< ਉਤਪਤ 31 >

1 ਉਸ ਨੇ ਲਾਬਾਨ ਦੇ ਪੁੱਤਰਾਂ ਦੀਆਂ ਗੱਲਾਂ ਸੁਣੀਆਂ ਜੋ ਕਹਿੰਦੇ ਸਨ ਕਿ ਯਾਕੂਬ ਸਾਡੇ ਪਿਤਾ ਦਾ ਸਭ ਕੁਝ ਲੈ ਗਿਆ ਅਤੇ ਸਾਡੇ ਪਿਤਾ ਦੇ ਮਾਲ ਵਿੱਚੋਂ ਇਹ ਸਾਰਾ ਧਨ ਉਹ ਨੇ ਪਾਇਆ ਹੈ।
וַיִּשְׁמַ֗ע אֶת־דִּבְרֵ֤י בְנֵֽי־לָבָן֙ לֵאמֹ֔ר לָקַ֣ח יַעֲקֹ֔ב אֵ֖ת כָּל־אֲשֶׁ֣ר לְאָבִ֑ינוּ וּמֵאֲשֶׁ֣ר לְאָבִ֔ינוּ עָשָׂ֕ה אֵ֥ת כָּל־הַכָּבֹ֖ד הַזֶּֽה׃
2 ਫਿਰ ਯਾਕੂਬ ਨੇ ਲਾਬਾਨ ਦੇ ਚਿਹਰੇ ਵੱਲ ਵੇਖਿਆ ਅਤੇ ਜਾਣ ਲਿਆ ਕਿ ਉਹ ਪਹਿਲਾਂ ਵਾਂਗੂੰ ਉਹ ਦੀ ਵੱਲ ਨਹੀਂ ਸੀ।
וַיַּ֥רְא יַעֲקֹ֖ב אֶת־פְּנֵ֣י לָבָ֑ן וְהִנֵּ֥ה אֵינֶנּ֛וּ עִמֹּ֖ו כִּתְמֹ֥ול שִׁלְשֹֽׁום׃
3 ਫੇਰ ਯਹੋਵਾਹ ਨੇ ਯਾਕੂਬ ਨੂੰ ਆਖਿਆ, ਤੂੰ ਆਪਣੇ ਪੁਰਖਿਆਂ ਦੇ ਦੇਸ਼ ਨੂੰ ਅਤੇ ਆਪਣੀ ਜਨਮ ਭੂਮੀ ਵੱਲ ਮੁੜ ਜਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ।
וַיֹּ֤אמֶר יְהוָה֙ אֶֽל־יַעֲקֹ֔ב שׁ֛וּב אֶל־אֶ֥רֶץ אֲבֹותֶ֖יךָ וּלְמֹולַדְתֶּ֑ךָ וְאֶֽהְיֶ֖ה עִמָּֽךְ׃
4 ਤਦ ਯਾਕੂਬ ਨੇ ਰਾਖ਼ੇਲ ਅਤੇ ਲੇਆਹ ਨੂੰ ਮੈਦਾਨ ਵਿੱਚ ਆਪਣੇ ਇੱਜੜ ਕੋਲ ਬੁਲਾਇਆ
וַיִּשְׁלַ֣ח יַעֲקֹ֔ב וַיִּקְרָ֖א לְרָחֵ֣ל וּלְלֵאָ֑ה הַשָּׂדֶ֖ה אֶל־צֹאנֹֽו׃
5 ਅਤੇ ਉਨ੍ਹਾਂ ਨੂੰ ਆਖਿਆ, ਮੈਂ ਵੇਖਦਾ ਹਾਂ ਕਿ ਤੁਹਾਡੇ ਪਿਤਾ ਦਾ ਮੂੰਹ ਮੇਰੀ ਵੱਲ ਪਹਿਲਾ ਵਾਂਗੂੰ ਨਹੀਂ ਹੈ ਤਾਂ ਵੀ ਮੇਰੇ ਪਿਤਾ ਦਾ ਪਰਮੇਸ਼ੁਰ ਮੇਰੇ ਅੰਗ-ਸੰਗ ਹੈ।
וַיֹּ֣אמֶר לָהֶ֗ן רֹאֶ֤ה אָנֹכִי֙ אֶת־פְּנֵ֣י אֲבִיכֶ֔ן כִּֽי־אֵינֶ֥נּוּ אֵלַ֖י כִּתְמֹ֣ל שִׁלְשֹׁ֑ם וֽ͏ֵאלֹהֵ֣י אָבִ֔י הָיָ֖ה עִמָּדִֽי׃
6 ਤੁਸੀਂ ਜਾਣਦੀਆਂ ਹੋ ਕਿ ਮੈਂ ਆਪਣੇ ਸਾਰੇ ਬਲ ਨਾਲ ਤੁਹਾਡੇ ਪਿਤਾ ਦੀ ਸੇਵਾ ਕੀਤੀ ਹੈ।
וְאַתֵּ֖נָה יְדַעְתֶּ֑ן כִּ֚י בְּכָל־כֹּחִ֔י עָבַ֖דְתִּי אֶת־אֲבִיכֶֽן׃
7 ਪਰ ਤੁਹਾਡੇ ਪਿਤਾ ਨੇ ਮੇਰੇ ਨਾਲ ਧੋਖਾ ਕੀਤਾ ਅਤੇ ਮੇਰੀ ਮਜ਼ਦੂਰੀ ਦਸ ਵਾਰੀ ਬਦਲੀ ਪਰ ਪਰਮੇਸ਼ੁਰ ਨੇ ਉਸ ਤੋਂ ਮੈਨੂੰ ਘਾਟਾ ਪੈਣ ਨਾ ਦਿੱਤਾ।
וַאֲבִיכֶן֙ הֵ֣תֶל בִּ֔י וְהֶחֱלִ֥ף אֶת־מַשְׂכֻּרְתִּ֖י עֲשֶׂ֣רֶת מֹנִ֑ים וְלֹֽא־נְתָנֹ֣ו אֱלֹהִ֔ים לְהָרַ֖ע עִמָּדִֽי׃
8 ਜਦ ਉਸ ਨੇ ਆਖਿਆ ਕਿ ਚਿਤਲੀਆਂ ਤੇਰੀ ਮਜ਼ਦੂਰੀ ਹਨ ਤਾਂ ਸਾਰੇ ਇੱਜੜ ਨੇ ਗਦਰੇ ਹੀ ਬੱਚੇ ਦਿੱਤੇ।
