< ਉਤਪਤ 23 >
1 ੧ ਸਾਰਾਹ ਦੀ ਉਮਰ ਇੱਕ ਸੌ ਸਤਾਈ ਸਾਲਾਂ ਦੀ ਹੋਈ,
၁စာရာသည်အသက်တစ်ရာနှစ်ဆယ့်ခုနစ်နှစ်ရှိသော်၊-
2 ੨ ਜਦ ਸਾਰਾਹ ਦੀ ਐਨੀ ਉਮਰ ਹੋ ਗਈ ਤਾਂ ਉਹ ਕਿਰਯਥ-ਅਰਬਾ ਅਰਥਾਤ ਹਬਰੋਨ ਵਿੱਚ ਮਰ ਗਈ, ਜਿਹੜਾ ਕਨਾਨ ਦੇਸ਼ ਵਿੱਚ ਹੈ। ਇਸ ਲਈ ਅਬਰਾਹਾਮ ਸਾਰਾਹ ਲਈ ਰੋਣ-ਪਿੱਟਣ ਲਈ ਆਇਆ।
၂ခါနာန်ပြည်ဟေဗြုန်မြို့၌ကွယ်လွန်ရာအာဗြဟံသည် သူ့အတွက်ငိုကြွေးမြည်တမ်းလေသည်။
3 ੩ ਫੇਰ ਅਬਰਾਹਾਮ ਆਪਣੇ ਮੁਰਦੇ ਦੇ ਅੱਗਿਓਂ ਉੱਠ ਕੇ ਹੇਤ ਦੇ ਪੁੱਤਰਾਂ ਨੂੰ ਆਖਣ ਲੱਗਾ,
၃အာဗြဟံသည်အလောင်းရှိရာမှထ၍ဟိတ္တိအမျိုးသားတို့ထံသို့သွားပြီးလျှင်၊-
4 ੪ ਮੈਂ ਪਰਦੇਸੀ ਅਤੇ ਤੁਹਾਡੇ ਵਿੱਚ ਅਜਨਬੀ ਹਾਂ। ਤੁਸੀਂ ਆਪਣੇ ਵਿੱਚ ਇੱਕ ਕਬਰਿਸਤਾਨ ਮੇਰੀ ਵਿਰਾਸਤ ਕਰ ਦਿਓ ਤਾਂ ਜੋ ਮੈਂ ਆਪਣਾ ਮੁਰਦਾ ਦੱਬ ਦਿਆਂ।
၄ငါသည်သင်တို့ထံတွင်ဧည့်သည်အာဂန္တုဖြစ်ပါ၏။ ငါ၏မယားအလောင်းကိုမြှုပ်နှံရန်မြေတစ်ကွက်ကိုရောင်းပါ'' ဟုဆိုလေသည်။
5 ੫ ਹੇਤ ਦੇ ਪੁੱਤਰਾਂ ਨੇ ਅਬਰਾਹਾਮ ਨੂੰ ਉੱਤਰ ਦਿੱਤਾ,
၅သူတို့က``ကျွန်ုပ်တို့အစီရင်ခံပါရစေ။ ကိုယ်တော်သည်ကျွန်ုပ်တို့တွင်တန်ခိုးကြီးသောအကြီးအကဲတစ်ဦးဖြစ်ပါသည်။ ကျွန်ုပ်တို့၏အကောင်းဆုံးသောသင်္ချိုင်းတွင်သင်၏မယားကိုမြှုပ်နှံပါ။ သူ၏အလောင်းကိုမြှုပ်နှံရန်အတွက်သင်္ချိုင်းကိုကျွန်ုပ်တို့ကဝမ်းသာစွာပေးပါမည်'' ဟုအာဗြဟံအားပြန်ပြောကြ၏။
6 ੬ ਪ੍ਰਭੂ ਜੀ, ਸਾਡੀ ਸੁਣੋ। ਸਾਡੇ ਵਿੱਚ ਤੁਸੀਂ ਪਰਮੇਸ਼ੁਰ ਦੇ ਸ਼ਹਿਜ਼ਾਦੇ ਹੋ। ਆਪਣੇ ਮੁਰਦੇ ਨੂੰ ਸਾਡੀਆਂ ਕਬਰਾਂ ਵਿੱਚੋਂ ਸਭ ਤੋਂ ਚੰਗੀ ਕਬਰ ਵਿੱਚ ਦੱਬ ਦਿਓ। ਤੁਹਾਡੇ ਮੁਰਦੇ ਨੂੰ ਦੱਬਣ ਲਈ ਸਾਡੇ ਵਿੱਚੋਂ ਕੋਈ ਵੀ ਆਪਣੀ ਕਬਰ ਲੈਣ ਤੋਂ ਤੁਹਾਨੂੰ ਨਹੀਂ ਰੋਕੇਗਾ।
