< ਉਤਪਤ 24 >

1 ਹੁਣ ਅਬਰਾਹਾਮ ਬਹੁਤ ਬਜ਼ੁਰਗ ਅਤੇ ਵੱਡੀ ਉਮਰ ਦਾ ਹੋ ਗਿਆ ਸੀ ਅਤੇ ਯਹੋਵਾਹ ਨੇ ਸਾਰੀਆਂ ਗੱਲਾਂ ਵਿੱਚ ਅਬਰਾਹਾਮ ਨੂੰ ਬਰਕਤ ਦਿੱਤੀ।
Now Abraham was old and far on in years: and the Lord had given him everything in full measure.
2 ਅਬਰਾਹਾਮ ਨੇ ਆਪਣੇ ਘਰ ਦੇ ਪੁਰਾਣੇ ਨੌਕਰ ਨੂੰ, ਜਿਹੜਾ ਉਸ ਦੀਆਂ ਸਾਰੀਆਂ ਚੀਜ਼ਾਂ ਦਾ ਮੁਖ਼ਤਿਆਰ ਸੀ ਆਖਿਆ, ਆਪਣਾ ਹੱਥ ਮੇਰੇ ਪੱਟ ਦੇ ਹੇਠ ਰੱਖ;
And Abraham said to his chief servant, the manager of all his property, Come now, put your hand under my leg:
3 ਮੈਂ ਤੈਨੂੰ ਯਹੋਵਾਹ ਅਕਾਸ਼ ਦੇ ਪਰਮੇਸ਼ੁਰ ਅਤੇ ਧਰਤੀ ਦੇ ਪਰਮੇਸ਼ੁਰ ਦੀ ਸਹੁੰ ਦੇਵਾਂ ਕਿ ਤੂੰ ਮੇਰੇ ਪੁੱਤਰ ਲਈ ਕਨਾਨੀਆਂ ਦੀਆਂ ਧੀਆਂ ਵਿੱਚੋਂ ਪਤਨੀ ਨਾ ਲਿਆਵੀਂ, ਜਿਨ੍ਹਾਂ ਵਿੱਚ ਮੈਂ ਵੱਸਦਾ ਹਾਂ।
And take an oath by the Lord, the God of heaven and the God of the earth, that you will not get a wife for my son Isaac from the daughters of the Canaanites among whom I am living;
4 ਪਰ ਤੂੰ ਮੇਰੇ ਆਪਣੇ ਦੇਸ਼ ਵਿੱਚ ਅਤੇ ਮੇਰੇ ਘਰਾਣੇ ਦੇ ਕੋਲ ਜਾਈਂ ਅਤੇ ਮੇਰੇ ਪੁੱਤਰ ਇਸਹਾਕ ਲਈ ਪਤਨੀ ਲੈ ਆਵੀਂ।
But that you will go into my country and to my relations and get a wife there for my son Isaac.
5 ਤਦ ਉਸ ਨੌਕਰ ਨੇ ਉਹ ਨੂੰ ਆਖਿਆ, ਸ਼ਾਇਦ ਉਹ ਇਸਤਰੀ ਮੇਰੇ ਨਾਲ ਇਸ ਦੇਸ਼ ਵਿੱਚ ਆਉਣਾ ਨਾ ਚਾਹੇ, ਤਾਂ ਕੀ ਮੈਂ ਤੇਰੇ ਪੁੱਤਰ ਨੂੰ ਉਸ ਦੇਸ਼ ਨੂੰ ਵਾਪਿਸ ਲੈ ਜਾਂਵਾਂ ਜਿੱਥੋਂ ਤੂੰ ਆਇਆ ਹੈਂ?
And the servant said, If by chance the woman will not come with me into this land, am I to take your son back again to the land from which you came?
6 ਅਬਰਾਹਾਮ ਨੇ ਉਸ ਨੂੰ ਆਖਿਆ, ਖ਼ਬਰਦਾਰ, ਮੇਰੇ ਪੁੱਤਰ ਨੂੰ ਕਦੇ ਵੀ ਉਸ ਦੇਸ਼ ਵਿੱਚ ਨਾ ਲੈ ਜਾਵੀਂ।
And Abraham said, Take care that you do not let my son go back to that land.
7 ਸਵਰਗ ਦਾ ਪਰਮੇਸ਼ੁਰ ਯਹੋਵਾਹ ਜੋ ਮੈਨੂੰ ਮੇਰੇ ਪਿਤਾ ਦੇ ਘਰ ਤੋਂ ਅਤੇ ਮੇਰੀ ਜਨਮ ਭੂਮੀ ਤੋਂ ਕੱਢ ਲੈ ਆਇਆ, ਜੋ ਮੇਰੇ ਨਾਲ ਬੋਲਿਆ ਅਤੇ ਮੇਰੇ ਨਾਲ ਸਹੁੰ ਖਾ ਕੇ ਆਖਿਆ ਕਿ ਮੈਂ ਤੇਰੀ ਅੰਸ ਨੂੰ ਇਹ ਦੇਸ਼ ਦਿਆਂਗਾ। ਉਹ ਹੀ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਤੂੰ ਉੱਥੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੇਂਗਾ।
The Lord God of heaven, who took me from my father's house and from the land of my birth, and made an oath to me, saying, To your seed I will give this land: he will send his angel before you and give you a wife for my son in that land.
8 ਅਤੇ ਜੇ ਉਹ ਇਸਤਰੀ ਤੇਰੇ ਨਾਲ ਨਾ ਆਉਣਾ ਚਾਹੇ ਤਾਂ ਤੂੰ ਮੇਰੀ ਇਸ ਸਹੁੰ ਤੋਂ ਛੁੱਟ ਜਾਵੇਂਗਾ। ਪਰ ਮੇਰੇ ਪੁੱਤਰ ਨੂੰ ਉੱਥੇ ਕਦੀ ਨਾ ਲੈ ਜਾਵੀਂ।
And if the woman will not come with you, then you are free from this oath; only do not take my son back there.
