< ਉਤਪਤ 3 >

1 ਸੱਪ ਸਭ ਜੰਗਲੀ ਜਾਨਵਰਾਂ ਨਾਲੋਂ, ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ, ਚਲਾਕ ਸੀ ਅਤੇ ਉਸ ਨੇ ਇਸਤਰੀ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ-ਮੁੱਚ ਆਖਿਆ ਹੈ ਕਿ ਬਾਗ਼ ਦੇ ਕਿਸੇ ਰੁੱਖ ਦਾ ਫਲ ਤੁਸੀਂ ਨਾ ਖਾਓ?
וְהַנָּחָשׁ֙ הָיָ֣ה עָר֔וּם מִכֹּל֙ חַיַּ֣ת הַשָּׂדֶ֔ה אֲשֶׁ֥ר עָשָׂ֖ה יְהוָ֣ה אֱלֹהִ֑ים וַיֹּ֙אמֶר֙ אֶל־הָ֣אִשָּׁ֔ה אַ֚ף כִּֽי־אָמַ֣ר אֱלֹהִ֔ים לֹ֣א תֹֽאכְל֔וּ מִכֹּ֖ל עֵ֥ץ הַגָּֽן׃
2 ਇਸਤਰੀ ਨੇ ਸੱਪ ਨੂੰ ਆਖਿਆ, ਬਾਗ਼ ਦੇ ਸਾਰੇ ਰੁੱਖਾਂ ਦੇ ਫਲ ਤਾਂ ਅਸੀਂ ਖਾ ਸਕਦੇ ਹਾਂ
וַתֹּ֥אמֶר הָֽאִשָּׁ֖ה אֶל־הַנָּחָ֑שׁ מִפְּרִ֥י עֵֽץ־הַגָּ֖ן נֹאכֵֽל׃
3 ਪਰ ਜਿਹੜਾ ਰੁੱਖ ਬਾਗ਼ ਦੇ ਵਿਚਕਾਰ ਹੈ ਉਸ ਦੇ ਫਲ ਨੂੰ ਪਰਮੇਸ਼ੁਰ ਨੇ ਆਖਿਆ, ਤੁਸੀਂ ਨਾ ਖਾਓ ਨਾ ਉਹ ਨੂੰ ਹੱਥ ਲਾਓ, ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ।
וּמִפְּרִ֣י הָעֵץ֮ אֲשֶׁ֣ר בְּתֹוךְ־הַגָּן֒ אָמַ֣ר אֱלֹהִ֗ים לֹ֤א תֹֽאכְלוּ֙ מִמֶּ֔נּוּ וְלֹ֥א תִגְּע֖וּ בֹּ֑ו פֶּן־תְּמֻתֽוּן׃
4 ਪਰ ਸੱਪ ਨੇ ਇਸਤਰੀ ਨੂੰ ਆਖਿਆ ਕਿ ਤੁਸੀਂ ਕਦੀ ਨਹੀਂ ਮਰੋਗੇ।
וַיֹּ֥אמֶר הַנָּחָ֖שׁ אֶל־הָֽאִשָּׁ֑ה לֹֽא־מֹ֖ות תְּמֻתֽוּן׃
5 ਸਗੋਂ ਪਰਮੇਸ਼ੁਰ ਜਾਣਦਾ ਹੈ ਕਿ ਜਿਸ ਦਿਨ ਤੁਸੀਂ ਉਸ ਫਲ ਨੂੰ ਖਾਓਗੇ ਤੁਹਾਡੀਆਂ ਅੱਖਾਂ ਖੁੱਲ੍ਹ ਜਾਣਗੀਆਂ ਅਤੇ ਤੁਸੀਂ ਪਰਮੇਸ਼ੁਰ ਦੀ ਤਰ੍ਹਾਂ ਭਲੇ ਬੁਰੇ ਦੀ ਸਮਝ ਵਾਲੇ ਹੋ ਜਾਓਗੇ।
כִּ֚י יֹדֵ֣עַ אֱלֹהִ֔ים כִּ֗י בְּיֹום֙ אֲכָלְכֶ֣ם מִמֶּ֔נּוּ וְנִפְקְח֖וּ עֵֽינֵיכֶ֑ם וִהְיִיתֶם֙ כֵּֽאלֹהִ֔ים יֹדְעֵ֖י טֹ֥וב וָרָֽע׃
6 ਜਦ ਇਸਤਰੀ ਨੇ ਵੇਖਿਆ ਕਿ ਉਸ ਰੁੱਖ ਦਾ ਫਲ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਸ ਰੁੱਖ ਦਾ ਫਲ ਬੁੱਧ ਦੇਣ ਦੇ ਯੋਗ ਹੈ ਤਾਂ ਉਸ ਨੇ ਉਹ ਦੇ ਫਲ ਨੂੰ ਲਿਆ ਤੇ ਆਪ ਖਾਧਾ ਅਤੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਵੀ ਖਾਧਾ।