אִם־כֹּ֣ה יֹאמַ֗ר נְקֻדִּים֙ יִהְיֶ֣ה שְׂכָרֶ֔ךָ וְיָלְד֥וּ כָל־הַצֹּ֖אן נְקֻדִּ֑ים וְאִם־כֹּ֣ה יֹאמַ֗ר עֲקֻדִּים֙ יִהְיֶ֣ה שְׂכָרֶ֔ךָ וְיָלְד֥וּ כָל־הַצֹּ֖אן עֲקֻדִּֽים׃
9 ਇਸ ਤਰ੍ਹਾਂ ਪਰਮੇਸ਼ੁਰ ਨੇ ਤੁਹਾਡੇ ਪਿਤਾ ਦੇ ਡੰਗਰ ਖੋਹ ਕੇ ਮੈਨੂੰ ਦਿੱਤੇ।
וַיַּצֵּ֧ל אֱלֹהִ֛ים אֶת־מִקְנֵ֥ה אֲבִיכֶ֖ם וַיִּתֶּן־לִֽי׃
10 ੧੦ ਅਤੇ ਜਿਸ ਵੇਲੇ ਇੱਜੜ ਬੇਗ ਵਿੱਚ ਆਉਂਦਾ ਸੀ ਤਾਂ ਮੈਂ ਸੁਫ਼ਨੇ ਵਿੱਚ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ ਅਤੇ ਵੇਖੋ ਜਿਹੜੇ ਬੱਕਰੇ ਇੱਜੜ ਉੱਪਰ ਟੱਪਦੇ ਸਨ ਓਹ ਗਦਰੇ ਅਤੇ ਚਿਤਲੇ ਅਤੇ ਚਿਤਕਬਰੇ ਸਨ।
וַיְהִ֗י בְּעֵת֙ יַחֵ֣ם הַצֹּ֔אן וָאֶשָּׂ֥א עֵינַ֛י וָאֵ֖רֶא בַּחֲלֹ֑ום וְהִנֵּ֤ה הָֽעַתֻּדִים֙ הָעֹלִ֣ים עַל־הַצֹּ֔אן עֲקֻדִּ֥ים נְקֻדִּ֖ים וּבְרֻדִּֽים׃
11 ੧੧ ਪਰਮੇਸ਼ੁਰ ਦੇ ਦੂਤ ਨੇ ਮੈਨੂੰ ਸੁਫ਼ਨੇ ਵਿੱਚ ਆਖਿਆ, ਯਾਕੂਬ! ਮੈਂ ਆਖਿਆ, ਮੈਂ ਹਾਜ਼ਰ ਹਾਂ।
וַיֹּ֨אמֶר אֵלַ֜י מַלְאַ֧ךְ הָאֱלֹהִ֛ים בַּחֲלֹ֖ום יֽ͏ַעֲקֹ֑ב וָאֹמַ֖ר הִנֵּֽנִי׃
12 ੧੨ ਤਦ ਉਸ ਨੇ ਆਖਿਆ ਆਪਣੀਆਂ ਅੱਖਾਂ ਚੁੱਕ ਕੇ ਵੇਖ ਕਿ ਸਾਰੇ ਬੱਕਰੇ ਜਿਹੜੇ ਇੱਜੜ ਦੇ ਉੱਤੇ ਟੱਪਦੇ ਸਨ ਗਦਰੇ ਅਤੇ ਚਿਤਲੇ ਅਤੇ ਚਿਤਕਬਰੇ ਹਨ ਕਿਉਂ ਜੋ ਮੈਂ ਜੋ ਕੁਝ ਲਾਬਾਨ ਨੇ ਤੇਰੇ ਨਾਲ ਕੀਤਾ, ਉਹ ਸਭ ਮੈਂ ਵੇਖਿਆ ਹੈ।
וַיֹּ֗אמֶר שָׂא־נָ֨א עֵינֶ֤יךָ וּרְאֵה֙ כָּל־הָֽעַתֻּדִים֙ הָעֹלִ֣ים עַל־הַצֹּ֔אן עֲקֻדִּ֥ים נְקֻדִּ֖ים וּבְרֻדִּ֑ים כִּ֣י רָאִ֔יתִי אֵ֛ת כָּל־אֲשֶׁ֥ר לָבָ֖ן עֹ֥שֶׂה לָּֽךְ׃
13 ੧੩ ਮੈਂ ਬੈਤਏਲ ਦਾ ਪਰਮੇਸ਼ੁਰ ਹਾਂ ਜਿੱਥੇ ਤੂੰ ਥੰਮ੍ਹ ਉੱਤੇ ਤੇਲ ਡੋਲ੍ਹਿਆ ਸੀ ਅਤੇ ਮੇਰੇ ਅੱਗੇ ਸੁੱਖਣਾ ਸੁੱਖੀ। ਹੁਣ ਉੱਠ, ਅਤੇ ਇਸ ਦੇਸ਼ ਤੋਂ ਨਿੱਕਲ ਕੇ ਆਪਣੀ ਜਨਮ ਭੂਮੀ ਨੂੰ ਮੁੜ ਜਾ।
אָנֹכִ֤י הָאֵל֙ בֵּֽית־אֵ֔ל אֲשֶׁ֨ר מָשַׁ֤חְתָּ שָּׁם֙ מַצֵּבָ֔ה אֲשֶׁ֨ר נָדַ֥רְתָּ לִּ֛י שָׁ֖ם נֶ֑דֶר עַתָּ֗ה ק֥וּם צֵא֙ מִן־הָאָ֣רֶץ הַזֹּ֔את וְשׁ֖וּב אֶל־אֶ֥רֶץ מֹולַדְתֶּֽךָ׃
14 ੧੪ ਤਦ ਰਾਖ਼ੇਲ ਅਤੇ ਲੇਆਹ ਨੇ ਉੱਤਰ ਦੇ ਕੇ ਆਖਿਆ, ਕੀ ਅਜੇ ਤੱਕ ਸਾਡੇ ਪਿਤਾ ਦੇ ਘਰ ਵਿੱਚ ਸਾਡਾ ਕੋਈ ਹਿੱਸਾ ਜਾਂ ਅਧਿਕਾਰ ਹੈ?