9 ਤਦ ਉਸ ਨੌਕਰ ਨੇ ਆਪਣਾ ਹੱਥ ਆਪਣੇ ਸੁਆਮੀ ਅਬਰਾਹਾਮ ਦੇ ਪੱਟ ਹੇਠ ਰੱਖ ਕੇ ਉਹ ਦੇ ਨਾਲ ਇਸ ਗੱਲ ਦੀ ਸਹੁੰ ਖਾਧੀ।
And the servant put his hand under Abraham's leg, and gave him his oath about this thing.
10 ੧੦ ਉਪਰੰਤ ਉਹ ਨੌਕਰ ਆਪਣੇ ਸੁਆਮੀ ਦੇ ਊਠਾਂ ਵਿੱਚੋਂ ਦਸ ਊਠ ਲੈ ਕੇ ਤੁਰ ਪਿਆ, ਉਹ ਆਪਣੇ ਨਾਲ ਉੱਤਮ ਪਦਾਰਥਾਂ ਵਿੱਚੋਂ ਕੁਝ ਨਾਲ ਲੈ ਕੇ ਮਸੋਪੋਤਾਮੀਆ ਦੇ ਦੇਸ਼ ਵਿੱਚ ਨਾਹੋਰ ਦੇ ਨਗਰ ਨੂੰ ਗਿਆ।
And the servant took ten of his master's camels, and all sorts of good things of his master's, and went to Mesopotamia, to the town of Nahor.
11 ੧੧ ਉਸ ਨੌਕਰ ਨੇ ਆਪਣੇ ਊਠਾਂ ਨੂੰ ਨਗਰ ਤੋਂ ਬਾਹਰ ਖੂਹ ਦੇ ਕੋਲ ਬਿਠਾ ਦਿੱਤਾ, ਇਹ ਸ਼ਾਮ ਦਾ ਵੇਲਾ ਸੀ ਜਦੋਂ ਇਸਤਰੀਆਂ ਪਾਣੀ ਭਰਨ ਨੂੰ ਨਿੱਕਲਦੀਆਂ ਸਨ।
And he made the camels take their rest outside the town by the water-spring in the evening, at the time when the women came to get water.
12 ੧੨ ਤਦ ਉਸ ਨੇ ਆਖਿਆ, ਹੇ ਯਹੋਵਾਹ ਮੇਰੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ, ਅੱਜ ਮੇਰਾ ਸਭ ਕਾਰਜ ਸਫ਼ਲ ਕਰ ਅਤੇ ਮੇਰੇ ਸੁਆਮੀ ਅਬਰਾਹਾਮ ਉੱਤੇ ਕਿਰਪਾ ਕਰ।
And he said, O Lord, the God of my master Abraham, let me do well in what I have undertaken this day, and give your mercy to my master Abraham.
13 ੧੩ ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਅਤੇ ਨਗਰ ਦੇ ਮਨੁੱਖਾਂ ਦੀਆਂ ਧੀਆਂ ਪਾਣੀ ਭਰਨ ਨੂੰ ਆਉਂਦੀਆਂ ਹਾਂ।
See, I am waiting here by the water-spring; and the daughters of the town are coming out to get water:
14 ੧੪ ਅਜਿਹਾ ਹੋਵੇ ਕਿ ਜਿਹੜੀ ਕੁੜੀ ਨੂੰ ਮੈਂ ਆਖਾਂ ਭਈ ਆਪਣਾ ਘੜਾ ਮੇਰੇ ਵੱਲ ਨੂੰ ਨੀਵਾਂ ਕਰੀਂ ਅਤੇ ਮੈਂ ਪੀਵਾਂਗਾ ਤਾਂ ਉਹ ਆਖੇ ਪੀਓ ਅਤੇ ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ ਸੋ ਉਹੀ ਹੋਵੇ ਜਿਸ ਨੂੰ ਤੂੰ ਆਪਣੇ ਦਾਸ ਇਸਹਾਕ ਲਈ ਠਹਿਰਾਇਆ ਹੈ, ਮੈਂ ਇਸੇ ਗੱਲ ਤੋਂ ਜਾਣਾਂਗਾ ਕਿ ਤੂੰ ਮੇਰੇ ਸੁਆਮੀ ਉੱਤੇ ਕਿਰਪਾ ਕੀਤੀ ਹੈ।
Now, may the girl to whom I say, Let down your vessel and give me a drink, and who says in answer, Here is a drink for you and let me give water to your camels: may she be the one marked out by you for your servant Isaac: so may I be certain that you have been good to my master Abraham.
15 ੧੫ ਤਦ ਐਉਂ ਹੋਇਆ ਜਦ ਉਹ ਇਹ ਗੱਲ ਕਰਦਾ ਹੀ ਸੀ ਤਾਂ ਵੇਖੋ, ਰਿਬਕਾਹ ਜੋ ਅਬਰਾਹਾਮ ਦੇ ਭਰਾ ਨਾਹੋਰ ਦੀ ਪਤਨੀ ਮਿਲਕਾਹ ਦੇ ਪੁੱਤਰ ਬਥੂਏਲ ਦੀ ਧੀ ਸੀ, ਆਪਣਾ ਘੜਾ ਮੋਢਿਆਂ ਤੇ ਚੁੱਕੀ ਹੋਈ ਆ ਨਿੱਕਲੀ।
And even before his words were ended, Rebekah, the daughter of Bethuel, the son of Milcah, who was the wife of Nahor, Abraham's brother, came out with her water-vessel on her arm.
16 ੧੬ ਅਤੇ ਉਹ ਕੁੜੀ ਵੇਖਣ ਵਿੱਚ ਬਹੁਤ ਸੋਹਣੀ ਅਤੇ ਕੁਆਰੀ ਸੀ ਅਤੇ ਕਿਸੇ ਮਨੁੱਖ ਨਾਲ ਸੰਗ ਨਹੀਂ ਕੀਤਾ ਸੀ, ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਆਪਣਾ ਘੜਾ ਭਰ ਕੇ ਬਾਹਰ ਆਈ।
She was a very beautiful girl, a virgin, who had never been touched by a man: and she went down to the spring to get water in her vessel.