וַתֵּ֣רֶא הָֽאִשָּׁ֡ה כִּ֣י טֹוב֩ הָעֵ֨ץ לְמַאֲכָ֜ל וְכִ֧י תַֽאֲוָה־ה֣וּא לָעֵינַ֗יִם וְנֶחְמָ֤ד הָעֵץ֙ לְהַשְׂכִּ֔יל וַתִּקַּ֥ח מִפִּרְיֹ֖ו וַתֹּאכַ֑ל וַתִּתֵּ֧ן גַּם־לְאִישָׁ֛הּ עִמָּ֖הּ וַיֹּאכַֽל׃
7 ਤਦ ਦੋਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਨੇ ਜਾਣ ਲਿਆ, ਜੋ ਅਸੀਂ ਨੰਗੇ ਹਾਂ ਇਸ ਲਈ ਉਨ੍ਹਾਂ ਨੇ ਹੰਜ਼ੀਰ ਦੇ ਪੱਤੇ ਸੀਉਂਕੇ ਆਪਣੇ ਲਈ ਬਸਤਰ ਬਣਾ ਲਏ।
וַתִּפָּקַ֙חְנָה֙ עֵינֵ֣י שְׁנֵיהֶ֔ם וַיֵּ֣דְע֔וּ כִּ֥י עֵֽירֻמִּ֖ם הֵ֑ם וַֽיִּתְפְּרוּ֙ עֲלֵ֣ה תְאֵנָ֔ה וַיַּעֲשׂ֥וּ לָהֶ֖ם חֲגֹרֹֽת׃
8 ਉਨ੍ਹਾਂ ਨੇ ਯਹੋਵਾਹ ਪਰਮੇਸ਼ੁਰ ਦੀ ਅਵਾਜ਼ ਸੁਣੀ, ਜਦ ਉਹ ਬਾਗ਼ ਵਿੱਚ ਸ਼ਾਮ ਦੇ ਠੰਡੇ ਵੇਲੇ ਚਲਦਾ ਫਿਰਦਾ ਸੀ। ਉਸ ਆਦਮੀ ਅਤੇ ਉਹ ਦੀ ਪਤਨੀ ਨੇ ਆਪਣੇ ਨੂੰ ਬਾਗ਼ ਦੇ ਰੁੱਖਾਂ ਦੇ ਵਿਚਕਾਰ ਯਹੋਵਾਹ ਪਰਮੇਸ਼ੁਰ ਦੇ ਸਾਹਮਣਿਓਂ ਆਪਣੇ ਆਪ ਨੂੰ ਲੁਕਾ ਲਿਆ।
וַֽיִּשְׁמְע֞וּ אֶת־קֹ֨ול יְהוָ֧ה אֱלֹהִ֛ים מִתְהַלֵּ֥ךְ בַּגָּ֖ן לְר֣וּחַ הַיֹּ֑ום וַיִּתְחַבֵּ֨א הָֽאָדָ֜ם וְאִשְׁתֹּ֗ו מִפְּנֵי֙ יְהוָ֣ה אֱלֹהִ֔ים בְּתֹ֖וךְ עֵ֥ץ הַגָּֽן׃
9 ਤਦ ਯਹੋਵਾਹ ਪਰਮੇਸ਼ੁਰ ਨੇ ਆਦਮ ਨੂੰ ਪੁਕਾਰ ਕੇ ਆਖਿਆ ਕਿ ਤੂੰ ਕਿੱਥੇ ਹੈਂ?
וַיִּקְרָ֛א יְהוָ֥ה אֱלֹהִ֖ים אֶל־הָֽאָדָ֑ם וַיֹּ֥אמֶר לֹ֖ו אַיֶּֽכָּה׃
10 ੧੦ ਉਸ ਨੇ ਆਖਿਆ, ਮੈਂ ਬਾਗ਼ ਵਿੱਚ ਤੇਰੀ ਅਵਾਜ਼ ਸੁਣ ਕੇ ਡਰ ਗਿਆ ਕਿਉਂ ਜੋ ਮੈਂ ਨੰਗਾ ਸੀ ਇਸ ਲਈ ਮੈਂ ਆਪਣੇ ਆਪ ਨੂੰ ਲੁਕਾ ਲਿਆ।
וַיֹּ֕אמֶר אֶת־קֹלְךָ֥ שָׁמַ֖עְתִּי בַּגָּ֑ן וָאִירָ֛א כִּֽי־עֵירֹ֥ם אָנֹ֖כִי וָאֵחָבֵֽא׃
11 ੧੧ ਉਸ ਨੇ ਪੁੱਛਿਆ, ਤੈਨੂੰ ਕਿਸ ਨੇ ਦੱਸਿਆ ਜੋ ਤੂੰ ਨੰਗਾ ਹੈਂ? ਜਿਸ ਰੁੱਖ ਤੋਂ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਦਾ ਫਲ ਨਾ ਖਾਵੀਂ ਕੀ ਤੂੰ ਉਸ ਦਾ ਫਲ ਖਾਧਾ ਹੈ?