၆
7 ੭ ਤਦ ਅਬਰਾਹਾਮ ਉੱਠਿਆ ਅਤੇ ਉਸ ਦੇਸ਼ ਦੇ ਲੋਕਾਂ ਅਰਥਾਤ ਹੇਤ ਦੇ ਪੁੱਤਰਾਂ ਦੇ ਅੱਗੇ ਝੁੱਕਿਆ,
၇ထိုအခါအာဗြဟံသည်သူတို့ရှေ့တွင်ဦးညွှတ်၍၊
8 ੮ ਅਤੇ ਉਨ੍ਹਾਂ ਨੂੰ ਕਿਹਾ ਕਿ ਜੇ ਤੁਹਾਡੀ ਮਰਜ਼ੀ ਹੋਵੇ ਕਿ ਮੈਂ ਆਪਣੇ ਮੁਰਦੇ ਨੂੰ ਆਪਣੇ ਅੱਗੋਂ ਦੱਬ ਦੇਵਾਂ ਤਾਂ ਮੇਰੀ ਅਰਜ਼ ਸੁਣੋ ਅਤੇ ਸੋਹਰ ਦੇ ਪੁੱਤਰ ਅਫ਼ਰੋਨ ਦੇ ਅੱਗੇ ਮੇਰੇ ਲਈ ਬੇਨਤੀ ਕਰੋ
၈``သင်တို့သည်ငါ၏မယားအလောင်းကိုဤအရပ်တွင်မြှုပ်နှံစေလိုလျှင် ဇောဟာ၏သားဧဖရုန်ပိုင်မြေကွက်အစွန်း၌ရှိသော၊-
9 ੯ ਤਾਂ ਜੋ ਉਹ ਮੈਨੂੰ ਮਕਫ਼ੇਲਾਹ ਦੀ ਗੁਫ਼ਾ ਦੇਵੇ, ਜਿਹੜੀ ਉਸ ਦੇ ਖੇਤ ਦੇ ਬੰਨੇ ਨਾਲ ਹੈ। ਉਹ ਉਸ ਦਾ ਪੂਰਾ ਮੁੱਲ ਤੁਹਾਡੇ ਸਨਮੁਖ ਲੈ ਲਵੇ ਤਾਂ ਜੋ ਉਹ ਕਬਰਿਸਤਾਨ ਮੇਰੀ ਨਿੱਜ ਭੂਮੀ ਹੋਵੇ।
၉မပ္ပေလဂူကိုငါ့အားရောင်းချရန်ကျေးဇူးပြု၍သူ့ကိုတိုက်တွန်းပေးကြပါ။ သင်္ချိုင်းမြေတစ်ကွက်ငါအပိုင်ရရန်ထိုမြေကိုတန်ရာတန်ဖိုးဖြင့်ငါ့အားသင်တို့ရှေ့မှောက်တွင်ရောင်းချစေပါ'' ဟုဆိုလေ၏။
10 ੧੦ ਅਫ਼ਰੋਨ ਹੇਤ ਦੇ ਪੁੱਤਰਾਂ ਦੇ ਵਿਚਕਾਰ ਬੈਠਾ ਹੋਇਆ ਸੀ, ਇਸ ਲਈ ਜਿੰਨ੍ਹੇ ਹਿੱਤੀ ਉਸ ਨਗਰ ਦੇ ਫਾਟਕ ਤੋਂ ਲੰਘਦੇ ਸਨ ਉਹਨਾਂ ਸਾਰਿਆਂ ਦੇ ਅੱਗੇ ਅਬਰਾਹਾਮ ਨੂੰ ਉੱਤਰ ਦਿੱਤਾ,
၁၀ဧဖရုန်ကိုယ်တိုင်အခြားဟိတ္တိအမျိုးသားတို့နှင့်အတူ မြို့တံခါးအနီးရှိစုဝေးရာအရပ်၌ထိုင်လျက်ရှိသည်။ သူကအာဗြဟံအား၊-
11 ੧੧ ਨਹੀਂ, ਮੇਰੇ ਪ੍ਰਭੂ ਜੀ, ਮੇਰੀ ਸੁਣੋ। ਮੈਂ ਇਹ ਖੇਤ ਤੁਹਾਨੂੰ ਦਿੰਦਾ ਹਾਂ ਅਤੇ ਇਹ ਗੁਫ਼ਾ ਵੀ ਜਿਹੜੀ ਉਹ ਦੇ ਵਿੱਚ ਹੈ। ਮੈਂ ਆਪਣੀ ਕੌਮ ਦੇ ਪੁੱਤਰਾਂ ਦੇ ਸਾਹਮਣੇ ਤੁਹਾਨੂੰ ਦਿੰਦਾ ਹਾਂ। ਤੁਸੀਂ ਆਪਣੇ ਮੁਰਦੇ ਨੂੰ ਉੱਥੇ ਦੱਬ ਦਿਓ।
