਆਪਣੇ ਪੁੱਤਰ ਨੂੰ ਹੋਮ ਬਲੀ ਕਰਕੇ ਚੜ੍ਹਾਵੇ
손을 내밀어 칼을 잡고 그 아들을 잡으려 하더니
11 ੧੧ ਤਦ ਯਹੋਵਾਹ ਦੇ ਦੂਤ ਨੇ ਅਕਾਸ਼ ਤੋਂ ਉਸ ਨੂੰ ਪੁਕਾਰਿਆ, “ਅਬਰਾਹਾਮ! ਅਬਰਾਹਾਮ!” ਉਸ ਨੇ ਉੱਤਰ ਦਿੱਤਾ, ਮੈਂ ਹਾਜ਼ਰ ਹਾਂ।
여호와의 사자가 하늘에서부터 그를 불러 가라사대 `아브라함아, 아브라함아' 하시는지라 아브라함이 가로되 `내가 여기 있나이다' 하매
12 ੧੨ ਉਸ ਨੇ ਆਖਿਆ, ਤੂੰ ਇਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ। ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਡਰਦਾ ਹੈਂ ਕਿਉਂ ਜੋ ਤੂੰ ਆਪਣੇ ਪੁੱਤਰ, ਹਾਂ, ਆਪਣੇ ਇਕਲੌਤੇ ਪੁੱਤਰ ਦਾ ਵੀ ਮੈਥੋਂ ਸਰਫ਼ਾ ਨਹੀਂ ਕੀਤਾ।
사자가 가라사대 `그 아이에게 네 손을 대지 말라 아무 일도 그에게 하지 말라 네가 네 아들 네 독자라도 내게 아끼지 아니하였으니 내가 이제야 네가 하나님을 경외하는 줄을 아노라'
13 ੧੩ ਜਦ ਅਬਰਾਹਾਮ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਤਾਂ ਵੇਖੋ, ਉਹ ਦੇ ਪਿੱਛੇ ਇੱਕ ਲੇਲਾ ਸੀ, ਜਿਸ ਦੇ ਸਿੰਗ ਝਾੜੀ ਵਿੱਚ ਫਸੇ ਹੋਏ ਸਨ ਤਾਂ ਅਬਰਾਹਾਮ ਨੇ ਜਾ ਕੇ ਉਸ ਲੇਲੇ ਨੂੰ ਫੜ ਲਿਆ ਅਤੇ ਉਸ ਨੂੰ ਆਪਣੇ ਪੁੱਤਰ ਦੀ ਥਾਂ ਹੋਮ ਬਲੀ ਕਰਕੇ ਚੜ੍ਹਾਇਆ।
아브라함이 눈을 들어 살펴본즉 한 수양이 뒤에 있는데 뿔이 수풀에 걸렸는지라 아브라함이 가서 그 수양을 가져다가 아들을 대신하여 번제로 드렸더라
14 ੧੪ ਅਬਰਾਹਾਮ ਨੇ ਉਸ ਸਥਾਨ ਦਾ ਨਾਮ ਯਹੋਵਾਹ ਯਿਰਹ ਰੱਖਿਆ, ਅੱਜ ਤੱਕ ਵੀ ਇਹ ਕਿਹਾ ਜਾਂਦਾ ਹੈ “ਯਹੋਵਾਹ ਦੇ ਪਰਬਤ ਉੱਤੇ ਪ੍ਰਬੰਧ ਕੀਤਾ ਜਾਵੇਗਾ।”
아브라함이 그 땅 이름을 `여호와 이레' 라 하였으므로 오늘까지 사람들이 이르기를 `여호와의 산에서 준비되리라' 하더라
15 ੧੫ ਫੇਰ ਯਹੋਵਾਹ ਦੇ ਦੂਤ ਨੇ ਦੂਜੀ ਵਾਰ ਅਕਾਸ਼ ਤੋਂ ਅਬਰਾਹਾਮ ਨੂੰ ਪੁਕਾਰ ਕੇ ਆਖਿਆ,
여호와의 사자가 하늘에서부터 두번째 아브라함을 불러
16 ੧੬ ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਮੈਂ ਆਪ ਆਪਣੀ ਹੀ ਸਹੁੰ ਖਾਧੀ ਹੈ, ਕਿ ਤੂੰ ਜੋ ਇਹ ਕੰਮ ਕੀਤਾ ਅਤੇ ਆਪਣੇ ਪੁੱਤਰ ਸਗੋਂ ਆਪਣੇ ਇਕਲੌਤੇ ਪੁੱਤਰ ਦਾ ਵੀ ਸਰਫ਼ਾ ਨਹੀਂ ਕੀਤਾ,