וַיֹּ֕אמֶר מִ֚י הִגִּ֣יד לְךָ֔ כִּ֥י עֵירֹ֖ם אָ֑תָּה הֲמִן־הָעֵ֗ץ אֲשֶׁ֧ר צִוִּיתִ֛יךָ לְבִלְתִּ֥י אֲכָל־מִמֶּ֖נּוּ אָכָֽלְתָּ׃
12 ੧੨ ਫੇਰ ਆਦਮ ਨੇ ਜਵਾਬ ਦਿੱਤਾ ਕਿ ਜਿਹੜੀ ਇਸਤਰੀ ਤੂੰ ਮੈਨੂੰ ਦਿੱਤੀ, ਉਸ ਨੇ ਉਸ ਰੁੱਖ ਦਾ ਫਲ ਮੈਨੂੰ ਦਿੱਤਾ ਇਸ ਲਈ ਮੈਂ ਖਾ ਲਿਆ।
וַיֹּ֖אמֶר הָֽאָדָ֑ם הָֽאִשָּׁה֙ אֲשֶׁ֣ר נָתַ֣תָּה עִמָּדִ֔י הִ֛וא נָֽתְנָה־לִּ֥י מִן־הָעֵ֖ץ וָאֹכֵֽל׃
13 ੧੩ ਤਦ ਯਹੋਵਾਹ ਪਰਮੇਸ਼ੁਰ ਨੇ ਇਸਤਰੀ ਨੂੰ ਆਖਿਆ, ਤੂੰ ਇਹ ਕੀ ਕੀਤਾ? ਇਸਤਰੀ ਨੇ ਆਖਿਆ, ਸੱਪ ਨੇ ਮੈਨੂੰ ਭਰਮਾਇਆ ਤਦ ਮੈਂ ਉਸ ਫਲ ਨੂੰ ਖਾਧਾ।
וַיֹּ֨אמֶר יְהוָ֧ה אֱלֹהִ֛ים לָאִשָּׁ֖ה מַה־זֹּ֣את עָשִׂ֑ית וַתֹּ֙אמֶר֙ הָֽאִשָּׁ֔ה הַנָּחָ֥שׁ הִשִּׁיאַ֖נִי וָאֹכֵֽל׃
14 ੧੪ ਫੇਰ ਯਹੋਵਾਹ ਪਰਮੇਸ਼ੁਰ ਨੇ ਸੱਪ ਨੂੰ ਆਖਿਆ, ਕਿਉਂ ਜੋ ਤੂੰ ਇਹ ਕੀਤਾ ਹੈ, ਇਸ ਕਾਰਨ ਤੂੰ ਸਾਰੇ ਜੰਗਲੀ ਜਾਨਵਰਾਂ ਨਾਲੋਂ ਸਰਾਪੀ ਹੈਂ। ਤੂੰ ਆਪਣੇ ਪੇਟ ਦੇ ਭਾਰ ਚੱਲੇਂਗਾ ਅਤੇ ਤੂੰ ਸਾਰੀ ਜ਼ਿੰਦਗੀ ਮਿੱਟੀ ਖਾਇਆ ਕਰੇਗਾ।
וַיֹּאמֶר֩ יְהֹוָ֨ה אֱלֹהִ֥ים ׀ אֶֽל־הַנָּחָשׁ֮ כִּ֣י עָשִׂ֣יתָ זֹּאת֒ אָר֤וּר אַתָּה֙ מִכָּל־הַבְּהֵמָ֔ה וּמִכֹּ֖ל חַיַּ֣ת הַשָּׂדֶ֑ה עַל־גְּחֹנְךָ֣ תֵלֵ֔ךְ וְעָפָ֥ר תֹּאכַ֖ל כָּל־יְמֵ֥י חַיֶּֽיךָ׃
15 ੧੫ ਮੈਂ ਤੇਰੇ ਅਤੇ ਇਸਤਰੀ ਵਿੱਚ, ਤੇਰੀ ਸੰਤਾਨ ਤੇ ਇਸਤਰੀ ਦੀ ਸੰਤਾਨ ਵਿੱਚ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਂਗਾ ਅਤੇ ਤੂੰ ਉਸ ਦੀ ਅੱਡੀ ਨੂੰ ਡੰਗ ਮਾਰੇਂਗਾ।
וְאֵיבָ֣ה ׀ אָשִׁ֗ית בֵּֽינְךָ֙ וּבֵ֣ין הָֽאִשָּׁ֔ה וּבֵ֥ין זַרְעֲךָ֖ וּבֵ֣ין זַרְעָ֑הּ ה֚וּא יְשׁוּפְךָ֣ רֹ֔אשׁ וְאַתָּ֖ה תְּשׁוּפֶ֥נּוּ עָקֵֽב׃ ס