וַתַּ֤עַן רָחֵל֙ וְלֵאָ֔ה וַתֹּאמַ֖רְנָה לֹ֑ו הַעֹ֥וד לָ֛נוּ חֵ֥לֶק וְנַחֲלָ֖ה בְּבֵ֥ית אָבִֽינוּ׃
15 ੧੫ ਕੀ ਅਸੀਂ ਉਹ ਦੇ ਅੱਗੇ ਪਰਾਈਆਂ ਨਹੀਂ ਰਹੀਆਂ ਕਿਉਂ ਜੋ ਉਸ ਨੇ ਸਾਨੂੰ ਵੇਚ ਦਿੱਤਾ ਅਤੇ ਸਾਡੀ ਚਾਂਦੀ ਵੀ ਖਾ ਗਿਆ
הֲלֹ֧וא נָכְרִיֹּ֛ות נֶחְשַׁ֥בְנוּ לֹ֖ו כִּ֣י מְכָרָ֑נוּ וַיֹּ֥אכַל גַּם־אָכֹ֖ול אֶת־כַּסְפֵּֽנוּ׃
16 ੧੬ ਇਸ ਲਈ ਪਰਮੇਸ਼ੁਰ ਨੇ ਸਾਡੇ ਪਿਤਾ ਤੋਂ ਜੋ ਧਨ ਲੈ ਲਿਆ ਹੈ ਉਹ ਸਾਡਾ ਅਤੇ ਸਾਡੇ ਪੁੱਤਰਾਂ ਦਾ ਹੈ ਅਤੇ ਹੁਣ ਜੋ ਕੁਝ ਤੈਨੂੰ ਪਰਮੇਸ਼ੁਰ ਨੇ ਆਖਿਆ ਹੈ, ਉਹੀ ਕਰ।
כִּ֣י כָל־הָעֹ֗שֶׁר אֲשֶׁ֨ר הִצִּ֤יל אֱלֹהִים֙ מֵֽאָבִ֔ינוּ לָ֥נוּ ה֖וּא וּלְבָנֵ֑ינוּ וְעַתָּ֗ה כֹּל֩ אֲשֶׁ֨ר אָמַ֧ר אֱלֹהִ֛ים אֵלֶ֖יךָ עֲשֵֽׂה׃
17 ੧੭ ਤਦ ਯਾਕੂਬ ਨੇ ਉੱਠ ਕੇ ਆਪਣੇ ਪੁੱਤਰਾਂ ਅਤੇ ਇਸਤਰੀਆਂ ਨੂੰ ਊਠਾਂ ਉੱਤੇ ਚੜ੍ਹਾਇਆ
וַיָּ֖קָם יַעֲקֹ֑ב וַיִּשָּׂ֛א אֶת־בָּנָ֥יו וְאֶת־נָשָׁ֖יו עַל־הַגְּמַלִּֽים׃
18 ੧੮ ਅਤੇ ਆਪਣੇ ਸਾਰੇ ਪਸ਼ੂਆਂ ਨੂੰ ਅਤੇ ਆਪਣੇ ਮਾਲ ਨੂੰ ਜੋ ਉਸ ਨੇ ਇਕੱਠਾ ਕੀਤਾ ਅਰਥਾਤ ਓਹ ਡੰਗਰ ਜੋ ਉਸ ਨੇ ਪਦਨ ਅਰਾਮ ਵਿੱਚ ਕਮਾ ਕੇ ਇਕੱਠੇ ਕੀਤੇ, ਲੈ ਗਿਆ ਤਾਂ ਜੋ ਕਨਾਨ ਦੇਸ਼ ਨੂੰ ਆਪਣੇ ਪਿਤਾ ਇਸਹਾਕ ਕੋਲ ਚਲਿਆ ਜਾਵੇ।
וַיִּנְהַ֣ג אֶת־כָּל־מִקְנֵ֗הוּ וְאֶת־כָּל־רְכֻשֹׁו֙ אֲשֶׁ֣ר רָכָ֔שׁ מִקְנֵה֙ קִנְיָנֹ֔ו אֲשֶׁ֥ר רָכַ֖שׁ בְּפַדַּ֣ן אֲרָ֑ם לָבֹ֛וא אֶל־יִצְחָ֥ק אָבִ֖יו אַ֥רְצָה כְּנָֽעַן׃
19 ੧੯ ਲਾਬਾਨ ਬਾਹਰ ਆਪਣੀਆਂ ਭੇਡਾਂ ਦੀ ਉੱਨ ਕਤਰਨ ਲਈ ਗਿਆ ਹੋਇਆ ਸੀ ਅਤੇ ਰਾਖ਼ੇਲ ਆਪਣੇ ਪਿਤਾ ਦੇ ਘਰੇਲੂ ਬੁੱਤਾਂ ਨੂੰ ਚੁਰਾ ਕੇ ਲੈ ਗਈ।
וְלָבָ֣ן הָלַ֔ךְ לִגְזֹ֖ז אֶת־צֹאנֹ֑ו וַתִּגְנֹ֣ב רָחֵ֔ל אֶת־הַתְּרָפִ֖ים אֲשֶׁ֥ר לְאָבִֽיהָ׃
20 ੨੦ ਸੋ ਯਾਕੂਬ, ਲਾਬਾਨ ਅਰਾਮੀ ਤੋਂ ਚੋਰੀ ਚਲਾ ਗਿਆ ਅਰਥਾਤ ਉਸ ਨੂੰ ਨਾ ਦੱਸਿਆ ਕਿ ਮੈਂ ਭੱਜਿਆ ਜਾ ਰਿਹਾ ਹਾਂ।
וַיִּגְנֹ֣ב יַעֲקֹ֔ב אֶת־לֵ֥ב לָבָ֖ן הָאֲרַמִּ֑י עַל־בְּלִי֙ הִגִּ֣יד לֹ֔ו כִּ֥י בֹרֵ֖חַ הֽוּא׃
21 ੨੧ ਉਹ ਆਪਣਾ ਸਭ ਕੁਝ ਨਾਲ ਲੈ ਕੇ ਭੱਜਿਆ ਅਤੇ ਉੱਠ ਕੇ ਦਰਿਆ ਪਾਰ ਲੰਘ ਗਿਆ ਅਤੇ ਆਪਣਾ ਮੂੰਹ ਗਿਲਆਦ ਦੇ ਪਰਬਤ ਵੱਲ ਕੀਤਾ।
וַיִּבְרַ֥ח הוּא֙ וְכָל־אֲשֶׁר־לֹ֔ו וַיָּ֖קָם וַיַּעֲבֹ֣ר אֶת־הַנָּהָ֑ר וַיָּ֥שֶׂם אֶת־פָּנָ֖יו הַ֥ר הַגִּלְעָֽד׃
22 ੨੨ ਤੀਜੇ ਦਿਨ ਲਾਬਾਨ ਨੂੰ ਖ਼ਬਰ ਮਿਲੀ ਕਿ ਯਾਕੂਬ ਭੱਜ ਗਿਆ ਹੈ।
וַיֻּגַּ֥ד לְלָבָ֖ן בַּיֹּ֣ום הַשְּׁלִישִׁ֑י כִּ֥י בָרַ֖ח יַעֲקֹֽב׃
