< ਉਤਪਤ 28 >

1 ਇਸਹਾਕ ਨੇ ਯਾਕੂਬ ਨੂੰ ਬੁਲਾਇਆ ਅਤੇ ਉਸ ਨੂੰ ਬਰਕਤ ਦਿੱਤੀ ਅਤੇ ਇਹ ਆਖ ਕੇ ਉਸ ਨੂੰ ਹੁਕਮ ਦਿੱਤਾ, ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ।
ויקרא יצחק אל יעקב ויברך אתו ויצוהו ויאמר לו לא תקח אשה מבנות כנען
2 ਉੱਠ, ਪਦਨ ਅਰਾਮ ਨੂੰ ਆਪਣੇ ਨਾਨੇ ਬਥੂਏਲ ਦੇ ਘਰ ਜਾ ਅਤੇ ਉੱਥੋਂ ਆਪਣੇ ਮਾਮੇ ਲਾਬਾਨ ਦੀਆਂ ਧੀਆਂ ਵਿੱਚੋਂ ਇੱਕ ਨਾਲ ਵਿਆਹ ਕਰ ਲਈਂ।
קום לך פדנה ארם ביתה בתואל אבי אמך וקח לך משם אשה מבנות לבן אחי אמך
3 ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਬਰਕਤ ਦੇਵੇ ਅਤੇ ਤੈਨੂੰ ਫਲਵੰਤ ਬਣਾਵੇ ਅਤੇ ਤੈਨੂੰ ਵਧਾਵੇ ਅਤੇ ਤੂੰ ਬਹੁਤ ਕੌਮਾਂ ਦਾ ਦਲ ਹੋਵੇਂ।
ואל שדי יברך אתך ויפרך וירבך והיית לקהל עמים
4 ਉਹ ਤੈਨੂੰ ਅਤੇ ਤੇਰੀ ਅੰਸ ਨੂੰ ਵੀ ਅਬਰਾਹਾਮ ਦੀ ਬਰਕਤ ਦੇਵੇ ਤਾਂ ਜੋ ਤੂੰ ਇਸ ਦੇਸ਼ ਨੂੰ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈਂ, ਜਿਸ ਨੂੰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਸੀ, ਆਪਣੀ ਵਿਰਾਸਤ ਬਣਾ ਲਵੇਂ।
ויתן לך את ברכת אברהם לך ולזרעך אתך--לרשתך את ארץ מגריך אשר נתן אלהים לאברהם
5 ਇਸਹਾਕ ਨੇ ਯਾਕੂਬ ਨੂੰ ਤੋਰ ਦਿੱਤਾ ਅਤੇ ਉਹ ਪਦਨ ਅਰਾਮ ਵਿੱਚ ਲਾਬਾਨ ਦੇ ਕੋਲ ਗਿਆ ਜਿਹੜਾ ਅਰਾਮੀ ਬਥੂਏਲ ਦਾ ਪੁੱਤਰ ਅਤੇ ਯਾਕੂਬ ਅਤੇ ਏਸਾਓ ਦੀ ਮਾਤਾ ਰਿਬਕਾਹ ਦਾ ਭਰਾ ਸੀ।
וישלח יצחק את יעקב וילך פדנה ארם--אל לבן בן בתואל הארמי אחי רבקה אם יעקב ועשו
6 ਜਦ ਏਸਾਓ ਨੇ ਵੇਖਿਆ ਕਿ ਇਸਹਾਕ ਨੇ ਯਾਕੂਬ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਦਨ ਅਰਾਮ ਵਿੱਚ ਭੇਜ ਦਿੱਤਾ ਹੈ ਜੋ ਉਹ ਉੱਥੋਂ ਆਪਣੇ ਲਈ ਪਤਨੀ ਲਵੇ ਅਤੇ ਉਸ ਨੇ ਉਹ ਨੂੰ ਬਰਕਤ ਦਿੰਦੇ ਹੋਏ ਇਹ ਹੁਕਮ ਦਿੱਤਾ ਕਿ ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ,
וירא עשו כי ברך יצחק את יעקב ושלח אתו פדנה ארם לקחת לו משם אשה בברכו אתו--ויצו עליו לאמר לא תקח אשה מבנות כנען
7 ਅਤੇ ਯਾਕੂਬ ਆਪਣੇ ਮਾਤਾ-ਪਿਤਾ ਦੀ ਸੁਣ ਕੇ ਪਦਨ ਅਰਾਮ ਨੂੰ ਚਲਿਆ ਗਿਆ।
