< ਉਤਪਤ 30 >
1 ੧ ਜਦ ਰਾਖ਼ੇਲ ਨੇ ਵੇਖਿਆ ਕਿ ਮੈਂ ਯਾਕੂਬ ਲਈ ਸੰਤਾਨ ਨਹੀਂ ਜਣਦੀ ਤਾਂ ਰਾਖ਼ੇਲ ਆਪਣੀ ਭੈਣ ਤੋਂ ਈਰਖਾ ਕਰਨ ਲੱਗ ਪਈ ਅਤੇ ਯਾਕੂਬ ਨੂੰ ਆਖਿਆ, ਮੈਨੂੰ ਪੁੱਤਰ ਦੇ ਨਹੀਂ ਤਾਂ ਮੈਂ ਮਰ ਜਾਂਵਾਂਗੀ।
And when Rachel saw that she bore Jacob no children, Rachel envied her sister; and she said unto Jacob: 'Give me children, or else I die.'
2 ੨ ਤਦ ਯਾਕੂਬ ਦਾ ਗੁੱਸਾ ਰਾਖ਼ੇਲ ਉੱਤੇ ਭੜਕਿਆ ਅਤੇ ਉਸ ਨੇ ਆਖਿਆ, ਕੀ ਮੈਂ ਪਰਮੇਸ਼ੁਰ ਦੀ ਥਾਂ ਹਾਂ, ਜਿਸ ਨੇ ਤੇਰੀ ਕੁੱਖ ਨੂੰ ਫਲਵੰਤ ਹੋਣ ਤੋਂ ਰੋਕਿਆ ਹੈ?
And Jacob's anger was kindled against Rachel; and he said: 'Am I in God's stead, who hath withheld from thee the fruit of the womb?'
3 ੩ ਰਾਖ਼ੇਲ ਨੇ ਆਖਿਆ, ਵੇਖ, ਮੇਰੀ ਦਾਸੀ ਬਿਲਹਾਹ ਹੈ। ਉਸ ਦੇ ਕੋਲ ਜਾ ਅਤੇ ਉਹ ਮੇਰੇ ਗੋਡਿਆਂ ਉੱਤੇ ਜਣੇਗੀ ਤਾਂ ਜੋ ਮੈਂ ਵੀ ਉਸ ਤੋਂ ਸੰਤਾਨ ਵਾਲੀ ਬਣ ਜਾਂਵਾਂ।
And she said: 'Behold my maid Bilhah, go in unto her; that she may bear upon my knees, and I also may be builded up through her.'
4 ੪ ਫੇਰ ਉਸ ਨੇ ਆਪਣੀ ਦਾਸੀ ਬਿਲਹਾਹ ਉਸ ਨੂੰ ਦਿੱਤੀ ਜੋ ਉਸ ਦੀ ਪਤਨੀ ਹੋਵੇ। ਯਾਕੂਬ ਉਸ ਦੇ ਕੋਲ ਗਿਆ,
And she gave him Bilhah her handmaid to wife; and Jacob went in unto her.
5 ੫ ਤਾਂ ਬਿਲਹਾਹ ਗਰਭਵਤੀ ਹੋਈ ਅਤੇ ਯਾਕੂਬ ਤੋਂ ਇੱਕ ਪੁੱਤਰ ਨੂੰ ਜਨਮ ਦਿੱਤਾ।
And Bilhah conceived, and bore Jacob a son.
6 ੬ ਤਦ ਰਾਖ਼ੇਲ ਨੇ ਆਖਿਆ, ਪਰਮੇਸ਼ੁਰ ਨੇ ਮੇਰਾ ਨਿਆਂ ਕੀਤਾ ਅਤੇ ਮੇਰੀ ਅਵਾਜ਼ ਸੁਣ ਕੇ ਮੈਨੂੰ ਇੱਕ ਪੁੱਤਰ ਵੀ ਦਿੱਤਾ। ਇਸ ਕਾਰਨ ਉਸ ਦਾ ਨਾਮ ਦਾਨ ਰੱਖਿਆ।
And Rachel said: 'God hath judged me, and hath also heard my voice, and hath given me a son.' Therefore called she his name Dan.
