< ਉਤਪਤ 25 >

1 ਅਬਰਾਹਾਮ ਨੇ ਇੱਕ ਹੋਰ ਪਤਨੀ ਵਿਆਹ ਲਈ, ਜਿਸ ਦਾ ਨਾਮ ਕਤੂਰਾਹ ਸੀ।
ויסף אברהם ויקח אשה ושמה קטורה
2 ਉਸ ਨੇ ਜਿਮਰਾਨ, ਯਾਕਸਾਨ, ਮਦਾਨ, ਮਿਦਯਾਨ, ਯਿਸ਼ਬਾਕ ਅਤੇ ਸ਼ੁਆਹ ਨੂੰ ਜਨਮ ਦਿੱਤਾ।
ותלד לו את זמרן ואת יקשן ואת מדן ואת מדין--ואת ישבק ואת שוח
3 ਯਾਕਸਾਨ ਤੋਂ ਸ਼ਬਾ ਅਤੇ ਦਦਾਨ ਜੰਮੇ ਅਤੇ ਦਦਾਨ ਦੇ ਪੁੱਤਰ ਅੱਸੂਰਿਮ, ਲਟੂਸਿਮ ਅਤੇ ਲਉੱਮਿਮ ਸਨ।
ויקשן ילד את שבא ואת דדן ובני דדן היו אשורם ולטושם ולאמים
4 ਮਿਦਯਾਨ ਦੇ ਪੁੱਤਰ ਏਫਾਹ, ਏਫਰ, ਹਨੋਕ, ਅਬੀਦਾ ਅਤੇ ਅਲਦਾਅ ਸਨ। ਇਹ ਸਭ ਕਤੂਰਾਹ ਦੇ ਪੁੱਤਰ ਸਨ।
ובני מדין עיפה ועפר וחנך ואבידע ואלדעה כל אלה בני קטורה
5 ਅਬਰਾਹਾਮ ਨੇ ਸਭ ਕੁਝ ਜੋ ਉਸ ਦਾ ਸੀ, ਇਸਹਾਕ ਨੂੰ ਦੇ ਦਿੱਤਾ,
ויתן אברהם את כל אשר לו ליצחק
6 ਪਰ ਆਪਣੀਆਂ ਰਖ਼ੈਲਾਂ ਦੇ ਪੁੱਤਰਾਂ ਨੂੰ ਅਬਰਾਹਾਮ ਨੇ ਕੁਝ ਸੁਗ਼ਾਤਾਂ ਦੇ ਕੇ ਆਪਣੇ ਪੁੱਤਰ ਇਸਹਾਕ ਦੇ ਕੋਲੋਂ ਪੂਰਬ ਵੱਲ, ਪੂਰਬ ਦੇ ਦੇਸ਼ ਵਿੱਚ ਆਪਣੇ ਜੀਉਂਦੇ ਜੀ ਭੇਜ ਦਿੱਤਾ।
ולבני הפילגשים אשר לאברהם נתן אברהם מתנת וישלחם מעל יצחק בנו בעודנו חי קדמה אל ארץ קדם
7 ਅਬਰਾਹਾਮ ਦੀ ਕੁੱਲ ਉਮਰ ਇੱਕ ਸੌ ਪੰਝੱਤਰ ਸਾਲ ਦੀ ਹੋਈ।
ואלה ימי שני חיי אברהם--אשר חי מאת שנה ושבעים שנה וחמש שנים
8 ਅਬਰਾਹਾਮ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਪ੍ਰਾਣ ਤਿਆਗ ਕੇ ਮਰ ਗਿਆ ਅਤੇ ਆਪਣੇ ਲੋਕਾਂ ਵਿੱਚ ਜਾ ਮਿਲਿਆ।
ויגוע וימת אברהם בשיבה טובה זקן ושבע ויאסף אל עמיו
