< ਉਤਪਤ 29 >

1 ਯਾਕੂਬ ਉੱਥੋਂ ਪੈਦਲ ਚੱਲ ਕੇ ਪੂਰਬੀਆਂ ਦੇ ਦੇਸ਼ ਵਿੱਚ ਆਇਆ
וַיִּשָּׂ֥א יַעֲקֹ֖ב רַגְלָ֑יו וַיֵּ֖לֶךְ אַ֥רְצָה בְנֵי־קֶֽדֶם׃
2 ਅਤੇ ਉਸ ਨੇ ਵੇਖਿਆ ਤਾਂ ਵੇਖੋ, ਮੈਦਾਨ ਵਿੱਚ ਇੱਕ ਖੂਹ ਸੀ ਅਤੇ ਉੱਥੇ ਭੇਡਾਂ ਦੇ ਤਿੰਨ ਇੱਜੜ ਉਸ ਖੂਹ ਦੇ ਕੋਲ ਬੈਠੇ ਹੋਏ ਸਨ, ਕਿਉਂ ਜੋ ਓਹ ਉਸ ਖੂਹ ਤੋਂ ਇੱਜੜਾਂ ਨੂੰ ਪਾਣੀ ਪਿਲਾਉਂਦੇ ਸਨ ਅਤੇ ਉਸ ਖੂਹ ਦੇ ਮੂੰਹ ਉੱਤੇ ਵੱਡਾ ਪੱਥਰ ਸੀ।
וַיַּ֞רְא וְהִנֵּ֧ה בְאֵ֣ר בַּשָּׂדֶ֗ה וְהִנֵּה־שָׁ֞ם שְׁלֹשָׁ֤ה עֶדְרֵי־צֹאן֙ רֹבְצִ֣ים עָלֶ֔יהָ כִּ֚י מִן־הַבְּאֵ֣ר הַהִ֔וא יַשְׁק֖וּ הָעֲדָרִ֑ים וְהָאֶ֥בֶן גְּדֹלָ֖ה עַל־פִּ֥י הַבְּאֵֽר׃
3 ਜਦ ਸਾਰੇ ਇੱਜੜ ਉੱਥੇ ਇਕੱਠੇ ਹੁੰਦੇ ਸਨ ਤਾਂ ਓਹ ਉਸ ਪੱਥਰ ਨੂੰ ਖੂਹ ਦੇ ਮੂੰਹੋਂ ਰੇੜ੍ਹਦੇ ਸਨ ਅਤੇ ਇੱਜੜਾਂ ਨੂੰ ਪਾਣੀ ਪਿਲਾਉਂਦੇ ਸਨ ਅਤੇ ਫੇਰ ਉਸ ਪੱਥਰ ਨੂੰ ਖੂਹ ਦੇ ਮੂੰਹ ਉੱਤੇ ਉਸ ਦੇ ਸਥਾਨ ਤੇ ਰੱਖ ਦਿੰਦੇ ਸਨ।
וְנֶאֶסְפוּ־שָׁ֣מָּה כָל־הָעֲדָרִ֗ים וְגָלֲל֤וּ אֶת־הָאֶ֙בֶן֙ מֵעַל֙ פִּ֣י הַבְּאֵ֔ר וְהִשְׁק֖וּ אֶת־הַצֹּ֑אן וְהֵשִׁ֧יבוּ אֶת־הָאֶ֛בֶן עַל־פִּ֥י הַבְּאֵ֖ר לִמְקֹמָֽהּ׃
4 ਤਦ ਯਾਕੂਬ ਨੇ ਆਜੜੀਆਂ ਨੂੰ ਪੁੱਛਿਆ, ਮੇਰੇ ਭਰਾਵੋ, ਤੁਸੀਂ ਕਿੱਥੋਂ ਦੇ ਹੋ? ਉਨ੍ਹਾਂ ਨੇ ਆਖਿਆ, ਅਸੀਂ ਹਾਰਾਨ ਤੋਂ ਹਾਂ।
וַיֹּ֤אמֶר לָהֶם֙ יַעֲקֹ֔ב אַחַ֖י מֵאַ֣יִן אַתֶּ֑ם וַיֹּ֣אמְר֔וּ מֵחָרָ֖ן אֲנָֽחְנוּ׃