7 ੭ ਰਾਖ਼ੇਲ ਦੀ ਦਾਸੀ ਬਿਲਹਾਹ ਫੇਰ ਗਰਭਵਤੀ ਹੋਈ ਅਤੇ ਯਾਕੂਬ ਤੋਂ ਦੂਜਾ ਪੁੱਤਰ ਜਣੀ।
And Bilhah Rachel's handmaid conceived again, and bore Jacob a second son.
8 ੮ ਰਾਖ਼ੇਲ ਨੇ ਆਖਿਆ, ਮੇਰੀ ਆਪਣੀ ਭੈਣ ਨਾਲ ਮੇਰਾ ਵੱਡਾ ਘੋਲ ਹੋਇਆ ਪਰ ਮੈਂ ਜਿੱਤ ਗਈ, ਇਸ ਲਈ ਉਸ ਦਾ ਨਾਮ ਨਫ਼ਤਾਲੀ ਰੱਖਿਆ।
And Rachel said: 'With mighty wrestlings have I wrestled with my sister, and have prevailed.' And she called his name Naphtali.
9 ੯ ਜਦ ਲੇਆਹ ਨੇ ਵੇਖਿਆ ਕਿ ਮੈਂ ਜਣਨ ਤੋਂ ਰਹਿ ਗਈ ਹਾਂ ਤਾਂ ਉਸ ਨੇ ਆਪਣੀ ਦਾਸੀ ਜਿਲਫਾਹ ਨੂੰ ਲੈ ਕੇ ਯਾਕੂਬ ਨੂੰ ਉਸ ਦੀ ਪਤਨੀ ਹੋਣ ਲਈ ਦਿੱਤਾ।
When Leah saw that she had left off bearing, she took Zilpah her handmaid, and gave her to Jacob to wife.
10 ੧੦ ਲੇਆਹ ਦੀ ਦਾਸੀ ਜਿਲਫਾਹ ਨੇ ਵੀ ਯਾਕੂਬ ਤੋਂ ਇੱਕ ਪੁੱਤਰ ਨੂੰ ਜਨਮ ਦਿੱਤਾ
And Zilpah Leah's handmaid bore Jacob a son.
11 ੧੧ ਤਦ ਲੇਆਹ ਨੇ ਆਖਿਆ, ਮੇਰੇ ਭਾਗ ਜਾਗੇ ਹਨ, ਤਾਂ ਉਸ ਨੇ ਉਹ ਦਾ ਨਾਮ ਗਾਦ ਨੇ ਰੱਖਿਆ।
And Leah said: 'Fortune is come!' And she called his name Gad.
12 ੧੨ ਫੇਰ ਲੇਆਹ ਦੀ ਦਾਸੀ ਜਿਲਫਾਹ ਨੇ ਯਾਕੂਬ ਤੋਂ ਦੂਜਾ ਪੁੱਤਰ ਜਣਿਆ,
And Zilpah Leah's handmaid bore Jacob a second son.
13 ੧੩ ਤਦ ਲੇਆਹ ਆਖਿਆ, ਮੈਂ ਧੰਨ ਹਾਂ, ਇਸ ਕਾਰਨ ਇਸਤਰੀਆਂ ਮੈਨੂੰ ਧੰਨ ਆਖਣਗੀਆਂ। ਇਸ ਲਈ ਉਸ ਦਾ ਨਾਮ ਆਸ਼ੇਰ ਰੱਖਿਆ।
And Leah said: 'Happy am I! for the daughters will call me happy.' And she called his name Asher.
