< ਉਤਪਤ 26 >

1 ਉਸ ਦੇਸ਼ ਵਿੱਚ ਕਾਲ ਪਿਆ ਅਤੇ ਇਹ ਪਹਿਲੇ ਕਾਲ ਤੋਂ ਵੱਖ ਸੀ, ਜਿਹੜਾ ਅਬਰਾਹਾਮ ਦੇ ਦਿਨਾਂ ਵਿੱਚ ਪਿਆ ਸੀ। ਇਸ ਕਾਰਨ ਇਸਹਾਕ ਗਰਾਰ ਨੂੰ, ਫ਼ਲਿਸਤੀਆਂ ਦੇ ਰਾਜਾ ਅਬੀਮਲਕ ਕੋਲ ਚਲਾ ਗਿਆ।
ויהי רעב בארץ מלבד הרעב הראשון אשר היה בימי אברהם וילך יצחק אל אבימלך מלך פלשתים גררה
2 ਤਦ ਯਹੋਵਾਹ ਨੇ ਉਸ ਨੂੰ ਦਰਸ਼ਣ ਦੇ ਕੇ ਆਖਿਆ, ਮਿਸਰ ਨੂੰ ਨਾ ਜਾਈਂ ਪਰ ਉਸ ਦੇਸ਼ ਵਿੱਚ ਜਾਈਂ, ਜਿਹੜਾ ਮੈਂ ਤੈਨੂੰ ਦੱਸਾਂਗਾ।
וירא אליו יהוה ויאמר אל תרד מצרימה שכן בארץ אשר אמר אליך
3 ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ। ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ।
גור בארץ הזאת ואהיה עמך ואברכך כי לך ולזרעך אתן את כל הארצת האל והקמתי את השבעה אשר נשבעתי לאברהם אביך
4 ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਮੈਂ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ ਅਤੇ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ।
והרביתי את זרעך ככוכבי השמים ונתתי לזרעך את כל הארצת האל והתברכו בזרעך כל גויי הארץ
5 ਕਿਉਂ ਜੋ ਅਬਰਾਹਾਮ ਨੇ ਮੇਰੀ ਅਵਾਜ਼ ਨੂੰ ਸੁਣਿਆ ਅਤੇ ਮੇਰੇ ਹੁਕਮਾਂ, ਮੇਰੀ ਬਿਧੀਆਂ ਅਤੇ ਮੇਰੀ ਬਿਵਸਥਾ ਦੀ ਪਾਲਨਾ ਕੀਤੀ।
עקב אשר שמע אברהם בקלי וישמר משמרתי מצותי חקותי ותורתי
6 ਇਸਹਾਕ ਗਰਾਰ ਵਿੱਚ ਵੱਸਿਆ ਰਿਹਾ
וישב יצחק בגרר
7 ਜਦ ਉਸ ਥਾਂ ਦੇ ਮਨੁੱਖਾਂ ਨੇ ਉਸ ਦੀ ਪਤਨੀ ਵਿਖੇ ਪੁੱਛਿਆ ਤਾਂ ਉਸ ਨੇ ਆਖਿਆ, ਉਹ ਮੇਰੀ ਭੈਣ ਹੈ, ਕਿਉਂ ਜੋ ਉਹ ਇਹ ਸੋਚ ਕੇ ਡਰਦਾ ਸੀ, ਜੇਕਰ ਮੈਂ ਦੱਸਾਂ ਕਿ ਉਹ ਮੇਰੀ ਪਤਨੀ ਹੈ ਤਾਂ ਅਜਿਹਾ ਨਾ ਹੋਵੇ ਕਿ ਉਸ ਥਾਂ ਦੇ ਮਨੁੱਖ ਰਿਬਕਾਹ ਦੇ ਕਾਰਨ ਮੈਨੂੰ ਮਾਰ ਸੁੱਟਣ, ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।
