< ਉਤਪਤ 32 >

1 ਯਾਕੂਬ ਆਪਣੇ ਰਾਹ ਪੈ ਗਿਆ ਤਦ ਪਰਮੇਸ਼ੁਰ ਦੇ ਦੂਤ ਉਸ ਨੂੰ ਮਿਲੇ।
وَلَمَّا مَضَى يَعْقُوبُ فِي سَبِيلِهِ لاقَتْهُ مَلائِكَةُ اللهِ.١
2 ਯਾਕੂਬ ਨੇ ਉਨ੍ਹਾਂ ਨੂੰ ਵੇਖ ਕੇ ਆਖਿਆ ਕਿ ਇਹ ਤਾਂ ਪਰਮੇਸ਼ੁਰ ਦਾ ਲਸ਼ਕਰ ਹੈ ਅਤੇ ਉਸ ਥਾਂ ਦਾ ਨਾਮ ਮਹਨਇਮ ਰੱਖਿਆ।
فَقَالَ يَعْقُوبُ: «هَذَا جُنْدُ اللهِ». فَدَعَا اسْمَ ذَلِكَ الْمكَانِ مَحَنَايِمَ. (وَمَعْنَاهُ: الْمُعَسْكَرَانِ).٢
3 ਤਦ ਯਾਕੂਬ ਨੇ ਆਪਣੇ ਅੱਗੇ ਸੰਦੇਸ਼ਵਾਹਕਾਂ ਨੂੰ ਆਪਣੇ ਭਰਾ ਏਸਾਓ ਕੋਲ, ਸੇਈਰ ਦੇਸ਼ ਅਤੇ ਅਦੋਮ ਦੇ ਮੈਦਾਨ ਵਿੱਚ ਭੇਜਿਆ
وَبَعَثَ يَعْقُوبُ قُدَّامَهُ رُسُلاً إِلَى أَخِيهِ عِيسُو فِي أَرْضِ سَعِيرَ بِلادِ أَدُومَ.٣
4 ਅਤੇ ਉਨ੍ਹਾਂ ਨੂੰ ਹੁਕਮ ਦੇ ਕੇ ਆਖਿਆ ਕਿ ਤੁਸੀਂ ਮੇਰੇ ਸੁਆਮੀ ਏਸਾਓ ਨੂੰ ਇਸ ਤਰ੍ਹਾਂ ਆਖੋ, ਤੁਹਾਡਾ ਦਾਸ ਯਾਕੂਬ ਇਹ ਆਖਦਾ ਹੈ ਕਿ ਮੈਂ ਲਾਬਾਨ ਕੋਲ ਜਾ ਠਹਿਰਿਆ ਅਤੇ ਹੁਣ ਤੱਕ ਉੱਥੇ ਹੀ ਰਿਹਾ।
وَأَوْصَاهُمْ قَائِلاً: «هَذَا مَا تَقُولُونَهُ لِسَيِّدِي عِيسُو: هَكَذَا يَقُولُ عَبْدُكَ يَعْقُوبُ: لَقَدْ تَغَرَّبْتُ عِنْدَ لابَانَ وَمَكَثْتُ هُنَاكَ إِلَى الآنَ،٤
5 ਮੇਰੇ ਕੋਲ ਬਲ਼ਦ, ਗਧੇ, ਇੱਜੜ ਅਤੇ ਦਾਸ-ਦਾਸੀਆਂ ਹਨ ਅਤੇ ਮੈਂ ਆਪਣੇ ਸੁਆਮੀ ਨੂੰ ਇਹ ਦੱਸਣ ਲਈ ਇਨ੍ਹਾਂ ਨੂੰ ਭੇਜਿਆ ਹੈ ਕਿ ਤੁਹਾਡੀਆਂ ਅੱਖਾਂ ਵਿੱਚ ਮੇਰੇ ਲਈ ਦਯਾ ਹੋਵੇ।
وَاقْتَنَيْتُ بَقَراً وَحَمِيراً وَغَنَماً وَعَبِيداً وَإِمَاءً وَأَرْسَلْتُ لأُعْلِمَ سَيِّدِي لَعَلَّنِي أَحْظَى بِرِضَاكَ».٥