၁၁``အစီရင်ခံပါရစေ။ ဂူနှင့်တကွမြေကွက်တစ်ခုလုံးကိုကျွန်ုပ်ပေးပါ၏။ အရှင်၏မယားကိုသင်္ဂြိုဟ်ရန်ကျွန်ုပ်တို့၏အမျိုးသားတို့ရှေ့မှောက်တွင်ထိုမြေကိုကျွန်ုပ်ပေးပါ၏'' ဟုရှိသမျှသောသူတို့ကြားနိုင်အောင်ပြောကြားလေသည်။
12 ੧੨ ਫੇਰ ਅਬਰਾਹਾਮ ਉਸ ਦੇਸ਼ ਦੇ ਲੋਕਾਂ ਦੇ ਸਨਮੁਖ ਝੁਕਿਆ
၁၂အာဗြဟံသည်လည်းမြို့သားတို့ရှေ့တွင်ဦးညွတ်၍၊-
13 ੧੩ ਅਤੇ ਉਸ ਦੇਸ਼ ਦੇ ਲੋਕਾਂ ਦੇ ਸੁਣਦੇ ਹੋਏ ਅਫ਼ਰੋਨ ਨੂੰ ਆਖਿਆ, ਜੇਕਰ ਤੂੰ ਅਜਿਹਾ ਚਾਹੁੰਦਾ ਹੈ ਤਦ ਮੇਰੀ ਸੁਣ, ਮੈਂ ਉਸ ਖੇਤ ਦਾ ਮੁੱਲ ਦਿੰਦਾ ਹਾਂ। ਉਹ ਮੇਰੀ ਵੱਲੋਂ ਲੈ ਤਾਂ ਜੋ ਮੈਂ ਆਪਣੇ ਮੁਰਦੇ ਨੂੰ ਉੱਥੇ ਦੱਬਾਂ।
၁၃အများကြားနိုင်အောင်ဧဖရုန်အား``ငါတင်ပြချက်ကိုလက်ခံပါ။ ထိုမြေတစ်ကွက်လုံးကိုငါဝယ်ပါမည်။ မြေဖိုးငွေကိုလက်ခံပါ။ ငါ၏မယားကိုထိုမြေ၌မြှုပ်နှံပါမည်'' ဟုပြန်လည်ပြောကြားလေသည်။
14 ੧੪ ਅਫ਼ਰੋਨ ਨੇ ਇਹ ਆਖ ਕੇ ਅਬਰਾਹਾਮ ਨੂੰ ਉੱਤਰ ਦਿੱਤਾ,
၁၄ထိုအခါဧဖရုန်က``အရှင်၊ ထိုမြေကွက်သည်ငွေသားလေးရာမျှသာတန်ဖိုးရှိ၏။ ထိုငွေမှာမပြောပလောက်ပါ။ ထိုမြေတွင်အရှင်၏မယားကိုသင်္ဂြိုဟ်ပါလော့'' ဟုဆိုလေ၏။-
15 ੧੫ ਪ੍ਰਭੂ ਜੀ, ਮੇਰੀ ਸੁਣੋ ਇਸ ਜ਼ਮੀਨ ਦਾ ਮੁੱਲ, ਜੋ ਚਾਰ ਸੌ ਚਾਂਦੀ ਦੇ ਸਿੱਕੇ ਹੈ ਪਰ ਇਹ ਸਾਡੇ ਵਿੱਚਕਾਰ ਕੀ ਹੈ? ਆਪਣੇ ਮੁਰਦੇ ਨੂੰ ਦੱਬ ਦਿਓ।
၁၅
16 ੧੬ ਅਬਰਾਹਾਮ ਨੇ ਅਫ਼ਰੋਨ ਦੀ ਗੱਲ ਮੰਨ ਲਈ ਅਤੇ ਅਬਰਾਹਾਮ ਨੇ ਚਾਂਦੀ ਦੇ ਚਾਰ ਸੌ ਸਿੱਕੇ ਜੋ ਵਪਾਰੀਆਂ ਵਿੱਚ ਚਲਦੇ ਸਨ, ਜਿਹੜਾ ਉਹ ਨੇ ਹਿੱਤੀਆਂ ਦੇ ਸੁਣਦੇ ਹੋਏ ਬੋਲਿਆ ਸੀ, ਅਫ਼ਰੋਨ ਲਈ ਤੋਲ ਦਿੱਤਾ।