14 ੧੪ ਰਊਬੇਨ ਨੇ ਕਣਕ ਦੀ ਵਾਢੀ ਦੇ ਦਿਨਾਂ ਵਿੱਚ ਬਾਹਰ ਨਿੱਕਲ ਕੇ ਦੂਦਾਂ ਫ਼ਲ ਪਾਈਆਂ ਅਤੇ ਉਨ੍ਹਾਂ ਨੂੰ ਆਪਣੀ ਮਾਤਾ ਲੇਆਹ ਕੋਲ ਲਿਆਇਆ ਤਾਂ ਰਾਖ਼ੇਲ ਨੇ ਲੇਆਹ ਨੂੰ ਆਖਿਆ, ਆਪਣੇ ਪੁੱਤਰ ਦੇ ਦੂਦਾਂ ਫਲ ਵਿੱਚੋਂ ਮੈਨੂੰ ਦੇ।
And Reuben went in the days of wheat harvest, and found mandrakes in the field, and brought them unto his mother Leah. Then Rachel said to Leah: 'Give me, I pray thee, of thy son's mandrakes.'
15 ੧੫ ਉਸ ਨੇ ਉਹ ਨੂੰ ਆਖਿਆ, ਕੀ ਇਹ ਛੋਟੀ ਗੱਲ ਹੈ ਕਿ ਤੂੰ ਮੇਰੇ ਪਤੀ ਨੂੰ ਲੈ ਲਿਆ ਹੈ ਅਤੇ ਹੁਣ ਤੂੰ ਮੇਰੇ ਪੁੱਤਰ ਦਾ ਦੂਦਾਂ ਫਲ ਵੀ ਲੈ ਲਵੇਂਗੀ? ਰਾਖ਼ੇਲ ਨੇ ਆਖਿਆ, ਇਸ ਲਈ ਤੇਰੇ ਪੁੱਤਰ ਦੇ ਦੂਦਾਂ ਫਲ ਦੇ ਬਦਲੇ, ਉਹ ਅੱਜ ਰਾਤ ਤੇਰੇ ਸੰਗ ਲੇਟੇਗਾ।
And she said unto her: 'Is it a small matter that thou hast taken away my husband? and wouldest thou take away my son's mandrakes also?' And Rachel said: 'Therefore he shall lie with thee to-night for thy son's mandrakes.'
16 ੧੬ ਜਦ ਯਾਕੂਬ ਸ਼ਾਮ ਦੇ ਵੇਲੇ ਖੇਤ ਤੋਂ ਆਇਆ ਤਾਂ ਲੇਆਹ ਉਸ ਨੂੰ ਮਿਲਣ ਲਈ ਬਾਹਰ ਆਈ ਅਤੇ ਆਖਿਆ, ਤੂੰ ਮੇਰੇ ਕੋਲ ਆਵੀਂ ਕਿਉਂ ਜੋ ਮੈਂ ਤੈਨੂੰ ਆਪਣੇ ਪੁੱਤਰ ਦੀਆਂ ਦੂਦੀਆਂ ਨਾਲ ਭਾੜੇ ਉੱਤੇ ਲਿਆ ਹੈ। ਇਸ ਲਈ ਉਹ ਉਸ ਰਾਤ ਉਸ ਦੇ ਨਾਲ ਲੇਟਿਆ।
And Jacob came from the field in the evening, and Leah went out to meet him, and said: 'Thou must come in unto me; for I have surely hired thee with my son's mandrakes.' And he lay with her that night.
17 ੧੭ ਤਦ ਪਰਮੇਸ਼ੁਰ ਨੇ ਲੇਆਹ ਦੀ ਸੁਣੀ ਅਤੇ ਉਹ ਗਰਭਵਤੀ ਹੋਈ ਅਤੇ ਯਾਕੂਬ ਲਈ ਪੰਜਵਾਂ ਪੁੱਤਰ ਜਣੀ।
And God hearkened unto Leah, and she conceived, and bore Jacob a fifth son.