וישמע יעקב אל אביו ואל אמו וילך פדנה ארם
8 ਤਦ ਏਸਾਓ ਨੇ ਇਹ ਵੇਖਿਆ ਕਿ ਕਨਾਨ ਦੀਆਂ ਧੀਆਂ ਮੇਰੇ ਪਿਤਾ ਇਸਹਾਕ ਦੀਆਂ ਅੱਖਾਂ ਵਿੱਚ ਬੁਰੀਆਂ ਹਨ
וירא עשו כי רעות בנות כנען בעיני יצחק אביו
9 ਤਦ ਏਸਾਓ ਇਸਮਾਏਲ ਕੋਲ ਗਿਆ ਅਤੇ ਅਬਰਾਹਾਮ ਦੇ ਪੁੱਤਰ ਇਸਮਾਏਲ ਦੀ ਧੀ ਅਤੇ ਨਬਾਯੋਤ ਦੀ ਭੈਣ ਮਹਲਥ ਨੂੰ ਆਪਣੇ ਲਈ ਲੈ ਕੇ ਆਪਣੀਆਂ ਦੂਜੀਆਂ ਪਤਨੀਆਂ ਦੇ ਨਾਲ ਰਲਾ ਲਿਆ।
וילך עשו אל ישמעאל ויקח את מחלת בת ישמעאל בן אברהם אחות נביות על נשיו--לו לאשה
10 ੧੦ ਯਾਕੂਬ ਬਏਰਸ਼ਬਾ ਤੋਂ ਚੱਲ ਕੇ ਹਾਰਾਨ ਨੂੰ ਗਿਆ,
ויצא יעקב מבאר שבע וילך חרנה
11 ੧੧ ਅਤੇ ਇੱਕ ਥਾਂ ਤੇ ਪਹੁੰਚਿਆ ਅਤੇ ਉੱਥੇ ਰਾਤ ਕੱਟੀ ਕਿਉਂ ਜੋ ਸੂਰਜ ਡੁੱਬ ਗਿਆ ਸੀ ਅਤੇ ਇੱਕ ਪੱਥਰ ਉਸ ਥਾਂ ਤੋਂ ਲੈ ਕੇ ਆਪਣੇ ਸਿਰਹਾਣੇ ਰੱਖ ਲਿਆ ਅਤੇ ਉਸ ਥਾਂ ਲੇਟ ਗਿਆ।
ויפגע במקום וילן שם כי בא השמש ויקח מאבני המקום וישם מראשתיו וישכב במקום ההוא
12 ੧੨ ਤਦ ਉਸ ਨੇ ਇੱਕ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਤੇ ਉਸ ਦੀ ਚੋਟੀ ਅਕਾਸ਼ ਤੱਕ ਸੀ, ਅਤੇ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ-ਉੱਤਰਦੇ ਸਨ।
ויחלם והנה סלם מצב ארצה וראשו מגיע השמימה והנה מלאכי אלהים עלים וירדים בו
13 ੧੩ ਵੇਖੋ, ਯਹੋਵਾਹ ਉਸ ਦੇ ਉੱਤੇ ਖੜ੍ਹਾ ਸੀ ਅਤੇ ਉਸ ਨੇ ਆਖਿਆ, ਮੈਂ ਯਹੋਵਾਹ, ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਹਾਂ। ਜਿਸ ਧਰਤੀ ਉੱਤੇ ਤੂੰ ਪਿਆ ਹੈਂ, ਇਹ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਦਿਆਂਗਾ।
והנה יהוה נצב עליו ויאמר אני יהוה אלהי אברהם אביך ואלהי יצחק הארץ אשר אתה שכב עליה--לך אתננה ולזרעך
14 ੧੪ ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।
והיה זרעך כעפר הארץ ופרצת ימה וקדמה וצפנה ונגבה ונברכו בך כל משפחת האדמה ובזרעך