וישאלו אנשי המקום לאשתו ויאמר אחתי הוא כי ירא לאמר אשתי פן יהרגני אנשי המקום על רבקה כי טובת מראה הוא
8 ਜਦ ਉਸ ਨੂੰ ਉੱਥੇ ਰਹਿੰਦੇ ਹੋਏ ਬਹੁਤ ਦਿਨ ਬੀਤ ਗਏ ਤਾਂ ਅਬੀਮਲਕ ਫ਼ਲਿਸਤੀਆਂ ਦੇ ਰਾਜਾ ਨੇ ਇੱਕ ਦਿਨ ਖਿੜਕੀ ਵਿੱਚੋਂ ਦੀ ਝਾਤੀ ਮਾਰ ਕੇ ਵੇਖਿਆ ਤਾਂ ਵੇਖੋ ਇਸਹਾਕ ਆਪਣੀ ਪਤਨੀ ਰਿਬਕਾਹ ਨਾਲ ਲਾਡ-ਪਿਆਰ ਕਰ ਰਿਹਾ ਹੈ।
ויהי כי ארכו לו שם הימים וישקף אבימלך מלך פלשתים בעד החלון וירא והנה יצחק מצחק את רבקה אשתו
9 ਤਦ ਅਬੀਮਲਕ ਨੇ ਇਸਹਾਕ ਨੂੰ ਬੁਲਾ ਕੇ ਆਖਿਆ, ਵੇਖ ਉਹ ਸੱਚ-ਮੁੱਚ ਤੇਰੀ ਪਤਨੀ ਹੈ ਅਤੇ ਤੂੰ ਕਿਉਂ ਆਖਿਆ, ਕਿ ਉਹ ਮੇਰੀ ਭੈਣ ਹੈ? ਇਸਹਾਕ ਨੇ ਉਸ ਨੂੰ ਆਖਿਆ, ਮੈਂ ਇਹ ਸੋਚਿਆ, ਕਿਤੇ ਮੈਂ ਉਹ ਦੇ ਕਾਰਨ ਮਰ ਨਾ ਜਾਂਵਾਂ।
ויקרא אבימלך ליצחק ויאמר אך הנה אשתך הוא ואיך אמרת אחתי הוא ויאמר אליו יצחק כי אמרתי פן אמות עליה
10 ੧੦ ਅਬੀਮਲਕ ਨੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਇਸ ਤਰ੍ਹਾਂ ਤਾਂ ਲੋਕਾਂ ਵਿੱਚੋਂ ਕੋਈ ਤੇਰੀ ਪਤਨੀ ਦੇ ਸੰਗ ਲੇਟਦਾ ਤਾਂ ਤੂੰ ਸਾਨੂੰ ਵੀ ਪਾਪ ਦਾ ਭਾਗੀ ਬਣਾਉਂਦਾ।
ויאמר אבימלך מה זאת עשית לנו כמעט שכב אחד העם את אשתך והבאת עלינו אשם
11 ੧੧ ਤਦ ਅਬੀਮਲਕ ਨੇ ਸਾਰਿਆਂ ਲੋਕਾਂ ਨੂੰ ਇਹ ਹੁਕਮ ਦਿੱਤਾ ਕਿ ਜੋ ਕੋਈ ਇਸ ਮਨੁੱਖ ਅਤੇ ਇਸ ਦੀ ਪਤਨੀ ਨੂੰ ਹੱਥ ਲਾਵੇਗਾ, ਉਹ ਜ਼ਰੂਰ ਮਾਰਿਆ ਜਾਵੇਗਾ।
ויצו אבימלך את כל העם לאמר הנגע באיש הזה ובאשתו--מות יומת
12 ੧੨ ਇਸਹਾਕ ਨੇ ਉਸ ਧਰਤੀ ਵਿੱਚ ਬੀਜ ਬੀਜਿਆ ਅਤੇ ਉਸੇ ਸਾਲ ਸੌ ਗੁਣਾ ਫਲ ਪ੍ਰਾਪਤ ਕੀਤਾ ਅਤੇ ਯਹੋਵਾਹ ਨੇ ਉਸ ਨੂੰ ਬਰਕਤ ਦਿੱਤੀ।
ויזרע יצחק בארץ ההוא וימצא בשנה ההוא מאה שערים ויברכהו יהוה
13 ੧੩ ਸੋ ਉਹ ਵੱਧ ਗਿਆ ਅਤੇ ਵੱਧਦਾ ਚਲਾ ਗਿਆ ਅਤੇ ਉਹ ਅੱਤ ਵੱਡਾ ਮਨੁੱਖ ਹੋ ਗਿਆ।
ויגדל האיש וילך הלוך וגדל עד כי גדל מאד
14 ੧੪ ਉਹ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਬਹੁਤ ਸਾਰੇ ਸੇਵਕਾਂ ਦਾ ਮਾਲਕ ਹੋ ਗਿਆ ਅਤੇ ਫ਼ਲਿਸਤੀ ਉਸ ਤੋਂ ਸੜਨ ਲੱਗੇ।
