< ਉਤਪਤ 26 >
1 ੧ ਉਸ ਦੇਸ਼ ਵਿੱਚ ਕਾਲ ਪਿਆ ਅਤੇ ਇਹ ਪਹਿਲੇ ਕਾਲ ਤੋਂ ਵੱਖ ਸੀ, ਜਿਹੜਾ ਅਬਰਾਹਾਮ ਦੇ ਦਿਨਾਂ ਵਿੱਚ ਪਿਆ ਸੀ। ਇਸ ਕਾਰਨ ਇਸਹਾਕ ਗਰਾਰ ਨੂੰ, ਫ਼ਲਿਸਤੀਆਂ ਦੇ ਰਾਜਾ ਅਬੀਮਲਕ ਕੋਲ ਚਲਾ ਗਿਆ।
アブラハムの時にあった初めのききんのほか、またききんがその国にあったので、イサクはゲラルにいるペリシテびとの王アビメレクの所へ行った。
2 ੨ ਤਦ ਯਹੋਵਾਹ ਨੇ ਉਸ ਨੂੰ ਦਰਸ਼ਣ ਦੇ ਕੇ ਆਖਿਆ, ਮਿਸਰ ਨੂੰ ਨਾ ਜਾਈਂ ਪਰ ਉਸ ਦੇਸ਼ ਵਿੱਚ ਜਾਈਂ, ਜਿਹੜਾ ਮੈਂ ਤੈਨੂੰ ਦੱਸਾਂਗਾ।
その時、主は彼に現れて言われた、「エジプトへ下ってはならない。わたしがあなたに示す地にとどまりなさい。
3 ੩ ਤੂੰ ਉਸ ਦੇਸ਼ ਵਿੱਚ ਜਾ ਟਿੱਕੀਂ। ਮੈਂ ਤੇਰੇ ਅੰਗ-ਸੰਗ ਹੋਵਾਂਗਾ ਅਤੇ ਤੈਨੂੰ ਬਰਕਤ ਦਿਆਂਗਾ ਕਿਉਂ ਜੋ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ। ਮੈਂ ਉਸ ਸਹੁੰ ਨੂੰ ਜਿਹੜੀ ਮੈਂ ਤੇਰੇ ਪਿਤਾ ਅਬਰਾਹਾਮ ਨਾਲ ਖਾਧੀ ਸੀ, ਪੂਰੀ ਕਰਾਂਗਾ।
あなたがこの地にとどまるなら、わたしはあなたと共にいて、あなたを祝福し、これらの国をことごとくあなたと、あなたの子孫とに与え、わたしがあなたの父アブラハムに誓った誓いを果そう。
4 ੪ ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਵਾਂਗੂੰ ਵਧਾਵਾਂਗਾ ਅਤੇ ਮੈਂ ਤੇਰੀ ਅੰਸ ਨੂੰ ਇਹ ਸਾਰੇ ਦੇਸ਼ ਦਿਆਂਗਾ ਅਤੇ ਤੇਰੀ ਅੰਸ ਤੋਂ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ।
またわたしはあなたの子孫を増して天の星のようにし、あなたの子孫にこれらの地をみな与えよう。そして地のすべての国民はあなたの子孫によって祝福をえるであろう。
5 ੫ ਕਿਉਂ ਜੋ ਅਬਰਾਹਾਮ ਨੇ ਮੇਰੀ ਅਵਾਜ਼ ਨੂੰ ਸੁਣਿਆ ਅਤੇ ਮੇਰੇ ਹੁਕਮਾਂ, ਮੇਰੀ ਬਿਧੀਆਂ ਅਤੇ ਮੇਰੀ ਬਿਵਸਥਾ ਦੀ ਪਾਲਨਾ ਕੀਤੀ।
アブラハムがわたしの言葉にしたがってわたしのさとしと、いましめと、さだめと、おきてとを守ったからである」。
6 ੬ ਇਸਹਾਕ ਗਰਾਰ ਵਿੱਚ ਵੱਸਿਆ ਰਿਹਾ