15 ੧੫ ਵੇਖ, ਮੈਂ ਤੇਰੇ ਅੰਗ-ਸੰਗ ਹਾਂ ਅਤੇ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ, ਅਤੇ ਤੈਨੂੰ ਫੇਰ ਇਸ ਦੇਸ਼ ਵਿੱਚ ਲੈ ਆਵਾਂਗਾ ਅਤੇ ਜਦੋਂ ਤੱਕ ਮੈਂ ਤੇਰੇ ਨਾਲ ਆਪਣਾ ਬਚਨ ਪੂਰਾ ਨਾ ਕਰਾਂ, ਤੈਨੂੰ ਨਹੀਂ ਛੱਡਾਂਗਾ।
והנה אנכי עמך ושמרתיך בכל אשר תלך והשבתיך אל האדמה הזאת כי לא אעזבך עד אשר אם עשיתי את אשר דברתי לך
16 ੧੬ ਫੇਰ ਯਾਕੂਬ ਆਪਣੀ ਨੀਂਦ ਤੋਂ ਜਾਗਿਆ ਅਤੇ ਆਖਿਆ, ਸੱਚ-ਮੁੱਚ ਯਹੋਵਾਹ ਇਸ ਸਥਾਨ ਵਿੱਚ ਹੈ, ਪਰ ਮੈਂ ਨਹੀਂ ਜਾਣਦਾ ਸੀ।
וייקץ יעקב משנתו ויאמר אכן יש יהוה במקום הזה ואנכי לא ידעתי
17 ੧੭ ਅਤੇ ਉਸ ਨੇ ਭੈਅ ਖਾ ਕੇ ਆਖਿਆ, ਇਹ ਸਥਾਨ ਕਿੰਨ੍ਹਾਂ ਭਿਆਨਕ ਹੈ। ਪਰਮੇਸ਼ੁਰ ਦੇ ਘਰ ਦੇ ਬਿਨ੍ਹਾਂ ਇਹ ਕੋਈ ਹੋਰ ਸਥਾਨ ਨਹੀਂ ਹੋ ਸਕਦਾ, ਸਗੋਂ ਇਹ ਤਾਂ ਸਵਰਗ ਦਾ ਫਾਟਕ ਹੈ।
ויירא ויאמר מה נורא המקום הזה אין זה כי אם בית אלהים וזה שער השמים
18 ੧੮ ਯਾਕੂਬ ਸਵੇਰੇ ਉੱਠਿਆ ਅਤੇ ਉਸ ਪੱਥਰ ਨੂੰ ਲੈ ਕੇ ਜਿਹੜਾ ਉਸ ਨੇ ਸਿਰਹਾਣੇ ਲਈ ਰੱਖਿਆ ਸੀ, ਥੰਮ੍ਹ ਲਈ ਖੜ੍ਹਾ ਕੀਤਾ ਅਤੇ ਉਸ ਉੱਤੇ ਤੇਲ ਡੋਲ੍ਹਿਆ।
וישכם יעקב בבקר ויקח את האבן אשר שם מראשתיו וישם אתה מצבה ויצק שמן על ראשה
19 ੧੯ ਉਸ ਨੇ ਉਸ ਸਥਾਨ ਦਾ ਨਾਮ ਬੈਤਏਲ ਰੱਖਿਆ, ਪਰ ਪਹਿਲਾਂ ਉਸ ਨਗਰ ਦਾ ਨਾਮ ਲੂਜ਼ ਸੀ।
ויקרא את שם המקום ההוא בית אל ואולם לוז שם העיר לראשנה
20 ੨੦ ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ
וידר יעקב נדר לאמר אם יהיה אלהים עמדי ושמרני בדרך הזה אשר אנכי הולך ונתן לי לחם לאכל ובגד ללבש
21 ੨੧ ਅਤੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਨੂੰ ਮੁੜਾਂ ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ।
ושבתי בשלום אל בית אבי והיה יהוה לי לאלהים
22 ੨੨ ਅਤੇ ਇਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜ੍ਹਾ ਕੀਤਾ ਹੈ, ਪਰਮੇਸ਼ੁਰ ਦਾ ਘਰ ਹੋਵੇਗਾ ਅਤੇ ਸਾਰੀਆਂ ਚੀਜ਼ਾਂ ਜੋ ਤੂੰ ਮੈਨੂੰ ਦੇਵੇਂਗਾ, ਉਨ੍ਹਾਂ ਦਾ ਦਸਵੰਧ ਮੈਂ ਜ਼ਰੂਰ ਹੀ ਤੈਨੂੰ ਦਿਆਂਗਾ।
והאבן הזאת אשר שמתי מצבה--יהיה בית אלהים וכל אשר תתן לי עשר אעשרנו לך

< ਉਤਪਤ 28 >