5 ਤਦ ਉਸ ਨੇ ਉਹਨਾਂ ਨੂੰ ਪੁੱਛਿਆ, ਕੀ ਤੁਸੀਂ ਨਾਹੋਰ ਦੇ ਪੁੱਤਰ ਲਾਬਾਨ ਨੂੰ ਜਾਣਦੇ ਹੋ? ਉਨ੍ਹਾਂ ਨੇ ਆਖਿਆ, ਹਾਂ, ਅਸੀਂ ਜਾਣਦੇ ਹਾਂ।
וַיֹּ֣אמֶר לָהֶ֔ם הַיְדַעְתֶּ֖ם אֶת־לָבָ֣ן בֶּן־נָח֑וֹר וַיֹּאמְר֖וּ יָדָֽעְנוּ׃
6 ਉਸ ਨੇ ਪੁੱਛਿਆ, ਕੀ ਉਹ ਚੰਗਾ ਭਲਾ ਹੈ? ਉਨ੍ਹਾਂ ਨੇ ਆਖਿਆ, ਹਾਂ, ਉਹ ਚੰਗਾ ਭਲਾ ਹੈ ਅਤੇ ਵੇਖ ਉਹ ਦੀ ਧੀ ਰਾਖ਼ੇਲ ਭੇਡਾਂ ਲੈ ਕੇ ਆਉਂਦੀ ਹੈ।
וַיֹּ֥אמֶר לָהֶ֖ם הֲשָׁל֣וֹם ל֑וֹ וַיֹּאמְר֣וּ שָׁל֔וֹם וְהִנֵּה֙ רָחֵ֣ל בִּתּ֔וֹ בָּאָ֖ה עִם־הַצֹּֽאן׃
7 ਉਸ ਨੇ ਆਖਿਆ, ਵੇਖੋ, ਅਜੇ ਦਿਨ ਵੱਡਾ ਹੈ ਅਤੇ ਅਜੇ ਪਸ਼ੂਆਂ ਦੇ ਇਕੱਠੇ ਹੋਣ ਦਾ ਸਮਾਂ ਨਹੀਂ ਹੈ। ਇਸ ਲਈ ਤੁਸੀਂ ਭੇਡਾਂ ਨੂੰ ਪਾਣੀ ਪਿਲਾ ਕੇ ਚਾਰਨ ਲਈ ਲੈ ਜਾਓ।
וַיֹּ֗אמֶר הֵ֥ן עוֹד֙ הַיּ֣וֹם גָּד֔וֹל לֹא־עֵ֖ת הֵאָסֵ֣ף הַמִּקְנֶ֑ה הַשְׁק֥וּ הַצֹּ֖אן וּלְכ֥וּ רְעֽוּ׃
8 ਪਰ ਉਨ੍ਹਾਂ ਨੇ ਆਖਿਆ, ਅਸੀਂ ਅਜਿਹਾ ਨਹੀਂ ਕਰ ਸਕਦੇ, ਜਦ ਤੱਕ ਸਾਰੇ ਇੱਜੜ ਇਕੱਠੇ ਨਾ ਹੋਣ ਅਤੇ ਓਹ ਉਸ ਪੱਥਰ ਨੂੰ ਖੂਹ ਦੇ ਮੂੰਹ ਉੱਤੋਂ ਨਾ ਰੇੜ੍ਹਨ ਤਦ ਤੱਕ ਅਸੀਂ ਭੇਡਾਂ ਨੂੰ ਪਾਣੀ ਨਹੀਂ ਪਿਲਾ ਸਕਦੇ।
וַיֹּאמְרוּ֮ לֹ֣א נוּכַל֒ עַ֣ד אֲשֶׁ֤ר יֵאָֽסְפוּ֙ כָּל־הָ֣עֲדָרִ֔ים וְגָֽלֲלוּ֙ אֶת־הָאֶ֔בֶן מֵעַ֖ל פִּ֣י הַבְּאֵ֑ר וְהִשְׁקִ֖ינוּ הַצֹּֽאן׃
9 ਉਹ ਉਨ੍ਹਾਂ ਨਾਲ ਗੱਲਾਂ ਕਰਦਾ ਹੀ ਸੀ ਕਿ ਰਾਖ਼ੇਲ ਆਪਣੇ ਪਿਤਾ ਦੀਆਂ ਭੇਡਾਂ ਨਾਲ ਆਈ, ਕਿਉਂ ਜੋ ਉਹ ਭੇਡ-ਬੱਕਰੀਆਂ ਚਾਰਦੀ ਸੀ।
