< ਉਤਪਤ 3 >

1 ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?
וְהַנָּחָשׁ הָיָה עָרוּם מִכֹּל חַיַּת הַשָּׂדֶה אֲשֶׁר עָשָׂה יְהֹוָה אֱלֹהִים וַיֹּאמֶר אֶל־הָאִשָּׁה אַף כִּֽי־אָמַר אֱלֹהִים לֹא תֹֽאכְלוּ מִכֹּל עֵץ הַגָּֽן׃
2 ਇਸਤਰੀ ਨੇ ਸੱਪ ਨੂੰ ਆਖਿਆ, ਬਾਗ਼ ਦੇ ਸਾਰੇ ਰੁੱਖਾਂ ਦੇ ਫਲ ਤਾਂ ਅਸੀਂ ਖਾ ਸਕਦੇ ਹਾਂ
וַתֹּאמֶר הָֽאִשָּׁה אֶל־הַנָּחָשׁ מִפְּרִי עֵֽץ־הַגָּן נֹאכֵֽל׃
3 ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ।
וּמִפְּרִי הָעֵץ אֲשֶׁר בְּתוֹךְ־הַגָּן אָמַר אֱלֹהִים לֹא תֹֽאכְלוּ מִמֶּנּוּ וְלֹא תִגְּעוּ בּוֹ פֶּן־תְּמֻתֽוּן׃
4 ਪਰ ਸੱਪ ਨੇ ਇਸਤਰੀ ਨੂੰ ਆਖਿਆ ਕਿ ਤੁਸੀਂ ਕਦੀ ਨਹੀਂ ਮਰੋਗੇ।
וַיֹּאמֶר הַנָּחָשׁ אֶל־הָֽאִשָּׁה לֹֽא־מוֹת תְּמֻתֽוּן׃
5 ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ।
כִּי יֹדֵעַ אֱלֹהִים כִּי בְּיוֹם אֲכׇלְכֶם מִמֶּנּוּ וְנִפְקְחוּ עֵֽינֵיכֶם וִהְיִיתֶם כֵּֽאלֹהִים יֹדְעֵי טוֹב וָרָֽע׃
6 ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।
וַתֵּרֶא הָֽאִשָּׁה כִּי טוֹב הָעֵץ לְמַאֲכָל וְכִי תַֽאֲוָה־הוּא לָעֵינַיִם וְנֶחְמָד הָעֵץ לְהַשְׂכִּיל וַתִּקַּח מִפִּרְיוֹ וַתֹּאכַל וַתִּתֵּן גַּם־לְאִישָׁהּ עִמָּהּ וַיֹּאכַֽל׃
7 ਤਦ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ, ਜੋ ਅਸੀਂ ਨੰਗੇ ਹਾਂ ਇਸ ਲਈ ਉਨ੍ਹਾਂ ਨੇ ਹੰਜ਼ੀਰ ਦੇ ਪੱਤੇ ਸੀਉਂਕੇ ਆਪਣੇ ਲਈ ਬਸਤਰ ਬਣਾ ਲਏ।
וַתִּפָּקַחְנָה עֵינֵי שְׁנֵיהֶם וַיֵּדְעוּ כִּי עֵֽירֻמִּם הֵם וַֽיִּתְפְּרוּ עֲלֵה תְאֵנָה וַיַּעֲשׂוּ לָהֶם חֲגֹרֹֽת׃
8 ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾ ਲਿਆ।
וַֽיִּשְׁמְעוּ אֶת־קוֹל יְהֹוָה אֱלֹהִים מִתְהַלֵּךְ בַּגָּן לְרוּחַ הַיּוֹם וַיִּתְחַבֵּא הָֽאָדָם וְאִשְׁתּוֹ מִפְּנֵי יְהֹוָה אֱלֹהִים בְּתוֹךְ עֵץ הַגָּֽן׃
9 ਤਦ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਪੁਕਾਰ ਕੇ ਆਖਿਆ ਕਿ ਤੂੰ ਕਿੱਥੇ ਹੈਂ?
וַיִּקְרָא יְהֹוָה אֱלֹהִים אֶל־הָֽאָדָם וַיֹּאמֶר לוֹ אַיֶּֽכָּה׃
10 ੧੦ ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਣੇ ਆਪ ਨੂੰ ਲੁਕਾ ਲਿਆ।
וַיֹּאמֶר אֶת־קֹלְךָ שָׁמַעְתִּי בַּגָּן וָאִירָא כִּֽי־עֵירֹם אָנֹכִי וָאֵחָבֵֽא׃
11 ੧੧ ਉਸ ਨੇ ਪੁੱਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ?