9 ਤਦ ਉਸ ਦੇ ਪੁੱਤਰਾਂ ਇਸਹਾਕ ਅਤੇ ਇਸਮਾਏਲ ਨੇ ਉਸ ਨੂੰ ਮਕਫ਼ੇਲਾਹ ਦੀ ਗੁਫ਼ਾ ਵਿੱਚ, ਜੋ ਹਿੱਤੀ ਸੋਹਰ ਦੇ ਪੁੱਤਰ ਅਫ਼ਰੋਨ ਦੀ ਪੈਲੀ ਵਿੱਚ ਹੈ, ਜਿਹੜਾ ਮਮਰੇ ਦੇ ਸਾਹਮਣੇ ਹੈ, ਦੱਬ ਦਿੱਤਾ।
ויקברו אתו יצחק וישמעאל בניו אל מערת המכפלה אל שדה עפרן בן צחר החתי אשר על פני ממרא
10 ੧੦ ਅਰਥਾਤ ਉਸ ਜ਼ਮੀਨ ਵਿੱਚ ਜਿਹੜੀ ਅਬਰਾਹਾਮ ਨੇ ਹੇਤ ਦੇ ਪੁੱਤਰਾਂ ਤੋਂ ਮੁੱਲ ਲਈ ਸੀ, ਉੱਥੇ ਹੀ ਅਬਰਾਹਾਮ ਅਤੇ ਉਸ ਦੀ ਪਤਨੀ ਸਾਰਾਹ ਦੱਬੇ ਗਏ।
השדה אשר קנה אברהם מאת בני חת--שמה קבר אברהם ושרה אשתו
11 ੧੧ ਅਬਰਾਹਾਮ ਦੀ ਮੌਤ ਤੋਂ ਬਾਅਦ ਪਰਮੇਸ਼ੁਰ ਨੇ ਉਸ ਦੇ ਪੁੱਤਰ ਇਸਹਾਕ ਨੂੰ ਬਰਕਤ ਦਿੱਤੀ ਅਤੇ ਇਸਹਾਕ ਬਏਰ-ਲਹਈ-ਰੋਈ ਕੋਲ ਰਹਿੰਦਾ ਸੀ।
ויהי אחרי מות אברהם ויברך אלהים את יצחק בנו וישב יצחק עם באר לחי ראי
12 ੧੨ ਅਬਰਾਹਾਮ ਦੇ ਪੁੱਤਰ ਇਸਮਾਏਲ, ਜਿਸ ਨੂੰ ਸਾਰਾਹ ਦੀ ਦਾਸੀ ਮਿਸਰੀ ਹਾਜ਼ਰਾ ਨੇ ਅਬਰਾਹਾਮ ਲਈ ਜਣਿਆ, ਉਸ ਦੀ ਵੰਸ਼ਾਵਲੀ ਇਹ ਹੈ।
ואלה תלדת ישמעאל בן אברהם אשר ילדה הגר המצרית שפחת שרה--לאברהם
13 ੧੩ ਇਸਮਾਏਲ ਦੇ ਪੁੱਤਰਾਂ ਦੇ ਨਾਮ ਅਤੇ ਉਨ੍ਹਾਂ ਦੀ ਵੰਸ਼ਾਵਲੀ ਇਹ ਹੈ: ਇਸਮਾਏਲ ਦਾ ਪਹਿਲੌਠਾ ਪੁੱਤਰ ਨਬਾਯੋਤ, ਫਿਰ ਕੇਦਾਰ, ਅਦਬਏਲ ਅਤੇ ਮਿਬਸਾਮ,
ואלה שמות בני ישמעאל בשמתם לתולדתם בכר ישמעאל נבית וקדר ואדבאל ומבשם
14 ੧੪ ਮਿਸ਼ਮਾ, ਦੂਮਾਹ, ਮੱਸਾ,
ומשמע ודומה ומשא
15 ੧੫ ਹਦਦ, ਤੇਮਾ, ਯਤੂਰ, ਨਾਫ਼ੀਸ਼ ਅਤੇ ਕੇਦਮਾਹ।
חדד ותימא יטור נפיש וקדמה
16 ੧੬ ਇਹ ਇਸਮਾਏਲ ਦੇ ਪੁੱਤਰ ਸਨ, ਅਤੇ ਇਨ੍ਹਾਂ ਦੇ ਨਾਮਾਂ ਦੇ ਅਨੁਸਾਰ ਉਨ੍ਹਾਂ ਦੇ ਪਿੰਡਾਂ ਅਤੇ ਉਨ੍ਹਾਂ ਦੀਆਂ ਛਾਉਣੀਆਂ ਦੇ ਨਾਮ ਵੀ ਰੱਖੇ ਗਏ ਅਤੇ ਇਹ ਬਾਰਾਂ ਹੀ ਆਪਣੇ-ਆਪਣੇ ਗੋਤਾਂ ਦੇ ਪ੍ਰਧਾਨ ਹੋਏ।