18 ੧੮ ਤਦ ਲੇਆਹ ਨੇ ਆਖਿਆ, ਪਰਮੇਸ਼ੁਰ ਨੇ ਮੇਰਾ ਭਾੜਾ ਦਿੱਤਾ ਹੈ ਕਿਉਂ ਜੋ ਮੈਂ ਆਪਣੀ ਦਾਸੀ ਆਪਣੇ ਪਤੀ ਨੂੰ ਦਿੱਤੀ ਅਤੇ ਉਸ ਨੇ ਉਹ ਦਾ ਨਾਮ ਯਿੱਸਾਕਾਰ ਰੱਖਿਆ।
And Leah said: 'God hath given me my hire, because I gave my handmaid to my husband. And she called his name Issachar.
19 ੧੯ ਲੇਆਹ ਫੇਰ ਗਰਭਵਤੀ ਹੋਈ ਅਤੇ ਯਾਕੂਬ ਲਈ ਛੇਵਾਂ ਪੁੱਤਰ ਜਣੀ।
And Leah conceived again, and bore a sixth son to Jacob.
20 ੨੦ ਲੇਆਹ ਨੇ ਆਖਿਆ, ਪਰਮੇਸ਼ੁਰ ਨੇ ਮੈਨੂੰ ਚੰਗਾ ਦਾਨ ਦਿੱਤਾ ਹੈ। ਹੁਣ ਮੇਰਾ ਪਤੀ ਮੇਰੇ ਸੰਗ ਰਹੇਗਾ ਕਿਉਂ ਜੋ ਮੈਂ ਉਹ ਦੇ ਲਈ ਛੇ ਪੁੱਤਰਾਂ ਨੂੰ ਜਨਮ ਦਿੱਤਾ ਹੈ ਤਾਂ ਉਸ ਨੇ ਉਹ ਦਾ ਨਾਮ ਜ਼ਬੂਲੁਨ ਰੱਖਿਆ।
And Leah said: 'God hath endowed me with a good dowry; now will my husband dwell with me, because I have borne him six sons.' And she called his name Zebulun.
21 ੨੧ ਫੇਰ ਉਸ ਨੇ ਇੱਕ ਧੀ ਨੂੰ ਜਨਮ ਦਿੱਤਾ ਅਤੇ ਉਹ ਦਾ ਨਾਮ ਦੀਨਾਹ ਰੱਖਿਆ।
And afterwards she bore a daughter, and called her name Dinah.
22 ੨੨ ਤਦ ਪਰਮੇਸ਼ੁਰ ਨੇ ਰਾਖ਼ੇਲ ਨੂੰ ਯਾਦ ਕੀਤਾ ਅਤੇ ਉਹ ਦੀ ਸੁਣੀ ਅਤੇ ਉਹ ਦੀ ਕੁੱਖ ਨੂੰ ਖੋਲ੍ਹਿਆ।
And God remembered Rachel, and God hearkened to her, and opened her womb.
23 ੨੩ ਉਹ ਗਰਭਵਤੀ ਹੋਈ ਅਤੇ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਆਖਿਆ, ਪਰਮੇਸ਼ੁਰ ਨੇ ਮੇਰੀ ਨਿੰਦਿਆ ਨੂੰ ਦੂਰ ਕੀਤਾ ਹੈ।
And she conceived, and bore a son, and said: 'God hath taken away my reproach.'
24 ੨੪ ਤਦ ਉਸ ਨੇ ਇਹ ਆਖ ਕੇ ਉਹ ਦਾ ਨਾਮ ਯੂਸੁਫ਼ ਰੱਖਿਆ ਕਿ ਯਹੋਵਾਹ ਮੈਨੂੰ ਇੱਕ ਹੋਰ ਪੁੱਤਰ ਦੇਵੇਗਾ।
And she called his name Joseph, saying: 'The LORD add to me another son.'