עוֹדֶ֖נּוּ מְדַבֵּ֣ר עִמָּ֑ם וְרָחֵ֣ל ׀ בָּ֗אָה עִם־הַצֹּאן֙ אֲשֶׁ֣ר לְאָבִ֔יהָ כִּ֥י רֹעָ֖ה הִֽוא׃
10 ੧੦ ਜਦ ਯਾਕੂਬ ਨੇ ਆਪਣੇ ਮਾਮੇ ਲਾਬਾਨ ਦੀ ਧੀ ਰਾਖ਼ੇਲ ਨੂੰ ਅਤੇ ਉਸ ਦੇ ਇੱਜੜ ਨੂੰ ਵੇਖਿਆ ਤਾਂ ਯਾਕੂਬ ਨੇ ਨੇੜੇ ਜਾ ਕੇ ਉਸ ਪੱਥਰ ਨੂੰ ਖੂਹ ਦੇ ਮੂੰਹ ਤੋਂ ਰੇੜ੍ਹਿਆ ਅਤੇ ਆਪਣੇ ਮਾਮੇ ਲਾਬਾਨ ਦੇ ਇੱਜੜ ਨੂੰ ਪਾਣੀ ਪਿਲਾਇਆ।
וַיְהִ֡י כַּאֲשֶׁר֩ רָאָ֨ה יַעֲקֹ֜ב אֶת־רָחֵ֗ל בַּת־לָבָן֙ אֲחִ֣י אִמּ֔וֹ וְאֶת־צֹ֥אן לָבָ֖ן אֲחִ֣י אִמּ֑וֹ וַיִּגַּ֣שׁ יַעֲקֹ֗ב וַיָּ֤גֶל אֶת־הָאֶ֙בֶן֙ מֵעַל֙ פִּ֣י הַבְּאֵ֔ר וַיַּ֕שְׁקְ אֶת־צֹ֥אן לָבָ֖ן אֲחִ֥י אִמּֽוֹ׃
11 ੧੧ ਯਾਕੂਬ ਨੇ ਰਾਖ਼ੇਲ ਨੂੰ ਚੁੰਮਿਆ ਅਤੇ ਉੱਚੀ-ਉੱਚੀ ਰੋਇਆ।
וַיִּשַּׁ֥ק יַעֲקֹ֖ב לְרָחֵ֑ל וַיִּשָּׂ֥א אֶת־קֹל֖וֹ וַיֵּֽבְךְּ׃
12 ੧੨ ਤਦ ਯਾਕੂਬ ਨੇ ਰਾਖ਼ੇਲ ਨੂੰ ਦੱਸਿਆ, ਮੈਂ ਤੇਰੇ ਪਿਤਾ ਦਾ ਰਿਸ਼ਤੇਦਾਰ ਅਤੇ ਮੈਂ ਰਿਬਕਾਹ ਦਾ ਪੁੱਤਰ ਹਾਂ। ਤਦ ਉਸ ਨੇ ਨੱਠ ਕੇ ਆਪਣੇ ਪਿਤਾ ਨੂੰ ਦੱਸਿਆ।
וַיַּגֵּ֨ד יַעֲקֹ֜ב לְרָחֵ֗ל כִּ֣י אֲחִ֤י אָבִ֙יהָ֙ ה֔וּא וְכִ֥י בֶן־רִבְקָ֖ה ה֑וּא וַתָּ֖רָץ וַתַּגֵּ֥ד לְאָבִֽיהָ׃
13 ੧੩ ਜਦ ਲਾਬਾਨ ਨੇ ਆਪਣੇ ਭਾਣਜੇ ਦੀ ਖ਼ਬਰ ਸੁਣੀ ਤਾਂ ਉਸ ਦੇ ਮਿਲਣ ਨੂੰ ਨੱਠਾ ਅਤੇ ਜੱਫ਼ੀ ਪਾ ਕੇ ਉਸ ਨੂੰ ਚੁੰਮਿਆ ਅਤੇ ਉਸ ਨੂੰ ਆਪਣੇ ਘਰ ਲੈ ਆਇਆ ਤਾਂ ਯਾਕੂਬ ਨੇ ਲਾਬਾਨ ਨੂੰ ਸਾਰੀਆਂ ਗੱਲਾਂ ਦੱਸੀਆਂ।
