< ਉਤਪਤ 32 >

1 ਯਾਕੂਬ ਆਪਣੇ ਰਾਹ ਪੈ ਗਿਆ ਤਦ ਪਰਮੇਸ਼ੁਰ ਦੇ ਦੂਤ ਉਸ ਨੂੰ ਮਿਲੇ।
ויעקב הלך לדרכו ויפגעו בו מלאכי אלהים
2 ਯਾਕੂਬ ਨੇ ਉਨ੍ਹਾਂ ਨੂੰ ਵੇਖ ਕੇ ਆਖਿਆ ਕਿ ਇਹ ਤਾਂ ਪਰਮੇਸ਼ੁਰ ਦਾ ਲਸ਼ਕਰ ਹੈ ਅਤੇ ਉਸ ਥਾਂ ਦਾ ਨਾਮ ਮਹਨਇਮ ਰੱਖਿਆ।
ויאמר יעקב כאשר ראם מחנה אלהים זה ויקרא שם המקום ההוא מחנים
3 ਤਦ ਯਾਕੂਬ ਨੇ ਆਪਣੇ ਅੱਗੇ ਸੰਦੇਸ਼ਵਾਹਕਾਂ ਨੂੰ ਆਪਣੇ ਭਰਾ ਏਸਾਓ ਕੋਲ, ਸੇਈਰ ਦੇਸ਼ ਅਤੇ ਅਦੋਮ ਦੇ ਮੈਦਾਨ ਵਿੱਚ ਭੇਜਿਆ
וישלח יעקב מלאכים לפניו אל עשו אחיו ארצה שעיר שדה אדום
4 ਅਤੇ ਉਨ੍ਹਾਂ ਨੂੰ ਹੁਕਮ ਦੇ ਕੇ ਆਖਿਆ ਕਿ ਤੁਸੀਂ ਮੇਰੇ ਸੁਆਮੀ ਏਸਾਓ ਨੂੰ ਇਸ ਤਰ੍ਹਾਂ ਆਖੋ, ਤੁਹਾਡਾ ਦਾਸ ਯਾਕੂਬ ਇਹ ਆਖਦਾ ਹੈ ਕਿ ਮੈਂ ਲਾਬਾਨ ਕੋਲ ਜਾ ਠਹਿਰਿਆ ਅਤੇ ਹੁਣ ਤੱਕ ਉੱਥੇ ਹੀ ਰਿਹਾ।
ויצו אתם לאמר כה תאמרון לאדני לעשו כה אמר עבדך יעקב עם לבן גרתי ואחר עד עתה
5 ਮੇਰੇ ਕੋਲ ਬਲ਼ਦ, ਗਧੇ, ਇੱਜੜ ਅਤੇ ਦਾਸ-ਦਾਸੀਆਂ ਹਨ ਅਤੇ ਮੈਂ ਆਪਣੇ ਸੁਆਮੀ ਨੂੰ ਇਹ ਦੱਸਣ ਲਈ ਇਨ੍ਹਾਂ ਨੂੰ ਭੇਜਿਆ ਹੈ ਕਿ ਤੁਹਾਡੀਆਂ ਅੱਖਾਂ ਵਿੱਚ ਮੇਰੇ ਲਈ ਦਯਾ ਹੋਵੇ।
ויהי לי שור וחמור צאן ועבד ושפחה ואשלחה להגיד לאדני למצא חן בעיניך
6 ਯਾਕੂਬ ਦੇ ਸੰਦੇਸ਼ਵਾਹਕਾਂ ਨੇ ਮੁੜ ਆ ਕੇ ਯਾਕੂਬ ਨੂੰ ਦੱਸਿਆ ਕਿ ਅਸੀਂ ਤੇਰੇ ਭਰਾ ਏਸਾਓ ਕੋਲ ਗਏ ਸੀ। ਉਹ ਵੀ ਤੁਹਾਨੂੰ ਮਿਲਣ ਲਈ ਆਉਂਦਾ ਹੈ ਅਤੇ ਉਹ ਦੇ ਨਾਲ ਚਾਰ ਸੌ ਆਦਮੀ ਹਨ।
וישבו המלאכים אל יעקב לאמר באנו אל אחיך אל עשו וגם הלך לקראתך וארבע מאות איש עמו