こうしてイサクはゲラルに住んだ。
7 ੭ ਜਦ ਉਸ ਥਾਂ ਦੇ ਮਨੁੱਖਾਂ ਨੇ ਉਸ ਦੀ ਪਤਨੀ ਵਿਖੇ ਪੁੱਛਿਆ ਤਾਂ ਉਸ ਨੇ ਆਖਿਆ, ਉਹ ਮੇਰੀ ਭੈਣ ਹੈ, ਕਿਉਂ ਜੋ ਉਹ ਇਹ ਸੋਚ ਕੇ ਡਰਦਾ ਸੀ, ਜੇਕਰ ਮੈਂ ਦੱਸਾਂ ਕਿ ਉਹ ਮੇਰੀ ਪਤਨੀ ਹੈ ਤਾਂ ਅਜਿਹਾ ਨਾ ਹੋਵੇ ਕਿ ਉਸ ਥਾਂ ਦੇ ਮਨੁੱਖ ਰਿਬਕਾਹ ਦੇ ਕਾਰਨ ਮੈਨੂੰ ਮਾਰ ਸੁੱਟਣ, ਕਿਉਂ ਜੋ ਉਹ ਵੇਖਣ ਵਿੱਚ ਸੋਹਣੀ ਸੀ।
その所の人々が彼の妻のことを尋ねたとき、「彼女はわたしの妹です」と彼は言った。リベカは美しかったので、その所の人々がリベカのゆえに自分を殺すかもしれないと思って、「わたしの妻です」と言うのを恐れたからである。
8 ੮ ਜਦ ਉਸ ਨੂੰ ਉੱਥੇ ਰਹਿੰਦੇ ਹੋਏ ਬਹੁਤ ਦਿਨ ਬੀਤ ਗਏ ਤਾਂ ਅਬੀਮਲਕ ਫ਼ਲਿਸਤੀਆਂ ਦੇ ਰਾਜਾ ਨੇ ਇੱਕ ਦਿਨ ਖਿੜਕੀ ਵਿੱਚੋਂ ਦੀ ਝਾਤੀ ਮਾਰ ਕੇ ਵੇਖਿਆ ਤਾਂ ਵੇਖੋ ਇਸਹਾਕ ਆਪਣੀ ਪਤਨੀ ਰਿਬਕਾਹ ਨਾਲ ਲਾਡ-ਪਿਆਰ ਕਰ ਰਿਹਾ ਹੈ।
イサクは長らくそこにいたが、ある日ペリシテびとの王アビメレクは窓から外をながめていて、イサクがその妻リベカと戯れているのを見た。
9 ੯ ਤਦ ਅਬੀਮਲਕ ਨੇ ਇਸਹਾਕ ਨੂੰ ਬੁਲਾ ਕੇ ਆਖਿਆ, ਵੇਖ ਉਹ ਸੱਚ-ਮੁੱਚ ਤੇਰੀ ਪਤਨੀ ਹੈ ਅਤੇ ਤੂੰ ਕਿਉਂ ਆਖਿਆ, ਕਿ ਉਹ ਮੇਰੀ ਭੈਣ ਹੈ? ਇਸਹਾਕ ਨੇ ਉਸ ਨੂੰ ਆਖਿਆ, ਮੈਂ ਇਹ ਸੋਚਿਆ, ਕਿਤੇ ਮੈਂ ਉਹ ਦੇ ਕਾਰਨ ਮਰ ਨਾ ਜਾਂਵਾਂ।
そこでアビメレクはイサクを召して言った、「彼女は確かにあなたの妻です。あなたはどうして『彼女はわたしの妹です』と言われたのですか」。イサクは彼に言った、「わたしは彼女のゆえに殺されるかもしれないと思ったからです」。
10 ੧੦ ਅਬੀਮਲਕ ਨੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਇਸ ਤਰ੍ਹਾਂ ਤਾਂ ਲੋਕਾਂ ਵਿੱਚੋਂ ਕੋਈ ਤੇਰੀ ਪਤਨੀ ਦੇ ਸੰਗ ਲੇਟਦਾ ਤਾਂ ਤੂੰ ਸਾਨੂੰ ਵੀ ਪਾਪ ਦਾ ਭਾਗੀ ਬਣਾਉਂਦਾ।
アビメレクは言った、「あなたはどうしてこんな事をわれわれにされたのですか。民のひとりが軽々しくあなたの妻と寝るような事があれば、その時あなたはわれわれに罪を負わせるでしょう」。