וַיְהִי֩ כִשְׁמֹ֨עַ לָבָ֜ן אֶת־שֵׁ֣מַע ׀ יַעֲקֹ֣ב בֶּן־אֲחֹת֗וֹ וַיָּ֤רָץ לִקְרָאתוֹ֙ וַיְחַבֶּק־לוֹ֙ וַיְנַשֶּׁק־ל֔וֹ וַיְבִיאֵ֖הוּ אֶל־בֵּית֑וֹ וַיְסַפֵּ֣ר לְלָבָ֔ן אֵ֥ת כָּל־הַדְּבָרִ֖ים הָאֵֽלֶּה׃
14 ੧੪ ਤਦ ਲਾਬਾਨ ਨੇ ਉਸ ਨੂੰ ਆਖਿਆ, ਤੂੰ ਸੱਚ-ਮੁੱਚ ਮੇਰੀ ਹੱਡੀ ਅਤੇ ਮੇਰਾ ਮਾਸ ਹੈਂ, ਤਾਂ ਉਹ ਮਹੀਨਾ ਉਸ ਦੇ ਘਰ ਰਿਹਾ।
וַיֹּ֤אמֶר לוֹ֙ לָבָ֔ן אַ֛ךְ עַצְמִ֥י וּבְשָׂרִ֖י אָ֑תָּה וַיֵּ֥שֶׁב עִמּ֖וֹ חֹ֥דֶשׁ יָמִֽים׃
15 ੧੫ ਫੇਰ ਲਾਬਾਨ ਨੇ ਯਾਕੂਬ ਨੂੰ ਆਖਿਆ, ਇਸ ਕਾਰਨ ਕਿ ਤੂੰ ਮੇਰਾ ਰਿਸ਼ਤੇਦਾਰ ਹੈਂ, ਕੀ ਮੇਰੀ ਸੇਵਾ ਮੁਫ਼ਤ ਹੀ ਕਰੇਂਗਾ? ਮੈਨੂੰ ਦੱਸ, ਤੂੰ ਕੀ ਮਜ਼ਦੂਰੀ ਲਵੇਂਗਾ? ਲਾਬਾਨ ਦੀਆਂ ਦੋ ਧੀਆਂ ਸਨ,
וַיֹּ֤אמֶר לָבָן֙ לְיַעֲקֹ֔ב הֲכִי־אָחִ֣י אַ֔תָּה וַעֲבַדְתַּ֖נִי חִנָּ֑ם הַגִּ֥ידָה לִּ֖י מַה־מַּשְׂכֻּרְתֶּֽךָ׃
16 ੧੬ ਵੱਡੀ ਦਾ ਨਾਮ ਲੇਆਹ ਅਤੇ ਛੋਟੀ ਦਾ ਨਾਮ ਰਾਖ਼ੇਲ ਸੀ।
וּלְלָבָ֖ן שְׁתֵּ֣י בָנ֑וֹת שֵׁ֤ם הַגְּדֹלָה֙ לֵאָ֔ה וְשֵׁ֥ם הַקְּטַנָּ֖ה רָחֵֽל׃
17 ੧੭ ਲੇਆਹ ਦੀਆਂ ਅੱਖਾਂ ਕੋਮਲ ਸਨ ਪਰ ਰਾਖ਼ੇਲ ਰੂਪਵੰਤ ਅਤੇ ਵੇਖਣ ਵਿੱਚ ਸੋਹਣੀ ਸੀ।
וְעֵינֵ֥י לֵאָ֖ה רַכּ֑וֹת וְרָחֵל֙ הָֽיְתָ֔ה יְפַת־תֹּ֖אַר וִיפַ֥ת מַרְאֶֽה׃