23 ੨੩ ਇਸ ਲਈ ਉਸ ਨੇ ਆਪਣੇ ਭਰਾਵਾਂ ਨੂੰ ਨਾਲ ਲੈ ਕੇ ਸੱਤਾਂ ਦਿਨਾਂ ਤੱਕ ਉਸ ਦਾ ਪਿੱਛਾ ਕੀਤਾ ਅਤੇ ਉਸ ਨੂੰ ਗਿਲਆਦ ਦੇ ਪਰਬਤ ਉੱਤੇ ਜਾ ਲਿਆ।
וַיִּקַּ֤ח אֶת־אֶחָיו֙ עִמֹּ֔ו וַיִּרְדֹּ֣ף אַחֲרָ֔יו דֶּ֖רֶךְ שִׁבְעַ֣ת יָמִ֑ים וַיַּדְבֵּ֥ק אֹתֹ֖ו בְּהַ֥ר הַגִּלְעָֽד׃
24 ੨੪ ਪਰ ਪਰਮੇਸ਼ੁਰ ਨੇ ਲਾਬਾਨ ਅਰਾਮੀ ਦੇ ਕੋਲ ਰਾਤ ਦੇ ਸੁਫ਼ਨੇ ਵਿੱਚ ਜਾ ਕੇ ਆਖਿਆ, ਖ਼ਬਰਦਾਰ ਹੋ ਅਤੇ ਯਾਕੂਬ ਦੇ ਨਾਲ ਭਲਾ ਬੁਰਾ ਨਾ ਬੋਲ।
וַיָּבֹ֧א אֱלֹהִ֛ים אֶל־לָבָ֥ן הָאֲרַמִּ֖י בַּחֲלֹ֣ם הַלָּ֑יְלָה וַיֹּ֣אמֶר לֹ֗ו הִשָּׁ֧מֶר לְךָ֛ פֶּן־תְּדַבֵּ֥ר עִֽם־יַעֲקֹ֖ב מִטֹּ֥וב עַד־רָֽע׃
25 ੨੫ ਤਦ ਲਾਬਾਨ, ਯਾਕੂਬ ਨੂੰ ਜਾ ਮਿਲਿਆ ਅਤੇ ਯਾਕੂਬ ਨੇ ਆਪਣਾ ਤੰਬੂ ਪਰਬਤ ਉੱਤੇ ਖੜ੍ਹਾ ਕੀਤਾ ਸੀ, ਲਾਬਾਨ ਨੇ ਵੀ ਆਪਣੇ ਭਰਾਵਾਂ ਦੇ ਨਾਲ ਗਿਲਆਦ ਦੇ ਪਰਬਤ ਉੱਤੇ ਤੰਬੂ ਖੜ੍ਹਾ ਕੀਤਾ।
וַיַּשֵּׂ֥ג לָבָ֖ן אֶֽת־יַעֲקֹ֑ב וְיַעֲקֹ֗ב תָּקַ֤ע אֶֽת־אָהֳלֹו֙ בָּהָ֔ר וְלָבָ֛ן תָּקַ֥ע אֶת־אֶחָ֖יו בְּהַ֥ר הַגִּלְעָֽד׃
26 ੨੬ ਤਦ ਲਾਬਾਨ ਨੇ ਯਾਕੂਬ ਨੂੰ ਆਖਿਆ, ਤੂੰ ਇਹ ਕੀ ਕੀਤਾ ਜੋ ਤੂੰ ਮੇਰੇ ਕੋਲੋਂ ਚੋਰੀ ਭੱਜ ਆਇਆ ਹੈਂ ਅਤੇ ਤੂੰ ਮੇਰੀਆਂ ਧੀਆਂ ਨੂੰ ਤਲਵਾਰ ਦੇ ਜ਼ੋਰ ਨਾਲ ਬਣਾਏ ਕੈਦੀਆਂ ਵਾਂਗੂੰ ਹੱਕ ਲਿਆਇਆ ਹੈਂ?
וַיֹּ֤אמֶר לָבָן֙ לְיַעֲקֹ֔ב מֶ֣ה עָשִׂ֔יתָ וַתִּגְנֹ֖ב אֶת־לְבָבִ֑י וַתְּנַהֵג֙ אֶת־בְּנֹתַ֔י כִּשְׁבֻיֹ֖ות חָֽרֶב׃
27 ੨੭ ਤੂੰ ਕਿਉਂ ਲੁੱਕ ਕੇ ਭੱਜਿਆ ਅਤੇ ਮੈਨੂੰ ਠੱਗਿਆ ਅਤੇ ਮੈਨੂੰ ਖ਼ਬਰ ਕਿਉਂ ਨਾ ਦਿੱਤੀ ਤਾਂ ਜੋ ਮੈਂ ਤੈਨੂੰ ਖੁਸ਼ੀ ਅਤੇ ਰਾਗ-ਰੰਗ ਅਤੇ ਡੱਫਾਂ ਅਤੇ ਬਰਬਤਾਂ ਨਾਲ ਵਿਦਿਆ ਕਰਦਾ?
לָ֤מָּה נַחְבֵּ֙אתָ֙ לִבְרֹ֔חַ וַתִּגְנֹ֖ב אֹתִ֑י וְלֹא־הִגַּ֣דְתָּ לִּ֔י וָֽאֲשַׁלֵּחֲךָ֛ בְּשִׂמְחָ֥ה וּבְשִׁרִ֖ים בְּתֹ֥ף וּבְכִנֹּֽור׃
28 ੨੮ ਤੂੰ ਮੈਨੂੰ ਆਪਣੇ ਪੁੱਤਰ ਧੀਆਂ ਨੂੰ ਕਿਉਂ ਚੁੰਮਣ ਨਾ ਦਿੱਤਾ? ਹੁਣ ਤੂੰ ਮੂਰਖਪੁਣਾ ਕੀਤਾ ਹੈ।
וְלֹ֣א נְטַשְׁתַּ֔נִי לְנַשֵּׁ֥ק לְבָנַ֖י וְלִבְנֹתָ֑י עַתָּ֖ה הִסְכַּ֥לְתָּֽ עֲשֹֽׂו׃
29 ੨੯ ਹੁਣ ਮੇਰੇ ਹੱਥਾਂ ਵਿੱਚ ਸ਼ਕਤੀ ਹੈ ਕਿ ਤੇਰੇ ਨਾਲ ਬੁਰਿਆਈ ਕਰਾਂ ਪਰ ਤੁਹਾਡੇ ਪਿਤਾ ਦੇ ਪਰਮੇਸ਼ੁਰ ਨੇ ਕੱਲ ਰਾਤ ਮੈਨੂੰ ਆਖਿਆ ਕਿ ਖ਼ਬਰਦਾਰ ਹੋ ਅਤੇ ਯਾਕੂਬ ਨਾਲ ਭਲਾ ਜਾਂ ਬੁਰਾ ਨਾ ਬੋਲ।
יֶשׁ־לְאֵ֣ל יָדִ֔י לַעֲשֹׂ֥ות עִמָּכֶ֖ם רָ֑ע וֽ͏ֵאלֹהֵ֨י אֲבִיכֶ֜ם אֶ֣מֶשׁ ׀ אָמַ֧ר אֵלַ֣י לֵאמֹ֗ר הִשָּׁ֧מֶר לְךָ֛ מִדַּבֵּ֥ר עִֽם־יַעֲקֹ֖ב מִטֹּ֥וב עַד־רָֽע׃
30 ੩੦ ਹੁਣ ਤੂੰ ਚੱਲਿਆ ਤਾਂ ਹੈਂ ਹੀ ਕਿਉਂ ਜੋ ਤੂੰ ਆਪਣੇ ਪਿਤਾ ਦੇ ਘਰ ਨੂੰ ਲੋਚਦਾ ਹੈਂ ਪਰ ਤੂੰ ਮੇਰੇ ਦੇਵਤਿਆਂ ਨੂੰ ਕਿਉਂ ਚੁਰਾਇਆ?