6 ਯਾਕੂਬ ਦੇ ਸੰਦੇਸ਼ਵਾਹਕਾਂ ਨੇ ਮੁੜ ਆ ਕੇ ਯਾਕੂਬ ਨੂੰ ਦੱਸਿਆ ਕਿ ਅਸੀਂ ਤੇਰੇ ਭਰਾ ਏਸਾਓ ਕੋਲ ਗਏ ਸੀ। ਉਹ ਵੀ ਤੁਹਾਨੂੰ ਮਿਲਣ ਲਈ ਆਉਂਦਾ ਹੈ ਅਤੇ ਉਹ ਦੇ ਨਾਲ ਚਾਰ ਸੌ ਆਦਮੀ ਹਨ।
فَرَجَعَ الرُّسُلُ إِلَى يَعْقُوبَ قَائِلِينَ: «لَقَدْ قَدِمْنَا عَلَى أَخِيكَ عِيسُو وَهَا هُوَ مُقْبِلٌ إِلَيْكَ، وَمَعَهُ أَرْبَعُ مِئَةِ رَجُلٍ».٦
7 ਤਦ ਯਾਕੂਬ ਬਹੁਤ ਡਰ ਗਿਆ ਅਤੇ ਘਬਰਾਇਆ, ਉਪਰੰਤ ਉਸ ਨੇ ਆਪਣੇ ਨਾਲ ਦੇ ਲੋਕਾਂ, ਇੱਜੜਾਂ, ਬਲ਼ਦਾਂ ਅਤੇ ਊਠਾਂ ਨੂੰ ਲੈ ਕੇ ਉਨ੍ਹਾਂ ਦੀਆਂ ਦੋ ਟੋਲੀਆਂ ਬਣਾਈਆਂ
فَاعْتَرَى يَعْقُوبَ خَوْفٌ وَكَرَبٌ عَظِيمَانِ وَقَسَّمَ الْقَوْمَ الَّذِينَ مَعَهُ وَالْغَنَمَ وَالْبَقَرَ وَالْجِمَالَ إِلَى جَمَاعَتَيْنِ.٧
8 ਅਤੇ ਆਖਿਆ, ਜੇਕਰ ਏਸਾਓ ਇੱਕ ਟੋਲੀ ਉੱਤੇ ਹਮਲਾ ਕਰੇ ਅਤੇ ਉਸ ਨੂੰ ਮਾਰ ਸੁੱਟੇ ਤਦ ਦੂਜੀ ਟੋਲੀ ਜਿਹੜੀ ਬਾਕੀ ਰਹੇ ਬਚ ਜਾਵੇਗੀ।
وَقَالَ: «إِنْ صَادَفَ عِيسُو إِحْدَى الْجَمَاعَتَيْنِ وَأَهْلَكَهَا، تَنْجُ الْجَمَاعَةُ الْبَاقِيَةُ».٨
9 ਫਿਰ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਤੇ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ਼ ਅਤੇ ਆਪਣਿਆਂ ਸੰਬੰਧੀਆਂ ਕੋਲ ਮੁੜ ਜਾ ਅਤੇ ਮੈਂ ਤੇਰੇ ਸੰਗ ਭਲਿਆਈ ਕਰਾਂਗਾ:
وَصَلَّى يَعْقُوبُ: «يَا إِلَهَ أَبِي إِبْرَاهِيمَ وَإِلَهَ أَبِي إِسْحاقَ، أَيُّهَا الرَّبُّ الَّذِي قَالَ لِي: ارْجِعْ إِلَى أَرْضِكَ وَإِلَى قَوْمِكَ فَأُحْسِنَ إِلَيْكَ.٩
10 ੧੦ ਮੈਂ ਤਾਂ ਉਨ੍ਹਾਂ ਸਾਰੀਆਂ ਦਿਆਲ਼ਗੀਆਂ ਅਤੇ ਉਸ ਸਾਰੀ ਸਚਿਆਈ ਤੋਂ ਜਿਹੜੀ ਤੂੰ ਆਪਣੇ ਦਾਸ ਨਾਲ ਕੀਤੀ ਬਹੁਤ ਹੀ ਛੋਟਾ ਹਾਂ। ਮੈਂ ਤਾਂ ਆਪਣੀ ਲਾਠੀ ਦੇ ਨਾਲ ਹੀ ਯਰਦਨ ਦੇ ਪਾਰ ਲੰਘਿਆ ਸੀ ਪਰ ਹੁਣ ਮੈਂ ਦੋ ਟੋਲੀਆਂ ਹੋ ਗਿਆ ਹਾਂ।
أَنَا لَا أَسْتَحِقُّ جَمِيعَ إِحْسَانَاتِكَ وَأَمَانَتَكَ الَّتيِ أَبْدَيْتَهَا نَحْوَ عَبْدِكَ، فَقَدْ عَبَرْتُ الأُرْدُنَّ وَلَيْسَ مَعِي سِوَى عَصَايَ، وَهَا أَنَا أَعُودُ وَقَدْ أَصْبَحْتُ جَيْشَيْنِ.١٠
11 ੧੧ ਕਿਰਪਾ ਕਰਕੇ ਮੈਨੂੰ ਮੇਰੇ ਭਰਾ ਏਸਾਓ ਦੇ ਹੱਥੋਂ ਛੁਡਾ ਲਵੀਂ ਕਿਉਂ ਜੋ ਮੈਂ ਉਸ ਤੋਂ ਡਰਦਾ ਹਾਂ ਕਿਤੇ ਉਹ ਆ ਕੇ ਮੈਨੂੰ ਅਤੇ ਮਾਵਾਂ ਨੂੰ ਪੁੱਤਰਾਂ ਸਮੇਤ ਨਾ ਮਾਰ ਸੁੱਟੇ।
نَجِّنِي مِنْ يَدِ أَخِي عِيسُو لأَنِّي خَائِفٌ أَنْ يَقْدِمَ عَلَيَّ فَيُهْلِكَنِي وَيُهْلِكَ مَعِي الأُمَّهَاتِ وَالْبَنِينَ.١١
12 ੧੨ ਤੂੰ ਤਾਂ ਆਖਿਆ, ਕਿ ਮੈਂ ਤੇਰੇ ਨਾਲ ਭਲਿਆਈ ਹੀ ਭਲਿਆਈ ਕਰਾਂਗਾ ਅਤੇ ਤੇਰੀ ਅੰਸ ਨੂੰ ਸਮੁੰਦਰ ਦੀ ਰੇਤ ਵਾਂਗੂੰ ਵਧਾਵਾਂਗਾ, ਜਿਹੜੀ ਬਹੁਤਾਇਤ ਦੇ ਕਾਰਨ ਗਿਣੀ ਨਹੀਂ ਜਾਂਦੀ।
وَأَنْتَ قُلْتَ: إِنِّي أُحْسِنُ إِلَيْكَ وَأَجْعَلُ ذُرِّيَّتَكَ كَرَمْلِ الْبَحْرِ فَلا تُحْصَى لِكَثْرَتِهَا».١٢