17 ੧੭ ਤਾਂ ਉਹ ਨੌਕਰ ਉਸ ਦੇ ਮਿਲਣ ਨੂੰ ਨੱਠ ਕੇ ਗਿਆ ਅਤੇ ਆਖਿਆ, ਆਪਣੇ ਘੜੇ ਵਿੱਚੋਂ ਮੈਨੂੰ ਥੋੜਾ ਪਾਣੀ ਪਿਲਾਈਂ।
And the servant came running to her and said, Give me a little water from your vessel.
18 ੧੮ ਤਾਂ ਉਸ ਆਖਿਆ, ਮੇਰੇ ਸੁਆਮੀ ਜੀ ਪੀਓ ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੱਥਾਂ ਉੱਤੇ ਕਰਕੇ ਉਸ ਨੂੰ ਪਿਲਾਇਆ।
And she said, Take a drink, my lord: and quickly letting down her vessel onto her hand, she gave him a drink.
19 ੧੯ ਜਦ ਉਹ ਉਸ ਨੂੰ ਪਾਣੀ ਪਿਲਾ ਚੁੱਕੀ ਤਦ ਆਖਿਆ, ਮੈਂ ਤੁਹਾਡੇ ਊਠਾਂ ਲਈ ਵੀ ਪਾਣੀ ਭਰਾਂਗੀ ਜਦ ਤੱਕ ਓਹ ਪੀ ਨਾ ਲੈਣ।
And having done so, she said, I will get water for your camels till they have had enough.
20 ੨੦ ਤਦ ਉਸ ਨੇ ਜਲਦੀ ਨਾਲ ਆਪਣਾ ਘੜਾ ਹੌਦ ਵਿੱਚ ਡੋਲ੍ਹ ਦਿੱਤਾ ਅਤੇ ਫੇਰ ਖੂਹ ਵਿੱਚੋਂ ਭਰਨ ਨੂੰ ਨੱਠ ਕੇ ਗਈ ਅਤੇ ਉਹ ਦੇ ਸਾਰਿਆਂ ਊਠਾਂ ਲਈ ਪਾਣੀ ਭਰਿਆ।
And after putting the water from her vessel into the animals' drinking-place, she went quickly back to the spring and got water for all the camels.
21 ੨੧ ਉਹ ਮਨੁੱਖ ਧਿਆਨ ਨਾਲ ਚੁੱਪ ਕਰਕੇ ਉਹ ਨੂੰ ਵੇਖਦਾ ਰਿਹਾ ਇਸ ਗੱਲ ਦੇ ਜਾਣਨ ਨੂੰ ਕਿ ਯਹੋਵਾਹ ਨੇ ਉਸ ਦਾ ਸਫ਼ਰ ਸਫ਼ਲ ਕੀਤਾ ਹੈ ਕਿ ਨਹੀਂ।
And the man, looking at her, said nothing, waiting to see if the Lord had given his journey a good outcome.
22 ੨੨ ਜਦ ਊਠ ਪੀ ਚੁੱਕੇ ਤਦ ਉਸ ਮਨੁੱਖ ਨੇ ਅੱਧੇ ਤੋਲੇ ਸੋਨੇ ਦੀ ਇੱਕ ਨੱਥ ਅਤੇ ਦਸ ਤੋਲੇ ਸੋਨੇ ਦੇ ਦੋ ਕੜੇ ਉਹ ਦੇ ਹੱਥਾਂ ਵਿੱਚ ਪਹਿਨਾ ਦਿੱਤੇ
And when the camels had had enough, the man took a gold nose-ring, half a shekel in weight, and two ornaments for her arms of ten shekels weight of gold;
23 ੨੩ ਅਤੇ ਪੁੱਛਿਆ, ਮੈਨੂੰ ਦੱਸੀਂ ਤੂੰ ਕਿਹਦੀ ਧੀ ਹੈਂ ਅਤੇ ਕੀ ਤੇਰੇ ਪਿਤਾ ਦੇ ਘਰ ਵਿੱਚ ਸਾਡੇ ਲਈ ਅੱਜ ਰਾਤ ਰਹਿਣ ਦੀ ਥਾਂ ਹੈ?
And said to her, Whose daughter are you? is there room in your father's house for us?
24 ੨੪ ਉਸ ਉਹ ਨੂੰ ਆਖਿਆ, ਮੈਂ ਬਥੂਏਲ ਦੀ ਧੀ ਹਾਂ, ਜਿਸ ਨੂੰ ਮਿਲਕਾਹ ਨੇ ਨਾਹੋਰ ਤੋਂ ਜਨਮ ਦਿੱਤਾ।
And she said to him, I am the daughter of Bethuel, the son of Milcah, Nahor's wife.
25 ੨੫ ਫਿਰ ਉਸ ਨੇ ਉਹ ਨੂੰ ਆਖਿਆ, ਸਾਡੇ ਕੋਲ ਊਠਾਂ ਲਈ ਚਾਰਾ ਬਥੇਰਾ ਹੈ ਅਤੇ ਰਾਤ ਰਹਿਣ ਦੀ ਥਾਂ ਵੀ ਹੈ।
And she said, We have a great store of dry grass and cattle-food, and there is room for you.