11 ੧੧ ਤਦ ਅਬੀਮਲਕ ਨੇ ਸਾਰਿਆਂ ਲੋਕਾਂ ਨੂੰ ਇਹ ਹੁਕਮ ਦਿੱਤਾ ਕਿ ਜੋ ਕੋਈ ਇਸ ਮਨੁੱਖ ਅਤੇ ਇਸ ਦੀ ਪਤਨੀ ਨੂੰ ਹੱਥ ਲਾਵੇਗਾ, ਉਹ ਜ਼ਰੂਰ ਮਾਰਿਆ ਜਾਵੇਗਾ।
それでアビメレクはすべての民に命じて言った、「この人、またはその妻にさわる者は必ず死ななければならない」。
12 ੧੨ ਇਸਹਾਕ ਨੇ ਉਸ ਧਰਤੀ ਵਿੱਚ ਬੀਜ ਬੀਜਿਆ ਅਤੇ ਉਸੇ ਸਾਲ ਸੌ ਗੁਣਾ ਫਲ ਪ੍ਰਾਪਤ ਕੀਤਾ ਅਤੇ ਯਹੋਵਾਹ ਨੇ ਉਸ ਨੂੰ ਬਰਕਤ ਦਿੱਤੀ।
イサクはその地に種をまいて、その年に百倍の収穫を得た。このように主が彼を祝福されたので、
13 ੧੩ ਸੋ ਉਹ ਵੱਧ ਗਿਆ ਅਤੇ ਵੱਧਦਾ ਚਲਾ ਗਿਆ ਅਤੇ ਉਹ ਅੱਤ ਵੱਡਾ ਮਨੁੱਖ ਹੋ ਗਿਆ।
彼は富み、またますます栄えて非常に裕福になり、
14 ੧੪ ਉਹ ਭੇਡਾਂ-ਬੱਕਰੀਆਂ, ਗਾਈਆਂ-ਬਲ਼ਦਾਂ ਅਤੇ ਬਹੁਤ ਸਾਰੇ ਸੇਵਕਾਂ ਦਾ ਮਾਲਕ ਹੋ ਗਿਆ ਅਤੇ ਫ਼ਲਿਸਤੀ ਉਸ ਤੋਂ ਸੜਨ ਲੱਗੇ।
羊の群れ、牛の群れ及び多くのしもべを持つようになったので、ペリシテびとは彼をねたんだ。
15 ੧੫ ਇਸ ਲਈ ਸਾਰੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਸੇਵਕਾਂ ਨੇ ਉਸ ਦੇ ਜੀਉਂਦੇ ਜੀ ਪੁੱਟੇ ਸਨ, ਫ਼ਲਿਸਤੀਆਂ ਨੇ ਬੰਦ ਕਰ ਦਿੱਤੇ ਅਤੇ ਮਿੱਟੀ ਨਾਲ ਭਰ ਦਿੱਤੇ।
またペリシテびとは彼の父アブラハムの時に、父のしもべたちが掘ったすべての井戸をふさぎ、土で埋めた。
16 ੧੬ ਅਬੀਮਲਕ ਨੇ ਇਸਹਾਕ ਨੂੰ ਆਖਿਆ, ਸਾਡੇ ਕੋਲੋਂ ਚਲਾ ਜਾ, ਕਿਉਂ ਜੋ ਤੂੰ ਸਾਡੇ ਨਾਲੋਂ ਵੱਡਾ ਬਲਵੰਤ ਹੋ ਗਿਆ ਹੈਂ।
アビメレクはイサクに言った、「あなたはわれわれよりも、はるかに強くなられたから、われわれの所を去ってください」。
17 ੧੭ ਤਦ ਇਸਹਾਕ ਉੱਥੋਂ ਚਲਾ ਗਿਆ ਅਤੇ ਗਰਾਰ ਦੀ ਘਾਟੀ ਵਿੱਚ ਆਪਣਾ ਤੰਬੂ ਲਾਇਆ ਅਤੇ ਉੱਥੇ ਰਹਿਣ ਲੱਗਾ।
イサクはそこを去り、ゲラルの谷に天幕を張ってその所に住んだ。