16 ੧੬ ਉਸ ਨੇ ਇਸਤਰੀ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਂਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ।
אֶֽל־הָאִשָּׁ֣ה אָמַ֗ר הַרְבָּ֤ה אַרְבֶּה֙ עִצְּבֹונֵ֣ךְ וְהֵֽרֹנֵ֔ךְ בְּעֶ֖צֶב תֵּֽלְדִ֣י בָנִ֑ים וְאֶל־אִישֵׁךְ֙ תְּשׁ֣וּקָתֵ֔ךְ וְה֖וּא יִמְשָׁל־בָּֽךְ׃ ס
17 ੧੭ ਫੇਰ ਉਸ ਨੇ ਆਦਮ ਨੂੰ ਆਖਿਆ ਕਿਉਂਕਿ ਤੂੰ ਆਪਣੀ ਪਤਨੀ ਦੀ ਗੱਲ ਸੁਣੀ ਅਤੇ ਉਸ ਰੁੱਖ ਦਾ ਫਲ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਕਿ ਉਸ ਤੋਂ ਨਾ ਖਾਵੀਂ ਇਸ ਲਈ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਇਸ ਦੀ ਉਪਜ ਆਪਣੀ ਸਾਰੀ ਜ਼ਿੰਦਗੀ ਦੁੱਖ ਨਾਲ ਖਾਇਆ ਕਰੇਂਗਾ।
וּלְאָדָ֣ם אָמַ֗ר כִּֽי־שָׁמַעְתָּ֮ לְקֹ֣ול אִשְׁתֶּךָ֒ וַתֹּ֙אכַל֙ מִן־הָעֵ֔ץ אֲשֶׁ֤ר צִוִּיתִ֙יךָ֙ לֵאמֹ֔ר לֹ֥א תֹאכַ֖ל מִמֶּ֑נּוּ אֲרוּרָ֤ה הָֽאֲדָמָה֙ בַּֽעֲבוּרֶ֔ךָ בְּעִצָּבֹון֙ תֹּֽאכֲלֶ֔נָּה כֹּ֖ל יְמֵ֥י חַיֶּֽיךָ׃
18 ੧੮ ਉਹ ਤੇਰੇ ਲਈ ਕੰਡੇ, ਕੰਡਿਆਲੇ ਉਪਜਾਵੇਗੀ ਅਤੇ ਤੂੰ ਪੈਲੀ ਦਾ ਸਾਗ ਪੱਤ ਖਾਵੇਂਗਾ।
וְקֹ֥וץ וְדַרְדַּ֖ר תַּצְמִ֣יחַֽ לָ֑ךְ וְאָכַלְתָּ֖ אֶת־עֵ֥שֶׂב הַשָּׂדֶֽה׃
19 ੧੯ ਤੂੰ ਮੱਥੇ ਦੇ ਪਸੀਨੇ ਨਾਲ ਰੋਟੀ ਖਾਇਆ ਕਰੇਂਗਾ ਜਦ ਤੱਕ ਤੂੰ ਮਿੱਟੀ ਵਿੱਚ ਫੇਰ ਨਾ ਮਿਲ ਜਾਵੇਂ ਕਿਉਂ ਜੋ ਤੂੰ ਉਸ ਵਿੱਚੋਂ ਹੀ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਹੀ ਮੁੜ ਜਾਵੇਂਗਾ।
בְּזֵעַ֤ת אַפֶּ֙יךָ֙ תֹּ֣אכַל לֶ֔חֶם עַ֤ד שֽׁוּבְךָ֙ אֶל־הָ֣אֲדָמָ֔ה כִּ֥י מִמֶּ֖נָּה לֻקָּ֑חְתָּ כִּֽי־עָפָ֣ר אַ֔תָּה וְאֶל־עָפָ֖ר תָּשֽׁוּב׃
20 ੨੦ ਆਦਮ ਨੇ ਆਪਣੀ ਪਤਨੀ ਦਾ ਨਾਮ ਹੱਵਾਹ ਰੱਖਿਆ ਕਿਉਂ ਜੋ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੋਈ।