25 ੨੫ ਜਦ ਯੂਸੁਫ਼ ਰਾਖ਼ੇਲ ਤੋਂ ਜੰਮਿਆ ਤਾਂ ਯਾਕੂਬ ਨੇ ਲਾਬਾਨ ਨੂੰ ਆਖਿਆ, ਮੈਨੂੰ ਵਿਦਿਆ ਕਰ ਤਾਂ ਜੋ ਮੈਂ ਆਪਣੇ ਸਥਾਨ ਅਤੇ ਆਪਣੇ ਦੇਸ਼ ਨੂੰ ਚਲਿਆ ਜਾਂਵਾਂ।
And it came to pass, when Rachel had borne Joseph, that Jacob said unto Laban: 'Send me away, that I may go unto mine own place, and to my country.
26 ੨੬ ਮੇਰੀਆਂ ਪਤਨੀਆਂ ਅਤੇ ਮੇਰੇ ਬੱਚੇ ਜਿਨ੍ਹਾਂ ਲਈ ਮੈਂ ਤੇਰੀ ਸੇਵਾ ਕੀਤੀ ਹੈ ਮੈਨੂੰ ਦੇ, ਤਾਂ ਮੈਂ ਚਲਿਆ ਜਾਂਵਾਂਗਾ ਕਿਉਂ ਜੋ ਤੂੰ ਮੇਰੀ ਸੇਵਾ ਨੂੰ ਜਾਣਦਾ ਹੈਂ, ਜੋ ਮੈਂ ਤੇਰੇ ਲਈ ਕੀਤੀ।
Give me my wives and my children for whom I have served thee, and let me go; for thou knowest my service wherewith I have served thee.'
27 ੨੭ ਲਾਬਾਨ ਨੇ ਉਹ ਨੂੰ ਆਖਿਆ, ਜੇਕਰ ਮੇਰੇ ਉੱਤੇ ਤੇਰੀ ਕਿਰਪਾ ਦੀ ਨਜ਼ਰ ਹੋਵੇ ਤਾਂ ਇੱਥੇ ਹੀ ਰਹਿ ਜਾ, ਕਿਉਂ ਜੋ ਮੈਂ ਜਾਣ ਲਿਆ ਹੈ ਕਿ ਯਹੋਵਾਹ ਨੇ ਮੈਨੂੰ ਤੇਰੇ ਕਾਰਨ ਬਰਕਤ ਦਿੱਤੀ ਹੈ।
And Laban said unto him: 'If now I have found favour in thine eyes — I have observed the signs, and the LORD hath blessed me for thy sake.'
28 ੨੮ ਲਾਬਾਨ ਨੇ ਆਖਿਆ, ਆਪਣੀ ਮਜ਼ਦੂਰੀ ਮੇਰੇ ਨਾਲ ਠਹਿਰਾ ਲੈ ਅਤੇ ਮੈਂ ਤੈਨੂੰ ਦਿਆਂਗਾ।
And he said: 'Appoint me thy wages, and I will give it.'
29 ੨੯ ਯਾਕੂਬ ਨੇ ਉਸ ਨੂੰ ਆਖਿਆ, ਤੂੰ ਜਾਣਦਾ ਹੈਂ ਕਿ ਮੈਂ ਕਿਵੇਂ ਤੇਰੀ ਸੇਵਾ ਕੀਤੀ ਅਤੇ ਤੇਰੇ ਪਸ਼ੂ ਮੇਰੇ ਨਾਲ ਕਿਵੇਂ ਰਹੇ।
And he said unto him: 'Thou knowest how I have served thee, and how thy cattle have fared with me.
30 ੩੦ ਕਿਉਂ ਜੋ ਮੇਰੇ ਆਉਣ ਤੋਂ ਪਹਿਲਾਂ ਤੇਰੇ ਕੋਲ ਥੋੜ੍ਹਾ ਸੀ, ਪਰ ਹੁਣ ਬਹੁਤ ਵੱਧ ਗਿਆ ਹੈ। ਯਹੋਵਾਹ ਨੇ ਕਦਮ-ਕਦਮ ਤੇ ਤੈਨੂੰ ਬਰਕਤ ਦਿੱਤੀ ਹੈ। ਪਰ ਮੈਂ ਆਪਣੇ ਘਰ ਲਈ ਕੁਝ ਕਦੋਂ ਕਰਾਂਗਾ?