18 ੧੮ ਤਦ ਇਸਹਾਕ ਨੇ ਪਾਣੀ ਦੇ ਖੂਹਾਂ ਨੂੰ ਜਿਹੜੇ ਉਸ ਦੇ ਪਿਤਾ ਅਬਰਾਹਾਮ ਦੇ ਦਿਨਾਂ ਵਿੱਚ ਪੁੱਟੇ ਗਏ ਸਨ, ਅਤੇ ਜਿਹੜੇ ਫ਼ਲਿਸਤੀਆਂ ਨੇ ਅਬਰਾਹਾਮ ਦੀ ਮੌਤ ਦੇ ਪਿੱਛੋਂ ਬੰਦ ਕਰ ਦਿੱਤੇ ਸਨ, ਦੁਬਾਰਾ ਪੁੱਟਿਆ ਅਤੇ ਉਸ ਨੇ ਉਨ੍ਹਾਂ ਖੂਹਾਂ ਦੇ ਨਾਮ ਅਬਰਾਹਾਮ ਦੇ ਰੱਖੇ ਹੋਏ ਨਾਵਾਂ ਉੱਤੇ ਰੱਖੇ।
そしてイサクは父アブラハムの時に人々の掘った水の井戸を再び掘った。アブラハムの死後、ペリシテびとがふさいだからである。イサクは父がつけた名にしたがってそれらに名をつけた。
19 ੧੯ ਇਸਹਾਕ ਦੇ ਸੇਵਕਾਂ ਨੂੰ ਘਾਟੀ ਵਿੱਚ ਪੁੱਟਦੇ ਹੋਏ, ਸੁੰਬ ਫੁੱਟਦੇ ਪਾਣੀ ਦਾ ਇੱਕ ਖੂਹ ਲੱਭਿਆ।
しかしイサクのしもべたちが谷の中を掘って、そこにわき出る水の井戸を見つけたとき、
20 ੨੦ ਤਦ ਗਰਾਰ ਦੇ ਆਜੜੀਆਂ ਨੇ ਇਸਹਾਕ ਦੇ ਆਜੜੀਆਂ ਨੂੰ ਕੌੜੇ ਬਚਨ ਬੋਲੇ ਅਤੇ ਕਿਹਾ, ਇਹ ਪਾਣੀ ਸਾਡਾ ਹੈ। ਉਸ ਨੇ ਉਸ ਖੂਹ ਦਾ ਨਾਮ ਏਸਕ ਰੱਖਿਆ ਕਿਉਂ ਜੋ ਓਹ ਉਸ ਦੇ ਨਾਲ ਝਗੜਦੇ ਸਨ।
ゲラルの羊飼たちは、「この水はわれわれのものだ」と言って、イサクの羊飼たちと争ったので、イサクはその井戸の名をエセクと名づけた。彼らが彼と争ったからである。
21 ੨੧ ਤਦ ਉਨ੍ਹਾਂ ਨੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਦੇ ਵਿਖੇ ਵੀ ਕੌੜੇ ਬਚਨ ਬੋਲੇ ਤਦ ਉਹ ਨੇ ਉਸ ਖੂਹ ਦਾ ਨਾਮ ਸਿਟਨਾ ਰੱਖਿਆ।
彼らはまた一つの井戸を掘ったが、これをも争ったので、名をシテナと名づけた。
22 ੨੨ ਤਦ ਉਹ ਉੱਥੋਂ ਅੱਗੇ ਤੁਰ ਪਿਆ ਅਤੇ ਇੱਕ ਹੋਰ ਖੂਹ ਪੁੱਟਿਆ ਅਤੇ ਉਸ ਵਿਖੇ ਉਨ੍ਹਾਂ ਨੇ ਕੌੜੇ ਬਚਨ ਨਹੀਂ ਬੋਲੇ, ਇਸ ਲਈ ਉਹ ਨੇ ਉਸ ਖੂਹ ਦਾ ਨਾਮ ਇਹ ਆਖ ਕੇ ਰਹੋਬੋਥ ਰੱਖਿਆ ਕਿ ਹੁਣ ਯਹੋਵਾਹ ਨੇ ਸਾਨੂੰ ਚੌੜਾ ਸਥਾਨ ਦਿੱਤਾ ਹੈ ਅਤੇ ਅਸੀਂ ਇਸ ਧਰਤੀ ਵਿੱਚ ਫਲਾਂਗੇ। ਉਹ ਉੱਥੋਂ ਉਤਾਹਾਂ ਬਏਰਸ਼ਬਾ ਨੂੰ ਗਿਆ,
イサクはそこから移ってまた一つの井戸を掘ったが、彼らはこれを争わなかったので、その名をレホボテと名づけて言った、「いま主がわれわれの場所を広げられたから、われわれはこの地にふえるであろう」。