וַיִּקְרָ֧א הָֽאָדָ֛ם שֵׁ֥ם אִשְׁתֹּ֖ו חַוָּ֑ה כִּ֛י הִ֥וא הָֽיְתָ֖ה אֵ֥ם כָּל־חָֽי׃
21 ੨੧ ਯਹੋਵਾਹ ਪਰਮੇਸ਼ੁਰ ਨੇ ਆਦਮ ਅਤੇ ਉਹ ਦੀ ਪਤਨੀ ਲਈ ਚਮੜੇ ਦੇ ਬਸਤਰ ਬਣਾ ਕੇ ਉਨ੍ਹਾਂ ਨੂੰ ਪਹਿਨਾਏ।
וַיַּעַשׂ֩ יְהוָ֨ה אֱלֹהִ֜ים לְאָדָ֧ם וּלְאִשְׁתֹּ֛ו כָּתְנֹ֥ות עֹ֖ור וַיַּלְבִּשֵֽׁם׃ פ
22 ੨੨ ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਮਨੁੱਖ ਭਲੇ ਬੁਰੇ ਦੀ ਸਮਝ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਹੈ ਅਤੇ ਹੁਣ ਅਜਿਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾ ਕੇ ਜੀਵਨ ਦੇ ਰੁੱਖ ਦਾ ਫਲ ਵੀ ਖਾ ਲਵੇ ਅਤੇ ਸਦਾ ਜੀਉਂਦਾ ਰਹੇ।
וַיֹּ֣אמֶר ׀ יְהוָ֣ה אֱלֹהִ֗ים הֵ֤ן הָֽאָדָם֙ הָיָה֙ כְּאַחַ֣ד מִמֶּ֔נּוּ לָדַ֖עַת טֹ֣וב וָרָ֑ע וְעַתָּ֣ה ׀ פֶּן־יִשְׁלַ֣ח יָדֹ֗ו וְלָקַח֙ גַּ֚ם מֵעֵ֣ץ הַֽחַיִּ֔ים וְאָכַ֖ל וָחַ֥י לְעֹלָֽם׃
23 ੨੩ ਇਸ ਲਈ ਯਹੋਵਾਹ ਪਰਮੇਸ਼ੁਰ ਨੇ ਉਹ ਨੂੰ ਅਦਨ ਦੇ ਬਾਗ਼ ਵਿੱਚੋਂ ਕੱਢ ਦਿੱਤਾ ਤਾਂ ਜੋ ਉਹ ਉਸ ਜ਼ਮੀਨ ਨੂੰ ਵਾਹੇ ਜਿਸ ਤੋਂ ਉਹ ਰਚਿਆ ਗਿਆ ਸੀ।
וַֽיְשַׁלְּחֵ֛הוּ יְהוָ֥ה אֱלֹהִ֖ים מִגַּן־עֵ֑דֶן לַֽעֲבֹד֙ אֶת־הָ֣אֲדָמָ֔ה אֲשֶׁ֥ר לֻקַּ֖ח מִשָּֽׁם׃
24 ੨੪ ਇਸ ਲਈ ਉਸ ਨੇ ਆਦਮ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ਼ ਦੇ ਪੂਰਬ ਵੱਲ ਦੂਤਾਂ ਨੂੰ ਅਤੇ ਚਾਰ ਚੁਫ਼ੇਰੇ ਘੁੰਮਣ ਵਾਲੀ ਅੱਗ ਦੀ ਤਲਵਾਰ ਨੂੰ ਰੱਖਿਆ ਤਾਂ ਜੋ ਓਹ ਜੀਵਨ ਦੇ ਰੁੱਖ ਦੇ ਰਾਹ ਦੀ ਰਾਖੀ ਕਰਨ।
וַיְגָ֖רֶשׁ אֶת־הָֽאָדָ֑ם וַיַּשְׁכֵּן֩ מִקֶּ֨דֶם לְגַן־עֵ֜דֶן אֶת־הַכְּרֻבִ֗ים וְאֵ֨ת לַ֤הַט הַחֶ֙רֶב֙ הַמִּתְהַפֶּ֔כֶת לִשְׁמֹ֕ר אֶת־דֶּ֖רֶךְ עֵ֥ץ הַֽחַיִּֽים׃ ס

< ਉਤਪਤ 3 >