< ਉਤਪਤ 25 >
1 ੧ ਅਬਰਾਹਾਮ ਨੇ ਇੱਕ ਹੋਰ ਪਤਨੀ ਵਿਆਹ ਲਈ, ਜਿਸ ਦਾ ਨਾਮ ਕਤੂਰਾਹ ਸੀ।
Abraham vero aliam duxit uxorem nomine Ceturam:
2 ੨ ਉਸ ਨੇ ਜਿਮਰਾਨ, ਯਾਕਸਾਨ, ਮਦਾਨ, ਮਿਦਯਾਨ, ਯਿਸ਼ਬਾਕ ਅਤੇ ਸ਼ੁਆਹ ਨੂੰ ਜਨਮ ਦਿੱਤਾ।
quæ peperit ei Zamran et Jecsan, et Madan, et Madian, et Jesboc, et Sue.
3 ੩ ਯਾਕਸਾਨ ਤੋਂ ਸ਼ਬਾ ਅਤੇ ਦਦਾਨ ਜੰਮੇ ਅਤੇ ਦਦਾਨ ਦੇ ਪੁੱਤਰ ਅੱਸੂਰਿਮ, ਲਟੂਸਿਮ ਅਤੇ ਲਉੱਮਿਮ ਸਨ।
Jecsan quoque genuit Saba et Dadan. Filii Dadan fuerunt Assurim, et Latusim, et Loomin.
4 ੪ ਮਿਦਯਾਨ ਦੇ ਪੁੱਤਰ ਏਫਾਹ, ਏਫਰ, ਹਨੋਕ, ਅਬੀਦਾ ਅਤੇ ਅਲਦਾਅ ਸਨ। ਇਹ ਸਭ ਕਤੂਰਾਹ ਦੇ ਪੁੱਤਰ ਸਨ।
At vero ex Madian ortus est Epha, et Opher, et Henoch, et Abida, et Eldaa: omnes hi filii Ceturæ.
5 ੫ ਅਬਰਾਹਾਮ ਨੇ ਸਭ ਕੁਝ ਜੋ ਉਸ ਦਾ ਸੀ, ਇਸਹਾਕ ਨੂੰ ਦੇ ਦਿੱਤਾ,
Deditque Abraham cuncta quæ possederat, Isaac:
6 ੬ ਪਰ ਆਪਣੀਆਂ ਰਖ਼ੈਲਾਂ ਦੇ ਪੁੱਤਰਾਂ ਨੂੰ ਅਬਰਾਹਾਮ ਨੇ ਕੁਝ ਸੁਗ਼ਾਤਾਂ ਦੇ ਕੇ ਆਪਣੇ ਪੁੱਤਰ ਇਸਹਾਕ ਦੇ ਕੋਲੋਂ ਪੂਰਬ ਵੱਲ, ਪੂਰਬ ਦੇ ਦੇਸ਼ ਵਿੱਚ ਆਪਣੇ ਜੀਉਂਦੇ ਜੀ ਭੇਜ ਦਿੱਤਾ।
filiis autem concubinarum largitus est munera, et separavit eos ab Isaac filio suo, dum adhuc ipse viveret, ad plagam orientalem.
7 ੭ ਅਬਰਾਹਾਮ ਦੀ ਕੁੱਲ ਉਮਰ ਇੱਕ ਸੌ ਪੰਝੱਤਰ ਸਾਲ ਦੀ ਹੋਈ।
Fuerunt autem dies vitæ Abrahæ, centum septuaginta quinque anni.
8 ੮ ਅਬਰਾਹਾਮ ਚੰਗੇ ਬਿਰਧਪੁਣੇ ਵਿੱਚ ਅਰਥਾਤ ਪੂਰੇ ਬੁਢਾਪੇ ਵਿੱਚ ਆਪਣੇ ਪ੍ਰਾਣ ਤਿਆਗ ਕੇ ਮਰ ਗਿਆ ਅਤੇ ਆਪਣੇ ਲੋਕਾਂ ਵਿੱਚ ਜਾ ਮਿਲਿਆ।
Et deficiens mortuus est in senectute bona, provectæque ætatis et plenus dierum: congregatusque est ad populum suum.