18 ੧੮ ਯਾਕੂਬ ਰਾਖ਼ੇਲ ਨੂੰ ਪਿਆਰ ਕਰਦਾ ਸੀ ਇਸ ਲਈ ਉਸ ਨੇ ਆਖਿਆ, ਮੈਂ ਤੇਰੀ ਛੋਟੀ ਧੀ ਰਾਖ਼ੇਲ ਲਈ ਸੱਤ ਸਾਲ ਤੱਕ ਤੇਰੀ ਸੇਵਾ ਕਰਾਂਗਾ।
וַיֶּאֱהַ֥ב יַעֲקֹ֖ב אֶת־רָחֵ֑ל וַיֹּ֗אמֶר אֶֽעֱבָדְךָ֙ שֶׁ֣בַע שָׁנִ֔ים בְּרָחֵ֥ל בִּתְּךָ֖ הַקְּטַנָּֽה׃
19 ੧੯ ਲਾਬਾਨ ਨੇ ਆਖਿਆ, ਉਹ ਨੂੰ ਕਿਸੇ ਦੂਜੇ ਨੂੰ ਦੇਣ ਨਾਲੋਂ ਤੈਨੂੰ ਦੇਣਾ ਚੰਗਾ ਹੈ,
וַיֹּ֣אמֶר לָבָ֗ן ט֤וֹב תִּתִּ֣י אֹתָ֣הּ לָ֔ךְ מִתִּתִּ֥י אֹתָ֖הּ לְאִ֣ישׁ אַחֵ֑ר שְׁבָ֖ה עִמָּדִֽי׃
20 ੨੦ ਤੂੰ ਮੇਰੇ ਨਾਲ ਰਹਿ। ਯਾਕੂਬ ਨੇ ਰਾਖ਼ੇਲ ਲਈ ਸੱਤ ਸਾਲ ਸੇਵਾ ਕੀਤੀ ਅਤੇ ਪ੍ਰੇਮ ਦੇ ਕਾਰਨ ਉਹ ਉਸ ਲਈ ਥੋੜ੍ਹੇ ਦਿਨ ਦੇ ਬਰਾਬਰ ਸਨ।
וַיַּעֲבֹ֧ד יַעֲקֹ֛ב בְּרָחֵ֖ל שֶׁ֣בַע שָׁנִ֑ים וַיִּהְי֤וּ בְעֵינָיו֙ כְּיָמִ֣ים אֲחָדִ֔ים בְּאַהֲבָת֖וֹ אֹתָֽהּ׃
21 ੨੧ ਤਦ ਯਾਕੂਬ ਨੇ ਲਾਬਾਨ ਨੂੰ ਆਖਿਆ, ਮੇਰੀ ਵਹੁਟੀ ਮੈਨੂੰ ਦੇ ਜੋ ਮੈਂ ਉਸ ਕੋਲ ਜਾਂਵਾਂ ਜੋ ਮੇਰਾ ਸਮਾਂ ਪੂਰਾ ਹੋ ਗਿਆ ਹੈ।
וַיֹּ֨אמֶר יַעֲקֹ֤ב אֶל־לָבָן֙ הָבָ֣ה אֶת־אִשְׁתִּ֔י כִּ֥י מָלְא֖וּ יָמָ֑י וְאָב֖וֹאָה אֵלֶֽיהָ׃
22 ੨੨ ਤਦ ਲਾਬਾਨ ਨੇ ਉਸ ਸਥਾਨ ਦੇ ਸਭ ਮਨੁੱਖਾਂ ਨੂੰ ਇਕੱਠੇ ਕਰ ਕੇ ਵੱਡੀ ਦਾਵਤ ਕੀਤੀ
וַיֶּאֱסֹ֥ף לָבָ֛ן אֶת־כָּל־אַנְשֵׁ֥י הַמָּק֖וֹם וַיַּ֥עַשׂ מִשְׁתֶּֽה׃
23 ੨੩ ਅਤੇ ਸ਼ਾਮ ਦੇ ਵੇਲੇ ਉਹ ਆਪਣੀ ਧੀ ਲੇਆਹ ਨੂੰ ਲੈ ਕੇ ਯਾਕੂਬ ਦੇ ਕੋਲ ਆਇਆ ਅਤੇ ਉਹ ਉਸ ਦੇ ਕੋਲ ਗਿਆ।