၁၆အာဗြဟံသည်သဘောတူ၍လူတို့ရှေ့တွင်ဧဖရုန်တန်ဖိုးဖြတ်သောငွေသားလေးရာကိုကုန်သည်သုံးစံချိန်အရချိန်တွယ်၍ဧဖရုန်အားပေးလေ၏။
17 ੧੭ ਇਸ ਤਰ੍ਹਾਂ ਮਕਫ਼ੇਲਾਹ ਵਾਲਾ ਅਫ਼ਰੋਨ ਦਾ ਖੇਤ, ਜਿਹੜਾ ਮਮਰੇ ਦੇ ਸਾਹਮਣੇ ਹੈ ਅਤੇ ਖੇਤ ਦੇ ਵਿੱਚ ਦੀ ਗੁਫ਼ਾ ਅਤੇ ਸਾਰੇ ਰੁੱਖ ਜਿਹੜੇ ਖੇਤ ਵਿੱਚ ਅਤੇ ਜੋ ਉਸ ਦੇ ਬੰਨਿਆਂ ਦੇ ਉੱਤੇ ਸਨ,
၁၇ထိုသို့အားဖြင့်မံရေမြို့အရှေ့၊ မပ္ပေလအရပ်တွင်ရှိသောဧဖရုန်ပိုင်မြေကွက်သည်အာဗြဟံပိုင်မြေဖြစ်လာသည်။ သူပိုင်သောမြေကွက်တွင်ဂူနှင့် မြေကွက်ပေါ်တွင်ပေါက်သမျှသောသစ်ပင်များ၊ မြေကွက်အစွန်းတိုင်အောင်ပေါက်သမျှသောသစ်ပင်များပါဝင်လေသည်။-
18 ੧੮ ਹਿੱਤੀਆਂ ਦੇ ਅਤੇ ਉਨ੍ਹਾਂ ਸਾਰਿਆਂ ਦੇ ਸਨਮੁਖ ਜਿਹੜੇ ਉਸ ਨਗਰ ਦੇ ਫਾਟਕ ਵਿੱਚੋਂ ਦੀ ਲੰਘਦੇ ਸਨ, ਇਹ ਅਬਰਾਹਾਮ ਦੀ ਨਿੱਜ ਭੂਮੀ ਹੋ ਗਈ।
၁၈ထိုအစည်းအဝေးတွင်ရှိကြသောဟိတ္တိအမျိုးသားအပေါင်းတို့ကထိုမြေကွက်ကိုအာဗြဟံ၏ပိုင်မြေအဖြစ်အသိအမှတ်ပြုကြ၏။
19 ੧੯ ਇਸ ਦੇ ਮਗਰੋਂ ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਨੂੰ ਮਕਫ਼ੇਲਾਹ ਦੇ ਖੇਤ ਦੀ ਗੁਫ਼ਾ ਵਿੱਚ ਜਿਹੜੀ ਮਮਰੇ ਦੇ ਸਾਹਮਣੇ ਹੈ ਅਰਥਾਤ ਕਨਾਨ ਦੇਸ਼ ਦੇ ਹਬਰੋਨ ਵਿੱਚ ਦੱਬ ਦਿੱਤਾ।
၁၉ထိုနောက်အာဗြဟံသည်သူ၏မယားစာရာအလောင်းကိုခါနာန်ပြည်ရှိထိုဂူတွင်သင်္ဂြိုဟ်လေသည်။-
20 ੨੦ ਇਸ ਤਰ੍ਹਾਂ ਉਹ ਖੇਤ ਅਤੇ ਉਹ ਦੇ ਵਿਚਲੀ ਗੁਫ਼ਾ, ਹੇਤ ਦੇ ਪੁੱਤਰਾਂ ਤੋਂ ਕਬਰਿਸਤਾਨ ਲਈ ਅਬਰਾਹਾਮ ਦੀ ਨਿੱਜ ਭੂਮੀ ਹੋ ਗਈ।
၂၀သို့ဖြစ်၍ဟိတ္တိအမျိုးသားတို့ပိုင်သောမြေကွက်နှင့်ဂူသည်အာဗြဟံပိုင်သင်္ချိုင်းမြေဖြစ်လာလေသည်။