וְעַתָּה֙ הָלֹ֣ךְ הָלַ֔כְתָּ כִּֽי־נִכְסֹ֥ף נִכְסַ֖פְתָּה לְבֵ֣ית אָבִ֑יךָ לָ֥מָּה גָנַ֖בְתָּ אֶת־אֱלֹהָֽי׃
31 ੩੧ ਯਾਕੂਬ ਨੇ ਲਾਬਾਨ ਨੂੰ ਉੱਤਰ ਦੇ ਕੇ ਆਖਿਆ, ਕਿਉਂ ਜੋ ਮੈਂ ਡਰ ਗਿਆ, ਮੈਂ ਸੋਚਿਆ ਕਿ ਤੂੰ ਮੈਥੋਂ ਆਪਣੀਆਂ ਧੀਆਂ ਨੂੰ ਜ਼ੋਰ ਨਾਲ ਖੋਹ ਕੇ ਲੈ ਜਾਵੇਂਗਾ।
וַיַּ֥עַן יַעֲקֹ֖ב וַיֹּ֣אמֶר לְלָבָ֑ן כִּ֣י יָרֵ֔אתִי כִּ֣י אָמַ֔רְתִּי פֶּן־תִּגְזֹ֥ל אֶת־בְּנֹותֶ֖יךָ מֵעִמִּֽי׃
32 ੩੨ ਜਿਹ ਦੇ ਕੋਲ ਤੂੰ ਆਪਣੇ ਦੇਵਤਿਆਂ ਨੂੰ ਪਾਵੇਂਗਾ ਉਹ ਜੀਉਂਦਾ ਨਾ ਰਹੇਗਾ। ਸਾਡੇ ਭਰਾਵਾਂ ਦੇ ਸਾਹਮਣੇ ਲੱਭ ਲੈ ਅਤੇ ਜੋ ਕੁਝ ਤੇਰਾ ਮੇਰੇ ਕੋਲੋਂ ਨਿੱਕਲੇ ਲੈ ਲੈ, ਪਰ ਯਾਕੂਬ ਨਹੀਂ ਜਾਣਦਾ ਸੀ ਕਿ ਰਾਖ਼ੇਲ ਨੇ ਉਨ੍ਹਾਂ ਨੂੰ ਚੁਰਾਇਆ ਹੈ।
עִ֠ם אֲשֶׁ֨ר תִּמְצָ֣א אֶת־אֱלֹהֶיךָ֮ לֹ֣א יִֽחְיֶה֒ נֶ֣גֶד אַחֵ֧ינוּ הַֽכֶּר־לְךָ֛ מָ֥ה עִמָּדִ֖י וְקַֽח־לָ֑ךְ וְלֹֽא־יָדַ֣ע יַעֲקֹ֔ב כִּ֥י רָחֵ֖ל גְּנָבָֽתַם׃
33 ੩੩ ਲਾਬਾਨ, ਯਾਕੂਬ ਦੇ ਅਤੇ ਲੇਆਹ ਦੇ ਤੰਬੂ ਵਿੱਚ ਅਤੇ ਦੋਹਾਂ ਦਾਸੀਆਂ ਦੇ ਤੰਬੂ ਵਿੱਚ ਗਿਆ ਪਰ ਕੁਝ ਨਾ ਮਿਲਿਆ ਅਤੇ ਲੇਆਹ ਦੇ ਤੰਬੂ ਵਿੱਚੋਂ ਨਿੱਕਲ ਕੇ ਰਾਖ਼ੇਲ ਦੇ ਤੰਬੂ ਵਿੱਚ ਆਇਆ।
וַיָּבֹ֨א לָבָ֜ן בְּאֹ֥הֶל יַעֲקֹ֣ב ׀ וּבְאֹ֣הֶל לֵאָ֗ה וּבְאֹ֛הֶל שְׁתֵּ֥י הָאֲמָהֹ֖ת וְלֹ֣א מָצָ֑א וַיֵּצֵא֙ מֵאֹ֣הֶל לֵאָ֔ה וַיָּבֹ֖א בְּאֹ֥הֶל רָחֵֽל׃
34 ੩੪ ਤਦ ਰਾਖ਼ੇਲ ਨੇ ਉਨ੍ਹਾਂ ਘਰੇਲੂ ਬੁੱਤਾਂ ਨੂੰ ਲੈ ਕੇ ਊਠ ਦੀ ਕਾਠੀ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਉੱਤੇ ਬੈਠ ਗਈ ਅਤੇ ਲਾਬਾਨ ਨੇ ਸਾਰੇ ਤੰਬੂ ਦੀ ਖੋਜ ਕੀਤੀ ਪਰ ਕੁਝ ਨਾ ਮਿਲਿਆ।
וְרָחֵ֞ל לָקְחָ֣ה אֶת־הַתְּרָפִ֗ים וַתְּשִׂמֵ֛ם בְּכַ֥ר הַגָּמָ֖ל וַתֵּ֣שֶׁב עֲלֵיהֶ֑ם וַיְמַשֵּׁ֥שׁ לָבָ֛ן אֶת־כָּל־הָאֹ֖הֶל וְלֹ֥א מָצָֽא׃
35 ੩੫ ਉਸ ਨੇ ਆਪਣੇ ਪਿਤਾ ਨੂੰ ਆਖਿਆ ਹੇ ਮੇਰੇ ਸੁਆਮੀ, ਤੁਹਾਡੀਆਂ ਅੱਖਾਂ ਵਿੱਚ ਇਹ ਗੱਲ ਨਰਾਜ਼ਗੀ ਦੀ ਨਾ ਹੋਵੇ ਕਿ ਮੈਂ ਤੁਹਾਡੇ ਸਾਹਮਣੇ ਨਾ ਉੱਠ ਸਕੀ, ਕਿਉਂ ਜੋ ਮੈਂ ਮਾਹਵਾਰੀ ਦੇ ਹਾਲ ਵਿੱਚ ਹਾਂ। ਇਸ ਲਈ ਉਸ ਨੇ ਲੱਭਿਆ ਪਰ ਉਸ ਨੂੰ ਬੁੱਤ ਨਾ ਲੱਭੇ।
וַתֹּ֣אמֶר אֶל־אָבִ֗יהָ אַל־יִ֙חַר֙ בְּעֵינֵ֣י אֲדֹנִ֔י כִּ֣י לֹ֤וא אוּכַל֙ לָק֣וּם מִפָּנֶ֔יךָ כִּי־דֶ֥רֶךְ נָשִׁ֖ים לִ֑י וַיְחַפֵּ֕שׂ וְלֹ֥א מָצָ֖א אֶת־הַתְּרָפִֽים׃
36 ੩੬ ਇਹ ਗੱਲ ਤੋਂ ਗੁੱਸੇ ਹੋ ਕੇ ਯਾਕੂਬ, ਲਾਬਾਨ ਨਾਲ ਝਗੜਨ ਲੱਗਾ ਅਤੇ ਯਾਕੂਬ ਨੇ ਲਾਬਾਨ ਨੂੰ ਉੱਤਰ ਦੇ ਕੇ ਆਖਿਆ, ਮੇਰਾ ਕੀ ਕਸੂਰ ਅਤੇ ਮੇਰਾ ਕੀ ਪਾਪ ਹੈ ਜੋ ਤੂੰ ਐਨੇ ਕ੍ਰੋਧ ਵਿੱਚ ਹੋ ਕੇ ਮੇਰਾ ਪਿੱਛਾ ਕੀਤਾ?