For it was little which thou hadst before I came, and it hath increased abundantly; and the LORD hath blessed thee whithersoever I turned. And now when shall I provide for mine own house also?'
31 ੩੧ ਉਸ ਨੇ ਆਖਿਆ, ਮੈਂ ਤੈਨੂੰ ਕੀ ਦੇਵਾਂ? ਤਾਂ ਯਾਕੂਬ ਨੇ ਆਖਿਆ, ਮੈਨੂੰ ਕੁਝ ਨਾ ਦੇ। ਜੇਕਰ ਤੂੰ ਮੇਰੇ ਲਈ ਇਹ ਕਰੇਂ ਤਾਂ ਮੈਂ ਤੇਰੇ ਇੱਜੜਾਂ ਨੂੰ ਫੇਰ ਚਾਰਾਂਗਾ ਅਤੇ ਰਾਖੀ ਕਰਾਂਗਾ।
And he said: 'What shall I give thee?' And Jacob said: 'Thou shalt not give me aught; if thou wilt do this thing for me, I will again feed thy flock and keep it.
32 ੩੨ ਮੈਂ ਅੱਜ ਤੇਰੇ ਸਾਰੇ ਇੱਜੜ ਦੇ ਵਿੱਚੋਂ ਦੀ ਲੰਘ ਕੇ ਭੇਡਾਂ ਵਿੱਚੋਂ ਜਿੰਨ੍ਹੀਆਂ ਚਿਤਲੀਆਂ ਅਤੇ ਡੱਬੀਆਂ ਹੋਣ ਅਤੇ ਜੋ ਭੇਡਾਂ ਕਾਲੀਆਂ ਹੋਣ ਬੱਕਰੀਆਂ ਵਿੱਚੋਂ ਵੀ ਜਿੰਨ੍ਹੀਆਂ ਡੱਬੀਆਂ ਅਤੇ ਚਿਤਲੀਆਂ ਹੋਣ ਉਨ੍ਹਾਂ ਨੂੰ ਕੱਢਾਂਗਾ ਅਤੇ ਓਹ ਮੇਰੀ ਮਜ਼ਦੂਰੀ ਹੋਣਗੀਆਂ।
I will pass through all thy flock to-day, removing from thence every speckled and spotted one, and every dark one among the sheep, and the spotted and speckled among the goats; and of such shall be my hire.
33 ੩੩ ਮੇਰਾ ਧਰਮ ਮੇਰੇ ਲਈ ਆਉਣ ਵਾਲੇ ਦਿਨ ਵਿੱਚ ਉੱਤਰ ਦੇਵੇਗਾ ਜਦ ਤੂੰ ਮੇਰੇ ਸਨਮੁਖ ਮੇਰੀ ਮਜ਼ਦੂਰੀ ਦੇਣ ਲਈ ਆਵੇਂਗਾ ਤਾਂ ਬੱਕਰੀਆਂ ਵਿੱਚੋਂ ਹਰ ਇੱਕ ਜਿਹੜੀ ਚਿਤਲੀ ਅਤੇ ਡੱਬੀ ਅਤੇ ਭੇਡਾਂ ਵਿੱਚ ਜਿਹੜੀ ਕਾਲੀ ਨਾ ਹੋਵੇ, ਜੇ ਉਹ ਮੇਰੇ ਕੋਲੋਂ ਨਿੱਕਲੇ ਤਾਂ ਚੋਰੀ ਦੀ ਹੋਵੇਗੀ।
So shall my righteousness witness against me hereafter, when thou shalt come to look over my hire that is before thee: every one that is not speckled and spotted among the goats, and dark among the sheep, that if found with me shall be counted stolen.'
34 ੩੪ ਤਦ ਲਾਬਾਨ ਨੇ ਆਖਿਆ, ਵੇਖ, ਤੇਰੀ ਗੱਲ ਦੇ ਅਨੁਸਾਰ ਹੋਵੇ।
And Laban said: 'Behold, would it might be according to thy word.'