26 ੨੬ ਤਦ ਉਸ ਮਨੁੱਖ ਨੇ ਸਿਰ ਝੁਕਾਇਆ ਅਤੇ ਯਹੋਵਾਹ ਨੂੰ ਮੱਥਾ ਟੇਕਿਆ।
And with bent head the man gave worship to the Lord;
27 ੨੭ ਉਸ ਨੇ ਆਖਿਆ, ਯਹੋਵਾਹ ਮੇਰੇ ਸੁਆਮੀ ਅਬਰਾਹਾਮ ਦਾ ਪਰਮੇਸ਼ੁਰ ਮੁਬਾਰਕ ਹੋਵੇ, ਜਿਸ ਮੇਰੇ ਸੁਆਮੀ ਅਬਰਾਹਾਮ ਤੋਂ ਆਪਣੀ ਕਿਰਪਾ ਅਤੇ ਆਪਣੀ ਸਚਿਆਈ ਨੂੰ ਨਹੀਂ ਮੋੜਿਆ ਅਤੇ ਮੈਂ ਰਾਹ ਵਿੱਚ ਹੀ ਸੀ ਕਿ ਯਹੋਵਾਹ ਨੇ ਮੈਨੂੰ ਮੇਰੇ ਸੁਆਮੀ ਦੇ ਭਰਾਵਾਂ ਦੇ ਘਰ ਪਹੁੰਚਾਇਆ।
And said, Praise be to the Lord, the God of my master Abraham, who has given a sign that he is good and true to my master, by guiding me straight to the house of my master's family.
28 ੨੮ ਤਦ ਕੁੜੀ ਆਪਣੀ ਮਾਤਾ ਦੇ ਘਰ ਨੂੰ ਨੱਠ ਕੇ ਆਈ ਅਤੇ ਸਾਰੀਆਂ ਗੱਲਾਂ ਦੱਸੀਆਂ।
So the girl went running and took the news of these things to her mother's house
29 ੨੯ ਰਿਬਕਾਹ ਦਾ ਇੱਕ ਭਰਾ ਸੀ ਜਿਸ ਦਾ ਨਾਮ ਲਾਬਾਨ ਸੀ, ਲਾਬਾਨ ਬਾਹਰ ਨੂੰ ਉਸ ਮਨੁੱਖ ਦੇ ਕੋਲ ਚਸ਼ਮੇ ਉੱਤੇ ਦੌੜ ਕੇ ਗਿਆ।
Now Rebekah had a brother named Laban, and he came out quickly to the man at the water-spring.
30 ੩੦ ਜਦ ਉਸ ਨੇ ਨੱਥ ਅਤੇ ਆਪਣੀ ਭੈਣ ਦੇ ਹੱਥਾਂ ਵਿੱਚ ਕੜੇ ਦੇਖੇ ਅਤੇ ਜਦ ਆਪਣੀ ਭੈਣ ਰਿਬਕਾਹ ਤੋਂ ਗੱਲਾਂ ਸੁਣੀਆਂ ਜਿਹੜੀ ਕਹਿੰਦੀ ਸੀ ਕਿ ਉਸ ਮਨੁੱਖ ਨੇ ਮੇਰੇ ਨਾਲ ਇਹ-ਇਹ ਗੱਲਾਂ ਕੀਤੀਆਂ ਤਾਂ ਉਹ ਉਸ ਮਨੁੱਖ ਕੋਲ ਆਇਆ ਅਤੇ ਵੇਖੋ ਉਹ ਊਠਾਂ ਦੇ ਕੋਲ ਚਸ਼ਮੇ ਉੱਤੇ ਖੜ੍ਹਾ ਸੀ।
And when he saw the nose-ring and the ornaments on his sister's hands, and when she gave him word of what the man had said to her, then he went out to the man who was waiting with the camels by the water-spring.
31 ੩੧ ਉਸ ਨੇ ਆਖਿਆ, ਹੇ ਯਹੋਵਾਹ ਦੇ ਮੁਬਾਰਕ ਆਓ। ਬਾਹਰ ਕਿਉਂ ਖੜ੍ਹੇ ਹੋ? ਮੈਂ ਘਰ ਨੂੰ ਤਿਆਰ ਕੀਤਾ ਹੈ ਅਤੇ ਊਠਾਂ ਲਈ ਵੀ ਥਾਂ ਹੈ
And he said to him, Come in, you on whom is the blessing of the Lord; why are you waiting outside? for I have made the house ready for you, and a place for the camels.
32 ੩੨ ਤਦ ਉਹ ਮਨੁੱਖ ਘਰ ਵਿੱਚ ਆਇਆ ਅਤੇ ਊਠਾਂ ਨੂੰ ਖੋਲ੍ਹਿਆ ਅਤੇ ਲਾਬਾਨ ਨੇ ਊਠਾਂ ਨੂੰ ਚਾਰਾ ਦਿੱਤਾ ਅਤੇ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪੈਰ ਧੋਣ ਲਈ ਪਾਣੀ ਦਿੱਤਾ।
Then the man came into the house, and Laban took their cords off the camels and gave them dry grass and food, and he gave to him and the men who were with him water for washing their feet.
33 ੩੩ ਤਾਂ ਉਸ ਦੇ ਅੱਗੇ ਭੋਜਨ ਰੱਖਿਆ ਗਿਆ ਪਰ ਉਸ ਨੇ ਆਖਿਆ ਜਦ ਤੱਕ ਆਪਣੀ ਗੱਲ ਨਾ ਦੱਸਾਂ ਮੈਂ ਕੁਝ ਨਹੀਂ ਖਾਵਾਂਗਾ ਤਾਂ ਲਾਬਾਨ ਨੇ ਆਖਿਆ, ਦੱਸੋ ਜੀ।
And meat was put before him, but he said, I will not take food till I have made my business clear to you. And they said, Do so.
34 ੩੪ ਫੇਰ ਉਸ ਨੇ ਆਖਿਆ, ਮੈਂ ਅਬਰਾਹਾਮ ਦਾ ਨੌਕਰ ਹਾਂ
And he said, I am Abraham's servant.
35 ੩੫ ਅਤੇ ਯਹੋਵਾਹ ਨੇ ਮੇਰੇ ਸੁਆਮੀ ਨੂੰ ਵੱਡੀ ਬਰਕਤ ਦਿੱਤੀ ਹੈ ਅਤੇ ਉਸ ਨੂੰ ਵੱਡਾ ਆਦਮੀ ਬਣਾ ਦਿੱਤਾ ਹੈ ਅਤੇ ਉਸ ਨੇ ਉਹ ਨੂੰ ਭੇਡਾਂ, ਗਾਈਆਂ-ਬਲ਼ਦ, ਸੋਨਾ-ਚਾਂਦੀ, ਦਾਸ-ਦਾਸੀਆਂ, ਊਠ ਅਤੇ ਗਧੇ ਦਿੱਤੇ ਹਨ।
The Lord has given my master every blessing, and he has become great: he has given him flocks and herds and silver and gold, and men-servants and women-servants and camels and asses.