וַיִּ֥חַר לְיַעֲקֹ֖ב וַיָּ֣רֶב בְּלָבָ֑ן וַיַּ֤עַן יַעֲקֹב֙ וַיֹּ֣אמֶר לְלָבָ֔ן מַה־פִּשְׁעִי֙ מַ֣ה חַטָּאתִ֔י כִּ֥י דָלַ֖קְתָּ אַחֲרָֽי׃
37 ੩੭ ਤੂੰ ਜੋ ਮੇਰਾ ਸਾਰਾ ਕੁਝ ਟਟੋਲਿਆ ਤੇਰੇ ਘਰ ਦਾ ਤੈਨੂੰ ਕੀ ਮਿਲਿਆ? ਉਹ ਨੂੰ ਐਥੇ ਆਪਣੇ ਅਤੇ ਮੇਰੇ ਭਰਾਵਾਂ ਦੇ ਅੱਗੇ ਰੱਖ ਤਾਂ ਜੋ ਓਹ ਸਾਡਾ ਦੋਵਾਂ ਦਾ ਨਿਆਂ ਕਰਨ।
כִּֽי־מִשַּׁ֣שְׁתָּ אֶת־כָּל־כֵּלַ֗י מַה־מָּצָ֙אתָ֙ מִכֹּ֣ל כְּלֵי־בֵיתֶ֔ךָ שִׂ֣ים כֹּ֔ה נֶ֥גֶד אַחַ֖י וְאַחֶ֑יךָ וְיֹוכִ֖יחוּ בֵּ֥ין שְׁנֵֽינוּ׃
38 ੩੮ ਮੈਂ ਇਹਨਾਂ ਵੀਹ ਸਾਲ ਤੱਕ ਤੇਰੇ ਸੰਗ ਰਿਹਾ, ਤੇਰੀਆਂ ਭੇਡਾਂ ਅਤੇ ਬੱਕਰੀਆਂ ਦਾ ਗਰਭ ਨਾ ਡਿੱਗਿਆ ਅਤੇ ਤੇਰੇ ਇੱਜੜ ਦੇ ਮੇਂਢੇ ਮੈਂ ਨਹੀਂ ਖਾਧੇ
זֶה֩ עֶשְׂרִ֨ים שָׁנָ֤ה אָנֹכִי֙ עִמָּ֔ךְ רְחֵלֶ֥יךָ וְעִזֶּ֖יךָ לֹ֣א שִׁכֵּ֑לוּ וְאֵילֵ֥י צֹאנְךָ֖ לֹ֥א אָכָֽלְתִּי׃
39 ੩੯ ਅਤੇ ਫੱਟੜਾਂ ਨੂੰ ਮੈਂ ਤੇਰੇ ਕੋਲ ਨਹੀਂ ਲਿਆਂਦਾ ਸਗੋਂ ਉਨ੍ਹਾਂ ਦਾ ਘਾਟਾ ਮੈਂ ਝੱਲਿਆ ਅਤੇ ਉਹ ਜਿਹੜਾ ਦਿਨ ਜਾਂ ਰਾਤ ਨੂੰ ਚੋਰੀ ਹੋ ਗਿਆ ਉਹ ਤੂੰ ਮੈਥੋਂ ਮੰਗਿਆ।
טְרֵפָה֙ לֹא־הֵבֵ֣אתִי אֵלֶ֔יךָ אָנֹכִ֣י אֲחַטֶּ֔נָּה מִיָּדִ֖י תְּבַקְשֶׁ֑נָּה גְּנֻֽבְתִ֣י יֹ֔ום וּגְנֻֽבְתִ֖י לָֽיְלָה׃
40 ੪੦ ਮੇਰਾ ਤਾਂ ਇਹ ਹਾਲ ਸੀ, ਕਿ ਦਿਨ ਵੇਲੇ ਧੁੱਪ ਅਤੇ ਰਾਤ ਵੇਲੇ ਠੰਡ ਨੇ ਮੈਨੂੰ ਖਾ ਲਿਆ ਅਤੇ ਨੀਂਦ ਮੇਰੀਆਂ ਅੱਖਾਂ ਤੋਂ ਉੱਡ ਗਈ।
הָיִ֧יתִי בַיֹּ֛ום אֲכָלַ֥נִי חֹ֖רֶב וְקֶ֣רַח בַּלָּ֑יְלָה וַתִּדַּ֥ד שְׁנָתִ֖י מֵֽעֵינָֽי׃
41 ੪੧ ਇਨ੍ਹਾਂ ਵੀਹ ਸਾਲਾਂ ਤੱਕ ਮੈਂ ਤੇਰੇ ਘਰ ਵਿੱਚ ਰਿਹਾ, ਮੈਂ ਚੌਦਾਂ ਸਾਲ ਤੱਕ ਤੇਰੀਆਂ ਦੋਹਾਂ ਧੀਆਂ ਲਈ, ਛੇ ਸਾਲ ਤੇਰੀਆਂ ਭੇਡਾਂ ਲਈ ਤੇਰੀ ਸੇਵਾ ਕੀਤੀ ਅਤੇ ਤੂੰ ਦਸ ਵਾਰ ਮੇਰੀ ਮਜ਼ਦੂਰੀ ਨੂੰ ਬਦਲਿਆ।
זֶה־לִּ֞י עֶשְׂרִ֣ים שָׁנָה֮ בְּבֵיתֶךָ֒ עֲבַדְתִּ֜יךָ אַרְבַּֽע־עֶשְׂרֵ֤ה שָׁנָה֙ בִּשְׁתֵּ֣י בְנֹתֶ֔יךָ וְשֵׁ֥שׁ שָׁנִ֖ים בְּצֹאנֶ֑ךָ וַתַּחֲלֵ֥ף אֶת־מַשְׂכֻּרְתִּ֖י עֲשֶׂ֥רֶת מֹנִֽים׃
42 ੪੨ ਜੇਕਰ ਮੇਰੇ ਪਿਤਾ ਦਾ ਪਰਮੇਸ਼ੁਰ, ਅਬਰਾਹਾਮ ਦਾ ਪਰਮੇਸ਼ੁਰ ਅਤੇ ਇਸਹਾਕ ਦਾ ਡਰ ਮੇਰੇ ਸੰਗ ਨਾ ਹੁੰਦਾ ਤਾਂ ਤੂੰ ਮੈਨੂੰ ਜ਼ਰੂਰ ਸੱਖਣੇ ਹੱਥ ਕੱਢ ਦਿੱਤਾ ਹੁੰਦਾ। ਪਰਮੇਸ਼ੁਰ ਨੇ ਮੇਰਾ ਕਸ਼ਟ ਅਤੇ ਮੇਰੇ ਹੱਥਾਂ ਦੀ ਮਿਹਨਤ ਵੇਖੀ ਅਤੇ ਕੱਲ ਰਾਤ ਤੈਨੂੰ ਝਿੜਕਿਆ।
לוּלֵ֡י אֱלֹהֵ֣י אָבִי֩ אֱלֹהֵ֨י אַבְרָהָ֜ם וּפַ֤חַד יִצְחָק֙ הָ֣יָה לִ֔י כִּ֥י עַתָּ֖ה רֵיקָ֣ם שִׁלַּחְתָּ֑נִי אֶת־עָנְיִ֞י וְאֶת־יְגִ֧יעַ כַּפַּ֛י רָאָ֥ה אֱלֹהִ֖ים וַיֹּ֥וכַח אָֽמֶשׁ׃
43 ੪੩ ਲਾਬਾਨ ਨੇ ਯਾਕੂਬ ਨੂੰ ਉੱਤਰ ਦੇ ਕੇ ਆਖਿਆ, ਇਹ ਧੀਆਂ ਮੇਰੀਆਂ ਹੀ ਧੀਆਂ ਹਨ, ਇਹ ਪੁੱਤਰ ਮੇਰੇ ਹੀ ਪੁੱਤਰ ਹਨ, ਇਹ ਇੱਜੜ ਮੇਰੇ ਹੀ ਇੱਜੜ ਹਨ ਅਤੇ ਜੋ ਕੁਝ ਤੂੰ ਵੇਖਦਾ ਹੈਂ ਸਭ ਮੇਰਾ ਹੈ। ਹੁਣ ਮੈਂ ਅੱਜ ਦੇ ਦਿਨ ਆਪਣੀਆਂ ਇਹਨਾਂ ਧੀਆਂ ਅਤੇ ਇਹਨਾਂ ਤੋਂ ਜੰਮੇ ਹੋਏ ਪੁੱਤਰਾਂ ਨਾਲ ਕੀ ਕਰਾਂ?