וַיֹּאמֶר מִי הִגִּיד לְךָ כִּי עֵירֹם אָתָּה הֲמִן־הָעֵץ אֲשֶׁר צִוִּיתִיךָ לְבִלְתִּי אֲכׇל־מִמֶּנּוּ אָכָֽלְתָּ׃
12 ੧੨ ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ।
וַיֹּאמֶר הָֽאָדָם הָֽאִשָּׁה אֲשֶׁר נָתַתָּה עִמָּדִי הִוא נָֽתְנָה־לִּי מִן־הָעֵץ וָאֹכֵֽל׃
13 ੧੩ ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ।
וַיֹּאמֶר יְהֹוָה אֱלֹהִים לָאִשָּׁה מַה־זֹּאת עָשִׂית וַתֹּאמֶר הָֽאִשָּׁה הַנָּחָשׁ הִשִּׁיאַנִי וָאֹכֵֽל׃
14 ੧੪ ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ।
וַיֹּאמֶר יְהֹוָה אֱלֹהִים ׀ אֶֽל־הַנָּחָשׁ כִּי עָשִׂיתָ זֹּאת אָרוּר אַתָּה מִכׇּל־הַבְּהֵמָה וּמִכֹּל חַיַּת הַשָּׂדֶה עַל־גְּחֹנְךָ תֵלֵךְ וְעָפָר תֹּאכַל כׇּל־יְמֵי חַיֶּֽיךָ׃
15 ੧੫ ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ।
וְאֵיבָה ׀ אָשִׁית בֵּֽינְךָ וּבֵין הָֽאִשָּׁה וּבֵין זַרְעֲךָ וּבֵין זַרְעָהּ הוּא יְשׁוּפְךָ רֹאשׁ וְאַתָּה תְּשׁוּפֶנּוּ עָקֵֽב׃
16 ੧੬ ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ।
אֶֽל־הָאִשָּׁה אָמַר הַרְבָּה אַרְבֶּה עִצְּבוֹנֵךְ וְהֵֽרֹנֵךְ בְּעֶצֶב תֵּֽלְדִי בָנִים וְאֶל־אִישֵׁךְ תְּשׁוּקָתֵךְ וְהוּא יִמְשׇׁל־בָּֽךְ׃
17 ੧੭ ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ।
וּלְאָדָם אָמַר כִּֽי־שָׁמַעְתָּ לְקוֹל אִשְׁתֶּךָ וַתֹּאכַל מִן־הָעֵץ אֲשֶׁר צִוִּיתִיךָ לֵאמֹר לֹא תֹאכַל מִמֶּנּוּ אֲרוּרָה הָֽאֲדָמָה בַּֽעֲבוּרֶךָ בְּעִצָּבוֹן תֹּֽאכְלֶנָּה כֹּל יְמֵי חַיֶּֽיךָ׃
18 ੧੮ ਉਹ ਤੇਰੇ ਲਈ ਕੰਡੇ, ਕੰਡਿਆਲੇ ਉਪਜਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ।
וְקוֹץ וְדַרְדַּר תַּצְמִיחַֽ לָךְ וְאָכַלְתָּ אֶת־עֵשֶׂב הַשָּׂדֶֽה׃
19 ੧੯ ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ।
בְּזֵעַת אַפֶּיךָ תֹּאכַל לֶחֶם עַד שֽׁוּבְךָ אֶל־הָאֲדָמָה כִּי מִמֶּנָּה לֻקָּחְתָּ כִּֽי־עָפָר אַתָּה וְאֶל־עָפָר תָּשֽׁוּב׃
20 ੨੦ ਆਦਮ ਨੇ ਆਪਣੀ ਪਤਨੀ ਦਾ ਨਾਮ ਹੱਵਾਹ ਰੱਖਿਆ ਕਿਉਂ ਜੋ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੋਈ।
וַיִּקְרָא הָֽאָדָם שֵׁם אִשְׁתּוֹ חַוָּה כִּי הִוא הָֽיְתָה אֵם כׇּל־חָֽי׃
21 ੨੧ ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂ ਨੂੰ ਪਹਿਨਾਏ।
וַיַּעַשׂ יְהֹוָה אֱלֹהִים לְאָדָם וּלְאִשְׁתּוֹ כׇּתְנוֹת עוֹר וַיַּלְבִּשֵֽׁם׃
22 ੨੨ ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ।
וַיֹּאמֶר ׀ יְהֹוָה אֱלֹהִים הֵן הָֽאָדָם הָיָה כְּאַחַד מִמֶּנּוּ לָדַעַת טוֹב וָרָע וְעַתָּה ׀ פֶּן־יִשְׁלַח יָדוֹ וְלָקַח גַּם מֵעֵץ הַֽחַיִּים וְאָכַל וָחַי לְעֹלָֽם׃
23 ੨੩ ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ।
וַֽיְשַׁלְּחֵהוּ יְהֹוָה אֱלֹהִים מִגַּן־עֵדֶן לַֽעֲבֹד אֶת־הָאֲדָמָה אֲשֶׁר לֻקַּח מִשָּֽׁם׃
24 ੨੪ ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ।
וַיְגָרֶשׁ אֶת־הָֽאָדָם וַיַּשְׁכֵּן מִקֶּדֶם לְגַן־עֵדֶן אֶת־הַכְּרֻבִים וְאֵת לַהַט הַחֶרֶב הַמִּתְהַפֶּכֶת לִשְׁמֹר אֶת־דֶּרֶךְ עֵץ הַֽחַיִּֽים׃

< ਉਤਪਤ 3 >