13 ੧੩ ਉਹ ਉਸ ਰਾਤ ਉੱਥੇ ਹੀ ਰਿਹਾ ਅਤੇ ਜੋ ਕੁਝ ਉਸ ਦੇ ਕੋਲ ਸੀ ਉਸ ਵਿੱਚੋਂ ਕੁਝ ਆਪਣੇ ਭਰਾ ਏਸਾਓ ਨੂੰ ਨਜ਼ਰਾਨਾ ਦੇਣ ਲਈ ਲਿਆ
وَبَاتَ هُنَاكَ تِلْكَ اللَّيْلَةَ، وَانْتَقَى مِمَّا لَدَيْهِ هَدِيَّةً لأَخِيهِ عِيسُو.١٣
14 ੧੪ ਅਰਥਾਤ ਦੋ ਸੌ ਬੱਕਰੀਆਂ, ਵੀਹ ਬੱਕਰੇ, ਦੋ ਸੌ ਭੇਡਾਂ, ਵੀਹ ਮੇਂਢੇ,
فَكَانَتْ مِئَتَيْ عَنْزٍ وَعِشْرِينَ تَيْساً وَمِئَتَيْ نَعْجَةٍ وَعِشْرِينَ كَبْشاً،١٤
15 ੧੫ ਤੀਹ ਸੂਈਆਂ ਹੋਈਆਂ ਊਠਣੀਆਂ ਬੱਚਿਆਂ ਸਮੇਤ, ਚਾਲ੍ਹੀ ਗਊਆਂ, ਦਸ ਸਾਨ੍ਹ, ਵੀਹ ਗਧੀਆਂ ਅਤੇ ਉਹਨਾਂ ਦੇ ਦਸ ਬੱਚੇ।
وَثَلاثِينَ نَاقَةً مُرْضِعَةً مَعَ أَوْلادِهَا، وَأَرْبَعِينَ بَقَرَةً وَعَشَرَةَ ثِيرَانٍ وَعِشْرِينَ أَتَاناً وَعَشَرَةَ حَمِيرٍ،١٥
16 ੧੬ ਉਸ ਨੇ ਉਨ੍ਹਾਂ ਦੇ ਝੁੰਡ ਵੱਖਰੇ-ਵੱਖਰੇ ਕਰ ਕੇ ਆਪਣੇ ਸੇਵਕਾਂ ਦੇ ਹੱਥ ਦੇ ਦਿੱਤੇ ਅਤੇ ਆਪਣੇ ਸੇਵਕਾਂ ਨੂੰ ਆਖਿਆ, ਤੁਸੀਂ ਮੇਰੇ ਅੱਗੇ-ਅੱਗੇ ਪਾਰ ਲੰਘ ਜਾਓ ਅਤੇ ਵੱਗਾਂ ਦੇ ਵਿਚਕਾਰ ਥੋੜ੍ਹਾ-ਥੋੜ੍ਹਾ ਫ਼ਾਸਲਾ ਰੱਖੋ।
وَعَهِدَ بِها إِلَى أَيْدِي عَبِيدِهِ، كُلِّ قَطِيعٍ عَلَى حِدَةٍ. وَقَالَ لِعَبِيدِهِ: «تَقَدَّمُونِي، وَاجْعَلُوا بَيْنَ كُلِّ قَطِيعٍ وَقَطِيعٍ مَسَافَةً».١٦
17 ੧੭ ਸਭ ਤੋਂ ਅੱਗੇ ਜਾਣ ਵਾਲੇ ਝੁੰਡ ਦੇ ਰਖਵਾਲੇ ਨੂੰ ਉਸ ਨੇ ਇਹ ਹੁਕਮ ਦਿੱਤਾ, ਕਿ ਜਦ ਤੈਨੂੰ ਮੇਰਾ ਭਰਾ ਏਸਾਓ ਮਿਲੇ ਅਤੇ ਉਹ ਪੁੱਛੇ, ਤੂੰ ਕਿਸ ਦਾ ਦਾਸ ਹੈਂ, ਕਿੱਧਰ ਨੂੰ ਜਾਂਦਾ ਹੈਂ ਅਤੇ ਇਹ ਤੇਰੇ ਅੱਗੇ ਜਾਣ ਵਾਲੇ ਕਿਸ ਦੇ ਹਨ?