9 ੯ ਤਦ ਉਸ ਦੇ ਪੁੱਤਰਾਂ ਇਸਹਾਕ ਅਤੇ ਇਸਮਾਏਲ ਨੇ ਉਸ ਨੂੰ ਮਕਫ਼ੇਲਾਹ ਦੀ ਗੁਫ਼ਾ ਵਿੱਚ, ਜੋ ਹਿੱਤੀ ਸੋਹਰ ਦੇ ਪੁੱਤਰ ਅਫ਼ਰੋਨ ਦੀ ਪੈਲੀ ਵਿੱਚ ਹੈ, ਜਿਹੜਾ ਮਮਰੇ ਦੇ ਸਾਹਮਣੇ ਹੈ, ਦੱਬ ਦਿੱਤਾ।
Et sepelierunt eum Isaac et Ismaël filii sui in spelunca duplici, quæ sita est in agro Ephron filii Seor Hethæi, e regione Mambre,
10 ੧੦ ਅਰਥਾਤ ਉਸ ਜ਼ਮੀਨ ਵਿੱਚ ਜਿਹੜੀ ਅਬਰਾਹਾਮ ਨੇ ਹੇਤ ਦੇ ਪੁੱਤਰਾਂ ਤੋਂ ਮੁੱਲ ਲਈ ਸੀ, ਉੱਥੇ ਹੀ ਅਬਰਾਹਾਮ ਅਤੇ ਉਸ ਦੀ ਪਤਨੀ ਸਾਰਾਹ ਦੱਬੇ ਗਏ।
quem emerat a filiis Heth: ibi sepultus est ipse, et Sara uxor ejus.
11 ੧੧ ਅਬਰਾਹਾਮ ਦੀ ਮੌਤ ਤੋਂ ਬਾਅਦ ਪਰਮੇਸ਼ੁਰ ਨੇ ਉਸ ਦੇ ਪੁੱਤਰ ਇਸਹਾਕ ਨੂੰ ਬਰਕਤ ਦਿੱਤੀ ਅਤੇ ਇਸਹਾਕ ਬਏਰ-ਲਹਈ-ਰੋਈ ਕੋਲ ਰਹਿੰਦਾ ਸੀ।
Et post obitum illius benedixit Deus Isaac filio ejus, qui habitabat juxta puteum nomine Viventis et videntis.
12 ੧੨ ਅਬਰਾਹਾਮ ਦੇ ਪੁੱਤਰ ਇਸਮਾਏਲ, ਜਿਸ ਨੂੰ ਸਾਰਾਹ ਦੀ ਦਾਸੀ ਮਿਸਰੀ ਹਾਜ਼ਰਾ ਨੇ ਅਬਰਾਹਾਮ ਲਈ ਜਣਿਆ, ਉਸ ਦੀ ਵੰਸ਼ਾਵਲੀ ਇਹ ਹੈ।
Hæ sunt generationes Ismaël filii Abrahæ, quem peperit ei Agar Ægyptia, famula Saræ: et
13 ੧੩ ਇਸਮਾਏਲ ਦੇ ਪੁੱਤਰਾਂ ਦੇ ਨਾਮ ਅਤੇ ਉਨ੍ਹਾਂ ਦੀ ਵੰਸ਼ਾਵਲੀ ਇਹ ਹੈ: ਇਸਮਾਏਲ ਦਾ ਪਹਿਲੌਠਾ ਪੁੱਤਰ ਨਬਾਯੋਤ, ਫਿਰ ਕੇਦਾਰ, ਅਦਬਏਲ ਅਤੇ ਮਿਬਸਾਮ,
hæc nomina filiorum ejus in vocabulis et generationibus suis. Primogenitus Ismaëlis Nabaioth, deinde Cedar, et Adbeel, et Mabsam,
14 ੧੪ ਮਿਸ਼ਮਾ, ਦੂਮਾਹ, ਮੱਸਾ,
Masma quoque, et Duma, et Massa,
15 ੧੫ ਹਦਦ, ਤੇਮਾ, ਯਤੂਰ, ਨਾਫ਼ੀਸ਼ ਅਤੇ ਕੇਦਮਾਹ।
Hadar, et Thema, et Jethur, et Naphis, et Cedma.