36 ੩੬ ਅਤੇ ਮੇਰੇ ਸੁਆਮੀ ਦੀ ਪਤਨੀ ਸਾਰਾਹ ਨੇ ਆਪਣੇ ਬੁਢਾਪੇ ਵਿੱਚ ਮੇਰੇ ਸੁਆਮੀ ਲਈ ਇੱਕ ਪੁੱਤਰ ਜਣਿਆ ਅਤੇ ਅਬਰਾਹਾਮ ਨੇ ਆਪਣਾ ਸਭ ਕੁਝ ਉਸ ਨੂੰ ਦੇ ਦਿੱਤਾ ਹੈ।
And when Sarah, my master's wife, was old, she gave birth to a son, to whom he has given all he has.
37 ੩੭ ਮੇਰੇ ਸੁਆਮੀ ਨੇ ਮੈਨੂੰ ਇਹ ਸਹੁੰ ਦਿੱਤੀ ਹੈ, ਤੂੰ ਮੇਰੇ ਪੁੱਤਰ ਲਈ ਇਨ੍ਹਾਂ ਕਨਾਨੀਆਂ ਦੀਆਂ ਧੀਆਂ ਵਿੱਚੋਂ ਜਿਨ੍ਹਾਂ ਦੇ ਦੇਸ਼ ਵਿੱਚ ਮੈਂ ਵੱਸਦਾ ਹਾਂ, ਪਤਨੀ ਨਾ ਲਿਆਵੀਂ।
And my master made me take an oath, saying, Do not get a wife for my son from the daughters of the Canaanites among whom I am living;
38 ੩੮ ਸਗੋਂ ਮੇਰੇ ਪਿਤਾ ਦੇ ਘਰ ਅਤੇ ਮੇਰੇ ਘਰਾਣੇ ਵਿੱਚ ਜਾਵੀਂ ਅਤੇ ਮੇਰੇ ਪੁੱਤਰ ਲਈ ਪਤਨੀ ਲੈ ਆਵੀਂ।
But go to my father's house and to my relations for a wife for my son.
39 ੩੯ ਤਦ ਮੈਂ ਆਪਣੇ ਸੁਆਮੀ ਨੂੰ ਆਖਿਆ ਕਿ ਸ਼ਾਇਦ ਉਹ ਇਸਤਰੀ ਮੇਰੇ ਨਾਲ ਨਾ ਆਉਣਾ ਚਾਹੇ।
And I said to my master, What if the woman will not come with me?
40 ੪੦ ਤਦ ਉਸ ਨੇ ਮੈਨੂੰ ਆਖਿਆ, ਯਹੋਵਾਹ ਜਿਸ ਦੇ ਸਨਮੁਖ ਮੈਂ ਚਲਦਾ ਹਾਂ ਆਪਣਾ ਦੂਤ ਤੇਰੇ ਅੱਗੇ ਭੇਜੇਗਾ ਅਤੇ ਉਹ ਤੇਰੇ ਰਾਹ ਨੂੰ ਸਫ਼ਲ ਕਰੇਗਾ ਅਤੇ ਤੂੰ ਮੇਰੇ ਘਰਾਣੇ ਵਿੱਚੋਂ ਮੇਰੇ ਪਿਤਾ ਦੇ ਘਰੋਂ ਮੇਰੇ ਪੁੱਤਰ ਲਈ ਪਤਨੀ ਲੈ ਆਵੀਂ।
And he said, The Lord, whom I have ever kept before me, will send his angel with you, who will make it possible for you to get a wife for my son from my relations and my father's house;
41 ੪੧ ਤਦ ਹੀ ਤੂੰ ਮੇਰੀ ਸਹੁੰ ਤੋਂ ਛੁੱਟੇਂਗਾ, ਜਦ ਤੂੰ ਮੇਰੇ ਘਰਾਣੇ ਵਿੱਚ ਜਾਵੇਂਗਾ ਅਤੇ ਜੇ ਓਹ ਤੈਨੂੰ ਕੋਈ ਇਸਤਰੀ ਨਾ ਦੇਣ ਤਾਂ ਤੂੰ ਮੇਰੀ ਸਹੁੰ ਤੋਂ ਛੁੱਟ ਜਾਵੇਂਗਾ।
And you will be free from your oath to me when you come to my people; and if they will not give her to you, you will be free from your oath.
42 ੪੨ ਮੈਂ ਅੱਜ ਦੇ ਦਿਨ ਚਸ਼ਮੇ ਉੱਤੇ ਆਇਆ ਅਤੇ ਆਖਿਆ, ਹੇ ਯਹੋਵਾਹ, ਮੇਰੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ, ਜੇ ਤੂੰ ਮੇਰੇ ਰਾਹ ਨੂੰ ਜਿਸ ਵਿੱਚ ਮੈਂ ਜਾਂਦਾ ਹਾਂ ਸਫ਼ਲ ਕਰੇਂ।
And I came today to the water-spring, and I said, O Lord, the God of my master Abraham, if it is your purpose to give a good outcome to my journey,
43 ੪੩ ਵੇਖ ਮੈਂ ਪਾਣੀ ਦੇ ਚਸ਼ਮੇ ਉੱਤੇ ਖੜ੍ਹਾ ਹਾਂ ਤਾਂ ਅਜਿਹਾ ਹੋਵੇ ਕਿ ਜਿਹੜੀ ਕੁੜੀ ਪਾਣੀ ਭਰਨ ਲਈ ਬਾਹਰ ਆਵੇ ਅਤੇ ਮੈਂ ਉਸ ਨੂੰ ਆਖਾਂ ਕਿ ਮੈਨੂੰ ਆਪਣੇ ਘੜੇ ਤੋਂ ਪਾਣੀ ਪਿਲਾ ਅਤੇ ਉਹ ਮੈਨੂੰ ਆਖੇ,
Let it come about that, while I am waiting here by the water-spring, if a girl comes to get water and I say to her, Give me a little water from your vessel, and she says,
44 ੪੪ ਪੀ ਲਓ ਜੀ, ਅਤੇ ਮੈਂ ਤੁਹਾਡੇ ਊਠਾਂ ਲਈ ਵੀ ਭਰਾਂਗੀ, ਉਹ ਓਹੀ ਇਸਤਰੀ ਹੋਵੇ ਜਿਸ ਨੂੰ ਯਹੋਵਾਹ ਨੇ ਮੇਰੇ ਸੁਆਮੀ ਦੇ ਪੁੱਤਰ ਲਈ ਠਹਿਰਾਇਆ ਹੈ।
Take a drink, and I will get water for your camels; let her be the woman marked out by the Lord for my master's son.