وَأَوْصَى طَلِيعَتَهُمْ قَائِلاً: «إِذَا لَقِيتَ أَخِي عِيسُو وَسَأَلَكَ: لِمَنْ أَنْتَ؟ وَإِلَى أَيْنَ تَذْهَبُ؟ وَمَنْ هُوَ صَاحِبُ الْقَطِيعِ الَّذِي أَمَامَكَ؟١٧
18 ੧੮ ਤਾਂ ਤੂੰ ਆਖੀਂ ਇਹ ਤੁਹਾਡੇ ਦਾਸ ਯਾਕੂਬ ਦੇ ਹਨ। ਇਹ ਇੱਕ ਨਜ਼ਰਾਨਾ ਹੈ ਜਿਹੜਾ ਮੇਰੇ ਸੁਆਮੀ ਨੇ ਏਸਾਓ ਲਈ ਭੇਜਿਆ ਹੈ ਅਤੇ ਵੇਖੋ, ਉਹ ਵੀ ਸਾਡੇ ਪਿੱਛੇ ਹੈ।
أَنَّكَ تُجِيبُ: هِيَ لِعَبْدِكَ يَعْقُوبَ، هَدِيَّةٌ بَعَثَ بِها لِسَيِّدِي عِيسُو. وَهَا هُوَ قَادِمٌ خَلْفَنَا».١٨
19 ੧੯ ਅਤੇ ਉਸ ਨੇ ਦੂਜੇ ਅਤੇ ਤੀਜੇ ਰਖਵਾਲਿਆਂ ਨੂੰ ਸਗੋਂ ਸਾਰਿਆਂ ਨੂੰ ਜਿਹੜੇ ਝੁੰਡ ਦੇ ਪਿੱਛੇ ਆਉਂਦੇ ਸਨ, ਹੁਕਮ ਦਿੱਤਾ ਕਿ ਜਦ ਤੁਸੀਂ ਏਸਾਓ ਨੂੰ ਮਿਲੋ ਤਾਂ ਤੁਸੀਂ ਇਸੇ ਤਰ੍ਹਾਂ ਹੀ ਆਖਣਾ।
وَأَوْصَى أَيْضاً بَقِيَّةَ السَّائِرِينَ وَرَاءَ الْقُطْعَانِ بِمِثْلِ هَذَا الْكَلامِ وَأَضَافَ:١٩
20 ੨੦ ਅਤੇ ਇਹ ਵੀ ਆਖਣਾ, ਵੇਖੋ, ਤੁਹਾਡਾ ਦਾਸ ਯਾਕੂਬ ਸਾਡੇ ਪਿੱਛੇ-ਪਿੱਛੇ ਆ ਰਿਹਾ ਹੈ ਕਿਉਂ ਜੋ ਉਸ ਨੇ ਆਖਿਆ ਕਿ ਇਸ ਨਜ਼ਰਾਨੇ ਨਾਲ ਜਿਹੜਾ ਮੇਰੇ ਅੱਗੇ-ਅੱਗੇ ਜਾਂਦਾ ਹੈ ਮੈਂ ਉਸ ਦਾ ਗੁੱਸਾ ਠੰਡਾ ਕਰਾਂਗਾ ਅਤੇ ਇਸ ਤੋਂ ਬਾਅਦ ਹੀ ਉਹ ਦਾ ਮੂੰਹ ਵੇਖਾਂਗਾ, ਸ਼ਾਇਦ ਉਹ ਮੈਨੂੰ ਕਬੂਲ ਕਰੇ।
«تَقُولُونَ أَيْضاً: هُوَذَا عَبْدُكَ يَعْقُوبُ قَادِمٌ وَرَاءَنَا». وَكَانَ يَعْقُوبُ يَقُولُ فِي نَفْسِهِ: «أَسْتَعْطِفُهُ بِالْهَدَايَا الَّتِي تَتَقَدَّمُنِي، ثُمَّ بَعْدَ ذَلِكَ أُشَاهِدُ وَجْهَهُ لَعَلَّهُ يَرْضَى عَنِّي».٢٠
21 ੨੧ ਇਸ ਲਈ ਉਹ ਨਜ਼ਰਾਨਾ ਉਸ ਤੋਂ ਅੱਗੇ ਪਾਰ ਲੰਘ ਗਿਆ ਅਤੇ ਉਹ ਆਪ ਉਸ ਰਾਤ ਆਪਣੀ ਟੋਲੀ ਨਾਲ ਰਿਹਾ।
وَهَكَذَا تَقَدَّمَتْهُ هَدَايَاهُ. أَمَّا هُوَ فَقَضَى لَيْلَتَهُ فِي الْمُخَيَّمِ.٢١