וַיְהִ֣י בָעֶ֔רֶב וַיִּקַּח֙ אֶת־לֵאָ֣ה בִתּ֔וֹ וַיָּבֵ֥א אֹתָ֖הּ אֵלָ֑יו וַיָּבֹ֖א אֵלֶֽיהָ׃
24 ੨੪ ਲਾਬਾਨ ਨੇ ਉਹ ਨੂੰ ਆਪਣੀ ਦਾਸੀ ਜਿਲਫਾਹ ਦਿੱਤੀ ਤਾਂ ਜੋ ਉਸ ਦੀ ਧੀ ਲੇਆਹ ਲਈ ਦਾਸੀ ਹੋਵੇ।
וַיִּתֵּ֤ן לָבָן֙ לָ֔הּ אֶת־זִלְפָּ֖ה שִׁפְחָת֑וֹ לְלֵאָ֥ה בִתּ֖וֹ שִׁפְחָֽה׃
25 ੨੫ ਜਦ ਸਵੇਰਾ ਹੋਇਆ ਤਾਂ ਵੇਖੋ ਉਹ ਲੇਆਹ ਸੀ, ਤਾਂ ਯਾਕੂਬ ਨੇ ਲਾਬਾਨ ਨੂੰ ਆਖਿਆ, ਤੂੰ ਮੇਰੇ ਨਾਲ ਇਹ ਕੀ ਕੀਤਾ? ਕੀ ਰਾਖ਼ੇਲ ਲਈ ਮੈਂ ਤੇਰੀ ਸੇਵਾ ਨਹੀਂ ਕੀਤੀ? ਫੇਰ ਤੂੰ ਮੇਰੇ ਨਾਲ ਧੋਖਾ ਕਿਉਂ ਕੀਤਾ?
וַיְהִ֣י בַבֹּ֔קֶר וְהִנֵּה־הִ֖וא לֵאָ֑ה וַיֹּ֣אמֶר אֶל־לָבָ֗ן מַה־זֹּאת֙ עָשִׂ֣יתָ לִּ֔י הֲלֹ֤א בְרָחֵל֙ עָבַ֣דְתִּי עִמָּ֔ךְ וְלָ֖מָּה רִמִּיתָֽנִי׃
26 ੨੬ ਲਾਬਾਨ ਨੇ ਆਖਿਆ, ਸਾਡੇ ਦੇਸ਼ ਵਿੱਚ ਅਜਿਹਾ ਨਹੀਂ ਹੁੰਦਾ ਕਿ ਛੋਟੀ ਨੂੰ ਵੱਡੀ ਤੋਂ ਪਹਿਲਾਂ ਵਿਆਹ ਦੇਈਏ।
וַיֹּ֣אמֶר לָבָ֔ן לֹא־יֵעָשֶׂ֥ה כֵ֖ן בִּמְקוֹמֵ֑נוּ לָתֵ֥ת הַצְּעִירָ֖ה לִפְנֵ֥י הַבְּכִירָֽה׃
27 ੨੭ ਇਹ ਦਾ ਹਫ਼ਤਾ ਪੂਰਾ ਕਰ, ਤਾਂ ਮੈਂ ਤੈਨੂੰ ਦੂਜੀ ਵੀ ਉਸ ਸੇਵਾ ਦੇ ਬਦਲੇ, ਜਿਹੜੀ ਤੂੰ ਮੇਰੇ ਲਈ ਹੋਰ ਸੱਤ ਸਾਲ ਤੱਕ ਕਰੇਂਗਾ ਦੇ ਦਿਆਂਗਾ।
מַלֵּ֖א שְׁבֻ֣עַ זֹ֑את וְנִתְּנָ֨ה לְךָ֜ גַּם־אֶת־זֹ֗את בַּעֲבֹדָה֙ אֲשֶׁ֣ר תַּעֲבֹ֣ד עִמָּדִ֔י ע֖וֹד שֶֽׁבַע־שָׁנִ֥ים אֲחֵרֽוֹת׃