ויהי לו מקנה צאן ומקנה בקר ועבדה רבה ויקנאו אתו פלשתים
15 ੧੫ ਇਸ ਲਈ ਸਾਰੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਸੇਵਕਾਂ ਨੇ ਉਸ ਦੇ ਜੀਉਂਦੇ ਜੀ ਪੁੱਟੇ ਸਨ, ਫ਼ਲਿਸਤੀਆਂ ਨੇ ਬੰਦ ਕਰ ਦਿੱਤੇ ਅਤੇ ਮਿੱਟੀ ਨਾਲ ਭਰ ਦਿੱਤੇ।
וכל הבארת אשר חפרו עבדי אביו בימי אברהם אביו--סתמום פלשתים וימלאום עפר
16 ੧੬ ਅਬੀਮਲਕ ਨੇ ਇਸਹਾਕ ਨੂੰ ਆਖਿਆ, ਸਾਡੇ ਕੋਲੋਂ ਚਲਾ ਜਾ, ਕਿਉਂ ਜੋ ਤੂੰ ਸਾਡੇ ਨਾਲੋਂ ਵੱਡਾ ਬਲਵੰਤ ਹੋ ਗਿਆ ਹੈਂ।
ויאמר אבימלך אל יצחק לך מעמנו כי עצמת ממנו מאד
17 ੧੭ ਤਦ ਇਸਹਾਕ ਉੱਥੋਂ ਚਲਾ ਗਿਆ ਅਤੇ ਗਰਾਰ ਦੀ ਘਾਟੀ ਵਿੱਚ ਆਪਣਾ ਤੰਬੂ ਲਾਇਆ ਅਤੇ ਉੱਥੇ ਰਹਿਣ ਲੱਗਾ।
וילך משם יצחק ויחן בנחל גרר וישב שם
18 ੧੮ ਤਦ ਇਸਹਾਕ ਨੇ ਪਾਣੀ ਦੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਦਿਨਾਂ ਵਿੱਚ ਪੁੱਟੇ ਗਏ ਸਨ, ਅਤੇ ਜਿਹੜੇ ਫ਼ਲਿਸਤੀਆਂ ਨੇ ਅਬਰਾਹਾਮ ਦੀ ਮੌਤ ਦੇ ਪਿੱਛੋਂ ਬੰਦ ਕਰ ਦਿੱਤੇ ਸਨ, ਦੁਬਾਰਾ ਪੁੱਟਿਆ ਅਤੇ ਉਸ ਨੇ ਉਨ੍ਹਾਂ ਖੂਹਾਂ ਦੇ ਨਾਮ ਅਬਰਾਹਾਮ ਦੇ ਰੱਖੇ ਹੋਏ ਨਾਵਾਂ ਉੱਤੇ ਰੱਖੇ।
וישב יצחק ויחפר את בארת המים אשר חפרו בימי אברהם אביו ויסתמום פלשתים אחרי מות אברהם ויקרא להן שמות כשמת אשר קרא להן אביו
19 ੧੯ ਇਸਹਾਕ ਦੇ ਸੇਵਕਾਂ ਨੂੰ ਘਾਟੀ ਵਿੱਚ ਪੁੱਟਦੇ ਹੋਏ, ਸੁੰਬ ਫੁੱਟਦੇ ਪਾਣੀ ਦਾ ਇੱਕ ਖੂਹ ਲੱਭਿਆ।
ויחפרו עבדי יצחק בנחל וימצאו שם--באר מים חיים
20 ੨੦ ਤਦ ਗਰਾਰ ਦੇ ਆਜੜੀਆਂ ਨੇ ਇਸਹਾਕ ਦੇ ਆਜੜੀਆਂ ਨੂੰ ਕੌੜੇ ਬਚਨ ਬੋਲੇ ਅਤੇ ਕਿਹਾ, ਇਹ ਪਾਣੀ ਸਾਡਾ ਹੈ। ਉਸ ਨੇ ਉਸ ਖੂਹ ਦਾ ਨਾਮ ਏਸਕ ਰੱਖਿਆ ਕਿਉਂ ਜੋ ਓਹ ਉਸ ਦੇ ਨਾਲ ਝਗੜਦੇ ਸਨ।
ויריבו רעי גרר עם רעי יצחק לאמר--לנו המים ויקרא שם הבאר עשק כי התעשקו עמו