16 ੧੬ ਇਹ ਇਸਮਾਏਲ ਦੇ ਪੁੱਤਰ ਸਨ, ਅਤੇ ਇਨ੍ਹਾਂ ਦੇ ਨਾਮਾਂ ਦੇ ਅਨੁਸਾਰ ਉਨ੍ਹਾਂ ਦੇ ਪਿੰਡਾਂ ਅਤੇ ਉਨ੍ਹਾਂ ਦੀਆਂ ਛਾਉਣੀਆਂ ਦੇ ਨਾਮ ਵੀ ਰੱਖੇ ਗਏ ਅਤੇ ਇਹ ਬਾਰਾਂ ਹੀ ਆਪਣੇ-ਆਪਣੇ ਗੋਤਾਂ ਦੇ ਪ੍ਰਧਾਨ ਹੋਏ।
Isti sunt filii Ismaëlis: et hæc nomina per castella et oppida eorum, duodecim principes tribuum suarum.
17 ੧੭ ਇਸਮਾਏਲ ਦੀ ਕੁੱਲ ਉਮਰ ਇੱਕ ਸੌ ਸੈਂਤੀ ਸਾਲ ਹੋਈ ਤਦ ਉਹ ਪ੍ਰਾਣ ਤਿਆਗ ਕੇ ਮਰ ਗਿਆ ਅਤੇ ਆਪਣੇ ਲੋਕਾਂ ਵਿੱਚ ਜਾ ਮਿਲਿਆ।
Et facti sunt anni vitæ Ismaëlis centum triginta septem, deficiensque mortuus est, et appositus ad populum suum.
18 ੧੮ ਉਸਦਾ ਵੰਸ਼ ਹਵੀਲਾਹ ਤੋਂ ਲੈ ਕੇ ਸ਼ੂਰ ਤੱਕ, ਜਿਹੜਾ ਅੱਸ਼ੂਰ ਵੱਲ ਜਾਂਦਿਆਂ ਮਿਸਰ ਦੇ ਸਾਹਮਣੇ ਹੈ, ਵੱਸ ਗਿਆ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਨਮੁਖ ਵੱਸ ਗਏ।
Habitavit autem ab Hevila usque Sur, quæ respicit Ægyptum introëuntibus Assyrios; coram cunctis fratribus suis obiit.
19 ੧੯ ਇਹ ਅਬਰਾਹਾਮ ਦੇ ਪੁੱਤਰ ਇਸਹਾਕ ਦੀ ਵੰਸ਼ਾਵਲੀ ਹੈ: ਅਬਰਾਹਾਮ ਤੋਂ ਇਸਹਾਕ ਜੰਮਿਆ,
Hæ quoque sunt generationes Isaac filii Abraham: Abraham genuit Isaac:
20 ੨੦ ਅਤੇ ਇਸਹਾਕ ਚਾਲ੍ਹੀ ਸਾਲ ਦਾ ਹੋਇਆ ਜਦ ਉਹ ਰਿਬਕਾਹ ਨੂੰ ਆਪਣੀ ਪਤਨੀ ਬਣਾਉਣ ਲਈ ਲੈ ਆਇਆ, ਜਿਹੜੀ ਪਦਨ ਅਰਾਮ ਦੇ ਵਾਸੀ ਬਥੂਏਲ ਅਰਾਮੀ ਦੀ ਧੀ ਸੀ ਅਤੇ ਲਾਬਾਨ ਅਰਾਮੀ ਦੀ ਭੈਣ ਸੀ।
qui cum quadraginta esset annorum, duxit uxorem Rebeccam filiam Bathuelis Syri de Mesopotamia, sororem Laban.
21 ੨੧ ਇਸਹਾਕ ਨੇ ਯਹੋਵਾਹ ਕੋਲੋਂ ਆਪਣੀ ਪਤਨੀ ਲਈ ਬੇਨਤੀ ਕੀਤੀ ਕਿਉਂ ਜੋ ਉਹ ਬਾਂਝ ਸੀ, ਤਦ ਯਹੋਵਾਹ ਨੇ ਉਸ ਦੀ ਬੇਨਤੀ ਸੁਣੀ ਅਤੇ ਰਿਬਕਾਹ ਉਸ ਦੀ ਪਤਨੀ ਗਰਭਵਤੀ ਹੋਈ।
Deprecatusque est Isaac Dominum pro uxore sua, eo quod esset sterilis: qui exaudivit eum, et dedit conceptum Rebeccæ.