28 ੨੮ ਯਾਕੂਬ ਨੇ ਅਜਿਹਾ ਹੀ ਕੀਤਾ ਅਤੇ ਲੇਆਹ ਦਾ ਹਫ਼ਤਾ ਪੂਰਾ ਕੀਤਾ ਤਦ ਉਸ ਉਹ ਨੂੰ ਆਪਣੀ ਧੀ ਰਾਖ਼ੇਲ ਵਿਆਹ ਦਿੱਤੀ।
וַיַּ֤עַשׂ יַעֲקֹב֙ כֵּ֔ן וַיְמַלֵּ֖א שְׁבֻ֣עַ זֹ֑את וַיִּתֶּן־ל֛וֹ אֶת־רָחֵ֥ל בִּתּ֖וֹ ל֥וֹ לְאִשָּֽׁה׃
29 ੨੯ ਤਦ ਲਾਬਾਨ ਨੇ ਆਪਣੀ ਦਾਸੀ ਬਿਲਹਾਹ, ਆਪਣੀ ਧੀ ਰਾਖ਼ੇਲ ਲਈ ਦਿੱਤੀ ਜੋ ਉਹ ਉਸ ਦੀ ਦਾਸੀ ਹੋਵੇ।
וַיִּתֵּ֤ן לָבָן֙ לְרָחֵ֣ל בִּתּ֔וֹ אֶת־בִּלְהָ֖ה שִׁפְחָת֑וֹ לָ֖הּ לְשִׁפְחָֽה׃
30 ੩੦ ਤਦ ਯਾਕੂਬ ਉਹ ਰਾਖ਼ੇਲ ਕੋਲ ਵੀ ਗਿਆ ਕਿਉਂ ਜੋ ਉਹ ਰਾਖ਼ੇਲ ਨੂੰ ਲੇਆਹ ਨਾਲੋਂ ਵੱਧ ਪ੍ਰੇਮ ਕਰਦਾ ਸੀ ਤੇ ਉਸ ਨੇ ਹੋਰ ਸੱਤ ਸਾਲ ਤੱਕ ਉਸ ਦੀ ਸੇਵਾ ਕੀਤੀ।
וַיָּבֹא֙ גַּ֣ם אֶל־רָחֵ֔ל וַיֶּאֱהַ֥ב גַּֽם־אֶת־רָחֵ֖ל מִלֵּאָ֑ה וַיַּעֲבֹ֣ד עִמּ֔וֹ ע֖וֹד שֶֽׁבַע־שָׁנִ֥ים אֲחֵרֽוֹת׃
31 ੩੧ ਜਦ ਯਹੋਵਾਹ ਨੇ ਵੇਖਿਆ ਕਿ ਲੇਆਹ ਤੁੱਛ ਜਾਣੀ ਗਈ ਹੈ ਤਾਂ ਉਸ ਨੇ ਉਹ ਦੀ ਕੁੱਖ ਖੋਲ੍ਹੀ, ਪਰ ਰਾਖ਼ੇਲ ਬਾਂਝ ਰਹੀ।
וַיַּ֤רְא יְהוָה֙ כִּֽי־שְׂנוּאָ֣ה לֵאָ֔ה וַיִּפְתַּ֖ח אֶת־רַחְמָ֑הּ וְרָחֵ֖ל עֲקָרָֽה׃
32 ੩੨ ਤਦ ਲੇਆਹ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਉਸ ਨੇ ਇਹ ਆਖ ਕੇ ਉਹ ਦਾ ਨਾਮ ਰਊਬੇਨ ਰੱਖਿਆ, ਯਹੋਵਾਹ ਨੇ ਮੇਰਾ ਕਸ਼ਟ ਵੇਖਿਆ ਹੈ, ਹੁਣ ਮੇਰਾ ਪਤੀ ਮੇਰੇ ਨਾਲ ਪ੍ਰੇਮ ਕਰੇਗਾ।
וַתַּ֤הַר לֵאָה֙ וַתֵּ֣לֶד בֵּ֔ן וַתִּקְרָ֥א שְׁמ֖וֹ רְאוּבֵ֑ן כִּ֣י אָֽמְרָ֗ה כִּֽי־רָאָ֤ה יְהוָה֙ בְּעָנְיִ֔י כִּ֥י עַתָּ֖ה יֶאֱהָבַ֥נִי אִישִֽׁי׃