35 ੩੫ ਉਸ ਨੇ ਉਸੇ ਦਿਨ ਸਾਰੇ ਧਾਰੀ ਵਾਲੇ ਅਤੇ ਡੱਬੇ ਬੱਕਰੇ ਅਤੇ ਸਾਰੀਆਂ ਚਿਤਲੀਆਂ ਅਤੇ ਡੱਬੀਆਂ ਬੱਕਰੀਆਂ ਅਰਥਾਤ ਜਿਸ ਕਿਸੇ ਵਿੱਚ ਸਫ਼ੇਦੀ ਸੀ ਅਤੇ ਭੇਡਾਂ ਵਿੱਚੋਂ ਜਿੰਨੀਆਂ ਕਾਲੀਆਂ ਸਨ, ਸਭ ਨੂੰ ਕੱਢਿਆ ਅਤੇ ਆਪਣੇ ਪੁੱਤਰਾਂ ਦੇ ਹੱਥਾਂ ਵਿੱਚ ਦਿੱਤਾ।
And he removed that day the he-goats that were streaked and spotted, and all the she-goats that were speckled and spotted, every one that had white in it, and all the dark ones among the sheep, and gave them into the hand of his sons.
36 ੩੬ ਲਾਬਾਨ ਨੇ ਆਪਣੇ ਅਤੇ ਯਾਕੂਬ ਦੇ ਵਿੱਚ ਤਿੰਨ ਦਿਨਾਂ ਦੇ ਸਫ਼ਰ ਦਾ ਫ਼ਾਸਲਾ ਠਹਿਰਾਇਆ ਅਤੇ ਯਾਕੂਬ ਲਾਬਾਨ ਦੇ ਬਾਕੀ ਇੱਜੜਾਂ ਨੂੰ ਚਾਰਨ ਲੱਗ ਪਿਆ।
And he set three days' journey betwixt himself and Jacob. And Jacob fed the rest of Laban's flocks.
37 ੩੭ ਤਦ ਯਾਕੂਬ ਨੇ ਹਰੇ ਸਫ਼ੇਦੇ ਅਤੇ ਬਦਾਮ ਅਤੇ ਸਰੂ ਦੀਆਂ ਛਿਟੀਆਂ ਲੈ ਕੇ ਉਨ੍ਹਾਂ ਉੱਤੇ ਅਜਿਹੀਆਂ ਧਾਰੀਆਂ ਪਾਈਆਂ ਕਿ ਉਨ੍ਹਾਂ ਦੀ ਸਫ਼ੇਦੀ ਦਿੱਸਣ ਲੱਗ ਪਈ।
And Jacob took him rods of fresh poplar, and of the almond and of the plane-tree; and peeled white streaks in them, making the white appear which was in the rods.
38 ੩੮ ਤਦ ਉਨ੍ਹਾਂ ਛਿਟੀਆਂ ਨੂੰ ਜਿਨ੍ਹਾਂ ਉੱਤੇ ਉਸ ਨੇ ਧਾਰੀਆਂ ਪਾਈਆਂ ਸਨ, ਹੌਦਾਂ ਅਤੇ ਨਾਲਿਆਂ ਵਿੱਚ ਜਿੱਥੇ ਇੱਜੜ ਪਾਣੀ ਪੀਣ ਆਉਂਦੇ ਸਨ, ਉਨ੍ਹਾਂ ਦੇ ਸਾਹਮਣੇ ਰੱਖ ਦਿੱਤਾ ਅਤੇ ਜਦ ਓਹ ਪਾਣੀ ਪੀਂਦੀਆਂ ਸਨ ਤਾਂ ਓਹ ਆਸੇ ਲੱਗਣ ਲੱਗ ਪਈਆਂ।
And he set the rods which he had peeled over against the flocks in the gutters in the watering-troughs where the flocks came to drink; and they conceived when they came to drink.