7 ਤਦ ਯਾਕੂਬ ਬਹੁਤ ਡਰ ਗਿਆ ਅਤੇ ਘਬਰਾਇਆ, ਉਪਰੰਤ ਉਸ ਨੇ ਆਪਣੇ ਨਾਲ ਦੇ ਲੋਕਾਂ, ਇੱਜੜਾਂ, ਬਲ਼ਦਾਂ ਅਤੇ ਊਠਾਂ ਨੂੰ ਲੈ ਕੇ ਉਨ੍ਹਾਂ ਦੀਆਂ ਦੋ ਟੋਲੀਆਂ ਬਣਾਈਆਂ
ויירא יעקב מאד ויצר לו ויחץ את העם אשר אתו ואת הצאן ואת הבקר והגמלים--לשני מחנות
8 ਅਤੇ ਆਖਿਆ, ਜੇਕਰ ਏਸਾਓ ਇੱਕ ਟੋਲੀ ਉੱਤੇ ਹਮਲਾ ਕਰੇ ਅਤੇ ਉਸ ਨੂੰ ਮਾਰ ਸੁੱਟੇ ਤਦ ਦੂਜੀ ਟੋਲੀ ਜਿਹੜੀ ਬਾਕੀ ਰਹੇ ਬਚ ਜਾਵੇਗੀ।
ויאמר אם יבוא עשו אל המחנה האחת והכהו--והיה המחנה הנשאר לפליטה
9 ਫਿਰ ਯਾਕੂਬ ਨੇ ਆਖਿਆ, ਹੇ ਮੇਰੇ ਪਿਤਾ ਅਬਰਾਹਾਮ ਦੇ ਪਰਮੇਸ਼ੁਰ ਅਤੇ ਮੇਰੇ ਪਿਤਾ ਇਸਹਾਕ ਦੇ ਪਰਮੇਸ਼ੁਰ ਯਹੋਵਾਹ ਜਿਸ ਆਖਿਆ ਕਿ ਤੂੰ ਆਪਣੇ ਦੇਸ਼ ਅਤੇ ਆਪਣਿਆਂ ਸੰਬੰਧੀਆਂ ਕੋਲ ਮੁੜ ਜਾ ਅਤੇ ਮੈਂ ਤੇਰੇ ਸੰਗ ਭਲਿਆਈ ਕਰਾਂਗਾ:
ויאמר יעקב אלהי אבי אברהם ואלהי אבי יצחק יהוה האמר אלי שוב לארצך ולמולדתך--ואיטיבה עמך
10 ੧੦ ਮੈਂ ਤਾਂ ਉਨ੍ਹਾਂ ਸਾਰੀਆਂ ਦਿਆਲ਼ਗੀਆਂ ਅਤੇ ਉਸ ਸਾਰੀ ਸਚਿਆਈ ਤੋਂ ਜਿਹੜੀ ਤੂੰ ਆਪਣੇ ਦਾਸ ਨਾਲ ਕੀਤੀ ਬਹੁਤ ਹੀ ਛੋਟਾ ਹਾਂ। ਮੈਂ ਤਾਂ ਆਪਣੀ ਲਾਠੀ ਦੇ ਨਾਲ ਹੀ ਯਰਦਨ ਦੇ ਪਾਰ ਲੰਘਿਆ ਸੀ ਪਰ ਹੁਣ ਮੈਂ ਦੋ ਟੋਲੀਆਂ ਹੋ ਗਿਆ ਹਾਂ।
קטנתי מכל החסדים ומכל האמת אשר עשית את עבדך כי במקלי עברתי את הירדן הזה ועתה הייתי לשני מחנות
11 ੧੧ ਕਿਰਪਾ ਕਰਕੇ ਮੈਨੂੰ ਮੇਰੇ ਭਰਾ ਏਸਾਓ ਦੇ ਹੱਥੋਂ ਛੁਡਾ ਲਵੀਂ ਕਿਉਂ ਜੋ ਮੈਂ ਉਸ ਤੋਂ ਡਰਦਾ ਹਾਂ ਕਿਤੇ ਉਹ ਆ ਕੇ ਮੈਨੂੰ ਅਤੇ ਮਾਵਾਂ ਨੂੰ ਪੁੱਤਰਾਂ ਸਮੇਤ ਨਾ ਮਾਰ ਸੁੱਟੇ।
הצילני נא מיד אחי מיד עשו כי ירא אנכי אתו--פן יבוא והכני אם על בנים