33 ੩੩ ਉਹ ਫੇਰ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਯਹੋਵਾਹ ਨੇ ਸੁਣਿਆ ਕਿ ਮੈਂ ਤੁੱਛ ਜਾਣੀ ਗਈ, ਇਸ ਕਾਰਨ ਉਸ ਨੇ ਮੈਨੂੰ ਇਹ ਪੁੱਤਰ ਦਿੱਤਾ ਅਤੇ ਉਸ ਦਾ ਨਾਮ ਸ਼ਿਮਓਨ ਰੱਖਿਆ।
וַתַּ֣הַר עוֹד֮ וַתֵּ֣לֶד בֵּן֒ וַתֹּ֗אמֶר כִּֽי־שָׁמַ֤ע יְהוָה֙ כִּֽי־שְׂנוּאָ֣ה אָנֹ֔כִי וַיִּתֶּן־לִ֖י גַּם־אֶת־זֶ֑ה וַתִּקְרָ֥א שְׁמ֖וֹ שִׁמְעֽוֹן׃
34 ੩੪ ਉਹ ਫੇਰ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਇਸ ਵਾਰੀ ਮੇਰਾ ਪਤੀ ਮੇਰੇ ਨਾਲ ਮਿਲੇਗਾ ਕਿਉਂ ਜੋ ਮੈਂ ਉਸ ਦੇ ਲਈ ਤਿੰਨ ਪੁੱਤਰ ਜਣੇ ਹਨ, ਇਸ ਕਾਰਨ ਉਸ ਨੇ ਉਹ ਦਾ ਨਾਮ ਲੇਵੀ ਰੱਖਿਆ।
וַתַּ֣הַר עוֹד֮ וַתֵּ֣לֶד בֵּן֒ וַתֹּ֗אמֶר עַתָּ֤ה הַפַּ֙עַם֙ יִלָּוֶ֤ה אִישִׁי֙ אֵלַ֔י כִּֽי־יָלַ֥דְתִּי ל֖וֹ שְׁלֹשָׁ֣ה בָנִ֑ים עַל־כֵּ֥ן קָרָֽא־שְׁמ֖וֹ לֵוִֽי׃
35 ੩੫ ਉਹ ਫੇਰ ਗਰਭਵਤੀ ਹੋਈ ਅਤੇ ਇੱਕ ਹੋਰ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਇਸ ਵਾਰੀ ਮੈਂ ਯਹੋਵਾਹ ਦਾ ਧੰਨਵਾਦ ਕਰਾਂਗੀ, ਇਸ ਕਾਰਨ ਉਸ ਨੇ ਉਹ ਦਾ ਨਾਮ ਯਹੂਦਾਹ ਰੱਖਿਆ ਤਦ ਉਹ ਜਣਨ ਤੋਂ ਰਹਿ ਗਈ।
וַתַּ֨הַר ע֜וֹד וַתֵּ֣לֶד בֵּ֗ן וַתֹּ֙אמֶר֙ הַפַּ֙עַם֙ אוֹדֶ֣ה אֶת־יְהוָ֔ה עַל־כֵּ֛ן קָרְאָ֥ה שְׁמ֖וֹ יְהוּדָ֑ה וַֽתַּעֲמֹ֖ד מִלֶּֽדֶת׃

< ਉਤਪਤ 29 >