가라사대 여호와께서 이르시기를 내가 나를 가리켜 맹세하노니 네가 이같이 행하여 네 아들 네 독자를 아끼지 아니하였은즉
17 ੧੭ ਇਸ ਲਈ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਤੇ ਤਾਰਿਆਂ ਜਿੰਨ੍ਹੀਂ ਅਤੇ ਸਮੁੰਦਰ ਦੇ ਕੰਢੇ ਦੀ ਰੇਤ ਵਾਂਗੂੰ ਅੱਤ ਵਧਾਵਾਂਗਾ ਅਤੇ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜ਼ਾ ਕਰੇਗੀ।
내가 네게 큰 복을 주고 네 씨로 크게 성하여 하늘의 별과 같고 바닷가의 모래와 같게 하리니 네 씨가 그 대적의 문을 얻으리라
18 ੧੮ ਧਰਤੀ ਦੀਆਂ ਸਾਰੀਆਂ ਕੌਮਾਂ ਤੇਰੀ ਅੰਸ ਦੇ ਕਾਰਨ ਬਰਕਤ ਪਾਉਣਗੀਆਂ ਕਿਉਂ ਜੋ ਤੂੰ ਮੇਰੇ ਹੁਕਮ ਨੂੰ ਮੰਨਿਆ ਹੈ।
또 네 씨로 말미암아 천하 만민이 복을 얻으리니 이는 네가 나의 말을 준행하였음이니라! 하셨다 하니라
19 ੧੯ ਤਦ ਅਬਰਾਹਾਮ ਆਪਣੇ ਦਾਸਾਂ ਕੋਲ ਮੁੜ ਆਇਆ ਅਤੇ ਉਹ ਉੱਠ ਕੇ ਬਏਰਸ਼ਬਾ ਨੂੰ ਵਾਪਿਸ ਆਏ ਅਤੇ ਅਬਰਾਹਾਮ ਬਏਰਸ਼ਬਾ ਵਿੱਚ ਆ ਕੇ ਵੱਸਿਆ ਰਿਹਾ।
이에 아브라함이 그 사환에게로 돌아와서 함께 떠나 브엘세바에 이르러 거기 거하였더라
20 ੨੦ ਇਹਨਾਂ ਗੱਲਾਂ ਦੇ ਬਾਅਦ ਅਜਿਹਾ ਹੋਇਆ ਕਿ ਅਬਰਾਹਾਮ ਨੂੰ ਦੱਸਿਆ ਗਿਆ, ਵੇਖ, ਮਿਲਕਾਹ ਨੇ ਵੀ ਤੇਰੇ ਭਰਾ ਨਾਹੋਰ ਲਈ ਪੁੱਤਰਾਂ ਨੂੰ ਜਨਮ ਦਿੱਤਾ ਹੈ
이일 후에 혹이 아브라함에게 고하여 이르기를 `밀가가 그대의 동생 나홀에게 자녀를 낳았다' 하였더라
21 ੨੧ ਮਿਲਕਾਹ ਦੇ ਪੁੱਤਰ ਇਹ ਸਨ, ਅਰਥਾਤ ਉਹ ਦਾ ਪਹਿਲੌਠਾ ਊਸ ਅਤੇ ਉਸ ਦਾ ਭਰਾ ਬੂਜ਼ ਅਤੇ ਕਮੂਏਲ ਜਿਹੜਾ ਅਰਾਮ ਦਾ ਪਿਤਾ ਸੀ
그 맏아들은 우스요 우스의 동생은 부스와, 아람의 아비 그므엘과
22 ੨੨ ਅਤੇ ਕਸਦ, ਹਜ਼ੋ, ਪਿਲਦਾਸ, ਯਿਦਲਾਫ ਅਤੇ ਬਥੂਏਲ
게셋과, 하소와, 빌다스와, 이들랍과, 브두엘이라
23 ੨੩ ਇਹਨਾਂ ਅੱਠ ਪੁੱਤਰਾਂ ਨੂੰ ਮਿਲਕਾਹ ਨੇ ਅਬਰਾਹਾਮ ਦੇ ਭਰਾ ਨਾਹੋਰ ਲਈ ਜਣਿਆ ਅਤੇ ਬਥੂਏਲ ਦੇ ਰਿਬਕਾਹ ਜੰਮੀ।
이 여덟 사람은 아브라함의 동생 나홀의 처 밀가의 소생이며 브두엘은 리브가를 낳았고
24 ੨੪ ਉਸ ਦੀ ਇੱਕ ਰਖ਼ੈਲ ਸੀ ਜਿਸ ਦਾ ਨਾਮ ਰੂਮਾਹ ਸੀ ਉਸ ਨੇ ਵੀ ਤਬਹ, ਗਹਮ, ਤਹਸ਼ ਅਤੇ ਮਾਕਾਹ ਨੂੰ ਜਨਮ ਦਿੱਤਾ।
나홀의 첩 르우마라 하는 자도 데바와, 가함과, 다하스와, 마아가를 낳았더라