22 ੨੨ ਬੱਚੇ ਉਸ ਦੀ ਕੁੱਖ ਵਿੱਚ ਇੱਕ ਦੂਜੇ ਨਾਲ ਘੁਲਦੇ ਸਨ, ਤਦ ਉਸ ਨੇ ਆਖਿਆ, ਜੇਕਰ ਮੇਰੀ ਹਾਲਤ ਇਸੇ ਤਰ੍ਹਾਂ ਹੀ ਰਹੀ ਤਾਂ ਮੈਂ ਕਿਵੇਂ ਜੀਉਂਦੀ ਰਹਾਂਗੀ? ਤਦ ਉਹ ਯਹੋਵਾਹ ਕੋਲੋਂ ਪੁੱਛਣ ਗਈ।
Sed collidebantur in utero ejus parvuli; quæ ait: Si sic mihi futurum erat, quid necesse fuit concipere? perrexitque ut consuleret Dominum.
23 ੨੩ ਤਦ ਯਹੋਵਾਹ ਨੇ ਉਸ ਨੂੰ ਆਖਿਆ, ਤੇਰੀ ਕੁੱਖ ਵਿੱਚ ਦੋ ਕੌਮਾਂ ਹਨ ਅਤੇ ਤੇਰੀ ਕੁੱਖੋਂ ਹੀ ਓਹ ਦੋਵੇਂ ਜਾਤੀਆਂ ਵੱਖਰੀਆਂ ਹੋ ਜਾਣਗੀਆਂ ਅਤੇ ਇੱਕ ਜਾਤੀ ਦੂਜੀ ਜਾਤੀ ਨਾਲੋਂ ਬਲਵੰਤ ਹੋਵੇਗੀ ਅਤੇ ਵੱਡਾ ਛੋਟੇ ਦੀ ਸੇਵਾ ਕਰੇਗਾ।
Qui respondens ait: [Duæ gentes sunt in utero tuo, et duo populi ex ventre tuo dividentur, populusque populum superabit, et major serviet minori.]
24 ੨੪ ਜਦ ਉਸ ਦੇ ਜਣਨ ਦੇ ਦਿਨ ਪੂਰੇ ਹੋਏ ਤਾਂ ਵੇਖੋ ਉਸ ਦੀ ਕੁੱਖ ਵਿੱਚ ਜੁੜਵਾਂ ਬੱਚੇ ਸਨ।
Jam tempus pariendi advenerat, et ecce gemini in utero ejus reperti sunt.
25 ੨੫ ਪਹਿਲੌਠਾ ਸਾਰੇ ਦਾ ਸਾਰਾ ਲਾਲ ਜੱਤ ਵਾਲੇ ਬਸਤਰ ਵਰਗਾ ਬਾਹਰ ਨਿੱਕਲਿਆ, ਇਸ ਲਈ ਉਨ੍ਹਾਂ ਨੇ ਉਸ ਦਾ ਨਾਮ ਏਸਾਓ ਰੱਖਿਆ।
Qui prior egressus est, rufus erat, et totus in morem pellis hispidus: vocatumque est nomen ejus Esau. Protinus alter egrediens, plantam fratris tenebat manu: et idcirco appellavit eum Jacob.
26 ੨੬ ਉਸ ਦੇ ਬਾਅਦ ਉਸ ਦਾ ਭਰਾ ਨਿੱਕਲਿਆ ਅਤੇ ਉਸ ਦੇ ਹੱਥ ਨੇ ਏਸਾਓ ਦੀ ਅੱਡੀ ਫੜੀ ਹੋਈ ਸੀ, ਤਾਂ ਉਸ ਦਾ ਨਾਮ ਯਾਕੂਬ ਰੱਖਿਆ ਗਿਆ। ਜਦ ਰਿਬਕਾਹ ਨੇ ਉਨ੍ਹਾਂ ਨੂੰ ਜਨਮ ਦਿੱਤਾ ਉਸ ਸਮੇਂ ਇਸਹਾਕ ਸੱਠ ਸਾਲ ਦਾ ਸੀ।
Sexagenarius erat Isaac quando nati sunt ei parvuli.
27 ੨੭ ਉਹ ਮੁੰਡੇ ਵੱਡੇ ਹੋਏ। ਏਸਾਓ ਨਿਪੁੰਨ ਸ਼ਿਕਾਰੀ ਬਣਿਆ ਅਤੇ ਮੈਦਾਨ ਵਿੱਚ ਰਹਿਣ ਵਾਲਾ ਸੀ ਅਤੇ ਯਾਕੂਬ ਭੋਲਾ-ਭਾਲਾ ਅਤੇ ਤੰਬੂਆਂ ਵਿੱਚ ਰਹਿਣ ਵਾਲਾ ਸੀ।
Quibus adultis, factus est Esau vir gnarus venandi, et homo agricola: Jacob autem vir simplex habitabat in tabernaculis.
