< ਉਤਪਤ 28 >
1 ੧ ਇਸਹਾਕ ਨੇ ਯਾਕੂਬ ਨੂੰ ਬੁਲਾਇਆ ਅਤੇ ਉਸ ਨੂੰ ਬਰਕਤ ਦਿੱਤੀ ਅਤੇ ਇਹ ਆਖ ਕੇ ਉਸ ਨੂੰ ਹੁਕਮ ਦਿੱਤਾ, ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ।
イサクはヤコブを呼んで、これを祝福し、命じて言った、「あなたはカナンの娘を妻にめとってはならない。
2 ੨ ਉੱਠ, ਪਦਨ ਅਰਾਮ ਨੂੰ ਆਪਣੇ ਨਾਨੇ ਬਥੂਏਲ ਦੇ ਘਰ ਜਾ ਅਤੇ ਉੱਥੋਂ ਆਪਣੇ ਮਾਮੇ ਲਾਬਾਨ ਦੀਆਂ ਧੀਆਂ ਵਿੱਚੋਂ ਇੱਕ ਨਾਲ ਵਿਆਹ ਕਰ ਲਈਂ।
立ってパダンアラムへ行き、あなたの母の父ベトエルの家に行って、そこであなたの母の兄ラバンの娘を妻にめとりなさい。
3 ੩ ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਬਰਕਤ ਦੇਵੇ ਅਤੇ ਤੈਨੂੰ ਫਲਵੰਤ ਬਣਾਵੇ ਅਤੇ ਤੈਨੂੰ ਵਧਾਵੇ ਅਤੇ ਤੂੰ ਬਹੁਤ ਕੌਮਾਂ ਦਾ ਦਲ ਹੋਵੇਂ।
全能の神が、あなたを祝福し、多くの子を得させ、かつふえさせて、多くの国民とし、
4 ੪ ਉਹ ਤੈਨੂੰ ਅਤੇ ਤੇਰੀ ਅੰਸ ਨੂੰ ਵੀ ਅਬਰਾਹਾਮ ਦੀ ਬਰਕਤ ਦੇਵੇ ਤਾਂ ਜੋ ਤੂੰ ਇਸ ਦੇਸ਼ ਨੂੰ ਜਿਸ ਵਿੱਚ ਤੂੰ ਪਰਦੇਸੀ ਹੋ ਕੇ ਰਹਿੰਦਾ ਹੈਂ, ਜਿਸ ਨੂੰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਸੀ, ਆਪਣੀ ਵਿਰਾਸਤ ਬਣਾ ਲਵੇਂ।
またアブラハムの祝福をあなたと子孫とに与えて、神がアブラハムに授けられたあなたの寄留の地を継がせてくださるように」。
5 ੫ ਇਸਹਾਕ ਨੇ ਯਾਕੂਬ ਨੂੰ ਤੋਰ ਦਿੱਤਾ ਅਤੇ ਉਹ ਪਦਨ ਅਰਾਮ ਵਿੱਚ ਲਾਬਾਨ ਦੇ ਕੋਲ ਗਿਆ ਜਿਹੜਾ ਅਰਾਮੀ ਬਥੂਏਲ ਦਾ ਪੁੱਤਰ ਅਤੇ ਯਾਕੂਬ ਅਤੇ ਏਸਾਓ ਦੀ ਮਾਤਾ ਰਿਬਕਾਹ ਦਾ ਭਰਾ ਸੀ।
こうしてイサクはヤコブを送り出した。ヤコブはパダンアラムに向かい、アラムびとベトエルの子で、ヤコブとエサウとの母リベカの兄ラバンのもとへ行った。
6 ੬ ਜਦ ਏਸਾਓ ਨੇ ਵੇਖਿਆ ਕਿ ਇਸਹਾਕ ਨੇ ਯਾਕੂਬ ਨੂੰ ਬਰਕਤ ਦਿੱਤੀ ਅਤੇ ਉਸ ਨੂੰ ਪਦਨ ਅਰਾਮ ਵਿੱਚ ਭੇਜ ਦਿੱਤਾ ਹੈ ਜੋ ਉਹ ਉੱਥੋਂ ਆਪਣੇ ਲਈ ਪਤਨੀ ਲਵੇ ਅਤੇ ਉਸ ਨੇ ਉਹ ਨੂੰ ਬਰਕਤ ਦਿੰਦੇ ਹੋਏ ਇਹ ਹੁਕਮ ਦਿੱਤਾ ਕਿ ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਕਿਸੇ ਨਾਲ ਵਿਆਹ ਨਾ ਕਰੀਂ,
さてエサウは、イサクがヤコブを祝福して、パダンアラムにつかわし、そこから妻をめとらせようとしたこと、彼を祝福し、命じて「あなたはカナンの娘を妻にめとってはならない」と言ったこと、
7 ੭ ਅਤੇ ਯਾਕੂਬ ਆਪਣੇ ਮਾਤਾ-ਪਿਤਾ ਦੀ ਸੁਣ ਕੇ ਪਦਨ ਅਰਾਮ ਨੂੰ ਚਲਿਆ ਗਿਆ।
そしてヤコブが父母の言葉に従って、パダンアラムへ行ったことを知ったとき、