21 ੨੧ ਤਦ ਉਨ੍ਹਾਂ ਨੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਦੇ ਵਿਖੇ ਵੀ ਕੌੜੇ ਬਚਨ ਬੋਲੇ ਤਦ ਉਹ ਨੇ ਉਸ ਖੂਹ ਦਾ ਨਾਮ ਸਿਟਨਾ ਰੱਖਿਆ।
ויחפרו באר אחרת ויריבו גם עליה ויקרא שמה שטנה
22 ੨੨ ਤਦ ਉਹ ਉੱਥੋਂ ਅੱਗੇ ਤੁਰ ਪਿਆ ਅਤੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਵਿਖੇ ਉਨ੍ਹਾਂ ਨੇ ਕੌੜੇ ਬਚਨ ਨਹੀਂ ਬੋਲੇ, ਇਸ ਲਈ ਉਹ ਨੇ ਉਸ ਖੂਹ ਦਾ ਨਾਮ ਇਹ ਆਖ ਕੇ ਰਹੋਬੋਥ ਰੱਖਿਆ ਕਿ ਹੁਣ ਯਹੋਵਾਹ ਨੇ ਸਾਨੂੰ ਚੌੜਾ ਸਥਾਨ ਦਿੱਤਾ ਹੈ ਅਤੇ ਅਸੀਂ ਇਸ ਧਰਤੀ ਵਿੱਚ ਫਲਾਂਗੇ। ਉਹ ਉੱਥੋਂ ਉਤਾਹਾਂ ਬਏਰਸ਼ਬਾ ਨੂੰ ਗਿਆ,
ויעתק משם ויחפר באר אחרת ולא רבו עליה ויקרא שמה רחבות ויאמר כי עתה הרחיב יהוה לנו ופרינו בארץ
23 ੨੩ ਉਸੇ ਰਾਤ ਯਹੋਵਾਹ ਨੇ ਉਹ ਨੂੰ ਦਰਸ਼ਣ ਦਿੱਤਾ ਅਤੇ ਆਖਿਆ, ਮੈਂ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ।
ויעל משם באר שבע
24 ੨੪ ਨਾ ਡਰ ਕਿਉਂ ਜੋ ਮੈਂ ਤੇਰੇ ਸੰਗ ਹਾਂ ਅਤੇ ਮੈਂ ਤੈਨੂੰ ਬਰਕਤ ਦਿਆਂਗਾ ਅਤੇ ਤੇਰੀ ਅੰਸ ਨੂੰ ਅਬਰਾਹਾਮ ਆਪਣੇ ਦਾਸ ਦੇ ਕਾਰਨ ਵਧਾਵਾਂਗਾ।
וירא אליו יהוה בלילה ההוא ויאמר אנכי אלהי אברהם אביך אל תירא כי אתך אנכי וברכתיך והרביתי את זרעך בעבור אברהם עבדי
25 ੨੫ ਇਸ ਲਈ ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਦਾ ਨਾਮ ਪੁਕਾਰਿਆ ਅਤੇ ਉੱਥੇ ਆਪਣਾ ਤੰਬੂ ਖੜ੍ਹਾ ਕੀਤਾ ਅਤੇ ਉੱਥੇ ਇਸਹਾਕ ਦੇ ਸੇਵਕਾਂ ਨੇ ਇੱਕ ਖੂਹ ਪੁੱਟਿਆ।
ויבן שם מזבח ויקרא בשם יהוה ויט שם אהלו ויכרו שם עבדי יצחק באר
26 ੨੬ ਤਦ ਅਬੀਮਲਕ ਆਪਣੇ ਮਿੱਤਰ ਅਹੁੱਜ਼ਥ ਅਤੇ ਆਪਣੇ ਸੈਨਾਪਤੀ ਫ਼ੀਕੋਲ ਨੂੰ ਨਾਲ ਲੈ ਕੇ ਗਰਾਰ ਤੋਂ ਉਹ ਦੇ ਕੋਲ ਆਏ।
ואבימלך הלך אליו מגרר ואחזת מרעהו ופיכל שר צבאו
27 ੨੭ ਪਰ ਇਸਹਾਕ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਮੇਰੇ ਕੋਲ ਆਏ ਹੋ, ਜਦ ਕਿ ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਆਪਣੇ ਵਿੱਚੋਂ ਕੱਢ ਦਿੱਤਾ ਸੀ?