23 ੨੩ ਉਸੇ ਰਾਤ ਯਹੋਵਾਹ ਨੇ ਉਹ ਨੂੰ ਦਰਸ਼ਣ ਦਿੱਤਾ ਅਤੇ ਆਖਿਆ, ਮੈਂ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ।
彼はそこからベエルシバに上った。
24 ੨੪ ਨਾ ਡਰ ਕਿਉਂ ਜੋ ਮੈਂ ਤੇਰੇ ਸੰਗ ਹਾਂ ਅਤੇ ਮੈਂ ਤੈਨੂੰ ਬਰਕਤ ਦਿਆਂਗਾ ਅਤੇ ਤੇਰੀ ਅੰਸ ਨੂੰ ਅਬਰਾਹਾਮ ਆਪਣੇ ਦਾਸ ਦੇ ਕਾਰਨ ਵਧਾਵਾਂਗਾ।
その夜、主は彼に現れて言われた、「わたしはあなたの父アブラハムの神である。あなたは恐れてはならない。わたしはあなたと共におって、あなたを祝福し、わたしのしもべアブラハムのゆえにあなたの子孫を増すであろう」。
25 ੨੫ ਇਸ ਲਈ ਉਸ ਨੇ ਉੱਥੇ ਇੱਕ ਜਗਵੇਦੀ ਬਣਾਈ ਅਤੇ ਯਹੋਵਾਹ ਦਾ ਨਾਮ ਪੁਕਾਰਿਆ ਅਤੇ ਉੱਥੇ ਆਪਣਾ ਤੰਬੂ ਖੜ੍ਹਾ ਕੀਤਾ ਅਤੇ ਉੱਥੇ ਇਸਹਾਕ ਦੇ ਸੇਵਕਾਂ ਨੇ ਇੱਕ ਖੂਹ ਪੁੱਟਿਆ।
それで彼はその所に祭壇を築いて、主の名を呼び、そこに天幕を張った。またイサクのしもべたちはそこに一つの井戸を掘った。
26 ੨੬ ਤਦ ਅਬੀਮਲਕ ਆਪਣੇ ਮਿੱਤਰ ਅਹੁੱਜ਼ਥ ਅਤੇ ਆਪਣੇ ਸੈਨਾਪਤੀ ਫ਼ੀਕੋਲ ਨੂੰ ਨਾਲ ਲੈ ਕੇ ਗਰਾਰ ਤੋਂ ਉਹ ਦੇ ਕੋਲ ਆਏ।
時にアビメレクがその友アホザテと、軍勢の長ピコルと共にゲラルからイサクのもとにきたので、
27 ੨੭ ਪਰ ਇਸਹਾਕ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਕਿਉਂ ਮੇਰੇ ਕੋਲ ਆਏ ਹੋ, ਜਦ ਕਿ ਤੁਸੀਂ ਮੇਰੇ ਨਾਲ ਵੈਰ ਕਰਕੇ ਮੈਨੂੰ ਆਪਣੇ ਵਿੱਚੋਂ ਕੱਢ ਦਿੱਤਾ ਸੀ?
イサクは彼らに言った、「あなたがたはわたしを憎んで、あなたがたの中からわたしを追い出されたのに、どうしてわたしの所にこられたのですか」。
28 ੨੮ ਤਦ ਉਨ੍ਹਾਂ ਨੇ ਆਖਿਆ, ਹੁਣ ਅਸੀਂ ਸਾਫ਼-ਸਾਫ਼ ਵੇਖਿਆ ਹੈ ਕਿ ਯਹੋਵਾਹ ਤੁਹਾਡੇ ਸੰਗ ਹੈ ਇਸ ਲਈ ਅਸੀਂ ਸੋਚਿਆ ਕਿ ਸਾਡੇ ਦੋਹਾਂ ਦੇ ਵਿਚਕਾਰ ਅਰਥਾਤ ਸਾਡੇ ਅਤੇ ਤੁਹਾਡੇ ਵਿੱਚ ਇੱਕ ਸਮਝੌਤਾ ਹੋਵੇ ਅਤੇ ਅਸੀਂ ਇੱਕ ਨੇਮ ਤੁਹਾਡੇ ਨਾਲ ਬੰਨ੍ਹੀਏ।