12 ੧੨ ਤੂੰ ਤਾਂ ਆਖਿਆ, ਕਿ ਮੈਂ ਤੇਰੇ ਨਾਲ ਭਲਿਆਈ ਹੀ ਭਲਿਆਈ ਕਰਾਂਗਾ ਅਤੇ ਤੇਰੀ ਅੰਸ ਨੂੰ ਸਮੁੰਦਰ ਦੀ ਰੇਤ ਵਾਂਗੂੰ ਵਧਾਵਾਂਗਾ, ਜਿਹੜੀ ਬਹੁਤਾਇਤ ਦੇ ਕਾਰਨ ਗਿਣੀ ਨਹੀਂ ਜਾਂਦੀ।
ואתה אמרת היטב איטיב עמך ושמתי את זרעך כחול הים אשר לא יספר מרב
13 ੧੩ ਉਹ ਉਸ ਰਾਤ ਉੱਥੇ ਹੀ ਰਿਹਾ ਅਤੇ ਜੋ ਕੁਝ ਉਸ ਦੇ ਕੋਲ ਸੀ ਉਸ ਵਿੱਚੋਂ ਕੁਝ ਆਪਣੇ ਭਰਾ ਏਸਾਓ ਨੂੰ ਨਜ਼ਰਾਨਾ ਦੇਣ ਲਈ ਲਿਆ
וילן שם בלילה ההוא ויקח מן הבא בידו מנחה--לעשו אחיו
14 ੧੪ ਅਰਥਾਤ ਦੋ ਸੌ ਬੱਕਰੀਆਂ, ਵੀਹ ਬੱਕਰੇ, ਦੋ ਸੌ ਭੇਡਾਂ, ਵੀਹ ਮੇਂਢੇ,
עזים מאתים ותישים עשרים רחלים מאתים ואילים עשרים
15 ੧੫ ਤੀਹ ਸੂਈਆਂ ਹੋਈਆਂ ਊਠਣੀਆਂ ਬੱਚਿਆਂ ਸਮੇਤ, ਚਾਲ੍ਹੀ ਗਊਆਂ, ਦਸ ਸਾਨ੍ਹ, ਵੀਹ ਗਧੀਆਂ ਅਤੇ ਉਹਨਾਂ ਦੇ ਦਸ ਬੱਚੇ।
גמלים מיניקות ובניהם שלשים פרות ארבעים ופרים עשרה אתנת עשרים ועירם עשרה
16 ੧੬ ਉਸ ਨੇ ਉਨ੍ਹਾਂ ਦੇ ਝੁੰਡ ਵੱਖਰੇ-ਵੱਖਰੇ ਕਰ ਕੇ ਆਪਣੇ ਸੇਵਕਾਂ ਦੇ ਹੱਥ ਦੇ ਦਿੱਤੇ ਅਤੇ ਆਪਣੇ ਸੇਵਕਾਂ ਨੂੰ ਆਖਿਆ, ਤੁਸੀਂ ਮੇਰੇ ਅੱਗੇ-ਅੱਗੇ ਪਾਰ ਲੰਘ ਜਾਓ ਅਤੇ ਵੱਗਾਂ ਦੇ ਵਿਚਕਾਰ ਥੋੜ੍ਹਾ-ਥੋੜ੍ਹਾ ਫ਼ਾਸਲਾ ਰੱਖੋ।
ויתן ביד עבדיו עדר עדר לבדו ויאמר אל עבדיו עברו לפני ורוח תשימו בין עדר ובין עדר
17 ੧੭ ਸਭ ਤੋਂ ਅੱਗੇ ਜਾਣ ਵਾਲੇ ਝੁੰਡ ਦੇ ਰਖਵਾਲੇ ਨੂੰ ਉਸ ਨੇ ਇਹ ਹੁਕਮ ਦਿੱਤਾ, ਕਿ ਜਦ ਤੈਨੂੰ ਮੇਰਾ ਭਰਾ ਏਸਾਓ ਮਿਲੇ ਅਤੇ ਉਹ ਪੁੱਛੇ, ਤੂੰ ਕਿਸ ਦਾ ਦਾਸ ਹੈਂ, ਕਿੱਧਰ ਨੂੰ ਜਾਂਦਾ ਹੈਂ ਅਤੇ ਇਹ ਤੇਰੇ ਅੱਗੇ ਜਾਣ ਵਾਲੇ ਕਿਸ ਦੇ ਹਨ?