45 ੪੫ ਮੈਂ ਆਪਣੇ ਦਿਲ ਵਿੱਚ ਆਖਦਾ ਹੀ ਸੀ ਤਾਂ ਵੇਖੋ ਰਿਬਕਾਹ ਆਪਣਾ ਘੜਾ ਮੋਢੇ ਉੱਤੇ ਚੁੱਕ ਕੇ ਬਾਹਰ ਆਈ ਅਤੇ ਉਹ ਚਸ਼ਮੇ ਵਿੱਚ ਉਤਰੀ ਅਤੇ ਪਾਣੀ ਭਰਿਆ ਤਾਂ ਮੈਂ ਉਸ ਨੂੰ ਆਖਿਆ, ਮੈਨੂੰ ਪਾਣੀ ਪਿਲਾਈਂ।
And even while I was saying this to myself, Rebekah came out with her vessel on her arm; and she went down to the spring to get water; and I said to her, Give me a drink.
46 ੪੬ ਤਦ ਉਸ ਨੇ ਛੇਤੀ ਨਾਲ ਆਪਣਾ ਘੜਾ ਮੋਢੇ ਤੋਂ ਲਾਹ ਕੇ ਆਖਿਆ, ਪੀਓ ਜੀ, ਮੈਂ ਤੁਹਾਡੇ ਊਠਾਂ ਨੂੰ ਵੀ ਪਿਲਾਵਾਂਗੀ। ਤਦ ਮੈਂ ਪੀਤਾ ਅਤੇ ਉਸ ਨੇ ਮੇਰੇ ਊਠਾਂ ਨੂੰ ਵੀ ਪਿਲਾਇਆ।
And straight away she took down her vessel from her arm, and said, Take a drink, and I will get water for your camels.
47 ੪੭ ਫੇਰ ਮੈਂ ਉਸ ਤੋਂ ਪੁੱਛਿਆ, ਤੂੰ ਕਿਹਦੀ ਧੀ ਹੈਂ? ਤਦ ਉਸ ਨੇ ਆਖਿਆ, ਮੈਂ ਬਥੂਏਲ ਦੀ ਧੀ ਹਾਂ, ਜਿਸ ਨੂੰ ਮਿਲਕਾਹ ਨੇ ਨਾਹੋਰ ਲਈ ਜਨਮ ਦਿੱਤਾ। ਤਦ ਮੈਂ ਉਸ ਦੀ ਨੱਕ ਵਿੱਚ ਨੱਥ ਅਤੇ ਹੱਥਾਂ ਵਿੱਚ ਕੜੇ ਪਾ ਦਿੱਤੇ।
And questioning her, I said, Whose daughter are you? And she said, The daughter of Bethuel, the son of Nahor, and Milcah his wife. Then I put the ring on her nose and the ornaments on her hands.
48 ੪੮ ਫਿਰ ਮੈਂ ਆਪਣਾ ਸਿਰ ਝੁਕਾ ਕੇ ਯਹੋਵਾਹ ਅੱਗੇ ਮੱਥਾ ਟੇਕਿਆ ਅਤੇ ਮੈਂ ਯਹੋਵਾਹ ਆਪਣੇ ਸੁਆਮੀ ਅਬਰਾਹਾਮ ਦੇ ਪਰਮੇਸ਼ੁਰ ਨੂੰ ਧੰਨ ਆਖਿਆ ਜਿਸ ਨੇ ਮੈਨੂੰ ਸਹੀ ਰਸਤੇ ਤੇ ਪਾਇਆ ਤਾਂ ਜੋ ਮੈਂ ਆਪਣੇ ਸੁਆਮੀ ਦੇ ਭਰਾ ਦੀ ਧੀ ਉਸ ਦੇ ਪੁੱਤਰ ਵਾਸਤੇ ਲੈ ਜਾਂਵਾਂ।
And with bent head I gave worship and praise to the Lord, the God of my master Abraham, by whom I had been guided in the right way, to get the daughter of my master's brother for his son.
49 ੪੯ ਹੁਣ ਜੇਕਰ ਤੁਸੀਂ ਮੇਰੇ ਸੁਆਮੀ ਦੇ ਨਾਲ ਕਿਰਪਾ ਅਤੇ ਸਚਿਆਈ ਦਾ ਵਿਵਹਾਰ ਕਰਨਾ ਹੈ ਤਾਂ ਮੈਨੂੰ ਦੱਸੋ ਅਤੇ ਜੇਕਰ ਨਹੀਂ ਤਾਂ ਵੀ ਮੈਨੂੰ ਦੱਸੋ, ਤਾਂ ਜੋ ਮੈਂ ਸੱਜੇ ਜਾਂ ਖੱਬੇ ਪਾਸੇ ਵੱਲ ਮੁੜਾਂ।
And now, say if you will do what is good and right for my master or not, in order that it may be clear to me what I have to do.