22 ੨੨ ਉਹ ਉਸੇ ਰਾਤ ਉੱਠਿਆ ਅਤੇ ਆਪਣੀਆਂ ਦੋਵੇਂ ਪਤਨੀਆਂ, ਦੋਵੇਂ ਦਾਸੀਆਂ ਅਤੇ ਗਿਆਰ੍ਹਾਂ ਪੁੱਤਰਾਂ ਨੂੰ ਲੈ ਕੇ ਯਬੋਕ ਨਦੀ ਤੋਂ ਪਾਰ ਲੰਘਾ ਦਿੱਤਾ।
ثُمَّ قَامَ فِي تِلْكَ اللَّيْلَةِ وَصَحِبَ مَعَهُ زَوْجَتَيْهِ وَجَارِيَتَيْهِ وَأَوْلادَهُ الأَحَدَ عَشَرَ، وَعَبَرَ بِهِمْ مَخَاضَةَ يَبُّوقَ،٢٢
23 ੨੩ ਉਸ ਨੇ ਉਨ੍ਹਾਂ ਨੂੰ ਅਤੇ ਜੋ ਉਸ ਦੇ ਕੋਲ ਸੀ, ਪਾਰ ਲੰਘਾ ਦਿੱਤਾ।
وَلَمَّا أَجَازَهُمْ وَكُلَّ مَالَهُ عَبْرَ الْوَادِي،٢٣
24 ੨੪ ਅਤੇ ਯਾਕੂਬ ਇਕੱਲਾ ਰਹਿ ਗਿਆ, ਉਸ ਦੇ ਨਾਲ ਇੱਕ ਮਨੁੱਖ ਦਿਨ ਚੜ੍ਹਨ ਤੱਕ ਘੁਲਦਾ ਰਿਹਾ।
وَبَقِيَ وَحْدَهُ، صَارَعَهُ إِنْسَانٌ حَتَّى مَطْلَعِ الْفَجْرِ.٢٤
25 ੨੫ ਜਦ ਉਸ ਨੇ ਵੇਖਿਆ ਕਿ ਮੈਂ ਯਾਕੂਬ ਤੋਂ ਜਿੱਤ ਨਹੀਂ ਸਕਦਾ ਤਾਂ ਉਸ ਨੇ ਯਾਕੂਬ ਦੇ ਪੱਟ ਦੇ ਜੋੜ ਨੂੰ ਹੱਥ ਲਾਇਆ ਅਤੇ ਯਾਕੂਬ ਦੇ ਪੱਟ ਦਾ ਜੋੜ ਉਸ ਦੇ ਨਾਲ ਘੁਲਣ ਦੇ ਕਾਰਨ ਨਿੱਕਲ ਗਿਆ।
وَعِنْدَمَا رَأَى أَنَّهُ لَمْ يَتَغَلَّبْ عَلَى يَعْقُوبَ، ضَرَبَهُ عَلَى حُقِّ فَخْذِهِ، فَانْخَلَعَ مَفْصِلُ فَخْذِ يَعْقُوبَ فِي مُصَارَعَتِهِ مَعَهُ.٢٥
26 ੨੬ ਤਦ ਉਸ ਮਨੁੱਖ ਨੇ ਆਖਿਆ, ਮੈਨੂੰ ਜਾਣ ਦੇ ਕਿਉਂ ਜੋ ਦਿਨ ਚੜ੍ਹ ਗਿਆ ਹੈ। ਯਾਕੂਬ ਨੇ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ, ਜਦ ਤੱਕ ਤੂੰ ਮੈਨੂੰ ਬਰਕਤ ਨਾ ਦੇਵੇਂ।
وَقَالَ لَهُ: «أَطْلِقْنِي، فَقَدْ طَلَعَ الْفَجْرُ». فَأَجَابَهُ يَعْقُوبُ: «لا أُطْلِقُكَ حَتَّى تُبَارِكَنِي».٢٦
27 ੨੭ ਤਾਂ ਉਸ ਨੇ ਪੁੱਛਿਆ, ਤੇਰਾ ਨਾਮ ਕੀ ਹੈ? ਉਸ ਨੇ ਆਖਿਆ, ਯਾਕੂਬ।
فَسَأَلَهُ: «مَا اسْمُكَ؟» فَأَجَابَ: «يَعْقُوبُ».٢٧
28 ੨੮ ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ।