אלה הם בני ישמעאל ואלה שמתם בחצריהם ובטירתם--שנים עשר נשיאם לאמתם
17 ੧੭ ਇਸਮਾਏਲ ਦੀ ਕੁੱਲ ਉਮਰ ਇੱਕ ਸੌ ਸੈਂਤੀ ਸਾਲ ਹੋਈ ਤਦ ਉਹ ਪ੍ਰਾਣ ਤਿਆਗ ਕੇ ਮਰ ਗਿਆ ਅਤੇ ਆਪਣੇ ਲੋਕਾਂ ਵਿੱਚ ਜਾ ਮਿਲਿਆ।
ואלה שני חיי ישמעאל--מאת שנה ושלשים שנה ושבע שנים ויגוע וימת ויאסף אל עמיו
18 ੧੮ ਉਸਦਾ ਵੰਸ਼ ਹਵੀਲਾਹ ਤੋਂ ਲੈ ਕੇ ਸ਼ੂਰ ਤੱਕ, ਜਿਹੜਾ ਅੱਸ਼ੂਰ ਵੱਲ ਜਾਂਦਿਆਂ ਮਿਸਰ ਦੇ ਸਾਹਮਣੇ ਹੈ, ਵੱਸ ਗਿਆ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਨਮੁਖ ਵੱਸ ਗਏ।
וישכנו מחוילה עד שור אשר על פני מצרים באכה אשורה על פני כל אחיו נפל
19 ੧੯ ਇਹ ਅਬਰਾਹਾਮ ਦੇ ਪੁੱਤਰ ਇਸਹਾਕ ਦੀ ਵੰਸ਼ਾਵਲੀ ਹੈ: ਅਬਰਾਹਾਮ ਤੋਂ ਇਸਹਾਕ ਜੰਮਿਆ,
ואלה תולדת יצחק בן אברהם אברהם הוליד את יצחק
20 ੨੦ ਅਤੇ ਇਸਹਾਕ ਚਾਲ੍ਹੀ ਸਾਲ ਦਾ ਹੋਇਆ ਜਦ ਉਹ ਰਿਬਕਾਹ ਨੂੰ ਆਪਣੀ ਪਤਨੀ ਬਣਾਉਣ ਲਈ ਲੈ ਆਇਆ, ਜਿਹੜੀ ਪਦਨ ਅਰਾਮ ਦੇ ਵਾਸੀ ਬਥੂਏਲ ਅਰਾਮੀ ਦੀ ਧੀ ਸੀ ਅਤੇ ਲਾਬਾਨ ਅਰਾਮੀ ਦੀ ਭੈਣ ਸੀ।
ויהי יצחק בן ארבעים שנה בקחתו את רבקה בת בתואל הארמי מפדן ארם--אחות לבן הארמי לו לאשה
21 ੨੧ ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂ ਜੋ ਉਹ ਬਾਂਝ ਸੀ, ਤਦ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਤੇ ਰਿਬਕਾਹ ਉਸ ਦੀ ਪਤਨੀ ਗਰਭਵਤੀ ਹੋਈ।
ויעתר יצחק ליהוה לנכח אשתו כי עקרה הוא ויעתר לו יהוה ותהר רבקה אשתו