וַיַּ֨עַן לָבָ֜ן וַיֹּ֣אמֶר אֶֽל־יַעֲקֹ֗ב הַבָּנֹ֨ות בְּנֹתַ֜י וְהַבָּנִ֤ים בָּנַי֙ וְהַצֹּ֣אן צֹאנִ֔י וְכֹ֛ל אֲשֶׁר־אַתָּ֥ה רֹאֶ֖ה לִי־ה֑וּא וְלִבְנֹתַ֞י מָֽה־אֽ͏ֶעֱשֶׂ֤ה לָאֵ֙לֶּה֙ הַיֹּ֔ום אֹ֥ו לִבְנֵיהֶ֖ן אֲשֶׁ֥ר יָלָֽדוּ׃
44 ੪੪ ਸੋ ਹੁਣ ਤੂੰ ਆ ਜੋ ਮੈਂ ਅਤੇ ਤੂੰ ਆਪਣੇ ਵਿੱਚ ਇੱਕ ਨੇਮ ਬੰਨ੍ਹੀਏ ਤਾਂ ਉਹ ਮੇਰੇ ਅਤੇ ਤੇਰੇ ਵਿਚਕਾਰ ਗਵਾਹੀ ਹੋਵੇ।
וְעַתָּ֗ה לְכָ֛ה נִכְרְתָ֥ה בְרִ֖ית אֲנִ֣י וָאָ֑תָּה וְהָיָ֥ה לְעֵ֖ד בֵּינִ֥י וּבֵינֶֽךָ׃
45 ੪੫ ਤਦ ਯਾਕੂਬ ਨੇ ਇੱਕ ਪੱਥਰ ਲੈ ਕੇ ਥੰਮ੍ਹ ਖੜ੍ਹਾ ਕੀਤਾ
וַיִּקַּ֥ח יַעֲקֹ֖ב אָ֑בֶן וַיְרִימֶ֖הָ מַצֵּבָֽה׃
46 ੪੬ ਅਤੇ ਯਾਕੂਬ ਨੇ ਆਪਣੇ ਭਰਾਵਾਂ ਨੂੰ ਆਖਿਆ, ਪੱਥਰ ਇਕੱਠੇ ਕਰੋ ਉਪਰੰਤ ਉਨ੍ਹਾਂ ਨੇ ਪੱਥਰ ਇਕੱਠੇ ਕਰ ਕੇ ਇੱਕ ਢੇਰ ਲਾ ਦਿੱਤਾ ਅਤੇ ਉਨ੍ਹਾਂ ਨੇ ਉੱਥੇ ਉਸ ਢੇਰ ਕੋਲ ਭੋਜਨ ਖਾਧਾ।
וַיֹּ֨אמֶר יַעֲקֹ֤ב לְאֶחָיו֙ לִקְט֣וּ אֲבָנִ֔ים וַיִּקְח֥וּ אֲבָנִ֖ים וַיַּֽעֲשׂוּ־גָ֑ל וַיֹּ֥אכְלוּ שָׁ֖ם עַל־הַגָּֽל׃
47 ੪੭ ਤਦ ਲਾਬਾਨ ਨੇ ਉਸ ਨਗਰ ਦਾ ਨਾਮ ਯਗਰ ਸਾਹਦੂਥਾ ਰੱਖਿਆ ਪਰ ਯਾਕੂਬ ਨੇ ਉਸ ਦਾ ਨਾਮ ਗਲੇਦ ਰੱਖਿਆ।
וַיִּקְרָא־לֹ֣ו לָבָ֔ן יְגַ֖ר שָׂהֲדוּתָ֑א וְיַֽעֲקֹ֔ב קָ֥רָא לֹ֖ו גַּלְעֵֽד׃
48 ੪੮ ਲਾਬਾਨ ਨੇ ਆਖਿਆ ਕਿ ਅੱਜ ਇਹ ਢੇਰ ਮੇਰੇ ਅਤੇ ਤੇਰੇ ਵਿੱਚ ਗਵਾਹ ਹੋਵੇਗਾ, ਇਸ ਕਾਰਨ ਉਸ ਦਾ ਨਾਮ ਗਲੇਦ ਰੱਖਿਆ ਗਿਆ।
וַיֹּ֣אמֶר לָבָ֔ן הַגַּ֨ל הַזֶּ֥ה עֵ֛ד בֵּינִ֥י וּבֵינְךָ֖ הַיֹּ֑ום עַל־כֵּ֥ן קָרָֽא־שְׁמֹ֖ו גַּלְעֵֽד׃
49 ੪੯ ਅਤੇ ਮਿਸਪਾਹ ਵੀ, ਉਸ ਨੇ ਆਖਿਆ ਕਿ ਯਹੋਵਾਹ ਮੇਰੀ ਅਤੇ ਤੇਰੀ, ਜਦ ਅਸੀਂ ਇੱਕ ਦੂਜੇ ਤੋਂ ਦੂਰ ਹੋਈਏ ਰਾਖੀ ਕਰੇ।
וְהַמִּצְפָּה֙ אֲשֶׁ֣ר אָמַ֔ר יִ֥צֶף יְהוָ֖ה בֵּינִ֣י וּבֵינֶ֑ךָ כִּ֥י נִסָּתֵ֖ר אִ֥ישׁ מֵרֵעֵֽהוּ׃
50 ੫੦ ਜੇ ਤੂੰ ਮੇਰੀਆਂ ਧੀਆਂ ਨੂੰ ਤੰਗ ਰੱਖੇਂ ਅਤੇ ਉਨ੍ਹਾਂ ਤੋਂ ਬਿਨ੍ਹਾਂ ਹੋਰ ਇਸਤਰੀਆਂ ਲੈ ਆਵੇਂ, ਭਾਵੇਂ ਸਾਡੇ ਨਾਲ ਕੋਈ ਮਨੁੱਖ ਨਹੀਂ, ਪਰ ਵੇਖ ਪਰਮੇਸ਼ੁਰ ਮੇਰੇ ਅਤੇ ਤੇਰੇ ਵਿੱਚ ਗਵਾਹ ਹੈ।