فَقَالَ: «لا يُدْعَى اسْمُكَ فِيمَا بَعْدُ يَعْقُوبَ، بَلْ إِسْرَائِيلَ (وَمَعْنَاهُ: يُجَاهِدُ مَعَ اللهِ)، لأَنَّكَ جَاهَدْتَ مَعَ اللهِ وَالنَّاسِ وَقَدَرْتَ».٢٨
29 ੨੯ ਤਾਂ ਯਾਕੂਬ ਨੇ ਆਖਿਆ, ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ? ਉਸ ਨੇ ਆਖਿਆ, ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ? ਤਦ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ।
فَسَأَلَهُ يَعْقُوبُ: «أَخْبِرْنِي مَا اسْمُكَ؟» فَقَالَ: «لِمَاذَا تَسْأَلُ عَنِ اسْمِي؟» وَبَارَكَهُ هُنَاكَ.٢٩
30 ੩੦ ਯਾਕੂਬ ਨੇ ਇਹ ਆਖ ਕੇ ਉਸ ਸਥਾਨ ਦਾ ਨਾਮ ਪਨੀਏਲ ਰੱਖਿਆ ਕਿਉਂ ਜੋ ਉਸ ਨੇ ਪਰਮੇਸ਼ੁਰ ਨੂੰ ਆਹਮੋ-ਸਾਹਮਣੇ ਵੇਖਿਆ ਅਤੇ ਉਸ ਦੀ ਜਾਨ ਬਚ ਗਈ।
وَدَعَا يَعْقُوبُ اسْمَ الْمَكَانِ فَنِيئِيلَ (وَمَعْنَاهُ: وَجْهُ اللهِ) إِذْ قَالَ: «لأَنِّي شَاهَدْتُ اللهَ وَجْهاً لِوَجْهٍ وَبَقِيتُ حَيًّا».٣٠
31 ੩੧ ਜਦ ਉਹ ਪਨੂਏਲ ਤੋਂ ਪਾਰ ਲੰਘ ਗਿਆ ਤਾਂ ਸੂਰਜ ਚੜ੍ਹ ਗਿਆ ਸੀ ਅਤੇ ਉਹ ਆਪਣੇ ਪੱਟ ਤੋਂ ਲੰਗੜਾ ਕੇ ਤੁਰਦਾ ਸੀ।
وَمَا إِنْ عَبَرَ فَنِيئِيلَ حَتَّى أَشْرَقَتْ عَلَيْهِ الشَّمْسُ فَسَارَ وَهُوَ عَارِجٌ مِنْ فَخْذِهِ٣١
32 ੩੨ ਇਸ ਲਈ ਇਸਰਾਏਲੀ ਉਸ ਨਾੜੀ ਦੇ ਪੱਠੇ ਨੂੰ ਜਿਹੜਾ ਪੱਟ ਦੇ ਜੋੜ ਉੱਤੇ ਹੈ, ਅੱਜ ਤੱਕ ਨਹੀਂ ਖਾਂਦੇ ਕਿਉਂ ਜੋ ਉਸ ਮਨੁੱਖ ਨੇ ਯਾਕੂਬ ਦੀ ਨਾੜੀ ਦੇ ਪੱਠੇ ਨੂੰ ਪੱਟ ਦੇ ਜੋੜ ਕੋਲ ਹੱਥ ਲਾ ਦਿੱਤਾ ਸੀ।
لِذَلِكَ يَمْتَنِعُ بَنُو إِسْرَائِيلَ عَنْ أَكْلِ عِرْقِ النَّسَا الَّذِي عَلَى حُقِّ الْفَخْذِ إِلَى هَذَا الْيَوْمِ، لأَنَّ الرَّجُلَ ضَرَبَ حُقَّ فَخْذِ يَعْقُوبَ عَلَى عِرْقِ النَّسَا.٣٢

< ਉਤਪਤ 32 >