50 ੫੦ ਤਦ ਲਾਬਾਨ ਅਤੇ ਬਥੂਏਲ ਨੇ ਜਵਾਬ ਵਿੱਚ ਆਖਿਆ, ਇਹ ਗੱਲ ਯਹੋਵਾਹ ਵੱਲੋਂ ਆਈ ਹੈ। ਅਸੀਂ ਤੁਹਾਨੂੰ ਬੁਰਾ ਜਾਂ ਭਲਾ ਨਹੀਂ ਆਖ ਸਕਦੇ।
Then Laban and Bethuel said in answer, This is the Lord's doing: it is not for us to say Yes or No to you.
51 ੫੧ ਵੇਖੋ, ਰਿਬਕਾਹ ਤੁਹਾਡੇ ਸਾਹਮਣੇ ਹੈ। ਉਹ ਨੂੰ ਲੈ ਜਾਓ ਤਾਂ ਜੋ ਉਹ ਤੁਹਾਡੇ ਸੁਆਮੀ ਦੇ ਪੁੱਤਰ ਦੀ ਪਤਨੀ ਹੋਵੇ, ਜਿਵੇਂ ਯਹੋਵਾਹ ਦਾ ਬਚਨ ਹੈ।
See, here is Rebekah: take her and go, and let her be your master's son's wife, as the Lord has said.
52 ੫੨ ਜਦ ਅਬਰਾਹਾਮ ਦੇ ਨੌਕਰ ਨੇ ਉਨ੍ਹਾਂ ਦੀਆਂ ਗੱਲਾਂ ਸੁਣੀਆਂ ਤਦ ਉਸ ਨੇ ਯਹੋਵਾਹ ਦੇ ਅੱਗੇ ਧਰਤੀ ਉੱਤੇ ਮੱਥਾ ਟੇਕਿਆ।
And at these words, Abraham's servant went down on his face and gave praise to the Lord.
53 ੫੩ ਫੇਰ ਉਸ ਨੌਕਰ ਨੇ ਚਾਂਦੀ ਅਤੇ ਸੋਨੇ ਦੇ ਗਹਿਣੇ ਅਤੇ ਬਸਤਰ ਕੱਢ ਕੇ ਰਿਬਕਾਹ ਨੂੰ ਦਿੱਤੇ ਅਤੇ ਉਸ ਨੇ ਉਸ ਦੇ ਭਰਾ ਅਤੇ ਮਾਤਾ ਨੂੰ ਵੀ ਕੀਮਤੀ ਚੀਜ਼ਾਂ ਦਿੱਤੀਆਂ।
Then he took jewels of silver and jewels of gold and fair robes and gave them to Rebekah: and he gave things of value to her mother and her brother.
54 ੫੪ ਤਦ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਖਾਧਾ ਪੀਤਾ ਅਤੇ ਰਾਤ ਉੱਥੇ ਹੀ ਕੱਟੀ। ਤੜਕੇ ਉੱਠ ਕੇ ਉਸ ਨੇ ਆਖਿਆ, ਮੈਨੂੰ ਮੇਰੇ ਸੁਆਮੀ ਦੇ ਕੋਲ ਜਾਣ ਲਈ ਵਿਦਿਆ ਕਰੋ।
Then he and the men who were with him had food and drink, and took their rest there that night; and in the morning he got up, and said, Let me now go back to my master.
55 ੫੫ ਰਿਬਕਾਹ ਦੇ ਭਰਾ ਅਤੇ ਉਸ ਦੀ ਮਾਤਾ ਨੇ ਆਖਿਆ, ਕੁੜੀ ਨੂੰ ਥੋੜ੍ਹੇ ਦਿਨ ਅਰਥਾਤ ਦਸ ਦਿਨ ਹੋਰ ਸਾਡੇ ਕੋਲ ਰਹਿਣ ਦਿਓ। ਉਸ ਦੇ ਬਾਅਦ ਉਹ ਚਲੀ ਜਾਵੇਗੀ।
But her brother and her mother said, Let the girl be with us a week or ten days, and then she may go.
56 ੫੬ ਪਰ ਉਸ ਨੇ ਉਨ੍ਹਾਂ ਨੂੰ ਆਖਿਆ, ਮੈਨੂੰ ਨਾ ਰੋਕੋ ਕਿਉਂ ਜੋ ਯਹੋਵਾਹ ਨੇ ਮੇਰੇ ਸਫ਼ਰ ਨੂੰ ਸਫ਼ਲ ਕੀਤਾ ਹੈ। ਹੁਣ ਮੈਨੂੰ ਵਿਦਿਆ ਕਰੋ ਤਾਂ ਜੋ ਮੈਂ ਆਪਣੇ ਸੁਆਮੀ ਕੋਲ ਜਾਂਵਾਂ।
And he said, Do not keep me; the Lord has given a good outcome to my journey; let me now go back to my master.
57 ੫੭ ਉਨ੍ਹਾਂ ਨੇ ਆਖਿਆ, ਅਸੀਂ ਕੁੜੀ ਨੂੰ ਬੁਲਾਉਂਦੇ ਹਾਂ ਅਤੇ ਉਸ ਤੋਂ ਹੀ ਪੁੱਛਦੇ ਹਾਂ ਕਿ ਉਹ ਕੀ ਚਾਹੁੰਦੀ ਹੈ?
And they said, We will send for the girl, and let her make the decision.
58 ੫੮ ਤਦ ਉਨ੍ਹਾਂ ਨੇ ਰਿਬਕਾਹ ਨੂੰ ਸੱਦਿਆ ਅਤੇ ਉਸ ਨੂੰ ਪੁੱਛਿਆ, ਕੀ ਤੂੰ ਇਸ ਮਨੁੱਖ ਦੇ ਨਾਲ ਜਾਵੇਂਗੀ? ਤਾਂ ਉਸ ਨੇ ਆਖਿਆ, ਹਾਂ, ਮੈਂ ਜਾਂਵਾਂਗੀ।
And they sent for Rebekah and said to her, Are you ready to go with this man? And she said, I am ready.