8 ੮ ਤਦ ਏਸਾਓ ਨੇ ਇਹ ਵੇਖਿਆ ਕਿ ਕਨਾਨ ਦੀਆਂ ਧੀਆਂ ਮੇਰੇ ਪਿਤਾ ਇਸਹਾਕ ਦੀਆਂ ਅੱਖਾਂ ਵਿੱਚ ਬੁਰੀਆਂ ਹਨ
彼はカナンの娘が父イサクの心にかなわないのを見た。
9 ੯ ਤਦ ਏਸਾਓ ਇਸਮਾਏਲ ਕੋਲ ਗਿਆ ਅਤੇ ਅਬਰਾਹਾਮ ਦੇ ਪੁੱਤਰ ਇਸਮਾਏਲ ਦੀ ਧੀ ਅਤੇ ਨਬਾਯੋਤ ਦੀ ਭੈਣ ਮਹਲਥ ਨੂੰ ਆਪਣੇ ਲਈ ਲੈ ਕੇ ਆਪਣੀਆਂ ਦੂਜੀਆਂ ਪਤਨੀਆਂ ਦੇ ਨਾਲ ਰਲਾ ਲਿਆ।
そこでエサウはイシマエルの所に行き、すでにある妻たちのほかにアブラハムの子イシマエルの娘で、ネバヨテの妹マハラテを妻にめとった。
10 ੧੦ ਯਾਕੂਬ ਬਏਰਸ਼ਬਾ ਤੋਂ ਚੱਲ ਕੇ ਹਾਰਾਨ ਨੂੰ ਗਿਆ,
さてヤコブはベエルシバを立って、ハランへ向かったが、
11 ੧੧ ਅਤੇ ਇੱਕ ਥਾਂ ਤੇ ਪਹੁੰਚਿਆ ਅਤੇ ਉੱਥੇ ਰਾਤ ਕੱਟੀ ਕਿਉਂ ਜੋ ਸੂਰਜ ਡੁੱਬ ਗਿਆ ਸੀ ਅਤੇ ਇੱਕ ਪੱਥਰ ਉਸ ਥਾਂ ਤੋਂ ਲੈ ਕੇ ਆਪਣੇ ਸਿਰਹਾਣੇ ਰੱਖ ਲਿਆ ਅਤੇ ਉਸ ਥਾਂ ਲੇਟ ਗਿਆ।
一つの所に着いた時、日が暮れたので、そこに一夜を過ごし、その所の石を取ってまくらとし、そこに伏して寝た。
12 ੧੨ ਤਦ ਉਸ ਨੇ ਇੱਕ ਸੁਫ਼ਨਾ ਵੇਖਿਆ ਅਤੇ ਵੇਖੋ, ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਤੇ ਉਸ ਦੀ ਚੋਟੀ ਅਕਾਸ਼ ਤੱਕ ਸੀ, ਅਤੇ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ-ਉੱਤਰਦੇ ਸਨ।
時に彼は夢をみた。一つのはしごが地の上に立っていて、その頂は天に達し、神の使たちがそれを上り下りしているのを見た。
13 ੧੩ ਵੇਖੋ, ਯਹੋਵਾਹ ਉਸ ਦੇ ਉੱਤੇ ਖੜ੍ਹਾ ਸੀ ਅਤੇ ਉਸ ਨੇ ਆਖਿਆ, ਮੈਂ ਯਹੋਵਾਹ, ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਪਰਮੇਸ਼ੁਰ ਹਾਂ। ਜਿਸ ਧਰਤੀ ਉੱਤੇ ਤੂੰ ਪਿਆ ਹੈਂ, ਇਹ ਮੈਂ ਤੈਨੂੰ ਅਤੇ ਤੇਰੀ ਅੰਸ ਨੂੰ ਦਿਆਂਗਾ।
そして主は彼のそばに立って言われた、「わたしはあなたの父アブラハムの神、イサクの神、主である。あなたが伏している地を、あなたと子孫とに与えよう。
14 ੧੪ ਤੇਰੀ ਅੰਸ ਧਰਤੀ ਦੀ ਧੂੜ ਦੀ ਤਰ੍ਹਾਂ ਹੋਵੇਗੀ ਅਤੇ ਤੂੰ ਪੂਰਬ-ਪੱਛਮ ਅਤੇ ਉੱਤਰ-ਦੱਖਣ ਵੱਲ ਫੁੱਟ ਨਿੱਕਲੇਂਗਾ ਅਤੇ ਤੈਥੋਂ ਅਤੇ ਤੇਰੀ ਅੰਸ ਤੋਂ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।
あなたの子孫は地のちりのように多くなって、西、東、北、南にひろがり、地の諸族はあなたと子孫とによって祝福をうけるであろう。
15 ੧੫ ਵੇਖ, ਮੈਂ ਤੇਰੇ ਅੰਗ-ਸੰਗ ਹਾਂ ਅਤੇ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ, ਅਤੇ ਤੈਨੂੰ ਫੇਰ ਇਸ ਦੇਸ਼ ਵਿੱਚ ਲੈ ਆਵਾਂਗਾ ਅਤੇ ਜਦੋਂ ਤੱਕ ਮੈਂ ਤੇਰੇ ਨਾਲ ਆਪਣਾ ਬਚਨ ਪੂਰਾ ਨਾ ਕਰਾਂ, ਤੈਨੂੰ ਨਹੀਂ ਛੱਡਾਂਗਾ।