22 ੨੨ ਬੱਚੇ ਉਸ ਦੀ ਕੁੱਖ ਵਿੱਚ ਇੱਕ ਦੂਜੇ ਨਾਲ ਘੁਲਦੇ ਸਨ, ਤਦ ਉਸ ਨੇ ਆਖਿਆ, ਜੇਕਰ ਮੇਰੀ ਹਾਲਤ ਇਸੇ ਤਰ੍ਹਾਂ ਹੀ ਰਹੀ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ? ਤਦ ਉਹ ਯਹੋਵਾਹ ਕੋਲੋਂ ਪੁੱਛਣ ਗਈ।
ויתרצצו הבנים בקרבה ותאמר אם כן למה זה אנכי ותלך לדרש את יהוה
23 ੨੩ ਤਦ ਯਹੋਵਾਹ ਨੇ ਉਸ ਨੂੰ ਆਖਿਆ, ਤੇਰੀ ਕੁੱਖ ਵਿੱਚ ਦੋ ਕੌਮਾਂ ਹਨ ਅਤੇ ਤੇਰੀ ਕੁੱਖੋਂ ਹੀ ਓਹ ਦੋਵੇਂ ਜਾਤੀਆਂ ਵੱਖਰੀਆਂ ਹੋ ਜਾਣਗੀਆਂ ਅਤੇ ਇੱਕ ਜਾਤੀ ਦੂਜੀ ਜਾਤੀ ਨਾਲੋਂ ਬਲਵੰਤ ਹੋਵੇਗੀ ਅਤੇ ਵੱਡਾ ਛੋਟੇ ਦੀ ਸੇਵਾ ਕਰੇਗਾ।
ויאמר יהוה לה שני גיים (גוים) בבטנך ושני לאמים ממעיך יפרדו ולאם מלאם יאמץ ורב יעבד צעיר
24 ੨੪ ਜਦ ਉਸ ਦੇ ਜਣਨ ਦੇ ਦਿਨ ਪੂਰੇ ਹੋਏ ਤਾਂ ਵੇਖੋ ਉਸ ਦੀ ਕੁੱਖ ਵਿੱਚ ਜੁੜਵਾਂ ਬੱਚੇ ਸਨ।
וימלאו ימיה ללדת והנה תומם בבטנה
25 ੨੫ ਪਹਿਲੌਠਾ ਸਾਰੇ ਦਾ ਸਾਰਾ ਲਾਲ ਜੱਤ ਵਾਲੇ ਬਸਤਰ ਵਰਗਾ ਬਾਹਰ ਨਿੱਕਲਿਆ, ਇਸ ਲਈ ਉਨ੍ਹਾਂ ਨੇ ਉਸ ਦਾ ਨਾਮ ਏਸਾਓ ਰੱਖਿਆ।
ויצא הראשון אדמוני כלו כאדרת שער ויקראו שמו עשו
26 ੨੬ ਉਸ ਦੇ ਬਾਅਦ ਉਸ ਦਾ ਭਰਾ ਨਿੱਕਲਿਆ ਅਤੇ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ, ਤਾਂ ਉਸ ਦਾ ਨਾਮ ਯਾਕੂਬ ਰੱਖਿਆ ਗਿਆ। ਜਦ ਰਿਬਕਾਹ ਨੇ ਉਨ੍ਹਾਂ ਨੂੰ ਜਨਮ ਦਿੱਤਾ ਉਸ ਸਮੇਂ ਇਸਹਾਕ ਸੱਠ ਸਾਲ ਦਾ ਸੀ।
ואחרי כן יצא אחיו וידו אחזת בעקב עשו ויקרא שמו יעקב ויצחק בן ששים שנה בלדת אתם
27 ੨੭ ਉਹ ਮੁੰਡੇ ਵੱਡੇ ਹੋਏ। ਏਸਾਓ ਨਿਪੁੰਨ ਸ਼ਿਕਾਰੀ ਬਣਿਆ ਅਤੇ ਮੈਦਾਨ ਵਿੱਚ ਰਹਿਣ ਵਾਲਾ ਸੀ ਅਤੇ ਯਾਕੂਬ ਭੋਲਾ-ਭਾਲਾ ਅਤੇ ਤੰਬੂਆਂ ਵਿੱਚ ਰਹਿਣ ਵਾਲਾ ਸੀ।
ויגדלו הנערים ויהי עשו איש ידע ציד איש שדה ויעקב איש תם ישב אהלים