59 ੫੯ ਤਦ ਉਨ੍ਹਾਂ ਨੇ ਆਪਣੀ ਭੈਣ ਰਿਬਕਾਹ, ਉਸ ਦੀ ਦਾਈ, ਅਬਰਾਹਾਮ ਦੇ ਨੌਕਰ ਅਤੇ ਉਸ ਦੇ ਸਾਥੀਆਂ ਨੂੰ ਵਿਦਿਆ ਕਰ ਦਿੱਤਾ।
So they sent their sister Rebekah and her servant with Abraham's servant and his men.
60 ੬੦ ਉਨ੍ਹਾਂ ਨੇ ਰਿਬਕਾਹ ਨੂੰ ਅਸੀਸ ਦਿੱਤੀ ਅਤੇ ਆਖਿਆ, ਹੇ ਸਾਡੀ ਭੈਣ, ਤੂੰ ਹਜ਼ਾਰਾਂ ਅਤੇ ਲੱਖਾਂ ਦੀ ਮਾਤਾ ਹੋਵੇਂ ਅਤੇ ਤੇਰੀ ਅੰਸ ਵੈਰੀਆਂ ਦੇ ਫਾਟਕ ਦੀ ਅਧਿਕਾਰੀ ਹੋਵੇ।
And they gave Rebekah their blessing, saying, O sister, may you be the mother of thousands and ten thousands; and may your seed overcome all those who make war against them.
61 ੬੧ ਤਦ ਰਿਬਕਾਹ ਅਤੇ ਉਸ ਦੀਆਂ ਸਹੇਲੀਆਂ ਉੱਠੀਆਂ ਅਤੇ ਊਠਾਂ ਉੱਤੇ ਚੜ੍ਹ ਗਈਆਂ ਅਤੇ ਉਸ ਮਨੁੱਖ ਦੇ ਪਿੱਛੇ-ਪਿੱਛੇ ਤੁਰ ਪਈਆਂ। ਇਸ ਤਰ੍ਹਾਂ ਉਹ ਨੌਕਰ ਰਿਬਕਾਹ ਨੂੰ ਨਾਲ ਲੈ ਕੇ ਤੁਰ ਪਿਆ।
So Rebekah and her servant-women went with the man, seated on the camels; and so the servant took Rebekah and went on his way.
62 ੬੨ ਇਸਹਾਕ, ਜੋ ਦੱਖਣ ਦੇਸ਼ ਵਿੱਚ ਰਹਿੰਦਾ ਸੀ, ਬਏਰ-ਲਹਈ-ਰੋਈ ਦੇ ਰਸਤੇ ਤੋਂ ਆ ਰਿਹਾ ਸੀ।
Now Isaac had come through the waste land to Beer-lahai-roi; for he was living in the South.
63 ੬੩ ਇਸਹਾਕ ਸ਼ਾਮ ਦੇ ਵੇਲੇ ਖੇਤਾਂ ਵਿੱਚ ਧਿਆਨ ਕਰਨ ਲਈ ਬਾਹਰ ਗਿਆ ਸੀ, ਤਦ ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਕਿ ਊਠ ਆ ਰਹੇ ਸਨ।
And when the evening was near, he went wandering out into the fields, and lifting up his eyes he saw camels coming.
64 ੬੪ ਤਦ ਰਿਬਕਾਹ ਨੇ ਵੀ ਅੱਖਾਂ ਚੁੱਕ ਕੇ ਇਸਹਾਕ ਨੂੰ ਵੇਖਿਆ ਤਾਂ ਊਠ ਤੋਂ ਉਤਰ ਗਈ।
And when Rebekah, looking up, saw Isaac, she got down from her camel,
65 ੬੫ ਉਸ ਨੇ ਨੌਕਰ ਤੋਂ ਪੁੱਛਿਆ, ਉਹ ਮਨੁੱਖ ਜਿਹੜਾ ਖੇਤ ਦੇ ਵਿੱਚੋਂ ਸਾਨੂੰ ਮਿਲਣ ਲਈ ਆਉਂਦਾ ਹੈ, ਉਹ ਕੌਣ ਹੈ? ਨੌਕਰ ਨੇ ਆਖਿਆ, ਉਹ ਮੇਰਾ ਸੁਆਮੀ ਹੈ, ਤਦ ਰਿਬਕਾਹ ਨੇ ਘੁੰਡ ਕੱਢ ਕੇ ਆਪਣੇ ਆਪ ਨੂੰ ਢੱਕ ਲਿਆ।
And said to the servant, Who is that man coming to us through the field? And the servant said, It is my master: then she took her veil, covering her face with it.
66 ੬੬ ਫੇਰ ਨੌਕਰ ਨੇ ਸਾਰੀਆਂ ਗੱਲਾਂ ਜਿਹੜੀਆਂ ਉਸ ਨੇ ਕੀਤੀਆਂ ਸਨ, ਇਸਹਾਕ ਨੂੰ ਦੱਸੀਆਂ।
Then the servant gave Isaac the story of all he had done.
67 ੬੭ ਤਦ ਇਸਹਾਕ ਉਸ ਨੂੰ ਆਪਣੀ ਮਾਤਾ ਸਾਰਾਹ ਦੇ ਤੰਬੂ ਵਿੱਚ ਲੈ ਗਿਆ ਅਤੇ ਉਸ ਨੇ ਰਿਬਕਾਹ ਨੂੰ ਵਿਆਹ ਲਿਆ ਅਤੇ ਉਹ ਉਸ ਦੀ ਪਤਨੀ ਹੋਈ। ਉਸ ਨੇ ਉਹ ਨੂੰ ਪਿਆਰ ਕੀਤਾ ਤਾਂ ਇਸਹਾਕ ਨੂੰ ਆਪਣੀ ਮਾਤਾ ਦੀ ਮੌਤ ਤੋਂ ਬਾਅਦ ਸ਼ਾਂਤੀ ਮਿਲੀ।
And Isaac took Rebekah into his tent and she became his wife; and in his love for her, Isaac was comforted after his father's death.

< ਉਤਪਤ 24 >