ויצו את הראשון לאמר כי יפגשך עשו אחי ושאלך לאמר למי אתה ואנה תלך ולמי אלה לפניך
18 ੧੮ ਤਾਂ ਤੂੰ ਆਖੀਂ ਇਹ ਤੁਹਾਡੇ ਦਾਸ ਯਾਕੂਬ ਦੇ ਹਨ। ਇਹ ਇੱਕ ਨਜ਼ਰਾਨਾ ਹੈ ਜਿਹੜਾ ਮੇਰੇ ਸੁਆਮੀ ਨੇ ਏਸਾਓ ਲਈ ਭੇਜਿਆ ਹੈ ਅਤੇ ਵੇਖੋ, ਉਹ ਵੀ ਸਾਡੇ ਪਿੱਛੇ ਹੈ।
ואמרת לעבדך ליעקב--מנחה הוא שלוחה לאדני לעשו והנה גם הוא אחרינו
19 ੧੯ ਅਤੇ ਉਸ ਨੇ ਦੂਜੇ ਅਤੇ ਤੀਜੇ ਰਖਵਾਲਿਆਂ ਨੂੰ ਸਗੋਂ ਸਾਰਿਆਂ ਨੂੰ ਜਿਹੜੇ ਝੁੰਡ ਦੇ ਪਿੱਛੇ ਆਉਂਦੇ ਸਨ, ਹੁਕਮ ਦਿੱਤਾ ਕਿ ਜਦ ਤੁਸੀਂ ਏਸਾਓ ਨੂੰ ਮਿਲੋ ਤਾਂ ਤੁਸੀਂ ਇਸੇ ਤਰ੍ਹਾਂ ਹੀ ਆਖਣਾ।
ויצו גם את השני גם את השלישי גם את כל ההלכים אחרי העדרים לאמר כדבר הזה תדברון אל עשו במצאכם אתו
20 ੨੦ ਅਤੇ ਇਹ ਵੀ ਆਖਣਾ, ਵੇਖੋ, ਤੁਹਾਡਾ ਦਾਸ ਯਾਕੂਬ ਸਾਡੇ ਪਿੱਛੇ-ਪਿੱਛੇ ਆ ਰਿਹਾ ਹੈ ਕਿਉਂ ਜੋ ਉਸ ਨੇ ਆਖਿਆ ਕਿ ਇਸ ਨਜ਼ਰਾਨੇ ਨਾਲ ਜਿਹੜਾ ਮੇਰੇ ਅੱਗੇ-ਅੱਗੇ ਜਾਂਦਾ ਹੈ ਮੈਂ ਉਸ ਦਾ ਗੁੱਸਾ ਠੰਡਾ ਕਰਾਂਗਾ ਅਤੇ ਇਸ ਤੋਂ ਬਾਅਦ ਹੀ ਉਹ ਦਾ ਮੂੰਹ ਵੇਖਾਂਗਾ, ਸ਼ਾਇਦ ਉਹ ਮੈਨੂੰ ਕਬੂਲ ਕਰੇ।
ואמרתם--גם הנה עבדך יעקב אחרינו כי אמר אכפרה פניו במנחה ההלכת לפני ואחרי כן אראה פניו אולי ישא פני
21 ੨੧ ਇਸ ਲਈ ਉਹ ਨਜ਼ਰਾਨਾ ਉਸ ਤੋਂ ਅੱਗੇ ਪਾਰ ਲੰਘ ਗਿਆ ਅਤੇ ਉਹ ਆਪ ਉਸ ਰਾਤ ਆਪਣੀ ਟੋਲੀ ਨਾਲ ਰਿਹਾ।
ותעבר המנחה על פניו והוא לן בלילה ההוא במחנה