28 ੨੮ ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਲਈ ਸ਼ਿਕਾਰ ਫੜ੍ਹ ਕੇ ਲਿਆਉਂਦਾ ਸੀ ਪਰ ਰਿਬਕਾਹ ਯਾਕੂਬ ਨੂੰ ਪਿਆਰ ਕਰਦੀ ਸੀ।
ויאהב יצחק את עשו כי ציד בפיו ורבקה אהבת את יעקב
29 ੨੯ ਇੱਕ ਦਿਨ ਯਾਕੂਬ ਦਾਲ ਪਕਾ ਰਿਹਾ ਸੀ ਅਤੇ ਏਸਾਓ ਮੈਦਾਨ ਵਿੱਚੋਂ ਥੱਕਿਆ ਹੋਇਆ ਆਇਆ।
ויזד יעקב נזיד ויבא עשו מן השדה והוא עיף
30 ੩੦ ਤਦ ਏਸਾਓ ਨੇ ਯਾਕੂਬ ਨੂੰ ਆਖਿਆ, ਇਸੇ ਲਾਲ ਦਾਲ ਵਿੱਚੋਂ ਮੈਨੂੰ ਵੀ ਖਾਣ ਨੂੰ ਦੇ, ਕਿਉਂ ਜੋ ਮੈਂ ਥੱਕਿਆ ਹੋਇਆ ਹਾਂ। ਇਸੇ ਕਾਰਨ ਉਸ ਦਾ ਨਾਮ ਅਦੋਮ ਪੈ ਗਿਆ।
ויאמר עשו אל יעקב הלעיטני נא מן האדם האדם הזה--כי עיף אנכי על כן קרא שמו אדום
31 ੩੧ ਯਾਕੂਬ ਨੇ ਆਖਿਆ, ਤੂੰ ਅੱਜ ਆਪਣਾ ਪਹਿਲੌਠਾ ਹੋਣ ਦੇ ਹੱਕ ਨੂੰ ਮੈਨੂੰ ਵੇਚ ਦੇ।
ויאמר יעקב מכרה כיום את בכרתך לי
32 ੩੨ ਏਸਾਓ ਨੇ ਆਖਿਆ, ਵੇਖ, ਮੈਂ ਮਰ ਰਿਹਾ ਹਾਂ। ਇਹ ਪਹਿਲੌਠਾ ਹੋਣਾ ਮੇਰੇ ਕਿਸ ਕੰਮ ਦਾ ਹੈ?
ויאמר עשו הנה אנכי הולך למות ולמה זה לי בכרה
33 ੩੩ ਯਾਕੂਬ ਨੇ ਆਖਿਆ, ਤੂੰ ਅੱਜ ਮੇਰੇ ਕੋਲ ਸਹੁੰ ਖਾਹ, ਤਾਂ ਉਸ ਨੇ ਸਹੁੰ ਖਾਧੀ ਅਤੇ ਆਪਣੇ ਪਹਿਲੌਠੇ ਹੋਣ ਦਾ ਹੱਕ ਯਾਕੂਬ ਕੋਲ ਵੇਚ ਦਿੱਤਾ।
ויאמר יעקב השבעה לי כיום וישבע לו וימכר את בכרתו ליעקב
34 ੩੪ ਤਦ ਯਾਕੂਬ ਨੇ ਏਸਾਓ ਨੂੰ ਰੋਟੀ ਅਤੇ ਦਾਲ ਦਿੱਤੀ ਅਤੇ ਉਸ ਨੇ ਖਾਧਾ ਪੀਤਾ ਅਤੇ ਉੱਠ ਕੇ ਆਪਣੇ ਰਾਹ ਚਲਾ ਗਿਆ। ਇਸ ਤਰ੍ਹਾਂ ਏਸਾਓ ਨੇ ਆਪਣੇ ਪਹਿਲੌਠੇ ਹੋਣ ਦੇ ਹੱਕ ਨੂੰ ਤੁੱਛ ਜਾਣਿਆ।
ויעקב נתן לעשו לחם ונזיד עדשים ויאכל וישת ויקם וילך ויבז עשו את הבכרה

< ਉਤਪਤ 25 >