אִם־תְּעַנֶּ֣ה אֶת־בְּנֹתַ֗י וְאִם־תִּקַּ֤ח נָשִׁים֙ עַל־בְּנֹתַ֔י אֵ֥ין אִ֖ישׁ עִמָּ֑נוּ רְאֵ֕ה אֱלֹהִ֥ים עֵ֖ד בֵּינִ֥י וּבֵינֶֽךָ׃
51 ੫੧ ਫਿਰ ਲਾਬਾਨ ਨੇ ਯਾਕੂਬ ਨੂੰ ਆਖਿਆ, ਵੇਖ ਇਹ ਢੇਰ ਅਤੇ ਵੇਖ ਇਹ ਥੰਮ੍ਹ ਜੋ ਮੈਂ ਆਪਣੇ ਅਤੇ ਤੇਰੇ ਵਿੱਚਕਾਰ ਖੜ੍ਹਾ ਕੀਤਾ ਹੈ।
וַיֹּ֥אמֶר לָבָ֖ן לְיַעֲקֹ֑ב הִנֵּ֣ה ׀ הַגַּ֣ל הַזֶּ֗ה וְהִנֵּה֙ הַמַצֵּבָ֔ה אֲשֶׁ֥ר יָרִ֖יתִי בֵּינִ֥י וּבֵינֶֽךָ׃
52 ੫੨ ਇਹ ਢੇਰ ਅਤੇ ਇਹ ਥੰਮ੍ਹ ਦੋਵੇਂ ਗਵਾਹ ਹੋਣ ਕਿ ਬੁਰਿਆਈ ਲਈ ਮੈਂ ਇਸ ਢੇਰ ਤੋਂ ਤੇਰੇ ਵੱਲ ਨਾ ਲੰਘਾਂ ਅਤੇ ਤੂੰ ਵੀ ਇਸ ਢੇਰ ਅਤੇ ਇਸ ਥੰਮ੍ਹ ਤੋਂ ਮੇਰੇ ਵੱਲ ਨਾ ਲੰਘੇਂ।
עֵ֚ד הַגַּ֣ל הַזֶּ֔ה וְעֵדָ֖ה הַמַּצֵּבָ֑ה אִם־אָ֗נִי לֹֽא־אֽ͏ֶעֱבֹ֤ר אֵלֶ֙יךָ֙ אֶת־הַגַּ֣ל הַזֶּ֔ה וְאִם־אַ֠תָּה לֹא־תַעֲבֹ֨ר אֵלַ֜י אֶת־הַגַּ֥ל הַזֶּ֛ה וְאֶת־הַמַּצֵּבָ֥ה הַזֹּ֖את לְרָעָֽה׃
53 ੫੩ ਅਬਰਾਹਾਮ ਦਾ ਪਰਮੇਸ਼ੁਰ ਅਤੇ ਨਾਹੋਰ ਦਾ ਪਰਮੇਸ਼ੁਰ ਅਤੇ ਉਨ੍ਹਾਂ ਦੇ ਪਿਤਾ ਦੇ ਦੇਵਤੇ ਸਾਡਾ ਨਿਆਂ ਕਰਨ ਤਾਂ ਯਾਕੂਬ ਆਪਣੇ ਪਿਤਾ ਇਸਹਾਕ ਦੇ ਡਰ ਦੀ ਸਹੁੰ ਖਾਧੀ।
אֱלֹהֵ֨י אַבְרָהָ֜ם וֵֽאלֹהֵ֤י נָחֹור֙ יִשְׁפְּט֣וּ בֵינֵ֔ינוּ אֱלֹהֵ֖י אֲבִיהֶ֑ם וַיִּשָּׁבַ֣ע יַעֲקֹ֔ב בְּפַ֖חַד אָבִ֥יו יִצְחָֽק׃
54 ੫੪ ਯਾਕੂਬ ਨੇ ਉਸ ਪਰਬਤ ਉੱਤੇ ਭੇਟ ਚੜ੍ਹਾਈ ਅਤੇ ਆਪਣੇ ਭਰਾਵਾਂ ਨੂੰ ਰੋਟੀ ਖਾਣ ਨੂੰ ਬੁਲਾਇਆ ਤਾਂ ਉਨ੍ਹਾਂ ਰੋਟੀ ਖਾਧੀ ਅਤੇ ਪਰਬਤ ਉੱਤੇ ਰਾਤ ਕੱਟੀ।
וַיִּזְבַּ֨ח יַעֲקֹ֥ב זֶ֙בַח֙ בָּהָ֔ר וַיִּקְרָ֥א לְאֶחָ֖יו לֶאֱכָל־לָ֑חֶם וַיֹּ֣אכְלוּ לֶ֔חֶם וַיָּלִ֖ינוּ בָּהָֽר׃
55 ੫੫ ਲਾਬਾਨ ਨੇ ਸਵੇਰੇ ਉੱਠ ਕੇ, ਆਪਣੇ ਪੋਤਰਿਆਂ ਅਤੇ ਧੀਆਂ ਨੂੰ ਚੁੰਮਿਆ ਅਤੇ ਉਹਨਾਂ ਨੂੰ ਬਰਕਤ ਦਿੱਤੀ ਅਤੇ ਲਾਬਾਨ ਤੁਰ ਕੇ ਆਪਣੇ ਸਥਾਨ ਨੂੰ ਮੁੜ ਗਿਆ।
וַיַּשְׁכֵּ֨ם לָבָ֜ן בַּבֹּ֗קֶר וַיְנַשֵּׁ֧ק לְבָנָ֛יו וְלִבְנֹותָ֖יו וַיְבָ֣רֶךְ אֶתְהֶ֑ם וַיֵּ֛לֶךְ וַיָּ֥שָׁב לָבָ֖ן לִמְקֹמֹֽו׃

< ਉਤਪਤ 31 >