< ਉਤਪਤ 3 >
1 ੧ ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?
Now the snake was wiser than any beast of the field which the Lord God had made. And he said to the woman, Has God truly said that you may not take of the fruit of any tree in the garden?
2 ੨ ਇਸਤਰੀ ਨੇ ਸੱਪ ਨੂੰ ਆਖਿਆ, ਬਾਗ਼ ਦੇ ਸਾਰੇ ਰੁੱਖਾਂ ਦੇ ਫਲ ਤਾਂ ਅਸੀਂ ਖਾ ਸਕਦੇ ਹਾਂ
And the woman said, We may take of the fruit of the trees in the garden:
3 ੩ ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ।
But of the fruit of the tree in the middle of the garden, God has said, If you take of it or put your hands on it, death will come to you.
4 ੪ ਪਰ ਸੱਪ ਨੇ ਇਸਤਰੀ ਨੂੰ ਆਖਿਆ ਕਿ ਤੁਸੀਂ ਕਦੀ ਨਹੀਂ ਮਰੋਗੇ।
And the snake said, Death will not certainly come to you:
5 ੫ ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ।
For God sees that on the day when you take of its fruit, your eyes will be open, and you will be as gods, having knowledge of good and evil.
6 ੬ ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।
And when the woman saw that the tree was good for food, and a delight to the eyes, and to be desired to make one wise, she took of its fruit, and gave it to her husband.
7 ੭ ਤਦ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ, ਜੋ ਅਸੀਂ ਨੰਗੇ ਹਾਂ ਇਸ ਲਈ ਉਨ੍ਹਾਂ ਨੇ ਹੰਜ਼ੀਰ ਦੇ ਪੱਤੇ ਸੀਉਂਕੇ ਆਪਣੇ ਲਈ ਬਸਤਰ ਬਣਾ ਲਏ।
And their eyes were open and they were conscious that they had no clothing and they made themselves coats of leaves stitched together.
8 ੮ ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾ ਲਿਆ।
And there came to them the sound of the Lord God walking in the garden in the evening wind: and the man and his wife went to a secret place among the trees of the garden, away from the eyes of the Lord God.
9 ੯ ਤਦ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਪੁਕਾਰ ਕੇ ਆਖਿਆ ਕਿ ਤੂੰ ਕਿੱਥੇ ਹੈਂ?
And the voice of the Lord God came to the man, saying, Where are you?
10 ੧੦ ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਣੇ ਆਪ ਨੂੰ ਲੁਕਾ ਲਿਆ।
And he said, Hearing your voice in the garden I was full of fear, because I was without clothing: and I kept myself from your eyes.
11 ੧੧ ਉਸ ਨੇ ਪੁੱਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ?
And he said, Who gave you the knowledge that you were without clothing? Have you taken of the fruit of the tree which I said you were not to take?
12 ੧੨ ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ।
And the man said, The woman whom you gave to be with me, she gave me the fruit of the tree and I took it.
13 ੧੩ ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ।
And the Lord God said to the woman, What have you done? And the woman said, I was tricked by the deceit of the snake and I took it.
14 ੧੪ ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ।
And the Lord God said to the snake, Because you have done this you are cursed more than all cattle and every beast of the field; you will go flat on the earth, and dust will be your food all the days of your life:
15 ੧੫ ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ।
And there will be war between you and the woman and between your seed and her seed: by him will your head be crushed and by you his foot will be wounded.
16 ੧੬ ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ।
To the woman he said, Great will be your pain in childbirth; in sorrow will your children come to birth; still your desire will be for your husband, but he will be your master.
17 ੧੭ ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ।
And to Adam he said, Because you gave ear to the voice of your wife and took of the fruit of the tree which I said you were not to take, the earth is cursed on your account; in pain you will get your food from it all your life.
18 ੧੮ ਉਹ ਤੇਰੇ ਲਈ ਕੰਡੇ, ਕੰਡਿਆਲੇ ਉਪਜਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ।
Thorns and waste plants will come up, and the plants of the field will be your food;
19 ੧੯ ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ।
With the hard work of your hands you will get your bread till you go back to the earth from which you were taken: for dust you are and to the dust you will go back.
20 ੨੦ ਆਦਮ ਨੇ ਆਪਣੀ ਪਤਨੀ ਦਾ ਨਾਮ ਹੱਵਾਹ ਰੱਖਿਆ ਕਿਉਂ ਜੋ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੋਈ।
And the man gave his wife the name of Eve because she was the mother of all who have life.
21 ੨੧ ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂ ਨੂੰ ਪਹਿਨਾਏ।
And the Lord God made for Adam and for his wife coats of skins for their clothing.
22 ੨੨ ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ।
And the Lord God said, Now the man has become like one of us, having knowledge of good and evil; and now if he puts out his hand and takes of the fruit of the tree of life, he will go on living for ever.
23 ੨੩ ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ।
So the Lord God sent him out of the garden of Eden to be a worker on the earth from which he was taken.
24 ੨੪ ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ।
So he sent the man out; and at the east of the garden of Eden he put winged ones and a flaming sword turning every way to keep the way to the tree of life.