39 ੩੯ ਇਸ ਤਰ੍ਹਾਂ ਇੱਜੜ ਛਿਟੀਆਂ ਦੇ ਅੱਗੇ ਆਸੇ ਲੱਗਿਆ ਤਾਂ ਉਨ੍ਹਾਂ ਨੇ ਗਦਰੇ ਅਤੇ ਚਿਤਲੇ ਅਤੇ ਡੱਬੇ ਬੱਚੇ ਦਿੱਤੇ।
And the flocks conceived at the sight of the rods, and the flocks brought forth streaked, speckled, and spotted.
40 ੪੦ ਤਦ ਯਾਕੂਬ ਨੇ ਲੇਲੇ ਅੱਡ ਕੀਤੇ ਅਤੇ ਲਾਬਾਨ ਦੇ ਇੱਜੜ ਦੀਆਂ ਭੇਡ-ਬੱਕਰੀਆਂ ਦੇ ਮੂੰਹ ਸਭ ਗਦਰੀਆਂ ਅਤੇ ਸਭ ਕਾਲੀਆਂ ਭੇਡਾਂ ਵੱਲ ਫੇਰ ਦਿੱਤੇ ਅਤੇ ਉਸ ਨੇ ਆਪਣੇ ਇੱਜੜਾਂ ਨੂੰ ਲਾਬਾਨ ਦੇ ਇੱਜੜਾਂ ਤੋਂ ਵੱਖਰਿਆਂ ਕੀਤਾ ਅਤੇ ਨਾਲ ਰਲਣ ਨਾ ਦਿੱਤਾ।
And Jacob separated the lambs — he also set the faces of the flocks toward the streaked and all the dark in the flock of Laban — and put his own droves apart, and put them not unto Laban's flock.
41 ੪੧ ਅਤੇ ਜਦ ਤਕੜੀਆਂ ਭੇਡਾਂ ਦੇ ਆਸੇ ਲੱਗਣ ਦਾ ਸਮਾਂ ਆਇਆ ਤਾਂ ਯਾਕੂਬ ਨੇ ਉਹ ਛਿਟੀਆਂ ਉਨ੍ਹਾਂ ਦੀਆਂ ਅੱਖਾਂ ਦੇ ਅੱਗੇ ਰੱਖੀਆਂ, ਇਸ ਲਈ ਕਿ ਓਹ ਉਨ੍ਹਾਂ ਛਿਟੀਆਂ ਦੇ ਅੱਗੇ ਆਸੇ ਲੱਗਣ।
And it came to pass, whensoever the stronger of the flock did conceive, that Jacob laid the rods before the eyes of the flock in the gutters, that they might conceive among the rods;
42 ੪੨ ਪਰ ਜਿਹੜਾ ਇੱਜੜ ਕਮਜ਼ੋਰ ਸੀ, ਤਦ ਉਹ ਛਿਟੀਆਂ ਨੂੰ ਉਨ੍ਹਾਂ ਦੇ ਅੱਗੇ ਨਹੀਂ ਰੱਖਦਾ ਸੀ। ਇਸ ਕਾਰਨ ਲਾਬਾਨ ਦੇ ਪੱਠੇ ਕਮਜ਼ੋਰ ਅਤੇ ਯਾਕੂਬ ਦੇ ਤਕੜੇ ਸਨ।
but when the flock were feeble, he put them not in; so the feebler were Laban's, and the stronger Jacob's.
43 ੪੩ ਇਸ ਤਰ੍ਹਾਂ ਉਹ ਮਨੁੱਖ ਬਹੁਤ ਹੀ ਵੱਧ ਗਿਆ ਅਤੇ ਉਹ ਦੇ ਕੋਲ ਬਹੁਤ ਇੱਜੜ ਅਤੇ ਦਾਸ-ਦਾਸੀਆਂ, ਊਠ ਅਤੇ ਗਧੇ ਹੋ ਗਏ।
And the man increased exceedingly, and had large flocks, and maid-servants and men-servants, and camels and asses.