22 ੨੨ ਉਹ ਉਸੇ ਰਾਤ ਉੱਠਿਆ ਅਤੇ ਆਪਣੀਆਂ ਦੋਵੇਂ ਪਤਨੀਆਂ, ਦੋਵੇਂ ਦਾਸੀਆਂ ਅਤੇ ਗਿਆਰ੍ਹਾਂ ਪੁੱਤਰਾਂ ਨੂੰ ਲੈ ਕੇ ਯਬੋਕ ਨਦੀ ਤੋਂ ਪਾਰ ਲੰਘਾ ਦਿੱਤਾ।
ויקם בלילה הוא ויקח את שתי נשיו ואת שתי שפחתיו ואת אחד עשר ילדיו ויעבר את מעבר יבק
23 ੨੩ ਉਸ ਨੇ ਉਨ੍ਹਾਂ ਨੂੰ ਅਤੇ ਜੋ ਉਸ ਦੇ ਕੋਲ ਸੀ, ਪਾਰ ਲੰਘਾ ਦਿੱਤਾ।
ויקחם--ויעברם את הנחל ויעבר את אשר לו
24 ੨੪ ਅਤੇ ਯਾਕੂਬ ਇਕੱਲਾ ਰਹਿ ਗਿਆ, ਉਸ ਦੇ ਨਾਲ ਇੱਕ ਮਨੁੱਖ ਦਿਨ ਚੜ੍ਹਨ ਤੱਕ ਘੁਲਦਾ ਰਿਹਾ।
ויותר יעקב לבדו ויאבק איש עמו עד עלות השחר
25 ੨੫ ਜਦ ਉਸ ਨੇ ਵੇਖਿਆ ਕਿ ਮੈਂ ਯਾਕੂਬ ਤੋਂ ਜਿੱਤ ਨਹੀਂ ਸਕਦਾ ਤਾਂ ਉਸ ਨੇ ਯਾਕੂਬ ਦੇ ਪੱਟ ਦੇ ਜੋੜ ਨੂੰ ਹੱਥ ਲਾਇਆ ਅਤੇ ਯਾਕੂਬ ਦੇ ਪੱਟ ਦਾ ਜੋੜ ਉਸ ਦੇ ਨਾਲ ਘੁਲਣ ਦੇ ਕਾਰਨ ਨਿੱਕਲ ਗਿਆ।
וירא כי לא יכל לו ויגע בכף ירכו ותקע כף ירך יעקב בהאבקו עמו
26 ੨੬ ਤਦ ਉਸ ਮਨੁੱਖ ਨੇ ਆਖਿਆ, ਮੈਨੂੰ ਜਾਣ ਦੇ ਕਿਉਂ ਜੋ ਦਿਨ ਚੜ੍ਹ ਗਿਆ ਹੈ। ਯਾਕੂਬ ਨੇ ਆਖਿਆ, ਮੈਂ ਤੈਨੂੰ ਨਹੀਂ ਜਾਣ ਦਿਆਂਗਾ, ਜਦ ਤੱਕ ਤੂੰ ਮੈਨੂੰ ਬਰਕਤ ਨਾ ਦੇਵੇਂ।
ויאמר שלחני כי עלה השחר ויאמר לא אשלחך כי אם ברכתני
27 ੨੭ ਤਾਂ ਉਸ ਨੇ ਪੁੱਛਿਆ, ਤੇਰਾ ਨਾਮ ਕੀ ਹੈ? ਉਸ ਨੇ ਆਖਿਆ, ਯਾਕੂਬ।
ויאמר אליו מה שמך ויאמר יעקב