彼らは言った、「われわれは主があなたと共におられるのを、はっきり見ましたので、いまわれわれの間、すなわちわれわれとあなたとの間に一つの誓いを立てて、あなたと契約を結ぼうと思います。
29 ੨੯ ਜਿਵੇਂ ਅਸੀਂ ਤੁਹਾਨੂੰ ਹੱਥ ਨਹੀਂ ਲਾਇਆ ਅਤੇ ਤੁਹਾਡੇ ਨਾਲ ਭਲਿਆਈ ਹੀ ਕੀਤੀ ਅਤੇ ਤੁਹਾਨੂੰ ਸ਼ਾਂਤੀ ਨਾਲ ਤੋਰ ਦਿੱਤਾ, ਉਸੇ ਤਰ੍ਹਾਂ ਤੁਸੀਂ ਵੀ ਸਾਡੇ ਨਾਲ ਬੁਰਿਆਈ ਨਾ ਕਰਿਓ। ਹੁਣ ਤੁਸੀਂ ਯਹੋਵਾਹ ਵੱਲੋਂ ਮੁਬਾਰਕ ਹੋ।
われわれはあなたに害を加えたことはなく、ただ良い事だけをして、安らかに去らせたのですから、あなたはわれわれに悪い事をしてはなりません。まことにあなたは主に祝福されたかたです」。
30 ੩੦ ਤਦ ਉਸ ਨੇ ਉਹਨਾਂ ਦੀ ਦਾਵਤ ਕੀਤੀ ਅਤੇ ਉਨ੍ਹਾਂ ਨੇ ਖਾਧਾ ਪੀਤਾ।
そこでイサクは彼らのためにふるまいを設けた。彼らは飲み食いし、
31 ੩੧ ਸਵੇਰੇ ਉੱਠ ਕੇ ਹਰ ਇੱਕ ਨੇ ਆਪਣੇ ਭਰਾ ਨਾਲ ਸਹੁੰ ਖਾਧੀ ਅਤੇ ਇਸਹਾਕ ਨੇ ਉਨ੍ਹਾਂ ਨੂੰ ਤੋਰ ਦਿੱਤਾ ਅਤੇ ਓਹ ਸ਼ਾਂਤੀ ਨਾਲ ਉੱਥੋਂ ਚਲੇ ਗਏ।
あくる朝、はやく起きて互に誓った。こうしてイサクは彼らを去らせたので、彼らはイサクのもとから穏やかに去った。
32 ੩੨ ਉਸੇ ਦਿਨ ਇਹ ਹੋਇਆ ਕਿ ਇਸਹਾਕ ਦੇ ਸੇਵਕਾਂ ਨੇ ਆ ਕੇ ਉਸ ਖੂਹ ਦੇ ਵਿਖੇ ਜਿਹੜਾ ਉਨ੍ਹਾਂ ਪੁੱਟਿਆ ਸੀ, ਉਹ ਨੂੰ ਦੱਸਿਆ ਕਿ ਸਾਨੂੰ ਪਾਣੀ ਲੱਭਿਆ ਹੈ।
その日、イサクのしもべたちがきて、自分たちが掘った井戸について彼に告げて言った、「わたしたちは水を見つけました」。
33 ੩੩ ਤਦ ਉਸ ਨੇ ਉਸ ਖੂਹ ਦਾ ਨਾਮ ਸ਼ਿਬਆਹ ਰੱਖਿਆ। ਇਸ ਕਾਰਨ ਉਸ ਨਗਰ ਦਾ ਨਾਮ ਅੱਜ ਤੱਕ ਬਏਰਸ਼ਬਾ ਹੈ।
イサクはそれをシバと名づけた。これによってその町の名は今日にいたるまでベエルシバといわれている。
34 ੩੪ ਜਦ ਏਸਾਓ ਚਾਲ੍ਹੀ ਸਾਲ ਦਾ ਸੀ ਤਾਂ ਉਹ ਬੇਰੀ ਹਿੱਤੀ ਦੀ ਧੀ ਯਹੂਦਿਥ ਅਤੇ ਏਲੋਨ ਹਿੱਤੀ ਦੀ ਧੀ ਬਾਸਮਥ ਨੂੰ ਵਿਆਹ ਲਿਆਇਆ।
エサウは四十歳の時、ヘテびとベエリの娘ユデテとヘテびとエロンの娘バスマテとを妻にめとった。
35 ੩੫ ਅਤੇ ਇਹ ਗੱਲ ਇਸਹਾਕ ਅਤੇ ਰਿਬਕਾਹ ਦੇ ਮਨਾਂ ਲਈ ਕੁੜੱਤਣ ਸੀ।
彼女たちはイサクとリベカにとって心の痛みとなった。