わたしはあなたと共にいて、あなたがどこへ行くにもあなたを守り、あなたをこの地に連れ帰るであろう。わたしは決してあなたを捨てず、あなたに語った事を行うであろう」。
16 ੧੬ ਫੇਰ ਯਾਕੂਬ ਆਪਣੀ ਨੀਂਦ ਤੋਂ ਜਾਗਿਆ ਅਤੇ ਆਖਿਆ, ਸੱਚ-ਮੁੱਚ ਯਹੋਵਾਹ ਇਸ ਸਥਾਨ ਵਿੱਚ ਹੈ, ਪਰ ਮੈਂ ਨਹੀਂ ਜਾਣਦਾ ਸੀ।
ヤコブは眠りからさめて言った、「まことに主がこの所におられるのに、わたしは知らなかった」。
17 ੧੭ ਅਤੇ ਉਸ ਨੇ ਭੈਅ ਖਾ ਕੇ ਆਖਿਆ, ਇਹ ਸਥਾਨ ਕਿੰਨ੍ਹਾਂ ਭਿਆਨਕ ਹੈ। ਪਰਮੇਸ਼ੁਰ ਦੇ ਘਰ ਦੇ ਬਿਨ੍ਹਾਂ ਇਹ ਕੋਈ ਹੋਰ ਸਥਾਨ ਨਹੀਂ ਹੋ ਸਕਦਾ, ਸਗੋਂ ਇਹ ਤਾਂ ਸਵਰਗ ਦਾ ਫਾਟਕ ਹੈ।
そして彼は恐れて言った、「これはなんという恐るべき所だろう。これは神の家である。これは天の門だ」。
18 ੧੮ ਯਾਕੂਬ ਸਵੇਰੇ ਉੱਠਿਆ ਅਤੇ ਉਸ ਪੱਥਰ ਨੂੰ ਲੈ ਕੇ ਜਿਹੜਾ ਉਸ ਨੇ ਸਿਰਹਾਣੇ ਲਈ ਰੱਖਿਆ ਸੀ, ਥੰਮ੍ਹ ਲਈ ਖੜ੍ਹਾ ਕੀਤਾ ਅਤੇ ਉਸ ਉੱਤੇ ਤੇਲ ਡੋਲ੍ਹਿਆ।
ヤコブは朝はやく起きて、まくらとしていた石を取り、それを立てて柱とし、その頂に油を注いで、
19 ੧੯ ਉਸ ਨੇ ਉਸ ਸਥਾਨ ਦਾ ਨਾਮ ਬੈਤਏਲ ਰੱਖਿਆ, ਪਰ ਪਹਿਲਾਂ ਉਸ ਨਗਰ ਦਾ ਨਾਮ ਲੂਜ਼ ਸੀ।
その所の名をベテルと名づけた。その町の名は初めはルズといった。
20 ੨੦ ਯਾਕੂਬ ਨੇ ਇਹ ਆਖ ਕੇ ਸੁੱਖਣਾ ਸੁੱਖੀ, ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ-ਸੰਗ ਹੋਵੇ ਅਤੇ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ, ਅਤੇ ਮੈਨੂੰ ਖਾਣ ਨੂੰ ਰੋਟੀ ਅਤੇ ਪਾਉਣ ਨੂੰ ਬਸਤਰ ਦੇਵੇ
ヤコブは誓いを立てて言った、「神がわたしと共にいまし、わたしの行くこの道でわたしを守り、食べるパンと着る着物を賜い、
21 ੨੧ ਅਤੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਨੂੰ ਮੁੜਾਂ ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ।
安らかに父の家に帰らせてくださるなら、主をわたしの神といたしましょう。
22 ੨੨ ਅਤੇ ਇਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜ੍ਹਾ ਕੀਤਾ ਹੈ, ਪਰਮੇਸ਼ੁਰ ਦਾ ਘਰ ਹੋਵੇਗਾ ਅਤੇ ਸਾਰੀਆਂ ਚੀਜ਼ਾਂ ਜੋ ਤੂੰ ਮੈਨੂੰ ਦੇਵੇਂਗਾ, ਉਨ੍ਹਾਂ ਦਾ ਦਸਵੰਧ ਮੈਂ ਜ਼ਰੂਰ ਹੀ ਤੈਨੂੰ ਦਿਆਂਗਾ।
またわたしが柱に立てたこの石を神の家といたしましょう。そしてあなたがくださるすべての物の十分の一を、わたしは必ずあなたにささげます」。