28 ੨੮ ਤਦ ਉਸ ਨੇ ਆਖਿਆ, ਤੇਰਾ ਨਾਮ ਹੁਣ ਤੋਂ ਯਾਕੂਬ ਨਹੀਂ ਸਗੋਂ ਇਸਰਾਏਲ ਹੋਵੇਗਾ ਕਿਉਂ ਜੋ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਨਾਲ ਯੁੱਧ ਕਰ ਕੇ ਜਿੱਤ ਗਿਆ ਹੈਂ।
ויאמר לא יעקב יאמר עוד שמך--כי אם ישראל כי שרית עם אלהים ועם אנשים ותוכל
29 ੨੯ ਤਾਂ ਯਾਕੂਬ ਨੇ ਆਖਿਆ, ਕਿਰਪਾ ਕਰਕੇ ਮੈਨੂੰ ਆਪਣਾ ਨਾਮ ਦੱਸੋ? ਉਸ ਨੇ ਆਖਿਆ, ਤੂੰ ਮੇਰਾ ਨਾਮ ਕਿਉਂ ਪੁੱਛਦਾ ਹੈਂ? ਤਦ ਉਸ ਨੇ ਉਹ ਨੂੰ ਉੱਥੇ ਬਰਕਤ ਦਿੱਤੀ।
וישאל יעקב ויאמר הגידה נא שמך ויאמר למה זה תשאל לשמי ויברך אתו שם
30 ੩੦ ਯਾਕੂਬ ਨੇ ਇਹ ਆਖ ਕੇ ਉਸ ਸਥਾਨ ਦਾ ਨਾਮ ਪਨੀਏਲ ਰੱਖਿਆ ਕਿਉਂ ਜੋ ਉਸ ਨੇ ਪਰਮੇਸ਼ੁਰ ਨੂੰ ਆਹਮੋ-ਸਾਹਮਣੇ ਵੇਖਿਆ ਅਤੇ ਉਸ ਦੀ ਜਾਨ ਬਚ ਗਈ।
ויקרא יעקב שם המקום פניאל כי ראיתי אלהים פנים אל פנים ותנצל נפשי
31 ੩੧ ਜਦ ਉਹ ਪਨੂਏਲ ਤੋਂ ਪਾਰ ਲੰਘ ਗਿਆ ਤਾਂ ਸੂਰਜ ਚੜ੍ਹ ਗਿਆ ਸੀ ਅਤੇ ਉਹ ਆਪਣੇ ਪੱਟ ਤੋਂ ਲੰਗੜਾ ਕੇ ਤੁਰਦਾ ਸੀ।
ויזרח לו השמש כאשר עבר את פנואל והוא צלע על ירכו
32 ੩੨ ਇਸ ਲਈ ਇਸਰਾਏਲੀ ਉਸ ਨਾੜੀ ਦੇ ਪੱਠੇ ਨੂੰ ਜਿਹੜਾ ਪੱਟ ਦੇ ਜੋੜ ਉੱਤੇ ਹੈ, ਅੱਜ ਤੱਕ ਨਹੀਂ ਖਾਂਦੇ ਕਿਉਂ ਜੋ ਉਸ ਮਨੁੱਖ ਨੇ ਯਾਕੂਬ ਦੀ ਨਾੜੀ ਦੇ ਪੱਠੇ ਨੂੰ ਪੱਟ ਦੇ ਜੋੜ ਕੋਲ ਹੱਥ ਲਾ ਦਿੱਤਾ ਸੀ।
על כן לא יאכלו בני ישראל את גיד הנשה אשר על כף הירך עד היום הזה כי נגע בכף ירך יעקב בגיד הנשה

< ਉਤਪਤ 32 >