28 ੨੮ ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ ਕਿਉਂ ਜੋ ਉਹ ਉਸ ਲਈ ਸ਼ਿਕਾਰ ਫੜ੍ਹ ਕੇ ਲਿਆਉਂਦਾ ਸੀ ਪਰ ਰਿਬਕਾਹ ਯਾਕੂਬ ਨੂੰ ਪਿਆਰ ਕਰਦੀ ਸੀ।
Isaac amabat Esau, eo quod de venationibus illius vesceretur: et Rebecca diligebat Jacob.
29 ੨੯ ਇੱਕ ਦਿਨ ਯਾਕੂਬ ਦਾਲ ਪਕਾ ਰਿਹਾ ਸੀ ਅਤੇ ਏਸਾਓ ਮੈਦਾਨ ਵਿੱਚੋਂ ਥੱਕਿਆ ਹੋਇਆ ਆਇਆ।
Coxit autem Jacob pulmentum: ad quem cum venisset Esau de agro lassus,
30 ੩੦ ਤਦ ਏਸਾਓ ਨੇ ਯਾਕੂਬ ਨੂੰ ਆਖਿਆ, ਇਸੇ ਲਾਲ ਦਾਲ ਵਿੱਚੋਂ ਮੈਨੂੰ ਵੀ ਖਾਣ ਨੂੰ ਦੇ, ਕਿਉਂ ਜੋ ਮੈਂ ਥੱਕਿਆ ਹੋਇਆ ਹਾਂ। ਇਸੇ ਕਾਰਨ ਉਸ ਦਾ ਨਾਮ ਅਦੋਮ ਪੈ ਗਿਆ।
ait: Da mihi de coctione hac rufa, quia oppido lassus sum. Quam ob causam vocatum est nomen ejus Edom.
31 ੩੧ ਯਾਕੂਬ ਨੇ ਆਖਿਆ, ਤੂੰ ਅੱਜ ਆਪਣਾ ਪਹਿਲੌਠਾ ਹੋਣ ਦੇ ਹੱਕ ਨੂੰ ਮੈਨੂੰ ਵੇਚ ਦੇ।
Cui dixit Jacob: Vende mihi primogenita tua.
32 ੩੨ ਏਸਾਓ ਨੇ ਆਖਿਆ, ਵੇਖ, ਮੈਂ ਮਰ ਰਿਹਾ ਹਾਂ। ਇਹ ਪਹਿਲੌਠਾ ਹੋਣਾ ਮੇਰੇ ਕਿਸ ਕੰਮ ਦਾ ਹੈ?
Ille respondit: En morior, quid mihi proderunt primogenita?
33 ੩੩ ਯਾਕੂਬ ਨੇ ਆਖਿਆ, ਤੂੰ ਅੱਜ ਮੇਰੇ ਕੋਲ ਸਹੁੰ ਖਾਹ, ਤਾਂ ਉਸ ਨੇ ਸਹੁੰ ਖਾਧੀ ਅਤੇ ਆਪਣੇ ਪਹਿਲੌਠੇ ਹੋਣ ਦਾ ਹੱਕ ਯਾਕੂਬ ਕੋਲ ਵੇਚ ਦਿੱਤਾ।
Ait Jacob: Jura ergo mihi. Juravit ei Esau et vendidit primogenita.
34 ੩੪ ਤਦ ਯਾਕੂਬ ਨੇ ਏਸਾਓ ਨੂੰ ਰੋਟੀ ਅਤੇ ਦਾਲ ਦਿੱਤੀ ਅਤੇ ਉਸ ਨੇ ਖਾਧਾ ਪੀਤਾ ਅਤੇ ਉੱਠ ਕੇ ਆਪਣੇ ਰਾਹ ਚਲਾ ਗਿਆ। ਇਸ ਤਰ੍ਹਾਂ ਏਸਾਓ ਨੇ ਆਪਣੇ ਪਹਿਲੌਠੇ ਹੋਣ ਦੇ ਹੱਕ ਨੂੰ ਤੁੱਛ ਜਾਣਿਆ।
Et sic, accepto pane et lentis edulio, comedit et bibit, et abiit, parvipendens quod primogenita vendidisset.