ויאמר אלהם יצחק מדוע באתם אלי ואתם שנאתם אתי ותשלחוני מאתכם
28 ੨੮ ਤਦ ਉਨ੍ਹਾਂ ਨੇ ਆਖਿਆ, ਹੁਣ ਅਸੀਂ ਸਾਫ਼-ਸਾਫ਼ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਇਸ ਲਈ ਅਸੀਂ ਸੋਚਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਤੇ ਤੁਹਾਡੇ ਵਿੱਚ ਇੱਕ ਸਮਝੌਤਾ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ।
ויאמרו ראו ראינו כי היה יהוה עמך ונאמר תהי נא אלה בינותינו בינינו ובינך ונכרתה ברית עמך
29 ੨੯ ਜਿਵੇਂ ਅਸੀਂ ਤੁਹਾਨੂੰ ਹੱਥ ਨਹੀਂ ਲਾਇਆ ਅਤੇ ਤੁਹਾਡੇ ਨਾਲ ਭਲਿਆਈ ਹੀ ਕੀਤੀ ਅਤੇ ਤੁਹਾਨੂੰ ਸ਼ਾਂਤੀ ਨਾਲ ਤੋਰ ਦਿੱਤਾ, ਉਸੇ ਤਰ੍ਹਾਂ ਤੁਸੀਂ ਵੀ ਸਾਡੇ ਨਾਲ ਬੁਰਿਆਈ ਨਾ ਕਰਿਓ। ਹੁਣ ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ।
אם תעשה עמנו רעה כאשר לא נגענוך וכאשר עשינו עמך רק טוב ונשלחך בשלום אתה עתה ברוך יהוה
30 ੩੦ ਤਦ ਉਸ ਨੇ ਉਹਨਾਂ ਦੀ ਦਾਵਤ ਕੀਤੀ ਅਤੇ ਉਨ੍ਹਾਂ ਨੇ ਖਾਧਾ ਪੀਤਾ।
ויעש להם משתה ויאכלו וישתו
31 ੩੧ ਸਵੇਰੇ ਉੱਠ ਕੇ ਹਰ ਇੱਕ ਨੇ ਆਪਣੇ ਭਰਾ ਨਾਲ ਸਹੁੰ ਖਾਧੀ ਅਤੇ ਇਸਹਾਕ ਨੇ ਉਨ੍ਹਾਂ ਨੂੰ ਤੋਰ ਦਿੱਤਾ ਅਤੇ ਓਹ ਸ਼ਾਂਤੀ ਨਾਲ ਉੱਥੋਂ ਚਲੇ ਗਏ।
וישכימו בבקר וישבעו איש לאחיו וישלחם יצחק וילכו מאתו בשלום
32 ੩੨ ਉਸੇ ਦਿਨ ਇਹ ਹੋਇਆ ਕਿ ਇਸਹਾਕ ਦੇ ਸੇਵਕਾਂ ਨੇ ਆ ਕੇ ਉਸ ਖੂਹ ਦੇ ਵਿਖੇ ਜਿਹੜਾ ਉਨ੍ਹਾਂ ਪੁੱਟਿਆ ਸੀ, ਉਹ ਨੂੰ ਦੱਸਿਆ ਕਿ ਸਾਨੂੰ ਪਾਣੀ ਲੱਭਿਆ ਹੈ।
ויהי ביום ההוא ויבאו עבדי יצחק ויגדו לו על אדות הבאר אשר חפרו ויאמרו לו מצאנו מים
33 ੩੩ ਤਦ ਉਸ ਨੇ ਉਸ ਖੂਹ ਦਾ ਨਾਮ ਸ਼ਿਬਆਹ ਰੱਖਿਆ। ਇਸ ਕਾਰਨ ਉਸ ਨਗਰ ਦਾ ਨਾਮ ਅੱਜ ਤੱਕ ਬਏਰਸ਼ਬਾ ਹੈ।
ויקרא אתה שבעה על כן שם העיר באר שבע עד היום הזה
34 ੩੪ ਜਦ ਏਸਾਓ ਚਾਲ੍ਹੀ ਸਾਲ ਦਾ ਸੀ ਤਾਂ ਉਹ ਬੇਰੀ ਹਿੱਤੀ ਦੀ ਧੀ ਯਹੂਦਿਥ ਅਤੇ ਏਲੋਨ ਹਿੱਤੀ ਦੀ ਧੀ ਬਾਸਮਥ ਨੂੰ ਵਿਆਹ ਲਿਆਇਆ।
ויהי עשו בן ארבעים שנה ויקח אשה את יהודית בת בארי החתי--ואת בשמת בת אילן החתי
35 ੩੫ ਅਤੇ ਇਹ ਗੱਲ ਇਸਹਾਕ ਅਤੇ ਰਿਬਕਾਹ ਦੇ ਮਨਾਂ ਲਈ ਕੁੜੱਤਣ ਸੀ।
ותהיין מרת רוח ליצחק ולרבקה

< ਉਤਪਤ 26 >